ਤਾਜਾ ਖ਼ਬਰਾਂ


ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  40 minutes ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 1 hour ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 2 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 2 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 3 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 3 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 3 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 3 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 4 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 4 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 5 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 5 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 5 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 6 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 6 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 6 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 7 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 7 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  1 minute ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਪਹਿਲਾ ਸਫ਼ਾ

ਭਾਰਤ ਇਕ ਮਹਾਨ ਸ਼ਕਤੀ, ਸਮੇਂ ਦੀ ਕਸੌਟੀ 'ਤੇ ਖਰਾ ਉਤਰਨ ਵਾਲਾ ਸੱਚਾ ਮਿੱਤਰ-ਪੁਤਿਨ

ਕੋਵਿਡ ਦੇ ਬਾਵਜੂਦ ਭਾਰਤ-ਰੂਸ ਸੰਬੰਧਾਂ 'ਚ ਕੋਈ ਬਦਲਾਅ ਨਹੀਂ ਆਇਆ-ਮੋਦੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਭਾਰਤ ਨੂੰ ਮਹਾਨ ਸ਼ਕਤੀ, ਇਕ ਮਿੱਤਰ ਦੇਸ਼ ਤੇ ਸਮੇਂ ਦੀ ਕਸੌਟੀ 'ਤੇ ਖਰਾ ਉਤਰਿਆ ਦੇਸ਼ ਕਰਾਰ ਦਿੱਤਾ। ਮੁਲਾਕਾਤ ਦੌਰਾਨ ਪੁਤਿਨ ਨੇ ਵਿਸ਼ਵ ...

ਪੂਰੀ ਖ਼ਬਰ »

ਭਾਜਪਾ ਤੇ ਢੀਂਡਸਾ ਗਰੁੱਪ ਨਾਲ ਮਿਲ ਕੇ ਅਗਲੀ ਸਰਕਾਰ ਬਣਾਵਾਂਗੇ-ਕੈਪਟਨ

ਪੰਜਾਬ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਦਾ ਦਾਅਵਾ

ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ 9 ਵਿਚ ਆਪਣੀ ਨਵੀਂ ਪਾਰਟੀ 'ਪੰਜਾਬ ਲੋਕ ਕਾਂਗਰਸ' ਦੇ ਦਫ਼ਤਰ ਦਾ ਉਦਘਾਟਨ ਕੀਤਾ। ਦਫ਼ਤਰ 'ਚ ਪਹੁੰਚਣ ਤੋਂ ਪਹਿਲਾ ਕੈਪਟਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪੰਜਾਬ ਲਈ ਅਹਿਮ ਕਮੇਟੀਆਂ ਦਾ ਐਲਾਨ

* ਜਾਖੜ ਨੂੰ ਚੋਣ ਪ੍ਰਚਾਰ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮਿਲੀ ਮੈਨੀਫੈਸਟੋ ਕਮੇਟੀ ਦੀ ਕਮਾਨ * ਅਜੇ ਮਾਕਨ ਨੂੰ ਮਿਲੀ ਸਕਰੀਨਿੰਗ ਕਮੇਟੀ ਦੀ ਜ਼ਿੰਮੇਵਾਰੀ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਪੰਜਾਬ ਕਾਂਗਰਸ ਆਗੂਆਂ ਦੇ ਆਪਾ-ਵਿਰੋਧੀ ਬਿਆਨਾਂ ਦਰਮਿਆਨ ਹੀ ਪਾਰਟੀ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੀਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਦੀ ਕਵਾਇਦ ਤਹਿਤ ਕਾਂਗਰਸ ਵਲੋਂ ਕਈ ਕਮੇਟੀਆਂ ਦੇ ਗਠਨ ਦਾ ਐਲਾਨ ...

ਪੂਰੀ ਖ਼ਬਰ »

ਕੇਜਰੀਵਾਲ ਅੱਜ ਫਿਰ ਪੰਜਾਬ 'ਚ

ਚੰਡੀਗੜ੍ਹ, 6 ਦਸੰਬਰ (ਪ੍ਰੋ: ਅਵਤਾਰ ਸਿੰਘ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 7 ਦਸੰਬਰ ਨੂੰ ਇਕ ਰੋਜ਼ਾ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਜਿਥੇ ਉਹ ਕਰਤਾਰਪੁਰ (ਜਲੰਧਰ) 'ਚ ਹੋਣ ਵਾਲੇ ਪ੍ਰੋਗਰਾਮ 'ਚ ਔਰਤਾਂ ਦੇ ...

ਪੂਰੀ ਖ਼ਬਰ »

ਦਿੱਲੀ ਦੰਗਿਆਂ ਦੇ ਮਾਮਲੇ 'ਚ ਪਹਿਲੀ ਵਾਰ ਕੋਈ ਦੋਸ਼ੀ ਕਰਾਰ

ਨਵੀਂ ਦਿੱਲੀ, 6 ਦਸੰਬਰ (ਪੀ.ਟੀ.ਆਈ.)-ਦਿੱਲੀ ਦੰਗਿਆਂ ਦੇ ਮਾਮਲੇ 'ਚ ਪਹਿਲੀ ਵਾਰ ਅਦਾਲਤ ਨੇ ਇਕ ਦੰਗਾਕਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਗੋਕਲਪੁਰੀ 'ਚ ਲੁੱਟਖੋਹ ਤੋਂ ਬਾਅਦ ਘਰ ਸਾੜਨ ਦੇ ਮਾਮਲੇ 'ਚ ਵਧੀਕ ਜੱਜ ਵਰੇਂਦਰ ਭੱਟ ਦੀ ਅਦਾਲਤ ਨੇ ਦੋਸ਼ੀ ਦਿਨੇਸ਼ ਯਾਦਵ ਉਰਫ਼ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ

ਕੋਹਿਮਾ, 6 ਦਸੰਬਰ (ਪੀ. ਟੀ. ਆਈ.)-ਨਾਗਾਲੈਂਡ ਪੁਲਿਸ ਵਲੋਂ ਸੋਮਵਾਰ ਨੂੰ ਫ਼ੌਜ ਦੀ 21ਵੀਂ ਪੈਰਾ ਵਿਸ਼ੇਸ਼ ਬਲ ਦੇ ਖ਼ਿਲਾਫ਼ ਨਾਗਰਿਕਾਂ 'ਤੇ ਗੋਲੀਬਾਰੀ ਲਈ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੋਨ ਕਸਬਾ, ਜਿਥੇ ਉਕਤ ਗੋਲੀਬਾਰੀ ਦੀ ਘਟਨਾ ਵਾਪਰੀ ...

ਪੂਰੀ ਖ਼ਬਰ »

ਵਪਾਰੀਆਂ ਦੇ ਮਸਲੇ ਹੱਲ ਕਰਨ ਲਈ 'ਸਿੰਗਲ ਵਿੰਡੋ' ਸਥਾਪਤ ਕੀਤੀ ਜਾਵੇਗੀ-ਚੰਨੀ

ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਵਪਾਰ ਨੂੰ ਪ੍ਰਫੂਲਿਤ ਕਰਨ ਲਈ ਸਰਕਾਰ ਨੂੰ ਪਾਕਿਸਤਾਨ ਨਾਲ ਮੁੜ ਵਪਾਰ ਖੋਲ੍ਹਣ ਲਈ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

2 ਭਰਾਵਾਂ ਦੀ ਸਿਆਸੀ ਲੜਾਈ

* ਬਾਜਵਾ ਬੋਲੇ, ਮੈਂ ਕਾਦੀਆਂ ਹਲਕੇ ਤੋਂ ਚੋਣ ਲੜਾਂਗਾ * ਕਾਦੀਆਂ ਤੋਂ ਮੌਜੂਦਾ ਵਿਧਾਇਕ ਹਨ ਛੋਟੇ ਭਰਾ ਫ਼ਤਹਿਜੰਗ ਸਿੰਘ ਬਾਜਵਾ

ਡਾ: ਕਮਲ ਕਾਹਲੋਂ ਬਟਾਲਾ, 6 ਦਸੰਬਰ-ਪੰਜਾਬ ਕਾਂਗਰਸ 'ਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਛੋਟੇ ਭਰਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦਰਮਿਆਨ ਸਿਆਸੀ ਖਿਚੋਤਾਣ ਸ਼ੁਰੂ ਹੋ ਚੁੱਕੀ ਹੈ। ਅੱਜ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਗ਼ਲਤ ਪਛਾਣ ਕਾਰਨ ਹੋਈ ਘਟਨਾ, ਸਿੱਟ ਕਰੇਗੀ ਮਾਮਲੇ ਦੀ ਜਾਂਚ-ਅਮਿਤ ਸ਼ਾਹ

* ਦੋਵਾਂ ਸਦਨਾਂ 'ਚ ਛਾਇਆ ਰਿਹਾ ਨਾਗਾਲੈਂਡ ਘਟਨਾ ਦਾ ਮੁੱਦਾ * ਗ੍ਰਹਿ ਮੰਤਰੀ ਦੇ ਬਿਆਨ ਤੋਂ ਨਾਖ਼ੁਸ਼ ਵਿਰੋਧੀ ਧਿਰਾਂ ਵਲੋਂ ਸਦਨ 'ਚੋਂ ਵਾਕਆਊਟ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਐਤਵਾਰ ਨੂੰ ਨਾਗਾਲੈਂਡ 'ਚ ਫ਼ੌਜ ਵਲੋਂ ਕੀਤੀ ਗੋਲੀਬਾਰੀ ਨਾਲ ਮਰੇ ਆਮ ਨਾਗਰਿਕਾਂ ਦਾ ਮਾਮਲਾ ਸੰਸਦ ਦੇ ਦੋਹਾਂ ਸਦਨਾਂ 'ਚ ਛਾਇਆ ਰਿਹਾ। ਵਿਰੋਧੀ ਧਿਰਾਂ ਨੇ ਇਸ ਮਾਮਲੇ ਨੂੰ ਖੁਫ਼ੀਆ ਏਜੰਸੀਆਂ ਦੀ ਕੁਤਾਹੀ ਦੱਸਦਿਆਂ ...

ਪੂਰੀ ਖ਼ਬਰ »

ਕੰਗਨਾ ਰਣੌਤ ਨੇ ਦਿੱਲੀ ਵਿਧਾਨ ਸਭਾ ਕਮੇਟੀ ਸਾਹਮਣੇ ਪੇਸ਼ ਹੋਣ ਲਈ ਮੰਗਿਆ ਹੋਰ ਸਮਾਂ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਤੇ ਸਦਭਾਵਨਾ ਕਮੇਟੀ ਸਾਹਮਣੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਇਹ ਜਾਣਕਾਰੀ ਉਕਤ ਕਮੇਟੀ ਦੇ ਮੁਖੀ ਰਾਘਵ ਚੱਢਾ ਨੇ ਸੋਮਵਾਰ ਨੂੰ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲੇ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਏ ਸਰਕਾਰ-ਡਾ. ਅਮਰ ਸਿੰਘ

ਪ੍ਰਧਾਨ ਮੰਤਰੀ ਤੇ ਰੇਲ ਮੰਤਰੀ ਨਾਲ ਕੀਤੀਆਂ ਮੁਲਾਕਾਤਾਂ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਅਗਲੇ ਹਫ਼ਤੇ ਸ਼ੁਰੂ ਹੋਣ ਵਾਲੇ ਸ਼ਹੀਦੀ ਜੋੜ ਮੇਲੇ ਲਈ ਕੇਂਦਰ ਸਰਕਾਰ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕਰੇ, ਤਾਂ ਜੋ ਸ਼ਰਧਾਲੂਆਂ ਨੂੰ ਇਸ ਇਤਿਹਾਸਕ ਅਹਿਮੀਅਤ ਵਾਲੇ ਸਮਾਗਮ ਦਾ ਹਿੱਸਾ ਬਣਨ 'ਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਅਪੀਲ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ। ਡਾ. ਸਿੰਘ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਗੱਲ 'ਤੇ ਰੋਸ ਵੀ ਪ੍ਰਗਟਾਇਆ ਕਿ ਉਹ ਲੰਮੇ ਸਮੇਂ ਤੋਂ ਇਹ ਮੁੱਦਾ ਰੇਲਵੇ ਦੇ ਕਈ ਅਧਿਕਾਰੀਆਂ ਅੱਗੇ ਉਠਾ ਚੁੱਕੇ ਹਨ ਪਰ ਕਿਸੇ ਤੋਂ ਵੀ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ। ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਨੇ ਇਸ ਸੰਬੰਧ 'ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਇਲਾਵਾ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਵੀ ਮੁਲਾਕਾਤ ਕਰਕੇ ਆਪਣੇ ਸਰੋਕਾਰ ਪ੍ਰਗਟਾਏ। ਡਾ. ਸਿੰਘ ਨੇ ਸ਼ਹੀਦੀ ਜੋੜ ਮੇਲੇ ਦੀ ਅਹਿਮੀਅਤ ਦੱਸਦਿਆਂ ਕਿਹਾ ਕਿ 15 ਦਸੰਬਰ ਤੋਂ ਸ਼ੁਰੂ ਹੋਣ ਵਾਲਾ ਇਹ ਮੇਲਾ 15 ਜਨਵਰੀ ਤੱਕ ਚੱਲੇਗਾ। ਡਾ. ਸਿੰਘ ਨੇ ਇਸ ਮੌਕੇ ਦੀ ਅਹਿਮੀਅਤ ਨੂੰ ਵੇਖਦਿਆਂ ਸਰਹੰਦ ਤੋਂ ਚੱਲਣ ਵਾਲੀਆਂ ਰੇਲ ਗੱਡੀਆਂ ਦੇ ਬਦਲੇ ਹੋਏ ਰੂਟਾਂ ਨੂੰ ਮੁੜ ਬਹਾਲ ਕਰਨ ਦੀ ਅਪੀਲ ਕੀਤੀ ਅਤੇ ਫ਼ਤਹਿਗੜ੍ਹ ਸਾਹਿਬ ਨੂੰ ਅੰਤਰਰਾਸ਼ਟਰੀ ਸੈਲਾਨੀ ਸਰਕਿਟ 'ਚ ਸ਼ਾਮਿਲ ਕਰਨ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

487 ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦਿੱਤਾ-ਕੇਂਦਰ ਤੇ ਫ਼ੌਜ ਨੇ ਸੁਪਰੀਮ ਕੋਰਟ ਨੂੰ ਦੱਸਿਆ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਕੇਂਦਰ ਅਤੇ ਫ਼ੌਜ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਪਿਛਲੇ ਸਾਲ ਦੇ ਫ਼ੈਸਲੇ ਦੇ ਬਾਅਦ 615 'ਚੋਂ 487 ਮਹਿਲਾ ਸ਼ਾਰਟ ਸਰਵਿਸ ਕਮਿਸ਼ਨ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਇਸ ...

ਪੂਰੀ ਖ਼ਬਰ »

ਪਾਕਿ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ

ਇਸਲਾਮਾਬਾਦ, 6 ਦਸੰਬਰ (ਏਜੰਸੀ)-ਪਾਕਿਸਤਾਨ ਨੇ ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸਾਹਮਣੇ ਕਸ਼ਮੀਰ ਦਾ ਰਾਗ ਅਲਾਪਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਦੇ ਪ੍ਰਮੁੱਖ ਅਧਿਕਾਰੀਆਂ ਨੂੰ ਇਕ ਹੋਰ ਪੱਤਰ ਲਿਖ ਕੇ ਕਸ਼ਮੀਰ ਦਾ ਮੁੱਦਾ ...

ਪੂਰੀ ਖ਼ਬਰ »

ਮਹਿਬੂਬਾ ਵਲੋਂ ਜੰਤਰ ਮੰਤਰ ਵਿਖੇ ਧਰਨਾ

ਨਵੀਂ ਦਿੱਲੀ, 6 ਦਸੰਬਰ (ਪੀ. ਟੀ. ਆਈ.)- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਵਲੋਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਲੋਕਾਂ 'ਤੇ ਕਥਿਤ ਜਬਰ ਦੇ ਵਿਰੋਧ 'ਚ ਜੰਤਰ-ਮੰਤਰ ਵਿਖੇ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਕਿ ਨਿਰਦੋਸ਼ਾਂ ਦੀਆਂ ਹੱਤਿਆਵਾਂ ਤੁਰੰਤ ਬੰਦ ...

ਪੂਰੀ ਖ਼ਬਰ »

ਸੂ ਕੀ ਨੂੰ 2 ਸਾਲ ਦੀ ਸਜ਼ਾ

ਬੈਂਕਾਕ, 6 ਦਸੰਬਰ (ਏਜੰਸੀਆਂ)-ਮਿਆਂਮਾਰ ਦੀ ਇਕ ਵਿਸ਼ੇਸ਼ ਅਦਾਲਤ ਨੇ ਮਿਆਂਮਾਰ ਦੀ ਸੱਤਾ ਤੋਂ ਬੇਦਖ਼ਲ ਕੀਤੀ ਆਗੂ ਆਂਗ ਸਾਨ ਸੂ ਕੀ ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਅਤੇ ਲੋਕਾਂ ਨੂੰ ਭੜਕਾਉਣ ਦੇ ਦੋਸ਼ਾਂ ਤਹਿਤ 4 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਸਜ਼ਾ ਸੁਣਾਉਣ ...

ਪੂਰੀ ਖ਼ਬਰ »

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਲੋਂ ਸੱਜਣ ਖ਼ਿਲਾਫ਼ ਇਕ ਹੋਰ ਮਾਮਲੇ 'ਚ ਦੋਸ਼ ਆਇਦ ਕਰਨ ਦੇ ਹੁਕਮ

ਨਵੀਂ ਦਿੱਲੀ 6 ਦਸੰਬਰ (ਜਗਤਾਰ ਸਿੰਘ)-ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਸਰਵਸਤੀ ਵਿਹਾਰ ਪੁਲਿਸ ਥਾਣੇ 'ਚ ਦਰਜ ਇਕ ਕੇਸ 'ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਸਿੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX