ਤਾਜਾ ਖ਼ਬਰਾਂ


ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  1 minute ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  22 minutes ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  25 minutes ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  56 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  46 minutes ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  about 1 hour ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 2 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 2 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 2 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 2 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  about 3 hours ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  about 1 hour ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 3 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 4 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 4 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 5 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਸੰਗਰੂਰ

ਸੰਗਰੂਰ ਦਾ ਸਾਬਕਾ ਕੌਂਸਲਰ ਜਾਨਲੇਵਾ ਹਮਲੇ 'ਚ ਗੰਭੀਰ ਜ਼ਖਮੀ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਸੰਗਰੂਰ ਦੀ ਘੁੱਗ ਵੱਸਦੀ ਕਾਲੋਨੀ ਪਟਿਆਲਾ ਗੇਟ ਫਿਰਨੀ ਰੋਡ ਉੱਤੇ ਸਾਬਕਾ ਕੌਂਸਲਰ ਰਵੀ ਕੁਮਾਰ ਚਾਵਲਾ ਉੱਤੇ ਤਕਰੀਬਨ 9 ਵਿਅਕਤੀਆਂ ਜਿਨ੍ਹਾਂ ਵਿਚੋਂ 4 ਨਾਮਾਲੂਮ ਹਨ ਵਲੋਂ ਕਾਤਲਾਨਾ ਹਮਲਾ ਕੀਤੇ ਜਾਣ ਦਾ ...

ਪੂਰੀ ਖ਼ਬਰ »

ਲਹਿਰਾਗਾਗਾ 'ਚ ਪੀਣ ਵਾਲੇ ਪਾਣੀ ਦੀ ਮੰਗ ਨੂੰ ਲੈ ਕੇ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ਕੀਤਾ ਜਾਮ

ਲਹਿਰਾਗਾਗਾ, 6 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਢੀਂਡਸਾ, ਪ੍ਰਵੀਨ ਖੋਖਰ) - ਸ਼ਹਿਰ ਅੰਦਰ ਪਿਛਲੇ 6 ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਚੱਲ ਰਹੀ ਗੰਭੀਰ ਸਮੱਸਿਆ ਨੂੰ ਲੈ ਕੇ ਲੋਕ ਸੜਕਾਂ ਉੱਪਰ ਉੱਤਰ ਆਏ ਹਨ | ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ...

ਪੂਰੀ ਖ਼ਬਰ »

ਭਾਈਚਾਰਕ ਤਾਲਮੇਲ ਮੰਚ ਨੇ ਪ੍ਰੀ ਨਿਰਵਾਣ ਦਿਵਸ ਮਨਾਇਆ

ਸੰਗਰੂਰ, 6 ਦਸੰਬਰ (ਦਮਨਜੀਤ ਸਿੰਘ) - ਭਾਈਚਾਰਕ ਤਾਲਮੇਲ ਮੰਚ ਸੰਗਰੂਰ ਵਲੋਂ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ.ਆਰ. ਅੰਬੇਦਕਰ ਦਾ ਸਥਾਨਕ ਅੰਬੇਦਕਰ ਭਵਨ ਵਿਖੇ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਸੁਰਜੀਤ ਸਿੰਘ ਕਾਲੀਆ ਦੀ ਪ੍ਰਧਾਨਗੀ ਹੇਠ ਕੀਤੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਦਾ ਸਮਾਂ ਖ਼ਰਾਬ ਕਰਨ ਦੇ ਦੋਸ਼ਾਂ 'ਚ ਨੇਕ ਚੱਲਣੀ ਦੀ ਸ਼ਰਤ 'ਤੇ ਫ਼ਾਰਗ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ) - ਜੱਜ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਵਲੋਂ ਕੀਤੀ ਪੈਰਵੀ ਤੋਂ ਬਾਅਦ ਮੁਹੰਮਦ ਪਰਵੇਜ਼ ਨੂੰ ਨੇਕ ਚੱਲਣੀ ਦੀ ਸ਼ਰਤ 'ਤੇ ਫ਼ਾਰਗ ਕੀਤਾ ਹੈ | ਉਪ ਕਪਤਾਨ ਪੁਲਿਸ ਵਿਜੀਲੈਂਸ ...

ਪੂਰੀ ਖ਼ਬਰ »

ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਇਜ਼ ਯੂਨੀਅਨ ਵਲੋਂ ਮੀਟਿੰਗ ਅੱਜ ਤੋਂ

ਮਲੇਰਕੋਟਲਾ, 6 ਦਸੰਬਰ (ਪਾਰਸ ਜੈਨ) - ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਇਜ ਯੂਨੀਅਨ ਪੰਜਾਬ ਵਲੋਂ ਮੰਗਾਂ ਸੰਬੰਧੀ 7 ਦਸੰਬਰ ਤੋਂ 11 ਦਸੰਬਰ ਤੱਕ ਕਾਲਜ ਦੇ ਮੇਨ ਗੇਟਾਂ ਅੱਗੇ ਧਰਨੇ ਲਾਏ ਜਾਣਗੇ | ਉਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਵਾਈਸ ਪ੍ਰਧਾਨ ਰਾਜ ਕੁਮਾਰ ...

ਪੂਰੀ ਖ਼ਬਰ »

ਸਹਾਇਕ ਪ੍ਰੋਫੈਸਰਾਂ ਨੇ ਫੂਕੇ ਸਿੱਧੂ, ਚੰਨੀ ਤੇ ਪਰਗਟ ਸਿੰਘ ਦੇ ਪੁਤਲੇ

ਮਲੇਰਕੋਟਲਾ, 6 ਦਸੰਬਰ (ਪਰਮਜੀਤ ਸਿੰਘ ਕੁਠਾਲਾ) - ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫੈਕਲਟੀ, ਪਾਰਟ ਟਾਇਮ ਤੇ ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾ ਤੋਂ ਕੰਮ ਕਰਦੇ ਕੱਚੇ ਪ੍ਰੋਫ਼ੈਸਰਾਂ ਵਿਰੁੱਧ ਅਪਣਾਈਆਂ ਕਥਿਤ ਮਾਰੂ ਨੀਤੀਆਂ ਕਾਰਨ ਪਿਛਲੇ 35 ...

ਪੂਰੀ ਖ਼ਬਰ »

ਮੁਹੰਮਦ ਮੁਸਤਫ਼ਾ ਨੇ ਸੰਦੌੜ ਰੈਲੀ 'ਚ ਕੈਪਟਨ ਅਮਰਿੰਦਰ ਸਿੰਘ 'ਤੇ ਕੀਤੇ ਸਿਆਸੀ ਹਮਲੇ

ਸੰਦੌੜ, 6 ਦਸੰਬਰ (ਗੁਰਪ੍ਰੀਤ ਸਿੰਘ ਚੀਮਾ/ਜਸਵੀਰ ਸਿੰਘ ਜੱਸੀ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਤੇ ਸੇਵਾਮੁਕਤ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਸਿਆਸੀ ...

ਪੂਰੀ ਖ਼ਬਰ »

ਸੂਬਾ ਪੱਧਰੀ ਭੁੱਖ ਹੜਤਾਲ 'ਚ ਸ਼ਾਮਿਲ ਹੋਣਗੇ ਅੱਜ ਸੰਗਰੂਰ ਦੇ ਡਿਪਲੋਮਾ ਇੰਜੀਨੀਅਰ

ਸੰਗਰੂਰ, 6 ਦਸੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਇੰਜੀਨੀਅਰਾਂ ਵਲੋਂ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਸੱਦੇ 'ਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਖ਼ਾਮੀਆਂ ਵਿਰੁੱਧ ਮੁਹਾਲੀ ਵਿਖੇ 2 ਦਸੰਬਰ ਤੋਂ ਚੱਲ ਰਹੀ ਭੁੱਖ ਹੜਤਾਲ ਵਿਚ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਤੇ ਕਿਸਾਨ ਆਗੂਆਂ ਦਰਮਿਆਨ ਇਲਾਕੇ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਹੋਏ ਸਵਾਲ ਜਵਾਬ

ਸੰਦੌੜ, 6 ਦਸੰਬਰ (ਗੁਰਪ੍ਰੀਤ ਸਿੰਘ ਚੀਮਾ/ਜਸਵੀਰ ਸਿੰਘ ਜੱਸੀ) - ਕਸਬਾ ਸੰਦੌੜ ਵਿਖੇ ਅੱਜ ਕਾਂਗਰਸ ਪਾਰਟੀ ਵਲੋਂ ਰੱਖੀ ਗਈ ਰੈਲੀ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਕੋਲੋਂ ਸਾਢੇ ਚਾਰ ਸਾਲਾਂ ਵਿਚ ਉਨ੍ਹਾਂ ...

ਪੂਰੀ ਖ਼ਬਰ »

ਚੈਰੀ ਨੇ ਬੁੱਗਰਾਂ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ

ਲੌਂਗੋਵਾਲ, 6 ਦਸੰਬਰ (ਸ.ਸ.ਖੰਨਾ, ਵਿਨੋਦ) -ਨੇੜਲੇ ਪਿੰਡ ਬੁਗਰਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨੌਜਵਾਨ ਆਗੂ ਅਤੇ ਹਲਕਾ ਸੁਨਾਮ ਦੇ ਸੰਭਾਵੀ ਉਮੀਦਵਾਰ ਅਮਨਬੀਰ ਸਿੰਘ ਚੈਰੀ ਵਲੋਂ ਯੂਥ ਵਿੰਗ ਦੇ ਪ੍ਧਾਨ ਕੁਲਦੀਪ ਸਿੰਘ ਬੁੱਗਰ ਦੇ ਨਿਵਾਸ ਸਥਾਨ 'ਤੇ ਪਾਰਟੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕੌਹਰੀਆਂ/ਸੂਲਰ ਘਰਾਟ, 6 ਦਸੰਬਰ (ਮਾਲਵਿੰਦਰ ਸਿੰਘ ਸਿੱਧੂ/ਜਸਵੀਰ ਸਿੰਘ ਔਜਲਾ) - ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀਮਾਨ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੇ ਅਜੇ ਚੰਨੀ ਵੇਖਿਆ, ਚੰਨ ਵੇਖਣਾ ਬਾਕੀ-ਮੁਸ਼ਤਫਾ

ਸੰਦੌੜ, 6 ਦਸੰਬਰ (ਜਸਵੀਰ ਸਿੰਘ ਜੱਸੀ) - ਦਾਣਾ ਮੰਡੀ ਸੰਦੌੜ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮਲੇਰਕੋਟਲਾ ਤੋਂ ਵਿਧਾਇਕਾ ਮੈਡਮ ਰਜੀਆ ਸੁਲਤਾਨਾ ਵਲੋਂ ਰੱਖੀ ਰੈਲੀ ਉਪਰੰਤ ਸਾਬਕਾ ਡੀ.ਜੀ.ਪੀ ਪੰਜਾਬ ਮੁਹੰਮਦ ਮੁਸਤਫ਼ਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਭੰਗ ਕੀਤੀਆਂ ਟਰੱਕ ਯੂਨੀਅਨਾਂ ਇਸੇ ਹਫ਼ਤੇ ਬਹਾਲ ਕਰ ਦਿੱਤੀਆਂ ਜਾਣਗੀਆਂ, ਟਰਾਂਸਪੋਰਟ ਮੰਤਰੀ ਨੇ ਯੂਨੀਅਨ ਆਗੂਆਂ ਦਿੱਤਾ ਭਰੋਸਾ

ਭਵਾਨੀਗੜ੍ਹ, 6 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਕੈਪਟਨ ਸਰਕਾਰ ਵਲੋਂ ਭੰਗ ਕੀਤੀਆਂ ਟਰੱਕ ਯੂਨੀਅਨਾਂ ਨੂੰ ਚੰਨੀ ਸਰਕਾਰ ਵਲੋਂ ਇਸੇ ਹਫ਼ਤੇ ਬਹਾਲ ਕਰ ਦਿੱਤਾ ਜਾਵੇਗਾ, ਇਹ ਵਿਚਾਰ ਟਰੱਕ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਵਿਪਨ ਸ਼ਰਮਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਐਨ. ਆਰ.ਐਚ. ਕਾਮਿਆਂ ਤੇ ਨਰਸਿੰਗ ਐਸੋਸੀਏਸ਼ਨ ਨੇ ਸਾਂਝਾ ਧਰਨਾ ਲਗਾਉਂਦਿਆਂ ਸਰਕਾਰ ਖਿਲਾਫ ਬੋਲਿਆ ਹੱਲਾ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ਉੱਤੇ ਕੰਮ ਕਰਦੇ ਸਿਹਤ ਕਾਮਿਆਂ ਵਲੋਂ ਅੱਜ ਵੀ ਸਿਵਲ ਹਸਪਤਾਲ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਆਪਣੀਆਂ ਸਿਹਤ ਸੇਵਾਵਾਂ ਠੱਪ ਰੱਖੀਆਂ | ਐਨ.ਆਰ.ਐਚ.ਐਮ. ਕਾਮਿਆਂ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਨੇ ਮਘਾਈ ਆਪਣੀ ਚੋਣ ਮੁਹਿੰਮ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸ੍ਰ ਬਲਦੇਵ ਸਿੰਘ ਮਾਨ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ਸ੍ਰ ਬਲਦੇਵ ਸਿੰਘ ਮਾਨ ਨੇ ਕਿਹਾ ...

ਪੂਰੀ ਖ਼ਬਰ »

ਐਮ.ਐਸ.ਪੀ. 'ਤੇ ਗਾਰੰਟੀ ਨਹੀਂ ਤਾਂ ਦਿੱਲੀ ਤੋਂ ਵਾਪਸੀ ਨਹੀਂ-ਕਿਸਾਨ ਯੂਨੀਅਨ

ਅਮਰਗੜ੍ਹ, 6 ਦਸੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਮਰਗੜ੍ਹ ਵਿਖੇ ਜਗਤਾਰ ਸਿੰਘ ਭੜੀ ਮਾਨਸਾ ਅਤੇ ਦਰਬਾਰਾ ਸਿੰਘ ਤੋਗਾਹੇੜੀ ਦੀ ਅਗਵਾਈ ਹੇਠ ਹੋਈ ਬਲਾਕ ਪੱਧਰੀ ਇਕੱਤਰਤਾ ਦੌਰਾਨ ਅਹਿਮ ਮਸਲੇ ਵਿਚਾਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ...

ਪੂਰੀ ਖ਼ਬਰ »

ਗੋਲਡੀ ਨੂੰ ਟਿਕਟ ਮਿਲਣ 'ਤੇ ਕੀਤੀ ਖ਼ੁਸ਼ੀ ਪਰਗਟ

ਭਵਾਨੀਗੜ੍ਹ, 6 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਟਿਕਟ ਦੇਣ 'ਤੇ ਸ਼ਹਿਰ ਵਿਚ ਅਕਾਲੀ ਦਲ -ਬਸਪਾ ਆਗੂਆਂ ਨੇ ਖ਼ੁਸ਼ੀ ਜਾਹਿਰ ਕਰਦਿਆਂ ਲੱਡੂ ਵੰਡੇ | ਇਸ ਮੌਕੇ 'ਤੇ ਹਰਵਿੰਦਰ ਸਿੰਘ ਕਾਕੜਾ, ...

ਪੂਰੀ ਖ਼ਬਰ »

ਗੋਲਡੀ ਤੇ ਗਰਗ ਨੰੂ ਉਮੀਦਵਾਰ ਐਲਾਨੇ ਜਾਣ ਉੱਤੇ ਵਕੀਲਾਂ ਨੇ ਲੱਡੂ ਵੰਡੇ

ਸੰਗਰੂਰ, 6 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਅਤੇ ਧੂਰੀ ਤੋਂ ਬਾਬੂ ਪ੍ਰਕਾਸ਼ ਚੰਦ ਗਰਗ ਨੰੂ ਪੰਜਾਬ ਵਿਧਾਨ ਸਭਾ ਲਈ ਉਮੀਦਵਾਰ ਐਲਾਨੇ ਜਾਣ ਉੱਤੇ ਵਕੀਲ ਭਾਈਚਾਰੇ ਵਲੋਂ ਸਥਾਨਕ ਕੋਰਟ ਕੰਪਲੈਕਸ ...

ਪੂਰੀ ਖ਼ਬਰ »

ਠੱਗੀ ਮਾਰਨ ਦਾ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਸ਼ਹਿਰੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ 6 ਗਰਾਮ ਚਿੱਟਾ ਅਤੇ ਸੱਟਾ ਲਾਟਰੀ ਲਗਵਾਉਣ ਦੀ ਆੜ ਵਿਚ ਠੱਗੀ ਮਾਰਨ ਦੇ ਜੁਰਮ ਦੇ ਵਿਚ ਮਾਮਲੇ ਦਰਜ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

12 ਨੂੰ ਸੁਨਾਮ 'ਚ ਰੇਲ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ) - ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਦੀ ਮੀਟਿੰਗ ਲਖਵੀਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚ ਖੰਡ ਨੇੜੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਵਿਖੇ ਹੋਈ | ...

ਪੂਰੀ ਖ਼ਬਰ »

ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ

ਮੂਨਕ, 6 ਨਵੰਬਰ (ਗਮਦੂਰ ਧਾਲੀਵਾਲ) - ਪੈਨਸ਼ਨ ਐਸੋਸੀਏਸ਼ਨ ਡਵੀਜਨ ਲਹਿਰਾ ਗਾਗਾ ਇਕਾਈ ਮੂਨਕ ਦੀ ਮੀਟਿੰਗ ਸੋਮ ਚੰਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੰਗਤ ਸਿੰਘ, ਜਗਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਪਾਵਰ ਕਾਰਪੋਰੇਸ਼ਨ ਲਿਮਟਿਡ ...

ਪੂਰੀ ਖ਼ਬਰ »

ਗੋਲਡੀ ਨੂੰ ਟਿਕਟ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ

ਲੌਂਗੋਵਾਲ, 6 ਦਸੰਬਰ (ਸ.ਸ. ਖੰਨਾ, ਵਿਨੋਦ) - ਆਗਾਮੀ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ 'ਤੇ ਸੂਬੇ ਅੰਦਰ ਸਿਆਸੀ ਘਮਾਸਾਣ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ | ਸੰਗਰੂਰ ਵਿਧਾਨ ਸਭਾ ਹਲਕੇ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ ਤੇਜ ਤਰਾਰ ਨੌਜਵਾਨ ਆਗੂ ਵਿਨਰਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਪਹਿਲੇ ਦਿਨ ਢੀਂਡਸਾ ਸਮੇਤ 6 ਨੇ ਕਰਾਏ ਨਾਮਜ਼ਦਗੀ ਪਰਚੇ ਦਾਖਲ

ਸੰਗਰੂਰ, 6 ਦਸੰਬਰ (ਧੀਰਜ ਪਸੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਜਿਸ ਦੀ ਚੋਣ 17 ਦਸੰਬਰ ਨੂੰ ਹੋ ਰਹੀ ਹੈ ਲਈ ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਦਾ ਕੰਮ ਸ਼ੁਰੂ ਹੋ ਗਿਆ | ਰਿਟਰਨਿੰਗ ਅਫ਼ਸਰ ਗਗਨਦੀਪ ਸਿੰਘ ਸਿਬੀਆ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸੌਰਵ ਗਰਗ ਨੇ ...

ਪੂਰੀ ਖ਼ਬਰ »

ਲੇਖਕਾਂ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਖ਼ੁਸ਼ੀ ਮਨਾਈ

ਧੂਰੀ, 6 ਦਸੰਬਰ (ਸੰਜੇ ਲਹਿਰੀ, ਦੀਪਕ) - ਪੰਜਾਬੀ ਸਾਹਿਤ ਸਭਾ ਧੂਰੀ ਦੀ ਇਕੱਤਰਤਾ ਸ਼੍ਰੀ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ | ਸਭਾ ਦੀ ਇਸ ਵਾਰੀ ਦੀ ਬੈਠਕ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਹੀ ਸਮਰਪਿਤ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਦੀ ਚੋਣ ਪ੍ਰੀਕਿਰਿਆ ਮੁਲਤਵੀ ਕੀਤੇ ਜਾਣ ਤੋਂ ਭੜਕੇ ਨਾਮਜ਼ਦਗੀ ਫਾਰਮ ਦਾਖਲ ਕਰਵਾਉਣ ਆਏ ਉਮੀਦਵਾਰ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ) - ਦੀ ਸੰਗਰੂਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਸੰਗਰੂਰ ਦੀ ਚੋਣ ਜਿਸ ਲਈ ਅੱਜ ਸਵੇਰੇ ਨਾਮਜ਼ਦਗੀ ਕਾਗ਼ਜ਼ਾਤ ਦਾਖਲ ਕਰਵਾਏ ਜਾਣੇ ਸਨ ਦੀ ਪ੍ਰੀਕ੍ਰਿਆ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੇ ਜਾਣ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਧਾਲੀਵਾਲ, ਭੁੱਲਰ) - ਬੀਤੀ ਸ਼ਾਮ ਸੁਨਾਮ ਬੁਢਲਾਡਾ ਸੜਕ 'ਤੇ ਹੋਏ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਧਰਮਗੜ੍ਹ ਦੇ ਸਬ ਇੰਸਪੈਕਟਰ ਰਾਜ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਗੁਰਮੀਤ ...

ਪੂਰੀ ਖ਼ਬਰ »

ਗੈਸਟ ਫੈਕਲਟੀ ਲੈਕਚਰਾਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਅੱਜ ਗੈੱਸਟ ਫੈਕਲਟੀ ਲੈਕਚਰਾਰਾਂ ਦੁਆਰਾ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ...

ਪੂਰੀ ਖ਼ਬਰ »

ਵੋਟਰਾਂ ਵਲੋਂ ਜਾਰੀ ਵਿੱਪ ਦੀ ਆਵਾਜ਼ ਪਾਰਲੀਮੈਂਟ 'ਚ ਉੱਠਣ 'ਤੇ ਹੋਈ ਵੋਟਰਾਂ ਦੀ ਜਿੱਤ-ਨਮੋਲ

ਸੰਗਰੂਰ, 6 ਦਸੰਬਰ (ਧੀਰਜ ਪਸ਼ੋਰੀਆ) - ਕਿਸਾਨੀ ਅੰਦੋਲਨ ਤੋਂ ਸੇਧ ਲੈਂਦੇ ਹੋਏ ਲੋਕ ਸਭਾ ਸੰਗਰੂਰ ਦੇ ਜਾਗਰੂਕ ਨੌਜਵਾਨ ਵੋਟਰਾਂ ਦੀ ਅਗਵਾਈ ਕਰਦੇ ਹੋਏ ਸਮਾਜ ਸੇਵੀ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਵਲੋਂ ਲੰਘੀ 26 ਨਵੰਬਰ ਨੂੰ ਲੋਕ ਸਭਾ ਸੰਸਦ ਸ.ਭਗਵੰਤ ਸਿੰਘ ਮਾਨ ਨੂੰ ...

ਪੂਰੀ ਖ਼ਬਰ »

ਵਿਜ਼ਟਰ ਵੀਜ਼ੇ ਦੇਣ 'ਚ ਕੈਨੇਡਾ ਤੇ ਆਸਟ੍ਰੇਲੀਆ ਵਲੋਂ ਦਿਖਾਈ ਜਾ ਰਹੀ ਹੈ ਖੁੱਲ੍ਹ ਦਿਲੀ - ਸੁਖਵਿੰਦਰ ਸਿੰਘ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਜ਼ਟਰ ਵੀਜ਼ੇ ਦੇਣ ਵਿਚ ਆਸਟ੍ਰੇਲੀਆ ਅਤੇ ਕੈਨੇਡਾ ਦਾ ਰਵੱਈਆ ਖੁੱਲ੍ਹਦਿਲੀ ਵਾਲਾ ਹੈ | ਉਨ੍ਹਾਂ ਦੱਸਿਆ ਕਿ ਦੋਵੇਂ ਮੁਲਕ ਤਕਰੀਬਨ ਇਕ ਮਹੀਨੇ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਧਾਲੀਵਾਲ, ਭੁੱਲਰ) - ਆਸ਼ਾ ਵਰਕਰ ਯੂਨੀਅਨ ਵਲੋਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਜ਼ਿਲ੍ਹਾ ਪੱਧਰੀ ਰੋਸ ...

ਪੂਰੀ ਖ਼ਬਰ »

ਸੁਖਬੀਰ ਅੱਜ ਆਉਣਗੇ ਸੁਨਾਮ

ਚੀਮਾ ਮੰਡੀ, 6 ਦਸੰਬਰ (ਦਲਜੀਤ ਸਿੰਘ ਮੱਕੜ) - ਸੁਨਾਮ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਚੀਮਾ ਮੰਡੀ ਵਿਖੇ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਤੋਂ ਬਾਅਦ ਗੱਲਬਾਤ ਦੌਰਾਨ ਕਿਹਾ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਪੂਰੇ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਪੱਕੇ ਧਰਨੇ ਲਈ ਹੋਏ ਰਵਾਨਾ

ਦਿੜ੍ਹਬਾ ਮੰਡੀ, 6 ਦਸੰਬਰ (ਪਰਵਿੰਦਰ ਸੋਨੂੰ) - ਆਲ ਪੰਜਾਬ ਟਰੱਕ ਏਕਤਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਟਰੱਕ ਅਪਰੇਟਰਾਂ ਵਲੋਂ ਮੁਹਾਲੀ ਵਿਖੇ ਅਣਮਿਥੇ ਸਮੇਂ ਲਈ ਲਾਏ ਜਾ ਰਹੇ ਧਰਨਾ ਵਿਚ ਸ਼ਾਮਿਲ ਹੋਣ ਲਈ ਦਿੜ੍ਹਬਾ ਤੋਂ ਵੱਡੀ ਗਿਣਤੀ ਟਰੱਕ ਆਪਰੇਟਰ ਆਲ ...

ਪੂਰੀ ਖ਼ਬਰ »

ਸਰਕਾਰ ਵਿਰੁੱਧ ਦਿੱਤਾ ਰੋਸ ਧਰਨਾ

ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ) - ਪੰਜਾਬ ਅਤੇ ਚੰਡੀਗੜ੍ਹ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਰੋਸ ਧਰਨਿਆਂ ਦੀ ਲੜੀ ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਮੰਗਾਂ ਨੂੰ ਲੈ ਕੇ ਰੋਸ ਵਜੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਨਾਨ-ਟੀਚਿੰਗ ਸਟਾਫ਼ ...

ਪੂਰੀ ਖ਼ਬਰ »

ਡਾਕਟਰ ਅੰਬੇਦਕਰ ਦਿਵਸ ਮਨਾਇਆ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਪ੍ਰੀ-ਨਿਰਵਾਣ ਦਿਵਸ ਮਨਾਉਣ ਸੰਬੰਧੀ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਹਾੜਾ 17 ਨੂੰ , ਤਿਆਰੀਆਂ ਜ਼ੋਰਾਂ 'ਤੇ - ਸਵਾਮੀ ਰਾਵਿੰਦਰ ਗੁਪਤਾ

ਸੰਗਰੂਰ, 6 ਦਸੰਬਰ (ਦਮਨਜੀਤ ਸਿੰਘ) - ਗੌਰਮਿੰਟ ਪੈਨਸ਼ਨਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ 17 ਦਸੰਬਰ ਨੂੰ ਸ੍ਰੀ ਮਨਸਾ ਦੇਵੀ ਮੰਦਿਰ ਨਾਭਾ ਗੇਟ ਸੰਗਰੂਰ ਵਿਖੇ ਰਾਸ਼ਟਰੀ ਪੈਨਸ਼ਨਰਜ਼ ਦਿਹਾੜਾ ਮਨਾਉਣ ਸੰਬੰਧੀ ਤਿਆਰੀਆਂ ਜ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ...

ਪੂਰੀ ਖ਼ਬਰ »

ਅੱਗ ਨਾਲ ਨੁਕਸਾਨੇ ਘਰ ਦਾ ਮੁਆਵਜ਼ਾ ਦੇਵੇ ਸਰਕਾਰ - ਚੀਮਾ

ਕੌਹਰੀਆਂ, 6 ਦਸੰਬਰ (ਮਾਲਵਿੰਦਰ ਸਿੰਘ ਸਿੱਧੂ) - ਬੀਤੇ ਕੱਲ੍ਹ ਨੈਬ ਖ਼ਾਨ ਵਾਸੀ ਸਾਦੀਹਰੀ ਦੇ ਘਰ ਅਚਾਨਕ ਅੱਗ ਲੱਗ ਗਈ | ਜਿਸ ਨਾਲ ਘਰ ਦਾ ਸਾਮਾਨ ਕਣਕ ਦੇ ਢੋਲ, ਕੱਪੜਿਆਂ ਵਾਲੀ ਪੇਟੀ, ਛੱਤ ਦੇ ਬਾਲੇ ਜਲ਼ਨ ਕਾਰਨ ਸਾਰੇ ਘਰ ਦੀ ਛੱਤ ਡਿੱਗ ਗਈ | ਘਰ ਵਿਚ ਕੋਈ ਇਨਸਾਨ ਨਾ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਘਰ ਦਾ ਲਗਪਗ ਸਾਰਾ ਸਮਾਨ ਜਲ਼ ਗਿਆ | ਉਕਤ ਘਰ ਦਾ ਹਾਲ ਜਾਨਣ ਲਈ ਐਡਵੋਕੇਟ ਹਰਪਾਲ ਸਿੰਘ ਚੀਮਾ ਨੇਤਾ ਵਿਰੋਧੀ ਧਿਰ ਪਿੰਡ ਸਾਦੀਹਰੀ ਪਹੁੰਚੇ | ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਘਰ ਦੇ ਹਾਲਾਤ ਬਹੁਤ ਗ਼ਰੀਬੀ ਵਾਲੇ ਹਨ | ਉੱਪਰੋਂ ਅੱਗ ਕਾਰਨ ਘਰ ਅਤੇ ਸਾਮਾਨ ਬਿਲਕੁੱਲ ਜਲ ਕੇ ਰਾਖ ਹੋ ਗਿਆ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ | ਇਸ ਮੌਕੇ ਜਸਵੀਰ ਸਿੰਘ ਨੀਟਾ ਪੰਚ, ਰਿੰਕੂ ਖ਼ਾਨ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਵਜ਼ੀਫ਼ਾ ਪ੍ਰੀਖਿਆ ਲਈ

ਦਿੜ੍ਹਬਾ ਮੰਡੀ, 6 ਦਸੰਬਰ (ਹਰਬੰਸ ਸਿੰਘ ਛਾਜਲੀ) - ਡਾ. ਬੀ.ਆਰ. ਅੰਬੇਡਕਰ ਐਜੂਕੇਸ਼ਨਲ ਐਂਡ ਵੈੱਲਫੇਅਰ ਫੈਡਰੇਸ਼ਨ ਸੰਗਰੂਰ ਵਲੋਂ ਕਾਮਰੇਡ ਭੀਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਵਿਖੇ ਅੰਬੇਡਕਰ ਪ੍ਰਤੀਯੋਗਤਾ ਪ੍ਰੀਖਿਆ ਲਈ ਗਈ | ਇਸ ਪ੍ਰੀਖਿਆ ਵਿਚ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਜੈਲੀ ਸਾਬਕਾ ਸਰਪੰਚ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਨਦਾਮਪੁਰ ਚੰਨੋ, 6 ਦਸੰਬਰ (ਹਰਜੀਤ ਸਿੰਘ ਨਿਰਮਾਣ) - ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਇਕ ਹੋਰ ਗਹਿਰਾ ਸਿਆਸੀ ਝਟਕਾ ਲੱਗਿਆ ਜਦੋਂ ਪਹਿਲਾਂ ਬਲਾਕ ਸੰਮਤੀ ਭਵਾਨੀਗੜ੍ਹ ਦੇ ਸਾਬਕਾ ਉਪ ਚੇਅਰਮੈਨ ਜਸਪਾਲ ਸਿੰਘ ਪਾਲੀ ਚੰਨੋ ਵਲੋਂ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਇੰਟਰ ਕਾਲਜ ਬੇਸਬਾਲ ਅਤੇ ਸਾਫਟਬਾਲ ਮੁਕਾਬਲਿਆਂ 'ਚੋਂ ਓਵਰਆਲ ਚੈਂਪੀਅਨਸ਼ਿਪ 'ਤੇ ਫਿਜ਼ੀਕਲ ਕਾਲਜ ਮਸਤੂਆਣਾ ਦੀ ਟੀਮ ਨੇ ਕੀਤਾ ਕਬਜ਼ਾ

ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ) - ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿ੍ੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿਚ ਕਰਵਾਈ ਗਈ ਇੰਟਰ ਕਾਲਜ ਬੇਸਬਾਲ ਅਤੇ ਸਾਫਟਬਾਲ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਕੀਰਤਨ ਦਰਬਾਰ ਮੌਕੇ ਜੁੜਿਆ ਸੰਗਤਾਂ ਦਾ ਵਿਸ਼ਾਲ ਇਕੱਠ

ਮਲੇਰਕੋਟਲਾ, 6 ਦਸੰਬਰ (ਪਰਮਜੀਤ ਸਿੰਘ ਕੁਠਾਲਾ) - ਨੌਜਵਾਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਏ ਗਏ ਜਿੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX