ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਪੰਜਾਬ / ਜਨਰਲ

ਬਾਬਾ ਬਕਾਲਾ ਸਾਹਿਬ ਵਿਖੇ ਜੋੜ ਮੇਲਾ ਆਰੰਭ

ਬਾਬਾ ਬਕਾਲਾ ਸਾਹਿਬ, 11 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਸ਼ੁੱਭ ਅਵਸਰ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ 'ਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਜੋੜ ਮੇਲਾ ਅੱਜ ਸ਼ਾਨੋ ਸ਼ੌਕਤ ਨਾਲ ਆਰੰਭ ਹੋ ਗਿਆ | ...

ਪੂਰੀ ਖ਼ਬਰ »

ਹਰਸਿਮਰਤ ਨੇ ਮਜੀਠੀਆ ਦੇ ਬੰਨ੍ਹੀ ਰੱਖੜੀ

ਚੰਡੀਗੜ੍ਹ, 11 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਬਿਕਰਮ ਸਿੰਘ ਮਜੀਠੀਆ ਜਿਹੜੇ ਰੱਖੜੀ ਵਾਲੇ ਦਿਨ ਤੋਂ ਇਕ ਦਿਨ ਪਹਿਲਾਂ ਹੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਕਰਕੇ ਜੇਲ੍ਹ ਤੋਂ ਰਿਹਾਅ ਹੋ ਕੇ ਸਾਢੇ 5 ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਦੇ ਵਰਾਂਡੇ 'ਚੋਂ ਬੱਚੀ ਦੀ ਲਾਸ਼ ਮਿਲੀ

ਅੰਮਿ੍ਤਸਰ, 11 ਅਗਸਤ (ਜਸਵੰਤ ਸਿੰਘ ਜੱਸ)- ਅੱਜ ਬਾਅਦ ਦੁਪਹਿਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪ੍ਰਵੇਸ਼ ਦੁਆਰ ਨੇੜਲੇ ਵਰਾਂਡੇ 'ਚੋਂ ਇਕ ਪੰਜ ਛੇ ਸਾਲਾ ਬੱਚੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ | ਦੇਰ ਸ਼ਾਮ ਤੱਕ ਵੀ ਇਸ ਬੱਚੀ ਦੀ ਸ਼ਨਾਖਤ ਨਹੀਂ ਸੀ ਹੋ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਵਾਲਮੀਕਿ ਸਮਾਜ ਵਲੋਂ ਪੰਜਾਬ ਬੰਦ ਦਾ ਸੱਦਾ ਵਾਪਸ

ਅੰਮਿ੍ਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਵਾਲਮੀਕਿ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਸਮਾਜ ਦੇ ਆਗੂਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਲੈ ਕੇ ਸਾਰਿਆਂ ਦੀਆਂ ਨਜ਼ਰਾਂ ਇਸ ਪਾਸੇ ਲੱਗੀਆਂ ਰਹੀਆਂ | ਇਸ ਦੌਰਾਨ ਦੇਰ ਸ਼ਾਮ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਵਾਲਮੀਕਿ ਸਮਾਜ ਨੇ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ | ਜਾਣਕਾਰੀ ਮੁਤਾਬਕ ਵਾਲਮੀਕਿ ਭਾਈਚਾਰੇ ਨਾਲ ਸੰਬੰਧਿਤ ਵੱਖ-ਵੱਖ ਸੰਗਠਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ | ਇਸ ਸੰਬੰਧ 'ਚ ਅੱਜ ਪਾਵਨ ਵਾਲਮੀਕਿ ਤੀਰਥ ਧਾਮ ਕਮੇਟੀ ਅਤੇ ਹੋਰ ਸੰਗਠਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ 3 ਘੰਟੇ ਮੀਟਿੰਗ ਵੀ ਚੱਲੀ, ਜਿਸ 'ਚ ਡਿਪਟੀ ਕਮਿਸ਼ਨਰ ਅੰਮਿ੍ਤਸਰ ਹਰਪ੍ਰੀਤ ਸਿੰਘ ਸੂਦਨ ਨੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਇਆ | ਪੰਜਾਬ ਸਰਕਾਰ ਵਲੋਂ ਮਿਲੇ ਭਰੋਸੇ ਤੋਂ ਬਾਅਦ ਦੇਰ ਸ਼ਾਮ ਨੂੰ ਉਕਤ ਭਾਈਚਾਰੇ ਦੇ ਵੱਖ-ਵੱਖ ਸੰਗਠਨਾਂ ਵਿਚੋਂ ਬਹੁਤ ਸਾਰਿਆਂ ਨੇ ਸਰਕਾਰ ਦੇ 19 ਅਗਸਤ ਨੂੰ ਮੀਟਿੰਗ ਰੱਖੇ ਜਾਣ ਦੇ ਫ਼ੈਸਲੇ 'ਤੇ ਸਹਿਮਤੀ ਪ੍ਰਗਟ ਕਰਦਿਆਂ ਹੋਇਆਂ ਆਪਣੇ ਬੰਦ ਦੇ ਸੱਦੇ ਨੂੰ ਉਸ ਸਮੇਂ ਤੱਕ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ |

ਖ਼ਬਰ ਸ਼ੇਅਰ ਕਰੋ

 

ਅਮਨ ਅਰੋੜਾ ਵਲੋਂ ਮੀਡੀਆ ਨਾਲ ਹੋਰ ਰਾਬਤਾ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)- ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤੇ ਨੂੰ ਹੋਰ ਵਧਾਉਣ ਅਤੇ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਸੂਬੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਈਸੜੂ ਦੀ ਸਰਕਾਰੀ ਸ਼ਹੀਦੀ ਕਾਨਫ਼ਰੰਸ ਰੱਦ

ਖੰਨਾ/ਈਸੜੂ, 11 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ)-ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ 15 ਅਗਸਤ ਨੂੰ ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਅੱਜ ਖੰਨਾ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਗਿੱਲ ਦੀ ਅਗਵਾਈ 'ਚ 'ਤਿਰੰਗਾ ਪੈਦਲ ਯਾਤਰਾ'

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪਿੰਡ ਠੱਠੀਆਂ ਮਹੰਤਾਂ ਤੋਂ ਠਾਠਾਂ ਮਾਰਦੇ ਕਾਂਗਰਸੀ ਵਰਕਰਾਂ ਦੇ ਇਕੱਠ ਨਾਲ ਤਿਰੰਗਾ ਪੈਦਲ ਯਾਤਰਾ ਕੱਢੀ ਗਈ, ਜੋ ਕਿ ਪੱਟੀ ਵਿਖੇ ਜਾ ਕੇ ਸਮਾਪਤ ਹੋਈ | ਇਸ ...

ਪੂਰੀ ਖ਼ਬਰ »

ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਪਤੀ-ਪਤਨੀ ਦਾ ਕਤਲ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ/ ਵਿਵੇਕ ਹੂੜੀਆ)-ਪਿੰਡ ਝੂਰੜਖੇੜਾ 'ਚ ਬੀਤੀ ਰਾਤ ਇਕ ਵਿਅਕਤੀ ਨੇ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਪਤੀ-ਪਤਨੀ ਦਾ ਕਤਲ ਕਰ ਦਿੱਤਾ | ਘਟਨਾ ਦਾ ਪਤਾ ਲੱਗਣ 'ਤੇ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਰਾਤ ਕਰੀਬ 1 ਵਜੇ ਦੋਵਾਂ ਲਾਸ਼ਾਂ ਨੂੰ ...

ਪੂਰੀ ਖ਼ਬਰ »

ਮੁੱਲਾਂਪੁਰ ਨੇੜੇ ਬੈਂਕ 'ਚੋਂ 7 ਲੱਖ 44 ਹਜ਼ਾਰ ਦੀ ਲੁੱਟ

ਮੁੱਲਾਂਪੁਰ-ਦਾਖਾ, 11 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ 'ਚ ਪਿਸਤੌਲ ਦੀ ਨੋਕ 'ਤੇ ਲੁਟੇਰੇ ਬੈਂਕ ਦੇ ਖ਼ਜ਼ਾਨਚੀ ਕੋਲੋਂ ਲੱਖਾਂ ਰੁਪਏ ਦੀ ਨਕਦੀ ਲੈ ਕੇ ਰਫੂ ਚੱਕਰ ਹੋ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ 33 ਸਕੂਲਾਂ ਦੀ ਐਫੀਲੀਏਸ਼ਨ ਰੱਦ ਕਰਨ ਦੇ ਹੁਕਮਾਂ 'ਤੇ ਰੋਕ

ਐੱਸ. ਏ. ਐੱਸ. ਨਗਰ, 11 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਬੋਰਡ ਵਲੋਂ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ (ਸੇਵਾ-ਮੁਕਤ) ਬੀ. ਸੀ. ਗੁਪਤਾ ਦੀ ਪੜਤਾਲ ਰਿਪੋਰਟ 'ਚ ਫ਼ਰਜ਼ੀ ਦਾਖ਼ਲੇ ਕਰਨ ਦੇ ਦੋਸ਼ੀ 33 ਸਕੂਲਾਂ ਦੀ ਐਫੀਲੀਏਸ਼ਨ ਰੱਦ ਕਰਨ ਅਤੇ 66.25 ਲੱਖ ਰੁਪਏ ...

ਪੂਰੀ ਖ਼ਬਰ »

ਟੈਕਸ ਡਿਫਾਲਟਰ ਤੋਂ ਕੀਤੀ 39 ਕਰੋੜ ਦੀ ਰਿਕਵਰੀ-ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ 'ਐਮਨੈਸਟੀ' ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਖਬੀਰ ਵਲੋਂ ਪ੍ਰਧਾਨ ਮੰਤਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਦੀ ਅਪੀਲ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜੋ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਵਜੋਂ ਮਨਾਈ ਜਾ ...

ਪੂਰੀ ਖ਼ਬਰ »

ਟਰੱਕ ਡਰਾਈਵਰ ਨੇ ਸਪੀਕਰ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ

ਅੰਮਿ੍ਤਸਰ, 11 ਅਗਸਤ (ਰੇਸ਼ਮ ਸਿੰਘ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੋ ਅੱਜ ਇਥੇ ਅੰਮਿ੍ਤਸਰ ਦੇ ਦੌਰੇ 'ਤੇ ਆਏ ਸਨ ਦੀ ਕਾਰ ਨੂੰ ਅੰਮਿ੍ਤਸਰ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ ਜਦੋਂ ਕਿ ਸ: ਸੰਧਵਾਂ ਇਸੇ ਕਾਰ 'ਚ ਬੈਠੇ ਸਨ | ਇਸ ਹਾਦਸੇ ...

ਪੂਰੀ ਖ਼ਬਰ »

ਸੰਤ ਹਰਨਾਮ ਸਿੰਘ ਖ਼ਾਲਸਾ ਸਮੇਤ ਕਈ ਆਗੂਆਂ ਵਲੋਂ ਬਾਠ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਘੁਮਾਣ, 11 ਅਗਸਤ (ਬੰਮਰਾਹ)-ਪਿਛਲੇ ਦਿਨੀਂ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਧਰਮਪਤਨੀ ਅਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੀ ਮਾਤਾ ਸਰਬਜੀਤ ਕÏਰ ਬਾਠ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ ਵਿਚ ਪੰਜਾਬ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਦੇ ਉਪ ਕੁਲਪਤੀ ਦੇ ਵਿਦੇਸ਼ ਦੌਰੇ ਤੋਂ ਨਿਰਾਸ਼ ਨੇ ਮੁੱਖ ਮੰਤਰੀ-ਵਾਪਸ ਸੱਦਿਆ

ਲੁਧਿਆਣਾ, 11 ਅਗਸਤ (ਪੁਨੀਤ ਬਾਵਾ)-ਪੰਜਾਬ ਅੰਦਰ ਲੰਪੀ ਚਮੜੀ ਰੋਗ ਜਾਂ ਚਮੜੀ ਵਿਚ ਗੱਠਾਂ ਦੀ ਬਿਮਾਰੀਆਂ ਨੇ ਪੰਜਾਬ ਦੀਆਂ ਮੱਝਾਂ ਤੇ ਗਾਵਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਅਜਿਹੇ ਔਖੇ ਸਮੇਂ ਵਿਚ ਪਸ਼ੂ ਧਨ ਦੀ ਸੰਭਾਲ ਕਰਨ ਵਾਲੀ ਗੁਰੂ ਅੰਗਦ ਦੇਵ ਵੈਟਰਨਰੀ ਤੇ ...

ਪੂਰੀ ਖ਼ਬਰ »

ਗਿਰੀਰਾਜ ਨੇ ਸ਼ੇਅਰ ਕੀਤੀ ਕੁੱਤੇ ਦੀ 2 ਸ਼ੇਰਾਂ ਨਾਲ ਲੜਨ ਦੀ ਵੀਡੀਓ ਹਟਾਈ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵਲੋਂ ਐਨ.ਡੀ.ਏ. ਸਰਕਾਰ ਨੂੰ ਅਗਲੀਆਂ ਲੋਕ ਸਭਾ ਚੋਣਾਂ ਲਈ 'ਚਿੰਤਾ' ਕਰਨ ਬਾਰੇ ਕਹਿਣ ਦੇ ਇਕ ਦਿਨ ਬਾਅਦ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਵੀਰਵਾਰ ਨੂੰ ਇਕ ਵੀਡੀਓ ਟਵੀਟ ਕੀਤੀ ਹੈ ਜਿਸ 'ਚ ...

ਪੂਰੀ ਖ਼ਬਰ »

ਬਾਡੀਬਿਲਡਰ ਦੀ ਜਹਾਜ਼ 'ਚ ਸਿਗਰਟ ਪੀਣ ਦੀ ਵੀਡੀਓ ਵਾਇਰਲ- ਸਿੰਧੀਆ ਵਲੋਂ ਜਾਂਚ ਦੇ ਹੁਕਮ

ਨਵੀਂ ਦਿੱਲੀ, 11 ਅਗਸਤ (ਏਜੰਸੀ)- ਸਪਾਈਸ ਜੈੱਟ ਦੀ ਇਕ ਉਡਾਨ 'ਚ ਬਾਡੀ ਬਿਲਡਰ ਬੌਬੀ ਕਟਾਰੀਆ ਦੀ ਸਿਗਰਟ ਪੀਣ ਦੀ ਵੀਡੀਓ ਵਾਇਰਲ ਹੋਣ ਦੇ ਬਾਅਦ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਵੀਰਵਾਰ ਨੂੰ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ | ਵੀਡੀਓ 'ਚ ਦਿਖਾਈ ਦਿੰਦਾ ...

ਪੂਰੀ ਖ਼ਬਰ »

ਮੋਦੀ ਨੇ ਵੈਂਕੇਈਆ ਨਾਇਡੂ ਦੀ ਵਿਚਾਰਧਾਰਾ ਪ੍ਰਤੀ ਵਚਨਬੱਧਤਾ ਦੀ ਕੀਤੀ ਪ੍ਰਸੰਸਾ

ਨਵੀਂ ਦਿੱਲੀ, 11 ਅਗਸਤ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕੇਈਆ ਨਾਇਡੂ ਦੀ ਵਿਚਾਰਧਾਰਾ ਪ੍ਰਤੀ ਵਚਨਬੱਧਤਾ ਦੀ ਪ੍ਰਸੰਸਾ ਕੀਤੀ, ਜਿਸ ਨੇ ਉਨ੍ਹਾਂ ਨੂੰ ਇਕ ਅਜਿਹੀ ਪਾਰਟੀ (ਭਾਜਪਾ) 'ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਿਸ ...

ਪੂਰੀ ਖ਼ਬਰ »

ਮਜੀਠੀਆ ਨੂੰ ਮਿਲਣ ਵਾਲਿਆਂ ਦਾ ਲੱਗਾ ਰਿਹਾ ਤਾਂਤਾ

ਚੰਡੀਗੜ੍ਹ, 11 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਬਿਕਰਮ ਸਿੰਘ ਮਜੀਠੀਆ ਦੇ ਸਾਢੇ ਪੰਜ ਮਹੀਨੇ ਤੋਂ ਬਾਅਦ ਜ਼ਮਾਨਤ ਮਿਲਣ 'ਤੇ ਬੀਤੀ ਰਾਤ ਆਪਣੇ ਚੰਡੀਗੜ੍ਹ ਸਥਿਤ ਘਰ ਵਿਖੇ ਪਹੁੰਚਣ ਤੋਂ ਬਾਅਦ ਅੱਜ ਸਵੇਰ ਤੋਂ ਸ਼ਾਮ ਤੱਕ ਸ਼੍ਰੋਮਣੀ ...

ਪੂਰੀ ਖ਼ਬਰ »

ਪਾਕਿ ਜਲ ਸੈਨਾ ਨੇ 9 ਭਾਰਤੀ ਡੁੱਬਣੋਂ ਬਚਾਏ

ਕਰਾਚੀ, 11 ਅਗਸਤ (ਏਜੰਸੀ)-ਪਾਕਿਸਤਾਨੀ ਜਲ ਸੈਨਾ ਨੇ ਕਿਹਾ ਕਿ ਉਸ ਨੇ 9 ਭਾਰਤੀ ਚਾਲਕ ਦਲ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਜਹਾਜ਼ ਦੇ ਅਰਬ ਸਾਗਰ 'ਚ ਡੁੱਬਣ ਦੇ ਬਾਅਦ ਡੁੱਬਣ ਤੋਂ ਬਚਾਇਆ | ਪਾਕਿਸਤਾਨ ਜਲ ਸੈਨਾ ਦੇ ਜਨ ਸੰਪਰਕ ਡਾਇਰੈਕਟਰ ਜਨਰਲ ਨੇ ਇਕ ਬਿਆਨ 'ਚ ਕਿਹਾ ਕਿ ਇਹ ...

ਪੂਰੀ ਖ਼ਬਰ »

ਦਿੱਲੀ 'ਚ 3 ਲੜਕੀਆਂ ਅਗਵਾ ਕਰਕੇ ਜਬਰ ਜਨਾਹ

ਨਵੀਂ ਦਿੱਲੀ, 11 ਅਗਸਤ (ਏਜੰਸੀ)-ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਹਣੀ 'ਚ ਤਿੰਨ ਲੜਕੀਆਂ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਅਗਵਾ ਕਰਕੇ ਜਬਰ ਜਨਾਹ ਕੀਤਾ ਗਿਆ | ਪੁਲਿਸ ਨੇ ਅੱਗੇ ਦੱਸਿਆ ਕਿ ਇਸ ਮਾਮਲੇ 'ਚ ਦੋ ਔਰਤਾਂ ਸਮੇਤ 4 ਲੋਕਾਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX