ਤਾਜਾ ਖ਼ਬਰਾਂ


ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  about 1 hour ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  about 2 hours ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 3 hours ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 3 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 4 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 5 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 5 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 5 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 5 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 5 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 6 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 6 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 6 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 7 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 7 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 7 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 8 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 8 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 8 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 9 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 9 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਸੰਗਰੂਰ

'ਆਪ' ਸਰਕਾਰ....ਕੌਲਾ ਪਾਰਕ ਦੇ ਦੁਕਾਨਦਾਰਾਂ ਦੀ ਵੀ ਸੁਣੋ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਵੈਸੇ ਤਾਂ ਸੰਗਰੂਰ ਦੇ ਕਈ ਮੁਹੱਲੇ ਸੀਵਰੇਜ ਓਵਰ ਫਲੋ ਦਾ ਸੰਤਾਪ ਹੰਢਾ ਰਹੇ ਹਨ, ਪਰ ਸੰਗਰੂਰ ਸ਼ਹਿਰ ਦੀ ਪਾਸ਼ ਮਾਰਕਿਟ ਕੌਲਾ ਪਾਰਕ ਮਾਰਕਿਟ ਦੀ ਸਥਿਤੀ ਸਭ ਤੋਂ ਬਦਤਰ ਹੈ, ਇੱਥੇ ਬਗੈਰ ਬਾਰਿਸ ਤੋਂ ਵੀ ਹਰ ਸਮੇਂ ਸੀਵਰੇਜ ਓਵਰ ਫਲੋ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਪ੍ਰਧਾਨਗੀ ਦਾ ਮਾਮਲਾ ਹੋਰ ਉਲਝਿਆ

ਲੌਂਗੋਵਾਲ, 19 ਅਗਸਤ (ਵਿਨੋਦ,­ ਸ. ਸ. ਖੰਨਾ)-ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਦੇ ਮਤੇ ਦਾ ਮਾਮਾਲਾ ਹੋਰ ਉਲਝਦਾ ਨਜ਼ਰ ਆ ਰਿਹਾ ਹੈ | ਅੱਜ ਇਸ ਸੰਬੰਧ 'ਚ ਰੱਖੀ ਗਈ ਮੀਟਿੰਗ ਨੂੰ ਪ੍ਰਸ਼ਾਸਨ ਵਲੋਂ ਅੱਗੇ ਪਾ ਦਿੱਤਾ ਗਿਆ ਹੈ ਜਿਸ ਦੇ ਰੋਸ ਵਜੋਂ ਅੱਜ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਪਿੰਡ ਰਾਮਪੁਰਾ ਦੇ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 19 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਰਾਮਪੁਰਾ ਦੇ ਪਿੰਡ ਵਾਸੀਆ ਨੇ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਹਰਮੀਤ ਸਿੰਘ ਮੀਤਾ, ਰਾਜਵਿੰਦਰ ਸਿੰਘ ਰਾਜੂ ਪੰਚਾਇਤ ਮੈਂਬਰ, ਕਰਨੈਲ ਸਿੰਘ ਸਾਬਕਾ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ, 19 ਅਗਸਤ (ਅਸ਼ੋਕ ਗਰਗ)-ਨੇੜਲੇ ਪਿੰਡ ਖੋਖਰ ਖੁਰਦ ਵਿਖੇ ਲੰਘੀ ਰਾਤ ਇਕ ਵਿਅਕਤੀ ਨੇ ਆਪਣੇ ਘਰ ਗਾਡਰ ਨਾਲ ਲਟਕ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਬਲਦੇਵ ਸਿੰਘ ਭੂਰਾ (50) ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ | ਪੁਲਿਸ ਕੋਲ ਮਿ੍ਤਕ ...

ਪੂਰੀ ਖ਼ਬਰ »

ਸੀਵਰੇਜ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਖਿਲਾਫ਼ ਖੋਲਿ੍ਹਆ ਜਾਵੇਗਾ ਮੋਰਚਾ-ਕਾਂਗੜਾ

ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)-ਭਾਰਤੀ ਅੰਬੇਡਕਰ ਮਿਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਸੁੰਦਰ ਬਸਤੀ ਵਿਚ ਸੀਵਰੇਜ ਬੰਦ ਹੋਣ ਕਾਰਨ ਗੰਦਗੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਮੁੜ ਉਠਾਉਂਦਿਆਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਤਾਂ ਹਰਕਤ ਵਿਚ ਆ ...

ਪੂਰੀ ਖ਼ਬਰ »

ਸਰਕਾਰ ਦੇ ਪੰਜ ਮਹੀਨਿਆਂ ਦੇ ਰਿਪੋਰਟ ਕਾਰਡ 'ਤੇ 'ਆਪ' ਆਗੂਆਂ ਵਲੋਂ ਤਸੱਲੀ ਦਾ ਪ੍ਰਗਟਾਵਾ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਮਹੀਨੇ ਪੂਰੇ ਹੋਣ 'ਤੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਪੰਜ ਮੰਤਰੀਆਂ ਵਲੋਂ ਪੇਸ਼ ਕੀਤੇ ਰਿਪੋਰਟ ਕਾਰਡ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ, ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਦੀਆਂ ਸੜਕਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਪ੍ਰੋ. ਗੱਜਣਮਾਜਰਾ

ਕੁੱਪ ਕਲਾਂ, 19 ਅਗਸਤ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੀਆਂ ਸਾਰੀਆਂ ਸੜਕਾਂ ਨੂੰ ਆਉਂਦੇ ਸਮੇਂ ਅੰਦਰ ਨਵੀਂ ਵਿਉਂਤਬੰਦੀ ਤਹਿਤ ਚੌੜੀਆਂ ਕਰਨ ਤੋਂ ਬਾਅਦ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਣ ...

ਪੂਰੀ ਖ਼ਬਰ »

ਅਚਾਨਕ ਚਲਦੀ ਸੀ.ਐਨ.ਜੀ. ਕਾਰ ਨੂੰ ਲੱਗੀ ਅੱਗ

ਸੂਲਰ ਘਰਾਟ, 19 ਅਗਸਤ (ਜਸਵੀਰ ਸਿੰਘ ਔਜਲਾ)-ਪਾਤੜਾਂ ਤੋਂ ਸੰਗਰੂਰ ਨੈਸ਼ਨਲ ਹਾਈਵੇ ਉੱਪਰ ਕਸਬਾ ਮਹਿਲਾਂ ਚੌਕ ਦੇ ਕੋਲ ਇੱਕ ਚੱਲਦੀ ਸੀ.ਐਨ.ਜੀ ਕਾਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ | ਕਾਰ ਚਾਲਕ ਨਵੀਨ ਕੁਮਾਰ ਪੁੱਤਰ ਸੁਭਾਸ਼ ਕੁਮਾਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪੰਜਾਬ ਦੇ ਪਸ਼ੂਧਨ 'ਤੇ ਚਮੜੀ ਰੋਗ ਦਾ ਕਹਿਰ

ਕੁੱਪ ਕਲਾਂ, 19 ਅਗਸਤ (ਮਨਜਿੰਦਰ ਸਿੰਘ ਸਰੌਦ) - ਸਥਾਨਕ ਇਲਾਕੇ ਅੰਦਰ ਪਿਛਲੇ ਦਿਨੀਂ ਚਮੜੀ ਰੋਗ ਦੀ ਭਿਆਨਕ ਬੀਮਾਰੀ ਦੇ ਮਚਾਏ ਕਹਿਰ ਨੇ ਆਪਣੇ ਬੇਹੱਦ ਖ਼ਤਰਨਾਕ ਨਿਸ਼ਾਨ ਪਿੱਛੇ ਛੱਡਣੇ ਸ਼ੁਰੂ ਕਰ ਦਿੱਤੇ ਹਨ | ਇਸ ਸਾਰੇ ਵਰਤਾਰੇ ਨੂੰ ਵੇਖ ਡੇਅਰੀ ਮਾਲਕ ਭੁੱਬੀਂ ...

ਪੂਰੀ ਖ਼ਬਰ »

ਜੂਆ ਖੇਡਦੇ 7 ਵਿਅਕਤੀ ਕਾਬੂ

ਸੰਦੌੜ, 19 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਥਾਣਾ ਸੰਦੌੜ ਦੀ ਪੁਲਿਸ ਨੇ ਪਿੰਡ ਆਦਮਵਾਲ ਨਜ਼ਦੀਕ ਇਕ ਖੇਤ ਵਿਚ ਜੂਆ ਖੇਡ ਰਹੇ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਕੋਲੋਂ 80 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ | ਥਾਣਾ ਮੁਖੀ ...

ਪੂਰੀ ਖ਼ਬਰ »

ਸਾਹਿਤ ਸਭਾ ਧੂਰੀ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲੇ

ਧੂਰੀ, 19 ਅਗਸਤ (ਲਖਵੀਰ ਸਿੰਘ ਧਾਂਦਰਾ)-ਸਾਹਿਤ ਸਭਾ ਧੂਰੀ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਪ੍ਰਧਾਨਗੀ ਹੇਠ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਹੋਈ | ਮੀਟਿੰਗ ਦੌਰਾਨ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਜਨਰਲ ...

ਪੂਰੀ ਖ਼ਬਰ »

ਸੀਮਾ ਗੋਇਲ ਨੇ ਚੱਪਲਾਂ ਬਣਾਉਣ ਵਾਲੀ ਮਸ਼ੀਨ ਦਾ ਕੀਤਾ ਉਦਘਾਟਨ

ਮੂਣਕ, 19 ਅਗਸਤ (ਸਿੰਗਲਾ, ਭਾਰਦਵਾਜ)-ਸਰਕਾਰ ਵਲੋਂ ਸ਼ੁਰੂ ਕੀਤੇ ਆਜੀਵਿਕਾ ਮਿਸ਼ਨ ਤਹਿਤ ਪਿੰਡ ਫੂਲਦ ਵਿਖੇ ਸੈਲਫ਼ ਹੈਲਪ ਗਰੁੱਪ ਤਹਿਤ ਔਰਤਾਂ ਨੂੰ ਰੁਜ਼ਗਾਰ ਦੇਣ ਲਈ ਚੱਪਲਾਂ ਬਣਾਉਣ ਲਈ ਲਗਾਈ ਗਈ ਮਸ਼ੀਨ ਦਾ ਉਦਘਾਟਨ ਹਲਕਾ ਵਿਧਾਇਕ ਬਰਿੰਦਰ ਗੋਇਲ ਦੀ ਧਰਮ ਪਤਨੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਭਲਾਈ ਸੰਸਥਾ ਦੀ ਹੋਈ ਅਹਿਮ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਭੁੱਲਰ, ਧਾਲੀਵਾਲ)-ਦੀ ਸੁਨਾਮ ਪੈਨਸ਼ਨਰਜ਼ ਭਲਾਈ ਸੰਸਥਾ ਸੁਨਾਮ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੰਗਾ ਵਾਲਾ ਡੇਰਾ ਵਿਖੇ ਹੋਈ | ਜਿਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ...

ਪੂਰੀ ਖ਼ਬਰ »

ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਦੇ ਸੰਗਰੂਰ ਦੌਰੇ ਨਾਲ ਭਾਜਪਾ ਨੂੰ ਮਿਲੇਗੀ ਮਜ਼ਬੂਤੀ-ਖੰਨਾ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਕੇਂਦਰੀ ਸਿਹਤ ਮੰਤਰੀ ਮਨਸੁੁੱਖ ਮਾਂਡਵੀਆ ਦੇ ਸੰਗਰੂਰ ਦੌਰੇ ਨਾਲ ਭਾਜਪਾ ਨੂੰ ਨਵੀਂ ਤਾਕਤ ਮਿਲੇਗੀ ਸੰਗਰੂਰ ਤੋਂ ਭਾਜਪਾ ਦੇ ਪ੍ਰਮੁੱਖ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੇਂਦਰੀ ...

ਪੂਰੀ ਖ਼ਬਰ »

ਪੰਜਾਬ ਦੀ ਆਰਥਿਕ ਖ਼ੁਸ਼ਹਾਲੀ ਲਈ ਸਰਕਾਰ ਹਿੰਦ-ਪਾਕਿ ਰਿਸ਼ਤਿਆਂ ਨੂੰ ਕਰੇ ਗੂੜਾ-ਐਡ. ਨਮੋਲ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਭੁੱਲਰ, ਧਾਲੀਵਾਲ)-ਉੱਘੇ ਸਮਾਜ ਸੇਵੀ ਅਤੇ ਨੌਜਵਾਨ ਆਗੂ ਐਡ. ਮਨਪ੍ਰੀਤ ਸਿੰਘ ਨਮੋਲ ਨੇ ਜਿੱਥੇ 1947 ਦੀ ਵੰਡ ਦੌਰਾਨ ਹੋਈਆਂ ਮੌਤਾਂ ਨੂੰ ਯਾਦ ਕਰਦਿਆਂ ਚੜ੍ਹਦੇ ਪੰਜਾਬ ਦਾ ਵਾਸੀ ਹੋਣ ਦੇ ਨਾਤੇ ਉਸ ਵੇਲੇ ਪੰਜਾਬ ਦੇ ਲੋਕਾਂ ਵੱਲੋਂ ...

ਪੂਰੀ ਖ਼ਬਰ »

ਦਵਾਈਆਂ ਦੇ ਲੰਗਰ ਦੀ ਕੀਤੀ ਸ਼ੁਰੂਆਤ

ਮਸਤੂਆਣਾ ਸਾਹਿਬ, 19 ਅਗਸਤ (ਦਮਦਮੀ) - ਪਿੰਡ ਦੁੱਗਾਂ ਦੇ ਹੈਲਥ ਵੈਲਨੈਸ ਸੈਂਟਰ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਮੌਕੇ ਪਿੰਡ ਦੀਆਂ ਚਾਰ ਪੱਤੀਆਂ ਵੱਲੋਂ ਦਵਾਈਆਂ ਦੇ ਲੰਗਰ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਸਪਾਲ ਸਿੰਘ ਰਤਨ ਹੈਲਥ ...

ਪੂਰੀ ਖ਼ਬਰ »

ਉਦਯੋਗਾਂ ਨੂੰ ਰਾਹਤ ਪੈਕੇਜ ਦੇਣ ਦੀ ਲੋੜ-ਜ਼ਖਮੀ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਡਿਸਟਿ੍ਕਟ ਇੰਡਸਟਰੀਅਲ ਚੈਂਬਰ ਬਲਾਕ ਸੰਗਰੂਰ ਦੀ ਮੀਟਿੰਗ ਬਲਾਕ ਪ੍ਰਧਾਨ ਅਮਨ ਜ਼ਖਮੀ ਦੀ ਅਗਵਾਈ ਹੇਠ ਹੋਈ | ਸ੍ਰੀ ਜ਼ਖਮੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀਆਂ ਦੇ ਸਦਕਾ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਪਾਠ ਦੇ ਭੋਗ ਅੱਜ

ਲੌਂਗੋਵਾਲ, 19 ਅਗਸਤ (ਵਿਨੋਦ, ਖੰਨਾ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਦੇ ਸਬੰਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਸਥਾਨਕ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਹਨ | ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 20 ਅਗਸਤ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਜਿਸ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ, ਜਿਸ 'ਚ ਐਕਟਿੰਗ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਪੰਥ ਦੇ ਸੀਨੀਅਰ ਅਗੂ, ਪਾਰਟੀ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਵਰਕਰ ਪਹੁੰਚ ਰਹੇ ਹਨ | ਇਸ ਮੌਕੇ ਸਾ. ਚੇਅਰਮੈਨ ਜੀਤ ਸਿੰਘ ਸਿੱਧੂ, ਸਤਿਗੁਰ ਸਿੰਘ ਨਮੋਲ, ਹਰਪ੍ਰੀਤ ਸਿੰਘ ਢੀਂਡਸਾ, ਮਨਿੰਦਰ ਸਿੰਘ ਲਖਮੀਰਵਾਲਾ, ਡਾ ਰੂਪ ਸਿੰਘ ਸ਼ੇਰੋਂ, ਹਰੀ ਸਿੰਘ ਸ਼ਾਹਪਰ, ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ, ਸੰਦੀਪ ਸਿੱਧੂ, ਵੀਰੂ ਸਿੱਧੂ, ਪਿ੍ਤਪਾਲ ਸਿੰਘ ਹਾਂਡਾ, ਮਨਿੰਦਰ ਸਿੰਘ ਕਪਿਆਲ, ਬਿੰਦਰਪਾਲ ਨਮੋਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਖੰਨਾ ਦੀ ਖਿਡਾਰਨ ਸ਼ਾਹੀਨ ਗਿੱਲ ਨੂੰ ਪੰਜਾਬ ਦਾ ਮਾਣ ਕਿਹਾ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-75ਵੇਂ ਸਵਤੰਤਰ ਦਿਵਸ ਦੇ ਮੌਕੇ 'ਤੇ ਲੁਧਿਆਣਾ ਵਿਚ ਰਾਜ ਪੱਧਰੀ ਸਮਾਗਮ ਦੌਰਾਨ ਸੁਖਦੇਵ ਭਵਨ ਵਿਚ ਪੰਜਾਬ ਦੇ ਹੋਣਹਾਰ ਖਿਡਾਰੀਆਂ ਲਈ ਐਟ ਹੋਮ ਫੰਕਸ਼ਨ ਰੱਖਿਆ ਗਿਆ ਸੀ | ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਨੇ ਖੰਨਾ ਵਾਸੀ ਅਤੇ ...

ਪੂਰੀ ਖ਼ਬਰ »

ਉਪਦੇਸ਼ ਪਬਲਿਕ ਸਕੂਲ ਲਸੋਈ ਵਿਖੇ ਮੁਕਾਬਲੇ ਕਰਵਾਏ

ਕੁੱਪ ਕਲਾਂ, 19 ਅਗਸਤ (ਮਨਜਿੰਦਰ ਸਿੰਘ ਸਰੌਦ)-ਇਲਾਕੇ ਦੀ ਨਾਮੀ ਵਿੱਦਿਅਕ ਸੰਸਥਾ ਉਪਦੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਸੋਈ ਵਿਖੇ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਅਮਨਦੀਪ ਸਿੰਘ ਦੀ ਅਗਵਾਈ ਹੇਠ ਸਕੂਲ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਵਿਦਿਆਰਥੀ ਕੀਤੇ ਸਨਮਾਨਿਤ

ਦਿੜ੍ਹਬਾ ਮੰਡੀ, 19 ਅਗਸਤ (ਪਰਵਿੰਦਰ ਸੋਨੂੰ)-ਪਿੰਡ ਖਨਾਲ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪ ਆਗੂ ਨਿਰਭੈ ਸਿੰਘ ਝਿੰਜਰ ਵਲੋਂ ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 19 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਰਵਿਦਾਸ ਕਾਲੋਨੀ ਵਿਖੇ ਗਲੀਆ ਨਾਲੀਆ ਦਾ ਕੰਮ ਅਧੂਰਾ ਪਿਆ ਹੋਣ ਕਾਰਨ ਇੱਥੇ ਗੰਦਾ ਨਿਕਾਸੀ ਪਾਣੀ ਖੜ੍ਹ ਜਾਣ ਕਾਰਨ ਪ੍ਰੇਸ਼ਾਨ ਹੋਏ ਕਾਲੋਨੀ ਵਾਸੀਆ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਕਿੰਡਰ ਗਾਰਟਨ ਵਿੰਗ ਦੇ ਬੱਚਿਆਂ ਦੁਆਰਾ ਖ਼ੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਸ੍ਰੀ ਕਿ੍ਸ਼ਨ ਜੀ ਦੇ ਜਨਮ ਅਤੇ ਬਚਪਨ ਤੇ ਆਧਾਰਿਤ ...

ਪੂਰੀ ਖ਼ਬਰ »

ਰਾਸ਼ਟਰ ਮੰਡਲ ਖੇਡਾਂ 'ਚ ਤਗਮਾ ਜੇਤੂ ਭਾਰ ਤੋਲਕ ਹਰਜਿੰਦਰ ਕੌਰ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਧਾਲੀਵਾਲ, ਭੁੱਲਰ) - ਹੁਣੇ ਜਿਹੇ ਬਰਮਿੰਘਮ ਵਿਖੇ ਸੰਪੰਨ ਹੋਈਆਂ ਕਾਮਨਵੈਲਥ ਖੇਡਾਂ ਦੇ ਭਾਰ ਚੁੱਕਣ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਦਾ ਸੁਨਾਮ 'ਚ ਸਥਾਪਿਤ ਸਹੀਦ ਊਧਮ ਸਿੰਘ ਵੇਟ ਲਿਫ਼ਟਿੰਗ ...

ਪੂਰੀ ਖ਼ਬਰ »

ਸੰਤ ਬਿਸ਼ਨ ਸਿੰਘ ਕਾਂਝਲਾ ਦੀ ਯਾਦ 'ਚ ਧਾਰਮਿਕ ਸਮਾਗਮ

ਮਸਤੂਆਣਾ ਸਾਹਿਬ, 19 ਅਗਸਤ (ਦਮਦਮੀ)-20ਵੀਂ ਸਦੀ ਦੀ ਮਹਾਨ ਸ਼ਖਸੀਅਤ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਨਿਨ ਸੇਵਕ ਸੰਤ ਬਿਸ਼ਨ ਸਿੰਘ ਕਾਂਝਲਾ ਦੀ ਸਾਲਾਨਾ ਬਰਸੀ ਗੁਰਦੁਆਰਾ ਝਿੜਾ ਸਾਹਿਬ ਪਾਤਸ਼ਾਹੀ ਪਹਿਲੀ, ਛੇਵੀਂ ਅਤੇ ਨੌਵੀਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਆਨੰਦ ਬਣੇ ਮੁੜ ਤੋਂ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਰੁਪਿੰਦਰ ਸਿੰਘ ਸੱਗੂ)-ਲਾਇਨਜ਼ ਕਲੱਬ ਸੁਨਾਮ ਮੇਨ ਵਲੋਂ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਤਾਜਪੋਸ਼ੀ ਸੰਬੰਧੀ ਸਮਾਗਮ ਜਸਨ-2022 ਦਾ ਆਯੋਜਨ ਸਾਗਰਿਕਾ ਰਿਜੋਰਟ ਡਲਹੌਜ਼ੀ ਹਿਮਾਚਲ ਪ੍ਰਦੇਸ ਵਿਚ ਪ੍ਰੋਜੈਕਟ ਚੇਅਰਮੈਨ ਲਾਇਨ ਰਾਜੀਵ ...

ਪੂਰੀ ਖ਼ਬਰ »

ਵਿਦਿਆਰਥੀ ਸਨਮਾਨਿਤ

ਚੀਮਾ ਮੰਡੀ, 19 ਅਗਸਤ (ਜਸਵਿੰਦਰ ਸਿੰਘ ਸ਼ੇਰੋਂ)-ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿੱਚ 10ਵੀਂ, 12ਵੀਂ ਅਤੇ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ...

ਪੂਰੀ ਖ਼ਬਰ »

ਰਾਸ਼ਟਰੀ ਕਵੀ ਦਰਬਾਰ 'ਚ ਸੋਢੀ ਨੇ ਲਗਵਾਈ ਹਾਜ਼ਰੀ

ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹੇ ਦੇ ਪਿੰਡ ਮੀਰਹੇੜੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਸੋਢੀ ਨੇ ਦਿੱਲੀ ਵਿਚ ਪੰਜਾਬੀ ਅਕਾਦਮੀ ਰਾਸ਼ਟਰੀ ਕਵੀ ਦਰਬਾਰ ਵਿਚ ਹਿੱਸਾ ਲੈਂਦਿਆਂ ਜਿੱਥੇ ਆਪਣੇ ਨਗਰ ਦਾ ਨਾਮ ਉੱਚਾ ਕੀਤਾ ਉੱਥੇ ਉਨ੍ਹਾਂ ਇਸ ਇਲਾਕੇ ਦੇ ...

ਪੂਰੀ ਖ਼ਬਰ »

ਹਨੂੰਮਤ ਧਾਮ ਵਿਖੇ ਸ਼ਾਂਤੀ ਪਾਠ ਕਰਵਾਇਆ

ਲਹਿਰਾਗਾਗਾ, 19 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਹਨੂਮੰਤ ਧਾਮ ਸੇਵਾ ਸੁਸਾਇਟੀ ਲਹਿਰਾਗਾਗਾ ਵਲੋਂ ਮੰਦਿਰ ਵਿਚ ਸ਼ਾਂਤੀ ਪਾਠ ਕਰਵਾਇਆ ਗਿਆ ਜਿਸ ਵਿਚ ਲਹਿਰਾਗਾਗਾ ਨਿਵਾਸੀਆਂ ਵਲੋਂ ਆਪਣੇ ਮਰਹੂਮ ਮਾਤਾ-ਪਿਤਾ ਦੀ ਯਾਦ ਵਿਚ ਉਨ੍ਹਾਂ ਦੀਆਂ ਤਸਵੀਰਾਂ ...

ਪੂਰੀ ਖ਼ਬਰ »

ਰਾਈਫ਼ਲ ਸ਼ੂਟਿੰਗ ਮੁਕਾਬਲੇ ਦੌਰਾਨ ਸਰਗਮ ਸਿੰਗਲਾ ਨੇ ਜਿੱਤਿਆ ਚਾਂਦੀ ਦਾ ਤਗ਼ਮਾ

ਮਸਤੂਆਣਾ ਸਾਹਿਬ, 19 ਅਗਸਤ (ਦਮਦਮੀ)-ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਸਰਗਮ ਸਿੰਗਲਾ ਨੇ ਪਿਛਲੇ ਦਿਨੀਂ ਰਾਈਫ਼ਲ ਸ਼ੂਟਿੰਗ ਦੇ ਹੋਏ ਮੁਕਾਬਲਿਆਂ ਦੌਰਾਨ ਚਾਂਦੀ ਤਮਗ਼ਾ ਮੈਡਲ ਜਿੱਤ ਕੇ ਜਿੱਥੇ ਆਪਣੇ ਮਾਪਿਆਂ ਦਾ ਨਾਮ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੁਬਾਰਾ ਪ੍ਰਣ ਲੈਣ ਦੀ ਲੋੜ-ਪਰਮਿੰਦਰ ਸਿੰਘ ਢੀਂਡਸਾ

ਮੂਣਕ, 19 ਅਗਸਤ (ਭਾਰਦਵਾਜ, ਸਿੰਗਲਾ)-ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਮੈਂ ਸਾਰੇ ਦੇਸ਼ ਵਾਸੀਆਂ ਨੂੰ ਬਹੁਤ ਬਹੁਤ ਵਧਾਈ ਦਿੰਦਾ ਹਾਂ ਜਿਨ੍ਹਾਂ ਸ਼ਹੀਦਾਂ ਵਲੋਂ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਘਾਲਣਾ ਘਾਲੀ ਹੈ ਜਿਸ ਕਰਕੇ ਸਾਨੂੰ ਆਜ਼ਾਦੀ ਮਿਲੀ ਹੈ ...

ਪੂਰੀ ਖ਼ਬਰ »

ਬੁੱਧ ਸਿੰਘ ਖੰਡੇਬਾਦ ਮੁੜ ਬਣੇ ਪਟਵਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ

ਲਹਿਰਾਗਾਗਾ, 19 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਲਹਿਰਾਗਾਗਾ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਵਿਚ ਮੁੜ ਤੋਂ ਬੁੱਧ ਸਿੰਘ ਖੰਡੇਬਾਦ ਨੂੰ ਤਹਿਸੀਲ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਤਰਿੰਦਰ ਸ਼ਰਮਾ ਨੂੰ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਨਾਅਰੇਬਾਜ਼ੀ ਕਰ ਕੇ ਸੀਵਰੇਜ ਓਵਰ ਫਲੋਅ ਤੋਂ ਮੰਗੀ ਮੁਕਤੀ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਦੇਸ਼ ਨੰੂ ਆਜ਼ਾਦ ਹੋਣ 'ਤੇ 75 ਸਾਲ ਪੂਰੇ ਹੋਣ ਉੱਤੇ ਬੇਸ਼ੱਕ ਦੇਸ਼ ਦੇ ਹਾਕਮਾਂ ਵਲੋਂ ਤਰੱਕੀਆਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਵਿਰਾਸਤੀ ਸ਼ਹਿਰ ਸੰਗਰੂਰ ਅਜੇ ਵੀ ਸੀਵਰੇਜ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਨਰਕ ...

ਪੂਰੀ ਖ਼ਬਰ »

ਵਿਧਵਾ ਔਰਤ ਵਲੋਂ ਪਤੀ ਦੀ ਮੌਤ ਤੋਂ ਬਾਅਦ ਆੜ੍ਹਤੀਏ 'ਤੇ ਤੰਗ ਪੇ੍ਰਸ਼ਾਨ ਕੀਤੇ ਜਾਣ ਦੇ ਲਗਾਏ ਦੋਸ਼

ਖਨੌਰੀ, 19 ਅਗਸਤ (ਬਲਵਿੰਦਰ ਸਿੰਘ ਥਿੰਦ)-ਨਜ਼ਦੀਕੀ ਪਿੰਡਾ ਅਨਦਾਣਾ ਦੀ ਇਕ ਵਿਧਵਾ ਔਰਤ ਨੇ ਆਪਣੇ ਪਤੀ ਦੀ ਮੌਤ ਤੋਂ ਬਾਅਦ ਸ਼ਹਿਰ ਦੇ ਇਕ ਆੜ੍ਹਤੀਏ ਤੇ ਉਸ ਨੰੂ ਅਤੇ ਉਸ ਦੇ ਪਰਿਵਾਰ ਨੂੰ ਤੰਗ ਪਰੇਸ਼ਾਨ ਕੀਤੇ ਜਾਣ ਦੇ ਹਲਫੀਆ ਬਿਆਨ ਰਾਹੀਂ ਕਥਿਤ ਦੋਸ ਲਗਾਏ ਹਨ | ਇਸ ...

ਪੂਰੀ ਖ਼ਬਰ »

ਪਸ਼ੂਆਂ ਨੂੰ ਧਫ਼ੜੀ ਰੋਗ ਤੋਂ ਬਚਾਉਣ ਬਾਰੇ ਪਸ਼ੂ ਪਾਲਣ ਵਿਭਾਗ ਨੇ ਲਾਇਆ ਜਾਗਰੂਕਤਾ ਕੈਂਪ

ਮਲੇਰਕੋਟਲਾ, 19 ਅਗਸਤ (ਪਰਮਜੀਤ ਸਿੰਘ ਕੁਠਾਲਾ)-ਜ਼ਿਲ੍ਹਾ ਮਲੇਰਕੋਟਲਾ ਅੰਦਰ ਪਸ਼ੂਆਂ ਨੂੰ ਲੰਪੀ ਚਮੜੀ ਰੋਗ ਤੋਂ ਬਚਾਉਣ ਅਤੇ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਦੇ ਕਾਰਨਾਂ ਅਤੇ ਬਚਾਓ ਬਾਰੇ ਜਾਣੂ ਕਰਵਾਉਣ ਲਈ ਅੱਜ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਝੁਨੇਰ ਦੇ ...

ਪੂਰੀ ਖ਼ਬਰ »

ਐਗਰੋ ਇਨਪੁੱਟਸ ਡੀਲਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਜ਼ਰੂਰੀ ਮੀਟਿੰਗ ਗ਼ਜ਼ਲ ਹੋਟਲ ਵਿਚ ਪੰਜਾਬ ਦੇ ਮੁੱਖ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਮਿਤੀ 22 ...

ਪੂਰੀ ਖ਼ਬਰ »

ਧੂਰੀ ਦੇ ਇਕ ਕਥਿਤ ਪੱਤਰਕਾਰ ਖਿਲਾਫ਼ ਧੂਰੀ ਸਿਟੀ ਪੁਲਿਸ ਵਲੋਂ ਇਕ ਹੋਰ ਮਾਮਲਾ ਦਰਜ

ਧੂਰੀ, 19 ਅਗਸਤ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-ਥਾਣਾ ਸਿਟੀ ਧੂਰੀ ਪੁਲੀਸ ਵਲੋਂ ਪਿਛਲੇ ਦਿਨੀਂ ਧੂਰੀ ਦੇ ਇੱਕ ਕਥਿਤ ਪੱਤਰਕਾਰ ਵਿਰੁੱਧ ਦਰਜ ਮੁਕੱਦਮੇ ਦੀ ਦੀ ਤਫ਼ਤੀਸ਼ ਦੌਰਾਨ ਉਸ ਦੇ ਘਰੋਂ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਦੇ ਮਾਮਲੇ ਵਿੱਚ ਪਰਚਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਅੱਜ ਰਹੇਗੀ ਛੁੱਟੀ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ...

ਪੂਰੀ ਖ਼ਬਰ »

ਅੰਗਹੀਣ ਉਪਕਰਨ ਅਤੇ ਨਕਲੀ ਅੰਗ ਵੰਡਣ ਦਾ ਕੈਂਪ ਕੱਲ੍ਹ

ਮਾਲੇਰਕੋਟਲਾ, 19 ਅਗਸਤ (ਪਾਰਸ ਜੈਨ)-ਗੁਰੂ ਸੁਦਰਸ਼ਨ ਜਨਮ ਸ਼ਤਾਬਦੀ ਨੂੰ ਸਮਰਪਿਤ ਅਤੇ ਯੋਗੀਰਾਜ ਸ਼੍ਰੀ ਅਰੁਣ ਚੰਦਰ ਜੀ ਦੀ ਪ੍ਰੇਰਨਾ ਨਾਲ ਮਹਾਵੀਰ ਇੰਟਰਨੈਸ਼ਨਲ, ਮਾਨਵ ਨਿਸ਼ਕਾਮ ਸੇਵਾ ਸੰਮਤੀ ਅਤੇ ਗੁਰੂ ਸੇਵਕ ਪਰਿਵਾਰ ਮਾਲੇਰਕੋਟਲਾ ਵਲੋਂ ਨਰਾਇਣ ਸੇਵਾ ਸੰਸਥਾ ...

ਪੂਰੀ ਖ਼ਬਰ »

ਤਿੰਨ ਜ਼ਿਲਿ੍ਹਆਂ ਦੇ ਆਗੂਆਂ ਵਲੋਂ ਫ਼ੈਕਟਰੀ ਦੇ ਵਿਰੋਧ 'ਚ 9 ਮਹੀਨਿਆਂ ਤੋਂ ਚਲਦਾ ਸਿੱਧੂਪੁਰ ਦਾ ਰੋਸ ਧਰਨਾ ਸਮਾਪਤ

ਰੂੜੇਕੇ ਕਲਾਂ, 19 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਖ਼ੁਰਦ ਤੋਂ ਬੱਲ੍ਹੋ ਨੂੰ ਜਾਂਦੀ ਸੜਕ 'ਤੇ ਦੋਨੋਂ ਪਿੰਡਾਂ ਦੀ ਹੱਦ 'ਤੇ ਲੱਗ ਰਹੀ ਰਤਨਯੋਤ ਫ਼ੈਕਟਰੀ ਨਾ ਲਗਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ...

ਪੂਰੀ ਖ਼ਬਰ »

ਪੈਨਸ਼ਨ ਸੁਵਿਧਾ ਕੈਂਪ ਲਗਾਇਆ

ਅਹਿਮਦਗੜ੍ਹ, 19 ਅਗਸਤ (ਸੋਢੀ) - ਜ਼ਿਲ੍ਹਾ ਪ੍ਰਸ਼ਾਸਨ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਉਪ ਮੰਡਲ ਮੈਜਿਸਟਰੇਟ ਹਰਬੰਸ ਸਿੰਘ ਦੀ ਅਗਵਾਈ ਹੇਠ ਦੇਸ਼ ਦੀ ਆਜ਼ਾਦੀ ਦੇ 75ਵੇਂ ਆਜ਼ਾਦੀ ਦਾ ...

ਪੂਰੀ ਖ਼ਬਰ »

ਸੰਜੇ ਸਿੰਗਲਾ ਹਿਮਾਚਲ ਵਿਧਾਨ ਸਭਾ ਚੋਣਾਂ ਲਈ ਪ੍ਰਭਾਰੀ ਨਿਯੁਕਤ

ਮੂਣਕ, 19 ਅਗਸਤ (ਭਾਰਦਵਾਜ, ਸਿੰਗਲਾ)-ਭਾਰਤੀ ਜਨਤਾ ਪਾਰਟੀ ਹਿਮਾਚਲ ਪ੍ਰਦੇਸ਼ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਫੀ ਗੰਭੀਰ ਨਜ਼ਰ ਆ ਰਹੀ ਹੈ ਬੇਸ਼ੱਕ ਭਾਰਤੀ ਚੋਣ ਕਮਿਸ਼ਨ ਨੇ ਹਾਲੇ ਤੱਕ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ ਪਰ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਚੀਮਾ ਮੰਡੀ, 19 ਅਗਸਤ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ, ਚੀਮਾਂ ਵਿਖੇ ਬਾਬਾ ਭੋਲ੍ਹਾ ਗਿਰ ਸਪੋਰਟਸ ਕਲੱਬ ਦਾ 41ਵਾਂ ਕਬੱਡੀ ਕੱਪ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾਂ ਅਤੇ ਸਰਬਜੀਤ ਸਿੰਘ ਚੀਮਾਂ ਨੇ ਦੱਸਿਆ ਕੀ 41ਵਾਂ ...

ਪੂਰੀ ਖ਼ਬਰ »

ਐਫ.ਸੀ.ਆਈ. ਦੇ ਕਰੋੜਾਂ ਰੁਪਏ ਦੇ ਘੁਟਾਲੇ 'ਚ ਸ਼ਾਮਿਲ ਕਈ ਵੱਡੇ ਮਗਰਮੱਛ ਅਜੇ ਵੀ ਵਿਭਾਗੀ ਕਾਰਵਾਈ ਦੀ ਗਿ੍ਫ਼ਤ ਤੋਂ ਬਾਹਰ-ਚੱਠਾ

ਧੂਰੀ, 19 ਅਗਸਤ (ਸੰਜੇ ਲਹਿਰੀ)-ਆਲ ਇੰਡੀਆ ਐਫ.ਸੀ.ਆਈ. ਐਗਜ਼ੀਕਿਊਟਿਵ ਸਟਾਫ਼ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ ਨੇ ਅੱਜ ਧੂਰੀ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹਾ ਰੋਪੜ ਦੇ ਕੁਰਾਲੀ ਵਿਖੇ ਐਫ.ਸੀ.ਆਈ. ...

ਪੂਰੀ ਖ਼ਬਰ »

ਹੋਮਗਾਰਡਜ਼ ਦੀ ਸੂਬਾ ਪੱਧਰੀ ਬੈਠਕ 23 ਨੂੰ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਨੌਕਰੀਓਾ ਕੱਢੇ ਹੋਮਗਾਰਡਜ਼ ਦੀ ਬਹਾਲੀ ਅਤੇ ਸੇਵਾ ਪੂਰੀ ਕਰ ਚੁੱਕੇ ਹੋਮਗਾਰਡਜ਼ ਦੀ ਪੈਨਸ਼ਨ ਦੀ ਮੰਗ ਨੰੂ ਲੈ ਕੇ ਹੋਮਗਾਰਡਜ਼ ਨੰੂ ਸੂਬਾ ਪੱਧਰੀ ਬੈਠਕ 23 ਅਗਸਤ ਦਿਨ ਮੰਗਲਵਾਰ ਨੰੂ ਸੰਗਰੂਰ ਦੇ ਬੀ.ਐਸ.ਐਨ.ਐਲ. ਪਾਰਕ ਵਿਖੇ ਹੋ ਰਹੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸੰਦੌੜ, 19 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਕਸਬਾ ਸੰਦੌੜ ਵਿਖੇ ਅੱਜ ਨਿਪਾਲ ਦੇ ਰਹਿਣ ਵਾਲੇ ਇਕ ਮਜ਼ਦੂਰ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਦੀ ਪਹਿਚਾਣ ਰਾਜ ਕੁਮਾਰ ਪੁੱਤਰ ਜਲਨਰਾਇਣ ਵਾਸੀ ਪਿਪਲੀਆਂ (ਨਿਪਾਲ) ਵਜੋਂ ਹੋਈ ਹੈ | ਮਿ੍ਤਕ ...

ਪੂਰੀ ਖ਼ਬਰ »

ਜਗਤਪੁਰਾ ਵਾਸੀਆਂ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਧਾਲੀਵਾਲ, ਭੁੱਲਰ)-ਪਿੰਡ 'ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਦੇ ਵਿਰੋਧ ਵਿਚ ਸ਼ਹੀਦ ਊਧਮ ਸਿੰਘ ਨਗਰ ਜਗਤਪੁਰਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪੁਲਿਸ ...

ਪੂਰੀ ਖ਼ਬਰ »

ਸੂਬਾ ਪੱਧਰੀ ਧਰਨਾ 26 ਨੂੰ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਧਾਲੀਵਾਲ, ਭੁੱਲਰ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਡਵੀਜ਼ਨ ਸੁਨਾਮ ਦੀ ਇਕ ਅਹਿਮ ਮੀਟਿੰਗ ਸੂਬਾਈ ਆਗੂ ਸਰਬਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਬਾਬਾ ਨਾਮ ਦੇਵ ਵਿਖੇ ਹੋਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX