ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  17 minutes ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  about 2 hours ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  about 3 hours ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 4 hours ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 5 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 5 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 6 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 6 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 7 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 7 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 3 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 8 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 9 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 9 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 10 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 11 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 11 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 11 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 12 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 12 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 12 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  about 1 hour ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  38 minutes ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  about 1 hour ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  about 1 hour ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਖੰਨਾ / ਸਮਰਾਲਾ

ਘੋੜ ਸਵਾਰਾਂ ਦੀ ਅਗਵਾਈ ਵਿਚ ਦੁਸਹਿਰੇ ਦੀ ਝੰਡਾ ਰਸਮ ਨਿਭਾਈ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਦੁਸਹਿਰਾ ਕਮੇਟੀ ਖੰਨਾ ਵਲੋਂ ਸ਼ਹਿਰ ਵਿਚ ਦੁਸਹਿਰੇ ਦੇ ਤਿਉਹਾਰ ਨੂੰ ਸ਼ੁਰੂ ਕਰਨ ਲਈ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਹੋਰ ਪਤਵੰਤਿਆਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਿਚ ਮਨਾਇਆ ਗਿਆ ਸੁਤੰਤਰਤਾ ਦਿਵਸ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਚ ਆਜ਼ਾਦੀ ਦਾ ਦਿਹਾੜਾ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪੂਰੇ ਸਕੂਲ ਨੂੰ ਤਿਰੰਗੇ ਝੰਡਿਆਂ, ਗ਼ੁਬਾਰਿਆਂ, ਲੜੀਆਂ ਆਦਿ ਨਾਲ ਸਜਾਇਆ ਗਿਆ | ਜਿਸ ਨਾਲ ਸਕੂਲ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਸ਼ੁਰੂ

ਬੀਜਾ, 12 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ ਹੈ¢ ਇਸ ਮੌਕੇ ਗੁਰੂ ਘਰ ਦੇ ਪ੍ਰਬੰਧਕਾਂ ਤੇ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਧਮੋਟ ਸਕੂਲ ਵਿਚ ਭਾਰਤ ਨਸ਼ਾ ਮੁਕਤੀ ਅਭਿਆਨ ਤਹਿਤ ਸਮਾਗਮ

ਪਾਇਲ, 12 ਅਗਸਤ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਧਮੋਟ ਕਲਾਂ ਵਿਖੇ ਕੈਪਟਨ ਮਨਜੀਤ ਸਿੰਘ ਗਿੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਵੇਰ ਦੀ ਸਭਾ ਵਿਚ ਪਿ੍ੰਸੀਪਲ ਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਰਤ ਨਸ਼ਾ ਮੁਕਤੀ ਅਭਿਆਨ ਤਹਿਤ ਸਮਾਗਮ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨੇ ਅਹਿਮਦਗੜ੍ਹ ਦੀਆਂ ਗਊਸ਼ਾਲਾ ਵੀ ਲਪੇਟ 'ਚ ਲਈਆਂ

ਅਹਿਮਦਗੜ੍ਹ, 12 ਅਗਸਤ (ਪੁਰੀ)-ਪੰਜਾਬ ਅੰਦਰ ਲੰਮੀ ਸਕਿਨ ਬਿਮਾਰੀ ਨੇ ਸਥਾਨਕ ਗਊਸ਼ਾਲਾਵਾਂ ਵਿਚ ਵੀ ਦਸਤਕ ਦੇ ਦਿੱਤੀ | ਕੱਲ੍ਹ ਹੀ ਪੀੜਤ ਹੋਈਆਂ ਕਰੀਬ 35 ਦੂਧਾਰੁ ਗਊਆਂ ਵਿਚੋਂ ਬੀਤੀ ਰਾਤ ਪੰਜ ਗਊਆਂ ਨੇ ਦਮ ਤੋੜ ਗਈਆਂ ਅਤੇ ਬਾਕੀ 30 ਦੇ ਕਰੀਬ ਹਾਲੇ ਵੀ ਇਸ ਬਿਮਾਰੀ ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਪਾਇਲ, 12 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਮੋਹਣ ਸਿੰਘ ਕੌਂਸਲਰ, ਸਾਬਕਾ ਸਰਪੰਚ ਮਨਦੀਪ ਸਿੰਘ, ਗੁਰਦੀਪ ਸਿੰਘ ਚਾਪੜਾ, ਨਾਥ ਸਿੰਘ ਚੀਮਾ, ਕੁਲਵੰਤ ਸਿੰਘ ਚੀਮਾ, ਵਰਿੰਦਰ ਕੁਮਾਰ, ...

ਪੂਰੀ ਖ਼ਬਰ »

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਅੰਤਰ-ਰਾਸ਼ਟਰੀ ਯੁਵਾ ਦਿਵਸ ਐਨ.ਐੱਸ.ਐੱਸ ਅਤੇ ਰੈੱਡ ਰੀਬਨ ਕਲੱਬ ਵੱਲੋਂ ਮਨਾਇਆ ਗਿਆ¢ ਕਾਲਜ ਦੇ ਡਾਇਰੈਕਟਰ ਡਾ: ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਭਾਗ ਲੈਣ ਲਈ ...

ਪੂਰੀ ਖ਼ਬਰ »

ਸੁਤੰਤਰਤਾ ਉਤਸਵ ਨੂੰ ਮਨਾਉਣ ਲਈਾ ਭਾਜਪਾ ਆਗੂ ਕਈ ਵਿੱਦਿਅਕ ਸੰਸਥਾਵਾਂ ਵਿਚ ਪੁੱਜੇ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-75ਵੇਂ ਸੁਤੰਤਰਤਾ ਉਤਸਵ ਨੂੰ ਪੂਰੇ ਧੂਮਧਾਮ ਨਾਲ ਮਨਾਉਣ ਲਈਾ ਭਾਰਤੀ ਜਨਤਾ ਪਾਰਟੀ ਦੇ ਆਗੂ ਏ.ਐੱਸ.ਕਾਲਜ ਸਮੇਤ ਕਈ ਹੋਰ ਵਿੱਦਿਅਕ ਸੰਸਥਾਵਾਂ ਵਿਚ ਪੁੱਜੇ ਅਤੇ ਸੰਸਥਾਵਾਂ ਦੇ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

15 ਅਗਸਤ ਨੂੰ ਲੱਗ ਰਹੇ ਖ਼ੂਨਦਾਨ ਕੈਂਪ ਸੰਬੰਧੀ ਮੀਟਿੰਗ

ਅਹਿਮਦਗੜ੍ਹ, 12 ਅਗਸਤ (ਸੋਢੀ)-ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ 15 ਅਗਸਤ ਨੂੰ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਇਆ ਜਾਣ ਵਾਲੇ ਦੂਸਰੇ ਖ਼ੂਨਦਾਨ ਕੈਂਪ ਸਬੰਧੀ ਜ਼ਰੂਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ...

ਪੂਰੀ ਖ਼ਬਰ »

ਗੁਰਜੋਤ ਸਿੰਘ ਕੋਟ ਗੰਗੂ ਰਾਏ ਦੇ ਨੰਬਰਦਾਰ ਨਿਯੁਕਤ

ਕੁਹਾੜਾ, 12 ਅਗਸਤ (ਸੰਦੀਪ ਸਿੰਘ ਕੁਹਾੜਾ)-ਮਾਣਯੋਗ ਡੀ.ਸੀ ਲੁਧਿਆਣਾ ਵਲੋਂ ਗੁਰਜੋਤ ਸਿੰਘ ਪੁੱਤਰ ਚਮਕੌਰ ਸਿੰਘ ਨੂੰ ਪਿੰਡ ਕੋਟ ਗੰਗੂ ਰਾਏ ਦੇ ਹਰੀਆ ਪੱਤੀ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ ਹੈ | ਜਿਸ ਸਬੰਧੀ ਸੁਪਰਡੈਂਟ ਪ੍ਰਭਜੀਤ ਸਿੰਘ ਵਲੋਂ ਗੁਰਜੋਤ ਸਿੰਘ ਨੂੰ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਲੱਗ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਲੁਧਿਆਣਾ, 12 ਅਗਸਤ ( ਅ. ਬ. )-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਡਾਕਟਰ ਸਰੂਪ ਸਿੰਘ ਅਲੱਗ ਹੋਰਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨਾਂ ਦੇ ਗ੍ਰਹਿ ਵਿਖੇ ਪਧਾਰੇ | ਉਨ੍ਹਾਂ ਨੇ ਸਰਦਾਰਨੀ ਅਲੱਗ ਨਾਲ ਡੂੰਘੇ ਦੁਖ ਦਾ ...

ਪੂਰੀ ਖ਼ਬਰ »

ਈਸੜੂ ਸ਼ਹੀਦੀ ਕਾਨਫ਼ਰੰਸ ਕਾਰਨ ਬਦਲਿਆ ਟ੍ਰੈਫਿਕ ਦਾ ਰੂਟ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ ਪੀ ਰਵੀ ਕੁਮਾਰ ਦੇ ਹੁਕਮਾਂ 'ਤੇ ਈਸੜੂ ਵਿਚ ਹੋ ਰਹੀ ਸ਼ਹੀਦੀ ਕਾਨਫ਼ਰੰਸ ਕਾਰਨ ਟ੍ਰੈਫਿਕ ਦਾ ਬਦਲਵਾਂ ਰੂਟ ਤਿਆਰ ਕੀਤਾ ਗਿਆ ਹੈ | ਟਰੈਫਿਕ ਇੰਚਾਰਜ ਪਰਮਜੀਤ ਸਿੰਘ ਚਕੋਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇਤਿਹਾਸਿਕ ਧਰਤੀ 'ਤੇ ਬਣੇਗਾ ਹੋਮਿਓਪੈਥੀ ਕਾਲਜ ਤੇ ਹਸਪਤਾਲ, ਵਿਭਾਗ ਨੇ ਮੰਗੀ ਜ਼ਮੀਨ

ਮਾਛੀਵਾੜਾ ਸਾਹਿਬ, 12 ਅਗਸਤ (ਸੁਖਵੰਤ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਮਾਛੀਵਾੜਾ ਸਾਹਿਬ 'ਚ ਲੰਮੇ ਸਮੇਂ ਬਾਅਦ ਮੈਡੀਕਲ ਸਹੂਲਤਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬਾ ਪੱਧਰੀ ਹੋਮਿਓਪੈਥੀ ਕਾਲਜ ਅਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਆਰੰਭ

ਦੋਰਾਹਾ, 12 ਅਗਸਤ (ਮਨਜੀਤ ਸਿੰਘ ਗਿੱਲ)-ਅੱਜ ਹਲਕਾ ਪਾਇਲ ਦੀ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਆਜ਼ਾਦੀ ਦੇ 75ਵੇਂ ਦਿਵਸ ਨੂੰ ਮੱਦੇਨਜ਼ਰ ਰੱਖਦਿਆਂ ਪਿੰਡ ਕੱਦੋਂ ਤੋਂ ਦੋਰਾਹਾ ਸ਼ਹਿਰ ਤੱਕ ਪੈਦਲ ਤਿਰੰਗਾ ਯਾਤਰਾ ਆਰੰਭੀ ...

ਪੂਰੀ ਖ਼ਬਰ »

ਮੁੱਖ ਬਾਜ਼ਾਰ ਚੌਕ ਵਿਚ ਲਗਦਾ ਜਾਮ ਰਾਹਗੀਰਾਂ ਲਈ ਬਣਿਆ ਵੱਡੀ ਮੁਸੀਬਤ

ਮਲੌਦ, 12 ਅਗਸਤ (ਸਹਾਰਨ ਮਾਜਰਾ)-ਮੇਨ ਬਾਜ਼ਾਰ ਚੌਕ ਵਿਚ ਕੁੱਝ ਕੁ ਮਿੰਟ ਬਾਅਦ ਜਾਮ ਲੱਗਣਾ ਲੁਧਿਆਣੇ ਦੇ ਚੌੜੇ ਬਾਜ਼ਾਰ ਦਾ ਭੁਲੇਖਾ ਪਾਉਂਦਾ ਹੈ | ਇੱਥੇ ਦਿਨ ਵੇਲੇ ਲਗਦੇ ਟਰੈਫ਼ਿਕ ਜਾਮ ਕਾਰਨ ਇਲਾਕੇ ਦੇ 35-40 ਪਿੰਡਾਂ ਦੇ ਰਾਹਗੀਰਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਜਸਲੀਨ ਕੌਰ ਭੁੱਲਰ ਵਲੋਂ ਆਜ਼ਾਦੀ ਦਿਹਾੜੇ ਨੂੰ ਮਨਾਉਣ ਸੰਬੰਧੀ ਮੀਟਿੰਗ

ਪਾਇਲ, 12 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਬ ਡਵੀਜ਼ਨਲ ਪਾਇਲ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਦਾਣਾ ਮੰਡੀ ਪਾਇਲ ਵਿਖੇ ਮਨਾਇਆ ਜਾ ਰਿਹਾ ਹੈ¢ ਇਸ ਨੂੰ ਅੰਤਿਮ ਛੋਹਾਂ ਦੇਣ ਲਈ ਐੱਸ.ਡੀ.ਐੱਮ ਪਾਇਲ ਜਸਲੀਨ ਕੌਰ ਭੁੱਲਰ ਵਲੋਂ ਤਹਿਸੀਲ ਪਾਇਲ ਦੇ ਅਧਿਕਾਰੀਆਂ , ...

ਪੂਰੀ ਖ਼ਬਰ »

ਦਿਨ-ਦਿਹਾੜੇ ਵਿਅਕਤੀ ਨੇ ਘਰ 'ਚ ਕੀਤੀ ਚੋਰੀ

ਖੰਨਾ, 12 ਅਗਸਤ (ਮਨਜੀਤ ਸਿੰਘ ਧੀਮਾਨ)-ਸ਼ਹਿਰ ਵਿਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ | ਪਿਛਲੇ ਹਫ਼ਤੇ ਸਮਰਾਲਾ ਰੋਡ ਮਾਡਲ ਟਾਊਨ 'ਚ ਚਾਰ ਘਰਾਂ ਦੇ ਵਿਚ ਚੋਰੀ ਹੋ ਚੁੱਕੀ ਹੈ | ਅੱਜ ਦਿਨ ਦਿਹਾੜੇ ਸਮਾਧੀ ਰੋਡ ਗਲੀ ਨੰਬਰ 2 ਵਿਚ ਇਕ ਚੋਰ ਨੇ ਇਕ ਬਿਜਲੀ ...

ਪੂਰੀ ਖ਼ਬਰ »

ਟੈਗੋਰ ਸਕੂਲ ਵਿਖੇ ਸੁਤੰਤਰਤਾ ਦਿਵਸ ਸਮਾਗਮ

ਸਾਹਨੇਵਾਲ, 12 ਅਗਸਤ (ਅਮਰਜੀਤ ਸਿੰਘ ਮੰਗਲੀ/ਹਨੀ ਚਾਠਲੀ)-ਸਾਹਨੇਵਾਲ ਅਗਸਤ ਅਮਰਜੀਤ ਸਿੰਘ ਮੰਗਲੀ ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਸਾਰੇ ਵਿਦਿਆਰਥੀ' ਹਰ ਘਰ ਤਿਰੰਗਾ' ਲਹਿਰ ...

ਪੂਰੀ ਖ਼ਬਰ »

ਭੁੱਕੀ ਸਮੇਤ ਇਕ ਵਿਅਕਤੀ ਕਾਬੂ

ਖੰਨਾ, 12 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ 'ਚ ਸਿਟੀ-2 ਖੰਨਾ ਪੁਲਸ ਨੇ 9 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਗਸ਼ਤ ਦੌਰਾਨ ਪੁਲਸ ਪਾਰਟੀ ਸਮੇਤ ਸੂਆ ...

ਪੂਰੀ ਖ਼ਬਰ »

ਦਸਤਾਰ ਦੀ ਸ਼ਾਨ ਨੂੰ ਹੋਰ ਉੱਚਾਈਆਂ 'ਤੇ ਪਹੁੰਚਾਉਂਦੀ ਹੈ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ'

ਜਲੰਧਰ, 12 ਅਗਸਤ (ਜਸਪਾਲ ਸਿੰਘ)-ਉੱਘੇ ਅਦਾਕਾਰ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ' ਵੀ ਆਮ ਹਿੰਦੀ ਫਿਲਮਾਂ ਤੋਂ ਵੱਖਰੀ ਅਤੇ ਦਿਲ ਨੂੰ ਛੂਹ ਜਾਣ ਵਾਲੀ ਅਜਿਹੀ ਫਿਲਮ ਹੈ, ਜੋ ਦਰਸ਼ਕਾਂ ਨੂੰ ਵਾਰ-ਵਾਰ ਭਾਵੁਕ ਕਰਦੀ ਹੈ | ਫ਼ਿਲਮ 'ਚ ਸ੍ਰੀ ਦਰਬਾਰ ਸਾਹਿਬ 'ਤੇ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਸ਼ਹੀਦਾਂ ਦਾ ਅਪਮਾਨ ਮੰਦਭਾਗਾ-ਚੀਮਾ/ਹੀਰਾ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸਮਾਗਮ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਖਰਚੇ ਦਾ ਹਵਾਲਾ ਦੇ ਕੇ ਰੱਦ ਕਰਨਾ ਸਾਡੇ ਮਹਾਨ ਸ਼ਹੀਦਾਂ ਦਾ ਅਪਮਾਨ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀ.ਜੇ.ਪੀ ਕਿਸਾਨ ...

ਪੂਰੀ ਖ਼ਬਰ »

ਥਾਣਾ ਸਦਰ ਖੰਨਾ ਪੁਲਿਸ ਨੇ ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀ ਕੀਤੇ ਕਾਬੂ

ਖੰਨਾ, 12 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ 40 ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ ਨਛੱਤਰ ਨੇ ਕਿਹਾ ਕਿ ਏ.ਐੱਸ.ਆਈ ਅਵਤਾਰ ਸਿੰਘ ਪੁਲਸ ਪਾਰਟੀ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ ਮੁਹਿੰਮ' ਤਹਿਤ ਸਾਹਨੇਵਾਲ ਨਗਰ ਕੌਂਸਲ ਨੇ ਟੀਮ ਕੀਤੀ ਰਵਾਨਾ

ਸਾਹਨੇਵਾਲ, 12 ਅਗਸਤ-(ਹਨੀ ਚਾਠਲੀ)-ਭਾਰਤ ਸਰਕਾਰ ਵੱਲੋਂ ਚਲਾਏ ਗਏ ਅਭਿਆਨ 'ਹਰ ਘਰ ਤਿਰੰਗਾ ਮੁਹਿੰਮ' ਤਹਿਤ ਨਗਰ ਕੌਂਸਲ ਸਾਹਨੇਵਾਲ ਵਿਖੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਸੈਨੇਟਰੀ ਸੁਪਰਡੈਂਟ ਜਸਵੀਰ ਸਿੰਘ ਦੀ ਦੇਖ ਰੇਖ 'ਚ ਆਜ਼ਾਦੀ ਦਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਖੰਨਾ ਸੰਸਥਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ ਸ਼ਾਨਦਾਰ ਬੈਂਡ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਖੰਨਾ ਦੀ ਸੰਸਥਾ ਆਈਲਟਸ ਅਤੇ ਵੀਜ਼ਾ ਸੰਬੰਧੀ ਸੇਵਾਵਾਂ ਵਿਚ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਅਤੇ ਇਹ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਨਾਨਕ ਸ਼ਰਨ ਰਾਗ ਰਤਨ ਅਕੈਡਮੀ ਦੱਧਾਹੂਰ ਵਿਖੇ ਬੂਟੇ ਲਗਾਏ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਾਨਕ ਸ਼ਰਨ ਰਾਗ ਰਤਨ ਅਕੈਡਮੀ (ਰਜਿ:) ਦੱਧਾਹੂਰ ਵਿਖੇ ਦਾਦੂ ਗੁਰਜੀਤ ਸਿੰਘ ਮੁੱਖ ਪ੍ਰਬੰਧਕ ਦੀ ਦੇਖ-ਰੇਖ ਹੇਠ ਵਾਤਾਵਰਨ ਦੀ ਸੰਭਾਲ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਜੱਥੇ ਅਤੇ ਅਕੈਡਮੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਏ. ਐੱਸ. ਮਾਡਰਨ ਸਕੂਲ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਏ.ਐੱਸ.ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦੇ ਪੂਰਵ ਸੰਧਿਆ 'ਤੇ 75ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਦਿਆਲਪੁਰਾ ਨੇ ਮਨਜ਼ੂਰ ਕਰਵਾਇਆ ਸਮਰਾਲਾ ਹਲਕੇ ਲਈ ਹੋਮਿਓਪੈਥਿਕ ਮੈਡੀਕਲ ਕਾਲਜ

ਸਮਰਾਲਾ, 12 ਅਗਸਤ (ਗੋਪਾਲ ਸੋਫਤ)-ਪਿਛਲੇ 75 ਸਾਲਾਂ ਤੋਂ ਵਿਕਾਸ ਨੂੰ ਤਰਸ ਰਿਹਾ ਹਲਕੇ ਸਮਰਾਲਾ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੇ 75ਵੇਂ ਆਜ਼ਾਦੀ ਦਿਹਾੜੇ 'ਤੇ ਇਕ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ ¢ ਸਥਾਨਕ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਯਤਨਾਂ ਸਦਕਾ ਸਮਰਾਲਾ ਹਲਕੇ ਅਧੀਨ ਇਤਿਹਾਸਕ ਨਗਰ ਸ੍ਰੀ ਮਾਛੀਵਾੜਾ ਸਾਹਿਬ ਵਿਖੇ ਸਰਕਾਰ ਵਲੋਂ ਪੰਜਾਬ ਵਿਚ ਇਕ ਹੋਰ ਹੋਮਿਉਪੈਥੀ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ¢ ਆਮ ਆਦਮੀ ਪਾਰਟੀ ਦੇ ਸੁਖਵਿੰਦਰ ਸਿੰਘ ਗਿੱਲ ਅਨੁਸਾਰ ਸਰਕਾਰ ਵਲੋਂ ਨਗਰ ਕੌਂਸਲ ਮਾਛੀਵਾੜਾ ਤੋਂ ਇਹ ਕਾਲਜ ਅਤੇ ਹਸਪਤਾਲ ਖੋਲ੍ਹਣ ਲਈ ਚਾਰ ਏਕੜ ਜ਼ਮੀਨ ਮੰਗ ਲਈ ਗਈ ਹੈ¢ ਇਸ ਹੋਮਿਉਪੈਥੀ ਹਸਪਤਾਲ ਅਤੇ ਮੈਡੀਕਲ ਕਾਲਜ ਖੁੱਲ੍ਹਣ ਨਾਲ ਜਿੱਥੇ ਦੂਰ ਦੁਰਾਡਿਓਾ ਵਿਦਿਆਰਥੀ ਇੱਥੇ ਡਾਕਟਰੀ ਦੀ ਪੜ੍ਹਾਈ ਕਰਨ ਲਈ ਆਉਣਗੇ ਉੱਥੇ ਇਸ ਕਾਲਜ ਵਿਚ ਬਣਨ ਵਾਲੇ ਹਸਪਤਾਲ ਵਿਚ ਹੋਮਿਉਪੈਥੀ ਵਿਧੀ ਰਾਹੀਂ ਇਲਾਜ ਕਰਾਉਣ ਵਾਲੇ ਆਸ ਪਾਸ ਦੇ ਤਿੰਨ ਜ਼ਿਲਿ੍ਹਆਂ ਦੇ ਲੋਕਾਂ ਨੂੰ ਵੀ ਮੁਫ਼ਤ ਸੇਵਾਵਾਂ ਦੀ ਸਹੂਲਤ ਹੋਵੇਗੀ¢ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਆਪ ਆਗੂ ਤੇਜਿੰਦਰ ਸਿੰਘ ਮਿੰਟੂ ਗਰੇਵਾਲ, ਬਲਾਕ ਪ੍ਰਧਾਨ ਕਸ਼ਮੀਰੀ ਲਾਲ, ਨਗਰ ਕੌਂਸਲਰ ਅਤੇ ਸਾਬਕਾ ਪ੍ਰਧਾਨ ਮੰਗਤ ਰਾਏ ਮਾਲਵਾ ਮਨਿੰਦਰਜੀਤ ਸਿੰਘ ਜਾਉਗੇ ਬਜਾਜ ਆਟੋ ਟਰੱਕ ਯੂਨੀਅਨ ਦੇ ਪ੍ਰਧਾਨ ਪਵਨੀਪ ਸਿੰਘ ਮਾਦਪੁਰ ਨੇ ਵੀ ਸਮਰਾਲਾ ਹਲਕੇ ਨੂੰ ਇਕ ਇਹ ਮੈਡੀਕਲ ਕਾਲਜ ਅਤੇ ਹਸਪਤਾਲ ਮਿਲਣ ਤੇ ਖ਼ੁਸ਼ੀ ਪ੍ਰਗਟ ਕੀਤੀ ਹੈ¢

ਖ਼ਬਰ ਸ਼ੇਅਰ ਕਰੋ

 

ਆਜ਼ਾਦੀ ਅੰਮਿ੍ਤ ਮਹਾਂ ਉਤਸਵ ਮੌਕੇ ਝੰਡਾ ਮਾਰਚ ਕੱਢਿਆ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਡੀ.ਏ.ਵੀ ਪਬਲਿਕ ਸਕੂਲ ਖੰਨਾ ਵਿਖੇ ਆਜ਼ਾਦੀ ਅੰਮਿ੍ਤ ਮਹਾਂ ਉਤਸਵ ਮੌਕੇ ਵਿਦਿਆਰਥੀਆਂ ਵਲੋਂ ਸਕੂਲ ਦੇ ਵਿਹੜੇ ਵਿਚ ਝੰਡਾ ਮਾਰਚ ਕੱਢਿਆ ਗਿਆ ਅਤੇ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ | ਉਨ੍ਹਾਂ ਕਿਹਾ ਕਿ ਇਹ ਤਿਰੰਗਾ ਸਾਡੇ ਦੇਸ਼ ਦਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ ਸੰਭਾਲ ਲਈ ਖ਼ਾਲਸਾ ਸਕੂਲ 'ਚ ਬੂਟੇ ਲਗਾਏ

ਖੰਨਾ, 12 ਅਗਸਤ (ਮਨਜੀਤ ਸਿੰਘ ਧੀਮਾਨ)-ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ (ਖ਼ਾਲਸਾ ਸਕੂਲ) ਵਿਖੇ ਪਿ੍ੰਸੀਪਲ ਭਿੰਦਰਪਾਲ ਕੌਰ ਦੀ ਅਗਵਾਈ ਵਿਚ ਵਾਤਾਵਰਨ ਦੀ ਸੰਭਾਲ ਲਈ 150 ਦੇ ਕਰੀਬ ਬੂਟੇ ਸਕੂਲ ਵਿਚ ਲਗਾਏ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਰੁੱਖ ਸਾਡੇ ...

ਪੂਰੀ ਖ਼ਬਰ »

ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਵਲੋਂ ਪੱਤਰਕਾਰਾਂ ਨਾਲ ਵਿਚਾਰ ਗੋਸ਼ਟੀ

ਮਲੌਦ, 12 ਅਗਸਤ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਦੇ ਮੁਖੀ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਨਾਲ ਵੱਖ-ਵੱਖ ਅਦਾਰਿਆਂ ਦੇ ਪੱਤਰਕਾਰਾਂ ਵੱਲੋਂ ਵਿਚਾਰ ਗੋਸ਼ਟੀ ਕੀਤੀ ਗਈ ਸੰਤ ਖ਼ਾਲਸਾ ਨੇ ਵਿਰਸੇ ਵਿਚ ਮਿਲੀ ਗੁਰਸਿੱਖੀ ਦੀ ਦਾਤ ਅਤੇ ...

ਪੂਰੀ ਖ਼ਬਰ »

ਮਾਤਾ ਦੇ ਭਗਤਾਂ ਲਈ ਲੰਗਰ ਲਾਇਆ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਮਲੇਰਕੋਟਲਾ ਰੋਡ ਦੇ ਦੁਕਾਨਦਾਰਾਂ ਵਲੋਂ ਮਾਤਾ ਦੇ ਚਾਲਿਆਂ 'ਤੇ ਜਾਣ ਵਾਲੀ ਸੰਗਤ ਲਈ ਸਥਾਨਕ ਚੌਧਰੀ ਪੰਪ ਕੋਲ ਗੋਲ ਗਪਿਆਂ ਅਤੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ ¢ ਇਸ ਮੌਕੇ ਹਰੀਸ਼ ਗਰਗ, ਰਾਜਾ, ਕਪਿਲ ਜਿੰਦਲ, ਦੀਪਕ ਮਿੱਤਲ, ...

ਪੂਰੀ ਖ਼ਬਰ »

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਡੇਹਲੋਂ, 11 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਬੱਚਿਆਂ ਦੁਆਰਾ ਭੈਣ-ਭਰਾ ਦੇ ਪਿਆਰ ਨੂੰ ਦਰਸਾਉਂਦੀਆਂ ਕਵਿਤਾਵਾਂ ਸੁਣਾਈਆਂ ਗਈਆਂ¢ਇਸ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਅਤੇ ਬੈਂਚ ਪੈੱ੍ਰਸ ਮੁਕਾਬਲਿਆਂ ਵਿਚ ਰਘਵੀਰ ਸਿੰਘ ਫਰੀਡਮ ਫਾਈਟਰ ਸ. ਸ. ਸ. ਸ. ਅਮਲੋਹ ਰੋਡ ਖੰਨਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦੇ ਹੋਏ ਪੰਜ ਮੈਡਲ ਆਪਣੇ ਨਾਮ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਕੀਤੀ ਜਾਣ ਵਾਲੀ ਕਾਨਫ਼ਰੰਸ ਰੱਦ ਕਰ ਕੇ ਮੁੱਖ ਮੰਤਰੀ ਨੇ ਸ਼ਹੀਦਾਂ ਦਾ ਅਪਮਾਨ ਕੀਤਾ-ਇਕਬਾਲ ਸਿੰਘ ਚੰਨੀ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ 'ਚ ਹੋਣ ਵਾਲੇ ਸਮਾਗਮ ਦੀ ਕਾਨਫ਼ਰੰਸ ਰੱਦ ਕਰਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ | ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਮਲੌਦ, 12 ਅਗਸਤ (ਦਿਲਬਾਗ ਸਿੰਘ ਚਾਪੜਾ)-ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ. ਐਮ. ਓ. ਡਾ. ਹਰਵਿੰਦਰ ਕੌਰ ਦੀ ਦੇਖ ਰੇਖ ਹੇਠ ਸਿਵਲ ਹਸਪਤਾਲ ਮਲੌਦ ਦੀ ਟੀਮਾਂ ਵਲੋਂ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਹਰੇਕ ਇਨਸਾਨ ਨੂੰ ਇਕ ਜਾਂ ਦੋ ਫਲਦਾਰ ਬੂਟੇ ਲਗਾਉਣੇ ਚਾਹੀਦੇ ਹਨ-ਇੰਜੀਨੀਅਰ ਬਲਜਿੰਦਰ ਸਿੰਘ ਸਿੱਧੂ

ਖੰਨਾ, 11 ਅਗਸਤ (ਹਰਜਿੰਦਰ ਸਿੰਘ ਲਾਲ)-ਹਰੇਕ ਇਨਸਾਨ ਨੂੰ ਇਕ ਜਾਂ ਦੋ ਫਲਦਾਰ ਬੂਟੇ ਲਗਾਉਣੇ ਚਾਹੀਦੇ ਹਨ | ਇਹ ਸ਼ਬਦ ਪਿੰਡ ਇਕੋਲਾਹੀ ਵਿਖੇ ਭਾਰਤੀ ਕਿਸਾਨ ਯੂਨੀਅਨ ਸੀਨੀਅਰ ਆਗੂ ਨੇਤਰ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਬਿਜਲੀ ਅਫ਼ਸਰ ਬਲਜਿੰਦਰ ਸਿੰਘ ਸਿੱਧੂ ਏ. ਸੀ. ਨੇ ...

ਪੂਰੀ ਖ਼ਬਰ »

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ 75ਵੀਂ ਵਾਰ ਕੀਤਾ ਖ਼ੂਨ ਦਾਨ

ਸਮਰਾਲਾ, 12 ਅਗਸਤ (ਗੋਪਾਲ ਸੋਫਤ)-ਸਮਰਾਲਾ ਇਲਾਕੇ ਦੇ ਉੱਘੇ ਸਮਾਜ ਸੇਵੀ ਦੀਪ ਦਿਲਬਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75ਵੀਂ ਵਾਰ ਖ਼ੂਨਦਾਨ ਕਰ ਕੇ ਨਿਵੇਕਲੀ ਉਦਾਹਰਨ ਪੇਸ਼ ਕੀਤੀ ਹੈ¢ ਬੀਤੇ ਦਿਨੀਂ ਸੰਤ ਬਾਬਾ ਪਿਆਰਾ ਸਿੰਘ ਦੀ ਬਰਸੀ ਮੌਕੇ ਝਾੜ ਸਾਹਿਬ ਵਿਖੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਈਸੜੂ ਦੇ ਵਿਦਿਆਰਥੀਆਂ ਦਾ ਸਕਾਊਟ ਤੇ ਗਾਈਡ ਕੈਂਪ ਲੱਗਾ

ਈਸੜੂ, 12 ਅਗਸਤ (ਬਲਵਿੰਦਰ ਸਿੰਘ)-ਭਾਰਤ ਸਕਾਊਟ ਐਂਡ ਗਾਈਡ ਪੰਜਾਬ, ਚੰਡੀਗੜ੍ਹ ਵੱਲੋਂ ਤਾਰਾ ਦੇਵੀ (ਸ਼ਿਮਲਾ) ਵਿਖੇ ਚਾਰ ਰੋਜ਼ਾ ਸਕਾਊਟ ਅਤੇ ਗਾਈਡ ਕੈਂਪ ਦਾ ਆਯੋਜਨ ਕੀਤਾ ਗਿਆ ¢ ਜਿਸ ਵਿੱਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਸੱਤਵੀਂ ਤੋਂ ...

ਪੂਰੀ ਖ਼ਬਰ »

ਧਨਾਨਸੂ ਦੀਆਂ ਮੁਟਿਆਰਾਂ ਨੇ ਪੁਰਾਤਨ ਸੱਭਿਆਚਾਰਕ ਵਿਰਸੇ ਦੀ ਯਾਦ ਨੂੰ ਕੀਤਾ ਤਾਜ਼ਾ

ਕੁਹਾੜਾ, 12 ਅਗਸਤ (ਸੰਦੀਪ ਸਿੰਘ ਕੁਹਾੜਾ)-ਗ੍ਰਾਮ ਪੰਚਾਇਤ ਅਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਧਨਾਨਸੂ ਵਿਖੇ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਵੱਲੋਂ ਤੀਆਂ ਤੀਜ ਦੇ ਤਿਉਹਾਰ ਮੌਕੇ ਗਿੱਧਾ, ਬੋਲੀਆਂ ਪਾਕੇ ਆਪਣੇ ਪੁਰਾਤਨ ਬੇਸ਼ਕੀਮਤੀ ਸਭਿਆਚਾਰਕ ...

ਪੂਰੀ ਖ਼ਬਰ »

ਨਿਜ਼ਾਮਪੁਰ 'ਚ ਤੀਆਂ ਦਾ ਤਿਉਹਾਰ ਮਨਾਇਆ

ਮਲੌਦ, 12 ਅਗਸਤ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਵਿਖੇ ਸਰਕਾਰੀ ਮਿਡਲ ਸਕੂਲ ਦੇ ਵਿਹੜੇ ਅੰਦਰ ਲੜਕੀਆਂ, ਔਰਤਾਂ ਤੇ ਬੱਚਿਆਂ ਵਲੋਂ ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਰਲਮਿਲ ਕੇ ਤੀਆਂ ਮਨਾਈਆਂ ਗਈਆ¢ ਪਿ੍ੰਸੀਪਲ ਕਮਲਜੀਤ ਮਾਂਗਟ ਨੇ ਕਿਹਾ ਕਿ ਇਸ ਤਿਉਹਾਰ ਨਾਲ ...

ਪੂਰੀ ਖ਼ਬਰ »

ਸਚਦੇਵਾ ਸਕੂਲ ਸਾਹਨੇਵਾਲ 'ਚ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਤੇ ਕਲੇਅ ਮਾਡਲਿੰਗ ਦੇ ਮੁਕਾਬਲੇ ਕਰਵਾਏ

ਸਾਹਨੇਵਾਲ, 12 ਅਗਸਤ-(ਹਨੀ ਚਾਠਲੀ)-ਅੱਜ ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਨਰਸਰੀ ਐਲ. ਕੇ. ਜੀ. ਤੇ ਯੂ. ਕੇ. ਜੀ. ਦੇ ਵਿਦਿਆਰਥੀਆਂ ਦੇ ਕਲੇਅ ਮਾਡਲਿੰਗ ਦੇ ਮੁਕਾਬਲੇ ਅਤੇ ਪਹਿਲੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਰੱਖੜੀ ਬਣਾਉਣ ...

ਪੂਰੀ ਖ਼ਬਰ »

ਮਨੁੱਖੀ ਭਰੂਣ ਮਿਲਿਆ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਚ ਇਕ ਮਨੁੱਖੀ ਭਰੂਣ ਦੀ ਮਿਲਣ ਦੀ ਖ਼ਬਰ ਹੈ | ਥਾਣਾ ਸਿਟੀ-2 ਖੰਨਾ ਐੱਸ. ਐੱਚ. ਓ ਗੁਰਮੀਤ ਸਿੰਘ ਅਨੁਸਾਰ ਅਮਲੋਹ ਰੋਡ 'ਤੇ ਕੁੱਤਾ ਇਕ ਇਨਸਾਨੀ ਭਰੂਣ ਨੂੰ ਖਿੱਚ ਕੇ ਲਿਜਾ ਰਿਹਾ ਸੀ ਤਾਂ ਲੋਕਾਂ ਨੇ ...

ਪੂਰੀ ਖ਼ਬਰ »

ਨਾਈਟਿੰਗੇਲ ਕਾਲਜ ਨਾਰੰਗਵਾਲ ਦਾ ਬੀ. ਐੱਡ. ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ

ਜੋਧਾਂ, 12 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਡ ਸਮੈਸਟਰ ਪਹਿਲੇ ਦੇ ਨਤੀਜੇ ਵਿਚੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸੰਸਥਾ ਦੇ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਤਪੋਬਣ ਢੱਕੀ ਸਾਹਿਬ ਵਿਖੇ ਮਲ੍ਹਾਰ ਰਾਗ ਕੀਰਤਨ ਦਰਬਾਰ ਕਰਵਾਇਆ

ਮਲੌਦ, 12 ਅਗਸਤ (ਦਿਲਬਾਗ ਸਿੰਘ ਚਾਪੜਾ)-ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਵਾਤਾਵਰਨ ਅਤੇ ਗੁਰਮਤਿ ਸੰਗੀਤ ਦੇ ਪ੍ਰੇਮੀ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਸਾਵਣ ਦੀ ਪੁੰਨਿਆਂ ਦੇ ਸੁਭ ਦਿਹਾੜੇ 'ਤੇ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦਾ ਸੰਤਾਪ ਹੰਢਾ ਰਹੇ ਲੋਕਾਂ ਨੂੰ 'ਆਪ' ਸਰਕਾਰ ਨੇ ਵੀ ਨਾ ਦਿੱਤੀ ਰਾਹਤ-ਅਕਾਲੀ ਆਗੂ

ਮਾਛੀਵਾੜਾ ਸਾਹਿਬ, 12 ਅਗਸਤ (ਸੁਖਵੰਤ ਸਿੰਘ ਗਿੱਲ)-ਇਤਿਹਾਸਿਕ ਨਗਰੀ ਮਾਛੀਵਾੜਾ ਸਾਹਿਬ ਨੂੰ ਜੋੜਦੀਆਂ ਮੁੱਖ ਸੜਕਾਂ ਨੂੰ ਲੈ ਕੇ ਨਗਰ ਕੌਂਸਲ ਮਾਛੀਵਾੜਾ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ...

ਪੂਰੀ ਖ਼ਬਰ »

ਸਹੋਦਿਆ ਇੰਟਰ ਸਕੂਲ ਮੁਕਾਬਲੇ 'ਚ ਕਰਮਸਰ ਸਕੂਲ ਦੀ ਵਿਦਿਆਰਥਣ ਜੇਤੂ

ਰਾੜਾ ਸਾਹਿਬ, 12 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਗਾਰਡਨ ਵੈਲੀ ਸੀਨੀਅਰ ਸਕੈਂਡਰੀ ਸਕੂਲ ਬੈਣਾ ਬੁਲੰਦ, ਅਮਲੋਹ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਸਹੋਦਿਆ ਇੰਟਰ ਸਕੂਲ ਹਿੰਦੀ ਐਕਸਟੈਂਪਰ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਸਿਆਸੀ ਡਰਾਮੇ ਕਰ ਰਹੀ ਹੈ-ਕਨਵੀਨਰ ਪ੍ਰਗਟ ਸਿਆੜ/ਜੱਲ੍ਹਾ

ਮਲੌਦ, 12 ਅਗਸਤ (ਸਹਾਰਨ ਮਾਜਰਾ, ਦਿਲਬਾਗ ਸਿੰਘ ਚਾਪੜਾ)-ਪੀ.ਏ.ਡੀ.ਬੀ ਮਲੌਦ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਜ਼ੋਨਾਂ ਵਿਚ ਉਮੀਦਵਾਰ ਹੀ ਨਹੀਂ ਮਿਲੇ | ਫਿਰ ਕਰਾਰੀ ਹਾਰ ਤੋਂ ਘਬਰਾਏ ਕਾਂਗਰਸੀ ਆਗੂਆਂ ਵਲੋਂ ਫੋਕੀਆਂ ਬਿਆਨਬਾਜ਼ੀਆਂ ਕਰ ਕੇ ਸਿਆਸੀ ...

ਪੂਰੀ ਖ਼ਬਰ »

ਸੁਮਿਤ ਮਾਨ ਦੀ ਅਗਵਾਈ ਵਿਚ ਕਾਂਗਰਸ ਵਲੋਂ ਤਿਰੰਗਾ ਯਾਤਰਾ ਰੈਲੀ

ਅਹਿਮਦਗੜ੍ਹ, 12 ਅਗਸਤ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)-ਕਾਂਗਰਸ ਪਾਰਟੀ ਵਲੋਂਾ ਦੇਸ਼ ਭਰ ਵਿਚ ਸ਼ੁਰੂ ਕੀਤੀ ਤਿਰੰਗਾ ਯਾਤਰਾ ਮੁਹਿੰਮ ਤਹਿਤ ਹਲਕਾ ਅਮਰਗੜ੍ਹ ਦੇ ਇੰਚਾਰਜ ਸੁਮਿਤ ਸਿੰਘ ਮਾਨ ਦੀ ਅਗਵਾਈ ਵਿਚ ਕੀਤੀ ਗਈ ਯਾਤਰਾ ਵਿਚ ਕਾਂਗਰਸ ਪਾਰਟੀ ਦੇ ਸਾਬਕਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੰਘਰਸ਼ਾਂ ਦਾ ਐਲਾਨ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਮੰਡਲ ਯੂਨਿਟ ਖੰਨਾ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਖੰਨਾ ਵਿਖੇ ਵਿਸ਼ਾਲ ਮੀਟਿੰਗ ਹੋਈ¢ ਜਿਸ ਵਿਚ ਸਰਕਲ ਮੀਤ ਪ੍ਰਧਾਨ ਤਰਸੇਮ ਲਾਲ, ਸਰਕਲ ਸਕੱਤਰ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਨਸ਼ਾ ਵਿਰੋਧੀ ਸਹੁੰ ਚੁੱਕ ਸਮਾਗਮ

ਡੇਹਲੋਂ, 12 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤ ਸਰਕਾਰ ਦੇ ਸਮਾਜਕ ਨਿਆਂ ਅਤੇ ਸ਼ਸ਼ਕਤੀਕਰਣ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਲੁਧਿਆਣਾ ਦੇ ਮਾਣਯੋਗ ਡਿਪਟੀ ਕਮਿਸ਼ਨਰ ਅਨੁਸਾਰ ਕਾਲਜ ਵਿਚ ਨਸ਼ਾ ਵਿਰੋਧੀ ਸਹੁੰ ਚੁੱਕ ਸਮਾਗਮ ਦਾ ਆਯੋਜਨ ...

ਪੂਰੀ ਖ਼ਬਰ »

ਗੁਰੂ ਨਾਨਕ ਸੰਸਥਾ ਗੋਪਾਲਪੁਰ ਵਲੋਂ ਘਰ-ਘਰ ਤਿਰੰਗਾ ਮੁਹਿੰਮ ਦਾ ਆਗਾਜ਼

ਡੇਹਲੋਂ, 12 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ 75 ਵਾਂ ਵਰੇ੍ਹਗੰਢ ਨੂੰ ਧਿਆਨ ਵਿਚ ਰੱਖਦਿਆਂ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ, ਗੋਪਾਲਪੁਰ ਵਿਖੇ ਹਰ ਘਰ ਤਿਰੰਗਾ ਦਾ ਪ੍ਰੋਗਰਾਮ ਮਨਾਇਆ ...

ਪੂਰੀ ਖ਼ਬਰ »

ਸਿਰਥਲਾ ਵਿਖੇ ਮੇਲਾ ਤੀਆਂ ਦਾ ਸੱਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਪਾਇਲ/ਜੌੜੇਪੁਲ/ਜਰਗ, 12 ਅਗਸਤ (ਨਿਜ਼ਾਮਪੁਰ/ਰਾਜੇਵਾਲੀਆ)-ਵਿਰਾਸਤ ਸੱਥ ਪੰਜਾਬ ਵਲੋਂ ਉਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਪਿੰਡ ਸਿਰਥਲਾ ਵਿਖੇ ਸਰਪੰਚ ਜਸਵਿੰਦਰ ਸਿੰਘ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੇਲਾ ਤੀਆਂ ਦਾ ਪਿੰਡ ਵਾਜਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX