ਤਾਜਾ ਖ਼ਬਰਾਂ


ਕਾਂਗਰਸ ਪਾਰਟੀ ਨੂੰ ਨਾ ਸੰਵਿਧਾਨ ’ਤੇ ਭਰੋਸਾ ਤੇ ਨਾ ਹੀ ਨਿਆਂਪਾਲਿਕਾ ’ਤੇ - ਗਜੇਂਦਰ ਸਿੰਘ ਸ਼ੇਖ਼ਾਵਤ
. . .  21 minutes ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੁੱਸਣ ਨੂੰ ਲੈ ਕੇ ਸਾਰੇ ਕਾਂਗਰਸੀ ਨੇਤਾ ਪੂਰੇ ਦੇਸ਼ ’ਚ ਹਾਹਾਕਾਰ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲੇ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸੀ ਨੇਤਾਵਾਂ ਨੇ ਨਿਆਂਪਾਲਿਕਾ ਅਤੇ ਜੱਜਾਂ ’ਤੇ...
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
. . .  28 minutes ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਵਲੋਂ ਅੱਜ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਵਾਲੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੁਜਰਾਤ ਸਰਕਾਰ.....
ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  52 minutes ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  56 minutes ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 1 hour ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  about 1 hour ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  37 minutes ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 1 hour ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬੇਮੌਸਮੀ ਮੀਂਹ ਕਾਰਨ ਛੰਭ ਖੇਤਰ 'ਚ ਝੋਨੇ ਦੀਆਂ ਫ਼ਸਲਾਂ ਬਰਬਾਦ ਹੋਣ ਦਾ ਬਣਿਆ ਖ਼ਦਸ਼ਾ

ਪੁਰਾਣਾ ਸ਼ਾਲਾ, 25 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)- ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੋਹਲ਼ੇਧਾਰ ਬੇਮੌਸਮੀ ਮੀਂਹ ਕਾਰਨ ਜਿੱਥੇ ਕਿਸਾਨਾਂ ਦੇ ਸਾਹ ਸੂਤੇ ਨਜ਼ਰ ਆ ਰਹੇ ਹਨ ਉੱਥੇ ਪੱਕੀਆਂ ਝੋਨੇ ਦੀਆਂ ਫ਼ਸਲਾਂ ਬਰਬਾਦ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ

ਡੇਰਾ ਬਾਬਾ ਨਾਨਕ, 25 ਸਤੰਬਰ (ਅਵਤਾਰ ਸਿੰਘ ਰੰਧਾਵਾ)- ਬਲਾਕ ਡੇਰਾ ਬਾਬਾ ਨਾਨਕ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਲੋਂ ਬੁਲਾਈ ਗਈ | ਇਸ ...

ਪੂਰੀ ਖ਼ਬਰ »

ਨਵੀਂ ਸ਼ੈਲਰ ਨੀਤੀ ਸੰਬੰਧੀ ਆਪ ਸਰਕਾਰ ਮੁੜ ਵਿਚਾਰ ਕਰੇ : ਹਰੂਵਾਲ

ਬਟਾਲਾ, 25 ਸਤੰਬਰ (ਕਾਹਲੋਂ)- ਰਾਇਸ ਮਿੱਲਰਜ਼ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਦੀ ਅਗਵਾਈ ਹੇਠ ਬਟਾਲਾ ਕਲੱਬ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹੇ ਭਰ ਦੇ ਰਾਇਸ ਮਿੱਲ ਮਾਲਕਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਨੇ ਫੂਕੀ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ

ਗੁਰਦਾਸਪੁਰ, 25 ਸਤੰਬਰ (ਮੰਨੂ ਬੱਬੇਹਾਲੀ)- ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਲੋਂ ਅੱਜ ਵਰ੍ਹਦੇ ਮੀਂਹ ਵਿਚ ਰੋਸ ਮੁਜ਼ਾਹਰਾ ਕਰਦੇ ਹੋਏ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ ਗਈ | ਇਸ ਮੌਕੇ ਜ਼ਿਲ੍ਹਾ ਕਨਵੀਨਰ ਲਵਪ੍ਰੀਤ ਸਿੰਘ ਰੋੜਾਂਵਾਲੀ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਦੀਆਂ 2 ਅਧਿਆਪਕਾਵਾਂ ਸਨਮਾਨਿਤ

ਬਟਾਲਾ, 25 ਸਤੰਬਰ (ਹਰਦੇਵ ਸਿੰਘ ਸੰਧੂ)- ਅਧਿਆਪਕ ਇਕ ਐਸੀ ਮਹਾਨ ਸ਼ਖ਼ਸੀਅਤ ਹੈ, ਜਿਹੜਾ ਵਿਦਿਆਰਥੀ ਨੂੰ ਇਕ ਨਵੀਂ ਦਿਸ਼ਾ ਤੇ ਜੀਵਨ 'ਚ ਅੱਗੇ ਵਧਣ ਦੇ ਨਵੇਂ ਰਸਤੇ ਦਿਖਾਉਂਦਾ ਹੈ | ਅਧਿਆਪਕਾ ਇਕ ਸਤਿਕਾਰਤ ਸ਼ਖ਼ਸੀਅਤ ਹੈ, ਇਸ ਵਿਸ਼ੇ ਨੂੰ ਮੁੱਖ ਰੱਖਦਿਆਂ ਸੀ.ਬੀ.ਐੱਸ.ਈ. ...

ਪੂਰੀ ਖ਼ਬਰ »

ਪੰਜਾਬ ਪਨਸਪ ਦੇ ਚੇਅਰਮੈਨ ਪੰਨੂ ਦੀ ਅਗਵਾਈ ਹੇਠ ਪਿੰਡ ਕੁਲਾਰ ਦੇ ਕਈ ਪਰਿਵਾਰ ਆਪ 'ਚ ਸ਼ਾਮਿਲ

ਅਲੀਵਾਲ, 25 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਕੁਲਾਰ ਦੇ ਕਈ ਪਰਿਵਾਰ ਪੰਜਾਬ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਹੇਠ ਤੇ ਸਰਪੰਚ ਸੁਖਵਿੰਦਰ ਸਿੰਘ ਤੇ ਜਗਮੋਹਣ ਸਿੰਘ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ' ਚ ...

ਪੂਰੀ ਖ਼ਬਰ »

ਸ਼ਹੀਦ ਲਛਮਣ ਸਿੰਘ ਧਾਰੋਵਾਲੀ 'ਵਰਸਿਟੀ ਕਾਲਜ ਦੇ ਵਿਦਿਆਰਥੀਆਂ ਵਲੋਂ ਖੂਨਦਾਨ

ਕਲਾਨੌਰ, 25 ਸਤੰਬਰ (ਪੁਰੇਵਾਲ) - ਸਥਾਨਕ ਕਸਬੇ 'ਚ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਅਤੇ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਵਲੋਂ ਲਗਾਏ ਵਲੰਟਰੀ ਮੈਗਾ ਖੂਨਦਾਨ ਕੈਂਪ 'ਚ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਕਾਰਨ ਦਰਿਆਵਾਂ ਕੰਢੇ ਵੱਸਦੇ ਲੋਕ ਚੌਕਸ ਰਹਿਣ- ਏ.ਡੀ.ਸੀ

ਗੁਰਦਾਸਪੁਰ, 25 ਸਤੰਬਰ (ਆਰਿਫ਼)- ਬੀਤੇ ਕੱਲ੍ਹ ਤੋਂ ਜ਼ਿਲ੍ਹਾ ਗੁਰਦਾਸਪੁਰ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਪਹਾੜੀ ਇਲਾਕਿਆਂ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਦਰਿਆਵਾਂ ਨੇੜੇ ਵੱਸਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂਆਂ ਵਲੋਂ ਥਾਣਾ ਮੁਖੀ ਨੰੂ ਮੰਗ ਪੱਤਰ

ਬਹਿਰਾਮਪੁਰ, 25 ਸਤੰਬਰ (ਬਲਬੀਰ ਸਿੰਘ ਕੋਲਾ)- ਰਾਮ ਲੀਲ੍ਹਾ ਮੰਚ 'ਤੇ ਬੇਅਦਬੀ ਕਰਨ ਵਾਲਿਆਂ ਵਿਰੁੱਧ ਸ਼ਿਵ ਸੈਨਾ ਵਲੋਂ ਥਾਣਾ ਮੁਖੀ ਬਹਿਰਾਮਪੁਰ ਨੰੂ ਮੰਗ ਪੱਤਰ ਸੌਂਪਿਆ ਗਿਆ | ਸ਼ਿਵ ਸੈਨਾ ਪੰਜਾਬ ਦੇ ਬੁਲਾਰੇ ਅਜੇ ਕੁਮਾਰ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਰੋਹਿਤ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ

ਕਾਦੀਆਂ, 25 ਸਤੰਬਰ (ਕੁਲਵਿੰਦਰ ਸਿੰਘ)- ਪੰਜਾਬ ਅੰਦਰ ਬੀਤੇ ਦੋ-ਤਿੰਨ ਦਿਨਾਂ ਤੋਂ ਤੇਜ਼ ਮੀਂਹ ਨੇ ਜਨ ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ | ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਝੋਨੇ ਦੀ ਤਿਆਰ ਫ਼ਸਲ ਭਾਰੀ ਮੀਂਹ ਕਾਰਨ ਨੁਕਸਾਨੀ ਗਈ ਹੈ | ਮੀਂਹ ਕਾਰਨ ਖੇਤਾਂ ਵਿਚ ...

ਪੂਰੀ ਖ਼ਬਰ »

ਥਾਣੇ ਤੋਂ ਕੁਝ ਮੀਟਰ ਦੀ ਦੂਰੀ 'ਤੇ ਸਥਿਤ ਫਲਾਂ ਵਾਲੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਫ਼ਤਹਿਗੜ੍ਹ ਚੂੜੀਆਂ, 25 ਸਤੰਬਰ (ਐਮ.ਐਸ. ਫੁੱਲ)- ਬੀਤੀ ਰਾਤ ਚੋਰਾਂ ਵਲੋਂ ਡੇਰਾ ਰੋਡ ਚੂੰਗੀ 'ਤੇ ਸਥਿਤ ਇਕ ਫਲਾਂ ਵਾਲੀ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਫਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਅਕਾਸ਼ਦੀਪ ਸਿੰਘ ਪੁੱਤਰ ਉੱਤਮ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੈਬਨਿਟ ਮੀਟਿੰਗ 'ਚ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ - ਹਰਦਿਆਲ ਸਿੰਘ

ਗੁਰਦਾਸਪੁਰ, 25 ਸਤੰਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਦੇ ਸਕੱਤਰ ਹਰਦਿਆਲ ਸਿੰਘ ਬਿਜਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਅੰਦਰ 'ਆਪ' ਸਰਕਾਰ ਬਣਨ 'ਤੇ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਆਮ ਆਦਮੀ ...

ਪੂਰੀ ਖ਼ਬਰ »

ਟੀ.ਐਸ.ਯੂ. 29 ਨੰੂ ਸਾੜੇਗੀ ਬਿਜਲੀ ਮਹਿਕਮੇ ਨੰੂ ਕੰਪਨੀਆਂ ਹੱਥ ਦੇਣ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ- ਸੈਣੀ/ਸ਼ਰਮਾ

ਗੁਰਦਾਸਪੁਰ, 25 ਸਤੰਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਦੇ ਪ੍ਰਧਾਨ ਸੰਜੀਵ ਸੈਣੀ ਤੇ ਵਿੱਤ ਸਕੱਤਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਟੇਟ ਕਮੇਟੀ ਪੰਜਾਬ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨ, ਮਜ਼ਦੂਰਾਂ, ਮੁਲਾਜ਼ਮਾਂ ਦੇ ਹੱਕ ਕੁਚਲਨ ਲਈ ...

ਪੂਰੀ ਖ਼ਬਰ »

ਸਬ ਇੰਸਪੈਕਟਰ ਰਜਨੀ ਬਾਲਾ ਨੇ ਸੰਭਾਲਿਆ ਐੱਸ.ਐੱਚ.ਓ. ਮਾਮੂਨ ਕੈਂਟ ਦਾ ਚਾਰਜ

ਪਠਾਨਕੋਟ, 25 ਸਤੰਬਰ (ਚੌਹਾਨ)- ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਵਲੋਂ ਸਬ ਇੰਸਪੈਕਟਰ ਰਜਨੀ ਬਾਲਾ ਨੰੂ ਥਾਣਾ ਮਾਮੂਨ ਕੈਂਟ ਦਾ ਨਵਾਂ ਇੰਚਾਰਜ ਲਗਾਇਆ ਗਿਆ ਹੈ | ਸਬ ਇੰਸਪੈਕਟਰ ਰਜਨੀ ਬਾਲਾ ਨੇ ਸਟੇਸ਼ਨ ਇੰਚਾਰਜ ਦਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਇਲਾਵਾ ਉਹ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਰਤਨ ਸਮਾਗਮ ਆਰੰਭ

ਪਠਾਨਕੋਟ, 25 ਸਤੰਬਰ (ਸੰਧੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਕੀਰਤਨ ਸਮਾਗਮ ਦੀ ਆਰੰਭਤਾ ਹੋਈ ਜਿਸ ਵਿਚ ਪਹਿਲਾਂ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ 32ਵਾਂ ਸਾਲਾਨਾ ਧਾਰਮਿਕ ਸਮਾਗਮ

ਪਠਾਨਕੋਟ, 25 ਸਤੰਬਰ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇ: ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ-ਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ 32ਵਾਂ ਸਾਲਾਨਾ ਸਥਾਪਨਾ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਰੇਤ, ਬੱਜਰੀ ਨਾਲ ਜੁੜੇ ਕਾਰੋਬਾਰੀਆਂ ਦੀ ਮੀਟਿੰਗ

ਗੁਰਦਾਸਪੁਰ, 25 ਸਤੰਬਰ (ਮੰਨੂ ਬੱਬੇਹਾਲੀ)- ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਰੇਤ, ਬੱਜਰੀ ਨਾਲ ਜੁੜੇ ਕਾਰੋਬਾਰੀਆਂ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਪ੍ਰਭਜੋਤ ਸਿੰਘ, ਅਮਨਦੀਪ ਸਿੰਘ, ਕੁਲਦੀਪ ਸਿੰਘ ਗੋਲਡੀ, ਰੁਪਿੰਦਰ ਸਿੰਘ ਮੱਲੀਆਂ ਤੇ ...

ਪੂਰੀ ਖ਼ਬਰ »

ਪਿੰਡ ਅਵਾਂਖਾਂ ਦੀ ਬੰਦ ਕੋਠੀ 'ਚੋਂ ਲੱਖਾਂ ਦੇ ਪਟਾਕੇ ਬਰਾਮਦ

ਦੀਨਾਨਗਰ, 25 ਸਤੰਬਰ (ਸੰਧੂ, ਸ਼ਰਮਾ, ਸੋਢੀ)-ਦੀਨਾਨਗਰ ਦੇ ਪਿੰਡ ਅਵਾਂਖਾਂ ਨਵੀਂ ਆਬਾਦੀ ਵਿਖੇ ਐਨ.ਆਰ.ਆਈ. ਵਲੋਂ ਕਿਰਾਏ 'ਤੇ ਦਿੱਤੀ ਕੋਠੀ ਵਿਚੋਂ ਪੁਲਿਸ ਨੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦੇ ਪਟਾਕੇ ਬਰਾਮਦ ਕੀਤੇ ਹਨ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਕਪਿਲ ...

ਪੂਰੀ ਖ਼ਬਰ »

ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਤੇ ਵਿਰਦੀ ਹਸਪਤਾਲ ਨੰੂ ਮਿਲਿਆ ਐਵਾਰਡ

ਪੁਰਾਣਾ ਸ਼ਾਲਾ, 25 ਸਤੰਬਰ (ਅਸ਼ੋਕ ਸ਼ਰਮਾ)- ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ 'ਹੈਲਥ ਐਂਡ ਵੈੱਲਨੈਸ ਕਨਕਲੇਵ' ਪ੍ਰੋਗਰਾਮ ਦੌਰਾਨ ਵਿਰਦੀ ਹਸਪਤਾਲ ਪੁਰਾਣਾ ਸ਼ਾਲਾ ਨੰੂ ਦਿਹਾਤੀ ਖੇਤਰ 'ਚ ਦਿੱਤੀਆਂ ਜਾ ਰਹੀਆਂ ਚੰਗੀਆਂ ਸਿਹਤ ਸੇਵਾਵਾਂ ਬਦਲੇ ਸਟੇਟ ...

ਪੂਰੀ ਖ਼ਬਰ »

ਬਟਾਲਾ ਟ੍ਰੈਫਿਕ ਪੁਲਿਸ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਬਟਾਲਾ, 25 ਸਤੰਬਰ (ਕਾਹਲੋਂ)- ਪੁਲਿਸ ਜ਼ਿਲ੍ਹਾ ਬਟਾਲਾ ਦੇ ਟਰੈਫਿਕ ਇੰਚਾਰਜ ਹਰਜੀਤ ਸਿੰਘ ਅਤੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਪੁੱਜ ਕੇ ਸਕੂਲ ਦੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਨਾਟਕ ਕਲੱਬ ਚਾਵਾ ਵਲੋਂ ਰਾਮ ਲੀਲ੍ਹਾ ਸ਼ੁਰੂ

ਪੁਰਾਣਾ ਸ਼ਾਲਾ, 25 ਸਤੰਬਰ (ਅਸ਼ੋਕ ਸ਼ਰਮਾ)- ਸ੍ਰੀ ਰਾਮ ਲੀਲ੍ਹਾ ਨਾਟਕ ਕਲੱਬ ਚਾਵਾ ਵਲੋਂ ਸ੍ਰ੍ਰੀ ਰਾਮ ਰਾਮ ਲੀਲ੍ਹਾ ਦਾ ਸ਼ੁੱਭ ਆਰੰਭ ਕਰ ਦਿੱਤਾ ਗਿਆ ਹੈ | ਕਲੱਬ ਪ੍ਰਧਾਨ ਰਾਜੂ ਪਠਾਨੀਆ, ਰਾਮ ਮੰਦਿਰ ਪ੍ਰਧਾਨ ਰਾਜੇਸ਼ ਕੁਮਾਰ, ਠਾਕੁਰ ਪੁਸ਼ਪਿੰਦਰ ਸਿੰਘ ਖ਼ਜ਼ਾਨਚੀ, ...

ਪੂਰੀ ਖ਼ਬਰ »

ਪੰਡਿਤ ਦੀਨ ਦਿਆਲ ਉਪਾਧਿਆਇ ਦਾ ਜਨਮ ਦਿਨ ਮਨਾਇਆ

ਦੀਨਾਨਗਰ, 25 ਸਤੰਬਰ (ਸੰਧੂ/ਸ਼ਰਮਾ/ਸੋਢੀ)- ਭਾਰਤੀ ਜਨਤਾ ਪਾਰਟੀ ਸ਼ਹਿਰੀ ਮੰਡਲ ਵਲੋਂ ਮੰਡਲ ਪ੍ਰਧਾਨ ਠਾਕੁਰ ਸੰਦੀਪ ਸਿੰਘ ਦੀ ਅਗਵਾਈ ਹੇਠ ਅੱਜ ਪੰਡਿਤ ਦੀਨ ਦਿਆਲ ਉਪਾਧਿਆਇ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਵਿਜੇ ਸ਼ਰਮਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਐੱਸ.ਐੱਸ.ਐੱਮ. ਕਾਲਜ ਨੇ 14ਵੀਂ ਵਾਰ ਯੂਨੀਵਰਸਿਟੀ ਦੀ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ ਜਿੱਤੀ

ਦੀਨਾਨਗਰ, 25 ਸਤੰਬਰ (ਸੰਧੂ/ਸੋਢੀ/ਸ਼ਰਮਾ)- ਐੱਸ.ਐੱਸ.ਐੱਮ ਕਾਲਜ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਨੀਵਰਸਿਟੀ ਦੀ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ ਟਰਾਫ਼ੀ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਰੰਧਾਵਾ ਨੂੰ ਪੀ.ਪੀ.ਸੀ.ਸੀ. ਮੈਂਬਰ ਨਾਮਜ਼ਦ ਕਰਨ 'ਤੇ ਹਲਕੇ 'ਚ ਵਰਕਰਾਂ ਨੇ ਮਨਾਈ ਖੁਸ਼ੀ

ਕਲਾਨੌਰ, 25 ਸਤੰਬਰ (ਪੁਰੇਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਨਵੀਆਂ ਨਿਯੁਕਤੀਆਂ ਦੀ ਜਾਰੀ ਕੀਤੀ ਗਈ ਸੂਚੀ 'ਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਆਗੂ ਇੰਦਰਜੀਤ ਸਿੰਘ ਰੰਧਾਵਾ ਨੂੰ ...

ਪੂਰੀ ਖ਼ਬਰ »

ਬਿਜਲੀ ਦੇ ਘਰੇਲੂ ਖਪਤਕਾਰਾਂ ਲਈ ਲੋਡ ਵਧਾਉਣ ਲਈ ਵੀ.ਡੀ.ਐਸ. ਸਕੀਮ ਲਾਗੂ ਕਰਨ ਦੀ ਮੰਗ

ਧਾਰੀਵਾਲ, 25 ਸਤੰਬਰ (ਸਵਰਨ ਸਿੰਘ)- ਪੰਜਾਬ ਰਾਜ ਪਾਵਰਕਾਮ ਆਮ ਲੋਕਾਂ ਦੇ ਘਰੇਲੂ ਬਿਜਲੀ ਲੋਡ ਵਧਾਉਣ ਲਈ ਵੀ.ਡੀ.ਐਸ. ਸਕੀਮ ਨੂੰ ਲਾਗੂ ਕਰੇ | ਇਸ ਗੱਲ ਦਾ ਪ੍ਰਗਟਾਵਾ ਭਗਤ ਪੂਰਨ ਸਿੰਘ ਸਮਾਜ ਭਲਾਈ ਸੁਸਾਇਟੀ ਦੇ ਪ੍ਰਧਾਨ ਤੇ ਸੇਵਾ ਮੁਕਤ ਐੱਸ.ਡੀ.ਓ. ਪ੍ਰੀਤਮ ਸਿੰਘ ਭੱਟੀ ...

ਪੂਰੀ ਖ਼ਬਰ »

ਮੀਂਹ ਪੈਣ ਕਾਰਨ ਘਰ ਦੀ ਛੱਤ ਡਿੱਗੀ

ਹਰਚੋਵਾਲ, 25 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)- ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਪਿੰਡ ਹਰਚੋਵਾਲ ਵਿਚ ਘਰ ਦੀ ਛੱਤ ਡਿੱਗ ਗਈ | ਹਰਚੋਵਾਲ ਨਿਵਾਸੀ ਹੀਰਾ ਲਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਤੋਂ ਪੈ ਰਹੇ ਭਾਰੀ ਮੀਂਹ ਨਾਲ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਪਈ, ਜਿਸ ਨਾਲ ...

ਪੂਰੀ ਖ਼ਬਰ »

ਪਿੰਡ ਸੱਲੋ ਚਾਹਲ 'ਚ ਨਾਲਾ ਬਣਾਉਣ ਦਾ ਕੰਮ ਹੋਇਆ ਸ਼ੁਰੂ

ਪੰਜਗਰਾਈਆਂ, 25 ਸਤੰਬਰ (ਬਲਵਿੰਦਰ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਸੱਲੋ ਚਾਹਲ ਵਿਖੇ ਨਾਲਾ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਬਲਾਕ ਪ੍ਰਧਾਨ ਸੁਲਵਿੰਦਰਪਾਲ ਸਿੰਘ ਜੈਤੋਸਰਜਾ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਜਾਹਦਪੁਰ, ਕਰਤਾਰ ਸਿੰਘ ...

ਪੂਰੀ ਖ਼ਬਰ »

ਪੰਜ ਪਿਆਰਿਆਂ ਵਲੋਂ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਵਿਖੇ ਨਵੇਂ ਬਣੇ ਸਰੋਵਰ ਦਾ ਉਦਘਾਟਨ

ਪੁਰਾਣਾ ਸ਼ਾਲਾ, 25 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)- ਇਤਿਹਾਸਿਕ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਵਿਖੇ ਅੱਜ ਨਵੇਂ ਬਣੇ ਸਰੋਵਰ ਦਾ ਰਸਮੀ ਉਦਘਾਟਨ ਕਰਕੇ ਸੰਗਤ ਨੰੂ ਸਮਰਪਿਤ ਕੀਤਾ ਗਿਆ | ਇਸ ਸਰੋਵਰ ਦੇ ਉਦਘਾਟਨ ਲਈ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

47ਵੇਂ ਸਰਬ ਹਿੰਦ ਸਮਾਗਮ 'ਚ ਅੰਤਰਰਾਸ਼ਟਰੀ ਸੰਸਥਾ ਬਟਾਲਾ ਦਾ ਵਿਸ਼ੇਸ਼ ਸਨਮਾਨ

ਬਟਾਲਾ, 25 ਸਤੰਬਰ (ਹਰਦੇਵ ਸਿੰਘ ਸੰਧੂ)- ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 47ਵਾਂ ਸਰਬ ਹਿੰਦ ਸਮਾਗਮ ਇਸ ਵਾਰ ਪਟਿਆਲਾ ਵਿਖੇ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸ਼ਹਿਰਾਂ ਤੋਂ ਆਈਆਂ ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਨੇ ਹਿੱਸਾ ਲਿਆ | ਸਮਾਗਮ ਦੀ ...

ਪੂਰੀ ਖ਼ਬਰ »

ਸਮਾਜ ਸੇਵਕ ਸੁਰਿੰਦਰ ਵਿੱਜ ਦੀ ਯਾਦ 'ਚ ਸਕੂਲਾਂ 'ਚ ਵਰਦੀਆਂ ਤੇ ਖੇਡਾਂ ਦਾ ਸਾਮਾਨ ਸੌਂਪਿਆ

ਕਲਾਨੌਰ, 25 ਸਤੰਬਰ (ਪੁਰੇਵਾਲ)- ਸਥਾਨਕ ਕਸਬਾ ਵਾਸੀ ਮਰਹੂਮ ਸਰਪੰਚ ਅਤੇ ਉੱਘੇ ਸਮਾਜਸੇਵਕ ਸ੍ਰੀ ਸੁਰਿੰਦਰ ਵਿੱਜ ਦੀ ਯਾਦ 'ਚ ਉਨ੍ਹਾਂ ਦੇ ਸਪੁੱਤਰ ਸ੍ਰੀ ਨਰਿੰਦਰ ਕੁਮਾਰ ਨਿੱਤੀ ਵਿੱਜ ਵਲੋਂ ਵੱਖ-ਵੱਖ ਸਕੂਲਾਂ 'ਚ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਸਮੱਗਰੀ ਤੇ ...

ਪੂਰੀ ਖ਼ਬਰ »

ਪਿੰਡ ਕੰਗ ਵਿਖੇ ਕਾਂਗਰਸੀ ਪੰਚਾਂ-ਸਰਪੰਚਾਂ ਤੇ ਆਗੂਆਂ ਦੀ ਮੀਟਿੰਗ

ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਨਜ਼ਦੀਕੀ ਪਿੰਡ ਕੰਗ ਵਿਖੇ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਕਾਂਗਰਸ ਪ੍ਰਧਾਨ ਸਰਪੰਚ ਹਰਪਾਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਕਾਂਗਰਸੀ ਪੰਚਾਂ-ਸਰਪੰਚਾਂ ਅਤੇ ਹੋਰ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫਤਾਰ

ਫਤਹਿਗੜ੍ਹ ਚੂੜੀਆਂ, 25 ਸਤੰਬਰ (ਹਰਜਿੰਦਰ ਸਿੰਘ ਖਹਿਰਾ, ਐਮ.ਐਸ. ਫੁੱਲ)- ਐਸ.ਐਸ.ਪੀ. ਬਟਾਲਾ ਸਤਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਹੇਠ ਅਤੇ ਡੀ.ਐਸ.ਪੀ. ਸਰਵਨਜੀਤ ਸਿੰਘ ਬੱਲ ਦੇ ਦਿਸ਼ਾ-ਨਿਰਦੇਸ਼ਾਂ ਉਪਰ ਫਤਹਿਗੜ੍ਹ ਚੂੜੀਆਂ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ ਮੁਹਿਮ ਦੇ ਤਹਿਤ ਐਸ.ਐਚ.ਓ. ਸਵਿੰਦਰ ਸਿੰਘ ਤੇ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ 10 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ | ਐੱਸ.ਐੱਚ.ਓ. ਸੁਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਮੋਹਨ ਸਿੰਘ ਅਤੇ ਐਚ.ਸੀ. ਜੁਗਰਾਜ ਸਿੰਘ ਅਤੇ ਸਰਵਨ ਸਿੰਘ ਵਲੋਂ ਘਾੜਕੀਆਂ ਮੋੜ ਉਪਰ ਨਾਕਾ ਲਗਾਇਆ ਹੋਇਆ ਸੀ ਅਤੇ ਘਾੜਕੀਆਂ ਵਾਲੇ ਪਾਸੇ ਤੋਂ ਇਕ ਨੌਜਵਾਨ ਆਉਂਦਾ ਦਿਸਿਆ, ਜਿਸ ਨੇ ਪੁਲਿਸ ਨੂੰ ਵੇਖ ਕੇ ਹੱਥ 'ਚ ਫੜਿਆ ਲਿਫ਼ਾਫ਼ਾ ਇਕ ਪਾਸੇ ਸੱੁਟ ਦਿੱਤਾ, ਪੁਲਿਸ ਨੇ ਸ਼ੱਕ ਪੈਣ 'ਤੇ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਏ.ਐਸ.ਆਈ. ਸੁਖਦੇਵ ਸਿੰਘ ਅਤੇ ਐਸ.ਆਈ. ਰਾਜਬੀਰ ਸਿੰਘ ਨੇ ਸਖਤੀ ਨਾਲ ਪੁੱਛਣ 'ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਐਸ.ਐਚ.ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਹਿਚਾਣ ਨੰਦ ਕਿਸ਼ੋਰ ਪੁੱਤਰ ਡੇਵਿਡ ਮਸੀਹ ਵਾਸੀ ਦਾਦੂਯੋਦ ਵਜੋਂ ਹੋਈ ਤੇ ਪੁਲਿਸ ਵਲੋਂ ਨੰਦ ਕਿਸ਼ੋਰ ਵਿਰੱੁਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਪਿੰਡ ਭਗਤਪੁਰਾ ਵਿਖੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ

ਕਾਦੀਆਂ, 25 ਸਤੰਬਰ (ਕੁਲਵਿੰਦਰ ਸਿੰਘ)- ਭਾਰੀ ਮੀਂਹ ਨਾਲ ਕਾਦੀਆਂ ਦੇ ਨਜ਼ਦੀਕ ਪਿੰਡ ਭਗਤਪੁਰਾ (ਰੱਬਵਾਲਾ) ਦੇ ਨਿਵਾਸੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮੀਂਹ ਕਾਰਨ ਪਾਣੀ ਗਲੀਆਂ ਅੰਦਰ ਜਮ੍ਹਾ ਹੋ ਗਿਆ ਤੇ ਪਾਣੀ ਦੀ ਨਿਕਾਸੀ ਲਈ ਪਿੰਡ ਦੇ ਛੱਪੜ ਦੀ ...

ਪੂਰੀ ਖ਼ਬਰ »

16ਵੇਂ ਸਮੂਹਿਕ ਵਿਆਹ ਸਮਾਗਮਾਂ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ

ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਬਾਬਾ ਫੌਜਾ ਸਿੰਘ ਜੀ ਮਸਾਣੀਆਂ ਵਿਖੇ ਹਰੇਕ ਸਾਲ ਦੀ ਤਰ੍ਹਾਂ ਲੋੜਵੰਦ ਲੜਕੇ-ਲੜਕੀਆਂ ਦੇ ਸਮੂਹਿਕ ਵਿਆਹ ਕਾਰਜ 20 ਨਵੰਬਰ ਨੂੰ ਕੀਤੇ ਜਾ ਰਹੇ ਹਨ | ਇਨ੍ਹਾਂ ਪ੍ਰੋਗਰਾਮਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ 'ਚ ਹੋਣਗੇ ਵਿਸ਼ੇਸ਼ ਸਮਾਗਮ

ਗੁਰਦਾਸਪੁਰ, 25 ਸਤੰਬਰ (ਆਰਿਫ਼)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਸਬੰਧੀ 28 ਸਤੰਬਰ ਨੂੰ ਸੂਬੇ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ 'ਚ ਵਿਸ਼ੇਸ਼ ਸਮਾਗਮ ਕੀਤੇ ਜਾਣਗੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਸਬ ਡਵੀਜ਼ਨਾਂ 'ਚ ਕੈਂਡਲ ਲਾਈਟ ਮਾਰਚ, ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚੋਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਭੁੰਬਲੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਿੱਬੜ, 25 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਤਹਿਤ ਬੀ.ਪੀ.ਈ.ਓ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਭੁੰਬਲੀ ਦੇ ...

ਪੂਰੀ ਖ਼ਬਰ »

ਜੌੜਾ ਸਿੰਘਾ ਵਿਖੇ ਘਰ ਦੀ ਡਿੱਗੀ ਛੱਤ, ਇਕ ਜ਼ਖ਼ਮੀ

ਕਿਲ੍ਹਾ ਲਾਲ ਸਿੰਘ, 25 ਸਤੰਬਰ (ਬਲਬੀਰ ਸਿੰਘ)- ਥਾਣਾ ਕਿਲ੍ਹਾ ਲਾਲ ਸਿੰਘ ਅਧੀਨ ਆਉਂਦੇ ਪਿੰਡ ਜੌੜਾ ਸਿੰਘਾ ਵਿਖੇ ਇਕ ਗਰੀਬ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਇਸ ਸਬੰਧੀ ਬਲਜਿੰਦਰ ਕੌਰ ਪਤਨੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪਿੰਡ ਪੰਜਗਰਾਈਆਂ ਵਿਖੇ ਜ਼ਹਿਰ ਮੁਕਤ ਖੇਤੀ ਕਰਨ ਲਈ ਕੈਂਪ ਲਗਾਇਆ

ਪੰਜਗਰਾਈਆਂ, 25 ਸਤੰਬਰ (ਬਲਵਿੰਦਰ ਸਿੰਘ)- ਪੈਗਰੈਕਸਕੋ ਵਲੋਂ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ਜੈਵਿਕ ਖੇਤੀ ਸਿਖਲਾਈ ਤੇ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ | ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਬੁਲਾਰੇ ਤੇ ...

ਪੂਰੀ ਖ਼ਬਰ »

ਆਵਾਰਾ ਕੱੁਤਿਆਂ ਤੇ ਪਸ਼ੂਆਂ ਦੀ ਭਰਮਾਰ ਨਾਲ ਵਧ ਰਹੇ ਸੜਕੀ ਹਾਦਸੇ

ਪੁਰਾਣਾ ਸ਼ਾਲਾ, 25 ਸਤੰਬਰ (ਅਸ਼ੋਕ ਸ਼ਰਮਾ)- ਬੇਟ ਇਲਾਕੇ ਅੰਦਰ ਆਵਾਰਾ ਪਸ਼ੂਆਂ ਦੀ ਭਰਮਾਰ ਹੋਣ ਕਾਰਨ ਰੋਜ਼ਾਨਾ ਹੀ ਸੜਕੀ ਹਾਦਸਿਆਂ ਵਿਚ ਨਿਰੰਤਰ ਵਾਧਾ ਹੋਇਆ ਹੈ | ਇਸ ਸਬੰਧੀ ਠਾਕੁਰ ਹਰਬੰਸ ਸਿੰਘ ਤੇ ਪ੍ਰੀਤਮ ਸਿੰਘ ਕਾਟਲ ਨੇ ਦੱਸਿਆ ਕਿ ਗੁਰਦਾਸਪੁਰ ਮੁਕੇਰੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX