ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  7 minutes ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  19 minutes ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  35 minutes ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  39 minutes ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  about 2 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  about 2 hours ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  about 2 hours ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 minute ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਪ੍ਰਧਾਨ ਮੰਤਰੀ 1 ਅਪ੍ਰੈਲ ਨੂੰ ਜਾਣਗੇ ਭੋਪਾਲ
. . .  about 3 hours ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਪ੍ਰੈਲ ਨੂੰ ਭੋਪਾਲ ਜਾਣਗੇ। ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਭੋਪਾਲ ਦੇ ਕੁਸ਼ਾਭਾਊ ਠਾਕਰੇ ਹਾਲ ਵਿਚ ਸੰਯੁਕਤ ਕਮਾਂਡਰਾਂ ਦੀ ਕਾਨਫ਼ਰੰਸ-2023 ਵਿਚ ਸ਼ਿਰਕਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਭੋਪਾਲ ਅਤੇ ਨਵੀਂ ਦਿੱਲੀ ਵਿਚਕਾਰ ਰਾਣੀ ਕਮਲਾਪਤੀ....
ਅੰਮ੍ਰਿਤਪਾਲ ਦੇ ਇਕ ਸਾਥੀ ਨੂੰ ਸੰਗਰੂਰ ਜੇਲ੍ਹ ਤੋਂ ਲਿਆ ਕੇ ਕੀਤਾ ਅਦਾਲਤ ’ਚ ਪੇਸ਼
. . .  about 3 hours ago
ਅਜਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਮਾਮਲੇ ਵਿਚ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਮਨਦੀਪ ਸਿੰਘ ਨੂੰ ਅੱਜ ਪੁਲਿਸ ਵਲੋਂ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ....
ਜਲੰਧਰ ਵਿਚ ਲੱਗਿਆ ਚੋਣ ਜ਼ਾਬਤਾ
. . .  about 3 hours ago
ਜਲੰਧਰ, 30 ਮਾਰਚ- ਅੱਜ ਇੱਥੋਂ ਦੇ ਡੀ.ਸੀ. ਜਸਪ੍ਰੀਤ ਸਿੰਘ ਵਲੋਂ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਸੰਬੰਧੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਦੱਸਿਆ ਕਿ ਹਲਕੇ ਵਿਚ ਚੋਣ ਜ਼ਾਬਤਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਵਲੋਂ ਚੋਣ ਦੌਰਾਨ ਡਿਊਟੀ ਦੇਣ ਵਾਲੇ ਅਧਿਕਾਰੀਆਂ ਦੇ ਨੰਬਰਾਂ ਦੀ ਸੂਚੀ ਵੀ ਜਾਰੀ.....
ਘੋੜੇ ਟਰਾਲੇ ਨੂੰ ਲੱਗੀ ਅੱਗ
. . .  about 3 hours ago
ਕੋਟਕਪੂਰਾ, 30 ਮਾਰਚ (ਮੋਹਰ ਸਿੰਘ ਗਿੱਲ)- ਕੋਟਕਪੂਰਾ ਨੇੜੇ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਕ ’ਤੇ ਇਕ ਸੀਮਿੰਟ ਨਾਲ ਲੱਦਿਆ ਘੋੜਾ ਟਰਾਲਾ ਕਿਸੇ ਵਾਹਨ ਨੂੰ ਬਚਾਉਂਦੇ ਸਮੇਂ ਪਲਟ ਗਿਆ। ਇਸ ਉਪਰੰਤ ਇਸ ਨੂੰ ਅੱਗ ਲੱਗ ਗਈ। ਰੋਪੜ ਵਾਸੀ ਡਰਾਈਵਰ ਲਖਵੀਰ ਸਿੰਘ ਨੇ....
ਸੜਕ ਹਾਦਸੇ ’ਚ ਇਕ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 30 ਮਾਰਚ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਸਵੇਰੇ ਸੁਨਾਮ-ਕੌਹਰੀਆਂ ਸੜਕ ’ਤੇ ਹੋਏ ਹਾਦਸੇ ’ਚ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਨਾਨਕੇ ਘਰ....
ਅੰਮ੍ਰਿਤਪਾਲ ਨੂੰ ਲੈ ਕੇ ਦਮਦਮਾ ਸਾਹਿਬ ਦੂਜੇ ਦਿਨ ਵੀ ਬਣਿਆ ਪੁਲਿਸ ਛਾਉਣੀ
. . .  about 4 hours ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਤਮ ਸਮਰਪਨ ਕਰਨ ਦੀਆਂ ਅਫ਼ਵਾਹਾਂ ਦੌਰਾਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਅੱਜ ਦੂਜੇ ਦਿਨ ਵੀ ਪੁਲਿਸ ਛਾਉਣੀ ਬਣਿਆ ਹੋਇਆ ਹੈ। ਜਿੱਥੇ ਨਗਰ ....
ਪੱਤਰਕਾਰ ਨਾਲ ਕੁੱਟਮਾਰ ਮਾਮਲੇ ’ਚ ਸਲਮਾਨ ਖ਼ਾਨ ਖ਼ਿਲਾਫ਼ ਦਰਜ ਐਫ਼.ਆਈ.ਆਰ. ਰੱਦ
. . .  about 4 hours ago
ਮਹਾਰਾਸ਼ਟਰ, 30 ਮਾਰਚ- ਬੰਬੇ ਹਾਈ ਕੋਰਟ ਨੇ 2019 ਵਿਚ ਇਕ ਪੱਤਰਕਾਰ ਨਾਲ ਕੁੱਟਮਾਰ ਅਤੇ ਦੁਰਵਿਵਹਾਰ ਦੇ ਮਾਮਲੇ ਵਿਚ ਅਭਿਨੇਤਾ ਸਲਮਾਨ ਖ਼ਾਨ ਦੇ ਖ਼ਿਲਾਫ਼ ਦਰਜ ਐਫ਼.ਆਈ.ਆਰ. ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਹੁਣ ਸਲਮਾਨ ਖ਼ਾਨ ਨੂੰ ਅੰਧੇਰੀ ਅਦਾਲਤ....
ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਜਰਮਨ ਦੇ ਵਿਦੇਸ਼ ਮੰਤਰਾਲੇ ਅਤੇ ਰਿਚਰਡ ਵਾਕਰ ਦਾ ਕੀਤਾ ਧੰਨਵਾਦ
. . .  about 5 hours ago
ਨਵੀਂ ਦਿੱਲੀ, 30 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਜਰਮਨ ਦੇ ਵਿਦੇਸ਼ ਮੰਤਰਾਲੇ ਅਤੇ ਰਿਚਰਡ ਵਾਕਰ ਦਾ "ਰਾਹੁਲ ਗਾਂਧੀ ਦੇ ਅਤਿਆਚਾਰ ਦੁਆਰਾ ਭਾਰਤ ਵਿਚ ਲੋਕਤੰਤਰ ਨਾਲ ਸਮਝੌਤਾ ਕੀਤਾ...
ਦਿੱਲੀ 'ਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰੀ ਕਰਨਗੇ ਮੀਟਿੰਗ
. . .  about 5 hours ago
ਨਵੀਂ ਦਿੱਲੀ, 30 ਮਾਰਚ-ਦਿੱਲੀ ਵਿਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰੀ ਸੌਰਭ ਭਾਰਦਵਾਜ ਅੱਜ ਸਿਹਤ ਵਿਭਾਗ ਨਾਲ ਜੁੜੇ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਮੀਟਿੰਗ...
ਮਹਾਰਾਸ਼ਟਰ:ਮਸਜਿਦ ਦੇ ਬਾਹਰ ਸੰਗੀਤ ਵਜਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ
. . .  about 5 hours ago
ਮੁੰਬਈ, 30 ਮਾਰਚ-ਮਹਾਰਾਸ਼ਟਰ ਦੇ ਜਲਗਾਓਂ ਜ਼ਿਲੇ 'ਚ ਨਮਾਜ਼ ਚੱਲ ਰਹੀ ਸੀ ਤਾਂ ਮਸਜਿਦ ਦੇ ਬਾਹਰ ਸੰਗੀਤ ਵਜਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਜਲਗਾਓਂ ਦੇ ਐਸ.ਪੀ. ਐਮ ਰਾਜਕੁਮਾਰ ਨੇ ਦੱਸਿਆ ਕਿ 2 ਐਫ.ਆਈ.ਆਰ. ਦਰਜ ਕੀਤੀਆਂ ਗਈਆਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3016 ਨਵੇਂ ਮਾਮਲੇ
. . .  about 5 hours ago
ਨਵੀਂ ਦਿੱਲੀ, 30 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3016 ਨਵੇਂ ਮਾਮਲੇ ਦਰਜ ਕੀਤੇ ਗਏ ਹਨ।1396 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਹਲਕੇ ਮੀਂਹ ਨੇ ਚਿੰਤਾ 'ਚ ਪਾਇਆ ਕਿਸਾਨਾਂ ਨੂੰ
. . .  about 5 hours ago
ਸੁਰ ਸਿੰਘ, 30 ਮਾਰਚ (ਧਰਮਜੀਤ ਸਿੰਘ)-ਅੱਜ ਸਵੇਰੇ ਪਏ ਹਲਕੇ ਮੀਂਹ ਅਤੇ ਅਸਮਾਨੀ ਛਾਈਆਂ ਕਾਲੀਆਂ ਘਟਾਵਾਂ ਨੇ ਕਿਸਾਨਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ।ਕਿਸਾਨਾਂ ਨੇ ਦੱਸਿਆ ਕਿ ਬੀਤੇ ਕੁੱਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਨੇ ਪੁੱਤਾਂ ਵਾਂਗ ਪਾਲੀ ਹਾੜੀ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ...
ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਭਾਜਪਾ ਆਗੂ ਗੁਰਬੀਰ ਸਿੰਘ ਲੰਬਾ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 5 hours ago
ਮਲੋਟ, 30 ਮਾਰਚ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅੱਜ ਗੁਰਬੀਰ ਸਿੰਘ ਲੰਬਾ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਉਹ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਦੇ ਯੂਥ ਅਕਾਲੀ ਆਗੂ ਰਹੇ ਹਨ, ਪਰ...
ਰਾਹੁਲ ਗਾਂਧੀ ਫ਼ੈਸਲੇ 'ਤੇ ਅਪੀਲ ਕਰਨ ਦੀ ਸਥਿਤੀ 'ਚ, ਕਿਹਾ ਜਰਮਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ
. . .  about 6 hours ago
ਬਰਲਿਨ, 30 ਮਾਰਚ-ਜਰਮਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਭਾਰਤੀ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਪਹਿਲੀ ਵਾਰ ਦੇ ਫ਼ੈਸਲੇ ਦੇ ਨਾਲ-ਨਾਲ ਉਸ ਦੇ ਸੰਸਦੀ ਫਤਵੇ ਨੂੰ ਮੁਅੱਤਲ...
ਅੱਜ ਸ਼ੁਰੂ ਹੋਵੇਗੀ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ
. . .  about 7 hours ago
ਤਿਰੂਵਨੰਤਪੁਰਮ, 30 ਮਾਰਚ - ਭਾਰਤ ਦੀ ਜੀ-20 ਪ੍ਰਧਾਨਗੀ ਹੇਠ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ 30 ਮਾਰਚ ਤੋਂ 2 ਅਪ੍ਰੈਲ ਤੱਕ ਕੇਰਲ ਦੇ ਕੁਮਰਕੋਮ ਪਿੰਡ ਵਿਚ ਹੋਣ ਵਾਲੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਭਾਰਤ ਦੇ ਜੀ-20 ਸ਼ੇਰਪਾ ਅਮਿਤਾਭ ਕਾਂਤ ਕਰਨਗੇ ਅਤੇ ਇਸ ਵਿਚ ਵਿਸ਼ਵ...
ਪੰਜਾਬ 'ਚ ਅੱਜ ਸਰਕਾਰੀ ਛੁੱਟੀ ਦੇ ਬਾਵਜੂਦ ਹੋਣਗੀਆਂ ਰਜਿਸਟਰੀਆਂ
. . .  about 6 hours ago
ਚੰਡੀਗੜ੍ਹ, 30 ਮਾਰਚ-ਪੰਜਾਬ 'ਚ ਅੱਜ ਰਾਮ ਨੌਵੀਂ ਮੌਕੇ ਸਰਕਾਰੀ ਛੁੱਟੀ ਦੇ ਬਾਵਜੂਦ ਰਜਿਸਟਰੀਆਂ ਹੋਣਗੀਆਂ।ਪੰਜਾਬ ਸਰਕਾਰ ਨੇ ਸਬ ਰਜਿਸਟਰਾਰ ਦਫ਼ਤਰ ਖੋਲ੍ਹ ਕੇ ਪੰਜਾਬ ਦੇ ਸਮੂਹ ਰਜਿਸਟਰਾਰ ਨੂੰ ਅੱਜ ਰਜਿਸਟਰੀਆਂ ਕਰਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਬਰਨਾਲਾ

ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 6 ਦਸੰਬਰ (ਰਾਜ ਪਨੇਸਰ)-ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ 'ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ) ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਨ.ਐਚ.ਐਮ. ਮੁਲਾਜ਼ਮਾਂ ...

ਪੂਰੀ ਖ਼ਬਰ »

ਭਗੌੜਿਆਂ ਨੂੰ ਕਾਬੂ ਕਰਨ 'ਚ ਤਪਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਅਧੀਨ ਆਉਂਦੇ ਥਾਣਾ ਸ਼ਹਿਣਾ ਅਤੇ ਤਪਾ ਦੀ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਬਲਜੀਤ ...

ਪੂਰੀ ਖ਼ਬਰ »

ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਇਜ਼ ਯੂਨੀਅਨ ਵਲੋਂ ਮੀਟਿੰਗ ਅੱਜ ਤੋਂ

ਮਲੇਰਕੋਟਲਾ, 6 ਦਸੰਬਰ (ਪਾਰਸ ਜੈਨ) - ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਇਜ ਯੂਨੀਅਨ ਪੰਜਾਬ ਵਲੋਂ ਮੰਗਾਂ ਸੰਬੰਧੀ 7 ਦਸੰਬਰ ਤੋਂ 11 ਦਸੰਬਰ ਤੱਕ ਕਾਲਜ ਦੇ ਮੇਨ ਗੇਟਾਂ ਅੱਗੇ ਧਰਨੇ ਲਾਏ ਜਾਣਗੇ | ਉਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਵਾਈਸ ਪ੍ਰਧਾਨ ਰਾਜ ਕੁਮਾਰ ...

ਪੂਰੀ ਖ਼ਬਰ »

ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਨੇ 8ਵਾਂ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਇਆ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਰਜਿ: ਤਪਾ ਵਲੋਂ 8ਵਾਂ ਸ਼ਾਨਦਾਰ ਕਬੱਡੀ ਟੂਰਨਾਮੈਂਟ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਪ੍ਰੇਰਨਾ ਸਦਕਾ ਕੱਸੀ ਵਾਲਾ ਗਰਾਊਾਡ, ਘੁੰਨਸ ਰੋਡ ਵਿਖੇ ਕਰਵਾਇਆ ਗਿਆ, ਜਿਸ ਮੁੱਖ ...

ਪੂਰੀ ਖ਼ਬਰ »

ਕੌਮਾਂਤਰੀ ਕਲਾਕਾਰ ਸੰਗਮ ਦਾ ਸਾਲਾਨਾ ਸਮਾਗਮ ਕੱਲ੍ਹ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਵਲੋਂ ਸਾਲਾਨਾ ਸਮਾਗਮ 8 ਦਸੰਬਰ 2021 ਨੂੰ ਕਲਾਕਾਰ ਭਵਨ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਦੌਰਾਨ 19ਵਾਂ ਕਰਨਲ ਨਰੈਣ ਸਿੰਘ ਭੱਠਲ ਕਲਾਕਾਰ ਸਾਹਿਤਕ ਪੁਰਸਕਾਰ-2021 ਪੰਜਾਬੀ ਦੇ ਸਮਰੱਕ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਰਨਾਲਾ, 6 ਦਸੰਬਰ (ਰਾਜ ਪਨੇਸਰ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹਰਦੀਪ ਸਿੰਘ ਸੋਢੀ ਅਤੇ ਹਲਕਾ ਯੂਥ ਪ੍ਰਧਾਨ ਵਿਕਰਮ ਸਿੰਘ ਵਿੱਕੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ: ਧਰਨੇ ਦਾ 432 ਵਾਂ ਦਿਨ ਬਾਕੀ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੀ ਟਾਲ-ਮਟੋਲ ਵਾਲੀ ਨੀਤੀ ਦੇ ਮੱਦੇਨਜ਼ਰ, ਧਰਨਾਕਾਰੀ ਲੰਬੇ ਸੰਘਰਸ਼ ਲਈ ਤਿਆਰ ਹੋਏ-ਆਗੂ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ, ਕਿਸਾਨਾਂ 'ਤੇ ਦਰਜ ਕੇਸ ਰੱਦ ਕਰਵਾਉਣ ਅਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਪੰਜਾਬ ਇਕਾਈ ਤਪਾ ਦਾ ਗਠਨ

ਤਪਾ ਮੰਡੀ, 6 ਦਸੰਬਰ (ਪੱਤਰ ਪ੍ਰੇਰਕ)-ਸੰਤ ਬਾਬਾ ਰਾਜਗਿਰੀ ਦੇ ਅਸ਼ੀਰਵਾਦ ਸਦਕਾ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਰਜਿ: (ਪੰਜਾਬ) ਇਕਾਈ ਤਪਾ ਦਾ ਗਠਨ ਕੀਤਾ ਗਿਆ, ਜਿਸ ਵਿਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਮੌਕੇ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਰਜਿ: (ਪੰਜਾਬ) ਇਕਾਈ ਜੈਤੋ ਦੇ ਪ੍ਰਧਾਨ ਮਨਜੀਤ ਸਿੰਘ ਢੱਲਾ, ਸੀਨੀਅਰ ਮੈਂਬਰ ਅਮਨਦੀਪ ਸਿੰਘ ਜੈਤੋ ਅਤੇ ਲਖਵਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਤਪਾ ਦੇ ਸਮੂਹ ਪੱਤਰਕਾਰਾਂ ਨੇ ਸ਼ਮੂਲੀਅਤ ਕਰ ਕੇ ਸੂਬਾ ਪ੍ਰਧਾਨ ਸੰਧੂ ਦੀ ਹਾਜ਼ਰੀ 'ਚ ਸਰਬਸੰਮਤੀ ਨਾਲ ਪ੍ਰਵੀਨ ਗਰਗ ਨੂੰ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਰਜਿ: ਪੰਜਾਬ ਇਕਾਈ ਤਪਾ ਦਾ ਪ੍ਰਧਾਨ ਅਤੇ ਸ਼ਾਮ ਲਾਲ ਗਰਗ ਨੂੰ ਚੇਅਰਮੈਨ ਥਾਪਿਆ ਗਿਆ | ਉਪਰੰਤ ਸਰਪ੍ਰਸਤ ਯਾਦਵਿੰਦਰ ਸਿੰਘ ਤਪਾ, ਸੀਨੀਅਰ ਵਾਈਸ ਪ੍ਰਧਾਨ ਸਤਪਾਲ ਗਰਗ, ਵਾਈਸ ਚੇਅਰਮੈਨ ਧਰਮਿੰਦਰ ਸਿੰਘ ਧਾਲੀਵਾਲ, ਸੈਕਟਰੀ ਅਸ਼ੋਕ ਢੀਂਗਰਾ, ਜੁਆਇੰਟ ਸੈਕਟਰੀ ਅਰੁਣ ਕੁਮਾਰ ਗੋਇਲ, ਕੈਸ਼ੀਅਰ ਅਰੁਣ ਗੋਇਲ (ਭੈਣੀ ਵਾਲੇ), ਜੁਆਇੰਟ ਕੈਸ਼ੀਅਰ ਮੁਨੀਸ਼ ਬਾਂਸਲ, ਪੀ.ਆਰ.ਓ ਪ੍ਰਵੀਨ ਅਰੋੜਾ ਅਤੇ ਸਲਾਹਕਾਰ ਅਵਤਾਰ ਸਿੰਘ ਮਹਿਤਾ ਆਦਿ ਅਹੁਦੇਦਾਰ ਥਾਪੇ ਗਏ | ਨਵ ਨਿਯੁਕਤ ਅਹੁਦੇਦਾਰਾਂ ਨੇ ਸਮੁੱਚੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਸਮੁੱਚੇ ਕਲੱਬ ਨੇ ਸਮੂਹ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਮਦਨ ਲਾਲ ਗਰਗ, ਸੰਜੀਵ ਕੁਮਾਰ ਮੌੜ, ਤਰਸੇਮ ਲਾਲ ਭੋਲਾ ਢਿਲਵਾਂ ਵਾਲੇ, ਖ਼ੁਸ਼ਦੀਪ ਗਰਗ, ਇਕਬਾਲ ਮਹਿਤਾ, ਅਮਿੱਤ ਢੀਂਗਰਾ, ਗੌਤਮ ਬਾਂਸਲ, ਕੁਲਤਾਰ ਸਿੰਘ ਤਾਰੀ ਨੂੰ ਮੈਂਬਰ ਲਿਆ ਗਿਆ |

ਖ਼ਬਰ ਸ਼ੇਅਰ ਕਰੋ

 

ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 14 ਨੂੰ ਡੀ.ਸੀ. ਦਫ਼ਤਰ ਬਰਨਾਲਾ ਦਾ ਕਰਾਂਗੇ ਘਿਰਾਓ - ਮਜ਼ਦੂਰ ਆਗੂ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਕਹਿਰ ਦੀ ਮਹਿੰਗਾਈ ਕਰ ਕੇ ਗ਼ੁਰਬਤ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਮਜ਼ਦੂਰਾਂ ਦੀਆਂ ਭਖਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 14 ਦਸੰਬਰ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਕਿਸਾਨ ਆਗੂ ਬਲਵੀਰ ਸਿੰਘ ਹਰਦਾਸਪੁਰਾ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਟਿੱਕਰੀ ਬਾਰਡਰ ਦਿੱਲੀ ਕਿਸਾਨ ਮੋਰਚੇ 'ਚ ਸਦੀਵੀ ਵਿਛੋੜਾ ਦੇ ਗਏ ਭਾਕਿਯੂ ਡਕੌਂਦਾ ਦੇ ਆਗੂ ਬਲਵੀਰ ਸਿੰਘ ਹਰਦਾਸਪੁਰਾ ਨੂੰ ਇਨਕਲਾਬੀ ਜਮਹੂਰੀ ਲਹਿਰ ਦੇ ਕਾਫ਼ਲਿਆਂ ਨੇ ਸ਼ਰਧਾਂਜਲੀ ਭੇਟ ਕੀਤੀ | ਇਨਕਲਾਬੀ ਕੇਂਦਰ ਪੰਜਾਬ ...

ਪੂਰੀ ਖ਼ਬਰ »

ਬਾਲਾ ਜੀ ਦਾ 13ਵਾਂ ਵਿਸ਼ਾਲ ਜਾਗਰਣ ਕਰਵਾਇਆ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਬਾਲਾ ਜੀ ਦਾ 13ਵਾਂ ਵਿਸ਼ਾਲ ਜਾਗਰਨ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਮੌਕੇ ਪੰਡਤ ਪ੍ਰਦੀਪ ਸ਼ਰਮਾ ਨੇ ਧਾਰਮਿਕ ਰੀਤੀ ...

ਪੂਰੀ ਖ਼ਬਰ »

ਪਲਾਟਾਂ 'ਤੇ ਕਬਜ਼ਾ ਲੈਣ ਲਈ ਮਜ਼ਦੂਰਾਂ ਨੇ ਲਾਇਆ ਧਰਨਾ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਪਿੰਡ ਇਕਾਈ ਸੰਧੂ ਕਲਾਂ ਵਲੋਂ ਬੀ.ਡੀ.ਪੀ.ਓ ਸ਼ਹਿਣਾ ਦੇ ਦਫ਼ਤਰ ਵਿਚ ਧਰਨਾ ਲਾ ਕੇ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਜ਼ਦੂਰ ਜਥੇਬੰਦੀ ਦੇ ...

ਪੂਰੀ ਖ਼ਬਰ »

ਤਪਾ ਰੈਲੀ 'ਚ ਰਿਕਾਰਡ ਤੋੜ ਇਕੱਠ ਹੋਵੇਗਾ-ਬਾਬਾ ਧਨੌਲਾ

ਰੂੜੇਕੇ ਕਲਾਂ, 6 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 7 ਦਸੰਬਰ ਨੂੰ ਅਨਾਜ ਮੰਡੀ ਤਪਾ ਵਿਖੇ ਕੀਤੀ ਜਾ ਰਹੀ ਰੈਲੀ 'ਚ ਰਿਕਾਰਡ ਤੋੜ ਇਕੱਠ ਹੋਵੇਗਾ, ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਸਾਡੀ ਮਾਂ ਖੇਡ ਕਬੱਡੀ ਸਾਡਾ ਇਤਿਹਾਸ ਤੇ ਵਿਰਸਾ-ਸਿੱਧੂ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਸਾਡੀ ਮਾਂ ਖੇਡ ਕਬੱਡੀ ਸਾਡਾ ਇਤਿਹਾਸ ਅਤੇ ਸਾਡਾ ਵਿਰਸਾ ਹੈ ਇਸ ਨੂੰ ਸੰਭਾਲ ਕੇ ਰੱਖਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਕਨਵਰਬੀਰ ਸਿੰਘ ਸਿੱਧੂ ਨੇ ਤਪਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਅਬਜ਼ਰਵਰਾਂ ਵਲੋਂ ਪੰਚਾਇਤਾਂ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਭਦੌੜ, 6 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਹਾਈ ਕਮਾਨ ਵਲੋਂ ਸੂਬੇ ਅੰਦਰ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਉਤਸ਼ਾਹ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਬਰਨਾਲਾ ਦੇ ਅਬਜ਼ਰਵਰ ਸੀਤਾ ਰਾਮ ਲਾਂਬਾ, ਹਲਕਾ ਅਬਜ਼ਰਵਰ ਭੁਪਿੰਦਰ ਸਿੰਘ ਅਤੇ ਸੋਸ਼ਲ ...

ਪੂਰੀ ਖ਼ਬਰ »

ਪਿੰਡ ਭੈਣੀ ਮਹਿਰਾਜ ਦੇ ਨੌਜਵਾਨ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ

ਬਰਨਾਲਾ, 6 ਦਸੰਬਰ (ਰਾਜ ਪਨੇਸਰ)-ਬਰਨਾਲਾ ਹਲਕੇ ਦੇ ਪਿੰਡ ਭੈਣੀ ਮਹਿਰਾਜ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ...

ਪੂਰੀ ਖ਼ਬਰ »

ਐਸ.ਡੀ. ਕਾਲਜ ਬਰਨਾਲਾ ਵਿਖੇ ਅੰਤਰ-ਕਾਲਜ ਨੈੱਟਬਾਲ ਮੁਕਾਬਲੇ ਸ਼ੁਰੂ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਬਰਨਾਲਾ ਵਿਖੇ ਦੋ ਰੋਜ਼ਾ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਨੈੱਟਬਾਲ (ਲੜਕੀਆਂ) ਦੇ ਮੁਕਾਬਲੇ ਸ਼ੁਰੂ ਹੋ ਗਏ | ਇਨ੍ਹਾਂ ਮੁਕਾਬਲਿਆਂ ਦਾ ਰਸਮੀਂ ਉਦਘਾਟਨ ਅੰਤਰ ਰਾਸ਼ਟਰੀ ਨੈੱਟਬਾਲ ਖਿਡਾਰੀ ਇੰਸਪੈਕਟਰ ਰਾਜਪਾਲ ...

ਪੂਰੀ ਖ਼ਬਰ »

ਵੱਡੀ ਗਿਣਤੀ ਟਰੱਕ ਆਪ੍ਰੇਟਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਰਾਏਕੋਟ ਰੋਡ ਬਰਨਾਲਾ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਬਰਨਾਲਾ ਸ਼ਹਿਰ ਤੋਂ ਵੱਡੀ ਗਿਣਤੀ ਵਿਚ ਟਰੱਕ ਉਪਰੇਟਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ 400 ਮਰੀਜ਼ਾਂ ਦੀ ਜਾਂਚ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਗੁਰਦੁਆਰਾ ਕਮੇਟੀ ਵਲੋਂ ਗ੍ਰਾਮ ਪੰਚਾਇਤ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ, ਆਪ੍ਰੇਸ਼ਨ ਕੈਂਪ ਲਾਇਆ ਗਿਆ | ਕੈਂਪ ਦੀ ਆਰੰਭਤਾ ਹੈੱਡ ...

ਪੂਰੀ ਖ਼ਬਰ »

12 ਨੂੰ ਸੁਨਾਮ 'ਚ ਰੇਲ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ) - ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਦੀ ਮੀਟਿੰਗ ਲਖਵੀਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚ ਖੰਡ ਨੇੜੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਵਿਖੇ ਹੋਈ | ...

ਪੂਰੀ ਖ਼ਬਰ »

ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ

ਮੂਨਕ, 6 ਨਵੰਬਰ (ਗਮਦੂਰ ਧਾਲੀਵਾਲ) - ਪੈਨਸ਼ਨ ਐਸੋਸੀਏਸ਼ਨ ਡਵੀਜਨ ਲਹਿਰਾ ਗਾਗਾ ਇਕਾਈ ਮੂਨਕ ਦੀ ਮੀਟਿੰਗ ਸੋਮ ਚੰਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੰਗਤ ਸਿੰਘ, ਜਗਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਪਾਵਰ ਕਾਰਪੋਰੇਸ਼ਨ ਲਿਮਟਿਡ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਪਹਿਲੇ ਦਿਨ ਢੀਂਡਸਾ ਸਮੇਤ 6 ਨੇ ਕਰਾਏ ਨਾਮਜ਼ਦਗੀ ਪਰਚੇ ਦਾਖਲ

ਸੰਗਰੂਰ, 6 ਦਸੰਬਰ (ਧੀਰਜ ਪਸੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਜਿਸ ਦੀ ਚੋਣ 17 ਦਸੰਬਰ ਨੂੰ ਹੋ ਰਹੀ ਹੈ ਲਈ ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਦਾ ਕੰਮ ਸ਼ੁਰੂ ਹੋ ਗਿਆ | ਰਿਟਰਨਿੰਗ ਅਫ਼ਸਰ ਗਗਨਦੀਪ ਸਿੰਘ ਸਿਬੀਆ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸੌਰਵ ਗਰਗ ਨੇ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਦੀ ਚੋਣ ਪ੍ਰੀਕਿਰਿਆ ਮੁਲਤਵੀ ਕੀਤੇ ਜਾਣ ਤੋਂ ਭੜਕੇ ਨਾਮਜ਼ਦਗੀ ਫਾਰਮ ਦਾਖਲ ਕਰਵਾਉਣ ਆਏ ਉਮੀਦਵਾਰ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ) - ਦੀ ਸੰਗਰੂਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਸੰਗਰੂਰ ਦੀ ਚੋਣ ਜਿਸ ਲਈ ਅੱਜ ਸਵੇਰੇ ਨਾਮਜ਼ਦਗੀ ਕਾਗ਼ਜ਼ਾਤ ਦਾਖਲ ਕਰਵਾਏ ਜਾਣੇ ਸਨ ਦੀ ਪ੍ਰੀਕ੍ਰਿਆ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੇ ਜਾਣ ਤੋਂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਅੱਜ ਤਪਾ ਆਮਦ ਮੌਕੇ ਵੱਡੀ ਗਿਣਤੀ 'ਚ ਪਹੁੰਚਣਗੇ ਸਾਬਕਾ ਸੈਨਿਕ-ਇੰਜ: ਸਿੱਧੂ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਹਲਕਾ ਭਦÏੜ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ 7 ਦਸੰਬਰ ਨੂੰ ਤਪਾ ਵਿਖੇ ਪਹੁੰਚ ਰਹੇ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਗੋਲਡ ਮੈਡਲ ਜੇਤੂ ਵਜ਼ੀਰ ਸਿੰਘ ਸ਼ਹਿਣਾ ਦਾ ਡੇਲੀ ਫਿਟਨੈੱਸ ਗਰੁੱਪ ਵਲੋਂ ਵਿਸ਼ੇਸ਼ ਸਨਮਾਨ

ਭਦੌੜ, 6 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਦਿਨੀਂ ਬਨਾਰਸ ਵਿਖੇ ਹੋਈਆ ਆਲ ਇੰਡੀਆ ਦੀਆ ਮਾਸਟਰ ਖੇਡਾਂ ਵਿਚ ਪਿੰਡ ਸ਼ਹਿਣਾ ਦੇ ਵਸਨੀਕ ਕੋਚ ਵਜ਼ੀਰ ਸਿੰਘ ਨੇ ਪੋਲਬਾਲਟ ਵਿਚ ਗੋਲਡ ਮੈਡਲ ਜਿੱਤ ਕੇ ਇਲਾਕੇ ਦਾ ਨਾਂਅ ਦੇਸ਼ ਭਰ ਵਿਚ ਰੌਸ਼ਨ ਕਰਨ 'ਤੇ ਪਬਲਿਕ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ. ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਭਦੌੜ, 6 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਕਾਮ ਭਾਗ ਪਹਿਲਾ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਲਾਸ ਇੰਚਾਰਜ ...

ਪੂਰੀ ਖ਼ਬਰ »

ਜੀ.ਐਨ.ਆਈ. ਸਕੂਲ ਸੁਖਪੁਰਾ 'ਚ ਆਤਮ ਰੱਖਿਆ ਸਿਖਲਾਈ ਕੈਂਪ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਜੀ.ਐਨ.ਆਈ. ਸਕੂਲ ਸੁਖਪੁਰਾ ਵਿਖੇ ਵਿਦਿਆਰਥਣਾਂ ਲਈ ਦੋ ਦਿਨਾਂ ਦਾ ਸਵੈ ਰੱਖਿਆ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਲੁਧਿਆਣਾ ਤੋਂ ਕੋਚ ਸ੍ਰੀ ਮਨੋਜ ਵਰਮਾ ਨੇ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੀਆਂ ਵੱਖ-ਵੱਖ ਤਕਨੀਕਾਂ ਸੰਬੰਧੀ ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਕੇਵਲ ਸਿੰਘ ਢਿੱਲੋਂ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸੂਬੇ ਦੇ ਸਿਹਤ ਵਿਭਾਗ ਵਿਚ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਐਨ.ਆਰ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਵਲੋਂ ਪੰਜਾਬ ਕਾਂਗਰਸ ਦੇ ਮੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX