ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  about 1 hour ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  about 2 hours ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  about 3 hours ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 4 hours ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 4 hours ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 4 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 5 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 6 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 7 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 8 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 9 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 9 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 9 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 10 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 10 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 11 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 11 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 12 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 12 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 12 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 12 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 12 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਖੰਨਾ / ਸਮਰਾਲਾ

ਧਰਨੇ ਤੋਂ ਬਾਅਦ ਸੜਕ ਦਾ ਕੰਮ ਸ਼ੁਰੂ ਪਰ ਸੀਵਰੇਜ, ਗਲੀਆਂ ਦਾ ਕੰਮ ਸ਼ੁਰੂ ਹੋਣ ਤੱਕ ਧਰਨਾ ਜਾਰੀ ਰਹੇਗਾ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਰੇਲਵੇ ਲਾਈਨੋਂ ਪਾਰ ਲਲਹੇੜੀ ਰੋਡ ਖੰਨਾ ਚਲ ਰਿਹਾ ਧਰਨਾ ਅੱਜ 105 ਘੰਟਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਜਾਰੀ ਹੈ | ਇਲਾਕਾ ਨਿਵਾਸੀਆਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਲੋਕਾਂ ਦਾ ਗ਼ੁੱਸਾ ਕੱਢਦਿਆਂ ਮੁਰਦਾਬਾਦ, ...

ਪੂਰੀ ਖ਼ਬਰ »

ਰੂੰ ਦੇ ਭਰੇ ਟਰੱਕ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮਾਛੀਵਾੜਾ ਸਾਹਿਬ, 24 ਨਵੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ-ਕੁਹਾੜਾ ਰੋਡ 'ਤੇ ਪਿੰਡ ਹਾੜ੍ਹੀਆਂ ਨੇੜ੍ਹੇ ਰੂੰ ਦੇ ਭਰੇ ਫ਼ੈਕਟਰੀ ਨੂੰ ਆ ਰਹੇ ਟਰੱਕ ਨੂੰ ਅੱਗ ਲੱਗ ਗਈ, ਜਦਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਟਰੱਕ ਦੇ ਡਰਾਈਵਰ ਸੁਮੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜੇਵਾਲ ਦਾ ਕਬੱਡੀ ਕੱਪ ਯਾਦਗਾਰੀ ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਐਨ. ਆਰ. ਆਈ. ਭਰਾ

ਖੰਨਾ/ਜੌੜੇਪੁਲ ਜਰਗ/ਈਸੜੂ, 24 ਨਵੰਬਰ (ਹਰਜਿੰਦਰ ਸਿੰਘ ਲਾਲ/ਪਾਲਾ ਰਾਜੇਵਾਲੀਆ/ਬਲਵਿੰਦਰ ਸਿੰਘ)-20ਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਅਤੇ ਮਨੁੱਖਤਾ ਦੇ ਮਸੀਹਾ ਭਗਤ ਪੂਰਨ ਸਿੰਘ (ਬਾਨੀ ਪਿੰਗਲਵਾੜਾ ਅੰਮਿ੍ਤਸਰ) ਦੀ ਯਾਦ ਵਿਚ ਉਨ੍ਹਾਂ ਦੀ ਜਨਮ ਭੂਮੀ ਪਿੰਡ ਰਾਜੇਵਾਲ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਦੇ ਨਾਲ ਧਰਨੇ 'ਤੇ ਬੈਠੀ ਜਸਦੀਪ ਕੌਰ ਯਾਦੂ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਦਾ ਧਰਨਾ ਅੱਜ 9ਵੇਂ ਦਿਨ 'ਚ ਦਾਖਲ ਹੋ ਗਿਆ¢ ਸਰਕਾਰੀ ਹਸਪਤਾਲ ਖੰਨਾ ਵਿਖੇ ਲਗਾਤਾਰ ਧਰਨਾ ਦੇ ਰਹੇ ਮੁਲਾਜ਼ਮਾਂ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ...

ਪੂਰੀ ਖ਼ਬਰ »

100 ਗ੍ਰਾਮ ਸਮੈਕ ਸਮੇਤ 2 ਮੋਟਰਸਾਈਕਲ ਸਵਾਰ ਕਾਬੂ

ਖੰਨਾ, 24 ਨਵੰਬਰ (ਮਨਜੀਤ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਨੇ 100 ਗ੍ਰਾਮ ਸਮੈਕ ਸਮੇਤ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸਬ ਇੰਸ. ਗੁਰਮੀਤ ਸਿੰਘ ਨੇ ਕਿਹਾ ਕਿ ਸਹਾਇਕ ਥਾਣੇਦਾਰ ਸੰਤੋਖ ਸਿੰਘ ਗਸ਼ਤ ਦੌਰਾਨ ...

ਪੂਰੀ ਖ਼ਬਰ »

ਸਵੇਰੇ 10 ਤੋਂ ਰਾਤ 10 ਵਜੇ ਤੱਕ ਰੋਜ਼ਾਨਾ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਇਸ ਦਰਮਿਆਨ ਲਲਹੇੜੀ ਰੋਡ ਖੰਨਾ ਇਲਾਕੇ 'ਚ ਸੀਵਰੇਜ ਗਲੀਆਂ ਅਤੇ ਸੜਕਾਂ ਦਾ ਕੰਮ ਪੂਰਾ ਨਾ ਹੋਣ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਰਾਜਨੀਤਕ ਨੇਤਾਵਾਂ ਤੋਂ ਵੱਖਰਾ ਧਰਨਾ ਲਾਇਆ ਅਤੇ ਐਲਾਨ ਕੀਤਾ ਕਿ ਉਹ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਰੋਜ਼ਾਨਾ ਭੁੱਖ ਹੜਤਾਲ਼ 'ਤੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸਰਕਲ ਅਤੇ ਗਰਿੱਡ ਦੇ ਗੇਟ ਅੱਗੇ ਰੋਸ ਰੈਲੀ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਸਾਂਝਾ ਫੋਰਮ ਅਤੇ ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਚਾਹਲ ਅਤੇ ਪਾਵਰਕਾਮ/ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀਆਂ ਸੂਬਾ ਕਮੇਟੀਆਂ ਦੇ ...

ਪੂਰੀ ਖ਼ਬਰ »

ਖੰਨਾ ਦੇ 86 ਸਾਲਾ ਮੰਗਲੁ ਰਾਮ ਨੇ 5 ਹਜ਼ਾਰ ਮੀਟਰ ਅਤੇ 800 ਮੀਟਰ ਦੌੜ 'ਚ ਸੋਨ ਤਗਮੇ ਜਿੱਤੇ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਬੀਤੇ ਦਿਨੀਂ ਚੰਡੀਗੜ੍ਹ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿਚ ਖੰਨਾ ਦੇ 86 ਸਾਲਾਂ ਬਜ਼ੁਰਗ ਮੰਗਲੁ ਰਾਮ ਨੇ 5 ਹਜ਼ਾਰ ਮੀਟਰ ਦੌੜ ਵਿਚ ਪਹਿਲਾਂ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ, ਜਦੋਂ ਕਿ ਉਨ੍ਹਾਂ ਨੇ 800 ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸਮਰਾਲਾ, 24 ਨਵੰਬਰ (ਗੋਪਾਲ ਸੋਫਤ)-ਪਾਵਰਕਾਮ ਦੀਆਂ ਸਮੁੱਚੀਆਂ ਜਥੇਬੰਦੀਆਂ ਵਲੋਂ ਸਮੂਹਿਕ ਛੁੱਟੀ ਲੈ ਕਿ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਵਿਚ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਥਾਨਕ ਇਨਡੋਰ ਸ਼ਿਕਾਇਤ ਘਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਸੰਬੰਧੀ ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਨੇ ਹਰਿਆਣਾ ਦੇ ਦੋਸ਼ੀ ਤੋਂ 290 ਗ੍ਰਾਮ ਸਮੈਕ ਫੜੀ

ਸਮਰਾਲਾ, 24 ਨਵੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸਥਾਨਕ ਪੁਲਸ ਨੇ ਹਰਿਆਣਾ ਦੇ ਇੱਕ ਤਸਕਰ ਨੂੰ ਲਗਪਗ 2 ਲੱਖ ਰੁਪਏ ਦੀ ਸਮੈਕ ਸਮੇਤ ਗਿ੍ਫ਼ਤਾਰ ਕੀਤਾ ਹੈ¢ ਗਿ੍ਫ਼ਤਾਰ ਕੀਤਾ ਉਕਤ ਦੋਸ਼ੀ ਹਰਿਆਣਾ ਤੋਂ ਆਪਣੀ ਸਕੂਟਰੀ 'ਤੇ ਹੀ ਸਮੈਕ ਦੀ ਇਸ ਵੱਡੀ ਖੇਪ ਨੂੰ ਇਲਾਕੇ ...

ਪੂਰੀ ਖ਼ਬਰ »

ਦਾਊਮਾਜਰਾ ਰੋਡ 'ਤੇ ਸੀਵਰੇਜ ਪਾਣੀ ਦੀ ਲੀਕੇਜ ਨੂੰ ਲੈ ਕੇ 'ਆਪ' ਵਲੋਂ ਧਰਨਾ

ਪਾਇਲ, 24 ਨਵੰਬਰ (ਰਜਿੰਦਰ ਸਿੰਘ)-ਸਥਾਨਕ ਦਾਊਮਾਜਰਾ ਰੋਡ 'ਤੇ ਸੀਵਰੇਜ ਦੇ ਪਾਣੀ ਦੀ ਲੀਕੇਜ ਸਬੰਧੀ ਆਮ ਆਦਮੀ ਪਾਰਟੀ ਵਲੋਂ 'ਆਪ' ਆਗੂ ਮਨਵਿੰਦਰ ਸਿੰਘ ਗਿਆਸਪੁਰਾ ਤੇ ਰਮਨ ਕੁਮਾਰ ਚਾਂਦੀ ਦੀ ਅਗਵਾਈ 'ਚ ਨਗਰ ਕੌਂਸਲ ਦਫ਼ਤਰ ਪਾਇਲ ਧਰਨਾ ਦਿੱਤਾ ਗਿਆ | ਇਸ ਸਮੇਂ ਆਮ ਆਦਮੀ ...

ਪੂਰੀ ਖ਼ਬਰ »

10 ਗ੍ਰਾਮ ਸਮੈਕ ਸਮੇਤ 1 ਹੋਰ ਕਾਬੂ

ਮਾਛੀਵਾੜਾ ਸਾਹਿਬ, 24 ਨਵੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ 25 ਗ੍ਰਾਮ ਸਮੈਕ ਸਮੇਤ ਕਾਬੂ ਕੀਤੇ ਜਗਪ੍ਰੀਤ ਸਿੰਘ ਕਾਲਾ ਉਰਫ਼ ਪ੍ਰੀਤ ਦਾ ਸਾਥੀ ਰਾਕੇਸ਼ ਕੁਮਾਰ ਵਾਸੀ ਪਟਿਆਲਾ ਨੂੰ ਪੁਲਿਸ ਨੇ 10 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ | ਥਾਣਾ ਮੁਖੀ ਰਾਜੇਸ਼ ...

ਪੂਰੀ ਖ਼ਬਰ »

ਪੈਨਸ਼ਨ ਬਹਾਲ ਨਾ ਕਰਨ ਕਰਕੇ ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ

ਦੋਰਾਹਾ, 24 ਨਵੰਬਰ (ਜਸਵੀਰ ਝੱਜ)-ਬੇਅੰਤ ਸਿੰਘ ਚੌਕ ਦੋਰਾਹਾ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਦੋਰਾਹਾ ਦੇ ਐਨ. ਪੀ. ਐੱਸ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੰਤ ਬਾਬਾ ਰਤਨ ਸਿੰਘ ਦੇ ਦੁਸਹਿਰਾ ਸਮਾਗਮ 'ਤੇ ਸੰਗਤਾਂ ਵੈਰਾਗ 'ਚ ਜੁੜੀਆਂ

ਸਾਹਨੇਵਾਲ, 24 ਨਵੰਬਰ (ਅਮਰਜੀਤ ਸਿੰਘ ਮੰਗਲੀ)-ਸਮੁੱਚਾ ਜੀਵਨ ਗੁਰੂ ਚਰਨਾਂ ਲੇਖੇ ਲਾਉਣ ਵਾਲੇ ਸੰਤ ਬਾਬਾ ਰਤਨ ਸਿੰਘ ਗੁਰਦੁਆਰਾ ਅਤਰ ਸਾਹਿਬ ਕਨੇਚ ਵਾਲਿਆਂ ਦੇ ਦੁਸਹਿਰਾ ਸਮਾਗਮਾਂ 'ਚ ਬੇਅੰਤ ਸੰਗਤਾਂ ਵੈਰਾਗ ਅਵਸਥਾ 'ਚ ਜੁੜੀਆਂ ¢ ਜਾਣਕਾਰੀ ਮੁਤਾਬਿਕ ਅੰਮਿ੍ਤ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨਾਲ ਕੀਤੇ ਲਿਖਤੀ ਇਕਰਾਰਨਾਮੇ ਤੋਂ ਮੁਨਕਰ ਹੋਈ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪਰਦੀਪ ਮਲੂਕਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 1-7-2011 ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਪੰਜਾਬ ਸਿਵਲ ਸਰਵਿਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਮਰਾ ਵਲੋਂ ਸ਼ਾਹਪੁਰ ਵਿਖੇ ਇਨੋਵੇਟਿਵ ਸਾਇੰਸ ਲੈਬ ਦਾ ਉਦਘਾਟਨ

ਪਾਇਲ, 24 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਸਿੱਖਿਆ ਮੰਤਰੀ ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀ ਵਿਗਿਆਨਕ ਤੇ ਵਿੱਦਿਅਕ ਸਰਗਰਮੀਆਂ 'ਚ ਭਰਵੀਂ ਸ਼ਮੂਲੀਅਤ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਬੌਧਿਕ ਤੇ ਵਿਦਿਅਕ ਵਿਕਾਸ ਹੋ ...

ਪੂਰੀ ਖ਼ਬਰ »

ਕੱਲ੍ਹ ਤੋਂ 10 ਦਸੰਬਰ ਤੱਕ ਸਿਵਲ ਹਸਪਤਾਲ ਅੱਖਾਂ ਦੀ ਜਾਂਚ ਅਤੇ ਆਪੇ੍ਰਸ਼ਨ ਮੁਫ਼ਤ ਹੋਣਗੇ- ਡਾ. ਸਤਪਾਲ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਮੁੱਖ ਮੰਤਰੀ ਵਲੋਂ ਸ਼ੁਰੂ ਕੀਤੇ ਮੋਤੀਆ ਮੁਕਤ ਅਭਿਆਨ ਅਧੀਨ 26 ਨਵੰਬਰ ਤੋਂ 10 ਦਸੰਬਰ ਤੱਕ ਸਿਵਲ ਹਸਪਤਾਲ, ਖੰਨਾ ਵਿਖੇ ਚਿੱਟੇ ਮੋਤੀਏ ਦੇ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਖੰਨਾ ਦੇ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਯਾਦੂ ਨੇ 4 ਦਸੰਬਰ ਦੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਰੈਲੀ ਦਾ ਪਿੰਡ-ਪਿੰਡ ਪ੍ਰਚਾਰ ਕੀਤਾ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ-ਮਲੇਰਕੋਟਲਾ ਰੋਡ 'ਤੇ ਸਥਿਤ ਵੱਖ-ਵੱਖ ਪਿੰਡਾਂ ਵਿਚ ਅਕਾਲੀ ਉਮੀਦਵਾਰ ਜਸਦੀਪ ਕੌਰ ਯਾਦੂ ਦੇ ਪਤੀ ਅਤੇ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਵਲੋਂ ਵੱਖ-ਵੱਖ ਵਰਗ ਦੇ ਲੋਕਾਂ ਨਾਲ ਮੀਟਿੰਗਾਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਅਨਿਲ ਘਣਵਤ ਦੇ ਖੇਤੀ ਕਾਨੂੰਨਾਂ ਸੰਬੰਧੀ ਬਿਆਨ ਦੀ ਨਿੰਦਾ

ਡੇਹਲੋਂ, 24 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਜਾਰੀ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਅਮਨਦੀਪ ਕੌਰ, ਰਜਿੰਦਰ ਕੌਰ ਤੇ ਮਨਜੀਤ ਕੌਰ ਨੇ ਕੀਤੀ | ...

ਪੂਰੀ ਖ਼ਬਰ »

ਨੰਬਰਦਾਰ ਦੁਰਲੱਭ ਸਿੰਘ ਕੂਹਲੀ ਕਲਾਂ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਮਲੌਦ, 24 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਕੂਹਲੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਨੰਬਰਦਾਰ ਦੁਰਲੱਭ ਸਿੰਘ ਨਮਿਤ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ਼ਰਧਾਂਜਲੀ ਸਮਾਗਮ ਦੌਰਾਨ ਬਾਬਾ ਏਕਮ ਸਿੰਘ ਦੇ ਜਥੇ ਵਲੋਂ ...

ਪੂਰੀ ਖ਼ਬਰ »

ਐੱਸ. ਐਮ. ਓ. ਡਾ. ਪੂਨਮ ਗੋਇਲ ਨੇ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਹਨੇਵਾਲ, 24 ਨਵੰਬਰ (ਅਮਰਜੀਤ ਸਿੰਘ ਮੰਗਲੀ)-ਐੱਸ. ਐਮ. ਓ. ਡਾ. ਪੂਨਮ ਗੋਇਲ ਦੀ ਅਗਵਾਈ ਵਿਚ ਸੀ. ਐਚ. ਸੀ. ਸਾਹਨੇਵਾਲ ਵਿਖੇ ਐਚ. ਆਈ. ਵੀ. ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਬਲਾਕ ਸਾਹਨੇਵਾਲ ਦੇ ਪਿੰਡਾਂ 'ਚ ਰਵਾਨਾ ਕੀਤਾ ਗਿਆ¢ ਇਸ ਸੰਬੰਧੀ ਡਾ. ਪੂਨਮ ਗੋਇਲ ਨੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਪੈਨਸ਼ਨ ਬਹਾਲ ਨਾ ਕਰਨ ਕਰਕੇ, ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ

ਸਾਹਨੇਵਾਲ, 24 ਨਵੰਬਰ (ਪ.ਪ.)-ਸਥਾਨਕ ਚੌਕ ਸਾਹਨੇਵਾਲ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਲੁਧਿਆਣਾ-1 ਦੇ ਐਨ. ਪੀ. ਐੱਸ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ ¢ ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਯੂਥ ਕਾਂਗਰਸ ਦੇ ਨਵ ਨਿਯੁਕਤ ਵੱਖ-ਵੱਖ ਅਹੁਦੇਦਾਰਾਂ ਨੂੰ ਪੱਤਰ ਤਕਸੀਮ

ਦੋਰਾਹਾ, 24 ਨਵੰਬਰ (ਮਨਜੀਤ ਸਿੰਘ ਗਿੱਲ)-ਹਿੰਦੂ ਧਰਮਸ਼ਾਲਾ ਦੋਰਾਹਾ ਵਿਖੇ ਯੂਥ ਕਾਂਗਰਸ ਹਲਕਾ ਪਾਇਲ ਦੇ ਪ੍ਰਧਾਨ ਗਗਨਦੀਪ ਸਿੰਘ ਲੰਢਾਂ ਦੀ ਅਗਵਾਈ 'ਚ ਯੂਥ ਕਾਂਗਰਸ ਦੇ ਵਰਕਰਾਂ ਦੀ ਅਹਿਮ ਇਕੱਤਰਤਾ ਬੁਲਾਈ ਗਈ, ਜਿਸ ਵਿਚ ਯੂਥ ਕਾਂਗਰਸ ਨੂੰ ਹਲਕਾ ਪਾਇਲ ਅੰਦਰ ਹੋਰ ...

ਪੂਰੀ ਖ਼ਬਰ »

ਗੋਬਿੰਦਪੁਰਾ ਵਿਖੇ ਸਾਦਾ ਵਿਆਹ ਚਰਚਾ 'ਚ

ਪਾਇਲ, 24 ਨਵੰਬਰ (ਨਿਜ਼ਾਮਪੁਰ)-ਕੁੱਝ ਪਰਿਵਾਰ ਅਜਿਹੇ ਵੀ ਹਨ, ਜੋ ਸਾਦੀ ਜ਼ਿੰਦਗੀ ਅਤੇ ਸਾਦੇ ਵਿਆਹਾਂ ਵਿਚ ਵਿਸ਼ਵਾਸ ਰੱਖਦੇ ਹਨ¢ ਇਹੋ ਜਿਹੀ ਮਿਸਾਲ ਵੇਖਣ ਨੂੰ ਮਿਲੀ ਹੈ ਨੇੜਲੇ ਪਿੰਡ ਗੋਬਿੰਦਪੁਰਾ ਵਿਖੇ ਬੀਤੇ ਦਿਨੀਂ ਹੋਏ ਇੱਕ ਵਿਆਹ ਦੀ ¢ ਜਿੱਥੇ ਕੈਨੇਡਾ ਤੋਂ ਆਏ ਲੜਕੇ ਵਰਿੰਦਰ ਸਿੰਘ ਨੇ ਬਿਲਕੁਲ ਸਾਦੇ ਤਰੀਕੇ ਨਾਲ ਪਾਇਲ ਨੇੜਲੇ ਪਿੰਡ ਗੋਬਿੰਦਪੁਰਾ ਦੀ ਲੜਕੀ ਮਨਪ੍ਰੀਤ ਕੌਰ ਨੂੰ ਆਪਣਾ ਜੀਵਨ ਸਾਥੀ ਬਣਾਇਆ ¢ ਵਿਆਹ ਦੌਰਾਨ ਵੈਸ਼ਨੰੂ ਅਤੇ ਵਧੀਆ ਸਾਦੇ ਖਾਣੇ ਤੋਂ ਇਲਾਵਾ ਕੋਈ ਸ਼ਰਾਬ ਮੀਟ ਆਦਿ ਨਹੀਂ ਪਰੋਸਿਆ ਗਿਆ ¢ ਸਟੇਜ 'ਤੇ ਆਰਕੈਸਟਰਾ ਦੀ ਜਗ੍ਹਾ ਢਾਡੀ ਜਥਿਆਂ ਨੇ ਰੰਗ ਬੰਨ੍ਹ ਕੇ ਸਿੱਖ ਇਤਿਹਾਸ ਰਾਹੀਂ ਸਾਰਿਆਂ ਨੂੰ ਨਿਹਾਲ ਕੀਤਾ ¢ ਨੌਜਵਾਨ ਮੁੰਡੇ ਕੁੜੀ ਵਲੋਂ ਸਾਦਾ ਪਹਿਰਾਵਾ ਪਾ ਕੇ ਅਨੰਦ ਕਾਰਜ ਕਰਵਾਏ ਗਏ ਅਤੇ ਦਾਜ ਦਹੇਜ ਬਿਲਕੁਲ ਨਹੀਂ ਦਿੱਤਾ ਗਿਆ ¢ ਪੂਰੇ ਇਲਾਕੇ ਅੰਦਰ ਨੌਜਵਾਨ ਜੋੜੀ ਵਲੋਂ ਕਰਵਾਏ ਗਏ ਸਾਦੇ ਵਿਆਹ ਦੀ ਚਰਚਾ ਜ਼ੋਰਾਂ 'ਤੇ ਹੈ ¢

ਖ਼ਬਰ ਸ਼ੇਅਰ ਕਰੋ

 

ਹੈਪੀ ਸੀਡਰ ਨਾਲ ਬੀਜੀ ਕਣਕ ਦਾ ਖੇਤੀਬਾੜੀ ਵਿਭਾਗ ਵਲੋਂ ਨਿਰੀਖਣ

ਬੀਜਾ, 24 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਖੰਨਾ ਵਲੋਂ ਨੇੜਲੇ ਪਿੰਡ ਜਟਾਣਾ ਵਿਖੇ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਤੇ ਜਸਵਿੰਦਰ ਪਾਲ ਸਿੰਘ ਖੇਤੀਬਾੜੀ ਅਫ਼ਸਰ, ...

ਪੂਰੀ ਖ਼ਬਰ »

ਕੰਨਿਆ ਹਾਈ ਸਕੂਲ ਸਿਆੜ੍ਹ ਦੀ ਵਿਦਿਆਰਥਣ ਸ਼ਬਦ ਗਾਇਨ ਮੁਕਾਬਲੇ 'ਚ ਬਲਾਕ 'ਚੋਂ ਜੇਤੂ

ਰਾੜਾ ਸਾਹਿਬ, 24 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲੇ 'ਚ ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦੀ ਸੱਤਵੀਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਪ੍ਰਤੀ ਸੰਜੀਦਾ-ਹਰਕਰਨਦੀਪ ਵੈਦ

ਡੇਹਲੋਂ, 24 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਰੁੜਕਾ ਵਿਖੇ ਕੌਂਸਲਰ ਹਰਕਰਨਦੀਪ ਸਿੰਘ ਵੈਦ ਸਪੁੱਤਰ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਖਿਡਾਰੀਆਂ ਅਤੇ ਖੇਡਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX