ਤਾਜਾ ਖ਼ਬਰਾਂ


ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  5 minutes ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  10 minutes ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  21 minutes ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  26 minutes ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  34 minutes ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  38 minutes ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  41 minutes ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . .  46 minutes ago
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . .  50 minutes ago
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . .  55 minutes ago
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . .  53 minutes ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . .  54 minutes ago
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . .  about 1 hour ago
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
ਕਸ਼ਮੀਰ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਤੇ ਪਿ੍ਅੰਕਾ ਦੀ ਮਸਤੀ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
ਸ੍ਰੀਨਗਰ, 30 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸ੍ਰੀਨਗਰ ਵਿਚ ਪਾਰਟੀ ਦਫ਼ਤਰ ਵਿਚ ਤਿਰੰਗਾ ਲਹਿਰਾਉਣ ਤੋਂ ਬਾਅਦ ਮਸਤੀ ਕਰਦੇ ਹੋਏ ਨਜ਼ਰ...
ਸੁਪਰੀਮ ਕੋਰਟ ਵਲੋਂ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਦੀ ਪਟੀਸ਼ਨ ’ਤੇ ਸੁਣਵਾਈ 6 ਫ਼ਰਵਰੀ ਨੂੰ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੁਪਰੀਮ ਕੋਰਟ ਵਲੋਂ 6 ਫਰਵਰੀ ਨੂੰ ਦੇਸ਼ ਵਿਚ 2002 ਦੇ ਗੁਜਰਾਤ ਦੰਗਿਆਂ ’ਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੇ ਖ਼ਿਲਾਫ਼ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਐਡਵੋਕੇਟ ਐਮ.ਐਲ. ਸ਼ਰਮਾ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ...
ਇਟਾਲੀਅਨ ਨੇਵੀ ਵਿਚ ਭਰਤੀ ਹੋਈ ਪੰਜਾਬ ਦੀ ਧੀ ਮਨਰੂਪ ਕੌਰ
. . .  about 1 hour ago
ਵੈਨਿਸ (ਇਟਲੀ), 30ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਤੋਂ ਇਕ ਵਾਰ ਫਿਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭੰਗਾਲਾ ਪਿੰਡ ਨਾਲ ਸੰਬੰਧਿਤ ਅਤੇ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਕਿਆਂਪੋ ਵਿਖੇ ਰਹਿੰਦੇ ਇਕ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਮਨਰੂਪ ਕੌਰ ਨੇ ਇਟਾਲੀਅਨ ਨੇਵੀ ਵਿਚ ਭਰਤੀ ਹੋ...
ਕਾਂਗਰਸ ਦਫ਼ਤਰ ’ਤੇ ਪਾਰਟੀ ਪ੍ਰਧਾਨ ਨੇ ਲਹਿਰਾਇਆ ਤਿਰੰਗਾ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ’ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਇੱਥੇ ਸਥਿਤ ਕਾਂਗਰਸ ਦਫ਼ਤਰ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਦੱਸ ਦਈਏ ਕਿ ਅੱਜ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ...
ਕਰਨਾਟਕ: ਹੰਪੀ ਉਤਸਵ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਹਮਲਾ
. . .  about 2 hours ago
ਬੈਂਗਲੁਰੂ, 30 ਜਨਵਰੀ- ਬੀਤੇ ਦਿਨ ਹੰਪੀ ਵਿਜੇਨਗਰ ਵਿਖੇ ਹੰਪੀ ਉਤਸਵ ਦੇ ਸਮਾਪਤੀ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਕੰਨੜ ਗਾਣੇ ਨਾ ਗਾਉਣ ਕਾਰਨ ਗੁੱਸੇ ਵਿਚ ਲੋਕਾਂ ਵਲੋਂ ਬੋਤਲ ਸੁੱਟੀ ਗਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ 2 ਵਿਅਕਤੀਆਂ ਨੂੰ ਹਿਰਾਸਤ...
ਜਲਵਾਯੂ ਵਿਚ ਬਦਲਾਅ ਖ਼ੇਤੀਬਾੜੀ ਨੂੰ ਪ੍ਰਭਾਵਿਤ ਕਰਦਾ ਹੈ- ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ
. . .  about 2 hours ago
ਚੰਡੀਗੜ੍ਹ, 30 ਜਨਵਰੀ (ਮਨਜੋਤ ਸਿੰਘ) - ਇੱਥੇ ਜੀ-20 ਸੰਮੇਲਨ ਦਾ ਅੱਜ ਆਗਾਜ਼ ਹੋ ਗਿਆ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਜੀ-20 ਸੰਮੇਲਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਵਾਤਾਵਰਨ ਵਿਚ ਬਦਲਾਅ ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਲਵਾਯੂ ਵਿਚ ਹੋਣ ਵਾਲਾ ਬਦਲਾਅ...
ਸਰਦੀ ਰੁੱਤ ਦਾ ਪਹਿਲਾ ਮੀਂਹ ਫ਼ਸਲਾਂ ਲਈ ਲਾਹੇਵੰਦ-ਖ਼ੇਤੀ ਮਾਹਿਰ
. . .  about 3 hours ago
ਹੰਡਿਆਇਆ,30ਜਨਵਰੀ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਇਲਾਕੇ ਵਿਚ ਅੱਜ ਸਵੇਰ ਤੋਂ ਪੈ ਮੀਂਹ ਨਾਲ ਮੌਸਮ ’ਚ ਤਬਦੀਲੀ ਆਈ। ਇਹ ਸਰਦੀ ਰੁੱਤ ਦੀ ਪਹਿਲੀ ਬਰਸਾਤ ਹੈ। ਖ਼ੇਤੀ ਮਾਹਿਰਾਂ ਅਨੁਸਾਰ ਇਹ ਮੀਂਹ ਫ਼ਸਲਾਂ ਲਈ...
ਪ੍ਰਧਾਨ ਮੰਤਰੀ ਸਮੇਤ ਹੋਰ ਨੇਤਾਵਾਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ..
ਸ੍ਰੀਨਗਰ ਵਿਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸ੍ਰੀਨਗਰ ’ਚ ਤਾਜ਼ਾ ਬਰਫ਼ਬਾਰੀ ਦੇਖਣ ਨੂੰ ਮਿਲ ਰਹੀ ਹੈ। ਲੋਕ ਬਰਫ਼ਬਾਰੀ ਦਾ ਆਨੰਦ ਲੈ ਰਹੇ ਹਨ। ਇਕ ਵਿਅਕਤੀ ਨੇ ਦੱਸਿਆ ਕਿ ਇਹ ਬਰਫ਼ ਕਸ਼ਮੀਰ ਦੀ ਪਛਾਣ ਹੈ। ਇਸ ਮਹੀਨੇ ਵਿਚ ਚੰਗੀ ਬਰਫ਼ਬਾਰੀ ਹੁੰਦੀ ਹੈ, ਜਿਸ ਕਾਰਨ...
ਪ੍ਰਧਾਨ ਮੰਤਰੀ ਨੇ ਜੋ ਮੰਤਰ ਦਿੱਤਾ ਉਸ ਨੂੰ ਹਰੇਕ ਤੱਕ ਪਹੁੰਚਾਇਆ ਜਾਵੇਗਾ- ਪੁਸ਼ਕਰ ਸਿੰਘ ਧਾਮੀ
. . .  about 3 hours ago
ਦੇਹਰਾਦੂਨ, 30 ਜਨਵਰੀ- ਭਾਜਪਾ ਦੀ ਸੂਬਾਈ ਕਾਰਜਕਾਰਨੀ ਦੀ ਦੋ ਦਿਨਾਂ ਹੋਈ ਮੀਟਿੰਗ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਕਾਰਜਕਾਰਨੀ ’ਚ ਜੋ ਮੰਤਰ ਦਿੱਤਾ ਹੈ ਉਸ ਨੂੰ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ’ਚ ਆਖ਼ਰੀ ਸਿਰੇ ’ਤੇ ਖੜ੍ਹੇ ਵਿਅਕਤੀ ਤੱਕ ਪਹੁੰਚਾਉਣ ਦਾ...
‘ਭਾਰਤ ਜੋੜੋ ਯਾਤਰਾ’ ਦਾ ਸਮਾਪਤੀ ਸਮਾਗਮ ਅੱਜ
. . .  about 3 hours ago
ਸ੍ਰੀਨਗਰ, 30 ਜਨਵਰੀ- 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਵਰ ਕਰਨ ਤੋਂ ਬਾਅਦ ਐਤਵਾਰ ਨੂੰ ਸਮਾਪਤ ਹੋਈ ਕਾਂਗਰਸ ਦੀ ਮੈਗਾ ‘ਭਾਰਤ ਜੋੜੋ ਯਾਤਰਾ’ ਅੱਜ ਸ਼੍ਰੀਨਗਰ ’ਚ ਸਮਾਪਤ ਹੋਵੇਗੀ। ਸਮਾਗਮ ਵਿਚ ਸ਼ਾਮਿਲ ਹੋਣ ਲਈ 21 ਪਾਰਟੀਆਂ ਨੂੰ ਸੱਦੇ ਭੇਜੇ ਗਏ ਹਨ, ਜਦੋਂ ਕਿ ਪੰਜ ਸਿਆਸੀ ਪਾਰਟੀਆਂ ਨੇ ਭਾਗ ਨਹੀਂ ਲਿਆ...
ਕੇਂਦਰੀ ਮਾਡਰਨ ਜੇਲ੍ਹ ’ਚੋਂ ਮਿਲੇ 14 ਮੋਬਾਈਲ ਫ਼ੋਨ
. . .  about 3 hours ago
ਫ਼ਰੀਦਕੋਟ , 30 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ ਕੁੱਲ 14 ਮੋਬਾਈਲ ਫ਼ੋਨ, 2 ਸਿਮ, 1 ਚਾਰਜਰ ਅਤੇ 9 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ। ਜੇਲ੍ਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਵਚਨਬੱਧ-ਅਨਮੋਲ ਗਗਨ ਮਾਨ

ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਕਿਰਤ, ਯਾਤਰਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਇਸ ਮੌਕੇ ਡੀ.ਸੀ. ਐਨ.ਪੀ.ਐੱਸ. ਰੰਧਾਵਾ ਤੇ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਰਾਹੋਂ ਵਿਚ ਅੱਜ 65 ਮਰੀਜ਼ਾਂ ਨੇ ਲਿਆ ਮੁਫ਼ਤ ਇਲਾਜ ਦਾ ਲਾਭ

ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਰਾਹੋਂ ਦੇ ਸਰਾਫ਼ਾਂ ਮੁਹੱਲਾ ਵਿਖੇ ਬਣਾਏ ਗਏ ਆਮ ਆਦਮੀ ਕਲੀਨਿਕ ਨੇ ...

ਪੂਰੀ ਖ਼ਬਰ »

ਦਾਣਾ ਮੰਡੀ ਬਲਾਚੌਰ ਵਿਖੇ ਤਹਿਸੀਲ ਪੱਧਰੀ ਸਮਾਗਮ

ਬਲਾਚੌਰ, 16 ਅਗਸਤ (ਦੀਦਾਰ ਸਿੰਘ ਬਲਾਚੌਰੀਆ)- 75ਵੇਂ ਆਜ਼ਾਦੀ ਦਿਵਸ ਸੰਬੰਧੀ ਬਲਾਚੌਰ ਦੀ ਦਾਣਾ ਮੰਡੀ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਪ੍ਰਸ਼ਾਸਨ ਵਲੋਂ ਬੜੇ ਉਤਸ਼ਾਹ ਨਾਲ ਕੀਤਾ ਗਿਆ | ਉੱਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਜੈਨ ਮਾਡਲ ਸਕੂਲ ਬੰਗਾ ਵਿਖੇ ਆਜ਼ਾਦੀ ਦਿਵਸ ਮੌਕੇ ਸਮਾਗਮ

ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ) - ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਪੰਦਰਾਂ ਅਗਸਤ ਦੇ ਮੌਕੇ 'ਤੇ ਤਿਰੰਗਾ ਲਹਿਰਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੂੰ ਆਜ਼ਾਦੀ ...

ਪੂਰੀ ਖ਼ਬਰ »

ਮੁੱਖ ਮਹਿਮਾਨ ਸੂਬਾ ਸਿੰਘ ਐੱਸ. ਡੀ. ਐਮ. ਨੇ ਆਜ਼ਾਦੀ ਘੁਲਾਟੀਆਂ ਦੇ ਸਮਾਰਕ 'ਤੇ ਸਿੱਜਦਾ ਕੀਤਾ

ਬਲਾਚੌਰ, 16 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਮੁੱਖ ਮਹਿਮਾਨ ਸ. ਸੂਬਾ ਸਿੰਘ ਪੀ.ਸੀ.ਐੱਸ. ਉੱਪ ਮੰਡਲ ਮਜਿਸਟਰੇਟ ਬਲਾਚੌਰ ਨੇ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ/ ਪੰਚਾਇਤ ਸੰਮਤੀ ਦਫ਼ਤਰ ਬਲਾਚੌਰ ਵਿਖੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਡੀ.ਸੀ. ਰਿਹਾਇਸ਼ ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡੇ ਲਹਿਰਾਏ

ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਡੀ.ਸੀ. ਰਿਹਾਇਸ਼ ਅਤੇ ਏ.ਡੀ.ਸੀ. (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡੇ ਲਹਿਰਾਏ | ਜ਼ਿਲ੍ਹਾ ...

ਪੂਰੀ ਖ਼ਬਰ »

ਬੰਗਾ 'ਚ ਨਵਨੀਤ ਕੌਰ ਬੱਲ ਐਸ. ਡੀ. ਐਮ. ਨੇ ਕੌਮੀ ਝੰਡਾ ਲਹਿਰਾਇਆ

ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ) - ਬੰਗਾ ਦਾਣਾ ਮੰਡੀ 'ਚ ਆਜ਼ਾਦੀ ਦਿਵਸ 'ਤੇ ਸਮਾਗਮ ਕਰਵਾਇਆ | ਨਵਨੀਤ ਕੌਰ ਬੱਲ ਐਸ. ਡੀ. ਐਮ. ਬੰਗਾ ਨੇ ਕੌਮੀ ਝੰਡਾ ਲਹਿਰਾਇਆ ਤੇ ਪ੍ਰੇਡ ਤੋਂ ਸਲਾਮੀ ਲਈ | ਉਨ੍ਹਾਂ ਕਿਹਾ ਕਿ ਮੈਨੂੰ ਬੇਹੱਦ ਮਾਣ ਹੈ ਕਿ ਮੈਂ ਸ਼ਹੀਦ ਭਗਤ ਸਿੰਘ ਦੀ ...

ਪੂਰੀ ਖ਼ਬਰ »

ਸੈਸ਼ਨ ਜੱਜ ਵਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਕੌਮੀ ਝੰਡਾ ਲਹਿਰਾਇਆ

ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵਲੋਂ ਜ਼ਿਲ੍ਹਾ ਕਚਹਿਰੀ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਦੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸੂਬਾ ਕਾਂਗਰਸ ਵਲੋਂ 95 ਸਾਲਾ ਬਜ਼ੁਰਗ ਟਕਸਾਲੀ ਆਗੂ ਚੌਧਰੀ ਭਗਤ ਰਾਮ ਭਨੂੰ ਦਾ ਕੀਤਾ ਸਨਮਾਨ

ਬਲਾਚੌਰ, 16 ਅਗਸਤ (ਸ਼ਾਮ ਸੁੰਦਰ ਮੀਲੂ)- ਕਾਂਗਰਸ ਪਾਰਟੀ ਵਲੋਂ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੀ ਖ਼ੁਸ਼ੀ ਵਿਚ ਕਾਂਗਰਸ ਪਾਰਟੀ ਲਈ ਆਪਣਾ ਪੂਰਾ ਜੀਵਨ ਦੇਣ ਵਾਲੇ 75 ਸਾਲ ਤੋਂ ਜ਼ਿਆਦਾ ਉਮਰ ਦੇ 75 ਜੁਝਾਰੂ ਵਰਕਰਾਂ ਦਾ ਆਜ਼ਾਦੀ ਦਿਹਾੜੇ ਪੰਜਾਬ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਬਾਬਾ ਗੋਲਾ ਸਕੂਲ ਦੀ ਕੋਰੀਓਗ੍ਰਾਫ਼ੀ ਰਹੀ ਖਿੱਚ ਦਾ ਕੇਂਦਰ

ਬੰਗਾ, 16 ਅਗਸਤ (ਕਰਮ ਲਧਾਣਾ) - ਬੰਗਾ ਵਿਖੇ 75 ਸਾਲਾ ਅਜ਼ਾਦੀ ਵਰ੍ਹੇ ਨੂੰ ਸਮਰਪਿਤ ਅਜ਼ਾਦੀ ਇੱਕ ਮਹਾਂ ਅੰਮਿ੍ਤ ਪ੍ਰੋਗਰਾਮ ਅਧੀਨ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਲੋਂ ਪਿ੍ੰਸੀਪਲ ਮਹੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਮੈਡਮ ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀਆਂ ਯਾਦਗਾਰਾਂ ਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ - ਅਨਮੋਲ ਗਗਨ ਮਾਨ

ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉੁਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਯਾਦਗਾਰਾਂ ਨੂੰ ਵਿਰਾਸਤੀ ਸੈਰ ਸਪਾਟੇ ਦੇ ਮੰਤਵ ਨਾਲ ਹੋਰ ਖੂਬਰਸੂਰਤ ਦਿੱਖ ਦਿੱਤੀ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸਪੂਤ ਸਰਦਾਰ ਭਗਤ ਸਿੰਘ ਦੇ ਪਿੰਡ ਨੂੰ ਦੇਸ਼-ਵਿਦੇਸ਼ ਤੋਂ ਦੇਖਣ ਆਉਣ ਵਾਲੇ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੀ ਲਹਿਰ ਨਾਲ ਜੁੜੇ ਰਹੇ ਉਨ੍ਹਾਂ ਦੇ ਪਰਿਵਾਰ ਤੇ ਦੇਸ਼ ਦੀ ਆਜ਼ਾਦੀ ਲਈ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਆਪਣੇ ਨਾਇਕ ਬਾਰੇ ਵੱਧ ਤੋਂ ਵੱਧ ਜਾਣਕਾਰੀ ਮਿਲ ਸਕੇ | ਇਹ ਵਿਚਾਰ ਅਨਮੋਲ ਗਗਨ ਮਾਨ ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਨੇ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਸ ਤੋਂ ਵੱਡੀ ਖੁਸ਼ਕਿਸਮਤੀ ਕੀ ਹੋ ਸਕਦੀ ਹੈ ਕਿ ਉਨ੍ਹਾਂ ਅੱਜ ਦੇ ਪਵਿੱਤਰ ਦਿਨ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਧਰਤੀ ਦੀ ਮਿੱਟੀ ਛੋਹ ਕੇ ਕੀਤੀ ਹੈ | ਉਨ੍ਹਾਂ ਆਖਿਆ ਕਿ ਵਾਹਿਗੁਰੂ ਸਾਡੇ ਪੰਜਾਬ 'ਤੇ ਤੇ ਪੰਜਾਬੀਆਂ 'ਤੇ ਹਮੇਸ਼ਾਂ ਮੇਹਰ ਭਰਿਆ ਹੱਥ ਬਣਾਈ ਰੱਖੇ | ਬਾਅਦ ਵਿੱਚ ਸ਼ਹੀਦ ਭਗਤ ਸਿੰਘ ਜੱਦੀ ਘਰ ਦਾ ਦੌਰਾ ਕਰਨ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਦੇ ਪਰਿਵਾਰ ਨਾਲ ਜੁੜੀਆਂ ਸਾਰੀਆਂ ਪੁਰਾਤਨ ਵਸਤਾਂ ਨੂੰ ਗਹੁ ਨਾਲ ਦੇਖਿਆ | ਉਨ੍ਹਾਂ ਨੇ ਉੱਥੇ ਮੌਜੂਦ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਆਖਿਆ ਕਿ ਉਹ ਸ਼ਹੀਦ-ਏ-ਆਜ਼ਮ ਦੇੇ ਜੱਦੀ ਪਿੰਡ ਨੂੰ ਹੋਰ ਖੂਬਸੂਰਤ ਤੇ ਵਿਰਾਸਤੀ ਸੈਰ ਸਪਾਟੇ ਦਾ ਸਥਾਨ ਬਣਾਉਣ ਲਈ ਕੀਤੇ ਜਾ ਸਕਦੇ ਕੰਮਾਂ ਦੀ ਤਫ਼ਸੀਲ ਬਣਾ ਕੇ ਭੇਜਣ ਤਾਂ ਜੋ ਯਾਤਰਾ ਤੇ ਸੱਭਿਅਚਾਰਕ ਮਾਮਲੇ ਵਿਭਾਗ ਇਸ 'ਤੇ ਅਗਲੇਰੀ ਕਾਰਵਾਈ ਆਰੰਭ ਸਕੇ | ਇਸ ਮੌਕੇ ਸੰਤੋਸ਼ ਕਟਾਰੀਆ ਵਿਧਾਇਕ ਬਲਾਚੌਰ, ਭਾਗੀਰਥ ਸਿੰਘ ਮੀਨਾ ਐਸ. ਐਸ. ਪੀ, ਨਵਨੀਤ ਕੌਰ ਬੱਲ ਐਸ. ਡੀ. ਐਮ. ਬੰਗਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ ਤੇ ਹੋਰ ਅਧਿਕਾਰੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਆਜ਼ਾਦੀ ਦਿਹਾੜੇ ਮੌਕੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਬੰਗਾ, 16 ਅਗਸਤ (ਕਰਮ ਲਧਾਣਾ) - ਪਿੰਡ ਪੱਦੀ ਮੱਠਵਾਲੀ ਵਿਖੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਾਇਆ ਗਿਆ | ਪਿੰਡ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਮੋਕਲੇ ਵਿਹੜੇ ਵਿਚ ਪਿੰਡ ਦੇ ਸਰਪੰਚ ਸੁਰਿੰਦਰ ਮੋਹਣ ਅਤੇ ਨੰਦ ਲਾਲ ਪ੍ਰਧਾਨ ਡਾਕਟਰ ...

ਪੂਰੀ ਖ਼ਬਰ »

ਪੰਜਾਬ ਖੇਡ ਮੇਲਾ-2022 ਲਈ ਬਲਾਕ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ

ਨਵਾਂਸ਼ਹਿਰ, 16 ਅਗਸਤ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੰਜਾਬ ਖੇਡ ਮੇਲਾ-2022 ਤਹਿਤ ਬਲਾਕ ਪੱਧਰੀ ਖੇਡਾਂ 1 ਸਤੰਬਰ, 2022 ਤੋਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀ/ਟੀਮਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਮ ਐਂਟਰੀ ਕਰਵਾ ਸਕਦੇ ...

ਪੂਰੀ ਖ਼ਬਰ »

ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ 'ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਆਜ਼ਾਦੀ ਦਿਵਸ ਮਨਾਇਆ

ਔੜ/ਝਿੰਗੜਾਂ, 16 ਅਗਸਤ (ਕੁਲਦੀਪ ਸਿੰਘ ਝਿੰਗੜ)- ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ 'ਚ ਬਣੇ ਰੈਸਟ ਹਾਊਸ ਪਿੰਡ ਝਿੰਗੜਾਂ ਵਿਖੇ ਪਿੰਡ ਵਾਸੀਆਂ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਜਥੇ. ਰਣਜੀਤ ਸਿੰਘ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਸਾਲਾਨਾ ਜੋੜ ਮੇਲੇ ਦਾ ਸਮਾਗਮ ਸ਼ੁਰੂ

ਪੋਜੇਵਾਲ ਸਰਾਂ, 16 ਅਗਸਤ (ਨਵਾਂਗਰਾਈਾ, ਰਮਨ ਭਾਟੀਆ)- ਪਿੰਡ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਹੋਈ | ਇਸ ਮੌਕੇ ਸੀ੍ਰ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਕੀਤੇ ਗਏ | ਇਸ ਮੌਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਬੈਕੁੰਠ ਧਾਮ ਫਰੌਰ ਵਿਖੇ 5 ਰੋਜ਼ਾ ਸੰਤ ਸਮਾਗਮ ਅੱਜ ਤੋਂ

ਭੱਦੀ, 16 ਅਗਸਤ (ਨਰੇਸ਼ ਧੌਲ)- ਕੁਟੀਆ ਸਾਹਿਬ ਬੈਕੁੰਠ ਧਾਮ ਫਰੌਰ (ਖਮਾਣੋਂ) ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅਤੇ ਸਤਿਗੁਰੂ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਬਰਸੀ ਸਬੰਧੀ 5 ਰੋਜ਼ਾ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੌਜੂਦਾ ਗੱਦੀ ਨਸ਼ੀਨ ਸਵਾਮੀ ...

ਪੂਰੀ ਖ਼ਬਰ »

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਔੜ/ਝਿੰਗੜਾਂ, 16 ਅਗਸਤ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ. ਐੱਸ.ਈ. ਝਿੰਗੜਾਂ ਵਿਖੇ ਆਜ਼ਾਦੀ ਦਿਹਾੜਾ ਭਾਰੀ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਪਿ੍ੰ. ਤਰਜੀਵਨ ਸਿੰਘ ਗਰਚਾ ਤੇ ਮੈਨੇਜਰ ਕਮਲਜੀਤ ਸਿੰਘ ਗਰਚਾ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਪੱਲੀ ਝਿੱਕੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਪੱਲੀ ਝਿੱਕੀ, 16 ਅਗਸਤ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਦੇ ਗੁਰਸੇਵਕ ਸਿੰਘ ਯੂ. ਏ. ਈ., ਸਤਵਿੰਦਰ ਸਿੰਘ ਜਰਮਨ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ ਪਤਨੀ ਅਵਤਾਰ ਸਿੰਘ ਲੰਬੇ ਸਮੇਂ ਤੋਂ ਬਿਮਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX