ਤਾਜਾ ਖ਼ਬਰਾਂ


ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  31 minutes ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  47 minutes ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  53 minutes ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  about 1 hour ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  about 1 hour ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  about 2 hours ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  about 3 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  about 3 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  about 3 hours ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  about 4 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  about 4 hours ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  about 4 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  about 4 hours ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  about 5 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  about 5 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 5 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  about 5 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  about 5 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  about 6 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  about 6 hours ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਤਰਨਤਾਰਨ

ਏ. ਐੱਸ. ਆਈ. ਨੇ ਜੇਲ੍ਹ ਸੁਪਰਡੈਂਟ 'ਤੇ ਲਾਏ ਗ਼ਲਤ ਸ਼ਬਦਾਵਲੀ ਦੇ ਦੋਸ਼

ਖਡੂਰ ਸਾਹਿਬ, 25 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੁਲਿਸ ਜ਼ਿਲ੍ਹਾ ਤਰਨ ਤਾਰਨ ਵਿਚ ਬਤੌਰ ਡਰਾਈਵਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਏ. ਐੱਸ. ਆਈ. ਸੁਖਬੀਰ ਸਿੰਘ ਵਲੋਂ ਖਡੂਰ ਸਾਹਿਬ ਵਿਖੇ 'ਅਜੀਤ' ਦੇ ਦਫ਼ਤਰ ਖਡੂਰ ਸਾਹਿਬ ਵਿਖੇ ਪਹੁੰਚ ਕੇ ਦੱਸਿਆ ਕਿ ਉਸ ਨੇ ਬੀਤੀ 23 ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਤਰਨ ਤਰਨ, 25 ਸਤੰਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਚੌਦਸ ਅਮਾਂਵਸ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਗੁਰੂ ਨਾਨਕ ਨਾਮ ਲੇਵਾ ਸੰਗਤਾਂ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਨਿਵਾਸ ਵਿਖੇ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਸੱਚਖੰਡ ਵਾਸੀ ਸੰਤ ਬਾਬਾ ਖੜਕ ਸਿੰਘ ਜੀ ਦੀ ਯਾਦ 'ਚ ਬਣੇ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ ਵਿਖੇ ਸੱਚਖੰਡ ਵਾਸੀ ਬਾਬਾ ਦਰਸ਼ਨ ਸਿੰਘ ਦੇ ਉਤਰਾਅਧਿਅਕਾਰੀ ਬਾਬਾ ਸੰਤੋਖ ...

ਪੂਰੀ ਖ਼ਬਰ »

16ਵਾਂ ਦਸਤਾਰ ਤੇ ਦੁਮਾਲਾ ਮੁਕਾਬਲਾ ਸੰਪੂਰਨ ਹੋਇਆ

ਅਮਰਕੋਟ, 25 ਸਤੰਬਰ (ਗੁਰਚਰਨ ਸਿੰਘ ਭੱਟੀ­)¸ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਏ-ਦਸਤਾਰ ਲਹਿਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਵੀਰ ਆਪੇ ਹੀ ਮਨੁੱਖਤਾ ਦੀ ਸੇਵਾ ਖੂਨਦਾਨ ਕਮੇਟੀ ਦੇ ਸਹਿਯੋਗ ਨਾਲ 16ਵਾਂ ਦਸਤਾਰ ਤੇ ...

ਪੂਰੀ ਖ਼ਬਰ »

ਡਰੋਨ ਰਾਹੀਂ ਤਸਕਰੀ ਕਰਨ ਵਾਲੇ ਗਰੋਹ ਖ਼ਿਲਾਫ਼ ਮਾਮਲਾ ਦਰਜ

ਭਿੱਖੀਵਿੰਡ, 25 ਸਤੰਬਰ (ਬੌਬੀ)¸ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੋਬਾਈਲ ਫੋਨ 'ਤੇ ਇੰਟਰਨੈੱਟ ਦੀ ਮਦਦ ਨਾਲ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਤੇ ਹੈਰੋਇਨ ਦੀ ਸਮਗਲਿੰਗ ਕਰਨ ਵਾਲੇ ਗਰੋਹ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਭਾਰੀ ਬਰਸਾਤ ਨਾਲ ਤਬਾਹ ਹੋ ਗਈਆਂ ਝੋਨੇ, ਸਬਜ਼ੀਆਂ ਦੀਆਂ ਫ਼ਸਲਾਂ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨ. ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪਿਛਲੇ 2 ਦਿਨਾਂ ਤੋਂ ਬੇਮੌਸਮੀ ਭਾਰੀ ਬਰਸਾਤ ਪੰਜਾਬ ਵਿਚ ਹੋ ਰਹੀ ਹੈ ਤੇ ਝੱਖੜ ਚੱਲ ਰਿਹਾ ਹੈ | ਇਸ ਨਾਲ ਝੋਨੇ ਦੀ ਖੜ੍ਹੀ ਫ਼ਸਲ ਬਰਬਾਦ ਹੋ ਰਹੀ ਹੈ ਤੇ ਜੋ 1509 ਕਿਸਮ ਮੰਡੀਆਂ ਵਿਚ ਆਈ ਹੈ, ਉਹ ਵੀ ਭਿੱਜ ਕੇ ਉੱਗ ਰਹੀ ਹੈ | ਇਸ ਤਰ੍ਹਾਂ ਬੀਜੀਆਂ ਸਬਜ਼ੀਆਂ ਬਰਬਾਦ ਹੋ ਗਈਆਂ ਤੇ ਸਬਜ਼ੀ ਮਾਲਕਾਂ ਦਾ ਵੱਡਾ ਨੁਕਸਾਨ ਹੋ ਚੁੱਕਾ ਹੈ | ਜੇਕਰ ਬਰਸਾਤ ਹੋਰ ਹੋਈ ਗਈ ਤਾਂ ਇਹ ਨੁਕਸਾਨ ਕਈ ਗੁਣਾਂ ਵੱਧ ਜਾਵੇਗਾ | ਕਿਸਾਨ ਆਗੂਆਂ ਨੇ ਬਰਸਾਤ ਨਾਲ ਤਬਾਹ ਹੋਈਆਂ ਫਸਲਾਂ, ਸਬਜ਼ੀਆਂ ਦਾ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦੇਣ ਤੇ ਫਸਲਾ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਉਣ ਦੀ ਜ਼ੋਰਦਾਰ ਮੰਗ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ ਕਿ ਪਿਛਲੇ ਸਾਲ ਤਬਾਹ ਹੋਈ ਨਰਮੇ ਦੀ ਫ਼ਸਲ ਤੇ ਬਾਸਮਤੀ ਦੀ ਫ਼ਸਲ ਦਾ ਮੰਨਿਆ ਸਾਢੇ ਸਤਾਰਾਂ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਪੰਜਾਬ ਸਰਕਾਰ ਕੰਨ ਨਹੀਂ ਧਰ ਰਹੀ ਤੇ ਆਮ ਆਦਮੀ ਪਾਰਟੀ ਨੇ ਬੜੀਆਂ ਡੀਂਗਾਂ ਮਾਰੀਆਂ ਸਨ ਕਿ ਸਾਡੀ ਸਰਕਾਰ ਆਉਣ ਉੱਤੇ 20 ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਾਬ ਫ਼ਸਲਾਂ ਦਾ ਦਿੱਤਾ ਜਾਵੇਗਾ | ਪਰ ਹੁਣ 5400 ਰੁਪਏ ਪ੍ਰਤੀ ਏਕੜ ਦੇਣ ਦੀ ਪੁਰਾਣੀ ਪਾਲਿਸੀ 'ਤੇ ਕੰਮ ਹੋ ਰਿਹਾ ਹੈ | ਇਸ ਸੀਜ਼ਨ ਵਿਚ ਹੜ੍ਹਾਂ ਤੇ ਬਰਸਾਤਾਂ ਨਾਲ ਦਰਿਆਵਾਂ ਨਾਲ ਲੱਗਦੇ ਕਿਸਾਨਾਂ ਦੀ ਫ਼ਸਲ ਡੁੱਬ ਚੁੱਕੀ ਹੈ ਤੇ ਮੁਕਤਸਰ ਤੇ ਫਾਜ਼ਿਲਕਾ ਦੇ ਸੇਮ ਵਾਲੇ ਇਲਾਕਿਆ ਨਰਮੇ ਤੇ ਝੋਨੇ ਦੀ ਫਸਲ ਤਬਾਹ ਹੋ ਗਈ | ਪਰ ਸਰਕਾਰ ਵਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਤੇ ਨਾ ਹੀ ਕੋਈ ਮੁਆਵਜ਼ਾ ਦਿੱਤਾ ਗਿਆ ਹੈ | ਪੰਜਾਬ ਭਰ ਦੇ ਪੀੜਤ ਕਿਸਾਨਾਂ-ਮਜ਼ਦੂਰਾਂ ਨੂੰ 3 ਅਕਤੂਬਰ ਨੂੰ ਰੇਲਾਂ ਦੇ ਚੱਕਾਂ ਜਾਮ ਅੰਦੋਲਨ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਲਈ ਆਖਿਆ ਹੈ |

ਖ਼ਬਰ ਸ਼ੇਅਰ ਕਰੋ

 

ਸਰਕਾਰ ਦੇ ਲਾਰਿਆਂ ਤੋਂ ਅੱਕੇ ਮੁਲਾਜ਼ਮਾਂ ਨੇ ਫੂਕੀ ਝੂਠੇ ਲਾਰਿਆਂ ਦੀ ਪੰਡ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਦੇ ਮੁਲਾਜ਼ਮਾਂ ਨਾਲ ਜਨਵਰੀ 2004 ਤੋਂ ਬਾਅਦ ਭਾਰਤੀ ਹੋਏ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਹੁਣ ਲਾਰੇਬਾਜੀ ਕਰਕੇ ਸਮਾਂ ਲੰਘਾ ਰਹੀ ਹੈ | ਇਸੇ ਕਰਕੇ ਪੁਰਾਣੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਵਿਕਾਸ ਦੇ ਨਾਂਅ 'ਤੇ ਬਣੀ ਪੱਟੀ ਖੇਮਕਰਨ ਸੜਕ ਵਿਚ ਪਏ ਖੱਡੇ-ਰਾਹਗੀਰਾਂ ਲਈ ਬਣੇ ਮੁਸੀਬਤ

ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)­¸ਪਿਛਲੇ ਦੋ ਦਿਨ ਤੋਂ ਹੋ ਰਹੀ ਬਰਸਾਤ ਕਾਰਨ ਪੱਟੀ-ਖੇਮਕਰਨ ਰੋਡ ਜੋ ਕਾਂਗਰਸ ਸਰਕਾਰ ਦੇ ਵਿਧਾਇਕ ਵਲੋਂ ਵਿਕਾਸ ਦੇ ਨਾਂਅ 'ਤੇ ਬਣਾਈ ਗਈ ਸੀ, ਵਿਚ ਪਏ ਖੱਡੇ ਰਾਹਗੀਰਾਂ ਲਈ ਮੁਸੀਬਤ ਬਣੇ ਹੋਏ ਹਨ | ...

ਪੂਰੀ ਖ਼ਬਰ »

ਐੱਸ.ਡੀ.ਐੱਮ. ਪੱਟੀ ਵਿਖੇ ਚੱਲ ਰਿਹਾ ਧਰਨਾ 46ਵੇਂ ਦਿਨ 'ਚ ਸ਼ਾਮਿਲ

ਪੱਟੀ, 25 ਸਤੰਬਰ (ਖਹਿਰਾ, ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਐੱਸ.ਡੀ.ਐੱਮ. ਪੱਟੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਚੱਲ ਰਿਹਾ ਧਰਨਾ ਅੱਜ 46ਵੇ ਦਿਨ ਵਿਚ ਸ਼ਾਮਿਲ ਹੋ ਗਿਆ | ਇਸ ਵਿਚ ਧਰਨੇ ਵਿਚ ਹਾਜਰੀ ਭਰਦੇ ਹੋਏ ਮੈਂਬਰਾਂ ਨੇ ...

ਪੂਰੀ ਖ਼ਬਰ »

ਜਾਨੋਂ ਮਾਰਨ ਦੇ ਇਰਾਦੇ ਨਾਲ ਗੋਲੀਆਂ ਚਲਾਉਣ 'ਤੇ 5 ਖਿਲਾਫ਼ ਮਾਮਲਾ ਦਰਜ

ਪੱਟੀ, 25 ਸਤੰਬਰ (ਖਹਿਰਾ, ਕਾਲੇਕੇ)¸ਥਾਣਾ ਸਦਰ ਪੱਟੀ ਦੀ ਪੁਲਿਸ ਨੇ 315 ਬੋਰ ਦੀ ਬੰਦੂਕ ਨਾਲ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਉਣ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਰਹਾਲੀ ਦੇ ਪਿੰਡ ਢੋਟੀਆਂ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਨੂੰ ਗੰਭੀਰ ਸੱਟਾਂ ਲਗਾ ਕੇ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧੀ ਏ.ਐਸ.ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਰਸ਼ਪਾਲ ਸਿੰਘ ਪੁੱਤਰ ਮੋਹਣ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਨੌਜਵਾਨਾਂ ਨੂੰ ਕੀਤਾ ਜਾਵੇਗਾ ਲਾਮਬੰਦ-ਪੰਨੂ

ਤਰਨ ਤਾਰਨ, 25 ਸਤੰਬਰ (ਇਕਬਾਲ ਸਿੰਘ ਸੋਢੀ)-ਸੀ.ਪੀ.ਆਈ.ਐੱਲ. ਲਿਬਰੇਸ਼ਨ ਦੇ ਜ਼ਿਲ੍ਹਾ ਤਰਨ ਤਾਰਨ-ਅੰਮਿ੍ਤਸਰ ਦੇ ਜੁਆਇੰਟ ਸਕੱਤਰ ਕਾ. ਦਲਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਹਿੰਦੋਸਤਾਨ ਨੂੰ ਕੌਮੀ ਗੁਲਾਮੀ ਤੋਂ ਮੁਕਤ ਕਰਵਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਆਗੂ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਦੀ ਭੇਟ ਚੜ੍ਹੀ ਸੰਪਰਕ ਸੜਕ

ਹਰੀਕੇ ਪੱਤਣ, 25 ਸਤੰਬਰ (ਸੰਜੀਵ ਕੁੰਦਰਾ)¸ਬੀਤੇ ਕੱਲ੍ਹ ਤੋਂ ਹੋਈ ਜ਼ੋਰਦਾਰ ਬਾਰਿਸ਼ ਕਾਰਨ ਹਰ ਪਾਸੇ ਜਲ ਥਲ ਹੋ ਗਿਆ | ਇਸ ਤੇਜ਼ ਬਾਰਿਸ਼ ਦੀ ਭੇਟ ਕਈ ਸੜਕਾਂ ਵੀ ਚੜ ਗਈਆਂ | ਕਸਬਾ ਹਰੀਕੇ ਪੱਤਣ ਤੋਂ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਅਤੇ ਹਥਾੜ ਇਲਾਕੇ ਦੇ ਕਈ ...

ਪੂਰੀ ਖ਼ਬਰ »

ਗੰਡੀਵਿੰਡ ਬਲਾਕ ਦੀ ਨਵੀਂ 31 ਮੈਂਬਰੀ ਕਮੇਟੀ ਦੀ ਚੋਣ

ਝਬਾਲ, 25 ਸਤੰਬਰ (ਸਰਬਜੀਤ ਸਿੰਘ)- ਪੰਜਾਬ ਕਾਂਗਰਸ ਕਮੇਟੀ ਵਲੋਂ ਬਲਾਕ ਗੰਡੀਵਿੰਡ ਤੋਂ ਬਣਾਏ ਗਏ ਬਲਾਕ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਲਾਕ ਦੇ ਸਮੂਹ ਪਿੰਡਾਂ ਦੀ ਮੀਟਿੰਗ ਪਿੰਡ ਗੰਡੀਵਿੰਡ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮੁਆਵਜ਼ਾ ਨਾ ਮਿਲਣ 'ਤੇ ਕਿਸਾਨ ਪਰਾਲੀ ਸਾੜਨ ਲਈ ਹੋਣਗੇ ਮਜਬੂਰ- ਸਿੱਧਵਾਂ, ਮਾਣੋਚਾਲ੍ਹ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)¸ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ, ਹਰਜਿੰਦਰ ਸਿੰਘ ਸ਼ੱਕਰੀ, ਤਰਸੇਮ ਸਿੰਘ ਧਾਰੀਵਾਲ, ਜਰਨੈਲ ਸਿੰਘ ਨੂਰਦੀ ਨੇ ਦੱਸਿਆ ਕਿ ਝੋਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਲਾਹਣ, ਸ਼ਰਾਬ, ਹੈਰੋਇਨ ਸਮੇਤ 5 ਵਿਅਕਤੀ ਕਾਬੂ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ 20 ਗ੍ਰਾਮ ਹੈਰੋਇਨ, ਇਕ ਸਵਿੱਫਟ ਕਾਰ, ਇਕ ਮੋਬਾਈਲ, 400 ਕਿੱਲੋ ਲਾਹਣ, 22500 ਮਿ.ਲੀ. ਨਾਜਾਇਜ਼ ਸ਼ਰਾਬ ਅਤੇ 90 ਨਸ਼ੀਲੀਆਂ ਗੋਲੀਆਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਦੀ ਚੋਣ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਨੈਸ਼ਨਨ ਇੰਟੀਗ੍ਰੇਟਿਡ ਮੈਡੀਕਲ ਐਸੋ. ਤਰਨ ਤਾਰਨ ਦਾ ਕਾਰਜਕਾਲ ਸਤੰਬਰ ਵਿਚ ਖ਼ਤਮ ਹੋਣ ਕਰਕੇ ਤਰਨ ਤਾਰਨ ਵਿਖੇ ਨਵੀਂ ਟੀਮ ਦੀ ਚੋਣ ਕਰਨ ਦੀ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਡਾ. ਸੁਨੀਲ ਜੋਸ਼ੀ ਪ੍ਰਧਾਨ, ਡਾ. ਅਸੀਸ ...

ਪੂਰੀ ਖ਼ਬਰ »

ਲੋਕ-ਪੱਖੀ ਕਵੀ ਇੰਦਰ ਸਿੰਘ ਮਾਨ ਦੀ ਕਾਵਿ ਪੁਸਤਕ 'ਦੁਨੀ ਵਜਾਈ ਵੱਜਦੀ' ਦਾ ਲੋਕ ਅਰਪਣ

ਤਰਨ ਤਾਰਨ, 25 ਸਤੰਬਰ (ਇਕਬਾਲ ਸਿੰਘ ਸੋਢੀ)¸ਤਰਨ ਤਾਰਨ ਵਿਖੇ ਕਰਵਾਏ ਸਮਾਗਮ ਵਿਚ ਲੋਕ-ਪੱਖੀ ਸ਼ਾਇਰ ਇੰਦਰ ਸਿੰਘ ਮਾਨ ਦੀ ਪੰਜਵੀਂ ਕਾਵਿ-ਪੁਸਤਕ 'ਦੁਨੀ ਵਜਾਈ ਵੱਜਦੀ' ਲੋਕ-ਅਰਪਣ ਕੀਤੀ ਗਈ | ਇਸ ਤੋਂ ਪਹਿਲਾਂ ਇੰਦਰ ਸਿੰਘ ਮਾਨ ਵਲੋਂ 'ਜਾਗਦੇ ਅੱਖਰ, ਅਕਸਰ ਮੈਂ ਸੋਚਦਾ ...

ਪੂਰੀ ਖ਼ਬਰ »

ਪ੍ਰਦੂਸ਼ਣ ਨਾਲ ਸੜਕੀ ਦੁਰਘਟਨਾਵਾਂ ਤੇ ਸਿਹਤ ਸੰਬੰਧੀ ਸਮੱਸਿਆਵਾਂ ਵਿਚ ਹੁੰਦਾ ਹੈ ਵਾਧਾ-ਡਾ. ਭੁਪਿੰਦਰ ਸਿੰਘ

ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਇਕ ਗੰਭੀਰ ਸਮੱਸਿਆ ਹੈ ਇਸ ਨਾਲ ਨਾਂ ਸਿਰਫ ਜ਼ਮੀਨ ਵਿਚ ਪਾਏ ਜਾਂਦੇ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ, ਸਗੋਂ ਵਾਤਾਵਰਣ ਪ੍ਰਦੂਸ਼ਿਤ ਹੋਣ ...

ਪੂਰੀ ਖ਼ਬਰ »

ਰਾਸਾ ਤਰਨ ਤਾਰਨ ਇਕਾਈ ਦਾ ਜਨਰਲ ਇਜਲਾਸ ਹੋਇਆ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)¸ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਕੂਲਾਂ ਦੀ ਨੁਮਾਇੰਦਾ ਜਥੇਬੰਦੀ ਰੇਕਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦਾ ਜਨਰਲ ਇਜਲਾਸ ਮਾਝਾ ਕਾਲਜ ਫਾਰ ਵੂਮੈਨ ਤਰਨ ...

ਪੂਰੀ ਖ਼ਬਰ »

ਗਤਕਾ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ

ਭਿੱਖੀਵਿੰਡ, 25 ਸਤੰਬਰ (ਬੌਬੀ)-ਪੰਜਾਬ ਸਰਕਾਰ ਦੇ ਉੱਦਮ ਸਦਕਾ ਕਰਵਾਏ ਜਾ ਰਹੇ ਉਪਨ ਖੇਡ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ ਦੇ ਗਤਕਾ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਵਿਚ ਜਸਬੀਰ ਕੌਰ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਮਿੱਟੀ ਪਾ ਖ਼ਾਨਾਪੂਰਤੀ ਕਰ ਰਿਹਾ ਵਿਭਾਗ

ਹਰੀਕੇ ਪੱਤਣ, 25 ਸਤੰਬਰ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਨਜ਼ਦੀਕ ਬਿਲਕੁਲ ਹਰੀਕੇ ਦਰਿਆ ਸਾਹਮਣੇ ਨੈਸ਼ਨਲ ਹਾਈਵੇ 54 (ਪੁਰਾਣਾ) ਦੀ ਸੜਕ ਜੋ ਜੁਲਾਈ ਮਹੀਨੇ ਵਿਚ ਬਾਰਿਸ਼ ਦੀ ਭੇਟ ਚੜਨ ਕਾਰਨ ਧੱਸ ਗਈ, ਜਿੱਥੇ ਕਈ ਦਿਨ ਇੱਥੋਂ ਆਵਾਜਾਈ ਬੰਦ ਰਹੀ, ਉਥੇ ਰਾਹਗੀਰਾਂ ਤੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਦੇ ਬੱਚਿਆਂ ਨੇ ਬਾਕਸਿੰਗ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਮਾਊਾਟ ਲਿਟਰਾ ਜੀ ਸਕੂਲ ਦੇ ਬੱਚਿਆਂ ਨੇ ਬਾਕਸਿੰਗ ਮੁਕਾਬਲਿਆਂ ਵਿਚੋਂ ਸਕੂਲ ਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਟੂਰਨਾਮੈਂਟ ਦੇ ਇੰਚਾਰਜ ਮਲਕੀਤ ਕੌਰ ਨੇ ਦੱਸਿਆ ਕਿ ਮਾਊਾਟ ਲਿਟਰਾ ਜੀ ...

ਪੂਰੀ ਖ਼ਬਰ »

ਪਿੰਡ ਬਲ੍ਹੇਰ ਦੇ ਪਾਠੀ ਸਿੰਘ ਦੀ ਸ਼ੱਕੀ ਹਾਲਾਤ 'ਚ ਮੌਤ

ਭਿੱਖੀਵਿੰਡ, 25 ਸਤੰਬਰ (ਬੌਬੀ)¸ਸਬ ਡਵੀਜ਼ਨ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਬਲੇਰ ਦੇ ਸੂਬੇ ਨਜ਼ਦੀਕ ਇਕ ਪਾਠੀ ਸਿੰਘ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਵਿਅਕਤੀ ਦੀ ਪਛਾਣ ਅਮਰਨਿਸ਼ਾਨ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

'ਆਪ' ਵਿਚ ਸ਼ਾਮਿਲ ਹੋਣ ਲਈ ਲੇਲ੍ਹੜੀਆਂ ਕੱਢਣ ਲੱਗੇ ਕਈ ਮੌਜੂਦਾ ਕਾਂਗਰਸੀ ਸਰਪੰਚ

ਭਿੱਖੀਵਿੰਡ, 25 ਸਤੰਬਰ (ਬੌਬੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਕਈ ਕਾਂਗਰਸ ਪਾਰਟੀ ਦੇ ਸਰਪੰਚ 'ਆਪ' ਪਾਰਟੀ ਵਿਚ ਸ਼ਾਮਿਲ ਹੋਣ ਲਈ ਲੇਲੜੀਆਂ ਕੱਢ ਰਹੇ ਹਨ, ਜਿਸਦਾ ਮੁੱਖ ਕਾਰਨ ਹੈ ਮਨਰੇਗਾ ਅਧੀਨ ਕੀਤੇ ਕੰਮਾਂ ਦੇ ਕਰੀਬ ਕਰੀਬ ਹਰ ਸਰਪੰਚ ਦੇ ਰਹਿੰਦੇ ਲੱਖਾਂ ਰੁਪਏ ਦੇ ...

ਪੂਰੀ ਖ਼ਬਰ »

ਛੁੱਟੀਆਂ ਵਿਚ ਵੀ ਦਫ਼ਤਰ ਖੋਲ੍ਹ ਕੇ 2 ਲੱਖ ਦੇ ਕਰੀਬ ਪ੍ਰਾਪਰਟੀ ਟੈਕਸ ਕੀਤਾ ਜਮ੍ਹਾਂ-ਸੁਪਰਡੈਂਟ ਭੁੱਲਰ

ਪੱਟੀ, 25 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਨਗਰ ਕੌਂਸਲ ਪੱਟੀ ਵਲੋਂ ਸ਼ਹਿਰ ਵਾਸੀਆਂ ਨੂੰ ਰਾਹਤ ਦਿੰਦਿਆਂ ਪ੍ਰਾਪਰਟੀ ਟੈਕਸ ਵਿਚ ਛੋਟ ਦਾ ਲਾਭ ਲੈਣ ਲਈ ਛੁੱਟੀਆਂ ਵਿਚ ਵੀ ਕੌਂਸਲ ਦਾ ਦਫ਼ਤਰ ਖੁੱਲ੍ਹਾ ਰੱਖਿਆ ਹੋਇਆ ਹੈ | ਇਸ ਸਬੰਧੀ ਨਗਰ ...

ਪੂਰੀ ਖ਼ਬਰ »

ਬਾਬਾ ਸੁਰਜਨ ਜੀ ਦੇ ਜਨਮ ਦਿਵਸ 'ਤੇ ਕਰਵਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ

ਸ਼ਾਹਬਾਜ਼ਪੁਰ, 25 ਸਤੰਬਰ (ਪਰਦੀਪ ਬੇਗੇਪੁਰ)-ਔਲਖਾਂ ਦੇ ਵਡੇਰੇ ਧੰਨ ਧੰਨ ਬਾਬਾ ਸੁਰਜਨ ਜੀ ਦੇ ਜਨਮ ਦਿਹਾੜਾ ਹਰ ਸਾਲ 13 ਅੱਸੂ ਨੂੰ ਸੰਤ ਬਾਬਾ ਤਾਰਾ ਸਿੰਘ ਤੇ ਸੰਤ ਬਾਬਾ ਚਰਨ ਸਿੰਘ ਦੇ ਆਸ਼ੀਰਵਾਦ ਸਦਕਾ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ, ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਲੋਕ ਸੇਵਾ ਕੇਂਦਰ ਪਾਖਰਪੁਰਾ ਵਿਖੇ ਮਨਾਇਆ ਜਾਵੇਗਾ

ਜੈਂਤੀਪੁਰ, 25 ਸਤੰਬਰ (ਭੁਪਿੰਦਰ ਸਿੰਘ ਗਿੱਲ)- ਸਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਸੋਸ਼ਲ ਐਂਡ ਸਪੋਰਟਸ ਵੈੱਲਫੇਅਰ ਸੁਸਾਇਟੀ ਵਲੋਂ ਭਲਕੇ 28 ਸਤੰਬਰ ਨੂੰ ਲੋਕ ਸੇਵਾ ਕੇਂਦਰ ਪਾਖਰਪੁਰਾ ਨੇੜੇ ਹਾਕੀ ਦੀ ...

ਪੂਰੀ ਖ਼ਬਰ »

ਜੇ.ਸੀ.ਬੀ. ਦੀ ਲਪੇਟ 'ਚ ਆਉਣ 'ਤੇ ਵਿਅਕਤੀ ਦੀ ਮੌਤ, ਚਾਲਕ ਫ਼ਰਾਰ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)- ਆਨੰਦ ਵਿਹਾਰ ਕਲੋਨੀ ਨੇੜੇ ਜੇ.ਸੀ.ਬੀ. ਮਸ਼ੀਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਹਾਦਸੇ ਤੋਂ ਬਾਅਦ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੀੜਤ ਦਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕੁਲਦੀਪ ਸਿੰਘ ਹੋਮ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 30 ਨੂੰ ਅੰਮਿ੍ਤਸਰ-ਦਿੱਲੀ ਸੜਕੀ ਮਾਰਗ ਜਾਮ ਕਰਨ ਦਾ ਐਲਾਨ

ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)- ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ, ਸਤਨਾਮ ਸਿੰਘ ਜੰਡਿਆਲਾ, ਪਰਮਜੀਤ ਸਿੰਘ ਬਾਘਾ ਚਾਟੀਵਿੰਡ ਦੀ ਅਗਵਾਈ 'ਚ ...

ਪੂਰੀ ਖ਼ਬਰ »

ਥਾਣਾ ਵਲਟੋਹਾ ਦੀ ਪੁਲਿਸ ਨੇ ਨੌਜਵਾਨਾਂ ਨੂੰ ਵਾਲੀਬਾਲ ਕਿੱਟਾਂ ਵੰਡੀਆਂ

ਖੇਮਕਰਨ/ਅਮਰਕੋਟ, 25 ਸਤੰਬਰ (ਰਾਕੇਸ਼ ਬਿੱਲਾ, ਭੱਟੀ)-ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਦੇ ਹੁਕਮਾਂ ਅਨੁਸਾਰ ਡੀ.ਐੱਸ.ਪੀ. ਭਿੱਖੀਵਿੰਡ ਜੋਗਿੰਦਰ ਸਿੰਘ ਤੇ ਐੱਸ.ਆਈ. ਜਗਦੀਪ ਸਿੰਘ ਮੁੱਖ ਅਫ਼ਸਰ ਥਾਣਾ ਵਲਟੋਹਾ ਵਲੋਂ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਗੁੱਜਰ ਭਾਈਚਾਰੇ ਵਲੋਂ ਸੜਕਾਂ 'ਤੇ ਪਸ਼ੂ ਲੈ ਕੇ ਜਾਣਾ ਬਣਦਾ ਹੈ ਹਾਦਸਿਆਂ ਦਾ ਵੱਡਾ ਕਾਰਨ-ਡਾ. ਲਹੁਕਾ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਪ੍ਰਸਿੱਧ ਸੋਸ਼ਲ ਵਰਕਰ ਸਾਬਕਾ ਕੌਂਸਲਰ ਡਾ. ਸੁਖਦੇਵ ਸਿੰਘ ਲੌਹਕਾ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਆਮ ਹੀ ਦੇਖਣ ਵਿਚ ਆਇਆ ਹੈ ਕਿ ਗੁੱਜਰਾਂ ਵਲੋਂ ਇਕ ਥਾਂ ਤੋਂ ਦੂਜੀ ਥਾਂ 'ਤੇ ਲਿਜਾਏ ਜਾ ਰਹੇ ਪਸ਼ੂ ...

ਪੂਰੀ ਖ਼ਬਰ »

ਥਾਣਾ ਝਬਾਲ ਤੇ ਸਰਾਏ ਅਮਾਨਤ ਖਾਂ ਇਲਾਕੇ 'ਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ- ਡੀ.ਐੱਸ.ਪੀ. ਢਿੱਲੋਂ

ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਥਾਣਾ ਝਬਾਲ ਅਤੇ ਥਾਣਾ ਸਰਾਏ ਅਮਾਨਤ ਖਾਂ ਦੇ ਇਲਾਕੇ ਲਈ ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ ਝਬਾਲ ਨੇ ਮੀਟਿੰਗਾਂ ...

ਪੂਰੀ ਖ਼ਬਰ »

'ਆਪ' ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਫ਼ੇਲ੍ਹ ਸਾਬਤ ਹੋਈ-ਦਰਾਜਕੇ

ਖਾਲੜਾ, 25 ਸਤੰਬਰ (ਜੱਜਪਾਲ ਸਿੰਘ ਜੱਜ)-ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਰਾਜੋਕੇ ਦੀ ਜਰਨਲ ਬਾਡੀ ਮੀਟਿੰਗ ਗੁਰਬੀਰ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮਜ਼ਦੂਰ ਔਰਤਾਂ ਤੇ ਮਰਦਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵਾਰਡਬੰਦੀ ਦਾ ਕੰਮ ਮੁਕੰਮਲ ਨਾ ਹੋਣ 'ਤੇ ਨਿਗਮ ਕਮਿਸ਼ਨਰ ਨੇ ਸੱਦੀ ਬੈਠਕ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਦੇ ਹੁਕਮਾਂ 'ਤੇ 15 ਜੂਨ ਤੋਂ ਸ਼ਹਿਰ ਦੀ ਨਵੀਂ ਵਾਰਡਬੰਦੀ ਸੰਬੰਧੀ ਸਰਵੇਖਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ | ਇਹ ਕੰਮ ਸਮਾਪਤ ਕਰਨ ਲਈ ਨਗਰ ਨਿਗਮ ...

ਪੂਰੀ ਖ਼ਬਰ »

ਰਾਜਨੀਤਕ ਸ਼ਹਿ 'ਤੇ ਕੁਝ ਸ਼ਰਾਰਤੀ ਅਨਸਰ ਜ਼ਮੀਨ ਹੜੱਪਣਾ ਚਾਹੁੰਦੇ-ਮੈਨੇਜਰ

ਅੰਮਿ੍ਤਸਰ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁ: ਸ੍ਰੀ ਗੁਰੂਸਰ ਸਤਲਾਣੀ ਸਾਹਿਬ ਪਾਤਸ਼ਾਹੀ ਛੇਵੀਂ ਹੁਸ਼ਿਆਰ ਨਗਰ ਦੇ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਕਿਹਾ ਕਿ ਕਥਿਤ ਤੌਰ 'ਤੇ ਕੁਝ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੇ ਸਾਹ ਸੂਤੇ, ਫ਼ਸਲਾਂ ਦਾ ਹੋਇਆ ਨੁਕਸਾਨ

ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਣ ਦਾ ਡਰ ਸਤਾਉਣ ਲੱਗਾ ਹੈ | ਸੰਭਾਵਿਤ ਆਰਥਿਕ ਨੁਕਸਾਨ ਤੋਂ ਚਿੰਤਤ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਦੀਆਂ ਲਕੀਰਾਂ ਜਿਥੇ ਸਾਫ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਮਜੀਠਾ, 25 ਸਤੰਬਰ (ਮਨਿੰਦਰ ਸਿੰਘ ਸੋਖੀ)- ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਸਵਪਨ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਸਬ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਮਜੀਠਾ ਤੋਂ ਪਿੰਡ ਸ਼ਾਮਨਗਰ, ਮਰੜ੍ਹੀ ਕਲਾਂ, ਭੰਗਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX