ਮੁੰਬਈ, 22 ਜੂਨ (ਪੀ. ਟੀ. ਆਈ.)-ਬਾਗੀ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਦੁਆਰਾ ਆਪਣੀ ਸਰਕਾਰ ਨੂੰ ਡੇਗਣ ਦੇ ਕੰਢੇ 'ਤੇ ਲੈ ਕੇ ਆਉਣ ਤੋਂ ਬਾਅਦ ਆਪਣੀ ਚੁੱਪੀ ਤੋੜਦਿਆਂ ਹੋਇਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਜੇਕਰ ਬਾਗ਼ੀ ਵਿਧਾਇਕ ਮੈਨੂੰ ਕਹਿ ਦਿੰਦੇ ...
ਗੁਹਾਟੀ, 22 ਜੂਨ (ਏਜੰਸੀ)-ਮਹਾਰਾਸ਼ਟਰ ਸਰਕਾਰ ਦਾ ਸਿਆਸੀ ਡਰਾਮਾ ਹੁਣ ਗੁਜਰਾਤ ਦੇ ਸੂਰਤ ਤੋਂ ਆਸਾਮ ਦੇ ਗੁਹਾਟੀ ਤੱਕ ਪੁੱਜ ਗਿਆ ਹੈ। ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕਾਂ ਤੇ ਆਗੂਆਂ ਨੂੰ ਹੁਣ ਗੁਹਾਟੀ ਲਿਆਂਦਾ ਗਿਆ ਹੈ। ਸ਼ਿੰਦੇ ਤੇ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕ ਬੁੱਧਵਾਰ ...
ਸੁਰਿੰਦਰ ਕੋਛੜ
ਅੰਮ੍ਰਿਤਸਰ, 22 ਜੂਨ-ਅਫ਼ਗਾਨਿਸਤਾਨ 'ਚ ਆਏ ਭਿਆਨਕ ਭੁਚਾਲ ਕਾਰਨ ਕਰੀਬ 1000 ਲੋਕਾਂ ਦੀ ਮੌਤ ਹੋ ਗਈ ਹੈ ਤੇ 1500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ ਸਭ ਤੋਂ ਵੱਧ ਨੁਕਸਾਨ ਪਕਤਿਕਾ ਅਤੇ ਖੋਸਤ ਸੂਬੇ 'ਚ ਹੋਇਆ ਹੈ। ਇਨ੍ਹਾਂ ਸੂਬਿਆਂ 'ਚ ਵੱਡੀ ਗਿਣਤੀ 'ਚ ਘਰ ਮਲਬੇ 'ਚ ਬਦਲ ਗਏ ਹਨ। ਭੁਚਾਲ ਨੇ ਇਨ੍ਹਾਂ ਦੋ ਸੂਬਿਆਂ ਤੋਂ ਇਲਾਵਾ ਗ਼ਜ਼ਨੀ, ਲੋਗਾਰ, ਕਾਬੁਲ, ਜਲਾਲਾਬਾਦ ਤੇ ਲਗਮਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਹੈ ਕਿ ਰਿਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 7.1 ਸੀ ਤੇ ਪਕਤਿਕਾ ਦੇ ਕੁਝ ਖੇਤਰਾਂ 'ਚ ਇਹ 6.1 ਵੀ ਦਰਜ ਕੀਤੀ ਗਈ। ਭੁਚਾਲ ਦਾ ਕੇਂਦਰ ਖੋਸਤ ਪ੍ਰਾਂਤ ਤੋਂ 44 ਕਿੱਲੋਮੀਟਰ ਦੂਰ ਦੱਖਣ-ਪੱਛਮੀ ਦਿਸ਼ਾ 'ਚ ਸੀ। ਦੱਸਿਆ ਜਾ ਰਿਹਾ ਹੈ ਕਿ ਅਫ਼ਗਾਨਿਸਤਾਨ ਦੇ ਪੇਂਡੂ ਖੇਤਰਾਂ 'ਚ ਜ਼ਿਆਦਾਤਰ ਘਰ ਮਿੱਟੀ ਦੇ ਬਣੇ ਹੋਏ ਹਨ ਜੋ ਭੁਚਾਲ ਦੇ ਝਟਕਿਆਂ ਨੂੰ ਝੱਲ ਨਹੀਂ ਸਕੇ, ਜਿਸ ਕਾਰਨ ਉਥੇ ਜ਼ਿਆਦਾ ਨੁਕਸਾਨ ਹੋਇਆ ਹੈ। ਅਫ਼ਗਾਨਿਸਤਾਨ ਆਫ਼ਤ ਪ੍ਰਬੰਧਨ ਵਿਭਾਗ ਦੇ ਉਪ-ਮੰਤਰੀ ਮੌਲਵੀ ਸ਼ਰਫੂਦੀਨ ਨੇ ਦਾਅਵਾ ਕੀਤਾ ਹੈ ਕਿ ਦੇਰ ਰਾਤ ਆਏ ਭੁਚਾਲ 'ਚ ਲਗਭਗ 1000 ਲੋਕਾਂ ਦੀ ਮੌਤ ਹੋ ਗਈ ਹੈ ਤੇ ਘੱਟੋ-ਘੱਟ 1500 ਲੋਕ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਬਚਾਅ ਟੀਮਾਂ ਭੁਚਾਲ ਪ੍ਰਭਾਵਿਤ ਇਲਾਕਿਆਂ 'ਚ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਦੂਰ-ਦਰਾਜ ਦੇ ਇਲਾਕਿਆਂ ਤੋਂ ਹੈਲੀਕਾਪਟਰ ਰਾਹੀਂ ਸ਼ਹਿਰੀ ਇਲਾਕਿਆਂ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਜਾ ਰਿਹਾ ਹੈ। ਉੱਥੋਂ ਆ ਰਹੀਆਂ ਤਸਵੀਰਾਂ 'ਚ ਜ਼ਖਮੀਆਂ ਨੂੰ ਸਟਰੇਚਰ 'ਤੇ ਲਿਜਾਂਦੇ ਦੇਖਿਆ ਜਾ ਸਕਦਾ ਹੈ। ਤਾਲਿਬਾਨ ਦੇ ਬੁਲਾਰੇ ਬਿਲਾਲ ਕਰੀਮੀ ਨੇ ਇਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਭੁਚਾਲ 'ਚ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ। ਕਰੀਮੀ ਨੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਨਾਂਅ ਜਨਤਕ ਨਹੀਂ ਕੀਤੇ ਹਨ। ਉਧਰ ਪਾਕਿਸਤਾਨੀ ਮੀਡੀਆ ਮੁਤਾਬਿਕ ਇਸਲਾਮਾਬਾਦ ਸਮੇਤ ਹੋਰ ਸ਼ਹਿਰਾਂ 'ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ, ਪਰ ਇਸ ਕਾਰਨ ਲੋਕ ਡਰ ਦੇ ਮਾਰੇ ਇਧਰ-ਉਧਰ ਭੱਜਣ ਲੱਗੇ।
ਨਵੀਂ ਦਿੱਲੀ, 22 ਜੂਨ (ਏਜੰਸੀ)-ਸੀ.ਬੀ.ਆਈ. ਨੇ ਯੂਨੀਅਨ ਬੈਂਕ ਆਫ ਇੰਡੀਆ ਦੀ ਅਗਵਾਈ ਵਿਚ 17 ਬੈਂਕਾਂ ਦੇ ਸਮੂਹ ਨਾਲ ਕਥਿਤ ਤੌਰ 'ਤੇ 34,615 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿਚ ਡੀ. ਐਚ. ਐਫ. ਐਲ. ਦੇ ਕਪਿਲ ਵਧਾਵਨ ਅਤੇ ਧੀਰਜ ਵਧਾਵਨ ਖ਼ਿਲਾਫ਼ ਤਾਜ਼ਾ ਮਾਮਲਾ ਦਰਜ ਕੀਤਾ ਹੈ। ਇਹ ...
ਸੰਗਰੂਰ/ਬਰਨਾਲਾ, 22 ਜੂਨ (ਸੁਖਵਿੰਦਰ ਸਿੰਘ ਫੁੱਲ, ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਉਪ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। 16 ਉਮੀਦਵਾਰ ਮੈਦਾਨ 'ਚ ਹਨ। ਇਨ੍ਹਾਂ 'ਚ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ, ਅਕਾਲੀ ਦਲ (ਅ) ਦੇ ਸਿਮਨਰਜੀਤ ਸਿੰਘ ...
ਨਵੀਂ ਦਿੱਲੀ, 22 ਜੂਨ (ਏਜੰਸੀ)- ਅਫਗਾਨਿਸਤਾਨ 'ਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਤੇ ਤਬਾਹੀ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਭਾਰਤ ਅਫਗਾਨਿਸਤਾਨ ਨੂੰ ਤੁਰੰਤ ਹਰ ਸੰਭਵ ਰਾਹਤ ਸਮੱਗਰੀ ਮੁਹੱਈਆ ...
ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕਰਦਿਆਂ ਕਿਹਾ ਕਿ ਸਾਨੂੰ ਫੌਜ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ, ਪਰ ਸਰਕਾਰ ਇਸ ਨੂੰ ਕਮਜ਼ੋਰ ਕਰ ਰਹੀ ਹੈ। ਜੰਗ ਦੌਰਾਨ ਇਸ ਦੇ ਨਤੀਜੇ ਭੁਗਤਣੇ ਪੈਣਗੇ। ...
ਚੰਡੀਗੜ੍ਹ, 22 ਜੂਨ (ਏਜੰਸੀ)- ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਹਰਿਆਣਾ 'ਚੋਂ ਹਥਿਆਰ ਬਰਾਮਦ ਹੋਣ ਦੇ ਮਾਮਲੇ ਦੇ ਸੰਬੰਧ 'ਚ ਪੰਜਾਬ ਦੇ 7 ਸਥਾਨਾਂ 'ਤੇ ਛਾਪੇ ਮਾਰੇ ਹਨ। ਐਨ.ਆਈ.ਏ. ਨੇ ਲੁਧਿਆਣਾ, ਫਿਰੋਜ਼ਪੁਰ ਤੇ ਗੁਰਦਾਸਪੁਰ 'ਚ ਮਾਰੇ ਛਾਪਿਆਂ ਦੌਰਾਨ ਡਿਜ਼ੀਟਲ ਉਪਕਰਣਾਂ ...
ਜਸਪਾਲ ਸਿੰਘ
ਜਲੰਧਰ, 22 ਜੂਨ-ਸਾਬਕਾ ਆਈ.ਪੀ.ਐਸ. ਅਧਿਕਾਰੀ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਹੱਕਾਂ ਤੇ ਹਿਤਾਂ ਲਈ ਜਾਗਰੂਕ ਹੋਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਜਾਗਰੂਕਤਾ ...
ਨਵੀਂ ਦਿੱਲੀ, 22 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਨੂੰ ਇਸ ਸਾਲ ਭਾਰਤ ਦੀ ਅਰਥਵਿਵਸਥਾ ਦੇ 7.5 ਫ਼ੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਮੋਦੀ ਨੇ 'ਬ੍ਰਿਕਸ ਬਿਜ਼ਨਸ ਫੋਰਮ' ਨੂੰ ਵਰਚੂਅਲੀ ਸੰਬੋਧਨ ਕਰਦਿਆਂ ...
ਨਵੀਂ ਦਿੱਲੀ/ਰਾਇਰੰਗਪੁਰ, 22 ਜੂਨ (ਏਜੰਸੀ)-ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ 24 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੀ ਹੈ, ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਨੇਤਾ ...
ਨਵੀਂ ਦਿੱਲੀ, 22 ਜੂਨ (ਜਗਤਾਰ ਸਿੰਘ)- ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ 'ਚ ਬੁਲਡੋਜ਼ਰ ਰਾਹੀਂ ਹੋਈ ਕਾਰਵਾਈ ਬਾਰੇ ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਖਲ ਕੀਤਾ ਹੈ, ਜਿਸ 'ਚ ਇਹ ਕਾਰਵਾਈ ਨਿਯਮਾਂ ਮੁਤਾਬਿਕ ਹੋਣ ਦਾ ਦਾਅਵਾ ਕੀਤਾ ਗਿਆ ਹੈੈ। ਦੱਸਣਯੋਗ ਹੈ ਕਿ ਯੂ.ਪੀ. 'ਚ ਹਿੰਸਾ ...
ਕੋਲਕਾਤਾ, 22 ਜੂਨ (ਰਣਜੀਤ ਸਿੰਘ ਲੁਧਿਆਣਵੀ)-ਇਥੋਂ ਦੇ ਬੜਾ ਬਾਜ਼ਾਰ ਇਲਾਕੇ 'ਚ ਕਸਟਮ ਮਹਿਕਮੇ ਵਲੋਂ ਇਕ ਦੁਕਾਨ 'ਤੇ ਛਾਪਾ ਮਾਰ ਕੇ ਸਾਢੇ ਚਾਰ ਕਰੋੜ ਦਾ ਸੋਨਾ ਬਰਾਮਦ ਕੀਤਾ ਗਿਆ। ਇਧਰ, ਬੇਨੀਆਪੁਕੁਰ ਇਲਾਕੇ 'ਚ ਇਕ ਫਰਜ਼ੀ ਕਾਲ ਸੈਂਟਰ ਦਾ ਪਤਾ ਲੱਗਾ ਹੈ, ਪੁਲਿਸ ਨੇ ਇਸ ...
ਨਵੀਂ ਦਿੱਲੀ, 22 ਜੂਨ (ਪੀ. ਟੀ. ਆਈ.)-ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਨੇ ਰਣਨੀਤਕ ਚੁਣੌਤੀਆਂ ਤੇ ਖੇਤਰੀ ਸੁਰੱਖਿਆ ਦੀ ਵਿਆਪਕ ਸਮੀਖਿਆ ਬਾਰੇ ਚਰਚਾ ਕੀਤੀ। ਗੱਲਬਾਤ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਰਿਚਰਡ ...
ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਘੱਟ ਗਿਣਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫੇਸਬੁੱਕ 'ਤੇ ਪੋਸਟ ਨੂੰ ਲੈ ਕੇ ਕਾਨੂੰਨੀ ...
ਨਵੀਂ ਦਿੱਲੀ, 22 ਜੂਨ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਮਾਮਲਾ ਨਿੱਜੀ ਆਜ਼ਾਦੀ ਨਾਲ ਜੁੜਿਆ ਹੋਇਆ ਹੈ ਤਾਂ ਅਜਿਹੇ ਮਾਮਲੇ 'ਚ ਅਦਾਲਤ ਤੋਂ ਜਲਦੀ ਫ਼ੈਸਲਾ ਲੈਣ ਦੀ ਉਮੀਦ ਹੈ। ਸੁਪਰੀਮ ਕੋਰਟ ਨੇ ਉਪਰੋਕਤ ਟਿੱਪਣੀ ਉਸ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤੀ ਹੈ, ਜਿਸ ...
ਨਵੀਂ ਦਿੱਲੀ, 22 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਜੂਨ ਨੂੰ ਸੰਯੁਕਤ ਅਰਬ ਅਮੀਰਾਤ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਵਲੋਂ ਬੁੱਧਵਾਰ ਨੂੰ ਜਾਰੀ ਇਕ ਬਿਆਨ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਜਰਮਨੀ ਵਿਚ ਜੀ7 ਸਿਖਰ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ...
ਮੁੰਬਈ, 22 ਜੂਨ (ਏਜੰਸੀ)-ਪਿਛਲੇ ਦੋ ਕਾਰੋਬਾਰੀ ਦਿਨਾਂ ਵਿਚ ਤੇਜ਼ੀ ਤੋਂ ਬਾਅਦ ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਬੁੱਧਵਾਰ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ ਅਤੇ ਬੀ.ਐਸ.ਈ. ਸੈਂਸੈਕਸ 709 ਅੰਕ ਡਿਗ ਕੇ ਬੰਦ ਹੋਇਆ। ਵਿਸ਼ਵ ਪੱਧਰੀ ਬਾਜ਼ਾਰਾਂ ਵਿਚ ਕਮਜ਼ੋਰ ਰੁਖ ਅਤੇ ਵਿਦੇਸ਼ੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX