ਤਾਜਾ ਖ਼ਬਰਾਂ


ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਬੇਅਦਬੀ, ਮੌਕੇ ‘ਤੇ ਫੜਿਆ ਸ਼ਖਸ
. . .  1 day ago
ਗਣਤੰਤਰ ਦਿਹਾੜੇ ਦੀ ਪਰੇਡ ਵਿਚ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ਆਵੇਗੀ ਨਜ਼ਰ
. . .  1 day ago
ਦੇਹਰਾਦੂਨ, 24 ਜਨਵਰੀ - ਇਸ ਵਾਰ ਗਣਤੰਤਰ ਦਿਹਾੜੇ ਦੀ ਪਰੇਡ ਵਿਚ ਦੇਵਭੂਮੀ ਉੱਤਰਾਖੰਡ ਦੇ ਤੀਰਥ ਅਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿੱਧੂ 'ਤੇ ਨਿਸ਼ਾਨਾ
. . .  1 day ago
ਚੰਡੀਗੜ੍ਹ, 24 ਜਨਵਰੀ - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਸਿੱਧੂ ਨੇ ਰੇਤ ਮਾਫ਼ੀਆ 'ਚ ਸ਼ਾਮਿਲ ਵਿਧਾਇਕਾਂ ਨੂੰ ਮੇਰੇ ਖ਼ਿਲਾਫ਼ ਬਗ਼ਾਵਤ 'ਚ ਅਗਵਾਈ ਦੇ ਕੇ ...
ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ ਨਹੀਂ ਰਹੇ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 24 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਖਨਾਲ ਖ਼ੁਰਦ ਵਿਖੇ ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ (95) ਦਾ ਦਿਹਾਂਤ ਹੋ ਗਿਆ। ਮ੍ਰਿਤਕ ਦੇਹ ਉੱਪਰ ਸੀ.ਪੀ.ਆਈ (ਐੱਮ) ਤਹਿਸੀਲ ਕਮੇਟੀ ਸੁਨਾਮ ਵਲੋਂ...
ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਮਾਮਲੇ ਵਿਚ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ - ਐੱਚ.ਐੱਸ.ਬੈਂਸ
. . .  1 day ago
ਚੰਡੀਗੜ੍ਹ, 24 ਜਨਵਰੀ - ਅਕਾਲੀ ਦਲ ਦੇ ਮੀਡੀਆ ਸਲਾਹਕਾਰ ਐੱਚ.ਐੱਸ.ਬੈਂਸ ਨੇ ਕਿਹਾ ਕਿ ਸਾਡੇ ਕੋਲ ਜੋ ਕਾਨੂੰਨੀ ਅਧਿਕਾਰ ਹੈ, ਅਸੀਂ ਉਸ ਦੀ ਵਰਤੋਂ ਕਰਾਂਗੇ | ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ 'ਤੇ ...
ਡਰੱਗ ਮਾਮਲਾ : ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ
. . .  1 day ago
ਚੰਡੀਗੜ੍ਹ, 24 ਜਨਵਰੀ - ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ | ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ...
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ 'ਚ ਤਿੰਨ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਸਥਿਤ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ ’ਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਬਲਾਸਟ, 131 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 24 ਜਨਵਰੀ (ਸੰਧੂ) - ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ | ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 131 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ ....
ਸੰਯੁਕਤ ਸਮਾਜ ਮੋਰਚੇ ਵਲੋਂ ਬੁਲਾਰੇ ਨਿਯੁਕਤ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਮੀਡੀਆ ਲਈ 7 ਬੁਲਾਰੇ ਨਿਯੁਕਤ ਕੀਤੇ ਗਏ ਹਨ। ਬੁਲਾਰਿਆਂ ਵਿਚ ਪ੍ਰੋ. ਮਨਜੀਤ ਸਿੰਘ ਮੁੱਖ ਬੁਲਾਰਾ, ਪ੍ਰੋ. ਸੰਤੋਖ ਸਿੰਘ, ਤਰਲੋਚਨ ਸਿੰਘ ਲਾਲੀ, ਪ੍ਰੋ. ਜਗਰੂਪ ਸਿੰਘ ਸੇਖੋਂ...
ਪੰਜਾਬ 'ਚ 'ਮਾਫ਼ੀਆ ਰਾਜ' ਨੂੰ ਖ਼ਤਮ ਕਰ ਦੇਵਾਂਗੇ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1984 ਦੇ ਦੰਗਿਆਂ ਦੀ ਜਾਂਚ ਲਈ ....
ਚੋਣਾਂ ਦੌਰਾਨ ਸੁਰੱਖਿਆ ਹੈ ਸਭ ਤੋਂ ਮਹੱਤਵਪੂਰਨ ਮੁੱਦਾ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਸਾਡੇ ਲਈ ਚੋਣਾਂ ਬਹੁਤ ਮਹੱਤਵਪੂਰਨ ...
ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਪੱਤਰ ਜਾਰੀ
. . .  1 day ago
ਚੰਡੀਗੜ੍ਹ, 24 ਜਨਵਰੀ - ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਅਤੇ ਚੋਣਾਂ ਵਿਚ ਡਿਊਟੀਆਂ ਨਾ ਲਗਾਉਣ ਸੰਬੰਧੀ ਪੱਤਰ ਜਾਰੀ...
65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਲੜੇਗੀ ਚੋਣ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ 65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਚੋਣ ਲੜੇਗੀ | 37 ਸੀਟਾਂ 'ਤੇ ਕੈਪਟਨ ਧੜਾ ਅਤੇ 15 ...
ਝੂਠ ਲਈ ਕੇਜਰੀਵਾਲ ਨੂੰ ਪੰਜਾਬ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਪ ਵਲੋਂ ਜੋ ਅੰਕੜੇ ਦਿਖਾਏ ਜਾ ਰਹੇ ਹਨ ਉਹ ਤਾਂ ਕੰਪਿਊਟਰ ਵੀ ਨਹੀਂ ਦਿਖਾ ਸਕਦਾ | ਸਿੱਧੂ ਦਾ ਕਹਿਣਾ ਸੀ ਕਿ ਅਸੀਂ ਚੋਣ ਕਮਿਸ਼ਨ ਨੂੰ ਇਸ ਬਾਰੇ ਸ਼ਿਕਾਇਤ...
'ਆਪ' ਨੇ ਪੰਜਾਬ ਨੂੰ ਬੇਵਕੂਫ਼ ਬਣਾਇਆ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ ਹਨ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਆਪ ਵਾਲਿਆਂ ਦਾ ਮਾਖੌਟਾ ਉਤਾਰ ਦੇਵਾਂਗਾ | ਉਨ੍ਹਾਂ ਦਾ ਕਹਿਣਾ ਸੀ ਕਿ 'ਆਪ' ਨੇ ਪੰਜਾਬ ਨੂੰ ਬੇਵਕੂਫ਼ ...
ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਿੱਧੂ ਵਲੋਂ 'ਆਪ' 'ਤੇ ਨਿਸ਼ਾਨਾ, ਕਿਹਾ - 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ...
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਹੋਈ ਭਾਰੀ ਬਰਫ਼ਬਾਰੀ
. . .  1 day ago
ਦੇਹਰਾਦੂਨ, 24 ਜਨਵਰੀ - ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਬਰਫ਼ਬਾਰੀ ਜਾਰੀ ਰਹਿਣ ਕਾਰਨ ਬਦਰੀਨਾਥ ਮੰਦਰ ਅਤੇ ਆਸਪਾਸ ਦੇ ਇਲਾਕੇ ਬਰਫ਼ ਦੀ ਚਾਦਰ ਹੇਠ ...
ਸਮ੍ਰਿਤੀ ਮੰਧਾਨਾ ਚੁਣੀ ਗਈ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021 ਚੁਣੀ ਗਈ...
ਸ਼੍ਰੋਮਣੀ ਕਮੇਟੀ ਵਲੋਂ ਬਲਜੀਤ ਸਿੰਘ ਦਾਦੂਵਾਲ ਦੇ ਬਿਆਨ ਦੀ ਕਰੜੀ ਆਲੋਚਨਾ
. . .  1 day ago
ਅੰਮ੍ਰਿਤਸਰ, 24 ਜਨਵਰੀ (ਜੱਸ) - ਸ਼੍ਰੋਮਣੀ ਕਮੇਟੀ ਨੇ ਬਲਜੀਤ ਸਿੰਘ ਦਾਦੂਵਾਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਦਿੱਤੇ ਗਏ ਬਿਆਨ ਦੀ ਕਰੜੀ ਆਲੋਚਨਾ...
ਸ਼ਰਦ ਪਵਾਰ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਪੁਣੇ, 24 ਜਨਵਰੀ - ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਕੋਰੋਨਾ ਪਾਜ਼ੀਟਿਵ ਪਾਏ ...
ਚੰਡੀਗੜ੍ਹ : ਧਰਨੇ 'ਤੇ ਬੈਠੇ ਆਪ ਤੇ ਕਾਂਗਰਸ ਦੇ ਕੌਂਸਲਰ, ਪੁਲਿਸ ਨੇ ਕੀਤੀ ਕਾਰਵਾਈ
. . .  1 day ago
ਚੰਡੀਗੜ੍ਹ, 24 ਜਨਵਰੀ ( ਮਨਜੋਤ ) - ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਹੈ | ਆਪ ਤੇ ਕਾਂਗਰਸ ਦੇ ਕੌਂਸਲਰ ਧਰਨੇ 'ਤੇ ਬੈਠ ਗਏ ਸਨ, ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਮੋਗਾ

ਮੁੱਖ ਮੰਤਰੀ ਚੰਨੀ ਦੇ ਆਉਣ ਤੋਂ ਪਹਿਲਾਂ ਬਾਘਾ ਪੁਰਾਣਾ ਦੀਆਂ ਸੜਕਾਂ 'ਤੇ ਹੋਇਆ 'ਪੈਚ ਵਰਕ'

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ 25 ਨਵੰਬਰ ਦਿਨ ਵੀਰਵਾਰ ਨੂੰ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੀ ਨਵੀਂ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਹੇਠਲੇ ਵਰਗ ਦੀ ਅਸਲੀਅਤ ਜਾਨਣ ਲਈ ਬਸਤੀਆਂ 'ਚ ਗੇੜਾ ਲਾਉਣ-ਸੁਖਜਿੰਦਰ ਸਿੰਘ ਵਾਂਦਰ

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਦਿਨ ਰਾਤ ਮਿਹਨਤ ਕਰ ਕੇ ਆਮ ਜਨਤਾ ਨਾਲ ਵਿਚਰਨ ਵਾਲੇ ਆਮ ਆਦਮੀ ਪਾਰਟੀ ਵਲੋਂ ਹਲਕਾ ਬਾਘਾ ਪੁਰਾਣਾ ਤੋਂ ਸੰਭਾਵੀ ਉਮੀਦਵਾਰ ਸੁਖਜਿੰਦਰ ਸਿੰਘ ਵਾਂਦਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਵਿਸ਼ੇਸ਼ ਅਪੀਲ ਕਰਦਿਆਂ ਅਹਿਮ ਮੰਗ ਰੱਖੀ ਹੈ | ਉਨ੍ਹਾਂ ਨੇ ਕਿਹਾ ਕਿ ਵਿਖਾਵੇ ਅਤੇ ਫੋਕੇ ਐਲਾਨਾਂ ਦੀ ਦੁਨੀਆ ਤੋਂ ਬਾਹਰ ਆ ਕੇ ਹੇਠਲੇ ਵਰਗ ਦੇ ਗ਼ਰੀਬ ਲੋਕਾਂ ਦੀਆਂ ਬਸਤੀਆਂ ਵਿਚ ਜਾ ਕੇ ਦੇਖਣ ਕਿ ਕਿਸ ਤਰ੍ਹਾਂ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ | ਚਾਰ-ਚੁਫੇਰੇ ਗੰਦਗੀ ਦੀ ਭਰਮਾਰ ਹੈ ਜਿਸ ਕਰ ਕੇ ਵੱਡੇ ਪੱਧਰ 'ਤੇ ਭਿਆਨਕ ਬਿਮਾਰੀਆਂ ਫੈਲਦੀਆਂ ਹਨ ਜਿਨ੍ਹਾਂ ਦਾ ਇਲਾਜ ਗ਼ਰੀਬ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਂਦਾ ਹੈ | ਸੁਖਜਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਚੰਨੀ ਨੂੰ ਇਹ ਅਪੀਲ ਇਸ ਲਈ ਕੀਤੀ ਹੈ ਕਿਉਂਕਿ ਮੈਂ ਸ਼ਹਿਰ ਦੀ ਬਾਬਾ ਰੋਡੂ ਬਸਤੀ, ਮਹੰਤਾਂ ਵਾਲਾ ਮਹੱਲਾ, ਬੇਰੀਆਂ ਵਾਲਾ ਮੁਹੱਲਾ, ਤਾਰੇਵਾਲਾ ਛੱਪੜ ਆਦਿ ਥਾਵਾਂ ਅਤੇ ਪਿੰਡਾਂ ਦੀਆਂ ਦਲਿਤ ਬਸਤੀਆਂ ਵਿਚ ਜਾ ਕੇ ਮੌਕਾ ਦੇਖਿਆ ਹੈ ਅਤੇ ਆਪਣੇ ਨਿੱਜੀ ਖ਼ਰਚੇ ਵਿਚੋਂ ਮੱਛਰਾਂ ਦੇ ਖ਼ਾਤਮੇ ਲਈ ਫੋਗਿੰਗ ਕਰਵਾਈ ਹੈ | ਵਾਂਦਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹੀ ਹੈ ਜੋ ਅਸਲ ਵਿਚ ਆਮ ਆਦਮੀ ਹੈ | ਕੇਜਰੀਵਾਲ ਦੀ ਕਾਪੀ ਕਰ ਕੇ ਆਮ ਆਦਮੀ ਨਹੀਂ ਬਣਿਆ ਜਾ ਸਕਦਾ, ਕਿਉਂਕਿ ਕੇਜਰੀਵਾਲ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ, ਜਿਸ ਦੀ ਸ਼ੁਰੂਆਤ ਦਿੱਲੀ ਤੋਂ ਹੋਈ ਅਤੇ ਹੁਣ ਪੰਜਾਬ ਦੇ ਲੋਕਾਂ ਦੇ ਦਿਲਾਂ ਦੀ ਧੜਕਣ ਬਣ ਚੁੱਕੇ ਹਨ |

ਖ਼ਬਰ ਸ਼ੇਅਰ ਕਰੋ

 

 

ਖੇਤਰੀ ਪਾਰਟੀਆਂ ਹੀ ਸੂਬਿਆਂ ਦਾ ਅਸਲ ਵਿਕਾਸ ਕਰਦੀਆਂ ਹਨ-ਬਰਜਿੰਦਰ ਸਿੰਘ ਮੱਖਣ ਬਰਾੜ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਦੇ ਪਿੰਡ ਦੁਸਾਂਝ ਦੇ ਚਾਰ ਦਰਜਨਾਂ ਦੇ ਕਰੀਬ ਪਰਿਵਾਰ ਵੱਖ ਵੱਖ ਪਾਰਟੀਆਂ ਤੋਂ ਨਾਰਾਜ਼ ਹੋ ਕੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ...

ਪੂਰੀ ਖ਼ਬਰ »

'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਤਹਿਤ ਲੱਗਣ ਵਾਲੇ ਕੈਂਪਾਂ ਦਾ ਵੇਰਵਾ ਜਾਰੀ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜ਼ਿਲ੍ਹੇ 'ਚ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' 26 ਨਵੰਬਰ ਤੋਂ ਸ਼ੁਰੂ ਹੋ ਕੇ 10 ਦਸੰਬਰ ਤੱਕ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਦੱਸਿਆ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਨਵਨੀਤ ਸਿੰਘ ਗਿੱਲ ਬਣੇ ਅਕਾਲੀ ਦਲ (ਅ) ਦੇ ਸੀਨੀਅਰ ਮੀਤ ਪ੍ਰਧਾਨ

ਅਜੀਤਵਾਲ, 24 ਨਵੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਪਾਰਟੀ ਦੀ ਸਾਖ ਨੂੰ ਹੋਰ ਮਜ਼ਬੂਤ ਕਰਦਿਆਂ ਨਵਨੀਤ ਸਿੰਘ ਗਿੱਲ ਨੂੰ ਸਰਕਲ ਅਜੀਤਵਾਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ | ਸਰਕਲ ਪ੍ਰਧਾਨ ਗੁਰਮੇਲ ਸਿੰਘ ਖ਼ਾਲਸਾ ਚੂਹੜਚੱਕ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਆਦਮਕੱਦ ਬੁੱਤ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਅੱਜ ਕਰਨਗੇ-ਵਿਧਾਇਕ ਡਾ. ਹਰਜੋਤ ਕਮਲ ਸਿੰਘ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਸਿੰਘ ਦੇ ਯਤਨਾਂ ਸਦਕਾ ਰਾਮਗੜ੍ਹੀਆ ਭਾਈਚਾਰੇ ਦੀ ਮੰਗ ਨੂੰ ਪੂਰਾ ਕਰਦੇ ਹੋਏ ਕੋਟਕਪੂਰਾ ਬਾਈਪਾਸ ਚੌਕ ਮੋਗਾ ਵਿਖੇ ਨੇੜੇ ਫੋਕਲ ਪੁਆਇੰਟ ਨਜ਼ਦੀਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਵਲੋਂ ਟਿਕਟ ਪ੍ਰਾਪਤੀ ਬਾਬਤ ਦੂਜਾ ਸ਼ਕਤੀ ਪ੍ਰਦਰਸ਼ਨ

ਅਜੀਤਵਾਲ, 24 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨਿਹਾਲ ਸਿੰਘ ਵਾਲਾ ਹਲਕੇ ਤੋਂ ਟਿਕਟ ਦੇ ਦਾਅਵੇਦਾਰਾਂ ਨੇ ਇਕ ਦੂਜੇ ਦੀ ਨੀਂਦ ਉਡਾ ਦਿੱਤੀ ਹੈ, ਸਾਰੇ ਆਪਣੀ ਟਿਕਟ ਪੱਕੀ ਦੱਸ ਰਹੇ ਹਨ, ਆਪਣੀ ਟਿਕਟ ਲਈ ਹਰ ਹੀਲਾ ਵਰਤ ਰਹੇ ਹਨ | ਇਸ ਸਬੰਧੀ ਸਾਬਕਾ ਵਿਧਾਇਕਾ ਰਾਜਵਿੰਦਰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਜ਼ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ ਮੋਗਾ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਸੁਨੈਨਾ ਅਤੇ ਗੁਰਕਿਰਤ ...

ਪੂਰੀ ਖ਼ਬਰ »

4 ਦਸੰਬਰ ਤੱਕ ਮਨਾਇਆ ਜਾਵੇਗਾ ਪੁਰਸ਼ ਨਸਬੰਦੀ ਪੰਦ੍ਹਰਵਾੜਾ

ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ (ਕਾਰਜਕਾਰੀ) ਡਾ. ਰਾਜੇਸ਼ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਅੰਦਰ ਪਰਿਵਾਰ ਨੂੰ ਸੀਮਤ ਰੱਖਣ ਲਈ ਪਰਿਵਾਰ ਨਿਯੋਜਨ ਵਿਚ ਪੁਰਸ਼ਾਂ ਦੀ ਸ਼ਮੂਲੀਅਤ ਵਧਾਉਣ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਮੁਕੰਮਲ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਵਿਧਾਇਕ ਡਾ. ਹਰਜੋਤ ਕਮਲ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਗਾ ਆਮਦ ਨੂੰ ਲੈ ਕੇ ਪੁਰਾਣੀ ਦਾਣਾ ਮੰਡੀ ਵਿਖੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ | ਅੱਜ ਸਵੇਰ ਤੋਂ ਉਹ ਖ਼ੁਦ ਜਨ ਸਭਾ ਵਾਲੀ ਥਾਂ ...

ਪੂਰੀ ਖ਼ਬਰ »

ਐਤਕੀਂ 80 ਸਾਲ ਉਮਰ ਵਾਲੇ ਵੋਟਰ ਵੀ ਪਾ ਸਕਣਗੇ ਪੋਸਟਲ ਬੈਲਟ ਪੇਪਰ ਰਾਹੀਂ ਵੋਟ-ਡੀ. ਐਸ. ਮਾਂਗਟ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)–ਭਾਰਤੀ ਚੋਣ ਕਮਿਸ਼ਨ ਵਲੋਂ ਹਰੇਕ ਵੋਟਰ ਦੀ ਵੋਟ ਪੈਣੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸੇ ਤਹਿਤ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ 80 ਸਾਲ ਜਾਂ ਇਸ ਤੋਂ ਉੱਪਰ ਉਮਰ ਵਾਲੇ ਵੋਟਰਾਂ ਨੂੰ ...

ਪੂਰੀ ਖ਼ਬਰ »

ਮੋਦਨ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਜੋਰਾ ਸਿੰਘ ਧਾਲੀਵਾਲ ਅਤੇ ਪ੍ਰੀਤਮ ਸਿੰਘ ਧਾਲੀਵਾਲ ਦੇ ਬਹੁਤ ਹੀ ਸਤਿਕਾਰਯੋਗ ਭਰਾ ਅਤੇ ਮਨਦੀਪ ਸਿੰਘ ਧਾਲੀਵਾਲ ਆਸਟ੍ਰੇਲੀਆ ਦੇ ਪਿਤਾ ਮੋਦਨ ਸਿੰਘ ਧਾਲੀਵਾਲ ਸਾਬਕਾ ਪੰਪ ਓਪਰੇਟਰ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਮੰਤਰੀ ਨੂੰ ਬੇਘਰ ਲੋਕਾਂ ਦੀ ਸਮੱਸਿਆ ਵੱਲ ਧਿਆਨ ਦੇਣਾ ਚਾਹੀਦੈ-ਜਥੇਦਾਰ ਮਾਹਲਾ

ਬਾਘਾਪੁਰਾਣਾ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਦੇ ਮੁੱਖ ਮੰਤਰੀ ਵਲੋਂ ਜਿੱਥੇ ਵੱਡੇ-ਵੱਡੇ ਦਾਅਵੇ ਕਰਕੇ ਲੋਕਾਂ ਨੂੰ ਬਸੇਰਾ ਸਕੀਮ ਤਹਿਤ ਝੁੱਗੀ - ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਸ਼ਾਮਲਾਟ 'ਚ ਖੁੱਲੇ੍ਹ ...

ਪੂਰੀ ਖ਼ਬਰ »

ਲੋਕ ਸਾਹਿਤ ਅਕਾਦਮੀ ਵਲੋਂ ਦੁੱਖ ਦਾ ਪ੍ਰਗਟਾਵਾ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਪੰਜਾਬੀ ਦੇ ਕਹਾਣੀਕਾਰ ਕਰਤਾਰ ਸਿੰਘ ਸੂਰੀ ਅਤੇ ਲੰਮੀ ਹੇਕ ਦੀ ਮਾਲਕ ਗੁਰਮੀਤ ਬਾਵਾ ਦੀ ਮੌਤ 'ਤੇ ਲੋਕ ਸਾਹਿਤ ਅਕਾਦਮੀ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਪ੍ਰਧਾਨ ਬਲਦੇਵ ਸਿੰਘ ਸੜਕ ਨਾਮਾ ਅਤੇ ਜਨਰਲ ਸਕੱਤਰ ਅਸ਼ੋਕ ਚਟਾਨੀ ...

ਪੂਰੀ ਖ਼ਬਰ »

ਦਵਿੰਦਰ ਸਿੰਘ ਰਣੀਆ ਬਣੇ ਟਰੱਕ ਯੂਨੀਅਨ ਦੇ ਪ੍ਰਧਾਨ

• ਟਰੱਕ ਓਪਰੇਟਰਾਂ 'ਚ ਖ਼ੁਸ਼ੀ ਦੀ ਲਹਿਰ, ਵਿਧਾਇਕ ਡਾ. ਹਰਜੋਤ ਕਮਲ ਨੇ ਲੱਡੂਆਂ ਨਾਲ ਕਰਵਾਇਆ ਮੂੰਹ ਮਿੱਠਾ ਮੋਗਾ, 24 ਨਵੰਬਰ (ਅਸ਼ੋਕ ਬਾਂਸਲ)-ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆ ਦੇ ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਚੁਣੇ ਜਾਣ 'ਤੇ ਸਾਰੀ ਯੂਨੀਅਨ ਅਤੇ ...

ਪੂਰੀ ਖ਼ਬਰ »

ਵੀਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ

ਬਾਘਾ ਪੁਰਾਣਾ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ 'ਚ ਸਥਿਤ ਨਾਮਵਰ ਸੰਸਥਾ ਵੀਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਐਲ. ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਨੇ ਲਏ 6.5 ਬੈਂਡ

ਬਾਘਾ ਪੁਰਾਣਾ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਮਾਸਟਰ ਸੋਹਣ ਸਿੰਘ ਖੋਸਾ ਨਹੀ ਰਹੇ ਵੱਖ-ਵੱਖ ਸ਼ਖਸੀਅਤਾਂ ਵਲੋਂ ਖੋਸਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕੋਟ ਈਸੇ ਖਾਂ, 24 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪਿੰਡ ਰੰਡਿਆਲਾ ਦੇ ਪਰਮਿੰਦਰ ਸਿੰਘ ਖੋਸਾ, ਪਿ੍ਥੀਪਾਲ ਸਿੰਘ ਖੋਸਾ ਅਤੇ ਖੋਸਾ ਪਰਿਵਾਰ ਨੂੰ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਮਾਸਟਰ ਸੋਹਣ ਸਿੰਘ ਜੀ ਖੋਸਾ ਜੋ ਕਿ ਇਲਾਕੇ ਦੀ ਹਰਮਨ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਬਾਘਾ ਪੁਰਾਣਾ ਦੌਰੇ ਤੋਂ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਕਿਹਾ-ਸਮੂਹ ਰਾਜਨੀਤਕ ਪਾਰਟੀਆਂ ਚੋਣ ਜ਼ਾਬਤੇ ਤੋਂ ਪਹਿਲਾਂ ਚੋਣਾਂ ਦਾ ਮਾਹੌਲ ਨਾ ਬਣਾਉਣ ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਾਘਾ ਪੁਰਾਣਾ ਫੇਰੀ ਤੋਂ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ...

ਪੂਰੀ ਖ਼ਬਰ »

ਪਹਿਲਾਂ ਡੀ. ਏ. ਪੀ. ਖਾਦ ਦੀ ûੜ੍ਹ ਤੇ ਫਿਰ ਕੁਝ ਕਿਸਾਨਾਂ ਦੇ ਖਾਤਿਆਂ 'ਚ ਅਦਾਇਗੀ ਨਾ ਆਉਣ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ-ਗੁਰਿੰਦਰ ਸਿੰਘ ਪੱਪੀ ਪ੍ਰਧਾਨ

ਕੋਟ ਈਸੇ ਖਾਂ, 24 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਇਸ ਵਾਰ ਸਰਕਾਰ ਵਲੋਂ ਜੋ ਕਿਸਾਨਾਂ ਵਲੋਂ ਵੇਚੀ ਗਈ ਧਾਨ ਦੀ ਫ਼ਸਲ ਦੀ ਅਦਾਇਗੀ ਪੋਰਟਲ 'ਤੇ ਕਿਸਾਨਾਂ ਦੇ ਸਿੱਧੇ ਖਾਤਿਆਂ 'ਚ ਪਾਉਣ ਦਾ ਨਿਯਮ ਬਣਾਇਆ ਹੈ, ਪਰ ਤ੍ਰਾਸਦੀ ਤਾਂ ਇਹ ਹੈ ਕਿ ਮਾਲ ਵਿਭਾਗ ਦੇ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੋਗਾ, 24 ਨਵੰਬਰ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਪੰਜਾਬ ਦੀ ਟੀਮ ਵਲੋਂ ਪੰਜਾਬ ਪ੍ਰਧਾਨ ਡਾ. ਅਜੇ ਕਾਂਸਲ ਦੀ ਅਗਵਾਈ ਹੇਠ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਗਰਵਾਲ ਸਮਾਜ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਤੇ ਵੋਟ ਪਾਉਣ ਬਾਰੇ ਕੀਤਾ ਜਾਗਰੂਕ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਮੋਗਾ ਵਿਖੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ...

ਪੂਰੀ ਖ਼ਬਰ »

ਮਾਤਾ ਪ੍ਰਕਾਸ਼ ਰਾਣੀ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਪੁੱਜੀਆਂ ਉੱਚ ਸ਼ਖ਼ਸੀਅਤਾਂ

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੇਵਲ ਕਿ੍ਸ਼ਨ ਬਾਂਸਲ ਦੀ ਮਾਤਾ ਪ੍ਰਕਾਸ਼ ਰਾਣੀ ਪਤਨੀ ਮੋਹਨ ਲਾਲ ਬਾਂਸਲ ਘੋਲੀਏ ਵਾਲੇ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ...

ਪੂਰੀ ਖ਼ਬਰ »

ਬਲੌਜ਼ਮਜ਼ ਦੇ ਬੱਚਿਆਂ ਵਲੋਂ ਕੀਤੀ ਰੋਚਕ ਗਤੀਵਿਧੀ

ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਨਰਸਰੀ ਜਮਾਤ ਦੇ ਬੱਚਿਆਂ ਵਲੋਂ ਇਕ ਰੋਚਕ ਗਤੀਵਿਧੀ ਕੀਤੀ ਗਈ ਹੈ ਜੋ ਕਿ ਉਨ੍ਹਾਂ ਨੇ ਖੇਡ-ਖੇਡ ਵਿਚ ਕੀਤੀ | ਬੱਚਿਆਂ ਨੇ ਇਹ ਗਤੀਵਿਧੀ ਕਰਦੇ ਹੋਏ ਆਪਣੇ ਉਤਸ਼ਾਹ ਨੂੰ ਬਾਖ਼ੂਬੀ ਪੇਸ਼ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਹੁਣ ਲੋਕਾਂ ਨੂੰ ਹੋਰ ਗੁਮਰਾਹ ਨਹੀਂ ਕਰ ਸਕਦੇ-ਡੱਲਾ

ਕੋਟ ਈਸੇ ਖਾਂ, 24 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਝੂਠ ਮਾਰ ਕੇ ਸਾਢੇ ਚਾਰ ਸਾਲ ਪਹਿਲਾਂ ਕੈਪਟਨ ਨੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਕਾਂਗਰਸ ਨੂੰ ਲੋਕਾਂ ਦੀ ਕਚਹਿਰੀ 'ਚ ਆਪਣੀ ਹਾਰ ਸਾਫ਼ ਨਜ਼ਰ ਆਉਂਦੀ ਦੇਖ ਮੁੱਖ ਮੰਤਰੀ ਚੰਨੀ ਦਾ ਚਿਹਰਾ ਪੇਸ਼ ਕਰ ...

ਪੂਰੀ ਖ਼ਬਰ »

ਥੁੱਕ ਨਾਲ ਵੜੀਆਂ ਪਕਾਉਣ ਤੇ ਫੋਕੇ ਐਲਾਨਾਂ ਦੇ ਸਹਾਰੇ ਮੁੜ ਸੱਤਾ ਹਥਿਆਉਣ ਦੇ ਸੁਪਨੇ ਦੇਖ ਰਹੀ ਹੈ ਚੰਨੀ ਸਰਕਾਰ-ਜਥੇਦਾਰ ਤੀਰਥ ਸਿੰਘ ਮਾਹਲਾ

ਠੱਠੀ ਭਾਈ, 24 ਨਵੰਬਰ (ਜਗਰੂਪ ਸਿੰਘ ਮਠਾੜੂ)-ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਸਰਕਾਰ ਦੇ ਲੀਡਰਾਂ ਵਲੋਂ ਆਏ ਦਿਨ ਫੋਕੇ ਐਲਾਨਾਂ ਸਹਾਰੇ ਸੱਤਾ 'ਤੇ ਮੁੜ ਕਾਬਜ਼ ਹੋਣ ਜਾਂ ਹੋਣ ਦੇ ਦੇਖੇ ਜਾ ਰਹੇ ਸੁਪਨਿਆਂ ਨੂੰ ਲੋਕ ਸੱਚ ਨਹੀਂ ਹੋਣ ਦੇਣਗੇ ...

ਪੂਰੀ ਖ਼ਬਰ »

ਮਾਤਾ ਸਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ ਗੁਰਸਿੱਖ ਵਿਦਿਆਰਥੀਆਂ ਨੂੰ ਵਜ਼ੀਫ਼ੇ ਤਕਸੀਮ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ 32 ਲੋੜਵੰਦ ਗੁਰਸਿੱਖ ਹੁਸ਼ਿਆਰ ਵਿਦਿਆਰਥੀਆਂ ਨੂੰ ਕਰੀਬ 69500 ਰੁਪਏ ਦੇ ਵਜ਼ੀਫ਼ੇ ਵੰਡੇ ਗਏ | ਸਕੂਲ ਦੇ ਗੁਰਦੁਆਰਾ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਨੇਫਾਈਨ ਆਰਟਸ ਵਿਭਾਗ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ | ਪਿ੍ੰਸੀਪਲ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ 'ਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕੋਟ ਈਸੇ ਖਾਂ, 24 ਨਵੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਪਿ੍ੰਸੀਪਲ ਪੀ.ਕੇ. ਠਾਕਰ, ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ ਦੀ ਅਗਵਾਈ ਹੇਠ ਹਿੰਦ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਵਲੋਂ ਕਾਂਗਰਸੀ ਵਿਧਾਇਕਾਂ ਨੂੰ ਕਚਰਾ ਕਹਿਣ 'ਤੇ ਬਰਜਿੰਦਰ ਸਿੰਘ ਨੇ ਲਿਆ ਸਖ਼ਤ ਨੋਟਿਸ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਦੌਰੇ ਦੌਰਾਨ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੂੰ ਕਚਰਾ ਕਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਸਾਹੋਕੇ ਵਲੋਂ ਕਾਂਗਰਸ 'ਚ ਆਉਣ 'ਤੇ ਬਗ਼ਾਵਤੀ ਧਿਰਾਂ ਹੋਈਆਂ ਇਕਸੁਰ

ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਦਰਕਿਨਾਰ ਹੋਏ ਭੁਪਿੰਦਰ ਸਿੰਘ ਸਾਹੋਕੇ ਬੀਤੇ ਦਿਨੀਂ ਲੁਧਿਆਣਾ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਆਪਣੀ ਪਤਨੀ ਅਮਰਜੀਤ ਕੌਰ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਰੋਹ ਭਰਪੂਰ ਗੇਟ ਰੈਲੀ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਰੋਹ ਭਰਪੂਰ ਗੇਟ ਰੈਲੀ ਕੀਤੀ | ਜਿਸ ਦੀ ਸ਼ੁਰੂਆਤ ਹਰਜਿੰਦਰ ਸਿੰਘ ਮਾਨਕ ਦੇ ਇਨਕਲਾਬੀ ਗੀਤ ਨਾਲ ਕੀਤੀ ਗਈ | ਪੰਜਾਬ ਸਰਕਾਰ ਤੇ ਪਾਵਰਕਾਮ ਅਤੇ ਟਰਾਂਸਕੋ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਰੋਲੀ ਭਾਈ ਵਿਖੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਮੋਗਾ, 24 ਨਵੰਬਰ (ਅਸ਼ੋਕ ਬਾਂਸਲ)-ਪੰਜਾਬ ਵਿਚ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਾਂਝੇ ਉੱਦਮ ਸਦਕਾ ਸਕੂਲਾਂ ਵਿਚ ਬੱਡੀਜ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਡਰੋਲੀ ਭਾਈ ...

ਪੂਰੀ ਖ਼ਬਰ »

ਸੁਆਮੀ ਸੰਤ ਮਿੱਤ ਸਿੰਘ ਤੇ ਸੁਆਮੀ ਸੰਤ ਬਾਬਾ ਜ਼ੋਰਾ ਸਿੰਘ ਲੋਪੋ ਵਾਲਿਆਂ ਦੀ ਬਰਸੀ ਸੰਬੰਧੀ ਤੀਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼

ਨਿਹਾਲ ਸਿੰਘ ਵਾਲਾ, 24 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸ੍ਰੀਮਾਨ ਸੰਤ ਸੁਆਮੀ ਮਿੱਤ ਸਿੰਘ ਜੀ ਲੋਪੋ ਵਾਲਿਆਂ ਦੀ ਸਾਲਾਨਾ 71ਵੀਂ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 16ਵੀਂ ਨੂੰ ਬਰਸੀ ਨੂੰ ਸਮਰਪਿਤ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) ਮੌਜੂਦਾ ਮੁਖੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਬਾਘਾ ਪੁਰਾਣਾ ਵਿਖੇ ਹੋ ਰਹੀ ਰੈਲੀ 'ਚ ਵੱਡੀ ਗਿਣਤੀ 'ਚ ਪੁੱਜਣਗੇ ਆਗੂ ਤੇ ਵਰਕਰ-ਦੀਸ਼ਾ, ਸਿੱਧੂ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਅੱਜ ਬਾਘਾ ਪੁਰਾਣਾ ਵਿਖੇ ਦਰਸ਼ਨ ਸਿੰਘ ਬਰਾੜ ਵਿਧਾਇਕ ਅਤੇ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਮਹਾਂ ਰੈਲੀ ਨੂੰ ਕਿਸਾਨਾਂ, ਗ਼ਰੀਬਾਂ, ਮਜ਼ਦੂਰਾਂ, ਵਪਾਰੀਆਂ ਦੇ ਮਸੀਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਅਨੰਦ ਸਾਗਰ ਪਬਲਿਕ ਸਕੂਲ ਰੌਂਤਾ 'ਚ ਦਸਤਾਰ ਮੁਕਾਬਲੇ

ਬਾਘਾ ਪੁਰਾਣਾ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਅਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਲੋਂ ਹਾਊਸ ਵਾਈਜ਼ ...

ਪੂਰੀ ਖ਼ਬਰ »

ਬੀ. ਬੀ. ਐਸ. ਆਇਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲਟਸ, ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿਚ ਆਪਣਾ ਨਾਮ ਬਣਾਇਆ ...

ਪੂਰੀ ਖ਼ਬਰ »

ਨਗਰ ਪੰਚਾਇਤ ਬੱਧਨੀ ਕਲਾਂ ਨੇ ਵਧਾਇਆ ਪੰਜਾਬ ਦਾ ਮਾਣ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਭਾਰਤ ਸਰਕਾਰ ਵਲੋਂ ਕਰਵਾਏ ਗਏ ਸਵੱਛਤਾ ਸਰਵੇਖਣ 2021 ਵਿਚ ਅਰਬਨ ਲੋਕਲ ਬਾਡੀ ਬੱਧਨੀ ਕਲਾਂ ਨੇ ਸਵੱਛਤਾ ਸਬੰਧੀ ਵੱਡੀ ਛਲਾਂਗ ਲਗਾਈ ਹੈ, 20 ਨਵੰਬਰ 2021 ਨੂੰ ਨਵੀ ਦਿੱਲੀ ਦੇ ਵਿਗਿਆਨ ਭਵਨ ਵਿਚ ਸਵੱਛਤਾ ਸਰਵੇਖਣ 2021 ਦੇ ਸਨਮਾਨ ...

ਪੂਰੀ ਖ਼ਬਰ »

ਪੰਜਾਬ ਖੱਤਰੀ ਸਭਾ ਮੋਗਾ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਮੋਗਾ, 24 ਨਵੰਬਰ (ਅਸ਼ੋਕ ਬਾਂਸਲ)-ਪੰਜਾਬ ਖੱਤਰੀ ਸਭਾ (ਰਜਿ.) ਮੋਗਾ ਨੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅਤੇ ਤਿੰਨੋਂ ਕਾਲੇ ਕਾਨੂੰਨ ਰੱਦ ਹੋਣ ਦੀ ਖ਼ੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌੜਾ, ਮਹਿਲਾ ਜ਼ਿਲ੍ਹਾ ਪ੍ਰਧਾਨ ਭਵਦੀਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX