ਤਾਜਾ ਖ਼ਬਰਾਂ


ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 minute ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 1 hour ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ-ਐੱਸ.ਐੱਸ.ਪੀ. ਸਵਪਨ ਸ਼ਰਮਾ
. . .  about 1 hour ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਪਨ ਸ਼ਰਮਾ ਵਲੋਂ ਅੱਜ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ। ਦੁਸਹਿਰੇ ਦੇ ਮੱਦੇਨਜ਼ਰ ਅਜਨਾਲਾ ਦੀ ਗਰਾਊਂਡ 'ਚ ਪੁਲਿਸ ਵਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ...
ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਦਾ ਪਾਕਿਸਤਾਨ ਦੇ ਸਿੱਖ ਆਗੂਆਂ ਅਤੇ ਹੋਰਨਾਂ ਵਲੋਂ ਵਾਹਗਾ ਵਿਖੇ ਸਵਾਗਤ
. . .  about 2 hours ago
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ 'ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ' ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਦੇ ਸੰਬੰਧ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਨਾਲ ਵਿਚਾਰ-ਵਟਾਂਦਰਾ...
ਮਕਸੂਦਪੁਰ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 2 hours ago
ਸੰਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੈ ਪਰ ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਪਿਛਲੇ ਦਿਨਾਂ ਤੋਂ ਆਏ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
. . .  about 3 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦਾਣਾ ਮੰਡੀ ਅਜਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ...
ਟਰੈਕਟਰ-ਟਰਾਲੀ ਤੇ ਕੈਂਟਰ ਦੀ ਜ਼ਬਰਦਸਤ ਟੱਕਰ 'ਚ ਕੈਂਟਰ ਚਾਲਕ ਦੀ ਮੌਤ
. . .  about 3 hours ago
ਮਾਹਿਲਪੁਰ, 5 ਅਕਤੂਬਰ (ਰਜਿੰਦਰ ਸਿੰਘ)-ਅੱਜ ਤੜਕ ਸਵੇਰ ਕਰੀਬ 4.50 ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਬੱਡੋਆਣ ਵਿਖੇ ਪੈਟਰੋਲ ਪੰਪ ਕੋਲ ਤੂੜੀ ਨਾਲ ਲੱਦੀ ਹੋਈ ਟਰੈਕਟਰ-ਟਰਾਲੀ ਦੀ ਕੈਂਟਰ ਨਾਲ ਜ਼ਬਰਦਸਤ ਟੱਕਰ ਹੋਣ...
ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 1,60,000 ਰੁਪਏ ਦੀ ਲੁੱਟ
. . .  about 3 hours ago
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਬੀਤੀ ਦੇਰ ਸ਼ਾਮ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਇਕ ਲੱਖ ਸੱਠ ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ...
ਸੜਕ ਹਾਦਸੇ 'ਚ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ
. . .  about 3 hours ago
ਕਾਦੀਆਂ,5 ਅਕਤੂਬਰ (ਯਾਦਵਿੰਦਰ ਸਿੰਘ)- ਹਰਚੋਵਾਲ ਰੋਡ ਨਜ਼ਦੀਕ ਪਿੰਡ ਨੰਗਲ ਬਾਗਬਾਨਾਂ ਦੇ ਕੋਲ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (60) ਪੁੱਤਰ ਵੀਰ...
ਹਿਮਾਚਲ ਪ੍ਰਦੇਸ਼ : ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ 3 ਮੌਤਾਂ
. . .  about 4 hours ago
ਸ਼ਿਮਲਾ, 5 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਟਿੱਕਰੀ ਰੋਡ 'ਤੇ ਅੱਜ ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਦੀ ਸੰਘਰਾ ਤਹਿਸੀਲ...
ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  about 4 hours ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 5 hours ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 5 hours ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 6 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 6 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 7 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਬੀੜ ਬਾਬਾ ਬੁੱਢਾ ਸਾਹਿਬ, ਸ਼ਹੀਦੀ ਸਮਾਰਕ ਬਾਬਾ ਸੋਹਣ ਸਿੰਘ ਭਕਨਾ ਅਤੇ ਹੋਰ ਕਈ ਪਿੰਡਾਂ ਨੂੰ ਜੋੜਨ ਵਾਲੀ ਸੜਕ ਦੀ ਹਾਲਤ ਤਰਸਯੋਗ

ਸੁਖਵਿੰਦਰਜੀਤ ਸਿੰਘ ਘਰਿੰਡਾ ਖ਼ਾਸਾ, 1 ਜੁਲਾਈ -ਨੈਸ਼ਨਲ ਹਾਈਵੇ ਅਟਾਰੀ ਤੋਂ ਘਰਿੰਡਾ, ਭਕਨਾ, ਕਸੇਲ ਲਿੰਕ ਰੋਡ ਜੋ ਕਿ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਸ਼ਹੀਦੀ ਸਮਾਰਕ ਗਦਰੀ ਬਾਬਾ ਸੋਹਣ ਸਿੰਘ ਭਕਨਾ, ਪੀਰ ਹਦੂਰੀ, ਸਰਕਾਰੀ ਸੀਨੀਅਰ ਸੰਕੈਡਰੀ ...

ਪੂਰੀ ਖ਼ਬਰ »

ਬਾਬਾ ਗੋਬਿੰਦ ਸੀਨੀ: ਸੈਕੰ: ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ

ਸਠਿਆਲਾ, 1 ਜੁਲਾਈ (ਸਫਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿਚੋਂ ਬਾਬਾ ਗੋਬਿੰਦ ਐਂਡ ਬਿ੍ਗੇਡੀਅਰ ਜੀ. ਐਸ. ਬੱਲ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦਾ ਆਰਟਸ ਅਤੇ ਸਾਇੰਸ ਗਰੁੱਪ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਬਾਰੇ ...

ਪੂਰੀ ਖ਼ਬਰ »

300 ਯੂਨਿਟ ਬਿਜਲੀ ਮੁਆਫ਼ ਹੋਣ ਨਾਲ ਪੰਜਾਬ ਵਾਸੀਆਂ ਨੂੰ ਵੱਡਾ ਆਰਥਿਕ ਲਾਭ ਹੋਵੇਗਾ-ਧਾਲੀਵਾਲ

ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋ/ਐਸ. ਪ੍ਰਸ਼ੋਤਮ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਬਜਟ ਸੈਸ਼ਨ 'ਚ ਹਿੱਸਾ ਲੈਣ ਤੋਂ ਬਾਅਦ ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਵਰ੍ਹਦੇ ਮੀਂਹ ਵਿਚ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਹਾਸ਼ਮਪੁਰਾ, ਬਰਲਾਸ, ...

ਪੂਰੀ ਖ਼ਬਰ »

-ਪਿੰਡ ਮਾਲੋਵਾਲ ਦੇ ਡਾਕਖਾਨੇ ਦੀ ਬੀ. ਪੀ. ਐਮ. ਨੇ ਗਾਹਕਾਂ ਨਾਲ ਕੀਤਾ ਲੱਖਾਂ ਰੁਪਏ ਫਰਾਡ-

ਕਾਪੀਆਂ 'ਚ ਫਰਜ਼ੀ ਐਂਟਰੀਆਂ ਕਰਕੇ ਮੋਹਰਾਂ ਲਾਈਆਂ

ਤਰਸਿੱਕਾ, 1 ਜੁਲਾਈ (ਅਤਰ ਸਿੰਘ ਤਰਸਿੱਕਾ)-ਡਾਕਘਰ ਮਾਲੋਵਾਲ ਦੀ ਬ੍ਰਾਂਚ ਪੋਸਟ ਮਾਸਟਰ ਰਾਜਵਿੰਦਰ ਕੌਰ ਪੁੱਤਰੀ ਦਿਆਲ ਸਿੰਘ ਵਲੋਂ ਸੇਵਿੰਗ ਤੇ ਆਰ. ਡੀ. ਦੀਆਂ ਕਾਪੀਆਂ 'ਚ ਗਾਹਕਾਂ ਤੋਂ ਪੈਸੇ ਲੈ ਕੇ ਜ਼ਾਅਲੀ ਐਂਟਰੀਆਂ ਕਰਕੇ ਮੋਹਰਾਂ ਲਾ ਕੇ ਲੱਖਾਂ ਰੁਪਏ ਦਾ ਗਬਨ ...

ਪੂਰੀ ਖ਼ਬਰ »

ਪਹਿਲੇ ਦਿਨ ਸਰਹੱਦੀ ਖੇਤਰ ਦੇ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਰਹੀ ਨਾ ਮਾਤਰ

ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ )-ਪੰਜਾਬ ਅੰਦਰ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਅੱਜ ਸੂਬੇ ਭਰ ਦੇ ਸਕੂਲ ਮੁੜ ਖੁੱਲ੍ਹਣ ਨਾਲ ਸਕੂਲਾਂ ਵਿਚ ਰੌਣਕਾਂ ਮੁੜ ਪਰਤ ਆਈਆਂ ਹਨ | ਸਰਹੱਦੀ ਤਹਿਸੀਲ ਅਜਨਾਲਾ ਦੇ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ...

ਪੂਰੀ ਖ਼ਬਰ »

ਫੇਰੂਮਾਨ ਕਾਲਜੀਏਟ ਦੀ ਵਿਦਿਆਰਥਣ ਨੇ ਪੰਜਾਬ 'ਚ ਪ੍ਰਾਪਤ ਕੀਤਾ 10ਵਾਂ ਸਥਾਨ

ਰਈਆ, 1 ਜੁਲਾਈ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਦਾ ਐਲਾਨਿਆ ਨਤੀਜਾ ਬਹੁਤ ਸ਼ਾਨਦਾਰ ਰਿਹਾ | ਬਾਰ੍ਹਵੀਂ ਦੇ ਸਾਇੰਸ ਗਰੁੱਪ ਵਿਚੋਂ ਗੁਰਲੀਨ ...

ਪੂਰੀ ਖ਼ਬਰ »

ਕੈਮਿਸਟਾਂ ਵਲੋਂ ਡਰੱਗ ਇੰਸਪੈਕਟਰ ਬਬਲੀਨ ਕੌਰ ਦੀ ਗਿ੍ਫਤਾਰੀ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ

ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਕੁਝ ਦਿਨ ਪਹਿਲਾਂ ਰਿਸ਼ਵਤ ਦੇ ਮਾਮਲੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੋਂ ਗਿ੍ਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ ਵਿਚ ਅੱਗੇ ਆਉਂਦਿਆਂ ਅਜਨਾਲਾ ਦੇ ਕੈਮਿਸਟਾਂ ਨੇ ਪੰਜਾਬ ਸਰਕਾਰ ਕੋਲੋਂ ...

ਪੂਰੀ ਖ਼ਬਰ »

ਐਸ.ਡੀ.ਐਮ., ਤਹਿਸੀਲਦਾਰ, ਈ.ਓ. ਤੋਂ ਬਿਨਾਂ ਚੱਲ ਰਹੇ ਹਨ ਬਾਬਾ ਬਕਾਲਾ ਦੇ ਦਫਤਰ

ਬਾਬਾ ਬਕਾਲਾ ਸਾਹਿਬ, 1 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਸਰਕਾਰੀ ਸਹੂਲਤਾਂ ਤੋਂ ਸੱਖਣਾ ਅਤੇ ਲਵਾਰਸ ਬਣ ਕੇ ਰਹਿ ਗਿਆ ਹੈ | ਪਿਛਲੀ ਕਾਂਗਰਸ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਸ਼ਤਾਬਦੀ ਨੂੰ ਮੁੱਖ ...

ਪੂਰੀ ਖ਼ਬਰ »

ਨਾਜਾਇਜ਼ ਪਿਸਟਲ ਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ,ਓਠੀ 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਇਕ ਨੌਜਵਾਨ ਨੂੰ ਨਾਜਾਇਜ਼ ਪਿਸਟਲ ਤੇ ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਦੋਸ਼ੀ ਕਾਬੂ, ਭੇਜਿਆ ਜੇਲ੍ਹ

ਬਾਬਾ ਬਕਾਲਾ ਸਾਹਿਬ, 1 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੀ ਪੁਲਿਸ ਚੌਂਕੀ ਬੁਤਾਲਾ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਐਸ. ਐਸ. ਪੀ. ਅੰਮਿ੍ਤਸਰ ...

ਪੂਰੀ ਖ਼ਬਰ »

32 ਬੋਰ ਪਿਸਟਲ ਅਤੇ 4 ਜ਼ਿੰਦਾ ਰੌਂਦ ਸਮੇਤ ਇਕ ਕਾਬੂ

ਜੈਂਤੀਪੁਰ, 1 ਜੁਲਾਈ (ਭੁਪਿੰਦਰ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਸਵਰਨਦੀਪ ਸਿੰਘ ਦੀਆਂ ਹਦਾਇਤਾਂ ਅਤੇ ਡੀ. ਐਸ. ਪੀ. ਮਜੀਠਾ ਮਨਮੋਹਨ ਸਿੰਘ ਦੀ ਅਗਵਾਈ ਹੇਠ ਦਿਹਾਤੀ ਇਲਾਕਿਆਂ ਵਿਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਚਾਲੂ ਭੱਠੀ ਤੇ 40 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ- ਮਾਮਲਾ ਦਰਜ

ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਿੰਡੀ ਸੈਦਾਂ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਵਿੱਢੀ ਮੁਹਿੰਮ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਹੋਇਆ ਫਰਾਰ, ਪਰਚਾ ਦਰਜਾ

ਅਟਾਰੀ, 1 ਜੁਲਾਈ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਹਲਕਾ ਅਟਾਰੀ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਨੌਜਵਾਨ ਲੜਕੇ ਵਲੋਂ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲੈ ਜਾਣ ਦਾ ਸਮਾਚਾਰ ਹੈ | ਪੁਲਿਸ ਥਾਣਾ ਘਰਿੰਡਾ ਨੇ ਦੋਸ਼ੀ ਵਿਰੁੱਧ ...

ਪੂਰੀ ਖ਼ਬਰ »

ਸਰਹੱਦੀ ਪਿੰਡ ਧਾਰੀਵਾਲ ਵਿਖੇ ਜੋੜ ਮੇਲੇ ਮੌਕੇ ਕਰਵਾਏ ਕਬੱਡੀ ਮੁਕਾਬਲੇ

ਅਟਾਰੀ, 1 ਜੁਲਾਈ (ਗੁਰਦੀਪ ਸਿੰਘ ਅਟਾਰੀ)-ਸਰਹੱਦ 'ਤੇ ਵਸੇ ਪਿੰਡ ਧਾਰੀਵਾਲ ਉੱਧਰ ਵਿਖੇ ਬਾਬਾ ਸਤਲਾਨਾ ਸਾਹਿਬ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਮੇਲਾ ਕਰਵਾਇਆ ਗਿਆ | ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਖੁੱਲ੍ਹੇ ...

ਪੂਰੀ ਖ਼ਬਰ »

ਕ੍ਰਿਸਚੀਅਨ ਭਾਈਚਾਰੇ ਨੇ ਰੁੱਖ ਵੱਢਣ 'ਤੇ ਕਾਰਵਾਈ ਕਰਨ ਲਈ ਕੀਤੀ ਨਾਅਰੇਬਾਜ਼ੀ

ਜੇਠੂਵਾਲ, 1 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਪਿੰਡ ਜੇਠੂਵਾਲ ਵਿਖੇ ਬੀਤੇ ਕੁਝ ਦਿਨ ਪਹਿਲਾਂ ਈਸਾਈ ਭਾਈਚਾਰੇ ਦੇ ਕਬਰਿਸਤਾਨ 'ਚ ਲੱਗੇ ਰੁੱਖ ਕੁਝ ਸ਼ਰਾਰਤੀ ਅਨਸਰਾਂ ਵਲੋਂ ਵੱਢਣ ਤੇ ਆਲ ਇੰਡੀਆ ਕ੍ਰਿਸਚੀਅਨ ਸਮਾਜ ਭਲਾਈ ਦਲ ਵਲੋਂ ਚੇਅਰਮੈਨ ...

ਪੂਰੀ ਖ਼ਬਰ »

29 ਬੋਤਲਾਂ ਦੇਸੀ ਸ਼ਰਾਬ ਤੇ ਟਾਵਰ ਦੀਆਂ ਚੋਰੀ ਕੀਤੀਆਂ ਤਾਰਾਂ ਸਮੇਤ ਦੋਸ਼ੀ ਕਾਬੂ

ਚੇਤਨਪੁਰਾ, 1 ਜੁਲਾਈ (ਮਹਾਂਬੀਰ ਸਿੰਘ ਗਿੱਲ)-ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਦੀਆਂ ਹਦਾਇਤਾਂ ਮੁਤਾਬਕ ਪੁਲਿਸ ਚੌਂਕੀ ਬੱਲ ਕਲਾਂ ਦੇ ਇੰਚਾਰਜ ਜਸਬੀਰ ਸਿੰਘ ਏ. ਐੱਸ. ਆਈ. ਅਮਰ ਸਿੰਘ, ਆਕਾਸ਼ਦੀਪ ਸਿੰਘ ਅਤੇ ਮੋਹਨ ਲਾਲ ਪੀਸੀਓ ਦੀ ਸਾਂਝੀ ਪਾਰਟੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱਫ. ਆਈ. ਆਰ. 96 ਮੁਤਾਬਕ ਹਰਪ੍ਰੀਤ ਸਿੰਘ ਸਪੁੱਤਰ ਬਿਕਰਮ ਸਿੰਘ ਅਤੇ ਦਲਬੀਰ ਸਿੰਘ ਸਪੁੱਤਰ ਰਵੇਲ ਸਿੰਘ ਪਿੰਡ ਪੰਡੋਰੀ ਨੂੰ ਟਾਵਰ ਤੋਂ ਤਾਰਾਂ ਚੋਰੀ ਕਰਦਿਆਂ ਤਾਰਾਂ ਸਮੇਤ ਕਾਬੂ ਕਰ ਲਿਆ | ਇਸੇ ਤਰ੍ਹਾਂ ਐੱਫਆਈਆਰ 97 ਮੁਤਾਬਕ ਸਰਵਨ ਸਿੰਘ ਸਪੁੱਤਰ ਬੂਆ ਸਿੰਘ ਕੋਲੋਂ 9 ਬੋਤਲਾਂ ਦੇਸੀ ਸ਼ਰਾਬ ਅਤੇ ਮਨਬੀਰ ਸਿੰਘ ਵਾਸੀ ਨੰਗਲੀ ਕੋਲੋਂ 20 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ ਅਤੇ ਸਾਰੇ ਦੋਸ਼ੀਆਂ ਵਿਰੁੱਧ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਬਾਬਾ ਇਲਾਹੀ ਸ਼ਾਹ ਉਦੋਨੰਗਲ ਦਾ ਜੋੜ ਮੇਲਾ 4 ਤੇ 5 ਨੂੰ

ਚੌੌਂਕ ਮਹਿਤਾ, 1 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਬਾਬਾ ਇਲਾਹੀ ਸ਼ਾਹ ਉਦੋਨੰਗਲ ਦੇ ਪਾਵਨ ਪਵਿੱਤਰ ਅਸਥਾਨ 'ਤੇ ਉਨ੍ਹਾਂ ਦੀ ਯਾਦ 'ਚ ਦੋ ਰੋਜ਼ਾ ਸਲਾਨਾ ਜੋੜ ਮੇਲਾ ਐੱਨ. ਆਰ. ਆਈ. ਵੀਰਾਂ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕੀ ਕਮੇਟੀ ਵਲੋਂ 4 ਤੇ 5 ...

ਪੂਰੀ ਖ਼ਬਰ »

ਸ੍ਰੀਮਾਤਾ ਗੰਗਾ ਕੰਨਿਆ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਾਬਾ ਬਕਾਲਾ ਸਾਹਿਬ, 1 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੀ ਸੰਸਥਾ ਸ੍ਰੀਮਾਤਾ ਗੰਗਾ ਕੰਨਿਆ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦਾ 12ਵੀਂ ਕਲਾਸ ਦਾ ਨਤੀਜਾ 100% ਰਿਹਾ ਹੈ | ਸਾਇੰਸ ਗਰੁੱਪ ਵਿਚ ਕੋਮਲਪ੍ਰੀਤ ਕੌਰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬਲਸਰਾਏ ਦਾ ਆਮ ਇਜਲਾਸ ਬੁਲਾਇਆ

ਸਠਿਆਲਾ, 1 ਜੁਲਾਈ (ਸਫਰੀ)-ਬਲਾਕ ਰਈਆ ਅਧੀਨ ਪੈਂਦੇ ਪਿੰਡ ਬਲਸਰਾਏ ਦੀ ਗ੍ਰਾਮ ਪੰਚਾਇਤ ਦਾ ਬੀ. ਡੀ. ਪੀ. ਓ. ਅਮਨਦੀਪ ਸਿੰਘ ਰਈਆ ਦੇ ਨਿਰਦੇਸ਼ਾਂ 'ਤੇ ਪੰਚਾਇਤ ਅਫਸਰ ਸਤਵਿੰਦਰ ਸਿੰਘ ਤੇ ਸੈਕਟਰੀ ਹਰੀਸ਼ ਅਰੋੜਾ ਦੀ ਅਗਵਾਈ ਹੇਠ ਆਮ ਇਜਲਾਸ ਬੁਲਾਇਆ ਗਿਆ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX