ਤਾਜਾ ਖ਼ਬਰਾਂ


ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  7 minutes ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ.....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  13 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  16 minutes ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  22 minutes ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  36 minutes ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਤੇ ਉਸ ਦਾ ਭਰਾ ਦੋਸ਼ੀ ਕਰਾਰ
. . .  39 minutes ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਅਹਿਮਦ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ...
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  49 minutes ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  53 minutes ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 1 hour ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 1 hour ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 1 hour ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 1 hour ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 2 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 2 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 2 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  about 3 hours ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਕਾਂਗਰਸ ਨੇ 10:30 ਵਜੇ ਬੁਲਾਈ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਨੇ ਸਦਨ ਦੀ ਰਣਨੀਤੀ ਉਲੀਕਣ ਲਈ ਅੱਜ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ ਸਵੇਰੇ 10:30 ਵਜੇ ਸੰਸਦ ਵਿਚ ਕਾਂਗਰਸ ਸੰਸਦੀ ਦਲ...
ਮਨੀਸ਼ ਤਿਵਾੜੀ ਵਲੋਂ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ...
ਇਸਲਾਮਿਕ ਸਟੇਟ ਜੇਹਾਦੀ ਸਮੂਹ ਨੇ ਲਈ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ
. . .  about 3 hours ago
ਕਾਬੁਲ, 28 ਮਾਰਚ-ਨਿਊਜ਼ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਬੁੱਧਵਾਰ ਨੂੰ ਇਕ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਜੇਹਾਦੀ ਸਮੂਹ...
ਸਾਊਦੀ ਅਰਬ:ਬੱਸ ਹਾਦਸੇ 'ਚ 20 ਸ਼ਰਧਾਲੂਆਂ ਦੀ ਮੌਤ,29 ਜ਼ਖ਼ਮੀ
. . .  about 3 hours ago
ਰਿਆਦ, 28 ਮਾਰਚ-ਸਾਊਦੀ ਅਰਬ ਦੇ ਆਸੀਰ ਵਿਚ ਇਕ ਬੱਸ ਹਾਦਸੇ ਵਿਚ ਘੱਟੋ-ਘੱਟ 20 ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਬ੍ਰੇਕ ਫੇਲ ਹੋਣ ਕਾਰਨ ਬੱਸ ਇਕ ਪੁਲ...
ਮਨੀਸ਼ ਤਿਵਾੜੀ ਦੁਆਰਾ ਵਿੱਤ ਚੇਅਰਪਰਸਨ ਦੀ ਸਥਾਈ ਕਮੇਟੀ ਨੂੰ ਪੱਤਰ ਲਿਖ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਸੁਝਾਅ
. . .  about 4 hours ago
ਨਵੀਂ ਦਿੱਲੀ, 28 ਮਾਰਚ -ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ, ਮਨੀਸ਼ ਤਿਵਾੜੀ ਨੇ ਕਮੇਟੀ ਦੇ ਚੇਅਰਪਰਸਨ ਜਯੰਤ ਸਿਨਹਾ ਨੂੰ "ਹਿੰਡਨਬਰਗ ਰਿਸਰਚ ਦੁਆਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਾ. ਬੀ. ਆਰ. ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਕਰਵਾਏ ਸਮਾਗਮ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਭਾਰਤ ਰਤਨ ਡਾ: ਬੀ. ਆਰ. ਅੰਬੇਡਕਰ ਨੂੰ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਤੇ ਰਾਜਨੀਤੀਵਾਨ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰ ਅੰਦੇਸ਼ੀ ਤੇ ...

ਪੂਰੀ ਖ਼ਬਰ »

ਪੁਲਿਸ ਨੇ ਦੋ ਘੰਟੇ 'ਚ ਚੋਰੀ ਕੀਤੇ ਮੋਟਰਸਾਈਕਲ ਸਮੇਤ ਵਿਅਕਤੀ ਨੂੰ ਕੀਤਾ ਕਾਬੂ

ਕਟਾਰੀਆਂ, 6 ਦਸੰਬਰ (ਨਵਜੋਤ ਸਿੰਘ ਜੱਖੂ)-ਪੁਲਿਸ ਚੌਕੀ ਕਟਾਰੀਆਂ ਵਲੋਂ ਚੋਰੀ ਕੀਤੇ ਮੋਟਰਸਾਈਕਲ ਸਮੇਤ ਵਿਅਕਤੀ ਨੂੰ ਦੋ ਘੰਟੇ ਦੇ ਅੰਦਰ-ਅੰਦਰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ | ਚੌਕੀ ਇੰਚਾਰਜ ਸੰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸ਼ਨ ਦੇਵ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 6 ਦਸੰਬਰ (ਹਰਵਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਨਵਾਂਸ਼ਹਿਰ ਵਿਖੇ ਪ੍ਰਧਾਨ ਹਰਬੰਸ ਸਿੰਘ ਜੱਬੋਵਾਲ ਦੀ ਅਗਵਾਈ ਹੇਠ ਹੋਈ | ਜਿਸ 'ਚ ਐੱਸ. ਪੀ. ਮਨਵਿੰਦਰਬੀਰ ਸਿੰਘ ਤੇ ਡੀ. ਐੱਸ. ਪੀ. ...

ਪੂਰੀ ਖ਼ਬਰ »

ਪੁਲਿਸ ਨਰਮ, ਚੋਰ-ਲੁਟੇਰਿਆਂ 'ਚ ਵਧਿਆ ਭਰਮ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)-ਕਰੀਬ ਦੋ ਮਹੀਨੇ ਪਹਿਲਾਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਮੁੱਖ ਮੋੜਾਂ 'ਤੇ ਪੁਲਿਸ ਮੁਲਾਜ਼ਮ ਚੌਕਾਂ 'ਚ ਖੜੇ੍ਹ ਆਮ ਵਿਖਾਈ ਦਿੰਦੇ ਸਨ ਉਹ ਸਮਾਂ ਹੁਣ ਕੋਹਾਂ ਦੂਰ ਗਿਆ ਨਜ਼ਰ ਆ ਰਿਹਾ ਹੈ ਕਿਉਂਕਿ ਇਨ੍ਹੀਂ ਦਿਨੀਂ ...

ਪੂਰੀ ਖ਼ਬਰ »

ਭੂਰੀਵਾਲੇ ਪਬਲਿਕ ਸਕੂਲ ਮਨਸੋਵਾਲ ਨੇ ਰਾਜ ਪੱਧਰੀ ਯੋਗ ਆਸਣ ਚੈਂਪੀਅਨਸ਼ਿਪ ਦੀ ਓਵਰ-ਆਲ ਟਰਾਫ਼ੀ ਜਿੱਤੀ

ਟੱਪਰੀਆਂ ਖੁਰਦ, 6 ਦਸੰਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਇਲਾਕਾ ਬੀਤ ਵਿਖੇ ਚੱਲ ਰਹੇ ਮਹਾਰਾਜ ...

ਪੂਰੀ ਖ਼ਬਰ »

ਨਗਰ ਕੌਂਸਲ ਬੰਗਾ ਵਲੋਂ 2. 61 ਕਰੋੜ ਦੇ ਵਿਕਾਸ ਕਾਰਜਾਂ ਲਈ ਮਤੇ ਪਾਸ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ)-ਨਗਰ ਕੌਂਸਲ ਬੰਗਾ ਦੀ ਮੀਟਿੰਗ ਸੁਰਿੰਦਰ ਘਈ ਚੇਅਰਮੈਨ ਦੀ ਅਗਵਾਈ 'ਚ ਹੋਈ, ਜਿਸ 'ਚ ਨਗਰ ਕੌਂਸਲ ਦੇ ਵੱਖ-ਵੱਖ ਵਿਕਾਸ ਕਾਰਜਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਨਗਰ ਕੌਂਸਲ ਦੇ ਵੱਖ-ਵੱਖ ਵਾਰਡਾਂ 'ਚ ਕਰਵਾਏ ਜਾਣ ਵਾਲੇ 45 ...

ਪੂਰੀ ਖ਼ਬਰ »

ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ 'ਚ ਥਾਣਾ ਮੁਖੀ ਮੁਅੱਤਲ

ਔੜ, 6 ਦਸੰਬਰ (ਜਰਨੈਲ ਸਿੰਘ ਖੁਰਦ)-ਪੁਲਿਸ ਥਾਣਾ ਔੜ ਦੇ ਐੱਸ. ਐਚ. ਓ. ਬਲਬੀਰ ਸਿੰਘ ਨੂੰ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼ਾਂ ਅਧੀਨ ਮੁਅੱਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਉੱਪ ਪੁਲਿਸ ਕਪਤਾਨ ਨਵਾਂਸ਼ਹਿਰ ਦਵਿੰਦਰ ਸਿੰਘ ਘੁੰਮਣ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨ ਦੀ ਮੰਗ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸ. ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂ ਸ਼ਹਿਰ ਵਿਖੇ ਹੋਈ, ਜਿਸ 'ਚ ਸਰਕਾਰ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰ ਮਿਸ਼ਨ 'ਤੇ ਹਨ, ਨਾ ਕਿ ਕਮਿਸ਼ਨ 'ਤੇ-ਡਾ: ਸੰਨੀ ਆਹਲੂਵਾਲੀਆ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਪਾਰਟੀ ਦਫ਼ਤਰ ਨਵਾਂਸ਼ਹਿਰ ਵਿਖੇ ਸ਼ਿਵਕਰਨ ਚੇਚੀ ਜ਼ਿਲ੍ਹਾ ਪ੍ਰਧਾਨ ਤੇ ਮਨੋਹਰ ਲਾਲ ਗਾਬਾ ਜ਼ਿਲ੍ਹਾ ਸੈਕਟਰੀ ਨਵਾਂਸ਼ਹਿਰ ਨੇ ਕਰਵਾਈ, ਜਿਸ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਮੌਜੋਵਾਲ ਮਜਾਰਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੱਲ੍ਹ

ਭੱਦੀ, 6 ਦਸੰਬਰ (ਨਰੇਸ਼ ਧੌਲ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਮੌਜੋਵਾਲ ਮਜਾਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕਰਵਾਇਆ ਗਿਆ, ਜਿਸ ਸੰਬੰਧੀ ਸੰਪੂਰਨ ਭੋਗ 8 ਦਸੰਬਰ ...

ਪੂਰੀ ਖ਼ਬਰ »

14 ਸਿਵਲੀਅਨਾਂ ਦਾ ਕਤਲੇਆਮ ਸਰਕਾਰੀ ਨੀਤੀ ਦੀ ਅਸਫਲਤਾ ਦਾ ਨਤੀਜਾ-ਜਮਹੂਰੀ ਅਧਿਕਾਰ ਸਭਾ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਏ. ਕੇ. ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰ ਕੇ ਨਾਗਾਲੈਂਡ 'ਚ ਭਾਰਤੀ ਫ਼ੌਜ ਵਲੋਂ ਕੀਤੀ ...

ਪੂਰੀ ਖ਼ਬਰ »

ਚਮਨ ਲਾਲ ਸਭਰਵਾਲ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਰਾਹੋਂ, 6 ਦਸੰਬਰ (ਬਲਬੀਰ ਸਿੰਘ ਰੂਬੀ)-ਉੱਘੇ ਸਮਾਜ ਸੇਵਕ ਤੇ ਵੱਖ-ਵੱਖ ਰਾਜਨੀਤਕ ਅਤੇ ਸਮਾਜ ਸੇਵੀ ਸੰਸਥਾਵਾਂ 'ਚ ਆਪਣੀਆਂ ਸੇਵਾਵਾਂ ਦੇਣ ਕਰਕੇ ਚਮਨ ਲਾਲ ਸਭਰਵਾਲ ਨੂੰ ਪਾਰਟੀ ਵਲੋਂ ਐੱਸ. ਸੀ. ਵਿੰਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੜ੍ਹਪਧਾਣੇ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੱਲ੍ਹ

ਔੜ, 6 ਦਸੰਬਰ (ਜਰਨੈਲ ਸਿੰਘ ਖੁਰਦ)-ਪਿੰਡ ਗੜ੍ਹਪਧਾਣਾ ਦੇ ਪੁਰਾਤਨ ਧਾਰਮਿਕ ਤਪੁ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ...

ਪੂਰੀ ਖ਼ਬਰ »

ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ 'ਚ ਰੱਤੇਵਾਲ ਕਾਲਜ ਨੇ ਜਿੱਤੇ 7 ਇਨਾਮ

ਰੱਤੇਵਾਲ, 6 ਦਸੰਬਰ (ਸੂਰਾਪੁਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਬੀਤੇ ਦਿਨ ਐੱਸ. ਜੀ. ਜੀ. ਐੱਸ. ਖਾਲਸਾ ਕਾਲਜ ਮਾਹਿਲਪੁਰ ਵਿਖੇ 62ਵਾਂ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਕਰਵਾਇਆ ਗਿਆ ਸੀ, ਜਿਸ 'ਚ ਐੱਮ. ਬੀ. ਜੀ. ਜੀ. ਜੀ. ਗਰਲਜ਼ ਕਾਲਜ ਰੱਤੇਵਾਲ ਦੀਆਂ ...

ਪੂਰੀ ਖ਼ਬਰ »

ਕਾਂਗਰਸ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ-ਵਿਜੈ ਭਾਟੀਆ

ਰੱਤੇਵਾਲ, 6 ਦਸੰਬਰ (ਸੂਰਾਪੁਰੀ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਨ 'ਚ ਭਾਵੇਂ ਕਾਮਯਾਬ ਜ਼ਰੂਰ ਹੋ ਗਈ, ਪਰ ਸੱਤਾ ਸੰਭਾਲਣ ਤੋਂ ਬਾਅਦ ਕੋਈ ਵੀ ਵਾਅਦਾ ਪੂਰਾ ਕਰਨ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਜਿਸ ਕਾਰਨ ਕਾਂਗਰਸ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟਾਂ ਦੀ ਮੰਗ ਨੂੰ ਲੈ ਕੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡੀ. ਸੀ ਨੂੰ ਮੰਗ-ਪੱਤਰ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)-ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਬੇਘਰਿਆਂ ਲਈ 5-5 ਮਰਲੇ ਦੇ ਪਲਾਟ ਅਲਾਟ ਕਰਨ, ਲਾਲ ਲਕੀਰ ਅੰਦਰ ਘਰਾਂ ਦੇ ਮਾਲਕੀ ਹੱਕ ਦੇਣ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਢਾਂਹਾਂ ਦੇ ਜਨਮ ਦਿਨ ਮੌਕੇ ਧਾਰਮਿਕ ਸਮਾਗਮ ਕਰਵਾਇਆ

ਪੋਜੇਵਾਲ ਸਰਾਂ, 6 ਦਸੰਬਰ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ-ਕੁੱਲਪੁਰ ਦੇ ਸੰਸਥਾਪਕ ਬਾਬਾ ਬੁੱਧ ਸਿੰਘ ਢਾਹਾਂ ਦੇ 96ਵੇਂ ਜਨਮ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਕੰਪਲੈਕਸ ਬੁੱਧ ਸਿੰਘ ਨਗਰ ਕੁੱਕੜ ਮਜਾਰਾ ਵਿਖੇ ਮੁੱਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਕਾਸ ਕਾਰਜਾਂ ਲਈ ਇਕ ਲੱਖ ਦਾ ਚੈੱਕ ਭੇਟ

ਮਜਾਰੀ/ਸਾਹਿਬਾ, 6 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਸਰਕਾਰੀ ਹਾਈ ਸਕੂਲ ਛਦੌੜੀ ਦੇ ਵਿਕਾਸ ਕਾਰਜਾਂ ਲਈ ਇਕ ਲੱਖ ਰੁਪਏ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਭੇਜਿਆ ਗਿਆ, ਜੋ ਪੰਚਾਇਤ ਵਲੋਂ ਭਾਗ ਸਿੰਘ ਦੁਆਰਾ ਸਕੂਲ ਸਟਾਫ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਬੀਬੀ ਸੁਨੀਤਾ ਚੌਧਰੀ ਵਲੋਂ ਕੰਗਣਾਂ ਬੇਟ ਵਿਖੇ ਮੀਟਿੰਗ

ਬਲਾਚੌਰ, 6 ਦਸੰਬਰ (ਸ਼ਾਮ ਸੁੰਦਰ ਮੀਲੂ)-ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਉਮੀਦਵਾਰ ਬੀਬੀ ਸੁਨੀਤਾ ਚੌਧਰੀ ਵਲੋਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਆਮਦ ਨੂੰ ਮੁੱਖ ਰੱਖਦਿਆਂ ਪਿੰਡ-ਪਿੰਡ ਕੀਤੀਆਂ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵਾਂਸ਼ਹਿਰ, 6 ਦਸੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਤੇ ਭਾਈ ਸਤੀਦਾਸ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ...

ਪੂਰੀ ਖ਼ਬਰ »

ਸੰਧਵਾਂ 'ਚ ਕਿੱਤਾ ਮੁਖੀ ਕੋਰਸਾਂ ਸੰਬੰਧੀ ਸੈਮੀਨਾਰ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੇ ਬੱਸ ਅੱਡੇ ਕੋਲ ਮੋਰ ਮਾਰਕੀਟ ਵਿਖੇ ਬਰਾਈਟ ਵੇਜ਼ ਐਜੂਕੇਸ਼ਨ ਵਲੋਂ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਸੰਬੰਧੀ ਕਰਵਾਏ ਸੈਮੀਨਾਰ ਦੌਰਾਨ ਸਿੱਖਿਆ ਸ਼ਾਸ਼ਤਰੀ ਹੇਮ ਰਾਜ ਸੂੰਢ ਨੇ ਕੰਪਿਊਟਰ, ਬਿਊਟੀ ਪਾਰਲਰ ਤੇ ...

ਪੂਰੀ ਖ਼ਬਰ »

ਪੱਲੀ ਝਿੱਕੀ ਦਾ ਕਿਸਾਨੀ ਅੰਦੋਲਨ ਨੂੰ ਸਮਰਪਿਤ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਸਮਾਪਤ

ਪੱਲੀ ਝਿੱਕੀ, 6 ਦਸੰਬਰ (ਕੁਲਦੀਪ ਸਿੰਘ ਪਾਬਲਾ)-ਕਿਸਾਨੀ ਅੰਦੋਲਨ ਨੂੰ ਸਮਰਪਿਤ ਨਰੋਆ ਪੰਜਾਬ ਮਿਸ਼ਨ ਹੇਠ, ਉੱਡਦਾ ਪੰਜਾਬ ਮੁਹਿੰਮ ਤਹਿਤ 'ਨਰੋਆ ਪੰਜਾਬ ਮਿਸ਼ਨ ਸੰਸਥਾ' ਵਲੋਂ ਤੇ ਦਿਹਾਤੀ ਸਪੋਰਟਸ ਕਲੱਬ ਪੱਲੀ ਝਿੱਕੀ ਤੇ ਐਨ. ਆਰ. ਆਈ ਵੀਰ ਗੁਰਦੀਪ ਸਿੰਘ ਯੂ. ਐਸ. ਏ., ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਭਾਰਤ ਦਾ ਵਫ਼ਦ ਖਟਕੜ ਕਲਾਂ ਪੁੱਜਾ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ)-ਪ੍ਰਗਤੀਸ਼ੀਲ ਲੇਖਕ ਸੰਘ ਭਾਰਤ ਦੇ ਇਕ ਵਫ਼ਦ ਨੇ ਅਜਾਇਬ ਘਰ ਖਟਕੜ ਕਲਾਂ ਵਿਖੇ ਆ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਵਫ਼ਦ 'ਚ ਵਿਨੀਤ ਤਿਵਾੜੀ ਕੌਮੀ ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ, ਸੀਮਾ ਰਾਜੋਰੀਆ ਤੇ ...

ਪੂਰੀ ਖ਼ਬਰ »

ਬੰਗਾ 'ਚ ਅਕਾਲੀ-ਬਸਪਾ ਦੀ ਰੈਲੀ ਸੰਬੰਧੀ ਡਾ. ਸੁੱਖੀ ਦੀ ਅਗਵਾਈ 'ਚ ਮੀਟਿੰਗ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਸ਼ੋ੍ਰਮਣੀ ਅਕਾਲੀ ਬਹੁਜਨ ਸਮਾਜ ਪਾਰਟੀ ਦੇ ਸਰਕਲ ਇੰਚਾਰਜਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਦੀ ਅਗਵਾਈ 'ਚ ਹੋਈ | ਡਾ. ਸੁੱਖੀ ਨੇ ਆਖਿਆ ਕਿ 11 ਦਸੰਬਰ ਨੂੰ ਬੰਗਾ ...

ਪੂਰੀ ਖ਼ਬਰ »

ਜਲੰਧਰ-ਜੇਜੋਂ ਰੇਲ ਸੇਵਾ ਸ਼ੁਰੂ

ਰਾਹੋਂ, 6 ਦਸੰਬਰ (ਬਲਬੀਰ ਸਿੰਘ ਰੂਬੀ)-ਕੋਵਿਡ-19 ਦੇ ਪ੍ਰਕੋਪ ਕਾਰਨ 22 ਮਾਰਚ 2019 ਤੋਂ ਜਲੰਧਰ-ਰਾਹੋਂ-ਜੇਜੋ ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ, ਜਿਸ ਕਾਰਨ ਰਾਹੋਂ ਤੋਂ ਜਲੰਧਰ ਤੇ ਰਾਹੋਂ-ਤੋਂ ਜੇਜੋਂ ਜਾਣ, ਆਉਣ ਵਿਚਾਲੇ ਯਾਤਰੀ ਵੀ ਭਾਰੀ ਪ੍ਰੇਸ਼ਾਨੀ ਵਿਚ ਸਨ | ਰੇਲਵੇ ...

ਪੂਰੀ ਖ਼ਬਰ »

ਸ਼ੋਸ਼ਲ ਵੈਲਫੇਅਰ ਸੁਸਾਇਟੀ ਲਧਾਣਾ ਝਿੱਕਾ ਵਲੋਂ ਵਿਦਿਆਰਥੀਆਂ ਦੀ ਮਦਦ

ਬੰਗਾ, 6 ਦਸੰਬਰ (ਕਰਮ ਲਧਾਣਾ)-ਉੱਘੇ ਸਮਾਜ ਸੇਵੀ ਕਰਨੈਲ ਸਿੰਘ ਯੂ. ਐਸ. ਏ. ਵਾਲਿਆਂ ਦੀ ਸਰਪ੍ਰਸਤੀ ਹੇਠ ਬਣੀ ਸਮਾਜ ਸੇਵੀ ਜਥੇਬੰਦੀ ਸ਼ੋਸ਼ਲ ਵੈਲਫੇਅਰ ਸੁਸਾਇਟੀ ਲਧਾਣਾ ਝਿੱਕਾ ਵਲੋਂ ਐਨ. ਆਰ. ਆਈ. ਗੁਰਚਰਨ ਸਿੰਘ ਧਮੜੈਤ, ਹਰਬੰਸ ਸਿੰਘ ਦੇ ਸਹਿਯੋਗ ਨਾਲ ਚਲਾਏ ਜਾ ਰਹੇ ...

ਪੂਰੀ ਖ਼ਬਰ »

ਐਨ. ਆਰ. ਆਈ. ਮੋਹਣ ਮਾਨ ਵਲੋਂ ਮਾਹਿਲ ਗਹਿਲਾ ਸਕੂਲ ਦੀ ਮਦਦ

ਬੰਗਾ, 6 ਦਸੰਬਰ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾ ਦੇ ਲੋੜਵੰਦ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਲੋੜਾਂ ਮੁਤਾਬਿਕ ਵੱਖ-ਵੱਖ ਸਮੱਗਰੀ ਮੁਹੱਈਆ ਕਰਾਉਣ ਲਈ ਉੱਘੇ ਐਨ. ਆਰ. ਆਈ. ਸਮਾਜ ਸੇਵੀ ਮੋਹਣ ਸਿੰਘ ਮਾਨ ਯੂ. ਐਸ. ਏ. ਨਿਵਾਸੀ ਪੱਟੀ ...

ਪੂਰੀ ਖ਼ਬਰ »

ਜਿੰਮ ਤੇ ਸਪੋਰਟਸ ਕਿੱਟਾਂ ਰਾਹੀਂ ਖੇਡਾਂ ਨੂੰ ਕੀਤਾ ਜਾਵੇਗਾ ਪ੍ਰਫੁਲਿੱਤ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਅੰਗਦ ਸਿੰਘ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਪਿੰਡਾਂ 'ਚ ਜਿੰਮ ਦਾ ਸਾਮਾਨ ਤੇ ਸਪੋਰਟਸ ਕਿੱਟਾਂ ਵੰਡੀਆਂ ਜਾ ਰਹੀਆਂ ਹਨ | ਉਨ੍ਹਾਂ ਨੇ ਪਿੰਡ ਧਰਮਕੋਟ ਤੇ ...

ਪੂਰੀ ਖ਼ਬਰ »

ਸਮਾਜ ਲਈ ਰਾਹ ਦਸੇਰਾ ਬਣੇ ਮਨਪ੍ਰੀਤ ਜਗੈਤ ਨੂੰ ਸ਼ਰਧਾ ਦੇ ਫੁੱਲ ਭੇਟ

ਉੜਾਪੜ/ਲਸਾੜਾ, 6 ਦਸੰਬਰ (ਲਖਵੀਰ ਸਿੰਘ ਖੁਰਦ)-ਅਪਾਹਜ ਹੋਣ ਦੇ ਬਾਵਜੂਦ ਹਿੰਮਤ ਤੇ ਹੌਂਸਲੇ ਦੀ ਮੂਰਤ ਮਨਪ੍ਰੀਤ ਸਿੰਘ ਜਗੈਤ (38) ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਲਸਾੜਾ ਦੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ...

ਪੂਰੀ ਖ਼ਬਰ »

ਸੱਯਦ ਕਮਾਲ ਸ਼ਾਹ ਤੇ ਸੱਯਦ ਜਮਾਲ ਸ਼ਾਹ ਦੀ ਯਾਦ 'ਚ ਜੋੜ ਮੇਲਾ ਮਨਾਇਆ

ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ)-ਮਦਨੀ ਜਾਮਾ ਮਸਜਿਦ ਬਹਿਰਾਮ ਵਿਚ ਸੱਯਦ ਕਮਾਲ ਸ਼ਾਹ ਤੇ ਸੱਯਦ ਜਮਾਲ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਸਜਿਦ ਦੇ ਮੌਲਵੀ ਮੁਹੰਮਦ ਫੈਜਉੱਲਾ ਦੀ ਸਰਪ੍ਰਸਤੀ 'ਚ ਮਨਾਇਆ ਗਿਆ | ਚਾਦਰ ਦੀ ਰਸਮ ਉਪਰੰਤ ਕਵਾਲ ਤੇ ਨਕਾਲ ...

ਪੂਰੀ ਖ਼ਬਰ »

ਵਿਧਾਇਕ ਚੌ: ਮੰਗੂਪੁਰ ਵਲੋਂ ਪਿੰਡ ਜਾਡਲੀ ਦੇ ਵਿਕਾਸ ਲਈ ਸਵਾ 19 ਲੱਖ ਦੇ ਚੈੱਕ ਭੇਟ

ਮਜਾਰੀ/ਸਾਹਿਬਾ, 6 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਹਲਕੇ ਦੇ ਵਿਕਾਸ ਲਈ ਲਗਾਤਾਰ ਵੱਖ-ਵੱਖ ਮੁਹਿੰਮਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ | ਇਸੇ ਮੁਹਿੰਮ ਤਹਿਤ ਪਿੰਡ ਜਾਡਲੀ ਨੂੰ ਸਵਾ 6 ਲੱਖ ਰੁ: ਦਾ ਚੈੱਕ ਨਵੀਆਂ ਗਲੀਆਂ ...

ਪੂਰੀ ਖ਼ਬਰ »

ਬੀਬੀ ਪੂੰਨੀਆ ਵਲੋਂ ਲੋੜਵੰਦਾਂ ਨੂੰ ਗਰਮ ਕੱਪੜੇ ਤੇ ਰਾਸ਼ਨ ਵੰਡਿਆ

ਬੰਗਾ, 6 ਦਸੰਬਰ (ਕਰਮ ਲਧਾਣਾ)-ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਮਾਜ ਸੇਵੀ ਬੀਬੀ ਬਲਦੀਸ਼ ਕੌਰ ਪੂੰਨੀਆਂ ਵਲੋਂ ਝੁੱਗੀ-ਝੌਂਪੜੀਆਂ ਦੇ ਵਸਨੀਕਾਂ ਨੂੰ ਗਰਮ ਕੱਪੜੇ ਤੇ ਲੋੜੀਂਦਾ ਰਾਸ਼ਨ ਤਕਸੀਮ ਕੀਤਾ | ਇਸ ਮੌਕੇ ਉਨ੍ਹਾਂ ਮੀਡੀਆ ਕਰਮੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਆਪਣੀ ਜ਼ਿੰਦਗੀ ਦਾ ਮਕਸਦ ਬਿਆਨ ਕਰਦਿਆਂ ਕਿਹਾ ਕਿ ਆਪਣੀ ਨਿੱਜੀ ਜਿੰਦਗੀ ਲਈ ਸਮਾਜ ਦਾ ਹਰ ਬਾਸ਼ਿੰਦਾ ਬਹੁਤ ਕੁੱਝ ਕਰਦਾ ਹੈ ਪਰ ਆਪਣੀ ਜਮੀਰ ਦੀ ਆਵਾਜ਼ ਸੁਣਦਿਆਂ ਸਮਾਜ ਦੇ ਲੋੜਵੰਦ ਲੋਕਾਂ ਦੀਆਂ ਲੋੜਾਂ ਦੀ ਪੂਰਤੀ ਲਈ ਆਪਣੀ ਕਿਰਤ ਕਮਾਈ 'ਚੋਂ ਦਸਵੰਦ ਕੱਢ ਕੇ ਖਰਚਰਣੇ ਚਾਹੀਦੇ ਹਨ | ਇਹੋ ਸਾਡੇ ਅੰਦਰ ਵਸਦੇ ਦਰਦਮੰਦ ਦਿਲ ਦੀ ਨਿਸ਼ਾਨੀ ਹੈ | ਇਸ ਮੌਕੇ ਬੀਬੀ ਪੂੰਨੀਆ ਨਾਲ ਡਾ. ਹਰਪ੍ਰੀਤ ਸਿੰਘ ਕੈਂਥ, ਪ੍ਰਸ਼ੋਤਮ ਲਾਲ ਤੇ ਮੈਡਮ ਸੁਖਜੀਤ ਕੌਰ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਉਪਰੋਕਤ ਸ਼ਖ਼ਸੀਅਤਾਂ ਨੇ ਭਵਿੱਖ 'ਚ ਵੀ ਲੋੜਵੰਦ ਦੀ ਸਹਾਇਤਾ ਕਰਨ ਦਾ ਅਹਿਦ ਲਿਆ |

ਖ਼ਬਰ ਸ਼ੇਅਰ ਕਰੋ

 

ਗੜ੍ਹੀ ਭਾਰਟੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਅਸਥਾਨਾਂ ਦਾ ਟੂਰ ਲਗਵਾਇਆ

ਔੜ, 6 ਦਸੰਬਰ (ਜਰਨੈਲ ਸਿੰਘ ਖੁਰਦ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜੀ ਭਾਰਟੀ ਦੀ ਐੱਸ. ਐਮ. ਸੀ. ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਚਿਆਂ ਦਾ ਇਕ ਦਿਨ ਦਾ ਟੂਰ ਲਗਵਾਇਆ ਗਿਆ | ਸਕੂਲ ਮੁਖੀ ਰਾਜ ਕੁਮਾਰ ਜੰਡੀ ...

ਪੂਰੀ ਖ਼ਬਰ »

ਪਿੰਡ ਧਕਤਾਣਾ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਭੱਦੀ, 6 ਦਸੰਬਰ (ਨਰੇਸ਼ ਧੌਲ)-ਪਿੰਡ ਧਕਤਾਣਾ ਦੇ ਨੌਜਵਾਨਾਂ ਤੇ ਸਮੁੱਚੇ ਸਮਾਜ ਸੇਵੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਤੇ ਸਤਿਗੁਰੂ ਗਊਆਂ ਵਾਲਿਆਂ ਨੂੰ ਸਮਰਪਿਤ ਅੰਡਰ 17 ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦੌਰਾਨ ਲਗਪਗ 36 ਟੀਮਾਂ ...

ਪੂਰੀ ਖ਼ਬਰ »

ਸਿੱਖ ਪ੍ਰਚਾਰਕ ਤੇ ਲੇਖਕ ਚੰਗਿਆੜਾ ਵਲੋਂ ਐੱਸ. ਪੀ. ਸਿੰਘ ਓਬਰਾਏ ਨੂੰ ਪੁਸਤਕ ਭੇਜੀ

ਸਮੁੰਦੜਾ, 6 ਦਸੰਬਰ (ਤੀਰਥ ਸਿੰਘ ਰੱਕੜ)-ਉੱਘੇ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ, ਬੁਲਾਰੇ ਤੇ ਲੇਖਕ ਬਲਵੀਰ ਸਿੰਘ ਚੰਗਿਆੜਾ ਵਲੋਂ ਲਿਖਤ ਪੁਸਤਕ ਬਲਵੀਰ ਸਿੰਘ ਚੰਗਿਆੜਾ ਦੀਆਂ ਅਭੁੱਲ ਯਾਦਾਂ ਉੱਘੇ ਸਮਾਜ ਸੇਵੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਦਲਜੀਤ ਸਿੰਘ ਬੈਂਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX