ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਕਿਰਤ, ਯਾਤਰਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਇਸ ਮੌਕੇ ਡੀ.ਸੀ. ਐਨ.ਪੀ.ਐੱਸ. ਰੰਧਾਵਾ ਤੇ ...
ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਰਾਹੋਂ ਦੇ ਸਰਾਫ਼ਾਂ ਮੁਹੱਲਾ ਵਿਖੇ ਬਣਾਏ ਗਏ ਆਮ ਆਦਮੀ ਕਲੀਨਿਕ ਨੇ ...
ਬਲਾਚੌਰ, 16 ਅਗਸਤ (ਦੀਦਾਰ ਸਿੰਘ ਬਲਾਚੌਰੀਆ)- 75ਵੇਂ ਆਜ਼ਾਦੀ ਦਿਵਸ ਸੰਬੰਧੀ ਬਲਾਚੌਰ ਦੀ ਦਾਣਾ ਮੰਡੀ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਪ੍ਰਸ਼ਾਸਨ ਵਲੋਂ ਬੜੇ ਉਤਸ਼ਾਹ ਨਾਲ ਕੀਤਾ ਗਿਆ | ਉੱਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ...
ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ) - ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਪੰਦਰਾਂ ਅਗਸਤ ਦੇ ਮੌਕੇ 'ਤੇ ਤਿਰੰਗਾ ਲਹਿਰਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਨੂੰ ਦਰਸਾਉਣ ਲਈ ਸਕੂਲ ਵਿਚ ਪੰਦਰਾਂ ਅਗਸਤ ਦੇ ਮੌਕੇ 'ਤੇ ਸਕੂਲ ਦੇ ਚੇਅਰਮੈਨ ਜੇ. ਡੀ ਜੈਨ (ਸੀਨੀਅਰ ਐਡਵੋਕੇਟ) ਜਿਨ੍ਹਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਝੰਡਾ ਲਹਿਰਾਇਆ | ਮੈਡਮ ਨੇ ਦੱਸਿਆ ਕਿ ਸਕੂਲ ਦੇ ਪ੍ਰਧਾਨ ਕਮਲ ਜੈਨ, ਸੰਜੀਵ ਜੈਨ ਵਲੋਂ ਸਕੂਲ ਚੇਅਰਮੈਨ ਜੇ. ਡੀ ਜੈਨ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਨਿੱਘਾ ਸੁਆਗਤ ਕੀਤਾ | ਸਕੂਲ ਦੇ ਪੀ. ਟੀ. ਮਿਸਟਰ ਪ੍ਰਵੀਨ ਦੀ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਬੈਂਡ ਟੀਮ ਅਤੇ ਚਾਰੇ ਹਾਊਸ ਦੇ ਬੱਚਿਆਂ ਨੇ ਝੰਡੇ ਦੀ ਰਸਮ ਸਮੇਂ ਪਰੇਡ ਕਰਦੇ ਹੋਏ ਸਲਾਮੀ ਦਿੱਤੀ | ਇਸ ਤੋਂ ਬਾਅਦ ਐੱਸ. ਐੱਸ. ਜੈਨ ਸਭਾ ਵਿਚ ਆਜ਼ਾਦੀ ਦਿਵਸ ਦੀ ਸ਼ੁਰੂਆਤ ਨਵਕਾਰ ਮਹਾਂਮੰਤਰ ਨਾਲ ਹੋਈ | ਮਹਾਂ ਸਾਧਵੀ ਰਜਨੀ ਜੀ, ਮਹਾਂਸਾਧਵੀ ਨਿਧਿਕਾ, ਮਹਾਂਸਾਧਵੀ ਤਾਰਾ ਮੁਨੀ ਵਲੋਂ ਦੇਸ਼ ਭਗਤੀ ਦੇ ਰੰਗ ਵਿਚ ਬੱਚਿਆਂ ਨੂੰ ਰੰਗਿਆ | ਸਕੂਲ ਦੇ ਅਧਿਆਪਕ ਮੈਡਮ ਕਾਜਲ, ਮੈਡਮ ਤਲਜੀਤ, ਮੈਡਮ ਰੀਆ, ਮੈਡਮ ਗੁਰਪ੍ਰੀਤ, ਮੈਡਮ ਪਮਲਜੀਤ, ਮੈਡਮ ਦੀਪਿਕਾ ਦੀ ਅਗਵਾਈ ਹੇਠ ਬੱਚਿਆਂ ਨੇ ਦੇਸ਼ ਭਗਤੀ ਨੂੰ ਦਰਸਾਉਂਦੇ ਹੋਏ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਸਟੇਜ ਦਾ ਸੰਚਾਲਨ ਐੱਸ. ਐੱਸ. ਜੈਨ ਸਭਾ ਦੇ ਸੈਕਟਰੀ ਰੋਹਿਤ ਜੈਨ ਅਤੇ ਮੈਡਮ ਤਲਜੀਤ ਵਲੋਂ ਨਿਭਾਇਆ ਗਿਆ | ਇਸ ਮੌਕੇ ਜੇ. ਡੀ. ਜੈਨ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣੂੰ ਕਰਾਉਂਦੇ ਹੋਏ ਦੇਸ਼ ਪ੍ਰੇਮ ਲਈ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਪ੍ਰਧਾਨ ਕਮਲ ਜੈਨ, ਸਕੂਲ ਮੈਨੇਜਰ ਸੰਜੀਵ ਜੈਨ, ਸਭਾ ਪ੍ਰਧਾਨ ਸ਼ਿਵਲਾਲ ਜੈਨ, ਸੈਕਟਰੀ ਰੋਹਿਤ ਜੈਨ ਅਤੇ ਸਮੂਹ ਸਟਾਫ਼ ਹਾਜ਼ਰ ਸੀ |
ਬਲਾਚੌਰ, 16 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਮੁੱਖ ਮਹਿਮਾਨ ਸ. ਸੂਬਾ ਸਿੰਘ ਪੀ.ਸੀ.ਐੱਸ. ਉੱਪ ਮੰਡਲ ਮਜਿਸਟਰੇਟ ਬਲਾਚੌਰ ਨੇ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ/ ਪੰਚਾਇਤ ਸੰਮਤੀ ਦਫ਼ਤਰ ਬਲਾਚੌਰ ਵਿਖੇ ...
ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਡੀ.ਸੀ. ਰਿਹਾਇਸ਼ ਅਤੇ ਏ.ਡੀ.ਸੀ. (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡੇ ਲਹਿਰਾਏ | ਜ਼ਿਲ੍ਹਾ ...
ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ) - ਬੰਗਾ ਦਾਣਾ ਮੰਡੀ 'ਚ ਆਜ਼ਾਦੀ ਦਿਵਸ 'ਤੇ ਸਮਾਗਮ ਕਰਵਾਇਆ | ਨਵਨੀਤ ਕੌਰ ਬੱਲ ਐਸ. ਡੀ. ਐਮ. ਬੰਗਾ ਨੇ ਕੌਮੀ ਝੰਡਾ ਲਹਿਰਾਇਆ ਤੇ ਪ੍ਰੇਡ ਤੋਂ ਸਲਾਮੀ ਲਈ | ਉਨ੍ਹਾਂ ਕਿਹਾ ਕਿ ਮੈਨੂੰ ਬੇਹੱਦ ਮਾਣ ਹੈ ਕਿ ਮੈਂ ਸ਼ਹੀਦ ਭਗਤ ਸਿੰਘ ਦੀ ...
ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵਲੋਂ ਜ਼ਿਲ੍ਹਾ ਕਚਹਿਰੀ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਦੇ ...
ਬਲਾਚੌਰ, 16 ਅਗਸਤ (ਸ਼ਾਮ ਸੁੰਦਰ ਮੀਲੂ)- ਕਾਂਗਰਸ ਪਾਰਟੀ ਵਲੋਂ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੀ ਖ਼ੁਸ਼ੀ ਵਿਚ ਕਾਂਗਰਸ ਪਾਰਟੀ ਲਈ ਆਪਣਾ ਪੂਰਾ ਜੀਵਨ ਦੇਣ ਵਾਲੇ 75 ਸਾਲ ਤੋਂ ਜ਼ਿਆਦਾ ਉਮਰ ਦੇ 75 ਜੁਝਾਰੂ ਵਰਕਰਾਂ ਦਾ ਆਜ਼ਾਦੀ ਦਿਹਾੜੇ ਪੰਜਾਬ ਕਾਂਗਰਸ ਦੇ ਪ੍ਰਧਾਨ ...
ਬੰਗਾ, 16 ਅਗਸਤ (ਕਰਮ ਲਧਾਣਾ) - ਬੰਗਾ ਵਿਖੇ 75 ਸਾਲਾ ਅਜ਼ਾਦੀ ਵਰ੍ਹੇ ਨੂੰ ਸਮਰਪਿਤ ਅਜ਼ਾਦੀ ਇੱਕ ਮਹਾਂ ਅੰਮਿ੍ਤ ਪ੍ਰੋਗਰਾਮ ਅਧੀਨ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਲੋਂ ਪਿ੍ੰਸੀਪਲ ਮਹੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਮੈਡਮ ...
ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉੁਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਯਾਦਗਾਰਾਂ ਨੂੰ ਵਿਰਾਸਤੀ ਸੈਰ ਸਪਾਟੇ ਦੇ ਮੰਤਵ ਨਾਲ ਹੋਰ ਖੂਬਰਸੂਰਤ ਦਿੱਖ ਦਿੱਤੀ ਜਾਵੇਗੀ ਤਾਂ ਜੋ ਦੇਸ਼ ...
ਬੰਗਾ, 16 ਅਗਸਤ (ਕਰਮ ਲਧਾਣਾ) - ਪਿੰਡ ਪੱਦੀ ਮੱਠਵਾਲੀ ਵਿਖੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਾਇਆ ਗਿਆ | ਪਿੰਡ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਮੋਕਲੇ ਵਿਹੜੇ ਵਿਚ ਪਿੰਡ ਦੇ ਸਰਪੰਚ ਸੁਰਿੰਦਰ ਮੋਹਣ ਅਤੇ ਨੰਦ ਲਾਲ ਪ੍ਰਧਾਨ ਡਾਕਟਰ ...
ਨਵਾਂਸ਼ਹਿਰ, 16 ਅਗਸਤ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੰਜਾਬ ਖੇਡ ਮੇਲਾ-2022 ਤਹਿਤ ਬਲਾਕ ਪੱਧਰੀ ਖੇਡਾਂ 1 ਸਤੰਬਰ, 2022 ਤੋਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀ/ਟੀਮਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਮ ਐਂਟਰੀ ਕਰਵਾ ਸਕਦੇ ...
ਔੜ/ਝਿੰਗੜਾਂ, 16 ਅਗਸਤ (ਕੁਲਦੀਪ ਸਿੰਘ ਝਿੰਗੜ)- ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ 'ਚ ਬਣੇ ਰੈਸਟ ਹਾਊਸ ਪਿੰਡ ਝਿੰਗੜਾਂ ਵਿਖੇ ਪਿੰਡ ਵਾਸੀਆਂ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਜਥੇ. ਰਣਜੀਤ ਸਿੰਘ ...
ਪੋਜੇਵਾਲ ਸਰਾਂ, 16 ਅਗਸਤ (ਨਵਾਂਗਰਾਈਾ, ਰਮਨ ਭਾਟੀਆ)- ਪਿੰਡ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਹੋਈ | ਇਸ ਮੌਕੇ ਸੀ੍ਰ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਕੀਤੇ ਗਏ | ਇਸ ਮੌਕੇ ਸੰਗਤਾਂ ਨੂੰ ...
ਭੱਦੀ, 16 ਅਗਸਤ (ਨਰੇਸ਼ ਧੌਲ)- ਕੁਟੀਆ ਸਾਹਿਬ ਬੈਕੁੰਠ ਧਾਮ ਫਰੌਰ (ਖਮਾਣੋਂ) ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅਤੇ ਸਤਿਗੁਰੂ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਬਰਸੀ ਸਬੰਧੀ 5 ਰੋਜ਼ਾ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੌਜੂਦਾ ਗੱਦੀ ਨਸ਼ੀਨ ਸਵਾਮੀ ...
ਔੜ/ਝਿੰਗੜਾਂ, 16 ਅਗਸਤ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ. ਐੱਸ.ਈ. ਝਿੰਗੜਾਂ ਵਿਖੇ ਆਜ਼ਾਦੀ ਦਿਹਾੜਾ ਭਾਰੀ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਪਿ੍ੰ. ਤਰਜੀਵਨ ਸਿੰਘ ਗਰਚਾ ਤੇ ਮੈਨੇਜਰ ਕਮਲਜੀਤ ਸਿੰਘ ਗਰਚਾ ਵਲੋਂ ਸਾਂਝੇ ਤੌਰ ...
ਪੱਲੀ ਝਿੱਕੀ, 16 ਅਗਸਤ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਦੇ ਗੁਰਸੇਵਕ ਸਿੰਘ ਯੂ. ਏ. ਈ., ਸਤਵਿੰਦਰ ਸਿੰਘ ਜਰਮਨ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ ਪਤਨੀ ਅਵਤਾਰ ਸਿੰਘ ਲੰਬੇ ਸਮੇਂ ਤੋਂ ਬਿਮਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX