ਤਾਜਾ ਖ਼ਬਰਾਂ


ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  about 1 hour ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  about 2 hours ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  about 2 hours ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  about 3 hours ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  about 3 hours ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  about 3 hours ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  about 4 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  about 4 hours ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  about 4 hours ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  about 4 hours ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  about 4 hours ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  about 4 hours ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  about 4 hours ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  about 5 hours ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  about 5 hours ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  about 5 hours ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  about 5 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਬ੍ਰਹਮਲੀਨ ਹੋਏ
. . .  about 5 hours ago
ਹੁਸ਼ਿਆਰਪੁਰ,17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਬ੍ਰਹਮਲੀਨ...
ਚੋਣ ਪ੍ਰੋਗਰਾਮ ਵਿਚ ਹੋਇਆ ਬਦਲਾਅ, ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਾਰਨ
. . .  about 5 hours ago
ਚੰਡੀਗੜ੍ਹ, 17 ਜਨਵਰੀ - ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਵਿਚ ਦੱਸਣਯੋਗ ਹੈ ਕਿ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ...
ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕਰਦੇ - ਨਵਜੋਤ ਸਿੱਧੂ
. . .  about 5 hours ago
ਚੰਡੀਗੜ੍ਹ,17 ਜਨਵਰੀ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ....
ਕਾਂਗਰਸ ਨੂੰ ਵੱਡਾ ਝਟਕਾ, ਮੰਡੀ ਪੰਜੇ ਕੇ ਉਤਾੜ ਦੀ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਅਕਾਲੀ ਦਲ 'ਚ ਸ਼ਾਮਿਲ
. . .  about 6 hours ago
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗਦੇ ਜਾ ਰਹੇ ਹਨ . ਕਾਂਗਰਸ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ, ਜਿਸ ਤਹਿਤ...
ਜ਼ਿਲ੍ਹਾ ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ
. . .  about 6 hours ago
ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ ਕੌਂਸਲਰ ਅਤੇ ਬੀ. ਸੀ. ਵਿੰਗ ਦਿਹਾਤੀ ਪ੍ਰਧਾਨ ਜਸਬੀਰ ਸਿੰਘ ਗੱਖੀ ...
ਅੰਮ੍ਰਿਤਸਰ 'ਚ ਕਈ ਆਗੂ ਸਿੱਧੂ ਦੀ ਅਗਵਾਈ ਵਿਚ ਕਾਂਗਰਸ 'ਚ ਹੋਏ ਸ਼ਾਮਿਲ
. . .  about 6 hours ago
ਅੰਮ੍ਰਿਤਸਰ, 17 ਜਨਵਰੀ - ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਏਜੰਡੇ 'ਤੇ ਚੋਣ ਲੜੇਗੀ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਪਿਛਲੇ 5 ਸਾਲਾਂ 'ਚ ਪੰਜਾਬ ਦੀ ਆਰਥਿਕਤਾ ...
ਪੰਜਾਬ ਵਿਚ ਵੋਟਾਂ ਦੀ ਬਦਲੀ ਤਾਰੀਖ਼ , ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
. . .  about 6 hours ago
ਨਵੀਂ ਦਿੱਲੀ, 17 ਜਨਵਰੀ - ਪੰਜਾਬ ਵਿਚ ਵੋਟਾਂ ਦੀ ਤਾਰੀਖ਼ ਬਦਲ ਗਈ ਹੈ | ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ | ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ | ਭਾਰਤ ਚੋਣ ਕਮਿਸ਼ਨ ਵਲੋਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਸੰਗਰੂਰ

ਸੁਵਿਧਾ ਕੇਂਦਰ ਬਣੇ ਦੁਵਿਧਾ ਕੇਂਦਰ, ਲੋਕਾਂ ਨੇ ਸੁਵਿਧਾ ਕੇਂਦਰ ਦਾ ਗੇਟ ਬੰਦ ਕਰ ਕੇ ਲਗਾਇਆ ਧਰਨਾ

ਭਵਾਨੀਗੜ੍ਹ, 24 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸੁਵਿਧਾ ਕੇਂਦਰ ਵਿਚ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਲੈ ਕੇ ਪੰਥਕ ਚੇਤਨਾ ਲਹਿਰ ਦੇ ਆਗੂ ਜਥੇ: ਪ੍ਰਸ਼ੋਤਮ ਸਿੰਘ ਫੱਗੂਵਾਲਾ, ਆਪ ਆਗੂਆਂ ਅਤੇ ਅਕਾਲੀ ਦਲ ਦੇ ਆਗੂਆਂ ਦੀ ਅਗਵਾਈ ਵਿਚ ਕੇਂਦਰ ਦਾ ਗੇਟ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਵਾਲੇ ਕਿਸਾਨਾਂ ਨੂੰ 'ਮਹਿੰਗੀ' ਪੈਣ ਲੱਗੀ ਪਾਵਰਕਾਮ ਦੇ ਮੁਲਾਜ਼ਮਾਂ ਦੀ ਹੜਤਾਲ

ਕੁੱਪ ਕਲਾਂ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਸਾਡੀਆਂ ਸਰਕਾਰਾਂ ਅਤੇ ਸਮਾਜਿਕ ਚੇਤਨਾ ਵਾਲੇ ਲੋਕਾਂ ਵਲੋਂ ਹਮੇਸ਼ਾ ਹੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨਾ ਅਪਨਾਉਣ ਦਾ ਦੋਸ਼ ਲਾ ਕੇ ਆਪਣਾ 'ਨਜ਼ਲਾ' ਝਾੜਿਆ ਜਾਂਦਾ ਹੈ ਪਰ ਜੇਕਰ ਕਿਸਾਨੀ ...

ਪੂਰੀ ਖ਼ਬਰ »

ਐਨ. ਪੀ. ਐਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸੰਗਰੂਰ ਦੇ ਸੱਦੇ ਤੇ ਐਨ.ਪੀ.ਐਸ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਕੇਜਰੀਵਾਲ ਦੇ ਵਾਅਦੇ ਸਿਰਫ਼ ਲੀਰਾਂ ਦੀ ਖਿੱਦੋ ਤੇ ਚੰਨੀ ਕੋਲ ਗੱਪਾਂ ਦੀ ਪੰਡ-ਝੂੰਦਾਂ, ਸ਼ੇਰਪੁਰ

ਸ਼ੇਰਪੁਰ, 24 ਨਵੰਬਰ (ਦਰਸ਼ਨ ਸਿੰਘ ਖੇੜੀ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ ਲੋਕ ਲੁਭਾਊ ਐਲਾਨ ਕਰ ਕੇ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਪਰੰਤੂ ਇਸ ਦੀ ਡਰਾਮੇਬਾਜ਼ੀ ਨੂੰ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਕਿਉਂਕਿ ਇਸ ਦੇ ...

ਪੂਰੀ ਖ਼ਬਰ »

ਪ੍ਰਗਟ ਸਿੰਘ ਜਲਾਲਗੜ੍ਹ ਵਲੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ

ਅਮਰਗੜ੍ਹ, 24 ਨਵੰਬਰ (ਸੁਖਜਿੰਦਰ ਸਿੰਘ ਝੱਲ) - ਪਿਛਲੇ ਕਰੀਬ 30 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਜਲਾਲਗੜ੍ਹ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਅਜੀਤ ਨਾਲ ਗੱਲਬਾਤ ...

ਪੂਰੀ ਖ਼ਬਰ »

ਚੰਨੀ ਸਰਕਾਰ ਨੇ ਕੈਬਨਿਟ 'ਚੋਂ ਲਏ 58 ਫ਼ੈਸਲਿਆਂ 'ਚੋਂ ਕੇਵਲ 8 ਹੀ ਕੀਤੇ ਲਾਗੂ-ਹਰਪਾਲ ਸਿੰਘ ਚੀਮਾ

ਲਹਿਰਾਗਾਗਾ, 24 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਣ ਤੱਕ ...

ਪੂਰੀ ਖ਼ਬਰ »

ਬਿਜਲੀ ਕਾਮੇ 2 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਲਹਿਰਾਗਾਗਾ, 24 ਨਵੰਬਰ (ਅਸ਼ੋਕ ਗਰਗ) - ਪੰਜਾਬ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਮੁਲਾਜਮ ਮੰਚ ਪੰਜਾਬ ਦੇ ਫ਼ੈਸਲੇ ਅਨੁਸਾਰ 15 ਨਵੰਬਰ ਤੋਂ ਲਗਾਤਾਰ ਬਿਜਲੀ ਮੁਲਾਜਮ ਸਮੂਹਿਕ ਛੁੱਟੀ 'ਤੇ ਚੱਲ ਰਹੇ ਹਨ ਅਤੇ ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਅੱਜ-ਮੰਡੇਰ

ਅਮਰਗੜ੍ਹ, 24 ਨਵੰਬਰ (ਜਤਿੰਦਰ ਮੰਨਵੀ) - ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ 'ਚ ਮਰਜਿੰਗ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਸੱਤ ਹਜ਼ਾਰ ਦੇ ਕਰੀਬ ਕੰਪਿਊਟਰ ਅਧਿਆਪਕ 25 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰ ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮਲੇਰਕੋਟਲਾ, 24 ਨਵੰਬਰ (ਹਨੀਫ਼ ਥਿੰਦ) -ਕਾਲੇ ਖੇਤੀ ਕਾਨੂੰਨਾਂ ਨੂੰ ਭਾਜਪਾ ਸਰਕਾਰ ਵਲੋਂ ਰੱਦ ਕਰਨ ਦੇ ਲਏ ਗਏ ਫ਼ੈਸਲੇ ਨੂੰ ਮਾਂ ਖੇਡ ਕਬੱਡੀ ਦੇ ਉੱਘੇ ਖੇਡ ਪ੍ਰਮੋਟਰ ਨੌਜਵਾਨ ਗੁਰਪ੍ਰੀਤ ਸਿੰਘ ਸੰਗਾਲੀ ਆਸਟ੍ਰੇਲੀਆ ਨੇ ਕਿਸਾਨੀ ਸੰਘਰਸ਼ ਦੀ ਇਤਿਹਾਸਕ ਜਿੱਤ ...

ਪੂਰੀ ਖ਼ਬਰ »

ਭਾਈ ਹਰਨੇਕ ਸਿੰਘ ਸਨਮਾਨਿਤ

ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ) - ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਦੇ ਸਾਬਕਾ ਗ੍ਰੰਥੀ ਅਤੇ ਸੰਗਰੂਰ ਦੇ ਪਹਿਲੇ ਸ਼ਰੀਰ ਦਾਨੀ ਭਾਈ ਹਰੀ ਸਿੰਘ ਦੇ ਨੇੜਲੇ ਸਾਥੀ ਭਾਈ ਹਰਨੇਕ ਸਿੰਘ ਗੁਰੂ ਨਾਨਕ ਕਲੋਨੀ ਦਾ ਸਿੱਖ ਪੰਥ ਵਿਚ ਵਿਸ਼ੇਸ਼ ਸੇਵਾਵਾਂ ਨਿਭਾਉਣ ਦੇ ...

ਪੂਰੀ ਖ਼ਬਰ »

ਕੇਜਰੀਵਾਲ ਚੋਣ ਕਮਿਸ਼ਨ ਨੂੰ ਸਟੈਂਪ ਪੇਪਰ 'ਤੇ ਦੇਣ ਆਪਣੇ ਵਾਅਦਿਆਂ ਦੀ ਗਾਰੰਟੀ-ਗੁਪਤਾ

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਅਸਲੀ ਨਕਲੀ ਕੇਜਰੀਵਾਲ ਦੀ ਗੱਲ ਕਰ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ...

ਪੂਰੀ ਖ਼ਬਰ »

ਡੀ.ਟੀ.ਐਫ. ਦੀ 32ਵੀਂ ਵਜ਼ੀਫ਼ਾ ਪ੍ਰੀਖਿਆ ਦੀ ਤਿਆਰੀ ਲਈ ਕੀਤੀ ਬੈਠਕ

ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ)-ਡੈਮੋਕਰੇਟਿਕ ਟੀਚਰਜ਼ ਫ਼ਰੰਟ ਸੰਗਰੂਰ ਵਲੋਂ ਪੰਜਵੀਂ, ਅੱਠਵੀਂ, ਦਸਵੀਂ, ਬਾਰ੍ਹਵੀਂ ਦੀ 32 ਵੀ ਸਾਲਾਨਾ ਵਜ਼ੀਫ਼ਾ ਪ੍ਰੀਖਿਆ 23 ਜਨਵਰੀ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਕਮੇਟੀ ਦੀ ਇਸ ਵਿਸ਼ੇ 'ਤੇ ਹੋਈ ਮੀਟਿੰਗ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੌਂਗੋਵਾਲ, 22 ਨਵੰਬਰ (ਵਿਨੋਦ, ਖੰਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮ ਲੀਲ੍ਹਾ ਗਰਾੳਾੂਡ ਮਾਰਕੀਟ ਲੌਂਗੋਵਾਲ ਵਲੋਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਬਾਲ ਮੇਲੇ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਬੰਨਿ੍ਹਆ ਰੰਗ

ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਕਲਾ ਕੇਂਦਰ ਵਲੋਂ ਸਥਾਨਕ ਰਾਮ ਵਾਟਿਕਾ ਬਾਗੀਖਾਨਾ ਵਿਖੇ ਹੋਏ 27ਵੇਂ ਡਾਕਟਰ ਰਜਿੰਦਰ ਸਿੰਘ ਜਰਨਲਿਸਟ ਬਾਲ ਮੇਲੇ ਵਿਚ ਦੂਜੇ ਦਿਨ ਨੰਨ੍ਹੇ-ਮੁੰਨੇ ਬੱਚਿਆਂ ਨੇ ਸਟੇਜ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਇੰਟਰ ਕਾਲਜ ਮੁਕਾਬਲੇ 'ਚ ਮੱਲ੍ਹਾਂ ਮਾਰੀਆਂ

ਸੰਦੌੜ, 24 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਦੋ ਖਿਡਾਰੀਆਂ ਨੇ ਇੰਟਰ ਕਾਲਜ ਖੇਡ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਜਗਦੀਪ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਤੇ ਦੀਵਾਨ ਸਜਾਏ

ਖਨੌਰੀ, 24 ਨਵੰਬਰ (ਬਲਵਿੰਦਰ ਸਿੰਘ ਥਿੰਦ) - ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਹਰਗੋਬਿੰਦ ਸਾਹਿਬ (ਸੰਤ ਆਸ਼ਰਮ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੇ ਸਬੰਧ ਵਿਚ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਦਿੱਤੀਆਂ ਗਰੰਟੀਆਂ ਦਾ ਬਾਂਸਲ ਨੇ ਕੀਤਾ ਸਵਾਗਤ

ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੌਰੇ ਦੌਰਾਨ 2022 ਵਿਚ ਪਾਰਟੀ ਦੀ ਸਰਕਾਰ ਬਣਨ ਉੱਤੇ ਸੂਬੇ ਦੀਆਂ ਔਰਤਾਂ ਅਤੇ ਅਧਿਆਪਕਾਂ ਨੂੰ ਦਿੱਤੀਆਂ ਗਾਰੰਟੀਆਂ ਦਾ ਸਵਾਗਤ ਕਰਦਿਆਂ 'ਆਪ' ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਸੰਭਾਲੀ ਸਟੇਡੀਅਮ ਨੂੰ ਹਰਾ ਭਰਾ ਬਣਾਉਣ ਦੀ ਕਮਾਨ

ਸੰਦੌੜ, 24 ਨਵੰਬਰ (ਜਸਵੀਰ ਸਿੰਘ ਜੱਸੀ) - ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀ ਵੀਰਾਂ ਨੇ ਹਮੇਸ਼ਾ ਹੀ ਪੰਜਾਬ ਅਤੇ ਪਿੰਡ ਲਈ ਸਮਾਜਸੇਵੀ ਕੰਮ ਕਰਨ ਤੋਂ ਹੱਥ ਪਿੱਛੇ ਨਹੀਂ ਕੀਤਾ, ਅਤੇ ਪੂਰੇ ਉਤਸ਼ਾਹ ਨਾਲ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਲਈ ਮੋਹਰੀ ਰੋਲ ਅਦਾ ਕੀਤਾ ਹੈ | ...

ਪੂਰੀ ਖ਼ਬਰ »

ਟਰੈਕਟਰ ਮਾਰਚ ਲਈ ਕਿਸਾਨਾਂ ਨੇ ਉਲੀਕੀ ਵਿਉਂਤਬੰਧੀ

ਸੰਗਰੂਰ, 24 ਨਵੰਬਰ (ਅਮਨਦੀਪ ਸਿੰਘ ਬਿੱਟਾ) - ਰੇਲਵੇ ਸਟੇਸ਼ਨ ਬਾਹਰ ਕਿਸਾਨਾਂ ਦੇ ਚੱਲ ਰਹੇ ਧਰਨੇ ਦੇ 420ਵੇਂ ਦਿਨ ਧਰਨੇ ਦੀ ਪ੍ਰਧਾਨਗੀ ਰੋਹੀ ਸਿੰਘ ਮੰਗਵਾਲ ਨੇ ਕੀਤੀ | ਨਿਰਮਲ ਸਿੰਘ ਬਟਰਿਆਣਾ ਦੇ ਕੀਤੇ ਮੰਚ ਸੰਚਾਲਨ ਦੌਰਾਨ ਮੱਘਰ ਸਿੰਘ ਉੱਭਾਵਾਲ, ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਕੀਤਾ ਸ਼ਹੀਦ ਭਗਤ ਸਿੰਘ ਨਗਰ ਮੁਹੱਲੇ ਦੇ ਨਾਮਕਰਨ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਵਾਰਡ ਨੰਬਰ 15 'ਚ ਥਾਣਾ ਮੁਖੀ ਅਮਨਦੀਪ ਤਰੀਕਾ ਵਲੋਂ ਸ਼ਹੀਦ ਭਗਤ ਸਿੰਘ ਨਗਰ ਮੁਹੱਲੇ ਦੇ ਨਾਮਕਰਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਟਰਾਲਾ ਯੂਨੀਅਨ ਪ੍ਰਧਾਨ ...

ਪੂਰੀ ਖ਼ਬਰ »

ਐਕਸੀਅਨ ਨੂੰ ਦਰਪੇਸ਼ ਸਮੱਸਿਆ ਸੰਬੰਧੀ ਦਿੱਤਾ ਮੰਗ ਪੱਤਰ

ਧੂਰੀ, 24 ਨਵੰਬਰ (ਸੁਖਵੰਤ ਸਿੰਘ ਭੁੱਲਰ) - ਸੰਗਰੂਰ ਚੈਂਬਰ ਆਫ਼ ਕਮਰਸ ਬਲਾਕ ਧੂਰੀ ਵਲੋਂ ਪਾਵਰਕਾਮ ਦੇ ਅਧਿਕਾਰੀਆਂ ਦੀ ਮੰਗਾਂ ਸੰਬੰਧੀ ਚੱਲ ਰਹੀ ਹੜਤਾਲ ਦੇ ਚੱਲਦੇ ਇੰਡਸਟਰੀ ਦੀ ਸਪਲਾਈ 'ਚ ਵਿਘਨ ਪੈਣ 'ਤੇ ਪੈਦਾ ਦਿੱਕਤ ਕਾਰਨ ਐਕਸੀਅਨ ਧੂਰੀ ਨੂੰ ਮੰਗ ਪੱਤਰ ਸੌਂਪ ਕੇ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਆਮ ਵਰਗ ਦੀ ਭਲਾਈ ਲਈ ਵੱਡੇ ਫ਼ੈਸਲੇ ਲਏ-ਧੀਮਾਨ

ਅਹਿਮਦਗੜ੍ਹ, 24 ਨਵੰਬਰ (ਪੁਰੀ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਹਰ ਵਰਗ ਲਈ ਵੱਡੇ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਵਿਚ ਪੈਟਰੋਲ, ਡੀਜ਼ਲ ਸਮੇਤ ਰੇਤਾ, ਬਜਰੀ, ਗਟਕੇ ਦੀਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਾਕੇਸ਼ ਕੁਮਾਰ ਸਾਥੀਆਂ ਸਣੇ 'ਆਪ' 'ਚ ਸ਼ਾਮਿਲ

ਕੁੱਪ ਕਲਾਂ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ 'ਸਿਆਸੀ ਪਰਿਵਾਰ' ਵਿਚ ਉਸ ਵੇਲੇ ਤਕੜਾ ਵਾਧਾ ਹੋਇਆ ਜਦ ਪਿੰਡ ਜਿੱਤਵਾਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਕੁਮਾਰ ਨੇ ਸਾਥੀਆਂ ਸਣੇ 'ਆਪ' ਦੇ ਹਲਕਾ ਅਮਰਗੜ੍ਹ ...

ਪੂਰੀ ਖ਼ਬਰ »

ਮਿਡ-ਡੇ-ਮੀਲ ਸਕੀਮ ਲਈ ਅਧਿਆਪਕ ਜੇਬੋਂ ਖ਼ਰਚ ਕੇ ਸਕੀਮ ਨੂੰ ਚਲਾਉਣ ਲਈ ਮਜਬੂਰ

ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਦੇ 19700 ਸਕੂਲਾਂ ਵਿਚ ਪੜਦੇ ਬੱਚਿਆਂ ਲਈ ਚੱਲਦੀ ਮਿਡ-ਡੇ-ਮੀਲ ਯੋਜਨਾ ਲਈ ਬੇਸ਼ੱਕ 54 ਕਰੋੜ ਰੁਪਏ ਦੀ ਕੁਕਿੰਗ ਕਾਸਟ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਪਰ ਅਧਿਆਪਕ ਫਿਰ ਵੀ ਸਕੂਲਾਂ ਵਿਚ ਇਸ ਸਕੀਮ ਨੂੰ ਚੱਲਦਾ ਰੱਖਣ ਲਈ ...

ਪੂਰੀ ਖ਼ਬਰ »

ਮਾਤਾ ਗੁਰਦੀਪ ਕੌਰ ਘੁੰਮਣ ਨਮਿਤ ਸ਼ਰਧਾਂਜਲੀ ਸਮਾਗਮ

ਮਲੇਰਕੋਟਲਾ/ਅਮਰਗੜ੍ਹ, 24 ਨਵੰਬਰ (ਪਰਮਜੀਤ ਸਿੰਘ ਕੁਠਾਲਾ, ਜਤਿੰਦਰ ਮੰਨਵੀਂ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਦੇ ਮੁੱਖ ਸੇਵਾਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੇ ਸਤਿਕਾਰਯੋਗ ਮਾਤਾ ਬੀਬੀ ਗੁਰਦੀਪ ਕੌਰ ਘੁੰਮਣ ਨਮਿੱਤ ਪਿੰਡ ਬੂੰਗਾਂ ਵਿਖੇ ਹੋਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਧਾਰਮਿਕ, ਸਮਾਜ ਸੇਵੀ, ਸਿਆਸੀ ਤੇ ਵਪਾਰਕ ਸੰਸਥਾਵਾਂ ਨਾਲ ਸੰਬੰਧਤ ਅਹਿਮ ਸ਼ਖ਼ਸੀਅਤਾਂ ਸਮੇਤ ਇਲਾਕੇ ਭਰ ਤੋਂ ਸੈਂਕੜੇ ਸਨੇਹੀਆਂ ਨੇ ਸ਼ਾਮਿਲ ਹੋ ਕੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਇਸ ਤੋਂ ਪਹਿਲਾਂ ਪਰਿਵਾਰ ਵਲੋਂ ਪ੍ਰਕਾਸ਼ ਕਰਵਾਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵਲੋਂ ਰੱਬੀ ਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਗਿਆ | ਅੰਤਿਮ ਅਰਦਾਸ ਉਪਰੰਤ ਮਾਤਾ ਗੁਰਦੀਪ ਕੌਰ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ, ਐਸ.ਜੀ.ਪੀ.ਸੀ. ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਆਮ ਆਦਮੀ ਪਾਰਟੀ ਹਲਕਾ ਅਮਰਗੜ੍ਹ ਦੇ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਸਾਬਕਾ ਸੂਚਨਾ ਕਮਿਸ਼ਨਰ ਜਥੇਦਾਰ ਅਜੀਤ ਸਿੰਘ ਚੰਦੂਰਾਈਆਂ, ਪਿ੍ੰਸੀਪਲ ਬਲਜੀਤ ਸਿੰਘ ਟਿਵਾਣਾ, ਜਥੇਦਾਰ ਹਰਦੇਵ ਸਿੰਘ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਜਸਵੀਰ ਸਿੰਘ ਦਿਓਲ, ਸਾਬਕਾ ਚੇਅਰਮੈਨ ਜਥੇਦਾਰ ਮੇਘ ਸਿੰਘ ਗੁਆਰਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾਈ ਸੀਨੀ. ਮੀਤ ਪ੍ਰਧਾਨ ਭੁਪਿੰਦਰ ਸਿੰਘ ਬਨਭੌਰਾ ਅਤੇ ਜਥੇਦਾਰ ਭਗਵੰਤ ਸਿੰਘ ਭੱਟੀਆਂ ਆਦਿ ਨੇ ਮਾਤਾ ਗੁਰਦੀਪ ਸਿੰਘ ਦੇ ਸੰਘਰਸ਼ਮਈ, ਸਬਰ, ਸੰਤੋਖ ਤੇ ਗੁਰਸਿੱਖੀ ਜੀਵਨ ਸਮੇਤ ਉਨ੍ਹਾਂ ਦੇ ਲਾਇਕ ਸਪੁੱਤਰਾਂ ਕੈਪਟਨ ਸੁਖਜੀਤ ਸਿੰਘ ਘੁੰਮਣ, ਜਗਦੀਸ ਸਿੰਘ ਘੁੰਮਣ ਰਿਟਾਇਰਡ ਮੈਨੇਜਰ ਕੋਆਪੇ੍ਰਟਿਵ ਬੈਂਕ, ਨਿਰਮਲ ਸਿੰਘ ਘੁੰਮਣ ਸਾਬਕਾ ਪ੍ਰਧਾਨ ਸਹਿਕਾਰੀ ਸਭਾ, ਕੁਲਦੀਪ ਸਿੰਘ ਘੁੰਮਣ ਬੀ.ਐਸ.ਐਫ, ਥਾਣੇਦਾਰ ਹਰਭਜਨ ਸਿੰਘ ਤੇ ਮਾਸਟਰ ਸਰਬਜੀਤ ਸਿੰਘ ਘੁੰਮਣ ਸਮੇਤ ਦੋਵੇਂ ਧੀਆਂ ਹਰਭਜਨ ਕੌਰ ਰੋਗਲਾ ਅਤੇ ਬਲਵੀਰ ਕੌਰ ਕੁਤਬਾ ਦੇ ਪਰਿਵਾਰਾਂ ਦੀਆਂ ਸਮਾਜ ਲਈ ਮਾਣਮੱਤੀਆਂ ਸੇਵਾਵਾਂ ਨੂੰ ਯਾਦ ਕੀਤਾ | ਇਸ ਮੌਕੇ ਵੱਖ ਵੱਖ ਅਦਾਰਿਆਂ ਵੱਲੋਂ ਭਾਈ ਘੁੰਮਣ ਨੂੰ ਸਿਰੋਪਾਓ ਤੇ ਦਸਤਾਰਾਂ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਡਾ. ਬਲਕਾਰ ਸਿੰਘ ਮੁਖੀ ਵਿਸ਼ਵ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਬਲਬੀਰ ਸਿੰਘ ਸੋਹੀ, ਮੈਨੇਜਰ ਪ੍ਰੀਤਮ ਸਿੰਘ ਠੁੱਲੀਵਾਲ, ਮੈਨੇਜਰ ਸੁਖਵਿੰਦਰ ਸਿੰਘ ਸੁੱਚਾ ਹਮੀਦੀ, ਗੁਰਪ੍ਰੀਤ ਸਿੰਘ ਜਵੰਧਾ, ਡਿਪਟੀ ਗੁਰਮੇਲ ਸਿੰਘ ਕੁਠਾਲਾ, ਸਰਬਜੀਤ ਸਿੰਘ ਗੋਗੀ, ਜਸਵੀਰ ਸਿੰਘ ਜੱਸੀ ਮੰਨਵੀ, ਮਨਸ਼ਾਂਤ ਸਿੰਘ ਜਲਾਲਾਬਾਦ, ਸਰਪੰਚ ਗੁਰਚਰਨ ਸਿੰਘ ਢੱਡਰੀਆਂ, ਪ੍ਰਮੇਸ਼ਵਰ ਸਿੰਘ ਮੰਨਵੀਂ, ਬਲਿਹਾਰ ਸਿੰਘ ਢੀਂਡਸਾ, ਜਥੇਦਾਰ ਦਰਬਾਰਾ ਸਿੰਘ ਚਹਿਲ, ਜਤਿੰਦਰ ਸਿੰਘ ਮਹੋਲੀ, ਸਰਪੰਚ ਗੁਰਮੁਖ ਸਿੰਘ ਖ਼ਾਨਪੁਰ, ਸੁਰਜੀਤ ਸਿੰਘ ਚੌਹਾਨ, ਸਰਪੰਚ ਲਖਵੀਰ ਸਿੰਘ ਸਰਵਰਪੁਰ, ਹਾਕਮ ਸਿੰਘ ਚੱਕ, ਸਰਪੰਚ ਦਲਜੀਤ ਸਿੰਘ ਲਸੋਈ, ਹਾਕਮ ਸਿੰਘ ਸਰੌਦ, ਬਿੱਕਰ ਸਿੰਘ ਫਰਵਾਹੀ ਅਤੇ ਸਰਪੰਚ ਕੁਲਜਿੰਦਰ ਸਿੰਘ ਬੂੰਗਾ ਸਮੇਤ ਇਲਾਕੇ ਭਰ ਤੋਂ ਵੱਡੀ ਗਿਣਤੀ ਘੁੰਮਣ ਪਰਿਵਾਰ ਦੇ ਸਨੇਹੀ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX