ਤਾਜਾ ਖ਼ਬਰਾਂ


ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  18 minutes ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  53 minutes ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  56 minutes ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  36 minutes ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 1 hour ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 1 hour ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 2 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 2 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 2 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 3 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 3 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 3 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 3 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  1 minute ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 5 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 5 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 5 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 5 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 5 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਰਨਾਲਾ

ਐਚ.ਈ.ਆਈ.ਐਸ. ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ

ਬਰਨਾਲਾ, 7 ਅਗਸਤ (ਨਰਿੰਦਰ ਅਰੋੜਾ)-ਸਥਾਨਕ ਕਚਹਿਰੀ ਚੌਕ ਵਿਖੇ ਹਾਇਰ ਐਜੂਕੇਸ਼ਨ ਇੰਸਟੀਚਿਊਟ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਲੋਂ ਪ੍ਰੋ: ਹੇਮੰਤ ਵਾਟਸ ਦੀ ਅਗਵਾਈ 'ਚ ਸੂਬਾ ਪੱਧਰੀ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਉ ਵੀ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾ ਸਮਾਗਮ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਆਜ਼ਾਦੀ ਦੇ 75 ਸਾਲਾ ਸਮਾਗਮ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਕਰਵਾਏ ਗਏ | ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ | ਇਨ੍ਹਾਂ ਮੁਕਾਬਲਿਆਂ ਦੌਰਾਨ ਸੈਕੰਡਰੀ ਵਰਗ ਦੇ ਸੁੰਦਰ ਲਿਖਾਈ 'ਚ ਕੁਲਦੀਪ ਸਿੰਘ ਹਾਈ ਸਕੂਲ ਸੁਖਪੁਰ, ਪਰਮਜੀਤ ਕੌਰ ਸਰਕਾਰੀ ਸੈਕੰਡਰੀ ਠੀਕਰੀਵਾਲ ਅਤੇ ਮਨਪ੍ਰੀਤ ਕੌਰ ਹਾਈ ਸਕੂਲ ਮੌੜਾਂ, ਲੇਖ ਰਚਨਾ ਵਿਚ ਮਨਦੀਪ ਕੌਰ ਹਾਈ ਸਕੂਲ ਉੱਗੋਕੇ, ਅਮਨਪ੍ਰੀਤ ਕੌਰ ਹਾਈ ਸਕੂਲ ਮੌੜਾਂ, ਗੀਤ ਮੁਕਾਬਲੇ ਵਿਚ ਦਿਲਬਰ ਹੁਸੈਨ ਸੈਕੰਡਰੀ ਸਕੂਲ (ਮੁੰਡੇ) ਭਦੌੜ, ਸਰੋਜਪ੍ਰੀਤ ਕੌਰ ਹਾਈ ਸਕੂਲ ਮੌੜਾਂ, ਕਵਿਤਾ ਉਚਾਰਣ ਵਿਚ ਖ਼ੁਸ਼ਪ੍ਰੀਤ ਕੌਰ ਸੈਕੰਡਰੀ ਸਕੂਲ ਕਰਮਗੜ੍ਹ, ਅਮਾਨਤਵੀਰ ਕੌਰ ਹਾਈ ਸਕੂਲ ਨੈਣੇਵਾਲ, ਜਸ਼ਨਦੀਪ ਕੌਰ ਸੈਕੰਡਰੀ ਸਕੂਲ ਹਰੀਗੜ੍ਹ ਭਾਸ਼ਣ ਮੁਕਾਬਲੇ 'ਚ, ਅਨੂਪ੍ਰੀਤ ਕੌਰ ਹਾਈ ਸਕੂਲ ਕੁਤਬਾ, ਪੇਂਟਿੰਗ 'ਚ ਪਰਦੀਪ ਸਿੰਘ ਸੈਕੰਡਰੀ ਸਕੂਲ ਕਰਮਗੜ੍ਹ, ਪੋਸਟਰ ਮੁਕਾਬਲੇ 'ਚ ਰਮਨਦੀਪ ਕੌਰ ਸੈਕੰਡਰੀ ਸਕੂਲ (ਲੜਕੀਆਂ) ਧਨੌਲਾ, ਹਰਜੋਤ ਕੌਰ ਸੈਕੰਡਰੀ ਸਕੂਲ ਪੱਖੋ ਕਲਾਂ, ਅਰਮਾਨਪ੍ਰੀਤ ਸਿੰਘ ਹਾਈ ਸਕੂਲ ਧੂਰਕੋਟ, ਸਲੋਗਨ ਵਿਚ ਸੁਖਪ੍ਰੀਤ ਕੌਰ ਹਾਈ ਸਕੂਲ ਕਾਹਨੇਕੇ, ਅਮਾਨਤਵੀਰ ਕੌਰ ਹਾਈ ਸਕੂਲ ਨੈਣੇਵਾਲ, ਕੋਲਾਜ ਮੇਕਿੰਗ ਨਵਜੋਤ ਕੌਰ ਸੈਕੰਡਰੀ ਸਕੂਲ ਕਰਮਗੜ੍ਹ, ਖ਼ੁਸ਼ਪ੍ਰੀਤ ਕੌਰ ਹਾਈ ਸਕੂਲ ਨੈਣੇਵਾਲ, ਜਸ਼ਨਪ੍ਰੀਤ ਕੌਰ ਸੈਕੰਡਰੀ (ਮ) ਸ਼ਹਿਣਾ, ਕੋਰੀਓਗ੍ਰਾਫੀ 'ਚ ਹਾਈ ਸਕੂਲ ਉੱਗੋਕੇ, ਸੈਕੰਡਰੀ ਸਕੂਲ (ਮ) ਸ਼ਹਿਣਾ ਅਤੇ ਹਾਈ ਸਕੂਲ ਕਾਹਨੇਕੇ, ਸਕਿੱਟ 'ਚ ਸੈਕੰਡਰੀ ਸਕੂਲ ਛਾਪਾ, ਸੈਕੰਡਰੀ ਸਕੂਲ ਛੀਨੀਵਾਲ ਕਲਾਂ ਅਤੇ ਹਾਈ ਸਕੂਲ ਕੈਰੇ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ | ਇਸੇ ਤਰ੍ਹਾਂ ਮਿਡਲ ਵਰਗ ਦੇ ਮੁਕਾਬਲੇ ਦੌਰਾਨ ਸੁੰਦਰ ਲਿਖਾਈ 'ਚ ਹਰਮਨਪ੍ਰੀਤ ਕੌਰ ਮਿਡਲ ਸਕੂਲ ਖਿਆਲੀ, ਨਿਸ਼ਾ ਰਾਣੀ ਹਾਈ ਸਕੂਲ ਮੌੜਾਂ ਅਤੇ ਖ਼ੁਸ਼ਪ੍ਰੀਤ ਕੌਰ ਸੈਕੰਡਰੀ ਸਕੂਲ ਕਰਮਗੜ੍ਹ, ਲੇਖ ਰਚਨਾ ਵਿਚ ਸੰਦੀਪ ਕੌਰ ਹਾਈ ਸਕੂਲ ਸੰਘੇੜਾ, ਤਨਵੀਰ ਕੌਰ ਹਾਈ ਸਕੂਲ ਵਜੀਦਕੇ ਖ਼ੁਰਦ, ਮਨਪ੍ਰੀਤ ਕੌਰ ਮਿਡਲ ਸਕੂਲ ਖਿਆਲੀ ਅਤੇ ਗੁਨੀਤ ਸ਼ਰਮਾ ਹਾਈ ਸਕੂਲ ਦਰਾਜ਼, ਗੀਤ 'ਚ ਚਰਨਕੰਵਲ ਕੌਰ ਹਾਈ ਸਕੂਲ ਸਹਿਜੜਾ, ਸਹਿਜਾਦ ਸੈਕੰਡਰੀ ਸਕੂਲ (ਮ) ਭਦੌੜ, ਜਸ਼ਨ ਕੌਰ ਹਾਈ ਸਕੂਲ ਨੈਣੇਵਾਲ ਅਤੇ ਸਕੀਨਾ ਮਿਡਲ ਸਕੂਲ ਸੰਘਰ ਪੱਤੀ, ਕਵਿਤਾ ਉਚਾਰਣ 'ਚ ਭੁਪਿੰਦਰ ਸ਼ਰਮਾ ਸੈਕੰਡਰੀ ਸਕੂਲ ਕਰਮਗੜ੍ਹ, ਰਮਨਦੀਪ ਕੌਰ ਹਾਈ ਸਕੂਲ ਕੁੱਬੇ, ਸਿਮਰਪ੍ਰੀਤ ਕੌਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ, ਭਾਸ਼ਣ ਮੁਕਾਬਲੇ 'ਚ ਕੋਮਲਪ੍ਰੀਤ ਕੌਰ ਸੈਕੰਡਰੀ ਸਕੂਲ ਕਰਮਗੜ੍ਹ, ਰਾਜਵੀਰ ਕੌਰ ਹਾਈ ਸਕੂਲ ਮੌੜਾਂ, ਸੁਮਨਪ੍ਰੀਤ ਕੌਰ ਹਾਈ ਸਕੂਲ ਕਾਹਨੇਕੇ, ਪੇਂਟਿੰਗ 'ਚ ਨਵਜੋਤ ਕੌਰ ਮਿਡਲ ਸਕੂਲ ਚੁਹਾਣਕੇ ਕਲਾਂ, ਰਸ਼ਮੀ ਸੈਕੰਡਰੀ ਸਕੂਲ ਹਮੀਦੀ, ਖ਼ੁਸ਼ਪ੍ਰੀਤ ਕੌਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ, ਪੋਸਟਰ ਮੁਕਾਬਲਾ ਚ ਮਨਪ੍ਰੀਤ ਕੌਰ ਸੈਕੰਡਰੀ ਸਕੂਲ ਕਰਮਗੜ੍ਹ, ਸਿਮਰਨ ਕੌਰ ਮਿਡਲ ਸਕੂਲ ਸੰਗਰ ਪੱਤੀ ਧਨੌਲਾ, ਖ਼ੁਸ਼ਪ੍ਰੀਤ ਕੌਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ, ਸਲੋਗਨ ਮੁਕਾਬਲੇ ਵਿਚ ਨਵਜੋਤ ਕੌਰ ਸੈਕੰਡਰੀ ਸਕੂਲ ਕਰਮਗੜ੍ਹ, ਸੁਮਨਪ੍ਰੀਤ ਕੌਰ ਹਾਈ ਸਕੂਲ ਕਾਹਨੇਕੇ, ਪ੍ਰਭਜੋਤ ਕੌਰ ਹਾਈ ਸਕੂਲ ਸੰਘੇੜਾ, ਕੋਲਾਜ ਮੇਕਿੰਗ ਦਵਿੰਦਰ ਕੁਮਾਰ ਹਾਈ ਸਕੂਲ ਕਾਹਨੇਕੇ, ਇੰਦਰਜੀਤ ਕੌਰ ਹਾਈ ਸਕੂਲ ਨੈਣੇਵਾਲ, ਅਮਨਦੀਪ ਸਿੰਘ ਸੈਕੰਡਰੀ ਸਕੂਲ (ਮ) ਸ਼ਹਿਣਾ, ਕੋਰੀਓਗ੍ਰਾਫੀ 'ਚ ਸੈਕੰਡਰੀ ਸਕੂਲ ਉੱਗੋਕੇ, ਸੈਕੰਡਰੀ ਸਕੂਲ ਕਰਮਗੜ੍ਹ ਅਤੇ ਸੈਕੰਡਰੀ ਸਕੂਲ (ਮ) ਸ਼ਹਿਣਾ, ਸਕਿੱਟ ਵਿਚ ਸੈਕੰਡਰੀ ਸਕੂਲ ਛਾਪਾ, ਹਾਈ ਸਕੂਲ ਵਜੀਦਕੇ ਖ਼ੁਰਦ ਅਤੇ ਹਾਈ ਸਕੂਲ ਦਰਾਜ਼ ਦੀਆਂ ਟੀਮਾਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਮੁਕਾਬਲਿਆਂ ਦੌਰਾਨ ਸਹਾਇਕ ਕੋਆਰਡੀਨੇਟਰ ਵਜੋਂ ਮਨਪ੍ਰੀਤ ਸਿੰਘ ਪੰਜਾਬੀ ਮਾਸਟਰ, ਨਿਰਨਾਇਕ ਦੀ ਭੂਮਿਕਾ ਡਾ: ਪਰਗਟ ਸਿੰਘ ਟਿਵਾਣਾ, ਲੈਕ: ਪ੍ਰਵੀਨ ਕੁਮਾਰ, ਅਧਿਆਪਕ ਅਰਵਿੰਦ ਕੁਮਾਰ, ਬਲਜੀਤ ਸਿੰਘ ਅਕਲੀਆ, ਦਿਲਪ੍ਰੀਤ ਸਿੰਘ, ਤੇਜਿੰਦਰ ਸਿੰਘ, ਹਰਜੀਤ ਸਿੰਘ, ਜਸਲੀਨ ਕੌਰ, ਅਮਨਦੀਪ ਵਿਧਾਤੇ, ਅਮਨਦੀਪ ਸਿੰਘ, ਹਰਦੀਪ ਕੁਮਾਰ, ਮਨਪ੍ਰੀਤ ਸਿੰਘ, ਲੈਕ: ਪਰਦੀਪ ਸਿੰਘ, ਪਿ੍ੰ: ਦਰਸ਼ਨ ਸਿੰਘ, ਗੁਰਪਾਲ ਸਿੰਘ, ਤਰਸੇਮ ਆਦਿ ਨੇ ਨਿਭਾਈ | ਜੇਤੂਆਂ ਨੂੰ ਸਨਮਾਨਿਤ ਕਰਨ ਦੀ ਰਸਮ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਕੰਵਲਜੀਤ ਕੌਰ ਅਤੇ ਪਿ੍ੰ: ਸੰਜੇ ਸਿੰਗਲਾ ਨੇ ਨਿਭਾਈ | ਇਸ ਮੌਕੇ ਵੱਖ-ਵੱਖ ਸਕੂਲਾਂ ਦੀ ਅਗਵਾਈ ਕਰਨ ਵਾਲੇ ਅਧਿਆਪਕ ਅਤੇ ਕਰਮਚਾਰੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

'ਆਪ' ਸਰਕਾਰ ਪੱਤਰਕਾਰਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ-ਆਗੂ

ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ (ਬਰਨਾਲਾ) ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਾਸ ਕੀਤੇ ਮਤੇ ਰਾਹੀਂ ਸੂਬਾ ਸਰਕਾਰ ਵਲੋਂ ਫ਼ੀਲਡ 'ਚ ਕੰਮ ਕਰਦੇ ...

ਪੂਰੀ ਖ਼ਬਰ »

ਪਿੰਡ ਮਨਾਲ ਵਿਖੇ ਪਸ਼ੂ ਪਾਲਣ ਵਿਭਾਗ ਦੀ ਟੀਮ ਵਲੋਂ ਤੰਦਰੁਸਤ ਪਸ਼ੂਆਂ ਦੇ ਵੈਕਸੀਨ ਲਾ ਕੇ ਮੁਹਿੰਮ ਦੀ ਸ਼ੁਰੂਆਤ

ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਕੈਟਲ ਪੌਂਡ ਮਨਾਲ (ਬਰਨਾਲਾ) ਵਿਖੇ ਅੱਜ ਸਹਾਇਕ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਡਾ: ਕਰਮਜੀਤ ਸਿੰਘ ਕਲਾਲਾ, ਸੀਨੀਅਰ ਵੈਟਰਨਰੀ ਅਫ਼ਸਰ ਬਰਨਾਲਾ ਡਾ: ਜਤਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਪਸ਼ੂ ਪਾਲਨ ਵਿਭਾਗ ਦੀ ਟੀਮ ...

ਪੂਰੀ ਖ਼ਬਰ »

ਬੂਟੇ ਸਾਡੀ ਜਾਨ ਅਤੇ ਧਰਤੀ ਦਾ ਮੁੱਖ ਹਿੱਸਾ ਹਨ-ਵਿਧਾਇਕ ਉੱਗੋਕੇ

ਤਪਾ ਮੰਡੀ, 7 ਅਗਸਤ (ਪ੍ਰਵੀਨ ਗਰਗ)-ਦਿਨ-ਬ-ਦਿਨ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ, ਕਿਉਂਕਿ ਬੂਟੇ ਸਾਡੀ ਜਾਨ ਅਤੇ ਧਰਤੀ ਦਾ ਮੁੱਖ ਹਿੱਸਾ ਹਨ, ਇਨ੍ਹਾਂ ਨਾਲ ਹੀ ਸਾਡਾ ਵਾਤਾਵਰਨ ਸੁਰੱਖਿਅਤ ਰਹਿ ਸਕਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪਸ਼ੂਆਂ ਦੇ ਗੋਟ ਪੌਕਸ ਵੈਕਸੀਨ ਸ਼ੁਰੂ

ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਪਸ਼ੂਆਂ ਨੂੰ ਪਿਛਲੇ ਦਿਨਾਂ ਤੋਂ ਲੈ ਕੇ ਫੈਲ ਰਹੀ ਲੰਪੀ ਸਕਿਨ ਬਿਮਾਰੀ ਕਾਰਨ ਰੋਜ਼ਾਨਾ ਪਸ਼ੂਆਂ ਦੀਆਂ ਮੌਤਾਂ ਹੋ ਰਹੀਆਂ ਹਨ | ਬਿਮਾਰੀ ਤੋਂ ਬਚਾਉਣ ਲਈ ਪੰਜਾਬ ਦੇ ਪਸ਼ੂਆਂ ਨੂੰ ਪਸ਼ੂ ਪਾਲਨ ਵਿਭਾਗ ...

ਪੂਰੀ ਖ਼ਬਰ »

ਪਿੰਡ ਵਜੀਦਕੇ ਕਲਾਂ ਵਿਖੇ ਕੁਰੜ ਰਜਵਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲੀ

ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਿਖੇ ਕੁਰੜ ਰਜਬਾਹੇ ਚੋਂ ਇਕ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲਣ ਦਾ ਪਤਾ ਲੱਗਾ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ਾਮ 6 ਵਜੇ ...

ਪੂਰੀ ਖ਼ਬਰ »

ਸ਼ਹਿਣਾ ਦੀ ਸਿੱਧੂ ਪੱਤੀ ਵਿਖੇ ਪਹਿਲਾ ਵਿਸ਼ਾਲ ਜਾਗਰਣ ਕਰਵਾਇਆ

ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਦੀ ਸਿੱਧੂ ਪੱਤੀ ਵਿਖੇ ਪਹਿਲਾ ਵਿਸ਼ਾਲ ਜਾਗਰਣ ਮਾਤਾ ਚਰਨਜੀਤ ਕੌਰ ਬਾਵਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਜਾਗਰਣ ਦਾ ਉਦਘਾਟਨ ਗੁਰਦੀਪ ਦਾਸ ਬਾਵਾ ਨੇ ਜੋਤੀ ਪ੍ਰਚੰਡ ਕਰਨ ਉਪਰੰਤ ਕੀਤਾ | ਇਸ ਮੌਕੇ ਕਾਂਗਰਸੀ ਆਗੂ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਲੁੱਟ ਦੀ ਕੋਸ਼ਿਸ਼ ਹੋਈ ਨਾਕਾਮ

ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨੇੜੇ ਪੈਟਰੋਲ ਪੰਪ 'ਤੇ ਅੱਜ ਲੁੱਟ ਖੋਹ ਦੀ ਵਾਰਦਾਤ ਉਸ ਸਮੇਂ ਨਾਕਾਮ ਹੋ ਗਈ ਜਦ ਸਾਹਮਣੇ ਢਾਬੇ 'ਤੇ ਮੌਜੂਦ ਲੋਕਾਂ ਨੇ ਰੌਲਾ ਪਾ ਕੇ ਲੁਟੇਰੇ ਭੱਜਣ ਲਈ ਮਜ਼ਬੂਰ ਕਰ ਦਿੱਤੇ | ਪੰਪ ਮਾਲਕ ਗੁਰਬਖਸ਼ ਸਿੰਘ ਵਲੋਂ ਥਾਣਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਚੋਰਾਂ ਨੇ ਬੀਤੀ ਰਾਤ ਦੋ ਪੋਲਟਰੀ ਫਾਰਮਾਂ ਦੇ ਚੌਕੀਦਾਰਾਂ ਨੂੰ ਬਣਾਇਆ ਨਿਸ਼ਾਨਾ

ਟੱਲੇਵਾਲ, 7 ਅਗਸਤ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਪੱਤੀ ਸੇਖਵਾਂ ਰੋਡ 'ਤੇ ਪੈਂਦੇ ਦੋ ਪੋਲਟਰੀ ਫਾਰਮਾਂ ਨੂੰ ਨਿਸ਼ਾਨਾ ਬਣਾਉਂਦਿਆਂ ਚੌਕੀਦਾਰਾਂ ਨੂੰ ਕੋਈ ਵਸਤੂ ਸੁੰਘਾਉਣ ਉਪਰੰਤ ਨਗਦੀ ਅਤੇ ਕੱਪੜੇ ਚੋਰੀ ਕਰ ਕੇ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਰਾਏਸਰ 'ਚ ਇਨਕਲਾਬੀ ਕੇਂਦਰ ਦੇ ਨੌਜਵਾਨਾਂ ਵਲੋਂ ਚੇਤਨਾ ਮਾਰਚ

ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਵਲੋਂ 25ਵਾਂ ਸ਼ਰਧਾਂਜਲੀ ਸਮਾਗਮ ਵਿਲੱਖਣ ਢੰਗ ਨਾਲ ਮਨਾਉਣ ਲਈ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ | ਅੱਜ ਲੋਕ ਕਵੀ ਸੰਤ ਰਾਮ ਉਦਾਸੀ ਦੀ ਜੰਮਣ ਭੋਇੰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂ ਵਿਖੇ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਾਂਝੇ ਤੌਰ 'ਤੇ ਪਿੰਡ ਵਾਸੀਆਂ ਦੀ ਮਦਦ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਸ: ਦਵਿੰਦਰ ਸਿੰਘ ਸੰਧੂ ਦੀ ਪਤਨੀ ਸਰਦਾਰਨੀ ਸੁਰਜੀਤ ਕੌਰ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਹੋਇਆ | ਸ੍ਰੀ ...

ਪੂਰੀ ਖ਼ਬਰ »

ਸ਼ਿਉਰਵੇਅ ਨੇ ਇਕ ਹੋਰ ਵਿਦਿਆਰਥਣ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟੱਲੇਵਾਲ, 7 ਅਗਸਤ (ਸੋਨੀ ਚੀਮਾ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਸ਼ਿਉਰਵੇਅ ਇੰਮੀਗ੍ਰੇਸ਼ਨ ਕੰਪਨੀ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ | ਇਸੇ ਕੜੀ ਤਹਿਤ ਕੰਪਨੀ ਵਲੋਂ ਇਕ ਹੋਰ ਵਿਦਿਆਰਥਣ ਦਾ ਸਟੱਡੀ ਵੀਜ਼ਾ ਲਗਵਾ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀਆਂ ਹਦਾਇਤਾਂ ਅਨੁਸਾਰ ਮੀਟਿੰਗ ਕੀਤੀ ਗਈ | ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਊਧਮ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉੱਗੋਕੇ ਨੇ 19ਵੇਂ ਜਾਗਰਣ ਦਾ ਕੀਤਾ ਉਦਘਾਟਨ

ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਮਾਂ ਜਗਦੰਬੇ ਪ੍ਰਮੇਸ਼ਵਰੀ ਨੈਣਾਂ ਦੇਵੀ ਲੰਗਰ ਕਮੇਟੀ ਉੱਗੋਕੇ ਵਲੋਂ ਲੰਗਰ ਦੀ ਸਮਾਪਤੀ ਉਪਰੰਤ ਸ਼ਾਨਦਾਰ ਜਾਗਰਨ ਉੱਗੋਕੇ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਜਿਸ ਦਾ ਉਦਘਾਟਨ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਜੋਤੀ ਪ੍ਰਚੰਡ ਕਰ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਮਹਾਂਸੰਘ ਵਲੋਂ ਮਨੀ ਮਹੇਸ਼ ਲਈ 19ਵਾਂ ਵਿਸ਼ਾਲ ਭੰਡਾਰਾ ਰਵਾਨਾ

ਬਰਨਾਲਾ, 7 ਅਗਸਤ (ਨਰਿੰਦਰ ਅਰੋੜਾ)-ਸ਼ਿਵ ਸ਼ਕਤੀ ਮਹਾਂਸੰਘ ਰਜਿ: ਬਰਨਾਲਾ ਵਲੋਂ ਸਥਾਨਕ ਪ੍ਰਾਚੀਨ ਸ਼ਿਵ ਮੰਦਰ ਨੇੜੇ ਰੇਲਵੇ ਸਟੇਸ਼ਨ ਤੋਂ 19ਵਾਂ ਵਿਸ਼ਾਲ ਭੰਡਾਰਾ ਕੈਲਾਸ਼ ਦਰਸ਼ਨ ਮਨੀ ਮਹੇਸ਼ ਲਈ ਰਵਾਨਾ ਕੀਤਾ ਗਿਆ | ਇਸ ਭੰਡਾਰੇ ਨੂੰ ਮੰਗੂ ਬਾਬਾ ਜੀ ਸੇਖੇ ਵਾਲੇ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਐਮ.ਡੀ. ਰਣਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਭੁਪਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ 'ਸੱਤ ਰੰਗੀ ਪੀਂਘ' ਦੇ ਨਾਂਅ ਹੇਠ ਮਨਾਇਆ ਗਿਆ ਜਿਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੇ ਆਗੂਆਂ ਦੀ ਮੀਟਿੰਗ

ਮਹਿਲ ਕਲਾਂ, 7 ਅਗਸਤ (ਤਰਸੇਮ ਸਿੰਘ ਗਹਿਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਡਾ: ਸੁਰਜੀਤ ਸਿੰਘ ਛਾਪਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਗੋਬਿੰਦ ਸਕੂਲ ਦੇ ਸਕੇਟਿੰਗ ਖਿਡਾਰੀਆਂ ਦੀ ਚੋਣ ਰਿਜਨਲ ਪੱਧਰ ਲਈ ਹੋਈ

ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਚ ਆਈ.ਸੀ.ਐਸ.ਈ. ਦੇ ਜ਼ੋਨਲ ਪੱਧਰ ਦੇ ਸਕੇਟਿੰਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਅਤੇ ਪਿ੍ੰਸੀਪਲ ਬਿਨੋਏ ਜੋਸ਼ ਨੇ ਦੱਸਿਆ ਸਕੇਟਿੰਗ ਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਆਜ਼ਾਦੀ ਦੇ 75 ਸਾਲਾਂ ਮਹਾਂ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਦੋ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX