ਤਾਜਾ ਖ਼ਬਰਾਂ


ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  4 minutes ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  10 minutes ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 8 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  1 day ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਲੁਧਿਆਣਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਸਥਾਨਕ ਸਰਕਾਰੀ ਕਾਲਜ ਲੜਕੀਆਂ ਤੇ ਐਸ.ਸੀ.ਡੀ. ਕਾਲਜ ਦੇ ਬਾਹਰ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਗੈਸਟ ਫੈਕਲਟੀ ਸਹਾਇਕ ਪੋ੍ਰਫੈਸਰਾਂ ਵਲੋਂ ਸਰਕਾਰ ਖਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਪ੍ਰੋਫੈਸਰਾਂ ਨੇ ਪੰਜਾਬ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 2 ਭਗੌੜੇ ਗਿ੍ਫ਼ਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬਰਜੇਸ਼ ਰਾਓ ਵਾਸੀ ਭੰਡਾਰੀ ਅਤੇ ਸੂਰਜ ਕੁਮਾਰ ਵਾਸੀ ਬਿਹਾਰ ਸ਼ਾਮਿਲ ...

ਪੂਰੀ ਖ਼ਬਰ »

ਬੇਕਾਬੂ ਕਾਰ ਨੇ ਰਾਹਗੀਰ ਨੂੰ ਲਿਆ ਲਪੇਟ 'ਚ, ਮੌਤ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਰਾਣੇ ਦਿਆਨੰਦ ਹਸਪਤਾਲ ਦੇ ਨੇੜੇ ਅੱਜ ਹੋਏ ਇਕ ਸੜਕ ਹਾਦਸੇ 'ਚ ਰਾਹਗੀਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਨਹੀਂ ਕੀਤੀ ਜਾ ਸਕੀ | ਹਾਦਸੇ ਦੌਰਾਨ ਤਿੰਨ ਕਾਰਾਂ ਨੂੰ ਵੀ ਨੁਕਸਾਨ ਪੁੱਜਾ ਹੈ | ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਜ਼ਰੂਰੀ-ਰਜਿੰਦਰ ਸਿੰਘ ਗੱਗੀ

ਲੁਧਿਆਣਾ, 6 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਨੌਜਵਾਨ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟਰੇਡਰਜ਼ ਐਸੋਸ਼ੀਏਸ਼ਨ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਗੱਗੀ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ...

ਪੂਰੀ ਖ਼ਬਰ »

ਪੀ. ਏ. ਯੂ. ਤੇ ਗਡਵਾਸੂ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਕੱਚੇ ਮੁਲਾਜ਼ਮਾਂ ਨੇ ਕੰਮ ਠੱਪ ਰੱਖ ਕੇ ਰੋਸ ਪ੍ਰਗਟਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਯੂਨੀਅਨ, ਗੂਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਈਸਿਜ਼ ਯੂਨੀਵਰਸਿਟੀ ਟੀਚਰਜ਼ ਯੂਨੀਅਨ ਅਤੇ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ, ਚੌਕੀਦਾਰ ਡੀ.ਪੀ.ਐਲ. ਤੇ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਉਪਰੰਤ ਕਤਲ ਕਰਨ ਦੇ ਮਾਮਲੇ 'ਚ ਨੌਜਵਾਨ ਨੂੰ ਉਮਰ ਕੈਦ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਲੜਕੀ ਨਾਲ ਜਬਰ ਜਨਾਹ ਕਰਨ ਉਪਰੰਤ ਉਸ ਦਾ ਕਤਲ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਉਸ ਦੇ ਸਾਥੀ ਨੂੰ ਬਰੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਫੋਕਲ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਦਿੱਤੇ ਗਏ ਮੁਫ਼ਤ ਰਸੋਈ ਗੈਸ ਸਿਲੰਡਰ

ਲੁਧਿਆਣਾ, 6 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਪਿਛਲੇ ਸਮੇਂ ਵਿਚ ਕਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੰਡਰ ਮੁਫ਼ਤ ਦੇਣ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਲੁਧਿਆਣਾ 'ਚ ਸ਼ਹੀਦਾਂ ਦੇ ਬੁੱਤਾਂ ਨੇੜੇ ਹੋਵੇਗਾ 100 ਫੁੱਟ ਉੱਚਾ ਤਿਰੰਗਾ ਸਥਾਪਤ-ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਲੁਧਿਆਣਾ 'ਚ ਵਸਦੇ ਸਾਥੀਆਂ 'ਚ ਰਾਸ਼ਟਰੀ ਏਕਤਾ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ, ਸ਼ਹਿਰ ਵਿਚ ਜਲਦ ਹੀ 100 ਫੁੱਟ ਉੱਚਾ ਰਾਸ਼ਟਰੀ ਝੰਡਾ ਸਥਾਪਤ ਕੀਤਾ ਜਾਵੇਗਾ | ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ 3 ਮੈਂਬਰ ਭਾਰੀ ਮਾਤਰਾ 'ਚ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਾਹਨ ਚੋਰ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਨਿੱਕਾ ਵਾਸੀ ਪੁਨੀਤ ਨਗਰ, ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਪੂਰਬੀ ਵਿਖੇ ਲਿਪ ਨੇ ਲੇਬਰ, ਆਧਾਰ ਤੇ ਵੋਟਰ ਕਾਰਡ ਬਣਾਉਣ ਦਾ ਕੈਂਪ ਲਗਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਖੇ ਲੋਕ ਇਨਸਾਫ ਪਾਰਟੀ ਵਲੋਂ ਲੇਬਰ ਕਾਰਡ, ਅਧਾਰ ਕਾਰਡ ਤੇ ਵੋਟਰ ਕਾਰਡ ਬਣਾਉਣ ਦਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਲੋਕ ਇਨਸਾਫ਼ ਪਾਰਟੀ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਗੁਰਜੋਧ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਚਲ ਰਹੇ ਕਿਸਾਨ ਸੰਘਰਸ਼ ਮੋਰਚਾ ਲੁਧਿਆਣਾ ਵਿਖੇ ਐਲ.ਟੀ.ਯੂ. ਦੀ ਟੀਮ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਭਾਰਤੀ ਸੰਵਿਧਾਨ ਸਟੱਡੀ ਸੈਂਟਰ ਦਾ ਰੱਖਿਆ ਨੀਂਹ ਪੱਥਰ

ਲਾਡੋਵਾਲ, 6 ਦਸੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਕਸਬਾ ਲਾਡੋਵਾਲ ਵਿਖੇ ਭਾਰਤੀ ਸੰਵਿਧਾਨ ਸਟੱਡੀ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ | ਉਨ੍ਹਾਂ ਇਸ ਕਾਰਜ ਲਈ 5 ਲੱਖ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ...

ਪੂਰੀ ਖ਼ਬਰ »

ਸੀਸੂ ਟੀ-20 ਅੰਗਦ ਸਿੰਘ ਯਾਦਗਾਰੀ ਕਾਰਪੋਰੇਟ ਕ੍ਰਿਕਟ ਟੂਰਨਾਮੈਂਟ ਦਾ 7ਵਾਂ ਤੇ 8ਵਾਂ ਲੀਗ ਮੈਚ ਕਰਵਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਰਮਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ 7ਵੇਂ ਟੀ.20 ਅੰਗਦ ਸਿੰਘ ਯਾਦਗਾਰੀ ਕਾਰਪੋਰੇਟ ਕ੍ਰਿਕਟ ਟੂਰਨਾਮੈਂਟ ਦਾ 7ਵਾਂ ਤੇ 8ਵਾਂ ਲੀਗ ਮੈਚ ਸਰਕਾਰੀ ਕਾਲਜ ਲੜਕਿਆਂ ਦੇ ਮੈਦਾਨ ਵਿਚ ਹੋਇਆ | 7ਵਾਂ ਲੀਗ ਮੈਚ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਵਾਲੇ ਵਪਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਵਾਲੇ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗਾਰਮੈਂਟਸ ਦੇ ਮਾਲਕ ਰਾਜੇਸ਼ ਸਿੰਗਲਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੀ ਕੀਤੀ ਨੁਕਤਾਚੀਨੀ

ਭਾਮੀਆਂ ਕਲਾਂ, 6 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਮੌਜੂਦਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੇ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਦੀਆਂ ਕਾਰਵਾਈਆਂ ਦੀ ਲੋਕਾਂ ਵਲੋਂ ਕੀਤੀ ਜਾ ਰਹੀ ਪ੍ਰਸੰਸਾ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ | ਜਿਸ ਦੀ ਲੋਕਾਂ ਵਲਾੋ ਪ੍ਰਸੰਸਾ ਕੀਤੀ ਜਾ ਰਹੀ ਹੈ | ਗੱਲਬਾਤ ਦੌਰਾਨ ਅਨੇਕਾਂ ਹੀ ਲੋਕਾਂ ਨੇ ਵੀ ਇਨ੍ਹਾਂ ਕਾਰਵਾਈਆਂ ਦੀ ਪ੍ਰਸੰਸਾ ...

ਪੂਰੀ ਖ਼ਬਰ »

ਮਿੱਡ-ਡੇ-ਮੀਲ ਕੁੱਕ ਮੁਲਾਜ਼ਮਾਂ ਦੇ ਮਿਹਨਤਾਨੇ 'ਚ ਯੋਗ ਵਾਧਾ ਕੀਤਾ ਜਾਵੇ-ਸੂਬਾ ਪ੍ਰਧਾਨ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਸਕੂਲਜ ਵਿਚ ਸੇਵਾਵਾਂ ਨਿਭਾ ਰਹੇ ਮਿੱਡ-ਡੇ ਮੀਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਮਿਹਨਤਾਨੇ 'ਚ ਯੋਗ ਵਾਧਾ ...

ਪੂਰੀ ਖ਼ਬਰ »

ਬਵੇਜਾ ਨੇ ਏ. ਸੀ. ਪੀ. ਨੂੰ ਬਿਜਲੀ ਚੋਰੀ ਕਰਨ ਵਾਲੀਆਂ ਫਰਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਕੀਤੀ ਮੰਗ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਵਿਚ ਬਣੀ ਪਪੀਤਾ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਕੁੰਡੀ ਲਗਾ ਕੇ ਕੀਤੀ ਜਾ ਰਹੀ ਬਿਜਲੀ ਚੋਰੀ ਦੇ ਮਾਮਲੇ 'ਚ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ਸਖ਼ਤ ...

ਪੂਰੀ ਖ਼ਬਰ »

ਜਨ ਸੰਵਾਦ ਪ੍ਰੋਗਰਾਮ 'ਚ ਬੱਗਾ ਨੇ ਵੱਖ-ਵੱਖ ਵਾਰਡਾਂ 'ਚ ਸਥਾਨਕ ਲੋਕਾਂ ਦੇ ਮਨ ਦੀ ਗੱਲ ਸੁਣੀ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਦੇ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਨੇ ਜਨ-ਸੰਵਾਦ ਪ੍ਰੋਗਰਾਮ ਦੇ ਤਹਿਤ ਵਾਰਡ-1, 83, 87, 88, 89, 90, 91 ਅਤੇ ਵਾਰਡ 94 ਦੇ ਵੱਖ-ਵੱਖ ਗਲੀ ਮੁਹੱਲਿਆਂ ਵਿਚ ਸਥਾਨਕ ਲੋਕਾਂ ਨਾਲ ਰਾਬਤਾ ਕਾਇਮ ...

ਪੂਰੀ ਖ਼ਬਰ »

ਲੋਕਾਂ ਦੀਆਂ ਜੇਬਾਂ ਕੱਟਣ ਵਾਲੀ ਔਰਤ ਸਾਥੀ ਸਮੇਤ ਗਿ੍ਫ਼ਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਇਕ ਦੀ ਪੁਲਿਸ ਨੇ ਲੋਕਾਂ ਦੀਆਂ ਜੇਬਾਂ ਕੱਟਣ ਵਾਲੀ ਔਰਤ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਇਯਾਲੀ ਵਲੋਂ ਬੱਦੋਵਾਲ 'ਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਤੇ ਆਧੁਨਿਕ ਖੇਡ ਪਾਰਕ ਦਾ ਨੀਂਹ ਪੱਥਰ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਆਬਾਦੀ ਦੇ ਅਧਾਰ 'ਤੇ ਜਾਰੀ ਵਿੱਤ ਕਮਿਸ਼ਨ ਦੀ ਗ੍ਰਾਂਟ ਰਾਹੀਂ ਹਲਕਾ ਦਾਖਾ ਦੇ ਅਹਿਮ ਪਿੰਡ ਬੱਦੋਵਾਲ (ਲੁਧਿਆਣਾ) ਵਿਖੇ 1.50 ਕਰੋੜ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦੇ ਉਦਘਾਟਨ ਅਤੇ 35 ਲੱਖ ...

ਪੂਰੀ ਖ਼ਬਰ »

ਸਿੱਖ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਸਿੱਖ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਦਸਤਾਰ ਦੀ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਰਬਜੀਤ ਸਿੰਘ ...

ਪੂਰੀ ਖ਼ਬਰ »

ਕੜਵਲ ਅਤੇ ਠੁਕਰਾਲ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 39 ਵਿਖੇ 68 ਲੱਖ 86 ਹਜ਼ਾਰ ਰੁਪਏ ਮੂਲ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਉਦਘਾਟਨ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਅਤੇ ਕਾਂਗਰਸੀ ਆਗੂ ਜਸਵਿੰਦਰ ਸਿੰਘ ਠੁਕਰਾਲ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਵੋਟਰਾਂ ਨੂੰ ਈ. ਵੀ. ਐਮ. ਤੇ ਵੀ. ਵੀ. ਪੈਟ ਰਾਹੀਂ ਵੋਟ ਪਾਉਣ ਬਾਰੇ ਦੱਸਿਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਹਲਕੇ ਦੇ ਸ੍ਰੀ ਰਾਮ ਮਾਡਲ ਹਾਈ ਸਕੂਲ ਅਸ਼ੋਕ ਨਗਰ ...

ਪੂਰੀ ਖ਼ਬਰ »

ਮੱਤੇਵਾੜਾ 'ਚ ਮੁੰਡੀਆਂ ਨੇ 'ਆਪ' ਦੀਆਂ ਨੀਤੀਆਂ ਸੰਬੰਧੀ ਲੋਕਾਂ ਨੂੰ ਕਰਾਇਆ ਜਾਣੂ

ਭਾਮੀਆਂ ਕਲਾਂ, 6 ਦਸੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਤੋਂ 'ਆਪ' ਆਗੂ ਹਰਦੀਪ ਸਿੰਘ ਮੁੰਡੀਆਂ ਵਲੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਗਾਰੰਟੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਪਿੰਡਾਂ 'ਚ ਜਨ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

'ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ' ਵਿਖੇ ਵੈਟਰਨਰੀ ਯੂਨੀਵਰਸਿਟੀ ਨੇ ਕਈ ਇਨਾਮ ਜਿੱਤੇ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਪਸ਼ੂਧਨ ਉਤਪਾਦ ਤਕਨਾਲੋਜੀ ਵਿਭਾਗ, ਕਾਲਜ ਆਫ਼ ਵੈਟਨਰੀ ਸਾਇੰਸ, ਅਧਿਆਪਕਾਂ ਤੇ ਵਿਦਿਆਰਥੀਆਂ ਨੇ 'ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ' ਦੀ 10ਵੀਂ ...

ਪੂਰੀ ਖ਼ਬਰ »

ਐਮ. ਐੱਸ. ਐਮ. ਈ. ਸਨਅਤਕਾਰਾਂ ਦਾ ਵਫ਼ਦ ਚੇਅਰਮੈਨ ਪਵਨ ਦੀਵਾਨ ਨੂੰ ਮਿਲਿਆ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਲੁਧਿਆਣਾ ਦੇ ਐਮ.ਐੱਸ.ਐਮ.ਈ. ਸਨਅਤਕਾਰਾਂ ਦਾ ਇਕ ਵਫ਼ਦ ਨੇ ਅੱਜ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ 7 ਹੋਰ ਮਰੀਜ਼ ਆਏ ਸਾਹਮਣੇ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਪਿਛਲੇ ਇਕ ਹਫਤੇ ਤੋਂ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ ਦੇ ਗ੍ਰਾਫ 'ਚ ਲਗਾਤਾਰ ਕਮੀ ਆਉਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਜਦਕਿ ਅੱਜ ਡੇਂਗੂ ਬੁਖਾਰ ਤੋਂ ਪ੍ਰਭਾਵਿਤ 7 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 3 ਜਣਿਆਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 4 ਮਾਮਲਾ ਦਰਜ ਕੀਤੇ ਗਏ ਹਨ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਹੁਣ ਤੱਕ ਸ਼ੱਕੀ ਡੇਂਗੂ ਬੁਖਾਰ ਤੋਂ ਪੀੜ੍ਹਤ 4697 ਮਰੀਜ਼ ਸਾਹਮਣੇ ਆਏ ਹਨ | ਇਕ ਹੋਰ ਜਾਣਕਾਰੀ ਅਨੁਸਾਰ ਲੁਧਿਆਣਾ ਸ਼ਹਿਰ 'ਚੋਂ ਅੱਜ ਕੋਈ ਵੀ ਡੇਂਗੂ ਪੀੜਤ ਸਾਹਮਣੇ ਨਹੀਂ ਆਇਆ, ਜਦਕਿ ਇਸ ਸ਼ਹਿਰ ਨਾਲ ਸਬੰਧਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 1337 ਹੈ, ਜੋ ਪਿਛਲੇ ਦਿਨ ਵਾਲਾ ਹੀ ਹੈ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਤੋਂ ਪ੍ਰਭਾਵਿਤ 2 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ 2 ਮਰੀਜ਼ ਹੋਰ ਸਾਹਮਣੇ ਆਏ ਹਨ ਜਿਨ੍ਹਾਂ 'ਚੋਂ ਇਕ ਮਰੀਜ਼ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ ਇਕ ਮਰੀਜ਼ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਸਥਾਪਿਤ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੂਬਾ ਭਰ 'ਚ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਸਿਵਲ ...

ਪੂਰੀ ਖ਼ਬਰ »

ਟਰਾਂਸਪੋਰਟ ਕੱਚੇ ਕਾਮਿਆਂ ਵਿਰੁੱਧ ਪੁਲਿਸ ਵਲੋਂ ਦਰਜ ਕੀਤਾ ਮਾਮਲਾ ਨਿੰਦਣਯੋਗ-ਏਟਕ ਜਥੇਬੰਦੀ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਪੀ.ਆਰ.ਟੀ.ਸੀ. ਮੈਨੇਜਮੈਟ ਵਲੋਂ ਪੰਜਾਬ ਰੋਡਵੇਜ਼/ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ/ਠੇਕਾ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਏ ਗਏ ਪੁਲਿਸ ਮਾਮਲਿਆਂ ਦੀ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਨੇ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

-ਢਾਈ ਸਾਲ ਦੀ ਬੱਚੀ ਨੂੰ ਜਿੰਦਾ ਖੇਤਾਂ 'ਚ ਦਬਾਉਣ ਦਾ ਮਾਮਲਾ- ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਰਿਵਾਰ ਨਾਲ ਅਫ਼ਸੋਸ ਕਰਨ ਪੁੱਜੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਢਾਈ ਸਾਲ ਦੀ ਮਾਸੂਮ ਬਾਲੜੀ ਨੂੰ ਕਤਲ ਕਰਨ ਦੀ ਘਟਨਾ ਤੋਂ ਬਾਅਦ ਅੱਜ ਦੇਰ ਸ਼ਾਮ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਰਿਵਾਰ ਨਾਲ ਅਫ਼ਸੋਸ ਕਰਨ ਲਈ ਉਨ੍ਹਾਂ ਦੇ ਘਰ ਪੁੱਜੀ | ...

ਪੂਰੀ ਖ਼ਬਰ »

ਮਹਿੰਦਰ ਸਿੰਘ ਗਰੇਵਾਲ ਚੱਕੀ ਵਾਲੇ ਉਰਫ ਤੋਰੀ ਨਮਿਤ ਸ਼ਰਧਾਂਜਲੀ ਸਮਾਗਮ

ਫੁੱਲਾਂਵਾਲ, 6 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਗਦਰੀ ਬਾਬਿਆਂ ਦੇ ਪਿੰਡ ਲਲਤੋਂ ਕਲਾਂ ਦੇ ਦਰਿਆਦਿਲ ਨੇਕ ਅਤੇ ਲੋੜਵੰਦਾਂ ਦੇ ਮਸੀਹੇ ਦੇ ਤੌਰ ਤੇ ਜਾਣੇ ਜਾਂਦੇ ਮਹਿੰਦਰ ਸਿੰਘ ਗਰੇਵਾਲ ਚੱਕੀ ਵਾਲੇ ਉਰਫ ਤੋਰੀ ਜੋ ਪਿਛਲੇ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਵੰਡਣ ਦੇ ਕੰਮ 'ਚ ਹੋਵੇਗਾ ਵਿਸਥਾਰ

ਲੁਧਿਆਣਾ, 6 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ਪਿਛਲੇ ਦਿਨੀਂ ਆਰੰਭ ਕੀਤਾ ਗਿਆ ਸੀ ਜੋ ਕਿ ਬੜੀ ਤੇਜ਼ੀ ਨਾਲ ਚੱਲਦਾ ਰਿਹਾ ਅਤੇ ਇਹ ਕੰਮ ਮੁੰਕਮਲ ਹੋ ...

ਪੂਰੀ ਖ਼ਬਰ »

ਅਸ਼ਵਨੀ ਸਹੋਤਾ ਦੀ ਅਗਵਾਈ 'ਚ ਭਾਵਾਧਸ ਨੇ ਮਨਾਇਆ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਮਕਾਮੀ ਸ਼ਾਖਾ ਲੁਧਿਆਨਾ ਵਲੋਂ ਕਰਮਯੋਗੀ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਾਉੱਚ ਨਿਰਦੇਸ਼ਕ ਦੀ ਪ੍ਰਧਾਨਗੀ 'ਚ ਭਾਰਤੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 65ਵੇਂ ...

ਪੂਰੀ ਖ਼ਬਰ »

ਤਣਾਅ ਪ੍ਰਬੰਧਨ 'ਤੇ ਜੀ. ਐਨ. ਕੇ. ਸੀ. ਡਬਲਯੂ. ਵਿਖੇ ਭਾਸ਼ਨ ਕਰਵਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਮਨੋਵਿਗਿਆਨ ਵਿਭਾਗ ਗੁਰੂ ਨਾਨਕ ਖ਼ਾਲਸਾ ਕਾਲਜ ਗੁਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਸਹਿਯੋਗ ਨਾਲ ਅੰਦਰੂਨੀ ਕੁਆਲਿਟੀ ਅਸ਼ੋਰੈਂਸ ਸੈੱਲ ਨੇ ਅੱਜ ਬੀ.ਏ. ਦੇ ਵਿਦਿਆਰਥੀਆਂ ਲਈ ਤਣਾਅ ਪ੍ਰਬੰਧਨ ਪੌਸ਼ਟਿਕ ਜੀਵਨ ਲਈ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਹਲਕਾ ਦੱਖਣੀ 'ਚ ਕੀਤੀ ਮੀਟਿੰਗ

ਡਾਬਾ/ਲੁਹਾਰਾ, 6 ਦਸੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਚੰਦਰਸ਼ੇਖਰ ਚੌਹਾਨ ਦੀ ਅਗਵਾਈ ਹੇਠ ਸਰਕਲਾਂ ਅਤੇ ਬੂਥ ਪੱਧਰ ਅਤੇ ਸ਼ਕਤੀ ਕੇਂਦਰਾਂ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ | ਇਸ ਸਮੇਂ ਸਮੂਹ ...

ਪੂਰੀ ਖ਼ਬਰ »

ਲੁਹਾਰਾ ਵਿਖੇ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਡਾਬਾ/ਲੁਹਾਰਾ, 6 ਦਸੰਬਰ (ਕੁਲਵੰਤ ਸਿੰਘ ਸੱਪਲ)-ਅੰਬੇਡਕਰ ਯੂਥ ਪੰਜਾਬ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਨਾਟਕ ਮੇਲਾ ਰਵਿਦਾਸ ਚੌਕ ਲੁਹਾਰਾ ਵਿਖੇ ਕਰਵਾਇਆ ਗਿਆ | ਇਸ ਮੌਕੇ ਹਰਦੇਵ ਸਿੰਘ, ਸਤਵਿੰਦਰ ਸਿੰਘ ਜੱਸੜ, ਸੰਨੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗਰੇਵਾਲ ਹੋਏ ਹਲਕਾ ਸਾਹਨੇਵਾਲ 'ਚ ਸਰਗਰਮ

ਭਾਮੀਆਂ ਕਲਾਂ, 6 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਪੈਂਦੇ ਪਿੰਡ ਮਾਛੀਆਂ ਕਲਾਂ ਵਿਖੇ ਇਕ ਮੀਟਿੰਗ ਸਾਬਕਾ ਸਰਪੰਚ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਾਂਗਰਸ ਪਾਰਟੀ ਦੇ ਵਰਕਰ ਅਤੇ ਸਮੱਰਥਕਾਂ ਤੋਂ ਇਲਾਵਾ ਪਿੰਡ ਵਾਸੀ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹੋਤਸਵ ਸੰਬੰਧੀ ਐਨ. ਸੀ. ਸੀ. ਵਲੋਂ ਸਮਾਗਮ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੁੰਦਨ ਵਿੱਦਿਆ ਮੰਦਰ ਸਕੂਲ ਵਿਚ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਐਨ.ਸੀ.ਸੀ. ਵਲੋਂ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਕਮਾਂਡਿੰਗ ਅਫ਼ਸਰਾਂ ਤੇ ਐਨ.ਸੀ.ਸੀ. ਗਰੁੱਪ ਹੈਡਕੁਆਟਰ ਲੁਧਿਆਣਾ ਦੇ ਵੱਖ-ਵੱਖ ਅਧਿਕਾਰੀਆਂ, ...

ਪੂਰੀ ਖ਼ਬਰ »

ਲੜਕੀਆਂ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੀਆਂ ਹਨ-ਮੱਕੜ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ ਹਨ ਅਤੇ ਅਨੇਕਾਂ ਹੀ ਖੇਤਰਾਂ 'ਚ ਲੜਕਿਆਂ ਤੋਂ ਵੀ ਅੱਗੇ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦੈ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਅਧੀਨ ਪੈਂਦੇ ਇਲਾਕੇ ਦੇ ਪਿੰਡ ਲੱਖੋਵਾਲ ਵਿਚ ਸਥਿਤ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਉਥੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸੰਬੰਧੀ ਆਟੋਮੋਟਿਵ ਪ੍ਰਾਈਵੇਟ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਸ਼ਕਰਮਾ ਕਾਲੋਨੀ ਵਿਚ ਹੋਈ ਲੜਾਈ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਅੰਮਿ੍ਤਪਾਲ ਸਿੰਘ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਨੇ ਪੱਖੋਵਾਲ ਰੋਡ ਆਰ. ਓ. ਬੀ. ਤੇ ਆਰ. ਯੂ. ਬੀ. ਪ੍ਰੋਜੈਕਟ ਦਾ ਲਿਆ ਜਾਇਜ਼ਾ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਸਥਾਨਕ ਪੱਖੋਵਾਲ ਰੋਡ ਰੇਲ ਓਵਰ ਬਿ੍ਜ (ਆਰ.ਓ.ਬੀ.) ਅਤੇ ਰੇਲ ਅੰਡਰ ਬਿ੍ਜ (ਆਰ.ਯੂ.ਬੀ.) ਪ੍ਰੋਜੈਕਟ ਨਾਲ ਸਬੰਧਤ ਰੇਲਵੇ ਵਿਭਾਗ ਦੇ ਅਧਿਕਾਰੀਆਂ ਵਲੋਂ ਕੰਮ ਦੀ ਮੱਠੀ ਰਫ਼ਤਾਰ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪੰਜਾਬ ਦੇ ਖੁਰਾਕ, ਸਿਵਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੀ ਕੀਤੀ ਨੁਕਤਾਚੀਨੀ

ਭਾਮੀਆਂ ਕਲਾਂ, 6 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਮੌਜੂਦਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੇ ਲਗਭਗ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਅਕਾਲੀ ਸਰਕਾਰ ਵੇਲੇ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਕਾਂਗਰਸ ਨੇ ਕੀਤਾ ਬੰਦ-ਸ਼ਿਵਾਲਿਕ

ਲਾਡੋਵਾਲ, 6 ਦਸੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਅਤੇ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲੀ ਸਰਕਾਰ ਵੇਲੇ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ...

ਪੂਰੀ ਖ਼ਬਰ »

ਇਲੈਕਟ੍ਰੋਨਿਕਸ ਦੁਕਾਨ 'ਚੋਂ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਮਾਧੋਪੁਰੀ ਵਿਜੇ ਬੀਤੀ ਰਾਤ ਚੋਰ ਇਲੈਕਟ੍ਰੋਨਿਕਸ ਦੁਕਾਨ ਦਾ ਸ਼ਟਰ ਤੋੜ ਕੇ ਹਜ਼ਾਰ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਅੱਜ ਸਵੇਰੇ ਉਸ ਵਕਤ ਲੱਗਿਆ, ਜਦੋਂ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਅਧੀਨ ਪੈਂਦੇ ਇਲਾਕੇ ਦੇ ਪਿੰਡ ਲੱਖੋਵਾਲ ਵਿਚ ਸਥਿਤ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਉਥੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸੰਬੰਧੀ ਆਟੋਮੋਟਿਵ ਪ੍ਰਾਈਵੇਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX