ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  about 1 hour ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  about 1 hour ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 2 hours ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  about 4 hours ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  about 5 hours ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  about 5 hours ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  about 5 hours ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  about 6 hours ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  about 6 hours ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  about 6 hours ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  about 6 hours ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  about 6 hours ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 6 hours ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  about 7 hours ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  about 7 hours ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 8 hours ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  about 8 hours ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  about 8 hours ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  about 8 hours ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  about 9 hours ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  about 9 hours ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਲੁਧਿਆਣਾ

ਦੇਤਵਾਲ ਬੈਂਕ ਡਕੈਤੀ ਦੇ ਮਾਮਲੇ ਵਿਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਬੈਂਕ ਡਕੈਤੀ ਦੇ ਮਾਮਲੇ ਵਿਚ ਪੁਲਿਸ ਨੇ ਬੈਂਕ ਮੁਲਾਜ਼ਮ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਇਨ੍ਹਾਂ ਵਿਅਕਤੀਆਂ ਪਾਸੋਂ ...

ਪੂਰੀ ਖ਼ਬਰ »

'ਸਾਡੀਆਂ ਕੁਰਬਾਲੀਆਂ 80 ਫ਼ੀਸਦੀ-ਸਾਡੀ ਆਜ਼ਾਦੀ ਕਿੱਥੇ' ਦੇ ਨਾਅਰੇ ਲਗਾ ਕੇ ਮੰਗਾਂ ਮਨਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਦਰਬਾਰੇ ਪੰਜਾਬ ਦੇ ਬੈਨਰ ਅਧੀਨ ਯੂਨਾਈਟਿਡ ਅਕਾਲੀ ਦਲ, ਲੋਕ ਅਧਿਕਾਰ ਲਹਿਰ, ਵਪਾਰ ਤੇ ਉਦਯੋਗ ਮਹਾਂਸੰਘ ਅਤੇ ਪੰਜਾਬ ਬਹੁਜਨ ਸਮਾਜ ਪਾਰਟੀ ਵਲੋਂ ਭਾਰਤ ਨਗਰ ਚੌਂਕ ਤੋਂ ਜਗਰਾਉਂ ਪੁੱਲ ਤੱਕ ਪੈਦਲ ਰੋਸ ਮਾਰਚ ਕੱਢਿਆ ਗਿਆ। ਜਗਰਾਉਂ ...

ਪੂਰੀ ਖ਼ਬਰ »

ਮਾਮਲਾ ਪਾਸਪੋਰਟ ਤਸਦੀਕ ਕਰਨ ਦਾ

ਪੁਲਿਸ ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰਨ ਦੇ ਦੋਸ਼ ਤਹਿਤ ਟਰੈਵਲ ਏਜੰਟ ਸਮੇਤ ਦੋ ਖਿਲਾਫ਼ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਾਸਪੋਰਟ ਤਸਦੀਕ ਕਰਨ ਦੇ ਮਾਮਲੇ ਵਿਚ ਪੁਲਿਸ ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰਨ ਦੇ ਦੋਸ਼ ਤਹਿਤ ਇਕ ਟ੍ਰੈਵਲ ਏਜੰਟ ਸਮੇਤ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਗੈਸ ਲੀਕ ਹੋਣ ਕਾਰਨ ਲੱਗੀ ਅੱਗ ਨਾਲ ਪਰਿਵਾਰ ਦੇ ਸੱਤ ਮੈਂਬਰ ਝੁਲਸੇ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਝਾਬੇਵਾਲ ਵਿਚ ਘਰੇਲੂ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ ਨਾਲ ਇਕ ਪਰਿਵਾਰ ਦੇ ਸੱਤ ਮੈਂਬਰਾਂ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਹਾਤੇ 'ਤੇ ਲੜਾਈ ਦੌਰਾਨ ਗੋਲੀ ਚੱਲਣ ਨਾਲ ਦਹਿਸ਼ਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਪਿੰਡ ਲਾਦੀਆਂ ਨੇੜੇ ਸਥਿਤ ਇਕ ਅਹਾਤੇ ਵਿਚ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਉੱਥੇ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਲੜਾਈ ਵਿਚ ਵਿਜੇ ਕੁਮਾਰ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਵਿਧਾਇਕ ਬੱਗਾ ਤੇ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 15 ਅਗਸਤ ਨੂੰ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਦੇ ...

ਪੂਰੀ ਖ਼ਬਰ »

ਬੋਪਾਰਾਏ ਆਟੋਮੈਟਿਕ ਮੋਟਰ ਸਟਾਰਟਰ ਗੁਣਵੱਤਾ ਸਦਕਾ ਅੱਜ ਭਾਰਤ 'ਚ ਗਾਹਕਾਂ ਦੀ ਬਣਿਆ ਹੋਇਆ ਹੈ ਪਹਿਲੀ ਪਸੰਦ

ਬੀਜਾ 13 ਅਗਸਤ (ਕਸ਼ਮੀਰਾ ਸਿੰਘ ਬਗਲੀ)-ਬੋਪਾਰਾਏ ਇਲੈਕਟ੍ਰੀਕਲਜ ਅਤੇ ਇਲੈਕਟ੍ਰੋਨਿਸ ਪਾਇਲ(ਖੰਨਾ) ਦੇ ਐਮ. ਡੀ. ਤੇ ਉੱਘੇ ਸਮਾਜ ਸੇਵਕ ਇੰਜ. ਜਗਦੇਵ ਸਿੰਘ ਬੋਪਾਰਾਏ ਵਲੋਂ ਉੱਚ ਦਰਜੇ ਤੇ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਬੋਪਾਰਾਏ ਮੋਟਰ ਸਟਾਰਟਰ ਅੱਜ ਸੂਬੇ ਵਿੱਚ ...

ਪੂਰੀ ਖ਼ਬਰ »

ਨਗਰ ਨਿਗਮ ਲੁਧਿਆਣਾ ਵਲੋਂ ਸ਼ਹਿਰ 'ਚ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਟੀਮਾਂ ਦਾ ਗਠਨ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਲੁਧਿਆਣਾ ਵਲੋਂ ਜ਼ੋਨਲ ਪੱਧਰ 'ਤੇ ਮਾਹਿਰਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਲੰਪੀ ਸਕਿਨ ਦੀ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਸਿਹਤਮੰਦ ਪਸ਼ੂਆਂ ਨੂੰ ਗੋਟ ...

ਪੂਰੀ ਖ਼ਬਰ »

ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਵਲੋਂ ਨਿਰੀਖਣ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ/ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 15 ਅਗਸਤ ਨੂੰ 76ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਰਾਜ ਪੱਧਰੀ ਸਮਾਗਮ ਸਬੰਧੀ ਅੱਜ ਫੁੱਲ ਡਰੈਸ ਰਿਹਰਸਲ ਕੀਤੀ ਗਈ, ਜਿਸ ਦਾ ਡਿਪਟੀ ...

ਪੂਰੀ ਖ਼ਬਰ »

ਟ੍ਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ ਅੱਜ ਤੋਂ ਮਨਾਉਣਗੇ ਕਾਲਾ ਦਿਵਸ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮ 14, 15 ਅਤੇ 16 ਅਗਸਤ ਨੂੰ ਆਜ਼ਾਦੀ ਦਿਵਸ ਨੂੰ ਕਾਲੇ ...

ਪੂਰੀ ਖ਼ਬਰ »

ਰੈੱਡ ਰੋਜ਼ ਪਬਲਿਕ ਹਾਈ ਸਕੂਲ ਵਿਚ ਤੀਆਂ ਮਨਾਈਆਂ

ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਰੈੱਡ ਰੋਜ ਪਬਲਿਕ ਹਾਈ ਸਕੂਲ ਡਾਬਾ ਲੁਹਾਰਾ ਰੋਡ ਵਿਚ ਵਿਦਿਆਰਥਣਾ ਨੇ ਪੰਜਾਬੀ ਸੱਭਿਆਚਾਰਕ ਵਿਰਸੇ ਦੀ ਝਲਕ ਤੀਆਂ ਦੇ ਰੂਪ ਵਿਚ ਪੇਸ਼ ਕੀਤੀ | ਜਿਸ ਵਿਚ ਨੌਵੀਂ, ਦੱਸਵੀਂ ਸ਼੍ਰੇਣੀ ਦੀਆਂ ਵਿਦਿਆਰਥਣਾ ਨੇ ਫੁਲਕਾਰੀ ਦੀ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦੇ ਮੁੱਲ ਦੇ ਕੱਪੜੇ ਚੋਰੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਹੈਬੋਵਾਲ ਖੁਰਦ ਵਿਚ ਚੋਰ ਇਕ ਕੱਪੜੇ ਦੀ ਦੁਕਾਨ ਤੋਂ ਲੱਖਾਂ ਰੁਪਏ ਮੁੱਲ ਦਾ ਕੱਪੜਾ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਦੁਕਾਨਦਾਰ ਸ਼ਿਵ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 38 ਮਰੀਜ਼ ਹੋਰ ਮਿਲੇ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਉੱਤੇ ਹਮਲਾ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਪਾਵਰਕਾਮ ਦੇ ਮੁਲਾਜ਼ਮਾਂ ਉਪਰ ਹਮਲਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਵੱਖ-ਵੱਖ ਭਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਾਵਰਕਾਮ ਦੇ ਅਧਿਕਾਰੀ ਮੋਹਨ ਲਾਲ ਦੀ ਸ਼ਿਕਾਇਤ 'ਤੇ ਗੋਰਾ ਅਤੇ ਉਸ ਦੇ ...

ਪੂਰੀ ਖ਼ਬਰ »

ਰੂਰਲ ਫ਼ਾਰਮੇਸੀ ਅਫ਼ਸਰ 15 ਨੂੰ ਕਰਨਗੇ ਰੋਸ ਮੁਜ਼ਾਹਰਾ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਸਥਾਪਿਤ ਸਿਹਤ ਕੇਂਦਰਾਂ ਵਿਚ ਤਾਇਨਾਤ ਫਾਰਮੇਸੀ ਅਫ਼ਸਰਾਂ ਦੀ ਸੂਬਾ ਪੱਧਰੀ ਸਿਰਮੌਰ ਜਥੇਬੰਦੀ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਸੰਜੇ ਤਲਵਾੜ ਦੀ ਅਗਵਾਈ 'ਚ ਹਲਕਾ ਪੂਰਬੀ 'ਚ ਕੱਢੀ ਤਿਰੰਗਾ ਯਾਤਰਾ

ਲੁਧਿਆਣਾ, 13 ਅਗਸਤ (ਕਵਿਤਾ ਖੁਲਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਮੌਕੇ 'ਤੇ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਤਿਰੰਗਾ ਯਾਤਰਾ ਕੱਢਣ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਦੂਸਰੇ ਪੜਾਅ ਵਿਚ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਸਾਬਕਾ ...

ਪੂਰੀ ਖ਼ਬਰ »

ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ, ਸੱਸ ਖਿਲਾਫ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਾਜ ਦੀ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੋਨਮ ਵਾਸੀ ਗਾਂਧੀ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਵਿਸ਼ਵ ਭਾਰਤੀ ਪਬਲਿਕ ਸਕੂਲ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਵਿਸ਼ਵ ਭਾਰਤੀ ਪਬਲਿਕ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ 'ਚ ਸਾਵਣ ਮਹੀਨੇ ਦੀ ਉਸਤਤ ਨਾਲ ਸਬੰਧਿਤ ਬੋਲੀਆ ਪਾਈਆਂ ਤੇ ਗੀਤ ...

ਪੂਰੀ ਖ਼ਬਰ »

ਜੇਲ੍ਹ 'ਚੋਂ ਦੋ ਮੋਬਾਈਲ ਬਰਾਮਦ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਦੋ ਮੋਬਾਇਲ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਜੇਲ੍ਹ ...

ਪੂਰੀ ਖ਼ਬਰ »

ਸਿੱਖ ਵਿਦਵਾਨ ਤੇ ਸੇਵਾਦਾਰ-ਏ. ਕੌਮ ਡਾ. ਸਰੂਪ ਸਿੰਘ ਅਲੱਗ ਨਮਿਤ ਸ਼ਰਧਾਂਜਲੀ ਸਮਾਗਮ

ਲੁਧਿਆਣਾ, 13 ਅਗਸਤ(ਪੁਨੀਤ ਬਾਵਾ)-ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ, ਲੇਖਕ ਡਾ. ਸਰੂਪ ਸਿੰਘ ਅਲੱਗ ਨਮਿੱਤ ਰੱਖੇ ਗਏ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਨਸ਼ਨ ਲੁਧਿਆਣਾ ਵਿਖੇ ਕਰਵਾਇਆ ਗਿਆ | ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਬਾਣੀ ਕੀਰਤਨ ਕੀਤਾ | ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਜਥੇਦਾਰ ਪਟਨਾ ਸਾਹਿਬ ਗਿਆਨੀ ਰਣਜੀਤ ਗਹੌਰ ਨੇ ਘਰ ਆ ਕੇ ਦਸਤਾਰਾਂ ਭੇਟ ਕੀਤੀਆਂ ਅਤੇ ਜਿੱਥੇ ਡਾ.ਅਲੱਗ ਲਿਖਦੇ ਸਨ, ਉਸ ਕਮਰੇ ਵਿਚ ਅਰਦਾਸ ਕੀਤੀ | ਸਮਾਗਮ ਦੌਰਾਨ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਅਕਾਲ ਤਖ਼ਤ ਦੇ ਹੈਡ ਗ੍ਰੰਥੀ ਨੇ ਦਸਤਾਰਾਂ ਭੇਟ ਕੀਤੀਆਂ | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਡਾ.ਅਲੱਗ ਨਮਿੱਤ ਅੰਤਿਮ ਅਰਦਾਸ ਕੀਤੀ, ਮੁਖ ਵਾਕ ਲਿਆ ਅਤੇ ਦਸਤਾਰ ਭੇਂਟ ਕੀਤੀ | ਚੜ੍ਹਦੀ ਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਜਗਜੀਤ ਸਿੰਘ ਦਰਦੀ, ਸੁੱਖਇੰਦਰਪਾਲ ਸਿੰਘ ਅਲੱਗ, ਡਾ.ਰਮਿੰਦਰਦੀਪ ਸਿੰਘ ਅਲੱਗ ਅਤੇ ਸੁਨੰਦਾ ਸਿੰਘ ਕੌਛੜ ਨੇ ਡਾ.ਅਲੱਗ ਦੇ ਜੀਵਨ, ਸਿੱਖ ਪੰਥ ਤੇ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਕੀਤੇ ਯਤਨਾ ਬਾਰੇ ਚਾਨਣਾ ਪਾਇਆ | ਸਮਾਗਮ ਵਿਚ ਇਕਬਾਲ ਸਿੰਘ ਸਾਬਕਾ ਰਾਜਪਾਲ, ਬਲਵੰਤ ਸਿੰਘ ਰਾਮੂਵਾਲੀਆ ਸਾਬਕਾ ਕੇਂਦਰੀ ਮੰਤਰੀ, ਅਮਰਜੀਤ ਸਿੰਘ ਟਿੱਕਾ ਸਾਬਕਾ ਚੇਅਰਮੈਨ, ਹਰਚਰਨ ਸਿੰਘ ਗੋਹਲਵੜੀਆਂ ਸਾਬਕਾ ਮੇਅਰ, ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਸਾਬਕਾ ਮੰਤਰੀ, ਭਗਵਾਨ ਸਿੰਘ ਭਾਊ ਜੀ, ਸੁਰਿੰਦਰ ਸਿੰਘ ਬੰਟੀ ਚੌਹਾਨ, ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ, ਇੰਦਰਜੀਤ ਸਿੰਘ ਮੱਕੜ, ਸਤਨਾਮ ਸਿੰਘ ਮੱਕੜ, ਦਰਸ਼ਨ ਸਿੰਘ ਮੱਕੜ, ਗੁਰਪ੍ਰੀਤ ਸਿੰਘ ਤੂਰ ਸੇਵਾ ਮੁਕਤ ਪੁਲਿਸ ਅਧਿਕਾਰੀ, ਜਸਵਿੰਦਰ ਸਿੰਘ ਭੋਲਾ, ਭਾਈ ਪਰਮਜੀਤ ਸਿੰਘ ਖਾਲਸਾ, ਗੁਰਵਿੰਦਰ ਸਿੰਘ ਸਚਦੇਵਾ ਪੁੱਜੇ | ਮੁੱਖ ਮੰਤਰੀ ਭਗਵੰਤ ਮਾਨ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸ਼ੌਕ ਸੰਦੇਸ਼ ਭੇਜ ਕੇ ਡਾ.ਅਲੱਗ ਦੇ ਅਕਾਲ ਚਲਾਣਾ ਕਰ ਜਾਣ ਨੂੰ ਪੰਜਾਬ ਤੇ ਸਿੱਖ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਸੀਨੀਅਰ ਵਕੀਲ ਜਸਮਿੰਦਰਪਾਲ ਸਿੰਘ ਸੰਧੂ, ਬਾਰ ਐਸੋਸੀਏਸ਼ਨ ਪੰਜਾਬ ਤੇ ਹਰਿਆਣਾ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸੰਤ ਬਾਬਾ ਅਮਰੀਕ ਸਿੰਘ ਫਗਵਾੜੇ ਵਾਲੇ, ਸੰਤ ਗੁਰਮੀਤ ਸਿੰਘ ਖੋਸੜਾ ਕਲਾਂ ਮੋਗਾ, ਬਾਬਾ ਲੱਖਾ ਸਿੰਘ ਨਾਨਕਸਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਹਰਿਮੰਦਰ ਸਭਾ ਨਿਊ ਜਨਤਾ ਨਗਰ ਤੋਂ ਪ੍ਰਧਾਨ ਜੀਵਨ ਲਾਲ, ਜਗਜੀਤ ਸਿੰਘ ਦਰਦੀ, ਡਾ.ਦਲਵਿੰਦਰ ਸਿੰਘ ਗਰੇਵਾਲ, ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀ.ਐਸ. ਚਾਵਲਾ, ਨਾਮਧਾਨੀ ਦਰਬਾਰ ਤੋਂ ਸੂਬਾ ਹਰਭਜਨ ਸਿੰਘ ਓਸਟਰ, ਗੁਰਦੁਆਰਾ ਦੂਖ ਨਿਵਾਰਣ ਸਾਹਿਬ ਤੋਂ ਪ੍ਰਧਾਨ ਪਿ੍ਤਪਾਲ ਸਿੰਘ, ਗੁਰਮਤਿ ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਸਮਰਾਲਾ ਨੇ ਸ਼ੌਕ ਸੰਦੇਸ਼ ਰਾਹੀਂ ਹਮਦਰਦੀ ਦਾ ਪ੍ਰਗਟਾਵਾ ਕੀਤਾ | ਇੰਗਲੈਂਡ ਤੋਂ ਮੋਤਾ ਸਿੰਘ ਸਰਾਏ, ਹਰਚਰਨ ਸਿੰਘ, ਗੁਰਚਰਨ ਸਿੰਘ ਛਤਵਾਲ, ਭਰਪੂਰ ਸਿੰਘ, ਮਨਮੋਹਨ ਸਿੰਘ, ਕੈਨੇਡਾ ਤੋਂ ਗਿਆਨ ਸਿੰਘ ਕੋਟਲੀ, ਰਛਪਾਲ ਸਿੰਘ ਢੀਂਡਸਾ, ਗਿਆਨ ਸਿੰਘ ਸੰਧੂ, ਭੁਪਿੰਦਰ ਸਿੰਘ ਗਿੱਲ, ਰਾਜਵੰਤ ਸਿੰਘ, ਯੂ.ਐਸ.ਏ. ਤੋਂ ਰਾਜਵਿੰਦਰ ਪਾਲ ਸਿੰਘ ਬਰਾੜ, ਜਗਦੀਪ ਸਿੰਘ ਅਟਵਾਲ, ਬਲਰਾਜ ਸਿੰਘ, ਸੁਰਿੰਦਰਜੀਤ ਕੌਰ ਧਾਲੀਵਾਲ, ਸੁਖਵੀਰ ਸਿੰਘ ਮੁੰਡੀ ਤੋਂ ਇਲਾਵਾ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਤੋਂ ਸ਼ੌਕ ਸੰਦੇਸ਼ ਭੇਜ ਕੇ ਡਾ.ਅਲੱਗ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ) - ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਉੱਤਰੀ ਵਿਖੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਸ੍ਰੀ ਪਾਂਡੇ ਨੇ ਕਿਹਾ ਕਿ ਇਹ ਤਿਰੰਗਾ ਯਾਤਰਾ ਦੇਸ਼ ਦੇ ਸ਼ਹੀਦਾਂ ਅਤੇ ਉਨ੍ਹਾਂ ...

ਪੂਰੀ ਖ਼ਬਰ »

ਕੌਮੀ ਪੱਧਰ ਦੀ 2 ਦਿਨਾ ਸਪੀਕਿੰਗ ਮਾਈਾਡ ਯੂਥ ਕਨਕਲੇਵ ਦੀ ਸ਼ਾਨਦਾਰ ਸ਼ੁਰੂਆਤ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਇੰਨੀਸ਼ੇਟਰਸ ਆਫ਼ ਚੇਂਜ਼ ਵਲੋਂ ਕਰਵਾਈ ਜਾ ਰਹੀ ਚੌਥੀ ਸਪੀਕਿੰਗ ਮਾਈਾਡ ਯੂਥ ਕਨਕਲੇਵ ਕਰਵਾਉਣ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ | ਕਨਕਲੇਵ ਵਿਚ ਵੱਖ-ਵੱਖ ਸਕੂਲਾਂ ਤੇ ਸਿੱਖਿਆ ਸੰਸਥਾਵਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX