ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  about 1 hour ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  about 2 hours ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 3 hours ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 4 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 4 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 6 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 6 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 7 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 8 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 8 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 minute ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 8 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 8 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 8 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 8 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 8 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 9 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 9 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 9 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 10 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 10 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਆਜ਼ਾਦੀ ਦਿਵਸ ਵਿਸ਼ੇਸ਼ ਅੰਕ

ਆਜ਼ਾਦੀ ਲਹਿਰ 'ਚ ਪੰਜਾਬ ਦਾ ਲਾਸਾਨੀ ਯੋਗਦਾਨ

ਸਿੱਖ ਇਤਿਹਾਸਕਾਰ ਪ੍ਰਿੰਸੀਪਲ ਸਤਿਬੀਰ ਸਿੰਘ ਲਿਖਦੇ ਹਨ, 'ਭਾਰਤ ਦੀ ਆਜ਼ਾਦੀ ਦੀ ਜ਼ਮੀਨ ਗ਼ਦਰੀ ਬਾਬਿਆਂ ਨੇ ਤਿਆਰ ਕੀਤੀ, ਨਕਸ਼ਾ ਜਲ੍ਹਿਆਂਵਾਲੇ ਬਾਗ਼ ਵਿਚ ਤਿਆਰ ਹੋਇਆ, ਨੀਂਹ ਗੁਰੂ ਕੇ ਬਾਗ਼ 'ਚ ਰੱਖੀ ਗਈ, ਦੀਵਾਰਾਂ ਰਾਵੀ ਦੇ ਕਿਨਾਰੇ 1930 ਨੂੰ ਤੇ ਛੱਤ ਆਜ਼ਾਦ ਹਿੰਦ ਫ਼ੌਜ ਨੇ ...

ਪੂਰੀ ਖ਼ਬਰ »

ਜਮਹੂਰੀਅਤ ਨੂੰ ਬਚਾਉਣ ਦੀ ਮੰਗ ਕਰਦਾ ਹੈ ਇਹ ਸਮਾਂ

ਦੇਸ਼ ਦੀ ਆਰਥਿਕਤਾ ਕੋਵਿਡ ਦੀ ਮਾਰ ਵਿਚੋਂ ਉੱਭਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੀ ਵਿਕਾਸ ਦਰ ਉਸ ਪੱਧਰ 'ਤੇ ਨਹੀਂ ਪਹੁੰਚ ਰਹੀ, ਜਿਸ ਨਾਲ ਆਰਥਿਕਤਾ ਕੋਵਿਡ ਤੋਂ ਪਹਿਲਾਂ ਵਾਲੇ ਮੁਕਾਮ ਤੱਕ ਪਹੁੰਚ ਸਕੇ। ਭਾਵੇਂ ਸਰਕਾਰ ਇਸ ਦੇ ਉੱਪਰ ਜਾਣ ਦਾ ਦਾਅਵਾ ਕਰ ਰਹੀ ਹੈ ਪਰ ਵਧ ...

ਪੂਰੀ ਖ਼ਬਰ »

ਮਹਾਨ ਕ੍ਰਾਂਤੀਕਾਰੀ ਸਰਦਾਰ ਅਜੀਤ ਸਿੰਘ

ਸ਼ਹੀਦ ਭਗਤ ਸਿੰਘ ਦਾ ਪਰਿਵਾਰ ਕਈ ਪੀੜ੍ਹੀਆਂ ਤੋਂ ਦੇਸ਼ ਭਗਤਾਂ, ਸਮਾਜ ਸੇਵਕਾਂ ਅਤੇ ਕੁਰਬਾਨੀਆਂ ਕਰਨ ਵਾਲੇ ਕ੍ਰਾਂਤੀਕਾਰੀਆਂ ਦਾ ਪਰਿਵਾਰ ਰਿਹਾ ਸੀ। ਉਨ੍ਹਾਂ ਦੇ ਪੜਦਾਦਾ ਸ: ਫ਼ਤਿਹ ਸਿੰਘ ਸੰਧੂੂ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿਚ ਉੱਚੇ ਅਹੁਦੇ 'ਤੇ ਸਨ ਅਤੇ ...

ਪੂਰੀ ਖ਼ਬਰ »

ਆਜ਼ਾਦੀ ਦਾ ਨਿੱਘ ਸਭ ਤਕ ਪਹੁੰਚੇ

ਸਰਕਾਰ ਹੌਲੀ-ਹੌਲੀ ਦੇਸ਼ ਦੇ ਸਾਰੇ ਅਦਾਰੇ ਵੇਚ ਰਹੀ ਹੈ। ਇਸ ਦਾ ਮੁੱਖ ਕਾਰਨ ਇਨ੍ਹਾਂ ਦਾ ਘਾਟੇ ਵਿਚ ਚੱਲਣਾ ਹੈ। ਘਾਟੇ ਦੇ ਕਾਰਨਾਂ ਦੀ ਪੜਤਾਲ ਕਰ ਕੇ ਉਨ੍ਹਾਂ ਨੂੰ ਦੂਰ ਕਰਨ ਦੀ ਥਾਂ ਵਿਕਰੀ ਉੱਤੇ ਲਗਾ ਦੇਣਾ ਠੀਕ ਨਹੀਂ ਹੈ। ਇਸ ਵਿਕਰੀ ਦਾ ਇਕ ਹੋਰ ਕਾਰਨ ਸਰਕਾਰੀ ਆਮਦਨ ਵਿਚ ਵਾਧਾ ਕਰਨਾ ਹੈ ਤੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਪੱਲਾ ਝਾੜਨਾ ਹੈ। ਸਰਕਾਰੀ ਜਾਇਦਾਦਾਂ ਵੇਚ ਸਰਕਾਰੀ ਖ਼ਰਚੇ ਪੂਰੇ ਕਰਕੇ ਲੋਕਾਂ ਨਾਲ ਹੀ ਨਹੀਂ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਵੀ ਧੋਖਾ ਹੈ। ਸਰਕਾਰ ਨੂੰ ਸਹੀ ਰਾਹ ਉੱਤੇ ਰੱਖਣ ਲਈ ਵਿਰੋਧੀ ਧਿਰ ਦਾ ਫ਼ਰਜ਼ ਬਣਦਾ ਹੈ। ਪਰ ਵਿਰੋਧੀ ਧਿਰਾਂ ਕੋਲ ਵੀ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ। ਪਾਰਲੀਮੈਂਟ ਵਿਚ ਇਕ-ਦੂਜੇ ਉੱਤੇ ਚਿੱਕੜ ਸੁੱਟਿਆ ਜਾਂਦਾ ਹੈ। ਨਾਅਰੇਬਾਜ਼ੀ ਹੁੰਦੀ ਹੈ ਤੇ ਵਿਰੋਧੀ ਧਿਰ ਬਾਹਰ ਆ ਜਾਂਦੀ ਹੈ। ਸਰਕਾਰ ਬਿਨਾਂ ਕਿਸੇ ਵਿਚਾਰ-ਵਟਾਂਦਰੇ ਦੇ ਆਪਣੇ ਬਿੱਲ ਪਾਸ ਕਰਵਾ ਲੈਂਦੀ ਹੈ। ਪਾਰਲੀਮੈਂਟ ਕੋਈ ਜੰਗ ਦਾ ਮੈਦਾਨ ਨਹੀਂ ਹੈ, ਸਗੋਂ ਦੇਸ਼ ਦੇ ਵਰਤਮਾਨ ਅਤੇ ਭਵਿੱਖ ਨੂੰ ਵਧੀਆ ਬਣਾਉਣ ਲਈ ਉਸਾਰੂ ਵਿਚਾਰ-ਵਟਾਂਦਰੇ ਦਾ ਕੇਂਦਰ ਹੈ। ਜੇਕਰ ਵਿਚਾਰ-ਵਟਾਂਦਰਾ ਹੁੰਦਾ ਵੀ ਹੈ ਤਾਂ ਇਸ ਨੂੰ ਬਹਿਸ ਆਖਿਆ ਜਾਂਦਾ ਹੈ। ਬਹਿਸ ਦਾ ਮਤਲਬ ਇਕ-ਦੂਜੇ ਦੇ ਵਿਚਾਰਾਂ ਨੂੰ ਗ਼ਲਤ ਸਿੱਧ ਕਰਨਾ ਹੁੰਦਾ ਹੈ। ਹੁਣੇ ਖ਼ਤਮ ਹੋਏ ਪਾਰਲੀਮੈਂਟ ਦੇ ਸੈਸ਼ਨ ਵਿਚ ਕਈ ਦਿਨਾਂ ਦੇ ਸ਼ੋਰ-ਸ਼ਰਾਬੇ ਪਿੱਛੋਂ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦੇ ਉੱਤੇ ਬਹਿਸ ਹੋਈ। ਵਿੱਤ ਮੰਤਰੀ ਨੇ ਮੁੱਦਿਆਂ ਦਾ ਉੱਤਰ ਦੇਣ ਦੀ ਥਾਂ ਇਹ ਆਖ ਪੱਲਾ ਝਾੜ ਲਿਆ ਕਿ ਦੇਸ਼ ਦੀ ਆਰਥਿਕਤਾ ਮਜ਼ਬੂਤ ਹੈ। ਵਿਰੋਧੀ ਧਿਰ ਕੋਲ ਕੋਈ ਉਸਾਰੂ ਮੁੱਦੇ ਨਾ ਹੋਣ ਕਰਕੇ ਕੇਵਲ ਸਰਕਾਰ ਵਿਰੁੱਧ ਰੌਲਾ ਪਾਉਣ ਲਈ ਇਨ੍ਹਾਂ ਮੁੱਦਿਆਂ ਨੂੰ ਉਛਾਲ ਰਹੀ ਹੈ। ਅਸਲ ਵਿਚ ਇਹ ਹਉਮੈ ਦੀ ਲੜਾਈ ਨਹੀਂ ਹੋਣੀ ਚਾਹੀਦੀ, ਸਗੋਂ ਵਿਰੋਧੀਆਂ ਦੇ ਚੰਗੇ ਸੁਝਾਵਾਂ ਦਾ ਸਰਕਾਰ ਵਲੋਂ ਸਵਾਗਤ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਵਿਰੋਧੀ ਧਿਰ ਨੂੰ ਚਾਹੀਦਾ ਹੈ ਕਿ ਸਰਕਾਰੀ ਲੋਕ-ਪੱਖੀ ਫ਼ੈਸਲਿਆਂ ਦੀ ਹਮਾਇਤ ਕੀਤੀ ਜਾਵੇ।
ਦੇਸ਼ ਵਿਚ ਸਰਕਾਰੀ ਤੇ ਨਿੱਜੀ ਅਦਾਰਿਆਂ ਦੀ ਲੋੜ ਹੈ ਤਾਂ ਜੋ ਦੋਵਾਂ ਵਿਚ ਇਕ ਸਿਹਤਮੰਦ ਮੁਕਾਬਲਾ ਹੋ ਸਕੇ। ਸਰਕਾਰੀ ਕਰਮਚਾਰੀਆਂ ਨੂੰ ਸਹੂਲਤਾਂ ਦੇਣ ਦੀ ਨਾਲੋ-ਨਾਲ ਜ਼ਿੰਮੇਵਾਰੀ ਵੀ ਦੇਣੀ ਚਾਹੀਦੀ ਹੈ। ਘਾਟੇ ਵਿਚ ਜਾ ਰਹੇ ਅਦਾਰਿਆਂ ਵਿਚ ਸੰਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਮਿੱਥੀ ਜਾਵੇ ।
ਦੇਸ਼ ਨੂੰ ਆਜ਼ਾਦ ਹੋਇਆਂ 75 ਵਰ੍ਹੇ ਹੋ ਗਏ ਹਨ। ਸਾਰਾ ਸਾਲ ਸਰਕਾਰ ਵਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਨਾਇਆ ਗਿਆ ਹੈ। ਇਹ ਵੀ ਯਤਨ ਕੀਤਾ ਗਿਆ ਹੈ ਕਿ ਆਜ਼ਾਦੀ ਘੁਲਾਟੀਆਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਬਹੁਤ ਘੱਟ ਗਿਣਤੀ ਵਿਚ ਬਜ਼ੁਰਗ ਰਹਿ ਗਏ ਹਨ, ਜਿਨ੍ਹਾਂ ਦਾ ਜਨਮ ਆਜ਼ਾਦੀ ਮਿਲਣ ਤੋਂ ਪਹਿਲਾਂ ਹੋਇਆ ਸੀ। ਇਸ ਵਿਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇ ਪਰ ਇਹ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਵੇਖਿਆ ਜਾਵੇ ਕਿ, ਕੀ ਆਜ਼ਾਦੀ ਦਾ ਨਿੱਘ ਸਾਰੀ ਵਸੋਂ ਮਾਣ ਰਹੀ ਹੈ? ਇਸ ਵਿਚ ਕੋਈ ਸ਼ੱਕ ਨਹੀਂ ਕਿ ਪਿਛਲੇ 75 ਸਾਲਾਂ ਵਿਚ ਦੇਸ਼ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ, ਪਰ ਇਹ ਵੀ ਸੱਚ ਹੈ ਕਿ ਦੇਸ਼ ਦੀ ਘੱਟੋ-ਘੱਟ 50 ਕਰੋੜ ਵਸੋਂ ਅਜਿਹੀ ਹੈ, ਜਿਸ ਦੀਆਂ ਮੁਢਲੀਆਂ ਲੋੜਾਂ ਦੀ ਵੀ ਪੂਰਤੀ ਨਹੀਂ ਹੋ ਰਹੀ। ਇਸ ਵਸੋਂ ਨੂੰ ਸੰਤੁਲਿਤ ਭੋਜਨ ਤਾਂ ਦੂਰ, ਢਿੱਡ ਭਰਵੀਂ ਰੋਟੀ ਵੀ ਨਸੀਬ ਨਹੀਂ ਹੈ। ਆਪਣਾ ਘਰ ਨਹੀਂ ਹੈ। ਵਿੱਦਿਆ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਹਨ। ਅਮੀਰ ਗ਼ਰੀਬ ਵਿਚ ਪਾੜਾ ਘੱਟ ਹੋਣ ਦੀ ਥਾਂ ਇਸ ਵਿਚ ਵਾਧਾ ਹੋਇਆ ਹੈ। ਦੇਸ਼ ਦੀ ਅੱਧੀਓਂ ਵੱਧ ਦੌਲਤ ਕੇਵਲ 10 ਫ਼ੀਸਦੀ ਲੋਕਾਂ ਦੇ ਕਬਜ਼ੇ ਵਿਚ ਆ ਗਈ ਹੈ। ਆਬਾਦੀ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ, ਅਗਲੇ ਸਾਲ ਭਾਰਤ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਜਾਵੇਗਾ। ਸੰਸਾਰ ਦੇ ਭੁੱਖੇ ਤੇ ਗ਼ਰੀਬ ਲੋਕਾਂ ਦੀ ਅੱਧੀ ਵਸੋਂ ਭਾਰਤ ਵਿਚ ਰਹਿੰਦੀ ਹੈ। ਰਾਜਨੀਤੀ ਦੇਸ਼ ਸੇਵਾ ਦੀ ਥਾਂ ਵਿਉਪਾਰ ਬਣ ਰਹੀ ਹੈ। ਦੇਸ਼ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਤੇ ਇਸ ਨੂੰ ਪ੍ਰਫੁੱਲਿਤ ਕਰਨ ਵੱਲ ਸਾਡੇ ਨੇਤਾ ਮੋਹਰੀ ਹਨ। ਦੇਸ਼ ਲੋਕਰਾਜ ਦੀ ਥਾਂ ਵੋਟ ਰਾਜ ਬਣ ਰਿਹਾ ਹੈ। ਚੋਣਾਂ ਵਿਚ ਵੋਟ ਪ੍ਰਾਪਤੀ ਲਈ ਬੇਤਹਾਸ਼ਾ ਖ਼ਰਚ ਕੀਤਾ ਜਾਂਦਾ ਹੈ। ਇਸ ਖ਼ਰਚੇ ਦੀ ਭਰਪਾਈ ਲਈ ਗ਼ਲਤ ਢੰਗਾਂ ਨਾਲ ਪੈਸਾ ਇਕੱਠਾ ਕੀਤਾ ਜਾਂਦਾ ਹੈ। ਅਸਲ ਵਿਚ ਦੇਸ਼ ਨੂੰ ਕੁਝ ਕੁ ਪੂੰਜੀਪਤੀ ਚਲਾਉਂਦੇ ਹਨ। ਵੋਟਾਂ ਲੈਣ ਲਈ ਲੋਕਾਂ ਨੂੰ ਮੁਫ਼ਤ ਦੀਆਂ ਰਿਓੜੀਆਂ ਵੰਡੀਆਂ ਜਾਂਦੀਆਂ ਹਨ, ਜਿਸ ਦਾ ਆਰਥਿਕਤਾ ਉੱਤੇ ਬੁਰਾ ਪ੍ਰਭਾਵ ਪੈਦਾ ਹੈ। ਕੇਂਦਰੀ ਸਰਕਾਰ ਤੇ ਰਾਜ ਸਰਕਾਰਾਂ ਕਰਜ਼ੇ ਹੇਠ ਡੁੱਬੀਆਂ ਹੋਈਆਂ ਹਨ। ਲੀਡਰਾਂ ਤੇ ਅਫ਼ਸਰਸ਼ਾਹੀ ਨੇ ਆਪਣੇ ਖ਼ਰਚੇ ਏਨੇ ਵਧਾ ਲਏ ਹਨ ਕਿ ਸਰਕਾਰਾਂ ਕੋਲ ਵਿਕਾਸ ਲਈ ਪੈਸਾ ਬਚਦਾ ਹੀ ਨਹੀਂ ਹੈ। ਸਰਕਾਰੀ ਖ਼ਰਚਿਆਂ ਵਿਚ ਕਟੌਤੀ ਕਰਨ ਲਈ ਸਰਕਾਰੀ ਨੌਕਰੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਬੇਰੁਜ਼ਗਾਰੀ ਵਿਚ ਵਾਧਾ ਹੋ ਰਿਹਾ ਹੈ।
ਸਾਡੇ ਪ੍ਰਧਾਨ ਮੰਤਰੀ ਦਾ ਸੁਪਨਾ ਹੈ ਕਿ ਭਾਰਤ ਨੂੰ ਇਕ ਵਿਕਸਿਤ ਦੇਸ਼ ਬਣਾਇਆ ਜਾਵੇ। ਇਸ ਬਾਰੇ ਉਨ੍ਹਾਂ ਪਿਛਲੇ ਆਜ਼ਾਦੀ ਦਿਨ ਮੌਕੇ ਲਾਲ ਕਿਲ੍ਹੇ ਤੋਂ ਚਰਚਾ ਕੀਤੀ ਸੀ ਤੇ ਇਸ ਵਾਰ ਵੀ ਇਹੋ ਚਰਚਾ ਹੋਵੇਗੀ। ਇਹ ਟੀਚਾ ਉਨ੍ਹਾਂ ਆਜ਼ਾਦੀ ਦੀ 100ਵੀਂ ਵਰ੍ਹੇਗੰਢ ਤੀਕ ਪੂਰਾ ਕਰਨ ਦਾ ਵਾਅਦਾ ਕੀਤਾ ਹੈ ਤੇ ਉਦੋਂ ਤੱਕ ਆਪਣੀ ਹੀ ਸਰਕਾਰ ਬਣਾਈ ਰੱਖਣ ਦਾ ਯਤਨ ਹੋ ਰਿਹਾ ਹੈ। ਦੇਸ਼ ਵਿਚ ਲੋਕਰਾਜ ਹੈ ਤੇ ਲੋਕਰਾਜ ਦੀ ਸਫਲਤਾ ਲਈ ਇਕ ਮਜ਼ਬੂਤ ਵਿਰੋਧੀ ਧਿਰ ਦੀ ਲੋੜ ਹੁੰਦੀ ਹੈ। ਪਰ ਸਰਕਾਰ ਵਲੋਂ ਵਿਰੋਧੀ ਪਾਰਟੀਆਂ ਨੂੰ ਕਮਜ਼ੋਰ ਹੀ ਨਹੀਂ ਸਗੋਂ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਵਿਚ ਇਕੋ-ਇਕ ਰਾਜਨੀਤਕ ਪਾਰਟੀ ਦੀ ਸਰਦਾਰੀ ਬਣੀ ਰਹੇ। ਪ੍ਰਧਾਨ ਮੰਤਰੀ ਸੁੰਦਰਤਾ ਦੇ ਪੁਜਾਰੀ ਹਨ, ਉਨ੍ਹਾਂ ਦੇਸ਼ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦਾ ਸੁਪਨਾ ਵੇਖਿਆ। ਸਵੱਛ ਭਾਰਤ ਮੁਹਿੰਮ ਚਲਾਈ ਗਈ ਪਰ ਨਤੀਜੇ ਸਾਡੇ ਸਾਹਮਣੇ ਹਨ। ਉਹ ਆਪ ਸਭ ਤੋਂ ਮਹਿੰਗੀਆਂ ਵਸਤਾਂ ਦੀ ਵਰਤੋਂ ਕਰਦੇ ਹਨ। ਉਨ੍ਹਾਂ ਦੇ ਕੱਪੜੇ, ਐਨਕ, ਘੜੀ ਤੇ ਪੈੱਨ ਸਭ ਤੋਂ ਵਧੀਆ ਹਨ। ਉਨ੍ਹਾਂ ਦੇ ਹਵਾਈ ਜਹਾਜ਼ ਤੇ ਕਾਰਾਂ ਵੀ ਉੱਨਤ ਦੇਸ਼ਾਂ ਦੇ ਲੀਡਰਾਂ ਤੋਂ ਵਧੀਆ ਹਨ। ਹੁਣ ਉਹ ਆਪਣੇ ਲਈ ਮਹੱਲ ਦੀ ਉਸਾਰੀ ਵੀ ਕਰਵਾ ਰਹੇ ਹਨ। ਉਹ ਚਾਹੁੰਦੇ ਹਨ ਕਿ ਦੇਸ਼ ਦੀਆਂ ਸੜਕਾਂ ਅਮਰੀਕੀ ਸੜਕਾਂ ਤੋਂ ਵੀ ਵਧੀਆ ਹੋਣ। ਦੇਸ਼ ਦੇ ਹਵਾਈ ਅੱਡੇ, ਬੰਦਰਗਾਹਾਂ, ਰੇਲਵੇ ਸਟੇਸ਼ਨ, ਸਕੂਲ ਤੇ ਹਸਪਤਾਲ ਏ ਕਲਾਸ ਹੋਣੇ ਚਾਹੀਦੇ ਹਨ। ਉਹ ਇਹ ਵੀ ਜਾਣਦੇ ਹਨ ਕਿ ਸਰਕਾਰ ਕੋਲ ਏਨੇ ਵਸੀਲੇ ਨਹੀਂ ਹਨ ਕਿ ਅਜਿਹਾ ਕੀਤਾ ਜਾ ਸਕੇ। ਇਸ ਕਰਕੇ ਫ਼ੈਸਲਾ ਕੀਤਾ ਗਿਆ ਹੈ ਕਿ ਇਹ ਸਾਰਾ ਕੁਝ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਜਾਵੇ। ਸਰਕਾਰ ਦਾ ਕੰਮ ਤਾਂ ਰਾਜ ਕਰਨਾ ਹੈ, ਉਸ ਦਾ ਕੰਮ ਹਵਾਈ ਜਹਾਜ਼ ਜਾਂ ਰੇਲ ਗੱਡੀਆਂ ਚਲਾਉਣਾ ਨਹੀਂ ਹੈ। ਸੜਕਾਂ ਵੀ ਕੰਪਨੀਆਂ ਹੀ ਬਣਾਉਣ ਤੇ ਇਸ ਦੀ ਸਾਂਭ-ਸੰਭਾਲ ਕਰਨ। ਲੋਕਾਂ ਨੂੰ ਇਨ੍ਹਾਂ ਸੜਕਾਂ ਉੱਤੇ ਸਫ਼ਰ ਕਰਨ ਲਈ ਫ਼ੀਸ ਦੇਣੀ ਪਵੇਗੀ ਤਾਂ ਜੋ ਕੰਪਨੀਆਂ ਆਪਣਾ ਖ਼ਰਚਾ ਪੂਰਾ ਕਰ ਲੈਣ। ਦੇਸ਼ ਵਿਚ ਆਲੀਸ਼ਾਨ ਹਸਪਤਾਲ, ਸਕੂਲ ਤੇ ਯੂਨੀਵਰਸਿਟੀਆਂ ਬਣ ਰਹੀਆਂ ਹਨ ਜਿਨ੍ਹਾਂ ਅੰਦਰ ਜਾਣ ਦਾ ਦੇਸ਼ ਦੀ ਅੱਧੀ ਵਸੋਂ ਹੌਸਲਾ ਨਹੀਂ ਕਰ ਸਕਦੀ। ਇਹ ਵੀ ਸੱਚ ਹੈ ਕਿ ਨੇਤਾ ਲੋਕ ਆਪ ਵੀ ਇਨ੍ਹਾਂ ਵਿਚ ਨਹੀਂ ਜਾਂਦੇ। ਇਲਾਜ ਲਈ ਉਹ ਵਿਦੇਸ਼ ਜਾਂਦੇ ਹਨ ਤੇ ਉਨ੍ਹਾਂ ਦੇ ਬੱਚੇ ਵਿਦੇਸ਼ਾਂ ਵਿਚ ਪੜ੍ਹਦੇ ਹਨ। ਇਥੋਂ ਤੱਕ ਕਿ ਇਨ੍ਹਾਂ ਸੰਸਥਾਵਾਂ ਨੂੰ ਚਲਾਉਣ ਵਾਲੇ ਮਾਲਕਾਂ ਦੇ ਬੱਚੇ ਵੀ ਇਥੇ ਪੜ੍ਹਨ ਦੀ ਥਾਂ ਵਿਦੇਸ਼ ਵਿਚ ਪੜ੍ਹਦੇ ਹਨ। ਇੰਝ ਦੇਸ਼ ਦੋ ਹਿੱਸਿਆਂ ਵਿਚ ਵੰਡਿਆ ਜਾ ਰਿਹਾ ਹੈ। ਅਮੀਰਾਂ ਦਾ ਭਾਰਤ ਤੇ ਗ਼ਰੀਬਾਂ ਦਾ ਭਾਰਤ। ਇਹ ਪਾੜਾ ਘੱਟ ਹੋਣ ਦੀ ਥਾਂ ਵਧ ਰਿਹਾ ਹੈ, ਜਿਸ ਨਾਲ ਬੇਰੁਜ਼ਗਾਰੀ ਤੇ ਮਹਿੰਗਾਈ ਵਿਚ ਵਾਧਾ ਹੋ ਰਿਹਾ ਹੈ। ਨਿੱਜੀ ਕੰਪਨੀਆਂ ਦਾ ਮੰਤਵ ਲੋਕ ਸੇਵਾ ਨਹੀਂ ਸਗੋਂ ਕਮਾਈ ਕਰਨਾ ਹੁੰਦਾ ਹੈ। ਪਹਿਲਾਂ ਵੀ ਗ਼ੈਰ ਸਰਕਾਰੀ ਸਕੂਲ ਤੇ ਹਸਪਤਾਲ ਹੁੰਦੇ ਸਨ ਪਰ ਇਹ ਲੋਕਾਂ ਵਲੋਂ ਇਕੱਠੇ ਹੋ ਕੇ ਉਨ੍ਹਾਂ ਥਾਵਾਂ 'ਤੇ ਬਣਾਏ ਜਾਂਦੇ ਸਨ, ਜਿਥੇ ਸਰਕਾਰੀ ਸਹੂਲਤਾਂ ਨਹੀਂ ਸਨ। ਪਰ ਇਨ੍ਹਾਂ ਦੀ ਫ਼ੀਸ ਸਰਕਾਰੀ ਅਦਾਰਿਆਂ ਵਾਂਗ ਹੀ ਹੁੰਦੀ ਸੀ ਤੇ ਮਿਸ਼ਨ ਲੋਕ ਸੇਵਾ ਹੁੰਦਾ ਸੀ ।
ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਵਸੀਲਿਆਂ ਦੀ ਘਾਟ ਦਾ ਬਹਾਨਾ ਬਣਾਇਆ ਜਾਂਦਾ ਹੈ। ਭਾਰਤ ਵਰਗੇ ਵੱਡੇ ਦੇਸ਼ ਵਿਚ ਵਸੀਲਿਆਂ ਦੀ ਘਾਟ ਦਾ ਮੁੱਖ ਕਾਰਨ ਪ੍ਰਬੰਧਕ ਪ੍ਰਣਾਲੀ ਦੀਆਂ ਘਾਟਾਂ ਹਨ। ਜੇਕਰ ਸੁਚੱਜੇ ਢੰਗ ਨਾਲ ਵਸੀਲਿਆਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਦੇਸ਼ ਵਿਚ ਇਨ੍ਹਾਂ ਦੀ ਘਾਟ ਨੂੰ ਕਿਸੇ ਹੱਦ ਤੱਕ ਦੂਰ ਕੀਤਾ ਜਾ ਸਕਦਾ ਹੈ। ਜਦੋਂ ਤੱਕ ਦੇਸ਼ ਵਿਚੋਂ ਗ਼ਰੀਬੀ ਅਤੇ ਅਨਪੜ੍ਹਤਾ ਦੂਰ ਨਹੀਂ ਹੁੰਦੀ, ਉਦੋਂ ਤੱਕ ਆਜ਼ਾਦੀ ਦਾ ਨਿੱਘ ਸਾਰੇ ਨਾਗਰਿਕਾਂ ਨੂੰ ਨਹੀਂ ਪਹੁੰਚ ਸਕਦਾ। ਸੰਸਾਰ ਦੀਆਂ ਦੱਬੀਆਂ, ਕੁਚਲੀਆਂ ਕੌਮਾਂ ਨੂੰ ਦਿਸ਼ਾ ਪ੍ਰਦਾਨ ਕਰਨਾ ਭਾਰਤ ਦੀ ਜ਼ਿੰਮੇਵਾਰੀ ਹੈ ਪਰ ਅਸੀਂ ਤਾਂ ਆਪਣੇ ਦੇਸ਼ ਦੇ ਗ਼ਰੀਬਾਂ ਦੀ ਗ਼ਰੀਬੀ ਪਿਛਲੇ 75 ਸਾਲਾਂ ਵਿਚ ਵੀ ਦੂਰ ਨਹੀਂ ਕਰ ਸਕੇ। ਲੋਕਰਾਜ ਵਿਚ ਲੋਕਾਂ ਨੂੰ ਭੇਡ-ਬੱਕਰੀਆਂ ਵਾਂਗ ਨਹੀਂ ਸਮਝਿਆ ਜਾ ਸਕਦਾ ਪਰ ਸਾਡੇ ਦੇਸ਼ ਵਿਚ ਲੋਕਰਾਜ ਵੋਟ ਰਾਜ ਬਣਦਾ ਜਾ ਰਿਹਾ ਹੈ। ਬਹੁਤੇ ਨੇਤਾਵਾਂ ਦਾ ਮੁੱਖ ਮੰਤਵ ਵੋਟਾਂ ਪ੍ਰਾਪਤ ਕਰਨਾ ਹੀ ਹੈ। ਵੋਟ ਪ੍ਰਾਪਤੀ ਲਈ ਕਈ ਗ਼ਲਤ ਢੰਗ-ਤਰੀਕੇ ਅਪਣਾਏ ਜਾਂਦੇ ਹਨ। ਪੈਸੇ ਦੀ ਖੁੱਲ੍ਹ ਕੇ ਵਰਤੋਂ ਕੀਤੀ ਜਾਂਦੀ ਹੈ। ਆਗੂਆਂ ਵਿਚੋਂ ਅਨੁਸ਼ਾਸਨ ਖ਼ਤਮ ਹੋ ਰਿਹਾ ਹੈ, ਇਸ ਦਾ ਅਸਰ ਲੋਕਾਂ ਉੱਤੇ ਵੀ ਪੈਂਦਾ ਹੈ। ਉਹ ਵੀ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਭੁੱਲ ਰਹੇ ਹਨ।
ਸਾਨੂੰ ਆਪਣੇ ਦੇਸ਼ ਲਈ ਅਜਿਹਾ ਵਿਕਾਸ ਮਾਡਲ ਤਿਆਰ ਕਰਨਾ ਚਾਹੀਦਾ ਹੈ, ਜਿਸ ਦਾ ਆਧਾਰ ਦੇਸ਼ ਦੇ ਵਸੀਲੇ ਹੋਣ। ਦੇਸ਼ ਦਾ ਸੰਤੁਲਿਤ ਅਤੇ ਸਰਬਪੱਖੀ ਵਿਕਾਸ ਦੇਸ਼ ਦਾ ਆਪਣਾ ਵਿਕਾਸ ਮਾਡਲ ਵਿਕਸਿਤ ਕਰ ਕੇ ਹੀ ਹੋ ਸਕਦਾ ਹੈ। ਜੇਕਰ ਆਪਣੇ ਵਸੀਲਿਆਂ ਨੂੰ ਆਧਾਰ ਬਣਾ ਕੇ ਯੋਜਨਾਵਾਂ ਉਲੀਕੀਆਂ ਜਾਣ ਤਾਂ ਸਰਬਪੱਖੀ ਵਿਕਾਸ ਵੱਲ ਕਦਮ ਪੁੱਟੇ ਜਾ ਸਕਦੇ ਹਨ। ਦੇਸ਼ ਦੀ ਸਾਰੀ ਵਸੋਂ ਨੂੰ ਰੁਜ਼ਗਾਰ ਮਿਲ ਸਕਦਾ ਹੈ। ਇੰਝ ਅਸੀਂ ਆਪਣੇ ਮਨੁੱਖੀ ਵਸੀਲਿਆਂ ਦਾ ਪੂਰਾ ਲਾਹਾ ਪ੍ਰਾਪਤ ਕਰ ਸਕਦੇ ਹਾਂ। ਘਰੇਲੂ ਉਤਪਾਦ ਆਪਸੀ ਸਾਂਝ, ਆਰਥਿਕ ਸੁਤੰਤਰਤਾ ਅਤੇ ਬਰਾਬਰੀ ਦਾ ਪ੍ਰਤੀਕ ਹੈ। ਘਰੋਗੀ ਸਨਅਤ ਨੂੰ ਵਿਕਸਿਤ ਕਰ ਕੇ ਹੀ ਰੁਜ਼ਗਾਰ ਦੇ ਵਸੀਲੇ ਵਧਾਏ ਜਾ ਸਕਦੇ ਹਨ। ਦੇਸ਼ ਦੀ ਸਾਰੀ ਵਸੋਂ ਨੂੰ ਰੁਜ਼ਗਾਰ ਮਿਲ ਸਕਦਾ ਹੈ। ਇੰਝ ਅਸੀਂ ਆਪਣੇ ਮਨੁੱਖੀ ਵਸੀਲਿਆਂ ਦਾ ਪੂਰਾ ਲਾਹਾ ਪ੍ਰਾਪਤ ਕਰ ਸਕਦੇ ਹਾਂ। ਆਤਮ ਨਿਰਭਰ ਹੋਣ ਦਾ ਇਹੋ ਹੀ ਰਾਹ ਹੈ। ਭਾਰਤ ਪਿੰਡਾਂ ਵਿਚ ਵਸਦਾ ਹੈ। ਇਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਹੁਨਰੀ ਬਣਾ ਕੇ ਆਪਣੇ ਪੈਰਾਂ ਉੱਤੇ ਖੜ੍ਹਾ ਹੋਣ ਲਈ ਉਤਸ਼ਾਹਿਤ ਕੀਤਾ ਜਾਵੇ। ਇੰਝ ਅਸੀਂ ਆਪਣੀਆਂ ਤਿਆਰ ਕੀਤੀਆਂ ਵਸਤਾਂ ਦੀ ਆਪ ਹੀ ਵਰਤੋਂ ਕਰਨੀ ਸ਼ੁਰੂ ਕਰ ਦੇਵਾਂਗੇ। ਹੁਣ ਵਾਲਾ ਮਾਡਲ ਪਿੰਡਾਂ ਨੂੰ ਵਿਕਸਿਤ ਕਰਨ ਦੀ ਥਾਂ ਉਨ੍ਹਾਂ ਨੂੰ ਖਾ ਰਿਹਾ ਹੈ। ਇਸੇ ਕਰਕੇ ਵਾਹੀ ਹੇਠ ਧਰਤੀ ਘਟ ਰਹੀ ਹੈ ਜਦੋਂ ਕਿ ਕਿਸਾਨਾਂ ਦੀ ਗਿਣਤੀ ਵਧ ਰਹੀ ਹੈ। ਉਹ ਗ਼ਰੀਬੀ ਭੋਗ ਰਹੇ ਹਨ ਪਰ ਹੋਰ ਕੋਈ ਰਾਹ ਨਾ ਹੋਣ ਕਰਕੇ ਮਜਬੂਰੀਵਸ ਖੇਤੀ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਸਾਨੂੰ ਰੋਂਦਿਆਂ ਨੂੰ ਆਣ ਕੇ ਵਰਾ ਵਾਰਸਾ

ਵਾਰਸ ਸ਼ਾਹ ਨੂੰ

ਅਸੀਂ ਤੇਰੇ ਆਂ ਤੂੰ ਸਾਡਾ ਏਂ ਭਰਾ ਵਾਰਸਾ। ਸਾਨੂੰ ਰੋਂਦਿਆਂ ਨੂੰ ਆਣ ਕੇ ਵਰਾ ਵਾਰਸਾ। ਅਸੀਂ ਆਪਣੀ ਹੀ ਮਾਂ ਦੇ ਕਰ ਦਿੱਤੇ ਟੋਟੇ ਟੋਟੇ। ਸਾਡੇ ਆਪਣੇ ਹੀ ਖ਼ੂਨ ਨਾਲ ਲਿੱਬੜੇ ਨੇ ਪੋਟੇ। ਅਸੀਂ ਆਪ ਬਣੇ ਆਪਣੀ ਬਲਾ ਵਾਰਸਾ। ਸਾਨੂੰ ਰੋਂਦਿਆਂ ਨੂੰ ਆਣ ਕੇ ਵਰਾ ...

ਪੂਰੀ ਖ਼ਬਰ »

ਆਜ਼ਾਦੀ : ਰਲਿਆ ਖ਼ੂਨ ਹਿੰਦੂ ਮੁਸਲਮਾਨ ਏਥੇ...

ਕਿਸੇ ਦੇਸ਼ ਦੇ ਇਤਿਹਾਸ ਵਿਚ ਆਜ਼ਾਦੀ ਤੋਂ ਬਾਅਦ 75 ਸਾਲਾਂ ਦਾ ਸਮਾਂ ਕੋਈ ਥੋੜ੍ਹਾ ਨਹੀਂ ਹੁੰਦਾ। ਮਹੱਤਵਪੂਰਨ ਗੱਲ ਇਹ ਹੈ ਕਿ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਹੋ ਕੇ ਅਸੀਂ ਆਪਣੀ ਹੋਣੀ ਦੇ ਆਪ ਮਾਲਕ ਬਣੇ। ਮਨੁੱਖੀ ਮਨ ਵਿਚ ਆਜ਼ਾਦੀ ਦੀ ਤਾਂਘ ਤੇ ਤੜਪ ਦੇ ਅਹਿਸਾਸ ਨੂੰ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਤਿਰੰਗੇ ਦੀ ਇਤਿਹਾਸਕ ਯਾਤਰਾ

ਤਿਰੰਗਾ : 'ਸੁਤੰਤਰਤਾ, ਬਰਾਬਰੀ ਅਤੇ ਭਾਈਚਾਰਾ' ਇਨ੍ਹਾਂ ਤਿੰਨਾਂ ਸਮਾਜਿਕ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ, ਜਿਸ ਦੇ ਚੱਲਣ ਨਾਲ ਸਮਾਜ ਆਜ਼ਾਦੀ ਵੱਲ ਹੋਰ ਅੱਗੇ ਵਧਦਾ ਹੈ। 21 ਅਗਸਤ, 1907 ਨੂੰ ਜਰਮਨੀ ਦੇ ਸ਼ਹਿਰ ਸਟੂਗਟ ਵਿਚ ਕੌਮਾਂਤਰੀ ਸਮਾਜਵਾਦੀ ਸੰਮੇਲਨ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX