ਤਾਜਾ ਖ਼ਬਰਾਂ


ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  4 minutes ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ.....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  10 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  13 minutes ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  19 minutes ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  33 minutes ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਤੇ ਉਸ ਦਾ ਭਰਾ ਦੋਸ਼ੀ ਕਰਾਰ
. . .  36 minutes ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਅਹਿਮਦ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ...
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  46 minutes ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  50 minutes ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 1 hour ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 1 hour ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 1 hour ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 1 hour ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 2 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 2 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 2 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  about 3 hours ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਕਾਂਗਰਸ ਨੇ 10:30 ਵਜੇ ਬੁਲਾਈ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਨੇ ਸਦਨ ਦੀ ਰਣਨੀਤੀ ਉਲੀਕਣ ਲਈ ਅੱਜ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ ਸਵੇਰੇ 10:30 ਵਜੇ ਸੰਸਦ ਵਿਚ ਕਾਂਗਰਸ ਸੰਸਦੀ ਦਲ...
ਮਨੀਸ਼ ਤਿਵਾੜੀ ਵਲੋਂ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ...
ਇਸਲਾਮਿਕ ਸਟੇਟ ਜੇਹਾਦੀ ਸਮੂਹ ਨੇ ਲਈ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ
. . .  about 3 hours ago
ਕਾਬੁਲ, 28 ਮਾਰਚ-ਨਿਊਜ਼ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਬੁੱਧਵਾਰ ਨੂੰ ਇਕ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਜੇਹਾਦੀ ਸਮੂਹ...
ਸਾਊਦੀ ਅਰਬ:ਬੱਸ ਹਾਦਸੇ 'ਚ 20 ਸ਼ਰਧਾਲੂਆਂ ਦੀ ਮੌਤ,29 ਜ਼ਖ਼ਮੀ
. . .  about 3 hours ago
ਰਿਆਦ, 28 ਮਾਰਚ-ਸਾਊਦੀ ਅਰਬ ਦੇ ਆਸੀਰ ਵਿਚ ਇਕ ਬੱਸ ਹਾਦਸੇ ਵਿਚ ਘੱਟੋ-ਘੱਟ 20 ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਬ੍ਰੇਕ ਫੇਲ ਹੋਣ ਕਾਰਨ ਬੱਸ ਇਕ ਪੁਲ...
ਮਨੀਸ਼ ਤਿਵਾੜੀ ਦੁਆਰਾ ਵਿੱਤ ਚੇਅਰਪਰਸਨ ਦੀ ਸਥਾਈ ਕਮੇਟੀ ਨੂੰ ਪੱਤਰ ਲਿਖ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਸੁਝਾਅ
. . .  about 4 hours ago
ਨਵੀਂ ਦਿੱਲੀ, 28 ਮਾਰਚ -ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ, ਮਨੀਸ਼ ਤਿਵਾੜੀ ਨੇ ਕਮੇਟੀ ਦੇ ਚੇਅਰਪਰਸਨ ਜਯੰਤ ਸਿਨਹਾ ਨੂੰ "ਹਿੰਡਨਬਰਗ ਰਿਸਰਚ ਦੁਆਰਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਪੰਜਾਬ / ਜਨਰਲ

ਫਿਟਨੈੱਸ ਸਰਟੀਫਿਕੇਟ ਘੁਟਾਲੇ 'ਚ ਸੰਗਰੂਰ ਦੇ ਆਰ.ਟੀ.ਏ. ਤੇ ਐਮ.ਵੀ.ਆਈ. ਸਣੇ 6 ਖ਼ਿਲਾਫ਼ ਮੁਕੱਦਮਾ ਦਰਜ

ਸੰਗਰੂਰ, 19 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਰ.ਟੀ.ਏ. ਦਫਤਰ ਸੰਗਰੂਰ ਵਿਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਾਰੇ ਚੱਲ ਰਹੇ ਕਰੋੜਾਂ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਸੰਗਰੂਰ ਦੇ ਆਰ.ਟੀ.ਏ., ...

ਪੂਰੀ ਖ਼ਬਰ »

5 ਕਿਸਾਨ ਜਥੇਬੰਦੀਆਂ ਵਲੋਂ ਪਾਣੀਆਂ ਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵੱਡਾ ਸੰਘਰਸ਼ ਆਰੰਭਿਆ ਜਾਵੇਗਾ- ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ) - 'ਪੰਜਾਬ ਦੇ ਪਾਣੀ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ 5 ਕਿਸਾਨ ਜਥੇਬੰਦੀਆਂ ਵੱਡਾ ਅੰਦੋਲਨ ਖੜ੍ਹਾ ਕਰਨ ਜਾ ਰਹੀਆਂ ਹਨ' ਇਹ ਗੱਲ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਸਖ਼ਤ ਸੁਰੱਖਿਆ ਲਈ ਮਾਸਟਰ ਪਲਾਨ ਦੀਆਂ ਤਿਆਰੀਆਂ ਸ਼ੁਰੂ

ਚੰਡੀਗੜ੍ਹ, 19 ਅਗਸਤ (ਵਿਕਰਮਜੀਤ ਸਿੰਘ ਮਾਨ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਪੰਜਾਬ ਫੇਰੀ ਦੌਰਾਨ ਕਿਸੇ ਕਿਸਮ ਦੀ ਸੁਰੱਖਿਆ 'ਚ ਖਾਮੀ ਨਾ ਰਹੇ, ਇਸ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮਾਸਟਰ ਪਲਾਨ ਤਿਆਰ ਕੀਤਾ ਜਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵਾਲਮੀਕਿ ਭਾਈਚਾਰੇ ਦੀਆਂ ਪ੍ਰਮੁੱਖ ਮੰਗਾਂ ਪ੍ਰਵਾਨ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਦੀਆਂ ਜਾਂਚ ਏਜੰਸੀਆਂ ਕਿਸੇ ਵੀ ਪੜਤਾਲ ਲਈ ਸਮਰੱਥ ਹਨ ਅਤੇ ਕਿਸੇ ਵੀ ਕੇਂਦਰੀ ਏਜੰਸੀ ਨੂੰ ਜਾਂਚ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਅੱਜ ...

ਪੂਰੀ ਖ਼ਬਰ »

ਕਹੀ ਮਾਰ ਕੇ ਪਤਨੀ ਦਾ ਕਤਲ ਖੁਦ ਵੀ ਲਿਆ ਫ਼ਾਹਾ

ਸਾਦਿਕ, 19 ਅਗਸਤ (ਆਰ.ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)- ਪਿੰਡ ਬੁੱਟਰ ਵਿਖੇ ਇਕ ਵਿਅਕਤੀ ਵਲੋਂ ਕਹੀ ਮਾਰ ਕੇ ਆਪਣੀ ਪਤਨੀ ਨੂੰ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ | ਥਾਣਾ ਸਾਦਿਕ ਵਿਖੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਰਸ਼ਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ...

ਪੂਰੀ ਖ਼ਬਰ »

ਲੁਧਿਆਣੇ ਤੋਂ ਅਗਵਾ ਬੱਚਾ ਬਠਿੰਡਾ ਤੋਂ ਬਰਾਮਦ-9 ਗਿ੍ਫ਼ਤਾਰ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ 'ਚ ਬੀਤੇ ਦਿਨ ਤਿੰਨ ਮਹੀਨਿਆਂ ਦੇ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਔਰਤਾਂ ਸਮੇਤ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸੜਕਾਂ ਕਿਨਾਰੇ ਸਥਿਤ ਵਪਾਰਕ ਅਦਾਰਿਆਂ 'ਤੇ ਚੁੱਪ-ਚਪੀਤੇ ਲਗਾਇਆ ਨਵਾਂ ਕਰ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਅੰਦਰ ਸੜਕਾਂ ਦੇ ਕਿਨਾਰੇ 'ਤੇ ਸਥਿਤ ਸਾਰੀਆਂ ਵਪਾਰਕ ਥਾਵਾਂ ਤੋਂ ਕਰ ਵਸੂਲਣ ਦਾ ਫ਼ੈਸਲਾ ਕਰ ਲਿਆ ਹੈ | ਪੰਜਾਬ ਸਰਕਾਰ ਨੇ ਚੁੱਪ ਚਪੀਤੇ ਨਵਾਂ ਕਰ ਲਗਾ ਕੇ ਛੁੱਟੀ ਵਾਲੇ ਦਿਨ ...

ਪੂਰੀ ਖ਼ਬਰ »

ਲੁਧਿਆਣਾ ਦਾ ਨੌਜਵਾਨ ਹਿਰਾਸਤ 'ਚ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੰਮਿ੍ਤਸਰ ਦੇ ਸਬ ਇੰਸਪੈਕਟਰ ਦੀ ਕਾਰ ਹੇਠਾਂ ਬੰਬ ਲਗਾਉਣ ਦੇ ਮਾਮਲੇ ਵਿਚ ਪੁਲਿਸ ਵਲੋਂ ਲੁਧਿਆਣਾ ਦੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਫ਼ਤਿਹ ਵੀਰ ਸਿੰਘ ਅਤੇ ਹਰਪਾਲ ਸਿੰਘ ...

ਪੂਰੀ ਖ਼ਬਰ »

ਬੱਬਰ ਖ਼ਾਲਸਾ ਨਾਲ ਜੁੜੀਆਂ ਅੰਮਿ੍ਤਸਰ ਬੰਬ ਕਾਂਡ ਦੀਆਂ ਤਾਰਾਂ

ਅੰਮਿ੍ਤਸਰ, 19 ਅਗਸਤ (ਰੇਸ਼ਮ ਸਿੰਘ)-ਖਾੜਕੂਵਾਦ ਵੇਲੇ ਚਰਚਿਤ ਰਹੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਬੰਬ ਲਾ ਕੇ ਉਡਾ ਦੇਣ ਦੀ ਕੋਸ਼ਿਸ ਦੇ ਮਾਮਲੇ 'ਚ ਗਿ੍ਫਤਾਰ ਕੀਤੇ ਦੋਵਾਂ ਨੌਜਵਾਨਾਂ ਦਾ ਸਬੰਧ ਖਾੜਕੂ ਜਥੇਬੰਦੀ ਬੱਬਰ ਖਾਲਸਾ ਨਾਲ ਜਾ ਜੁੜਿਆ ਹੈ, ...

ਪੂਰੀ ਖ਼ਬਰ »

ਕਾਰੋਬਾਰੀ ਦੇ ਮੁਲਾਜ਼ਮ ਕੋਲੋਂ ਸਾਢੇ 12 ਲੱਖ ਲੁੱਟੇ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਾਬਾਰਾ ਚੌਕ 'ਚ ਦੇਰ ਰਾਤ 12 ਵਜੇ ਜੁੱਤੀਆਂ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਦੇ ਵਰਕਰ ਤੋਂ ਚਾਰ ਲੁਟੇਰੇ ਸਾਢੇ 12 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਪਲੇਠੀ ਮੀਟਿੰਗ

ਚੰਡੀਗੜ੍ਹ, 19 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਦਲ ਦੇ ਭੰਗ ਕੀਤੇ ਢਾਂਚੇ ਦੌਰਾਨ ਬਣਾਈ ਪਾਰਟੀ ਦੀ ਜ਼ਾਬਤਾ ਕਮੇਟੀ ਦੀ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਪਾਰਟੀ ਮੁੱਖ ...

ਪੂਰੀ ਖ਼ਬਰ »

ਸੂਬਾ ਸਰਕਾਰ ਰਾਈਸ ਮਿੱਲਰਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਕਟਾਰੂਚੱਕ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)- ਰਾਈਸ ਮਿੱਲਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਵੀਆਂ ਰਾਈਸ ਮਿੱਲਾਂ ਦੀ ਅੰਤਿਮ ਰਜਿਸਟ੍ਰੇਸ਼ਨ ਕਰਾਉਣ ਲਈ ਬਿਨੈ-ਪੱਤਰ ਜਮ੍ਹਾਂ ਕਰਨ ਦੀ ...

ਪੂਰੀ ਖ਼ਬਰ »

ਬੱਚਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਐਚ. ਐਫ. ਐਮ. ਨਾਂਅ ਦਾ ਚਮੜੀ ਦਾ ਵਾਇਰਸ

ਗੁਰਦਾਸਪੁਰ, 19 ਅਗਸਤ (ਗੁਰਪ੍ਰਤਾਪ ਸਿੰਘ)-ਬੱਚਿਆਂ ਵਿਚ ਐਚ.ਐਫ.ਐਮ. (ਟਮਾਟੋ ਫਲੂ) ਨਾਂਅ ਦਾ ਚਮੜੀ ਦਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ | ਇਸ ਵਾਇਰਸ ਕਾਰਨ ਬੱਚਿਆਂ ਦੇ ਹੱਥਾਂ, ਪੈਰਾਂ, ਮੂੰਹ ਅਤੇ ਚਮੜੀ 'ਤੇ ਛਾਲੇ ਬਣ ਰਹੇ ਹਨ, ਕੁਝ ਬੱਚਿਆਂ ਨੰੂ ਤੇਜ਼ ਬੁਖ਼ਾਰ ਹੋ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਧਰਮ ਨਿਰਪੱਖਤਾ ਦਾ ਪ੍ਰਤੱਖ ਪ੍ਰਮਾਣ ਹਨ ਸਿੱਖ ਰਾਜ ਦੇ ਸਿੱਕੇ

ਅੰਮਿ੍ਤਸਰ, 19 ਅਗਸਤ (ਸੁਰਿੰਦਰ ਕੋਛੜ)-ਸਿੱਖ ਰਾਜ ਵੇਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਜਾਰੀ ਕੀਤੇ ਜਾਂਦੇ ਰਹੇ ਸਿੱਕੇ ਅੱਜ ਵੀ ਉਨ੍ਹਾਂ ਦੀ ਧਰਮ ਨਿਰਪੱਖਤਾ ਦੀ ਗਵਾਹੀ ਦੇ ਰਹੇ ਹਨ | ਇਨ੍ਹਾਂ ਸਿੱਕਿਆਂ 'ਤੇ ਸ਼ਿਵ, ਰਾਮ, ਓਮ ਤੇ ਅਕਾਲ ਸਹਾਇ ਲਿਖਿਆ ਗਿਆ ...

ਪੂਰੀ ਖ਼ਬਰ »

ਸਿੰਘ ਸਾਹਿਬ ਵਲੋਂ ਸੰਗਤਾਂ ਨੂੰ ਮਨਵੀਰ ਸਿੰਘ ਯੂ.ਕੇ. ਨੂੰ ਮੂੰਹ ਨਾ ਲਾਉਣ ਦਾ ਆਦੇਸ਼ ਜਾਰੀ

ਅੰਮਿ੍ਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਯੂ. ਕੇ. ਦੀ ਗੁਰਦੁਆਰਾ ਕਮੇਟੀ ਗੁਰਦੁਆਰਾ ਬਾਬਾ ਸੰਗ ਜੀ ਸਮੈਦਿਕ ਬਰਮਿੰਘਮ ਵਲੋਂ ਮਿਲੀ ਸ਼ਿਕਾਇਤ ਤੋਂ ਬਾਅਦ ਪੰਜ ਮੈਂਬਰੀ ਸਬ ਕਮੇਟੀ ਤੋਂ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 303 ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)- ਪੰਜਾਬ ਵਿਚ ਅੱਜ ਕੋਰੋਨਾ ਦੇ 303 ਮਾਮਲੇ ਸਾਹਮਣੇ ਆਏ | ਜਦ ਕਿ 256 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਜਲੰਧਰ ਅਤੇ ਮੋਗਾ ਵਿਚੋਂ ਇਕ-ਇਕ ਮਰੀਜ਼ ਦੀ ਮਹਾਂਮਾਰੀ ਨਾਲ ਮੌਤ ਹੋਣ ਦੀ ਖ਼ਬਰ ਹੈ | ਐਸ.ਏ.ਐਸ ਨਗਰ ਤੋਂ 63, ਜਲੰਧਰ ਤੋਂ 34, ਲੁਧਿਆਣਾ ...

ਪੂਰੀ ਖ਼ਬਰ »

ਬੰਦੀ ਦੀ ਪਿੱਠ 'ਤੇ ਗੈਂਗਸਟਰ ਲਿਖੇ ਮਾਮਲੇ 'ਚ ਜ਼ਿਲ੍ਹਾ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਵਲੋਂ ਸਖ਼ਤ ਨੋਟਿਸ

ਫ਼ਿਰੋਜ਼ਪੁਰ, 19 ਅਗਸਤ (ਰਾਕੇਸ਼ ਚਾਵਲਾ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਬੰਦੀ ਦੀ ਪਿੱਠ 'ਤੇ ਗਰਮ ਰਾਡ ਨਾਲ ਗੈਂਗਸਟਰ ਲਿਖਣ ਦੀ ਘਟਨਾ ਨੂੰ ਲੈ ਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਵੀਰਇੰਦਰ ਅਗਰਵਾਲ ਨੇ ਮਾਮਲੇ ਦਾ ਖ਼ੁਦ ਹੀ ਨੋਟਿਸ ਲੈਂਦੇ ਹੋਏ ...

ਪੂਰੀ ਖ਼ਬਰ »

ਅੰਮਿ੍ਤਮਈ ਸਮਾਗਮ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ

ਟਾਂਡਾ ਉੜਮੁੜ, 19 ਅਗਸਤ (ਦੀਪਕ ਬਹਿਲ)- ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਸਮਾਗਮ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ...

ਪੂਰੀ ਖ਼ਬਰ »

ਸਵਾਮੀ ਬ੍ਰਹਮਸਾਗਰ ਭੂਰੀ ਵਾਲਿਆਂ ਦੇ ਜਨਮ ਦਿਨ ਸੰਬੰਧੀ ਸਮਾਗਮ ਸਮਾਪਤ

ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਆਸ਼ਰਮ ਭੂਰੀ ਵਾਲੇ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਭੂਰੀ ਵਾਲੇ ਭੇਖ ਦੇ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਜਾਰੀ 5 ਦਿਨਾ ਸਾਲਾਨਾ ਸਮਾਗਮਾਂ ਦੇ ਪਹਿਲੇ ਪੜਾਅ 'ਚ ਅੱਜ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਗਹਿਲੀ ਕਾਰਨ ਅਜੋਕੀ ਪੀੜ੍ਹੀ ਵਿਦੇਸ਼ੀ ਧਰਤੀ ਨੂੰ ਦੇਣ ਲੱਗੀ ਪਹਿਲ- ਡਾ. ਆਨੰਦ, ਡਾ. ਢਿੱਲੋਂ

ਜੇਠੂਵਾਲ, 19 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਮੌੂਦਾ ਹਾਲਾਤ 'ਚ ਕੋਈ ਵੀ ਅਜਿਹਾ ਘਰ ਨਹੀਂ ਬਚਿਆ, ਜਿਸ ਦਾ ਕੋਈ ਨਾ ਕੋਈ ਬੱਚਾ ਰੁਜ਼ਗਾਰ ਦੀ ਭਾਲ 'ਚ ਵਿਦੇਸ਼ ਵੱਲ ਰੁਖ ਨਾ ਕਰ ਰਿਹਾ ਹੋਵੇ | ਅੱਜ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜ ਤੇ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੀਆਂ ਹਵਾਈ ਉਡਾਣਾਂ ਮੁੜ ਸ਼ੁਰੂ ਕਰੇ ਕੇਂਦਰ ਸਰਕਾਰ- ਜਥੇ: ਬਲਬੀਰ ਸਿੰਘ

ਅੰਮਿ੍ਤਸਰ, 19 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਕੇਂਦਰੀ ਮੰਤਰੀ ਡਾ: ਵੀ. ਕੇ. ਸਿੰਘ ਨੂੰ ਪੱਤਰ ਲਿਖ ਕੇ ਅੰਮਿ੍ਤਸਰ, ...

ਪੂਰੀ ਖ਼ਬਰ »

ਸੂਚਨਾ ਤਕਨਾਲੋਜੀ ਦੇ ਵਿਸਥਾਰ ਨਾਲ ਹੀ ਸਾਈਬਰ ਕਰਾਈਮ 'ਚ ਵੀ ਹੋ ਰਿਹੈ ਵਾਧਾ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)- ਸੂਚਨਾ ਤਕਨਾਲੋਜੀ ਦੇ ਵਿਸਥਾਰ ਦੇ ਨਾਲ ਹੀ ਸਾਈਬਰ ਕਰਾਈਮ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ | ਨੌਂਸਰਬਾਜ ਅਜਿਹੇ ਜਾਲ ਬੁਣਦੇ ਹਨ ਕਿ ਭੋਲੇ ਭਾਲੇ ਤਾਂ ਕੀ ਪੜੇ੍ਹ ਲਿਖੇ ਲੋਕਾਂ ਨੂੰ ਵੀ ਆਪਣੀਆਂ ਗੱਲਾਂ ਵਿਚ ਫਸਾ ਕੇ ਲੱਖਾਂ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਪ੍ਰਬੰਧ ਮੁਕੰਮਲ- ਭਾਈ ਲੌਂਗੋਵਾਲ

ਲੌਂਗੋਵਾਲ, 19 ਅਗਸਤ (ਸ.ਸ.ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਪ੍ਰਧਾਨ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਸਬੰਧੀ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਹਨ | ਇਸ ਸੰਬੰਧੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਫ਼ਸਲ ਬਰਬਾਦ ਹੋਣ ਕਾਰਨ ਕਿਸਾਨ ਨੇ ਪੀਤੀ ਕੀਟਨਾਸ਼ਕ ਦਵਾਈ

ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)- ਪਿੰਡ ਮਹਿਰਾਣਾ ਦੇ ਵਸਨੀਕ ਇਕ ਕਿਸਾਨ ਦੀ ਕੀਟਨਾਸ਼ਕ ਦਵਾਈ ਪੀਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਜਾਣਕਾਰੀ ਦਿੰਦਿਆਂ ਮਿ੍ਤਕ ਕਿਸਾਨ ਰਜਨੀਸ਼ ਪੁੱਤਰ ਵਿਜੇ ਪਾਲ ਦੇ ਮਾਮਾ ਜਗਦੀਸ਼ ਕੁਮਾਰ ਨੇ ਦੱਸਿਆ ਕਿ ਚਿੱਟੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਕੁੱਲਗੜ੍ਹੀ, 19 ਅਗਸਤ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖ਼ੁਰਦ ਅਧੀਨ ਪਿੰਡ ਯਾਰੇ ਸ਼ਾਹ ਵਾਲਾ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ | ਇਸ ਸਬੰਧੀ ਸਵਿੰਦਰ ਸਿੰਘ ਖਾਰਾ ਨੇ ਦੱਸਿਆ ਉਸ ਦੇ ਭਰਾ ਬਚਿੱਤਰ ਸਿੰਘ ਦਾ ਇਕਲੌਤਾ ਪੁੱਤਰ ਗੁਰਸਾਹਿਬ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਨਸ਼ੇ (ਚਿੱਟੇ) ਦਾ ਸੇਵਨ ਕਰਨ ਦਾ ਆਦਿ ਸੀ ਤੇ ਨਸ਼ੇ ਕਾਰਨ ਉਸ ਦਾ ਆਪਣੀ ਪਤਨੀ ਨਾਲ ਤਲਾਕ ਹੋ ਗਿਆ, ਜਿਸ ਕਾਰਨ ਉਸ ਦੀ ਪਤਨੀ ਅਤੇ ਇਕ ਪੁੱਤਰ ਵੱਖ ਰਹਿੰਦੇ ਸਨ | ਗੁਰਸਾਹਿਬ ਸਿੰਘ ਦੀ ਮੌਤ ਹੋ ਕਾਰਨ ਪਰਿਵਾਰ 'ਤੇ ਦੱੁਖਾਂ ਦਾ ਪਹਾੜ ਟੁੱਟ ਪਿਆ | ਮਿ੍ਤਕ ਦੀ ਮਾਤਾ ਬਲਵੀਰ ਕੌਰ ਨੇ ਪੁੱਤ ਦੇ ਵਿਛੋੜੇ ਦਾ ਵਿਰਲਾਪ ਕਰਦਿਆਂ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਨਸ਼ਿਆਂ ਨੂੰ ਰੋਕਣ ਮੰਗ ਕੀਤੀ |

ਖ਼ਬਰ ਸ਼ੇਅਰ ਕਰੋ

 

ਫ਼ਸਲੀ ਵਿਭਿੰਨਤਾ ਲਈ ਪੰਜਾਬ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ ਖਜੂਰ ਦੀ ਖੇਤੀ

ਮੰਡੀ ਅਰਨੀਵਾਲਾ, 19 ਅਗਸਤ (ਨਿਸ਼ਾਨ ਸਿੰਘ ਮੋਹਲਾਂ)-ਰਾਜ ਅੰਦਰ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਮਿਆਰ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਵੱਧ ਪਾਣੀ ਖਪਤ ਵਾਲੀਆਂ ਫ਼ਸਲਾਂ ਦੀ ਥਾਂ ਤੇ ਘੱਟ ...

ਪੂਰੀ ਖ਼ਬਰ »

ਨਿਤਿਆਨੰਦ ਖ਼ਿਲਾਫ਼ ਕਰਨਾਟਕ 'ਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਬੈਂਗਲੁਰੂ, 19 ਅਗਸਤ (ਏਜੰਸੀ)-ਬੈਂਗਲੁਰੂ ਨਾਲ ਲੱਗਦੇ ਰਾਮਨਗਰਾ ਦੀ ਇਕ ਸ਼ੈਸ਼ਨ ਅਦਾਲਤ ਨੇ ਵਿਵਾਦਤ ਧਰਮ ਗੁਰੂ ਨਿਤਿਆਨੰਦ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ | ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਅਦਾਲਤ-3 ਵਲੋਂ ਨਿਤਿਆਨੰਦ ਖ਼ਿਲਾਫ਼ ਇਹ ਗੈਰ-ਜ਼ਮਾਨਤੀ ਵਾਰੰਟ 2010 ...

ਪੂਰੀ ਖ਼ਬਰ »

ਸਰਕਾਰ ਬਣਾਉਣ ਨਾਲੋਂ ਦੇਸ਼ ਦੇ ਨਿਰਮਾਣ ਲਈ ਸਖ਼ਤ ਮਿਹਨਤ ਦੀ ਲੋੜ-ਮੋਦੀ

ਪਣਜੀ (ਗੋਆ), 19 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ 'ਤੇ ਪਾਣੀ ਵਰਗੇ ਮੁੱਦੇ ਨੂੰ ਨਜ਼ਰਅੰਦਾਜ਼ ਕਰਨ ਲਈ ਵਿਅੰਗ ਕੱਸਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਬਣਾਉਣ 'ਚ ਕੋਈ ਜ਼ਿਆਦਾ ਮਿਹਨਤ ਨਹੀਂ ਲੱਗਦੀ, ਪਰ ਦੇਸ਼ ਦੇ ਨਿਰਮਾਣ ਲਈ ...

ਪੂਰੀ ਖ਼ਬਰ »

ਹਵਾਲਾ ਰਾਹੀਂ ਅੱਤਵਾਦੀਆਂ ਤੱਕ ਪੈਸਾ ਪਹੁੰਚਾਉਣ ਵਾਲਾ ਗਿ੍ਫ਼ਤਾਰ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਲਸ਼ਕਰ-ਏ-ਤਾਇਬਾ ਅਤੇ ਅਲ ਬਦਰ ਨੂੰ ਹਵਾਲਾ ਦੇ ਪੈਸੇ ਭੇਜਣ ਵਿਚ ਕਥਿਤ ਤੌਰ 'ਤੇ ਏਜੰਟ ਦੇ ਰੂਪ ਵਿਚ ਕੰਮ ਕਰਨ ਵਾਲੇ ਦਿੱਲੀ ਦੇ ਇਕ 48 ਸਾਲਾ ਕੱਪੜਾ ਵਪਾਰੀ ਨੂੰ ਇਥੋਂ ਗਿ੍ਫ਼ਤਾਰ ਕੀਤਾ ਗਿਆ | ...

ਪੂਰੀ ਖ਼ਬਰ »

ਕਸ਼ਮੀਰ 'ਚ ਗੁਰਮਤਿ ਸਿਖਲਾਈ ਕੈਂਪ ਆਰੰਭ

ਸ੍ਰੀਨਗਰ, 19 ਅਗਸਤ (ਮਨਜੀਤ ਸਿੰਘ)-ਸਿੱਖ ਨੌਜਵਾਨਾਂ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵਲੋਂ ਸਿੱਖ ਨੌਜਵਾਨ ਪੀੜ੍ਹੀ ਨੂੰ ਧਰਮ, ਵਿਰਸੇ ਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ...

ਪੂਰੀ ਖ਼ਬਰ »

ਕਸ਼ਮੀਰ 'ਚ ਦੋ ਅੱਤਵਾਦੀ ਗਿ੍ਫ਼ਤਾਰ

ਸ੍ਰੀਨਗਰ, 19 ਅਗਸਤ (ਏਜੰਸੀ)-ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਹੰਦਵਾੜਾ ਵਿਚ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਪੁਲਿਸ ਨੇ ਦੱਸਿਆ ਕਿ ਇਹ ਅੱਤਵਾਦੀ ਆਮ ਨਾਗਰਿਕਾਂ ਵਾਂਗ ਵਿਚਰ ਰਹੇ ਸਨ | ਦੋਵਾਂ ਅੱਤਵਾਦੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਭਾਜਪਾ ਨੇ ਇਕਬਾਲ ਸਿੰਘ ਲਾਲਪੁਰਾ ਨੂੰ ਸੰਸਦੀ ਬੋਰਡ ਦਾ ਮੈਂਬਰ ਬਣਾ ਕੇ ਵਧਾਇਆ ਪੰਜਾਬ ਦਾ ਮਾਣ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਭਾਜਪਾ ਸੰਸਦੀ ਬੋਰਡ ਦਾ ਮੈਂਬਰ ਬਣਨ 'ਤੇ ਵਧਾਈ ਦੇਣ ਲਈ ਪੁੱਜੇ | ਸ਼ਰਮਾ ਤੇ ਹੋਰ ਆਗੂਆਂ ਨੇ ਇਕਬਾਲ ਸਿੰਘ ...

ਪੂਰੀ ਖ਼ਬਰ »

ਅਗਵਾ ਕੀਤੇ ਵਿਦਿਆਰਥੀ ਦੇ ਮਾਮਲੇ 'ਚ ਤਿੰਨ ਗਿ੍ਫ਼ਤਾਰ, ਪੀੜਤ ਨੂੰ ਸੁਰੱਖਿਅਤ ਬਚਾਇਆ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)- ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਹਨੀਟਰੈਪ ਕਰਕੇ ਅਗਵਾ ਕੀਤੇ ਖਰੜ ਦੇ ਇਕ ਨੌਜਵਾਨ ਨੂੰ ਮਹਿਜ 48 ਘੰਟਿਆਂ ਤੋਂ ਵੀ ਘੱਟ ਸਮੇਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX