ਬਲਾਚੌਰ, 6 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਪੰਜਾਬ ਦੇ ਸਮੁੱਚੇ ਰਾਜ ਪ੍ਰਬੰਧ ਨੂੰ ਦਿੱਲੀ ਵਿਚ ਬੈਠੇ ਕੁਝ ਚੋਣਵੇਂ ਵਿਅਕਤੀ ਚਲਾ ਰਹੇ ਹਨ ਜਿਸ ਕਾਰਨ ਪੰਜਾਬ ਸਰਕਾਰ ਅੰਦਰ ਪੰਜਾਬੀਆਂ ਦੀ ਭਾਗੀਦਾਰੀ ਖ਼ਤਮ ਹੋ ...
ਕਟਾਰੀਆਂ, 6 ਅਗਸਤ (ਨਵਜੋਤ ਸਿੰਘ ਜੱਖੂ) - ਸ਼ਹੀਦ ਊਧਮ ਸਿੰਘ ਐਜੂਕੇਸ਼ਨ ਸੁਸਾਇਟੀ ਰਜਿ: ਵਲੋਂ ਸ਼ਹੀਦ ਊਧਮ ਸਿੰਘ ਸਕੂਲ (ਕੰਗਰੌੜ) ਲਾਦੀਆਂ ਵਿਖੇ ਵਾਈਸ ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਦੀ ਰਹਿਨੁਮਾਈ ਹੇਠ ਤੀਆਂ ਦਾ ਮੇਲਾ ਮਨਾਇਆ ਗਿਆ | ਇਸ ਮੌਕੇ ਸਕੂਲ ...
ਬੰਗਾ, 6 ਅਗਸਤ (ਜਸਬੀਰ ਸਿੰਘ ਨੂਰਪੁਰ) - ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਨਵਾਂਸ਼ਹਿਰ ਵਲੋਂ ਹੋਰ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ 'ਲੋਕ ਮੁਕਤੀ ਦੀ ਕ੍ਰਾਂਤੀਕਾਰੀ ਲਹਿਰ, ਸ਼ਹੀਦ ਭਗਤ ਸਿੰਘ ਅਤੇ ਟੋਡੀਪੁਣੇ ਦੀ ਨਿਰੰਤਰਤਾ' ਵਿਸ਼ੇ ਉੱਤੇ ਸਮਾਗਮ ਕਰਵਾਇਆ | ਬੀਬੀ ...
ਮਜਾਰੀ/ਸਾਹਿਬਾ, 6 ਅਗਸਤ (ਨਿਰਮਲਜੀਤ ਸਿੰਘ ਚਾਹਲ)- ਪਿੰਡ ਛਦੌੜੀ ਵਿਖੇ ਸਮੂਹ ਨਗਰ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਤੀਆਂ ਦਾ ਮੇਲਾ ਲਗਾਇਆ ਗਿਆ | ਇਸ ਮੌਕੇ ਪਿੰਡ ਦੀਆਂ ਧੀਆਂ, ਨੂੰ ਹਾਂ ਤੇ ਸਿਆਣੀਆਂ ਬੀਬੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਪਿੰਡ ਦੀ ਸਾਂਝੀ ...
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਸਵੇਰੇ ਇਕ ਵਾਹਨ ਦੀ ਫੇਟ ਵੱਜਣ ਕਾਰਣ ਕੁੁਲਾਮ ਦੇ ਮੁੱਖ ਮਾਰਗ 'ਤੇ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਨਵਾਂਸ਼ਹਿਰ ਦੇ ਏ.ਐੱਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ...
ਬੰਗਾ, 6 ਅਗਸਤ (ਕਰਮ ਲਧਾਣਾ) - ਪਿੰਡ ਕਲੇਰਾਂ ਵਿਖੇ ਪੰਜਾਬੀ ਸੱਭਿਆਚਾਰ ਦਾ ਮੁੱਖ ਅੰਗ ਤੇ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਮੇਲਾ 7 ਅਗਸਤ ਨੂੰ ਮਨਾਇਆ ਜਾ ਰਿਹਾ ਹੈ | ਇਸ ਮੇਲੇ ਸਬੰਧੀ ਸਰਪੰਚ ਵਿਜੈ ਕੁਮਾਰੀ ਨੇ ਦੱਸਿਆ ਕਿ ਤੀਆਂ ਦਾ ਮੇਲਾ ਦੁਸਹਿਰਾ ...
ਬੰਗਾ, 6 ਅਗਸਤ (ਜਸਬੀਰ ਸਿੰਘ ਨੂਰਪੁਰ) - ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਪੰਜਾਬੀ ਵਿਰਸੇ ਦਾ ਮੁੱਖ ਤੀਆਂ ਦਾ ਮੇਲਾ 7 ਅਗਸਤ ਦਿਨ ਐਤਵਾਰ ਨੂੰ ਪਿੰਡ ਮਜਾਰੀ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮਜਾਰੀ ਦੇ ਸਰਪੰਚ ...
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਮੈਡੀਕਲ ਅਫ਼ਸਰਾਂ ਦੇ ਦੂਜੇ ਬੈਚ ਨੂੰ ਅੱਜ ''ਮੈਡੀਕੋਲੀਗਲ ਕੇਸਾਂ ਨੂੰ ਹੈਂਡਲ ਕਰਨ ਤੇ ਡਾਇਰੀਆ ਦੀ ਰੋਕਥਾਮ ਲਈ ਟ੍ਰੇਨਿੰਗ ਦਿੱਤੀ ਗਈ | ...
ਬੰਗਾ, 6 ਅਗਸਤ (ਕਰਮ ਲਧਾਣਾ) - ਗੁਰਮਤਿ ਪ੍ਰਚਾਰ ਰਾਗੀ ਸਭਾ ਵਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ...
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਹੋਈ | ਮੀਟਿੰਗ ਦੇ ਸ਼ੁਰੂ ਵਿਚ ...
ਔੜ, 6 ਅਗਸਤ (ਜਰਨੈਲ ਸਿੰਘ ਖੁਰਦ)- ਇੱਥੋਂ ਦੇ ਸਰਕਾਰੀ ਸੀ.ਸੈ.ਸਮਾਰਟ ਸਕੂਲ ਵਿਚ ਚੱਲ ਰਹੀਆਂ ਪ੍ਰਾਇਮਰੀ ਜਮਾਤਾਂ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਔੜ ਗੁਰਪਾਲ ਸਿੰਘ ਵਲੋਂ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਵੱਖ-ਵੱਖ ਕੈਪੋਨੈਟਸ ਦੀ ਬਰੀਕੀ ...
ਬੰਗਾ, 6 ਅਗਸਤ (ਕਰਮ ਲਧਾਣਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਦੇਸ਼ ਭਗਤੀ ਨਾਲ਼ ਸਬੰਧਿਤ ਸਕਿੱਟ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦੇ ਜੂਨੀਅਰ ...
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਅਧਿਕਾਰ ਲਈ ਚਲਾਏ ਜਾ ਰਹੇ ਸੰਘਰਸ਼ ਦੀ ਲੜੀ ਵਜੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਰ ਯੂਨੀਅਨ ਦੀ ਤਹਿਸੀਲ ਗੜ੍ਹਸ਼ੰਕਰ ਕਮੇਟੀ ਵਲੋਂ 8 ਅਗਸਤ ਨੂੰ ਪਿੰਡ ਬਕਾਪੁਰ ਗੁਰੂ ਤੋਂ ...
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਕਾਲ ਵਿਚ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਉੱਤੇ ਦਰਜ ਕੀਤੇ ਪੁਲਿਸ ਕੇਸ ਰੱਦ ਕਰਾਉਣ ਲਈ ਜਥੇਬੰਦੀਆਂ ਦੇ ਬਣੇ ਸਾਂਝੇ ਮੋਰਚੇ ਵਲੋਂ 10 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਕੀਤੇ ਜਾ ...
ਮੁਕੰਦਪੁਰ, 6 ਅਗਸਤ (ਅਮਰੀਕ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਾਨਖਾਨਾ ਨੂੰ ਐਨ. ਆਰ. ਆਈ ਸ. ਦਵਿੰਦਰ ਸਿੰਘ ਸਪੁੱਤਰ ਮਾਸਟਰ ਅਜੀਤ ਸਿੰਘ ਨਿਵਾਸੀ ਕੈਨੇਡਾ ਨੇ ਸਕੂਲ ਵਾਸਤੇ ਖਰੀਦੀ ਗਈ ਜ਼ਮੀਨ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦਿਆਂ ਇੱਕ ...
ਮਜਾਰੀ/ਸਾਹਿਬਾ, 6 ਅਗਸਤ (ਨਿਰਮਲਜੀਤ ਸਿੰਘ ਚਾਹਲ)- ਗਊ ਸੇਵਾ ਮਿਸ਼ਨ ਆਲ ਇੰਡੀਆ ਦੇ ਵਾਈਸ ਪ੍ਰਧਾਨ ਜਥੇ.ਸ਼ਿੰਗਾਰਾ ਸਿੰਘ ਬੈਂਸ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਘੁੰਮ ਰਹੀਆਂ ਬੇਸਹਾਰਾ ਤੇ ਆਵਾਰਾ ਗਊਆਂ ਦੇ ਰੱਖ ਰਖਾਵ ...
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਆਰ.ਐਮ.ਬੀ.ਡੀ.ਏ.ਵੀ. ਪਬਲਿਕ ਸਕੂਲ ਨਵਾਂਸ਼ਹਿਰ ਵਿਚ ਆਜ਼ਾਦੀ ਦਿਵਸ ਸਬੰਧੀ 'ਹਰ ਘਰ ਤਿਰੰਗਾ ਮਹਾਂਉਤਸਵ' ਮਨਾਇਆ ਗਿਆ | ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਚਲਾਏ ਗਏ ...
ਨਵਾਂਸ਼ਹਿਰ, 6 ਅਗਸਤ (ਹਰਵਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਲਖੀਮਪੁਰ ਖੀਰੀ ਵਿਚ ਲਗਾਏ ਜਾ ਰਹੇ ਧਰਨੇ ਵਿਚ ਆਲ ਇੰਡੀਆ ਕਿਸਾਨ ਸਭਾ ਨਵਾਂਸ਼ਹਿਰ ਵਲੋਂ ਵੱਡਾ ਜਥਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਭੰਗਲ ...
ਬੰਗਾ, 6 ਅਗਸਤ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਤੀਆਂ ਦਾ ਤਿਉਹਾਰ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰ ਦਾ ਸਾਡੇ ਬਚਪਨ, ਜਵਾਨੀ ਅਤੇ ਬੁਢਾਪੇ ਦੇ ਪਲਾਂ ਨਾਲ ਸਬੰਧਤ ਝਲਕੀਆਂ ਪੇਸ਼ ਕਰਨ ...
ਪੱਲੀ ਝਿੱਕੀ, 6 ਅਗਸਤ (ਕੁਲਦੀਪ ਸਿੰਘ ਪਾਬਲਾ) - ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਵਿਚ ਗੁਰਦੁਆਰਾ ਸ਼ਹੀਦਾਂ ਸਿੰਘਾਂ ਮੇਨ ਰੋਡ ਚੌੜਾ ਡਘਾਮ ਕੋਟ ਪੱਲੀਆਂ ਵਿਖੇ 22 ਅਗਸਤ ਦਿਨ ਸੋਮਵਾਰ ਨੂੰ ਬਰਸੀ ਸਮਾਗਮ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਕਟਾਰੀਆਂ, 6 ਅਗਸਤ (ਨਵਜੋਤ ਸਿੰਘ ਜੱਖੂ) - ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਲਈ ਅਤੇ ਹਰੇ ਭਰੇ ਚੌਗਿਰਦੇ ਦੀ ਸਿਰਜਣਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਇਨ੍ਹਾਂ ਅਨਮੋਲ ਵਿਚਾਰਾਂ ਦਾ ...
ਗੜ੍ਹਸ਼ੰਕਰ 6 ਅਗਸਤ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕੈਨੇਡਾ ਦੇ ਸਟੱਡੀ ਵੀਜ਼ੇ 'ਚ ਬੰਦ ਹੋਣ ਦੀਆਂ ਅਫਵਾਹਾਂ ਦਾ ਖੰਡਨ ਕਰਦੇ ਹੋਏ ਦੱਸਿਆ ਕਿ ...
ਮੁਕੰਦਪੁਰ, 6 ਅਗਸਤ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੇਨੈਡੀਅਨ ਸਕੂਲ, ਮੁਕੰਦਪੁਰ ਵਿਖੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੁਆਰਾ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਦੁਆਰਾ ...
ਸੰਧਵਾਂ, 6 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਮੁੱਢਲਾ ਸਿਹਤ ਕੇਂਦਰ ਸੁੱਜੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਕੇਂਦਰ ਸੰਧਵਾਂ ਵਿਖੇ ਕਮਿਊਨਟੀ ਹੈਲਥ ਸੈਂਟਰ ਅਫ਼ਸਰ ਡਾ. ਪ੍ਰਭਜੋਤ ਸਿੰਘ ਦੀ ਅਗਵਾਈ 'ਚ ਮਾਂ ਦੇ ਦੁੱਧ ਦੀ ...
ਬਲਾਚੌਰ, 6 ਅਗਸਤ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਸਤਿਗੁਰੂ ਲਾਲ ਦਾਸ ਮਹਾਰਾਜ ਭੂਰੀਵਾਲਿਆਂ ਦੇ ਨਿਰਵਾਣ ਦਿਵਸ ਨੂੰ ਸਮਰਪਿਤ ਉਤਰਾਂਚਲ ਪ੍ਰਦੇਸ਼ 'ਚ ਸਥਿਤ ਸ੍ਰੀ ਬ੍ਰਹਮ ਨਿਵਾਸ ...
ਬੰਗਾ, 6 ਅਗਸਤ (ਜਸਬੀਰ ਸਿੰਘ ਨੂਰਪੁਰ) - ਗੀਤਾਂ, ਗ਼ਜ਼ਲਾਂ, ਲੋਕ ਗਾਥਾਵਾਂ, ਟੱਪਿਆਂ ਆਦਿ ਰਾਹੀਂ ਪੰਜਾਬੀਅਤ ਅਤੇ ਵਿਰਸੇ ਦੀ ਤਰਜਮਾਨੀ ਕਰਨ ਵਾਲੇ ਲੇਖਕ ਰਾਮ ਸ਼ਰਨ ਜੋਸ਼ੀਲਾ ਦਾ ਉਹਨਾਂ ਦੇ ਸਥਾਨਕ ਵਾਰਡ ਨੰਬਰ 5 ਸੰਤੋਖ ਨਗਰ 'ਚ ਸਥਿਤ ਜੱਦੀ ਘਰ ਵਿਖੇ ਸਨਮਾਨ ਕੀਤਾ ...
ਮੱਲਪੁਰ ਅੜਕਾਂ, 6 ਅਗਸਤ (ਮਨਜੀਤ ਸਿੰਘ ਜੱਬੋਵਾਲ) - ਪਿੰਡ ਭੀਣ ਦੇ ਸਿਹਤ ਵਿਭਾਗ ਦੇ ਸਬ ਹੈਲਥ ਸੈਂਟਰ ਵਿਭਾਗ ਦੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਪਣੇ ਘਰਾਂ ਵਿਚ ਕਿਤੇ ਵੀ ਲਗਾਤਾਰ ਪਾਣੀ ਦਾ ਖੜ੍ਹੇ ਰਹਿਣ ...
ਪੋਜੇਵਾਲ ਸਰਾਂ, 6 ਅਗਸਤ (ਰਮਨ ਭਾਟੀਆ)- ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 1 ਤੋਂ 7 ਅਗਸਤ ਤੱਕ ਮਨਾਏ ਜਾ ਰਹੇ ਵਿਸ਼ਵ ਸਤਨਪਾਨ ਦਿਵਸ ਤਹਿਤ ਐੱਸ. ਐਮ. ਓ. ਸੜੋਆ ਡਾ ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਚੰਦਿਆਣੀ ਖੁਰਦ, ਮਾਲੇਵਾਲ ਤੇ ਵੱਖ-ਵੱਖ ਪਿੰਡਾਂ ...
ਰੱਤੇਵਾਲ, 6 ਅਗਸਤ (ਆਰ.ਕੇ. ਸੂਰਾਪੁਰੀ)- ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਮਿਸਤਰੀ ਮਜ਼ਦੂਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਰਮਲ ਜੰਡੀ ਇਫਟੂ ਆਗੂ ਅਤੇ ਅਵਤਾਰ ਸਿੰਘ ਤਾਰੀ ਨੇ ...
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 6 ਕਥਿਤ ਦੋਸ਼ੀਆਂ ਨੂੰ ਅਫ਼ੀਮ, ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ, ਹੈਰੋਇਨ ਅਤੇ ਨਕਦੀ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਮਰ ਨਾਥ ਡੀ.ਐੱਸ.ਪੀ. (ਐਨ.ਡੀ.ਪੀ.ਐੱਸ) ਨੇ ਦੱਸਿਆ ਕਿ ਥਾਣਾ ਸਦਰ ਨਵਾਂਸ਼ਹਿਰ ਦੇ ਐੱਸ.ਆਈ. ਨੰਦ ਲਾਲ ਸਮੇਤ ਪੁਲਿਸ ਪਾਰਟੀ ਸਪੈਸ਼ਲ ਨਾਕਾਬੰਦੀ ਸਬੰਧੀ ਲੰਗੜੋਆ ਬਾਈਪਾਸ ਮੌਜੂਦ ਸੀ ਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ ਇੰਨੇ ਨੂੰ ਬਲਾਚੌਰ ਸਾਈਡ ਤੋਂ ਇਕ ਜੀਪ ਥਾਰ ਨੰਬਰ ਪੀ.ਬੀ.32 ਏ. ਏ. 0069 ਆਈ ਜਿਸ ਵਿਚ 2 ਵਿਅਕਤੀ ਸਵਾਰ ਸਨ | ਰੁਕਣ ਦਾ ਇਸ਼ਾਰਾ ਕਰਨ ਤੇ ਉਨ੍ਹਾਂ ਨੂੰ ਭੱਜਣ ਲੱਗਿਆ ਨੂੰ ਪੁਲਿਸ ਨੇ ਕਾਬੂ ਕਰਕੇ ਨਾਂਅ ਪਤਾ ਪੁੱਛਿਆਂ ਤਾਂ ਜੀਪ ਚਾਲਕ ਨੇ ਆਪਣਾ ਨਾਂਅ ਕੁਲਵਿੰਦਰ ਰਾਮ ਪੁੱਤਰ ਕਿ੍ਸ਼ਨ ਲਾਲ ਵਾਸੀ ਸੈਦਪੁਰ ਥਾਣਾ ਰਾਹੋਂ ਤੇ ਦੂਸਰੇ ਨੇ ਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਜੱਬੋਵਾਲ ਦੱਸਿਆ | ਚੈਕਿੰਗ ਦੌਰਾਨ ਗੇਅਰ ਬਾਕਸ ਪਾਸ ਪਈ ਡੱਬੀ 'ਚੋਂ 30 ਗ੍ਰਾਮ ਅਫ਼ੀਮ ਬਰਾਮਦ ਹੋਈ ਜਦ ਕਿ ਪਿਛਲੀ ਸੀਟ 'ਤੇ ਪਈ ਕਿੱਟ 'ਚੋਂ 60 ਹਜ਼ਾਰ ਰੁਪਏ ਨਕਦੀ ਅਤੇ ਇਕ ਲੈਪਟਾਪ ਬਰਾਮਦ ਕਰਕੇ ਪੁਲਿਸ ਨੇ ਦੋਨੋਂ ਕਥਿਤ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਕੇ ਉਨ੍ਹਾਂ ਦੇ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 74 ਦਰਜ ਰਜਿਸਟਰ ਕਰ ਲਿਆ ਹੈ | ਇਸੇ ਤਰ੍ਹਾਂ ਐਂਟੀ ਨਾਰਕੋਟਿਕ ਸੈੱਲ ਦਾ ਏ.ਐੱਸ.ਆਈ. ਗੁਰਬਖਸ਼ ਰਾਮ ਸਮੇਤ ਪੁਲਿਸ ਪਾਰਟੀ ਪਿੰਡ ਲੰਗੜੋਆ ਤੋਂ ਬਘੌਰਾਂ ਵੱਲ ਨੂੰ ਜਾ ਰਹੇ ਸੀ ਤਾਂ ਬਾਹਰਲੀ ਕਾਲੋਨੀ ਕੋਲੋਂ ਇਕ ਅਧਖੜ ਵਿਅਕਤੀ ਆਉਂਦਾ ਵਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਂ ਦੇ ਘੇਰ ਕੇ ਨਾਂਅ ਪਤਾ ਪੁੱਛਿਆ, ਨੇ ਆਪਣਾ ਨਾਂਅ ਰਾਜ ਕੁਮਾਰ ਉਰਫ਼ ਪੁੱਤਰ ਫ਼ਕੀਰ ਚੰਦ ਵਾਸੀ ਪਿੰਡ ਲੰਗੜੋਆ ਦੱਸਿਆ,ਪਾਸੋਂ ਮੋਮੀ ਲਿਫਾਫੀ 'ਚ ਤਲਾਸ਼ੀ ਦੌਰਾਨ ਸਮਰੱਥ ਅਧਿਕਾਰੀ ਏ.ਐੱਸ.ਆਈ. ਅਮਰਜੀਤ ਕੌਰ ਵਲੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਤੇ ਉਕਤ ਕਥਿਤ ਦੋਸ਼ੀ ਵਿਰੁੱਧ ਥਾਣਾ ਸਦਰ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 75 ਦਰਜ ਰਜਿਸਟਰ ਕਰਕੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸੇ ਤਰਾਂ ਥਾਣਾ ਸਦਰ ਬੰਗਾ ਦੇ ਐੱਸ.ਆਈ. ਪੂਰਨ ਸਿੰਘ ਸਰਕਾਰੀ ਗੱਡੀ 'ਤੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਕਰਨਾਣਾ ਤੋਂ ਕਮਾਮ ਵੱਲ ਨੂੰ ਜਾ ਰਹੇ ਸੀ ਤਾਂ ਕਮਾਮ ਪਿੰਡ ਵਲੋਂ ਦੋ ਮੋਨੇ ਨੌਜਵਾਨ ਪੈਦਲ ਆਉਂਦੇ ਵਿਖਾਈ ਦਿੱਤੇ ਜਿਨ੍ਹਾਂ ਪੁਲਿਸ ਨੂੰ ਵੇਖ ਕੇ ਆਪਣੇ ਹੱਥਾਂ 'ਚ ਫੜੀਆਂ ਲਿਫਾਫੀਆਂ ਸੁੱਟ ਦਿੱਤੀਆਂ ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰਕੇ ਨਾਂਅ ਪਤਾ ਪੁੱਛਿਆਂ ਤਾਂ ਉਨ੍ਹਾਂ ਆਪਣਾ ਨਾਂਅ ਜਸਵੀਰ ਸਿੰਘ ਉਰਫ਼ ਕੈਪਟਨ ਪੁੱਤਰ ਧਰਮ ਸਿੰਘ ਵਾਸੀ ਕਰਨਾਣਾ ਅਤੇ ਦੂਸਰੇ ਨੇ ਬਲਜਿੰਦਰ ਸਿੰਘ ਉਰਫ਼ ਬੱਲੀ ਪੁੱਤਰ ਅੰਗ੍ਰੇਜ ਵਾਸੀ ਕਮਾਮ ਦੱਸਿਆ | ਤਲਾਸ਼ੀ ਕਰਨ ਤੇ ਜਸਵੀਰ ਸਿੰਘ ਕੈਪਟਨ ਵਲੋਂ ਸੁੱਟੀ ਲਿਫਾਫੀ 'ਚੋਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ 45 ਗੋਲੀਆਂ ਅਤੇ 2 ਗਰਾਮ ਹੈਰੋਇਨ ਬਰਾਮਦ ਹੋਈ ਜਦ ਕਿ ਬਲਜਿੰਦਰ ਉਰਫ਼ ਬੱਲੀ ਪਾਸੋਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ 40 ਗੋਲੀਆਂ ਅਤੇ 2 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਵਲੋਂ ਉਕਤ ਦੋਨਾਂ ਨੂੰ ਹਿਰਾਸਤ 'ਚ ਲੈ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਬੰਗਾ ਵਿਖੇ ਮੁਕੱਦਮਾ ਨੰਬਰ 76 ਦਰਜ ਰਜਿਸਟਰ ਕੀਤਾ ਗਿਆ | ਇਸੇ ਤਰਾਂ ਥਾਣਾ ਸਿਟੀ ਨਵਾਂਸ਼ਹਿਰ ਦੇ ਏ.ਐੱਸ.ਆਈ. ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਰਾਹੋਂ ਰੋਡ 'ਤੇ ਬੇਗਮਪੁਰ ਗੇਟ ਲਾਗੇ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੇ ਮੋਨੇ ਵਿਅਕਤੀ ਨੇ ਆਪਣੇ ਪਜਾਮੇ ਦੀ ਜੇਬ 'ਚੋਂ ਪਾਰਦਰਸ਼ੀ ਲਿਫ਼ਾਫ਼ਾ ਵਜ਼ਨਦਾਰ ਕੱਢ ਕੇ ਸੜਕ 'ਤੇ ਸੁੱਟ ਦਿੱਤਾ ਜਿਸ ਨੂੰ ਏ.ਐੱਸ.ਆਈ ਸਤਨਾਮ ਸਿੰਘ ਨੇ ਕਾਬੂ ਕੀਤਾ ਤੇ ਕਥਿਤ ਦੋਸ਼ੀ ਨੇ ਆਪਣਾ ਨਾਂਅ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਬੇਗਮਪੁਰ ਦੱਸਿਆ | ਸਮਰੱਥ ਅਧਿਕਾਰੀ ਏ.ਐੱਸ.ਆਈ. ਜਸਵਿੰਦਰ ਸਿੰਘ ਵਲੋਂ ਤਲਾਸ਼ੀ ਕਰਨ ਤੇ ਉਸ ਲਿਫ਼ਾਫ਼ੇ 'ਚੋਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ 42 ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਵਿਰੁੱਧ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 122 ਦਰਜ
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX