ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

ਪੰਜਾਬ ਖੇਡ ਮੇਲਾ-2022 ਲਈ ਬਲਾਕ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਖੇਡ ਮੇਲਾ-2022 ਤਹਿਤ ਬਲਾਕ ਪੱਧਰੀ ਖੇਡਾਂ 1 ਸਤੰਬਰ ਤੋਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀ ਟੀਮਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ-ਕਮ-ਐਂਟਰੀ ਕਰਵਾ ਸਕਦੇ ਹਨ | ਇਹ ...

ਪੂਰੀ ਖ਼ਬਰ »

ਭਾਕਿਯੂ ਖੋਸਾ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ, ਪੰਜਾਬ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਦੀ ਅਗਵਾਈ ...

ਪੂਰੀ ਖ਼ਬਰ »

ਭਾਕਿਯੂ ਖੋਸਾ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ-2022 ਦੇ ਵਿਰੋਧ ਵਿਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ ਠੱਠੀ ਭਾਈ ਦੇ ਕਮੇਟੀ ਮੈਂਬਰਾਂ ਦੀ ਚੋਣ ਅੱਜ

• ਮੈਦਾਨ 'ਚ ਨਿੱਤਰੇ 12 ਉਮੀਦਵਾਰ • ਤਿੰਨ ਮੈਂਬਰਾਂ ਦੀ ਹੋਈ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਚੋਣ ਠੱਠੀ ਭਾਈ, 17 ਅਗਸਤ (ਜਗਰੂਪ ਸਿੰਘ ਮਠਾੜੂ)-ਬਹੁਮੰਤਵੀ ਸਹਿਕਾਰੀ ਸਭਾ ਠੱਠੀ ਭਾਈ ਦੀ ਪ੍ਰਬੰਧਕ ਕਮੇਟੀ ਦੀ ਚੋਣ ਜੋ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸੀ, ਦੀ ਚੋਣ ਲਈ ...

ਪੂਰੀ ਖ਼ਬਰ »

ਏ. ਕੇ. ਇੰਗਲਿਸ਼ ਅਕੈਡਮੀ ਦੇ ਵਿਦਿਆਰਥੀ ਨੇ ਹਾਸਲ ਕੀਤੇ 8 ਬੈਂਡ

ਬੱਧਨੀ ਕਲਾਂ, 17 ਅਗਸਤ (ਸੰਜੀਵ ਕੋਛੜ)-ਇਲਾਕੇ ਦੀ ਪੁਰਾਣੀ ਅਤੇ ਪ੍ਰਸਿੱਧ ਵਿੱਦਿਅਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੇ ਹੋਣਹਾਰ ਵਿਦਿਆਰਥੀ ਰਣਸ਼ੇਰ ਸਿੰਘ ਬੁੱਟਰ ਕਲਾਂ ਨੇ ਆਈਲਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਜ਼ ਇਕ ਮਹੀਨੇ ਦੀ ਕੋਚਿੰਗ ਲੈ ਕੇ ...

ਪੂਰੀ ਖ਼ਬਰ »

ਸਿਵਲ ਸਰਜਨ ਮੋਗਾ ਵਲੋਂ ਠੱਠੀ ਭਾਈ ਪੀ.ਐੱਚ.ਸੀ. ਦਾ ਦੌਰਾ

ਮੋਗਾ, 17 ਅਗਸਤ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਵਾਅਦੇ ਮੁਤਾਬਿਕ ਲੋਕਾਂ 'ਚ ਸਿਹਤ ਸਹੂਲਤਾਂ ਨੂੰ ਦਿਨ ਬ ਦਿਨ ਹੋਰ ਬਿਹਤਰ ਬਣਾਉਣ ਦੇ ਟੀਚੇ ਨੂੰ ਲੈ ਕੇ ਸਿਵਲ ਸਰਜਨ ਮੋਗਾ ਡਾ. ਐੱਸ. ਪੀ. ਸਿੰਘ ਜ਼ਿਲੇ੍ਹ ਅੰਦਰ ਰੋਜ਼ਾਨਾ ਹਰ ਬਲਾਕ ਪੱਧਰ ਸਬ ਸੈਂਟਰ ਪੱਧਰ ਤੱਕ ਸਿਹਤ ...

ਪੂਰੀ ਖ਼ਬਰ »

ਨਵ-ਨਿਯੁਕਤ ਅਧਿਆਪਕਾਂ ਦੀ ਇੰਡਕਸਨ ਟਰੇਨਿੰਗ ਸ਼ੁਰੂ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਮੋਗਾ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਪੰਜਾਬ ਵਲੋਂ 6635 ਨਵ-ਨਿਯੁਕਤ ਅਧਿਆਪਕਾਂ ਦੀ ਇੰਡਕਸਨ ਟਰੇਨਿੰਗ ਕਰਵਾਈ ਜਾ ਰਹੀ ਹੈ | ਜ਼ਿਲ੍ਹੇ ਨਾਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਰੋਸ ਪ੍ਰਦਰਸ਼ਨ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਮੋਗਾ ਦੇ ਅਧਿਆਪਕਾਂ ਨੇ ਡੀ. ਸੀ. ਕੰਪਲੈਕਸ ਮੋਗਾ ਵਿਚ ਡੀ.ਈ.ਓ. ਦਫ਼ਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਮੋਗਾ, 17 ਅਗਸਤ (ਗੁਰਤੇਜ ਸਿੰਘ)-ਸੀ. ਆਈ. ਏ. ਸਟਾਫ਼ ਮਹਿਣਾ ਪੁਲਿਸ ਵਲੋਂ ਪਿੰਡ ਜਨੇਰ ਨੇੜੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ਤੇ ਦੋ ਨੌਜਵਾਨਾਂ ਨੂੰ 120 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸੀ.ਆਈ.ਏ. ਸਟਾਫ਼ ਮਹਿਣਾ ਦੇ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਮਾਗਮ ਭਲਕੇ

ਸਮਾਧ ਭਾਈ, 17 ਅਗਸਤ (ਜਗਰੂਪ ਸਿੰਘ ਸਰੋਆ)-ਸ੍ਰੀ ਕਿ੍ਸ਼ਨ ਦੇ ਜਨਮ ਦਿਨ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਸਮਾਗਮ 19 ਅਗਸਤ ਨੂੰ ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਇੱਛਾਪੂਰਣ ਬਾਲਾ ਜੀ ਸਨਾਤਨ ਮੰਦਰ ਰੌਂਤਾ ਰੋਡ ਸਮਾਧ ਭਾਈ ਵਿਖੇ ਕਰਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪੁਜਾਰੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਸੁਤੰਤਰਤਾ ਦਿਵਸ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਏ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਸਾਬਕਾ ਸੈਨਿਕਾਂ ਦੀ ਵੈਟਰਨ ਵੈੱਲਫੇਅਰ ਆਰਗੇਨਾਈਜ਼ੇਸ਼ਨ ਰਜਿ: ਇਕਾਈ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੈਪਟਨ ਬਿੱਕਰ ਸਿੰਘ (ਸੇਵਾਮੁਕਤ) ਨੇ ਸੰਗਠਨ ਵਲੋਂ ਸਵਤੰਤਰਤਾ ਦਿਹਾੜੇ 'ਤੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ ...

ਪੂਰੀ ਖ਼ਬਰ »

ਵੰਡ ਸਮੇਂ ਮਾਰੇ ਗਏ ਲੋਕਾਂ ਦੀ ਯਾਦ 'ਚ ਕਵੀ ਦਰਬਾਰ ਕਰਵਾਇਆ

• ਸ਼ਾਇਰ ਸੱਤਿਆ ਪ੍ਰਕਾਸ਼ ਉੱਪਲ ਨੇ 14 ਪੁਸਤਕਾਂ ਸਾਹਿਤ ਜਗਤ ਦੀ ਝੋਲੀ ਪਾਈਆਂ- ਕੜਿਆਲਵੀ ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਦੇਸ਼ ਦੀ ਆਜ਼ਾਦੀ ਸਮੇਂ ਖ਼ਿੱਤੇ ਦੀ ਹੀ ਵੰਡ ਨਹੀਂ ਹੋਈ ਸਗੋਂ ਸਾਜ਼ਿਸ਼ ਤਹਿਤ ਸਦੀਆਂ ਤੋਂ ਇਕੱਠੇ ਰਹਿ ਰਹੇ ਭਾਈਚਾਰੇ ਨੂੰ ਵੀ ਵੰਡ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਹੋਈ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਗੁਰਮਤਿ ਰਾਗੀ ਗ੍ਰੰਥੀ ਸਭਾ ਰਜਿ. ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਗੀ ਸੋਹਣ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਹੋਈ, ਜਿਸ ਵਿਚ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੇਬਰ ਵਰਕਰਾਂ ਲਈ ਜਾਗਰੂਕਤਾ ਕੈਂਪ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਮੈਡਮ ਮਨਦੀਪ ਪੰਨੂ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੇ ਦਿਸ਼ਾ-ਨਿਰਦੇਸ਼ ਹੇਠ ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਲੇਬਰ ਵਰਕਰਾਂ ਲਈ ਅਮਰੀਸ਼ ਕੁਮਾਰ ਗੋਇਲ ...

ਪੂਰੀ ਖ਼ਬਰ »

ਦਸਮੇਸ਼ ਵੈਲਫੇਅਰ ਕਲੱਬ ਵਲੋਂ 'ਸੁਲਗਤੀ ਧਰਤੀ' ਨਾਟਕ ਪੇਸ਼

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਦਸਮੇਸ਼ ਵੈਲਫੇਅਰ ਕਲੱਬ ਮੋਗਾ ਵਲੋਂ ਦਸਮੇਸ਼ ਪਾਰਕ ਮੋਗਾ ਵਿਚ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤੇ ਭਾਰਤ ਦੇਸ਼ ਦੇ ਆਜ਼ਾਦੀ ਦਿਵਸ 'ਤੇ ਸ਼ਹੀਦ ਭਗਤ ਸਿੰਘ ਕਲਾਂ ਮੰਚ ਚੜਿੱਕ (ਮੋਗਾ) ਵਲੋਂ ਬਲਰਾਜ ਸਾਗਰ ਦਾ ਲਿਖਿਆ, ਤੀਰਥ ਚੜਿੱਕ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.0 ਬੈਂਡ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਓਪਨ ਵਰਕ ਪਰਮਿਟ ਵੀਜ਼ੇ 'ਚ ਮਾਹਿਰ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਬੈਗ ਪਾਈਪਰ ਬੈਂਡ ਤੇ ਐੱਨ. ਸੀ. ਸੀ. ਦੇ ਵਿਦਿਆਰਥੀ ਸਨਮਾਨਿਤ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦੇ ਬੈਗ ਪਾਈਪਰ ਬੈਂਡ ਦੇ ਵਿਦਿਆਰਥੀਆਂ ਤੇ ਐੱਨ. ਸੀ. ਸੀ. ਦੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦਾ ਜਸ਼ਨ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਧੀਨ ਪੂਰਾ ਹਫ਼ਤਾ ਆਜ਼ਾਦੀ ਦੇ ਜਸ਼ਨ ਮਨਾਏ ਗਏ | ਪੂਰੇ ਸਕੂਲ ਨੂੰ ਆਜ਼ਾਦੀ ਦੇ ਰੰਗਾਂ ਵਿਚ ਰੰਗਿਆ ਗਿਆ | ...

ਪੂਰੀ ਖ਼ਬਰ »

ਰਾਈਟ ਵੇ ਏਅਰਲਿੰਕਸ ਨੇ ਲਗਾਏ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗੇ੍ਰਸ਼ਨ ਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਇਸ ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਲੋਹਗੜ੍ਹ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਕੋਟ ਈਸੇ ਖਾਂ, 17 ਅਗਸਤ (ਨਿਰਮਲ ਸਿੰਘ ਕਾਲੜਾ)-ਬੀਤੇ ਦਿਨੀਂ ਪਿੰਡ ਲੁਹਾਰਾ ਵਿਖੇ ਬਾਬਾ ਜਸਵੀਰ ਸਿੰਘ ਅਤੇ ਪ੍ਰਸ਼ੋਤਮ ਬਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ ਹੋਇਆ | ਇਸ ਇਕੱਠ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ...

ਪੂਰੀ ਖ਼ਬਰ »

ਪੰਜਾਬ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਵਾਰਿਸ ਸ਼ਾਹ ਦਾ 300ਵਾਂ ਜਨਮ ਦਿਨ ਢੁੱਡੀਕੇ ਬੀ.ਐੱਡ ਕਾਲਜ 'ਚ ਮਨਾਇਆ

ਅਜੀਤਵਾਲ, 17 ਅਗਸਤ (ਸ਼ਮਸ਼ੇਰ ਸਿੰਘ ਗ਼ਾਲਿਬ) - ਬੀਤੇ ਦਿਨੀਂ ਪੰਜਾਬ ਭਾਸ਼ਾ ਵਿਭਾਗ ਵਲੋਂ ਵਾਰਿਸ ਸ਼ਾਹ ਦਾ 300ਵਾਂ ਜਨਮ ਦਿਨ ਮੌਕੇ ਢੁੱਡੀਕੇ ਬੀ.ਐਡ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਤੇ ਸੈਮੀਨਾਰ ਕਰਵਾਇਆ ਗਿਆ | ਮੁੱਖ ਮਹਿਮਾਨ ਸ਼ਾਮਿਲ ਹੁੰਦਿਆਂ ਡਾ. ਦੇਵਿੰਦਰ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਮੰਨੀ ਪ੍ਰਮੰਨੀ ਸੰਸਥਾ ਦਸਮੇਸ਼ ਹਾਈ ਸਕੂਲ ਵਿਚ 75 ਵਾਂ ਆਜ਼ਾਦੀ ਦਿਵਸ ਮਨਾਇਆ ਗਿਆ ਅਤੇ ਬੱਚਿਆਂ ਨੂੰ ਆਜ਼ਾਦੀ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਦੇ ਵਿਦਿਆਰਥੀਆਂ ਵਲੋਂ ਨੱਚ ਕੇ ਗਾ ਕੇ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਬਿਮਾਰੀ ਕਾਰਨ ਮਰ ਰਹੇ ਪਸ਼ੂਆਂ ਦੇ ਮਾਲਕਾਂ ਨੂੰ ਤੁਰੰਤ ਬਣਦਾ ਮੁਆਵਜ਼ਾ ਦੇਵੇ ਸਰਕਾਰ- ਮੱਖਣ ਬਰਾੜ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਸੂਬੇ ਭਰ ਵਿਚ ਪਸ਼ੂਆਂ ਵਿਚ ਫੈਲੀ ਨਾ-ਮੁਰਾਦ ਲੰਪੀ ਸਕਿਨ ਬਿਮਾਰੀ ਦੇ ਕਹਿਰ ਨੇ ਜਿੱਥੇ ਕਿਸਾਨਾਂ ਵਲੋਂ ਆਪਣੇ ਸਹਾਇਕ ਧੰਦੇ ਲਈ ਪਾਲੇ ਪਸ਼ੂਆਂ ਤੇ ਖ਼ਾਸ ਤੌਰ ਗਊਆਂ ਨੂੰ ਆਪਣੀ ਲਪੇਟ ...

ਪੂਰੀ ਖ਼ਬਰ »

ਡਾ. ਸ਼ਾਮ ਲਾਲ ਥਾਪਰ ਕਾਲਜ ਵਿਖੇ ਇਲਾਕੇ ਦੇ ਸੁਤੰਤਰਤਾ ਸੈਨਾਨੀ ਪਰਿਵਾਰ ਦਾ ਸਨਮਾਨ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਡਾ. ਸ਼ਾਮ ਲਾਲ ਥਾਪਰ ਕਾਲਜ ਵਿਖੇ ਮਹਾਤਮਾਂ ਗਾਂਧੀ ਮਿਊਜ਼ੀਅਮ ਅੰਦਰ ਮੋਗਾ ਇਲਾਕੇ ਦੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਬੜੇ ਨਿੱਘੇ ਢੰਗ ਨਾਲ ਸਨਮਾਨਿਤ ਕੀਤਾ ਗਿਆ | ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਸਰੀ ਸਕੂਲ 'ਚ ਮਨਾਇਆ ਸੁਤੰਤਰਤਾ ਦਿਵਸ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਸਰੀ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ...

ਪੂਰੀ ਖ਼ਬਰ »

ਦਯਾ ਸਾਗਰ ਚਰਚ 'ਚ ਆਜ਼ਾਦੀ ਦਿਵਸ ਮਨਾਇਆ

ਕੋਟ ਈਸੇ ਖਾਂ, 17 ਅਗਸਤ (ਨਿਰਮਲ ਸਿੰਘ ਕਾਲੜਾ)-ਆਜ਼ਾਦੀ ਦਿਵਸ ਦੇ ਸ਼ੁੱਭ ਦਿਹਾੜੇ ਤੇ ਪਾਸਟਰ ਕਸ਼ਮੀਰ ਅਲੀਸ਼ਾ ਦੀ ਰਹਿਨੁਮਾਈ ਹੇਠ ਚੀਮਾ ਰੋਡ ਦਯਾ ਸਾਗਰ ਚਰਚ ਵਿਚ ਪ੍ਰਾਰਥਨਾ ਸਭਾ ਕੀਤੀ ਗਈ ਅਤੇ ਭਜਨ ਗਾਏ ਗਏ | ਪਵਿੱਤਰ ਬਾਈਬਲ ਬਾਣੀ ਵਿਚੋਂ ਵਿਆਖਿਆ ਕਰਦਿਆਂ ਪਾਸਟਰ ...

ਪੂਰੀ ਖ਼ਬਰ »

ਐਕਸੀਲੈਂਟ ਅਕੈਡਮੀ ਦੇ ਵਿਦਿਆਰਥੀਆਂ ਨੇ ਤੀਆਂ ਦਾ ਤਿਉਹਾਰ ਮਨਾਇਆ

ਧਰਮਕੋਟ, 17 ਅਗਸਤ (ਪਰਮਜੀਤ ਸਿੰਘ) - ਐਕਸੀਲੈਂਟ ਅਕੈਡਮੀ ਦੇ ਮੈਡਮ ਤਕਦੀਰ ਕੌਰ, ਹਰਪ੍ਰੀਤ ਕੌਰ, ਲਵਲੀ ਅਰੋੜਾ ਅਤੇ ਮੈਡਮ ਆਂਚਲ ਅਰੋੜਾ ਵਲੋਂ ਤੀਆਂ ਦਾ ਤਿਉਹਾਰ ਵਿਦਿਆਰਥੀਆਂ ਨਾਲ ਮਿਲ ਕੇ ਮਨਾਇਆ ਗਿਆ | ਜਿਸ ਵਿਚ ਬੱਚਿਆਂ ਨੇ ਡਾਂਸ ਅਤੇ ਪੁਰਾਣੇ ਪੰਜਾਬ ਦੀ ਝਲਕ ਨੂੰ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 17 ਅਗਸਤ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਆਇਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਬੇਮਿਸਾਲ ਸੇਵਾਵਾਂ ਨਿਭਾ ਰਹੀ ਹੈ | ਇਸ ਵਾਰ ...

ਪੂਰੀ ਖ਼ਬਰ »

ਫਿਊਚਰ ਓਵਰਸੀਜ਼ ਨੇ ਲਗਾਇਆ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਫ਼ਤਿਹਗੜ੍ਹ ਪੰਜਤੂਰ, 17 ਅਗਸਤ (ਜਸਵਿੰਦਰ ਸਿੰਘ ਪੋਪਲੀ) - ਸਥਾਨਕ ਕਸਬੇ ਦੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਫਿਊਚਰ ਓਵਰਸੀਜ਼ ਦੇ ਐਮ. ਡੀ. ਦਿਵੇਸ਼ ਖੰਨਾ ਦੀ ਅਗਵਾਈ ਹੇਠ ਬਰਾਂਚ ਹੈੱਡ ਚੰਦਰ ਸ਼ੇਖਰ ਬਾਂਸਲ ਵਲੋਂ ਬਹੁਤ ਹੀ ਤਜਰਬੇਕਾਰ ਸਟਾਫ਼ ਦੇ ਸਹਿਯੋਗ ਨਾਲ ਆਏ ...

ਪੂਰੀ ਖ਼ਬਰ »

ਮੋਗਾ ਵਿਖੇ ਪੰਜਾਬ ਦੀ ਪ੍ਰਭੂਸੱਤਾ ਤੇ ਆਜ਼ਾਦੀ ਦਾ ਹੋਕਾ ਦੇਣ ਲਈ ਦਲ ਖ਼ਾਲਸਾ ਤੇ ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਰੋਸ ਮਾਰਚ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਮੋਗਾ - ਦਲ ਖ਼ਾਲਸਾ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਆਪਣੀ ਚੁੱਪ ਤੋੜਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਅਧਿਕਾਰ ਮਿਲਣਾ ਚਾਹੀਦਾ ਹੈ, ਅਤੇ ਅਸੀਂ ਸੰਯੁਕਤ ਰਾਸ਼ਟਰ ਦੀ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਵਸ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ. ਬੀ. ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ...

ਪੂਰੀ ਖ਼ਬਰ »

ਡਾ. ਸ਼ਾਮ ਲਾਲ ਥਾਪਰ ਕਾਲਜ ਵਿਖੇ ਇਲਾਕੇ ਦੇ ਸੁਤੰਤਰਤਾ ਸੈਨਾਨੀ ਪਰਿਵਾਰ ਦਾ ਸਨਮਾਨ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਡਾ. ਸ਼ਾਮ ਲਾਲ ਥਾਪਰ ਕਾਲਜ ਵਿਖੇ ਮਹਾਤਮਾਂ ਗਾਂਧੀ ਮਿਊਜ਼ੀਅਮ ਅੰਦਰ ਮੋਗਾ ਇਲਾਕੇ ਦੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਬੜੇ ਨਿੱਘੇ ਢੰਗ ਨਾਲ ਸਨਮਾਨਿਤ ਕੀਤਾ ਗਿਆ | ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ...

ਪੂਰੀ ਖ਼ਬਰ »

ਮਾਨ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ - ਵਿਧਾਇਕ ਬਿਲਾਸਪੁਰ

• ਘੋਲੀਆ ਖ਼ੁਰਦ ਵਿਖੇ ਮੁਹੱਲਾ ਕਲੀਨਿਕ ਨੂੰ ਕੀਤਾ ਲੋਕ ਅਰਪਣ - ਵਿਧਾਇਕ ਅੰਮਿ੍ਤਪਾਲ ਸੁਖਾਨੰਦ ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਵੋਟਰਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਗਰੰਟੀ ਦੇ ਰੂਪ 'ਚ ਪੂਰਾ ਕੀਤਾ ...

ਪੂਰੀ ਖ਼ਬਰ »

ਸੂਬਾ ਸਰਕਾਰ ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ-ਵਿਧਾਇਕ ਬਿਲਾਸਪੁਰ

• ਆਜ਼ਾਦੀ ਦਿਵਸ ਮੌਕੇ ਪਿੰਡ ਹਿੰਮਤਪੁਰਾ ਦੇ ਆਮ ਆਦਮੀ ਕਲੀਨਿਕ ਨੂੰ ਕੀਤਾ ਲੋਕ ਅਰਪਣ ਨਿਹਾਲ ਸਿੰਘ ਵਾਲਾ, 17 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ) - ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਖੇ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਨੇ ਮਨਾਇਆ ਆਜ਼ਾਦੀ ਦਿਹਾੜਾ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ) - ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਇਕ ਅਜਿਹੀ ਨਾਮਵਰ, ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਅੱਜ ਕਿਸੇ ਜਾਣਕਾਰੀ ਦੀ ਮੁਥਾਜ ਨਹੀਂ | ਆਕਸਫੋਰਡ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਮੰਤਵ ਨੂੰ ਲੈ ਕੇ ਚੱਲਣ ਵਾਲੀ ...

ਪੂਰੀ ਖ਼ਬਰ »

ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਏ

ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਮਨਾਇਆ ਆਜ਼ਾਦੀ ਦਿਵਸ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਨਵੀਂ ਦਾਣਾ ਮੰਡੀ 'ਚ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਮਨਾਉਣ ਲਈ ਤਹਿਸੀਲਦਾਰ ਗੁਰਮੁਖ ਸਿੰਘ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਨਾਲ ਆਜ਼ਾਦੀ ਦਿਵਸ ਸਮਾਗਮ ਬੀ.ਡੀ.ਪੀ.ਓ. ਰੁਪਿੰਦਰਜੀਤ ਕੌਰ, ਦਵਿੰਦਰ ਸਿੰਘ ਤੂਰ ਈ.ਓ. ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਉਪਮੰਡਲ ਮੈਜਿਸਟ੍ਰੇਟ ਰਾਮ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ | ਇਸ ਮੌਕੇ ਉਪਮੰਡਲ ਮੈਜਿਸਟ੍ਰੇਟ ਰਾਮ ਸਿੰਘ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਇਹ ਆਜ਼ਾਦੀ ਸਾਨੂੰ ਸਾਡੇ ਮਹਾਨ ਯੋਧਿਆਂ ਨੇ ਆਪਣੀਆਂ ਜਾਨਾਂ ਦੀ ਕੁਰਬਾਨੀ ਦੇ ਕੇ ਹਾਸਲ ਕੀਤੀ ਹੈ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਸਬੰਧ 'ਚ ਕੋਰੀਓਗ੍ਰਾਫ਼ੀਆਂ, ਗੀਤ ਅਤੇ ਗਿੱਧਾ-ਭੰਗੜਾ ਪੇਸ਼ ਕਰਕੇ ਸਾਰੇ ਸਮਾਗਮ ਨੂੰ ਚਾਰ ਚੰਨ ਲਾਏ ਗਏ | ਇਸ ਮੌਕੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਫਰੀਡਮ ਫਾਈਟਰ, ਕਿੱਕ ਬਾਕਸਿੰਗ ਦੀ ਉੱਘੀ ਖਿਡਾਰਨ ਖੁਸ਼ਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਧੀਆਂ ਸੇਵਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਲਾਇਨਜ਼ ਕਲੱਬ ਨਿਹਾਲ ਸਿੰਘ ਵਾਲਾ ਵਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਅਪਾਹਜ ਵਿਅਕਤੀਆਂ ਟਰਾਈ ਸਾਈਕਲ ਵੀ ਦਿੱਤੇ ਗਏ | ਸਟੇਜ ਦੀ ਕਾਰਵਾਈ ਜਸਕਰਨ ਸਿੰਘ ਅਤੇ ਸੁਤੰਤਰ ਰਾਇ ਨੇ ਬਾਖੂਬੀ ਨਿਭਾਈ | ਇਸ ਮੌਕੇ ਮਾਣਯੋਗ ਜੱਜ ਅਸ਼ੀਸ਼ ਠਠਈ ਨਿਹਾਲ ਸਿੰਘ ਵਾਲਾ, ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ, ਵਾਈਸ ਪ੍ਰਧਾਨ ਪਰਮਜੀਤ ਕੌਰ ਭੱਟੀ, ਨਗਰ ਪੰਚਾਇਤ ਬੱਧਨੀ ਕਲਾਂ ਦੇ ਪ੍ਰਧਾਨ ਜਗਦੀਸ਼ ਸਿੰਘ ਦੀਸ਼ਾ, ਡੀ. ਐਸ. ਪੀ. ਮਨਜੀਤ ਸਿੰਘ ਢੇਸੀ, ਥਾਣਾ ਮੁਖੀ ਮੁਖਤਿਆਰ ਸਿੰਘ ਗਿੱਲ, ਐਚ. ਐਚ. ਓ. ਪ੍ਰਤਾਪ ਸਿੰਘ ਬੱਧਨੀ ਕਲਾਂ, ਐਸ. ਡੀ. ਐਮ. ਰੀਡਰ ਕੁਲਦੀਪ ਸਿੰਘ ਭੱਟੀ, ਸੂਬਾ ਚੇਅਰਮੈਨ ਖਣਮੁਖ ਭਾਰਤੀ ਪੱਤੋ ਆਦਿ ਹਾਜ਼ਰ ਸਨ |
ਧਰਮਕੋਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਸੁਤੰਤਰਤਾ ਦਿਵਸ
ਧਰਮਕੋਟ, (ਪਰਮਜੀਤ ਸਿੰਘ)-ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਸੰਬੰਧੀ ਵਿਸ਼ੇਸ਼ ਸਮਾਗਮ ਦਾਣਾ ਮੰਡੀ ਧਰਮਕੋਟ ਵਿਖੇ ਕਰਵਾਇਆ ਗਿਆ | ਜਿਸ ਵਿਚ ਸਭ ਤੋਂ ਪਹਿਲਾਂ ਰੇਸ਼ਮ ਸਿੰਘ ਸਰਾਂ ਐਸ.ਡੀ.ਐਮ. ਧਰਮਕੋਟ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼ਹਿਰ ਦੇ ਪਤਵੰਤਿਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਆਦਮ ਕੱਦ ਬੱਤ ਉੱਪਰ ਫ਼ੁਲ ਮਾਲਾਵਾਂ ਅਰਪਣ ਕੀਤੀਆਂ ਗਈਆਂ | ਉਪਰੰਤ ਦਾਣਾ ਮੰਡੀ ਵਿਖੇ ਠੀਕ ਸਮੇਂ ਉੱਪਰ ਐਸ.ਡੀ.ਐਮ. ਵਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਦੇ ਨਾਲ ਧਰਮਕੋਟ ਪੁਲਿਸ ਦੇ ਜਵਾਨਾਂ, ਜੀ.ਓ.ਜੀ. ਅਤੇ ਐਨ.ਸੀ.ਸੀ. ਕੇਡਰਾਂ ਵਲੋਂ ਝੰਡੇ ਸਲਾਮੀ ਦਿੱਤੀ ਗਈ | ਸੁਤੰਤਰਤਾ ਦਿਵਸ ਦੀ ਵਧਾਈ ਦਿੰਦੇ ਹੋਏ ਐਸ.ਡੀ.ਐਮ. ਰੇਸ਼ਮ ਸਿੰਘ ਸਰਾਂ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਵਿਚ ਜਿੱਥੇ ਪੂਰੇ ਦੇਸ਼ ਦੇ ਨੌਜਵਾਨਾਂ ਨੇ ਆਜ਼ਾਦੀ ਸੰਗਰਾਮ ਵਿਚ ਹਿੱਸਾ ਪਾਇਆ ਉੱਥੇ ਪੰਜਾਬ ਨੂੰ ਵੱਡੀ ਗਿਣਤੀ ਵਿਚ ਸ਼ਹਾਦਤਾਂ ਪਾਉਣ ਦਾ ਮਾਣ ਮਿਲਿਆ | ਇਸ ਮੌਕੇ ਫਰੀਡਮ ਫਾਈਟਰਾਂ ਦੇ ਪਰਿਵਾਰਿਕ ਮੈਂਬਰਾਂ, ਦੇਸ਼ ਉੱਪਰ ਆਪਣੀ ਕੀਮਤੀ ਜਾਨ ਨਿਛਾਵਰ ਕਰਨ ਵਾਲੇ ਯੋਧਿਆਂ ਦੇ ਪਰਿਵਾਰਾਂ, ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਕੂਲੀ ਵਿਦਿਆਰਥੀਆਂ, ਸਮਾਗਮ ਵਿਚ ਹਿੱਸਾ ਲੈਣ ਵਾਲੇ ਬੱਚਿਆਂ, ਸਮਾਜ ਸੇਵੀ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਮੈਡਮ ਮੰਜੂ ਨੂੰ ਬੱਚਿਆਂ ਦੇ ਪ੍ਰੋਗਰਾਮ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਟੇਜ ਦੀ ਕਾਰਵਾਈ ਮਾਸਟਰ ਸਤੀਸ਼ ਕੁਮਾਰ ਨੇ ਚਲਾਈ | ਇਸ ਮੌਕੇ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ, ਨਾਇਬ ਤਹਿਸੀਲਦਾਰ ਧਰਮਕੋਟ ਰਮੇਸ਼ ਧੀਂਗੜਾ, ਹਰਵਿੰਦਰ ਸਿੰਘ ਡੀ.ਐਸ.ਪੀ., ਰਜਿੰਦਰ ਸਿੰਘ ਕਾਲੜਾ ਈ.ਓ. ਧਰਮਕੋਟ, ਫੂਡ ਸਪਲਾਈ ਇੰਸਪੈਕਟਰ ਰਾਜਵੰਤ ਸਿੰਘ ਵਾਲੀਆ, ਡਾ. ਜੋਤੀ ਐਸ.ਐਮ.ਓ., ਗੁਰਮੀਤ ਮੁਖੀਜਾ ਵਾਈਸ ਪ੍ਰਧਾਨ ਨਗਰ ਕੌਂਸਲ ਧਰਮਕੋਟ, ਐਸ.ਐਚ.ਓ. ਜਸਵਰਿੰਦਰ ਸਿੰਘ, ਅਸ਼ੋਕ ਖੁੱਲਰ, ਰਾਜਾ ਬੱਤਰਾ, ਮਨਦੀਪ ਸਿੰਘ ਮਨੀ ਮਠਾੜੂ, ਅਮਨ ਪੰਡੋਰੀ ਬਲਾਕ ਪ੍ਰਧਾਨ, ਡਾ. ਗੁਰਮੀਤ ਸਿੰਘ ਗਿੱਲ, ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਅਤੇ ਸਕੂਲੀ ਬੱਚੇ ਹਾਜ਼ਰ ਸਨ |
ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ 6 ਟਰੇਡ ਯੂਨੀਅਨ ਦਫ਼ਤਰਾਂ 'ਤੇ ਝੰਡੇ ਲਹਿਰਾਏ
ਮੋਗਾ, (ਜਸਪਾਲ ਸਿੰਘ ਬੱਬੀ) - ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਇੰਟਕ ਨਾਲ ਸਬੰਧਿਤ 6 ਟਰੇਡ ਯੂਨੀਅਨਾਂ ਦੇ ਦਫ਼ਤਰਾਂ ਨੈਸਲੇ ਠੇਕੇਦਾਰ ਲੇਬਰ ਯੂਨੀਅਨ, ਬਾਬਾ ਵਿਸ਼ਵਕਰਮਾ ਰਾਜ ਮਿਸਤਰੀ ਮਜ਼ਦੂਰ ਯੂਨੀਅਨ, ਈ ਰਿਕਸ਼ਾ ਮਜ਼ਦੂਰ ਸੰਘ ਸ਼ਹੀਦ ਭਗਤ ਸਿੰਘ ਮਾਰਕੀਟ, ਭਾਰਤੀ ਕਿਸਾਨ ਲੱਕੜ ਸਪਲਾਈ ਵਰਕਰਜ਼ ਯੂਨੀਅਨ, ਪਾਰਸ ਸਪਾਈਸਿਜ਼ ਵਰਕਰ ਯੂਨੀਅਨ, ਰਿਕਸ਼ਾ ਮਜ਼ਦੂਰ ਸੰਘ ਪੁਰਾਣੀ ਸਿਟੀ ਪੁਲਿਸ ਰੋਡ 'ਤੇ ਝੰਡੇ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਕੇਵਲ ਰਾਜਨੀਤਕ ਆਜ਼ਾਦੀ ਪ੍ਰਾਪਤ ਕੀਤੀ ਹੈ | ਰੋਜ਼ੀ, ਰੋਟੀ, ਕੱਪੜਾ ਅਤੇ ਮਕਾਨ ਦੀ ਆਰਥਿਕ ਆਜ਼ਾਦੀ ਦੇ ਅਸੀਂ ਨੇੜੇ ਤੇੜੇ ਵੀ ਨਹੀਂ ਹਾਂ | ਅੱਜ ਗਰੀਬੀ, ਮਹਿੰਗਾਈ ਅਤੇ ਬੇਰੁਜ਼ਗਾਰੀ ਆਪਣੀ ਚਰਮ ਸੀਮਾ 'ਤੇ ਹੈ ਅਤੇ ਬੇਰੁਜ਼ਗਾਰ, ਮਜ਼ਦੂਰ ਅਤੇ ਮੁਲਾਜ਼ਮ ਸਮਾਜਿਕ ਅਸੁਰੱਖਿਆ ਦਾ ਸੰਤਾਪ ਭੋਗ ਰਹੇ ਹਨ | ਇਸ ਮੌਕੇ ਪ੍ਰਦੇਸ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੌੜਾ, ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ, ਅਨਿਲ ਯਾਦਾ, ਵਿਜੇ ਛਪਰੀ, ਜਸਵਿੰਦਰ ਸਿੰਘ ਡੱਡ, ਮੇਜਰ ਸਿੰਘ ਲੰਡੇ ਕੇ, ਨੰਦ ਲਾਲ ਜੈਦਕਾ, ਹਰਪਾਲ ਸਿੰਘ ਮੰਗਾਂ, ਗੁਰਭੇਜ ਸਿੰਘ, ਨੇਕ ਸਿੰਘ, ਕੁਲਵੰਤ ਸਿੰਘ, ਸਾਧੂ ਸਿੰਘ, ਮੋਹਨ ਲਾਲ, ਹਰਵਿੰਦਰ ਕੌਰ ਗੇਜੋ, ਸੁਲੱਖਣ ਸਿੰਘ ਸਮੇਤ ਇੰਟਕ ਵਰਕਰ ਸ਼ਾਮਿਲ ਸਨ |
ਪੰਜਾਬ ਗਰਾਮੀਣ ਬੈਂਕ ਮਾਹਲਾ ਕਲਾਂ ਨੇ ਸਕੂਲੀ ਬੱਚਿਆਂ ਨਾਲ ਮਨਾਇਆ ਆਜ਼ਾਦੀ ਦਿਹਾੜਾ
ਨੱਥੂਵਾਲਾ ਗਰਬੀ, (ਸਾਧੂ ਰਾਮ ਲੰਗੇਆਣਾ) - ਪੰਜਾਬ ਗਰਾਮੀਣ ਬੈਂਕ ਮਾਹਲਾ ਕਲਾਂ ਵਲੋਂ ਬੈਂਕ ਮੈਨੇਜਰ ਜਸਵੰਤ ਸਿੰਘ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮਾਹਲਾ ਕਲਾਂ ਵਿਖੇ ਆਜ਼ਾਦੀ ਦੇ ਜਸ਼ਨ ਮਨਾਉਣ ਵਾਸਤੇ ਸਮਾਗਮ ਕੀਤਾ ਗਿਆ | ਇਸ ਮੌਕੇ ਰਾਸ਼ਟਰੀ ਝੰਡਾ ਝੁਲਾਉਣ ਦੀ ਰਸਮ ਮੁੱਖ ਮਹਿਮਾਨ ਬੈਂਕ ਮੈਨੇਜਰ ਜਸਵੰਤ ਸਿੰਘ ਵਲੋਂ ਕੀਤੀ ਗਈ | ਸਕੂਲ ਦੇ ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ ਅਤੇ ਮਹਿਮਾਨਾਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਪੇਸ਼ ਕੀਤੀ | ਇਸ ਮੌਕੇ ਸਕੂਲ ਦੇ ਬੱਚਿਆ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ | ਸਕੂਲ ਮੁਖੀ ਮੈਡਮ ਮਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਬੈਂਕ ਵਲੋਂ ਸਕੂਲ ਨੂੰ 12 ਛੱਤ ਵਾਲੇ ਪੱਖੇ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਸਕੂਲ ਕਮੇਟੀ ਪ੍ਰਧਾਨ ਮਾ. ਦਰਸ਼ਨ ਸਿੰਘ, ਜਗਪਾਲ ਸਿੰਘ ਕਾਮਰੇਡ, ਗੁਰਦੇਵ ਸਿੰਘ ਆੜ੍ਹਤੀਆ, ਟੇਕ ਸਿੰਘ ਬਰਾੜ, ਠਾਣਾ ਸਿੰਘ ਬਰਾੜ, ਜਸਪਾਲ ਸਿੰਘ ਬਰਾੜ, ਗੁਰਮੇਲ ਸਿੰਘ ਮਾਨ, ਬਲਕਾਰ ਸਿੰਘ ਮਾਨ, ਬਲਵਿੰਦਰ ਸਿੰਘ ਢਿੱਲੋਂ ਆਦਿ ਪਤਵੰਤੇ ਹਾਜ਼ਰ ਹਨ |
ਹੇਮਕੁੰਟ ਸਕੂਲ ਵਿਖੇ ਮਨਾਇਆ ਸੁਤੰਤਰਤਾ ਦਿਵਸ
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ) - ਇਲਾਕੇ ਦੀ ਉੱਘੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਆਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਆਜ਼ਾਦੀ ਦਿਵਸ ਦੀ ਮਹੱਤਤਾ ਅਤੇ ਸ਼ਹੀਦਾਂ ਤੇ ਦੇਸ਼ ਭਗਤਾਂ ਨੇ ਕਿਸ ਤਰਾਂ ਆਪਣੀ ਜਾਨ ਦੀ ਬਾਜੀ ਲਗਾ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਬਾਰੇ ਦੱਸਿਆ | ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਐਮ.ਡੀ. ਰਣਜੀਤ ਕੌਰ ਅਤੇ ਸਮੂਹ ਸਟਾਫ਼ ਨੇ ਸਾਂਝੇ ਤੌਰ ਤੇ ਕੀਤੀ ਅਤੇ ਸਕੂਲ ਅਧਿਆਪਕਾਂ ਵਲੋਂ ਰਾਸ਼ਟਰੀ ਗਾਇਨ ਕੀਤਾ ਗਿਆ | ਵਿਦਿਆਰਥੀ ਆਪਣੇ ਹੱਥਾਂ 'ਚ ਤਿਰੰਗੇ ਝੰਡੇ ਲਹਿਰਾਉਂਦੇ ਬਹੁਤ ਖ਼ੁਸ਼ ਨਜ਼ਰ ਆ ਰਹੇ ਸਨ | ਐਮ.ਡੀ. ਰਣਜੀਤ ਕੌਰ ਸੰਧੂ ਨੇ ਸਭ ਨੂੰ ਵਧਾਈ ਦਿੰਦੇ ਹੋਏ ਕਿਹਾ ਸੁਤੰਤਰਤਾ ਦਿਵਸ ਮਨਾਉਣ ਦਾ ਮੁੱਖ ਮੰਤਵ ਭਾਰਤ ਦੇ ਆਜ਼ਾਦੀ ਸੰਗਰਾਮੀਆਂ ਦੇ ਬਲੀਦਾਨ ਅਤੇ ਫ਼ਰਜ਼ਾਂ ਨੂੰ ਨਵੀ ਪੀੜੀ ਤੱਕ ਪਹੁੰਚਾਉਣਾ ਹੈ | ਪਿ੍ੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਚੱਲਦੇ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਸਾਨੰੂ ਵੀ ਦੇਸ਼ ਭਗਤਾਂ ਦੇ ਵਿਖਾਏ ਮਾਰਗ ਤੇ ਚੱਲਣਾ ਚਾਹੀਦਾ ਹੈ |
ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਤਿਰੰਗਾ ਲਹਿਰਾਇਆ
ਮੋਗਾ, (ਸੁਰਿੰਦਰਪਾਲ ਸਿੰਘ)-75ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਦੇਸ਼ ਭਰ 'ਚ ਚੱਲ ਰਹੇ ਅੰਮਿ੍ਤ ਮਹਾਂਉਤਸਵ ਉਪਰੰਤ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਾਧਵੀ ਮਨਸਵਿਨੀ ਭਾਰਤੀ ਦੁਆਰਾ ਉਨ੍ਹਾਂ ਦੇ ਲੋਕ ਵਿਹਾਰ ਆਸ਼ਰਮ ਵਿਖੇ ਤਿਰੰਗਾ ਲਹਿਰਾਇਆ ਗਿਆ | ਰਾਸ਼ਟਰੀ ਗੀਤ ਤੋਂ ਬਾਅਦ ਸਾਧਵੀ ਵਲੋਂ ਸਾਰੇ ਨੌਜਵਾਨ ਭਰਾਵਾਂ ਨੂੰ ਆਜ਼ਾਦੀ ਦੇ ਅੰਮਿ੍ਤਮਈ ਤਿਉਹਾਰ ਬਾਰੇ ਦੱਸਿਆ ਗਿਆ | ਇਸ ਦੇ ਨਾਲ ਹੀ ਸਾਡੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਕ੍ਰਾਂਤੀਕਾਰੀਆਂ ਦੇ ਜੀਵਨ ਬਾਰੇ ਦੱਸਿਆ ਗਿਆ, ਪ੍ਰੋਗਰਾਮ ਵਿਚ ਸੰਸਥਾ ਦੇ ਹੋਰ ਲੋਕ ਵੀ ਹਾਜ਼ਰ ਸਨ |
ਮਿਲੇਨੀਅਮ ਵਰਲਡ ਸਕੂਲ ਵਿਖੇ ਮਨਾਇਆ ਸੁਤੰਤਰਤਾ ਦਿਵਸ
ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਕੋਟਕਪੂਰਾ ਵਿਖੇ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ ਅਤੇ ਸਮੂਹ ਸਟਾਫ ਨੇ ਝੰਡਾ ਲਹਿਰਾ ਕੇ ਰਾਸ਼ਟਰੀ ਗਾਇਨ ਨਾਲ ਸ਼ੁਰੂਆਤ ਕੀਤੀ | ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਬੱਚਿਆਂ ਨੂੰ ਆਜ਼ਾਦੀ ਦੇ ਦਿਨ ਦਾ ਮਹੱਤਵ ਸਮਝਾਇਆ | ਇਸ ਤੋਂ ਬਾਅਦ ਜੈ ਹਿੰਦ ਜੈ ਭਾਰਤ ਦੇ ਨਾਅਰੇ ਲਾਏ ਗਏ | ਫਿਰ ਮਿਲੇਨੀਅਮ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੇ ਸਕਿਟ, ਭੰਗੜਾ ਪਾ ਕੇ ਇਸ ਪ੍ਰੋਗ੍ਰਾਮ ਨੂੰ ਚਾਰ ਚੰਨ ਲਗਾਏ | ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਨੇ ਬੱਚਿਆਂ ਨੂੰ ਲੱਡੂ ਵੰਡ ਕੇ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ | ਸਾਰੇ ਅਧਿਆਪਕਾਂ ਨੇ ਮਿਲ ਕੇ ਤਿਰੰਗੇ ਝੰਡੇ ਦੇ ਸਨਮਾਨ ਵਿਚ ਗੀਤ ਗਾਇਆ |

ਖ਼ਬਰ ਸ਼ੇਅਰ ਕਰੋ

 

ਗਰੀਨ ਵੈਲੀ ਕਾਨਵੈਂਟ ਸਕੂਲ 'ਚ ਸੁਤੰਤਰਤਾ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ 'ਚ ਸੁਤੰਤਰਤਾ ਦਿਵਸ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਬਣਾਏ ਤਿਰੰਗੇ

ਕਿਸ਼ਨਪੁਰਾ ਕਲਾਂ, 17 ਅਗਸਤ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਛੋਟੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਤਿਰੰਗੇ ਝੰਡੇ ਬਣਾਏ | ਇਸ ਮੌਕੇ ਰਾਜੇਸ਼ ਲੂੰਬਾ ...

ਪੂਰੀ ਖ਼ਬਰ »

ਪਿੰਡ ਰੌਲੀ 'ਚ ਕੁੜੀਆਂ ਨੇ ਬੱਲੋ ਪਾ ਕੇ ਤੀਆਂ ਦੀ ਕੀਤੀ ਸਮਾਮਤੀ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੱਥੋਂ ਨਜ਼ਦੀਕ ਪਿੰਡ ਰੌਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਦੀਆਂ ਔਰਤਾਂ ਵਲੋਂ ਇਕੱਠਿਆਂ ਹੋ ਕੇ ਪੰਜਾਬੀ ਸਭਿਅਤਾ ਨੂੰ ਪ੍ਰਫੁੱਲਿਤ ਕਰਨ ਲਈ ਤੀਆਂ ਦਾ ਤਿਉਹਾਰ ਮਨਾਇਆ ਗਿਆ, 15 ਦਿਨ ਦੇ ਕਰੀਬ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਨੇ ਛਾਪੇ ਦੌਰਾਨ ਨਸ਼ਾ ਰੂਪੀ ਹੁੱਕਾ ਕੀਤਾ ਬਰਾਮਦ

ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਬਾਘਾ ਪੁਰਾਣਾ ਦੇ ਐਸ.ਐਚ.ਓ. ਵਲੋਂ ਇਕ ਸ਼ਰਾਬ ਬਾਰ ਤੋਂ ਨਸ਼ਾ ਰੂਪੀ ਹੁੱਕਾ ਬਰਾਮਦ ਕੀਤਾ ਗਿਆ | ਮੌਕੇ 'ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖੁੱਲ੍ਹੀ ਗਊਸ਼ਾਲਾ ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ

• ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਾਦੇ ਢੰਗ ਨਾਲ ਮਨਾਉਣ ਦਾ ਫੈਸਲਾ ਬਾਘਾ ਪੁਰਾਣਾ, 17 ਅਗਸਤ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ ਉੱਪਰਲੀ ਖੁੱਲ੍ਹੀ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਚੰਨੂਵਾਲਾ ਬਾਈਪਾਸ ਰੋਡ ...

ਪੂਰੀ ਖ਼ਬਰ »

ਹੱਡਾਰੋੜੀ ਦਾ ਮਾਮਲਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ - ਹਰਮਨ ਹਿੰਮਤਪੁਰਾ

ਨਿਹਾਲ ਸਿੰਘ ਵਾਲਾ, 17 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ) - ਹੱਡਾਰੋੜੀ ਚੁਕਵਾਏ ਜਾਣ ਲਈ ਪਿਛਲੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਬਾਬਾ ਜੀਵਨ ਸਿੰਘ ਨਗਰ ਨਿਹਾਲ ਸਿੰਘ ਵਾਲਾ ਦੇ ਮਜ਼ਦੂਰਾਂ, ਔਰਤਾਂ ਨੇ ਸੁਤੰਤਰਤਾ ਦਿਹਾੜੇ ਮੌਕੇ ਤਿਰੰਗੇ ਝੰਡੇ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਵਿਖੇ ਟਰੈਫਿਕ ਨਿਯਮਾਂ ਸੰਬੰਧੀ ਕਰਵਾਇਆ ਸੈਮੀਨਾਰ

ਬਾਘਾ ਪੁਰਾਣਾ, 17 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਏ.ਐਸ.ਆਈ. ਜਗਤਾਰ ਸਿੰਘ ਅਤੇ ਏ.ਐਸ.ਆਈ. ਲਛਮਣ ...

ਪੂਰੀ ਖ਼ਬਰ »

ਸਮਾਲਸਰ ਵਿਖੇ ਪੁਰਾਣੇ ਅਧਿਆਪਕ ਅਤੇ ਵਿਦਿਆਰਥੀਆਂ ਦੀ ਮਿਲਣੀ

ਸਮਾਲਸਰ, 17 ਅਗਸਤ (ਕਿਰਨਦੀਪ ਸਿੰਘ ਬੰਬੀਹਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਦੇ 1999-2000 ਸਾਲ ਵਿਚ ਪੜ੍ਹਨ ਵਾਲੇ ਵਿਦਿਆਰਥੀ ਨੇ ਆਪਣੇ ਨਾਲ ਪੜ੍ਹਦੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸੱਦਾ ਪੱਤਰ ਦੇ ਕੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਡੀ.ਸੀ. ਮੋਗਾ ਨੂੰ ਸੌਂਪਿਆ ਮੰਗ ਪੱਤਰ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਪਸ਼ੂਆਂ ਵਿਚ ਫੈਲੀ ਭਿਆਨਕ ਬਿਮਾਰੀ ਦੇ ਚੱਲਦਿਆਂ ਅਤੇ ਪੰਜਾਬ ਵਿਚ ਚੱਲਦੀਆਂ ਪ੍ਰਾਈਵੇਟ ਗੰਨਾਂ ਮਿੱਲਾਂ ਵੱਲ ਗੰਨਾਂ ਕਾਸ਼ਤਕਾਰਾਂ ਦੀ ਖੜੀ ਬਕਾਇਆ ਰਕਮ ਦਿਵਾਉਣ ਲਈ, ...

ਪੂਰੀ ਖ਼ਬਰ »

ਲੋਕ ਸੰਗਰਾਮ ਮੋਰਚਾ ਵਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਰੋਸ ਰੈਲੀ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਲੋਕ ਸੰਗਰਾਮ ਮੋਰਚਾ ਦੇ ਆਗੂ ਦਰਸਨ ਸਿੰਘ ਤੂਰ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ 'ਤੇ 75ਵੀ ਅਖੌਤੀ ਆਜ਼ਾਦੀ ਅਤੇ ਕਿਰਤੀ ਲੋਕਾਂ ਤੇ ਹੋਏ ਹੱਲਿਆਂ ਬਾਰੇ ਲੋਕ ਸੰਗਰਾਮ ਮੋਰਚਾ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਬੱਧਨੀ ਕਲਾਂ ਦੀ ਮੀਟਿੰਗ

ਬੱਧਨੀ ਕਲਾਂ, 17 ਅਗਸਤ (ਸੰਜੀਵ ਕੋਛੜ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਬੱਧਨੀ ਕਲਾਂ ਦੀ ਅਹਿਮ ਮੀਟਿੰਗ ਇਕਾਈ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਵਿਚ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਲਖੀਮਪੁਰ ਖੀਰੀ (ਉਤਰ ...

ਪੂਰੀ ਖ਼ਬਰ »

ਮੁਕੰਦ ਸਿੰਘ ਠੇਕੇਦਾਰ ਸਰਬਸੰਮਤੀ ਨਾਲ ਬਣੇ ਪ੍ਰਧਾਨ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਵਿਸ਼ਵਕਰਮਾ ਭਵਨ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਪ੍ਰਬੰਧਕ ਕਮੇਟੀ ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਦੀ ਚੋਣ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮੁਕੰਦ ਸਿੰਘ ਠੇਕੇਦਾਰ ਨੂੰ ਸੁਸਾਇਟੀ ਪ੍ਰਧਾਨ ਬਣਾਇਆ ਗਿਆ | ਇਸ ...

ਪੂਰੀ ਖ਼ਬਰ »

ਲੇਖਿਕਾ ਗੁਰਸ਼ਰਨ ਕੌਰ ਦੀ ਪੁਸਤਕ 'ਬਾਲ ਸੁਨੇਹੜੇ' ਲੋਕ ਅਰਪਣ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ) - ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਮੋਗਾ ਰਜਿ: ਮੀਟਿੰਗ ਪ੍ਰੋ. ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਹਿਰਦ ਲੇਖਿਕਾ ਗੁਰਸ਼ਰਨ ਕੌਰ ਦੀ ਪੁਸਤਕ 'ਬਾਲ ਸੁਨੇਹੜੇ' ਲੋਕ ਅਰਪਣ ਕੀਤੀ ਗਈ | ਪੁਸਤਕ ਸੰਬੰਧੀ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਦੀ ਮੀਟਿੰਗ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ) - ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਖ਼ੁਰਾਕ ਸਿਵਲ ਸਪਲਾਈ ਮੰਤਰੀ ਲਾਲ ਚੰਦ ਨੇ ਢੁੱਡੀਕੇ ਲਾਲਾ ਲਾਜਪਤ ਰਾਏ ਸਮਾਰਕ ਅਤੇ ਗ਼ਦਰੀਆਂ ਦੀ ਯਾਦਗਾਰ ਤੇ ਕੀਤੇ ਸ਼ਰਧਾ ਦੇ ਫ਼ੁੱਲ ਭੇਟ

• ਪ੍ਰਬੰਧਕਾ ਡਿਪਟੀ ਕਮਿਸ਼ਨਰ ਐਸ. ਐਸ. ਪੀ. ਅਤੇ ਚਾਰੇ ਵਿਧਾਇਕਾਂ ਨੂੰ ਕੀਤਾ ਸਨਮਾਨਿਤ ਅਜੀਤਵਾਲ, 17 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਹਰਦੇਵ ਸਿੰਘ ਮਾਨ)-ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਢੁੱਡੀਕੇ ਲਾਲਾ ਲਾਜਪਤ ਰਾਏ ਦੇ ਸਮਾਰਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX