ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਲੁਧਿਆਣਾ

ਦੇਤਵਾਲ ਬੈਂਕ ਡਕੈਤੀ ਦੇ ਮਾਮਲੇ ਵਿਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਬੈਂਕ ਡਕੈਤੀ ਦੇ ਮਾਮਲੇ ਵਿਚ ਪੁਲਿਸ ਨੇ ਬੈਂਕ ਮੁਲਾਜ਼ਮ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਇਨ੍ਹਾਂ ਵਿਅਕਤੀਆਂ ਪਾਸੋਂ ...

ਪੂਰੀ ਖ਼ਬਰ »

'ਸਾਡੀਆਂ ਕੁਰਬਾਲੀਆਂ 80 ਫ਼ੀਸਦੀ-ਸਾਡੀ ਆਜ਼ਾਦੀ ਕਿੱਥੇ' ਦੇ ਨਾਅਰੇ ਲਗਾ ਕੇ ਮੰਗਾਂ ਮਨਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਦਰਬਾਰੇ ਪੰਜਾਬ ਦੇ ਬੈਨਰ ਅਧੀਨ ਯੂਨਾਈਟਿਡ ਅਕਾਲੀ ਦਲ, ਲੋਕ ਅਧਿਕਾਰ ਲਹਿਰ, ਵਪਾਰ ਤੇ ਉਦਯੋਗ ਮਹਾਂਸੰਘ ਅਤੇ ਪੰਜਾਬ ਬਹੁਜਨ ਸਮਾਜ ਪਾਰਟੀ ਵਲੋਂ ਭਾਰਤ ਨਗਰ ਚੌਂਕ ਤੋਂ ਜਗਰਾਉਂ ਪੁੱਲ ਤੱਕ ਪੈਦਲ ਰੋਸ ਮਾਰਚ ਕੱਢਿਆ ਗਿਆ। ਜਗਰਾਉਂ ...

ਪੂਰੀ ਖ਼ਬਰ »

ਮਾਮਲਾ ਪਾਸਪੋਰਟ ਤਸਦੀਕ ਕਰਨ ਦਾ

ਪੁਲਿਸ ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰਨ ਦੇ ਦੋਸ਼ ਤਹਿਤ ਟਰੈਵਲ ਏਜੰਟ ਸਮੇਤ ਦੋ ਖਿਲਾਫ਼ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਾਸਪੋਰਟ ਤਸਦੀਕ ਕਰਨ ਦੇ ਮਾਮਲੇ ਵਿਚ ਪੁਲਿਸ ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰਨ ਦੇ ਦੋਸ਼ ਤਹਿਤ ਇਕ ਟ੍ਰੈਵਲ ਏਜੰਟ ਸਮੇਤ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਗੈਸ ਲੀਕ ਹੋਣ ਕਾਰਨ ਲੱਗੀ ਅੱਗ ਨਾਲ ਪਰਿਵਾਰ ਦੇ ਸੱਤ ਮੈਂਬਰ ਝੁਲਸੇ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਝਾਬੇਵਾਲ ਵਿਚ ਘਰੇਲੂ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ ਨਾਲ ਇਕ ਪਰਿਵਾਰ ਦੇ ਸੱਤ ਮੈਂਬਰਾਂ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਹਾਤੇ 'ਤੇ ਲੜਾਈ ਦੌਰਾਨ ਗੋਲੀ ਚੱਲਣ ਨਾਲ ਦਹਿਸ਼ਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਪਿੰਡ ਲਾਦੀਆਂ ਨੇੜੇ ਸਥਿਤ ਇਕ ਅਹਾਤੇ ਵਿਚ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਉੱਥੇ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਲੜਾਈ ਵਿਚ ਵਿਜੇ ਕੁਮਾਰ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਵਿਧਾਇਕ ਬੱਗਾ ਤੇ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 15 ਅਗਸਤ ਨੂੰ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਦੇ ...

ਪੂਰੀ ਖ਼ਬਰ »

ਬੋਪਾਰਾਏ ਆਟੋਮੈਟਿਕ ਮੋਟਰ ਸਟਾਰਟਰ ਗੁਣਵੱਤਾ ਸਦਕਾ ਅੱਜ ਭਾਰਤ 'ਚ ਗਾਹਕਾਂ ਦੀ ਬਣਿਆ ਹੋਇਆ ਹੈ ਪਹਿਲੀ ਪਸੰਦ

ਬੀਜਾ 13 ਅਗਸਤ (ਕਸ਼ਮੀਰਾ ਸਿੰਘ ਬਗਲੀ)-ਬੋਪਾਰਾਏ ਇਲੈਕਟ੍ਰੀਕਲਜ ਅਤੇ ਇਲੈਕਟ੍ਰੋਨਿਸ ਪਾਇਲ(ਖੰਨਾ) ਦੇ ਐਮ. ਡੀ. ਤੇ ਉੱਘੇ ਸਮਾਜ ਸੇਵਕ ਇੰਜ. ਜਗਦੇਵ ਸਿੰਘ ਬੋਪਾਰਾਏ ਵਲੋਂ ਉੱਚ ਦਰਜੇ ਤੇ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਬੋਪਾਰਾਏ ਮੋਟਰ ਸਟਾਰਟਰ ਅੱਜ ਸੂਬੇ ਵਿੱਚ ...

ਪੂਰੀ ਖ਼ਬਰ »

ਨਗਰ ਨਿਗਮ ਲੁਧਿਆਣਾ ਵਲੋਂ ਸ਼ਹਿਰ 'ਚ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਟੀਮਾਂ ਦਾ ਗਠਨ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਲੁਧਿਆਣਾ ਵਲੋਂ ਜ਼ੋਨਲ ਪੱਧਰ 'ਤੇ ਮਾਹਿਰਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਲੰਪੀ ਸਕਿਨ ਦੀ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਸਿਹਤਮੰਦ ਪਸ਼ੂਆਂ ਨੂੰ ਗੋਟ ...

ਪੂਰੀ ਖ਼ਬਰ »

ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਵਲੋਂ ਨਿਰੀਖਣ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ/ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 15 ਅਗਸਤ ਨੂੰ 76ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਰਾਜ ਪੱਧਰੀ ਸਮਾਗਮ ਸਬੰਧੀ ਅੱਜ ਫੁੱਲ ਡਰੈਸ ਰਿਹਰਸਲ ਕੀਤੀ ਗਈ, ਜਿਸ ਦਾ ਡਿਪਟੀ ...

ਪੂਰੀ ਖ਼ਬਰ »

ਟ੍ਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ ਅੱਜ ਤੋਂ ਮਨਾਉਣਗੇ ਕਾਲਾ ਦਿਵਸ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮ 14, 15 ਅਤੇ 16 ਅਗਸਤ ਨੂੰ ਆਜ਼ਾਦੀ ਦਿਵਸ ਨੂੰ ਕਾਲੇ ...

ਪੂਰੀ ਖ਼ਬਰ »

ਰੈੱਡ ਰੋਜ਼ ਪਬਲਿਕ ਹਾਈ ਸਕੂਲ ਵਿਚ ਤੀਆਂ ਮਨਾਈਆਂ

ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਰੈੱਡ ਰੋਜ ਪਬਲਿਕ ਹਾਈ ਸਕੂਲ ਡਾਬਾ ਲੁਹਾਰਾ ਰੋਡ ਵਿਚ ਵਿਦਿਆਰਥਣਾ ਨੇ ਪੰਜਾਬੀ ਸੱਭਿਆਚਾਰਕ ਵਿਰਸੇ ਦੀ ਝਲਕ ਤੀਆਂ ਦੇ ਰੂਪ ਵਿਚ ਪੇਸ਼ ਕੀਤੀ | ਜਿਸ ਵਿਚ ਨੌਵੀਂ, ਦੱਸਵੀਂ ਸ਼੍ਰੇਣੀ ਦੀਆਂ ਵਿਦਿਆਰਥਣਾ ਨੇ ਫੁਲਕਾਰੀ ਦੀ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦੇ ਮੁੱਲ ਦੇ ਕੱਪੜੇ ਚੋਰੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਹੈਬੋਵਾਲ ਖੁਰਦ ਵਿਚ ਚੋਰ ਇਕ ਕੱਪੜੇ ਦੀ ਦੁਕਾਨ ਤੋਂ ਲੱਖਾਂ ਰੁਪਏ ਮੁੱਲ ਦਾ ਕੱਪੜਾ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਦੁਕਾਨਦਾਰ ਸ਼ਿਵ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 38 ਮਰੀਜ਼ ਹੋਰ ਮਿਲੇ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਉੱਤੇ ਹਮਲਾ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਪਾਵਰਕਾਮ ਦੇ ਮੁਲਾਜ਼ਮਾਂ ਉਪਰ ਹਮਲਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਵੱਖ-ਵੱਖ ਭਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਾਵਰਕਾਮ ਦੇ ਅਧਿਕਾਰੀ ਮੋਹਨ ਲਾਲ ਦੀ ਸ਼ਿਕਾਇਤ 'ਤੇ ਗੋਰਾ ਅਤੇ ਉਸ ਦੇ ...

ਪੂਰੀ ਖ਼ਬਰ »

ਰੂਰਲ ਫ਼ਾਰਮੇਸੀ ਅਫ਼ਸਰ 15 ਨੂੰ ਕਰਨਗੇ ਰੋਸ ਮੁਜ਼ਾਹਰਾ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਸਥਾਪਿਤ ਸਿਹਤ ਕੇਂਦਰਾਂ ਵਿਚ ਤਾਇਨਾਤ ਫਾਰਮੇਸੀ ਅਫ਼ਸਰਾਂ ਦੀ ਸੂਬਾ ਪੱਧਰੀ ਸਿਰਮੌਰ ਜਥੇਬੰਦੀ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਸੰਜੇ ਤਲਵਾੜ ਦੀ ਅਗਵਾਈ 'ਚ ਹਲਕਾ ਪੂਰਬੀ 'ਚ ਕੱਢੀ ਤਿਰੰਗਾ ਯਾਤਰਾ

ਲੁਧਿਆਣਾ, 13 ਅਗਸਤ (ਕਵਿਤਾ ਖੁਲਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਮੌਕੇ 'ਤੇ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਤਿਰੰਗਾ ਯਾਤਰਾ ਕੱਢਣ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਦੂਸਰੇ ਪੜਾਅ ਵਿਚ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਸਾਬਕਾ ...

ਪੂਰੀ ਖ਼ਬਰ »

ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ, ਸੱਸ ਖਿਲਾਫ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਾਜ ਦੀ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੋਨਮ ਵਾਸੀ ਗਾਂਧੀ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਵਿਸ਼ਵ ਭਾਰਤੀ ਪਬਲਿਕ ਸਕੂਲ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਵਿਸ਼ਵ ਭਾਰਤੀ ਪਬਲਿਕ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ 'ਚ ਸਾਵਣ ਮਹੀਨੇ ਦੀ ਉਸਤਤ ਨਾਲ ਸਬੰਧਿਤ ਬੋਲੀਆ ਪਾਈਆਂ ਤੇ ਗੀਤ ...

ਪੂਰੀ ਖ਼ਬਰ »

ਜੇਲ੍ਹ 'ਚੋਂ ਦੋ ਮੋਬਾਈਲ ਬਰਾਮਦ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਦੋ ਮੋਬਾਇਲ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਜੇਲ੍ਹ ...

ਪੂਰੀ ਖ਼ਬਰ »

ਸਿੱਖ ਵਿਦਵਾਨ ਤੇ ਸੇਵਾਦਾਰ-ਏ. ਕੌਮ ਡਾ. ਸਰੂਪ ਸਿੰਘ ਅਲੱਗ ਨਮਿਤ ਸ਼ਰਧਾਂਜਲੀ ਸਮਾਗਮ

ਲੁਧਿਆਣਾ, 13 ਅਗਸਤ(ਪੁਨੀਤ ਬਾਵਾ)-ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ, ਲੇਖਕ ਡਾ. ਸਰੂਪ ਸਿੰਘ ਅਲੱਗ ਨਮਿੱਤ ਰੱਖੇ ਗਏ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਨਸ਼ਨ ਲੁਧਿਆਣਾ ਵਿਖੇ ਕਰਵਾਇਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ) - ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਉੱਤਰੀ ਵਿਖੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਸ੍ਰੀ ਪਾਂਡੇ ਨੇ ਕਿਹਾ ਕਿ ਇਹ ਤਿਰੰਗਾ ਯਾਤਰਾ ਦੇਸ਼ ਦੇ ਸ਼ਹੀਦਾਂ ਅਤੇ ਉਨ੍ਹਾਂ ਜਵਾਨਾਂ ਅਤੇ ਪੁਲਿਸ ਵਾਲਿਆਂ ਨੂੰ ਸਮਰਪਿਤ ਹੈ | ਦੇਸ਼ ਦੀ ਸੁਰੱਖਿਆ ਲਈ, ਕੜਾਕੇ ਦੀ ਗਰਮੀ, ਠੰਡ ਅਤੇ ਬਰਸਾਤ ਦੀ ਪਰਵਾਹ ਕੀਤੇ ਬਿਨ੍ਹਾਂ, ਉਹ ਦਿਨ ਰਾਤ ਸਰਹੱਦਾਂ ਅਤੇ ਸੜਕਾਂ 'ਤੇ ਪਹਿਰਾ ਦਿੰਦੇ ਹਨ ਅਤੇ ਜਿਨ੍ਹਾਂ ਨੇ ਆਪਣਾ ਫਰਜ਼ ਨਿਭਾਉਂਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਪਰ ਤਿਰੰਗੇ ਦੀ ਖਾਤਰ ਹਜ਼ਾਰਾਂ ਸਾਡੇ ਦੇਸ਼ ਦੇ ਪੁੱਤਰਾਂ ਨੇ ਕੁਰਬਾਨੀ ਦਿੱਤੀ, ਅੱਜ ਗਰੀਬਾਂ ਤੋਂ ਪੈਸੇ ਲੈ ਕੇ ਜ਼ਬਰਦਸਤੀ ਝੰਡਾ ਵੇਚਿਆ ਜਾ ਰਿਹਾ ਹੈ ਅਤੇ ਕਿਹਾ ਕਿ ਗਾਂਧੀ ਜੀ ਨੇ ਖਾਦੀ ਲਈ ਵਿਦੇਸ਼ੀ ਕੱਪੜਿਆਂ ਦੀ ਹੋਲੀ ਜਗਾਈ ਸੀ, ਅੱਜ ਖਾਦੀ ਦੀ ਬਜਾਏ ਇਹ ਫਿਰ ਪੋਲੀਸਟਰ ਅਤੇ ਉਹ ਵੀ ਵਿਦੇਸ਼ਾਂ ਤੋਂ ਬਣੇ ਹੋਏ ਹਨ | ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਅਸੀਂ ਸਾਰੇ ਸਹੁੰ ਚੁੱਕਦੇ ਹਾਂ ਕਿ ਇਸ ਤਿਰੰਗੇ ਅਤੇ ਦੇਸ਼ ਦੀ ਸ਼ਾਨ ਨੂੰ ਕਾਇਮ ਰੱਖਣ ਲਈ ਸਾਰੇ ਦੇਸ਼ ਵਾਸੀਆਂ ਨੂੰ ਫੌਜ ਦੀ ਤਰ੍ਹਾਂ ਸਮਰਪਿਤ ਹੋਣਾ ਚਾਹੀਦਾ ਹੈ | ਇਸ ਤਿਰੰਗਾ ਯਾਤਰਾ ਵਿਚ ਰੋਹਿਤ ਚੋਪੜਾ, ਅਸ਼ੋਕ ਕੁਮਾਰ ਪੋਪਲੇ ਅਜੈ ਅਰੋੜਾ, ਰੌਕੀ ਹਰਵਿੰਦਰ ਭਾਟੀਆ, ਗੁਰਪ੍ਰੀਤ ਗੋਪੀ, ਕਿ੍ਸ਼ਨ ਖਰਬੰਦਾ, ਗੁਰਚਰਨ ਸਿੰਘ ਦੀਪਾ, ਹੰਸ ਰਾਜ, ਮਨਪ੍ਰੀਤ ਮੋਨੀਲ ਗਰੇਵਾਲ, ਦੀਪਕ ਹੰਸ, ਸ਼ੁਸ਼ਾਂਤ ਪਾਂਡੇ, ਦਾਰਾ ਟਾਂਕ, ਬਨੂੰ ਰਾਮਮੋਹਨ ਬਹਿਲ, ਵੀ.ਕੇ ਅਰੋੜਾ, ਲੱਕੀ ਕਪੂਰ, ਮੋਹਿਤ ਰਾਮਪਾਲ, ਕਮਲ ਸਿੱਕਾ, ਰਾਮਜੀ ਦਾਸ, ਜ਼ੋਰਾਵਰ ਸਿੰਘ, ਅਮਰਜੀਤ ਜੀਤਾ, ਰਾਜ ਕੁਮਾਰ ਰਾਜੂ, ਗੁਰਦਿਆਲ ਸਿੰਘ ਬਿੱਟਨ, ਵਿਨੋਦ ਪੁਰੀ, ਦਮਨ ਖੋਸਲਾ, ਦਵਿੰਦਰ ਬੇਰੀ, ਕਿਸ਼ੋਰ ਘਈ, ਬਲਰਾਜ ਸਹੋਤਾ, ਕਰਨ ਚੌਧਰੀ, ਟੋਨੀ ਟਹਿਣਾ, ਕਿ੍ਸ਼ਨ ਲਾਲ ਆਹੂਜਾ, ਰਾਜ ਕੁਮਾਰ ਮਲਹੋਤਰਾ, ਟੀਟੂ ਟੰਡਨ, ਮਾਨਵ ਪਾਠਕ, ਨਸੀਬ ਚੰਦ ਸੀਬਾ, ਸੰਜੀਵ ਮਲਿਕ, ਹਰਭਜਨ ਪ੍ਰਤਾਪ ਕੈਰੋ, ਲਖਬੀਰ ਸਿੰਘ ਲੱਖਾ, ਰਾਜ ਕੁਮਾਰ ਪਾਲਨ, ਦੀਪਕ ਰਾਜਸਥਾਨੀ, ਰਹਿਮਤ ਅੰਸਾਰੀ, ਸੋਹਣ ਲਾਲ ਕਪੂਰ, ਹੈਪੀ ਚੌਹਾਨ, ਹਨੀ ਮਰਵਾਹ, ਸਾਗਰ ਕਾਲੀਕਾਂਤ, ਵਿਸ਼ਨੂੰ ਸ਼ਰਮਾ, ਅਮਰਨਾਥ ਸ਼ਰਮਾ, ਕੁਲਦੀਪ ਸਿੰਘ, ਸੁਰਜੀਤ ਸਿੰਘ ਸੈਣੀ ਆਦਿ ਸਮੇਤ ਬਹੁਤ ਸਾਰੇ ਵਰਕਰਾਂ ਨੇ ਸ਼ਿਰਕਤ ਕੀਤੀ |

ਖ਼ਬਰ ਸ਼ੇਅਰ ਕਰੋ

 

ਕੌਮੀ ਪੱਧਰ ਦੀ 2 ਦਿਨਾ ਸਪੀਕਿੰਗ ਮਾਈਾਡ ਯੂਥ ਕਨਕਲੇਵ ਦੀ ਸ਼ਾਨਦਾਰ ਸ਼ੁਰੂਆਤ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਇੰਨੀਸ਼ੇਟਰਸ ਆਫ਼ ਚੇਂਜ਼ ਵਲੋਂ ਕਰਵਾਈ ਜਾ ਰਹੀ ਚੌਥੀ ਸਪੀਕਿੰਗ ਮਾਈਾਡ ਯੂਥ ਕਨਕਲੇਵ ਕਰਵਾਉਣ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ | ਕਨਕਲੇਵ ਵਿਚ ਵੱਖ-ਵੱਖ ਸਕੂਲਾਂ ਤੇ ਸਿੱਖਿਆ ਸੰਸਥਾਵਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX