ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਰੂਪਨਗਰ

ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾ ਨੇ ਡੇਗੀ ਗੰਨੇ ਤੇ ਬਾਸਮਤੀ ਦੀ ਫ਼ਸਲ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਦੀ ਟੀਮ ਨੇ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਝੱਖੜ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਸੂਬਾ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਖੰਡ ਮਿੱਲ ਮੋਰਿੰਡਾ ਅਤੇ ਨਿਰਦੇਸ਼ਕ ਵਲੋਂ ਰਜਿਸਟਰਡ ਗੰਨਾ ਕਾਸ਼ਤਕਾਰ ਹੋਣ ਦਾ ਕੀਤਾ ਦਾਅਵਾ

ਮੋਰਿੰਡਾ, 25 ਸਤੰਬਰ (ਕੰਗ)-ਅੱਜ ਖੰਡ ਮਿੱਲ ਮੋਰਿੰਡਾ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ ਅਤੇ ਨਿਰਦੇਸ਼ਕ ਰਣਧੀਰ ਸਿੰਘ ਨੇ ਸ਼ਿਕਾਇਤਕਰਤਾ ਗੰਨਾ ਕਾਸ਼ਤਕਾਰਾਂ ਵਲੋਂ ਉਨ੍ਹਾਂ ਉੱਤੇ ਲਗਾਏ ਝੂਠੇ ਇਲਜ਼ਾਮਾਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਉਨ੍ਹਾਂ ਤੇ ਮਾਣਹਾਨੀ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਕਲੱਬ ਮੋਰਿੰਡਾ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ

ਮੋਰਿੰਡਾ, 25 ਸਤੰਬਰ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਕਲੱਬ ਰਜਿ. ਮੋਰਿੰਡਾ ਵਲੋਂ ਅੱਖਾਂ ਦਾ 37ਵਾਂ ਮੁਫ਼ਤ ਅਪ੍ਰੇਸ਼ਨ ਕੈਂਪ ਸਥਾਨਕ ਰਾਮ ਭਵਨ ਵਿਖੇ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਕਾਮਰੇਡ ਕਾਕਾ ਰਾਮ ਨੇ ਦੱਸਿਆ ਕਿ ਇਸ ਕੈਂਪ ...

ਪੂਰੀ ਖ਼ਬਰ »

ਸਰਕਾਰੀ ਪੈਸੇ ਦੀ ਲੁੱਟ ਕਰਨ ਵਾਲੇ ਬਹੁਤ ਜਲਦ ਹੋਣਗੇ ਸਲਾਖ਼ਾਂ ਪਿੱਛੇ-ਹਰਜੋਤ ਸਿੰਘ ਬੈਂਸ

ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਪੈਸੇ ਦੀ ਜੋ ਲੁੱਟ ਹੋਈ ਉਹ ਕਿਸੇ ਤੋਂ ਲੁਕੀ ਛਿਪੀ ਗੱਲ ਨਹੀਂ ਰਹੀ | ਜਿਨ੍ਹਾਂ ਦੀ ਸਰਪ੍ਰਸਤੀ ਹੇਠ ਇਹ ਲੁੱਟ ਹੋਈ ਅਤੇ ਜਿਨ੍ਹਾਂ ਨੇ ਇਸ ਨੂੰ ਅੰਜਾਮ ਤੱਕ ...

ਪੂਰੀ ਖ਼ਬਰ »

ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਪਿੰਡ ਗੰਗੂਵਾਲ 'ਚ ਸਮਰਪਣ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਭਾਜਪਾ ਮੰਡਲ ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਪਿੰਡ ਗੰਗੂਵਾਲ ਵਿਖੇ ਸਮਰਪਣ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਭਾਜਪਾ ਮੰਡਲ ਦੇ ਪ੍ਰਧਾਨ ਐਡਵੋਕੇਟ ਸਤਵੀਰ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਐਸ.ਸੀ. ਕੋਟੇ 'ਚੋਂ ਸਰਕਾਰੀ ਵਕੀਲ ਰੱਖਣ ਦੇ ਵਿਰੋਧ 'ਚ ਪਾਈ ਰਿੱਟ ਗ਼ੈਰ ਵਾਜ਼ਬ-ਘਈ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਨੇ ਪਹਿਲੀ ਵਾਰ ਅਨੁਸੂਚਿਤ ਜਾਤੀਆਂ ਅਤੇ ਪਛੜੀਆ ਸ਼੍ਰੇਣੀਆਂ ਲਈ ਰਾਖਵਾਂਕਰਨ ਕਰਕੇ ਸਹਾਇਕ, ਡਿਪਟੀ ਅਤੇ ਵਧੀਕ ਐਡਵੋਕੇਟ ਜਨਰਲ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਵਾਹਵਾਹੀ ਖੱਟੀ ਸੀ ਪਰ ਇਸ ...

ਪੂਰੀ ਖ਼ਬਰ »

ਸਾਵਧਾਨ! ਪਿੰਡਾਂ 'ਚ ਸਬਜ਼ੀਆਂ ਵੇਚਣ ਵਾਲੇ ਕਰ ਰਹੇ ਹਨ ਲੋਕਾਂ ਦੀ ਸਿਹਤ ਨਾਲ ਖਿਲਵਾੜ

ਪੁਰਖਾਲੀ, 25 ਸਤੰਬਰ (ਬੰਟੀ)-ਇਲਾਕੇ ਅੰਦਰ ਰੇਹੜੀਆਂ 'ਤੇ ਹਰੀਆਂ-ਭਰੀਆਂ ਅਤੇ ਤਾਜ਼ਾ-ਤਰਾਰ ਸਬਜ਼ੀਆਂ ਵੇਚਣ ਦੇ ਨਾਂਅ 'ਤੇ ਫੇਰੀ ਲਾਉਣ ਵਾਲੇ ਆਮ ਲੋਕਾਂ ਦੀ ਸਿਹਤ ਨਾਲ ਖ਼ੂਬ ਖਿਲਵਾੜ ਕਰ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਮਨੱੁਖੀ ਸਿਹਤ ਲਈ ਖ਼ਤਰਾ ਬਣੇ ਅਜਿਹੇ ਲੋਕਾਂ ਦੀ ਸਮੇਂ-ਸਮੇਂ ਸਿਰ ਕੋਈ ਜਾਂਚ ਨਹੀਂ ਕਰ ਰਿਹਾ ਅਤੇ ਨਾ ਹੀ ਕੋਈ ਕਾਰਵਾਈ ਕਰ ਰਿਹਾ ਹੈ | ਸਾਡੇ ਲੋਕ ਇਨ੍ਹਾਂ ਲੋਕਾਂ ਤੋਂ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਹਰੀਆਂ ਸਬਜ਼ੀਆਂ ਦੇ ਭਰੋਸੇ ਨਾਲ ਸਬਜ਼ੀਆਂ ਖ਼ਰੀਦ ਰਹੇ ਹਨ ਪਰ ਇਹ ਲੋਕ ਆਮ ਲੋਕਾਂ ਦੀ ਸਿਹਤ ਨਾਲ ਖ਼ੂਬ ਖਿਲਵਾੜ ਕਰਦੇ ਆ ਰਹੇ ਹਨ | ਮਿਲੀ ਜਾਣਕਾਰੀ ਅਨੁਸਾਰ ਪਿੰਡਾਂ 'ਚ ਸਬਜ਼ੀਆਂ ਵੇਚਣ ਵਾਲੇ ਲੋਕਾਂ ਨੂੰ ਖ਼ੂਬ ਗੰਦਗੀ ਪਰੋਸ ਰਹੇ ਹਨ ਅਤੇ ਲੋਕਾਂ ਲਈ ਖ਼ਤਰਾ ਸਹੇੜ ਰਹੇ ਹਨ | ਇਸ ਸਬੰਧੀ ਬੀਤੇ ਦਿਨੀਂ ਇੱਕ ਵੀਡੀਓ ਵੀ ਵਾਇਰਲ ਹੋਈ | ਜਿਸ 'ਚ ਤਿੰਨ ਵਿਅਕਤੀ ਪਾਲਕ, ਸਰੋਂ੍ਹ ਦੇ ਸਾਗ ਵਾਲੀ ਰੇਹੜੀ ਨੂੰ ਗੰਦੇ ਪਾਣੀ ਵਾਲੇ ਨਾਲੇ 'ਚ ਬੜੀ ਮਸਤੀ ਦੇ ਨਾਲ ਧੋ ਰਹੇ ਹਨ | ਐਨੇ ਨੂੰ ਇੱਕ ਟਰੈਕਟਰ ਵਾਲਾ ਵਿਅਕਤੀ ਉੱਥੇ ਟਰੈਕਟਰ ਲੈ ਕੇ ਪੁੱਜ ਜਾਂਦਾ ਹੈ ਤੇ ਗੰਦੇ ਪਾਣੀ ਦੇ ਛੱਪੜ 'ਚ ਸਾਗ ਧੋ ਰਹੇ ਇਨ੍ਹਾਂ ਲੋਕਾਂ ਦੀ ਵੀਡੀਓ ਬਣਾ ਲੈਂਦਾ ਹੈ | ਜੋ ਕਿ ਬਾਅਦ 'ਚ ਲੋਕਾਂ ਦੇ ਮੋਬਾਈਲ ਚ ਪੁੱਜ ਜਾਂਦੀ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਜਦ ਇਹ ਵਿਅਕਤੀ ਸਾਗ ਵਾਲੇ ਲੋਕਾਂ ਦੀ ਸਾਹਮਣੇ ਤੋਂ ਵੀਡੀਓ ਬਣਾ ਰਿਹਾ ਸੀ ਤਾਂ ਵੀ ਇਹ ਲੋਕ ਡਰੇ ਜਾਂ ਹਟੇ ਨਹੀਂ ਅਤੇ ਟੌਹਰ ਨਾਲ ਸਾਗ ਗੰਦੇ ਪਾਣੀ 'ਚ ਧੋਂਦੇ ਰਹੇ | ਜਾਣਕਾਰੀ ਅਨੁਸਾਰ ਗੰਦੇ ਪਾਣੀ ਦੇ ਨਾਲੇ 'ਚ ਸਾਗ ਧੋਣ ਵਾਲੇ ਇਹ ਲੋਕ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਸਾਗ ਅਤੇ ਸਬਜ਼ੀਆਂ ਆਦਿ ਵੇਚਦੇ ਹਨ | ਹਰੀਆਂ ਸਬਜ਼ੀਆਂ ਖਾ ਕੇ ਜਿੱਥੇ ਲੋਕਾਂ ਨੇ ਤੰਦਰੁਸਤ ਰਹਿਣਾ ਹੁੰਦਾ ਹੈ ਉੱਥੇ ਗੰਦਗੀ ਵਾਲੀਆਂ ਹਰੀਆਂ ਸਬਜ਼ੀਆਂ ਪਿੰਡਾਂ ਦੇ ਭੋਲੇ-ਭਾਲੇ ਲੋਕਾਂ ਨੂੰ ਪਰੋਸ ਕੇ ਇਹ ਲੋਕ ਖ਼ੂਬ ਬਿਮਾਰੀਆਂ ਵੰਡ ਰਹੇ ਹਨ | ਇਸ ਵੀਡੀਓ 'ਚ ਦਿਖਾਈ ਦੇਣ ਵਾਲੇ ਸਬਜ਼ੀ ਵਾਲੇ ਵਿਅਕਤੀ ਮੰਦਵਾੜਾ ਪਿੰਡ ਦੇ ਦੱਸੇ ਜਾ ਰਹੇ ਹਨ | ਜਿਨ੍ਹਾਂ ਦੇ ਬੰਦੇ ਪਹਿਲਾਂ ਵੀ ਅਜਿਹੇ ਕਾਰਨਾਮੇ ਕਰਦੇ ਫੜੇ ਜਾ ਚੁੱਕੇ ਹਨ | ਇਸ ਸਬੰਧੀ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਸਬਜ਼ੀਆਂ ਵੇਚਣ ਵਾਲੇ ਇਹ ਲੋਕ ਪਿੰਡਾਂ 'ਚ ਲੋਕਾਂ ਨੂੰ ਗੰਦਗੀ ਖਵਾਉਣ ਲੱਗੇ ਹੋਏ ਹਨ ਤੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਪਰ ਸਿਹਤ ਵਿਭਾਗ ਨੇ ਕਦੇ ਵੀ ਅੱਖ ਪੁੱਟ ਕੇ ਅਜਿਹੇ ਲੋਕਾਂ ਵੱਲ ਨਹੀਂ ਵੇਖਿਆ | ਜਿਸ ਕਾਰਨ ਅਜਿਹੇ ਲੋਕਾਂ ਦੀ ਮਨਮਰਜ਼ੀ ਹੋਰ ਵਧਦੀ ਗਈ | ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਪਿੰਡਾਂ ਅੰਦਰ ਸਬਜ਼ੀਆਂ ਦੀਆਂ ਦੁਕਾਨਾਂ ਵਾਲੇ ਵੀ ਸਾਫ-ਸਫਾਈ ਦਾ ਖ਼ਾਸ ਧਿਆਨ ਨਹੀਂ ਰੱਖ ਰਹੇ ਜਿਸ ਨਾਲ ਲੋਕਾਂ ਨੂੰ ਤਾਜ਼ੀਆਂ ਅਤੇ ਸਾਫ਼-ਸੁਥਰੀਆਂ ਸਬਜ਼ੀਆਂ ਨਸੀਬ ਨਹੀਂ ਹੁੰਦੀਆਂ | ਲੋਕਾਂ ਅਨੁਸਾਰ ਪਿੰਡਾਂ 'ਚ ਸਬਜ਼ੀ ਦੀਆਂ ਦੁਕਾਨਾਂ ਵਾਲੇ ਸਰਕਾਰ ਦੇ ਹੁਕਮਾਂ ਦੀ ਪਾਲਨਾ ਨਹੀਂ ਕਰ ਰਹੇ | ਉਨ੍ਹਾਂ ਦੱਸਿਆ ਕਿ ਸਬਜ਼ੀਆਂ ਵਾਲਿਆਂ ਵਲੋਂ ਆਪਣੀਆਂ ਦੁਕਾਨਾਂ ਤੇ ਸਬਜ਼ੀਆਂ ਦੇ ਰੋਜ਼ਾਨਾ ਰੇਟ ਦਾ ਕੋਈ ਚਾਰਟ ਨਹੀਂ ਲਗਾਇਆ ਜਾਂਦਾ ਤੇ ਆਪਣੇ ਮਨਭਾਉਂਦੇ ਰੇਟਾਂ ਤੇ ਸਬਜ਼ੀਆਂ ਵੇਚੀਆਂ ਜਾ ਰਹੀਆਂ ਹਨ |
ਕੀ ਕਹਿਣਾ ਹੈ ਬੱਲਮਗੜ੍ਹ ਮੰਦਵਾੜਾ ਦੇ ਸਰਪੰਚ ਦਾ-
ਇਲਾਕੇ 'ਚ ਗੰਦਗੀ ਵਾਲੀਆਂ ਸਬਜ਼ੀਆਂ ਵੇਚਣ ਨੂੰ ਲੈ ਕੇ ਜਦ ਬੱਲਮਗੜ੍ਹ ਮੰਦਵਾੜਾ ਦੇ ਸਰਪੰਚ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਬਜ਼ੀਆਂ ਵੇਚਣ ਵਾਲੇ ਇਹ ਲੋਕ ਪਿੰਡ ਦੀ ਨਦੀ 'ਚ ਝੁੱਗੀਆਂ 'ਚ ਰਹਿੰਦੇ ਹਨ ਤੇ ਇਹ ਪਿੰਡਾਂ 'ਚ ਸਬਜ਼ੀਆਂ ਵੇਚਦੇ ਹਨ | ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਇਨ੍ਹਾਂ ਦੀ ਪਹਿਲਾਂ ਵੀ ਇੱਕ ਸ਼ਿਕਾਇਤ ਆਈ ਸੀ | ਜਿਸ 'ਤੇ ਇਨ੍ਹਾਂ ਨੇ ਅੱਗੇ ਤੋਂ ਅਜਿਹੀ ਗ਼ਲਤੀ ਨਾ ਕਰਨ ਦਾ ਹਵਾਲਾ ਦੇ ਕੇ ਪਿੱਛਾ ਛੁਡਾ ਲਿਆ ਸੀ | ਉਨ੍ਹਾਂ ਕਿਹਾ ਕਿ ਹੁਣ ਜੋ ਕੁੱਝ ਦਿਨ ਪਹਿਲਾਂ ਵੀਡੀਓ ਵਾਇਰਲ ਹੋਈ ਹੈ ਉਸ ਨੂੰ ਲੈ ਕੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਕੋਲ ਲਿਖਤੀ ਸ਼ਿਕਾਇਤ ਕੀਤੀ ਜਾ ਰਹੀ ਹੈ | ਜਿਸ ਚ ਉਹ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰਨਗੇ |


ਖ਼ਬਰ ਸ਼ੇਅਰ ਕਰੋ

 

ਜੱਸਾ ਸਿੰਘ ਰਾਮਗੜ੍ਹੀਆ ਫੈੱਡਰੇਸ਼ਨ ਮੋਰਿੰਡਾ ਨੇ ਮਨਾਇਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਮੋਰਿੰਡਾ, 25 ਸਤੰਬਰ (ਕੰਗ)-ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਰਜਿ. ਮੋਰਿੰਡਾ ਵਲੋਂ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਭਾਈ ਲਾਲੋ ਜੀ ਦਾ 570ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰੀ ਦਲਜੀਤ ਸਿੰਘ ...

ਪੂਰੀ ਖ਼ਬਰ »

ਮਨਸੂਹਾ ਕਲਾਂ ਵਿਖੇ ਪਹਿਲਾ ਖ਼ੂਨਦਾਨ ਅਤੇ ਅੱਖਾਂ ਦਾ ਜਾਂਚ ਕੈਂਪ

ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮਨਸੂਹਾਕਲਾਂ ਵਿਖੇ ਨੌਜਵਾਨਾਂ ਵਲੋਂ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ, ਤਾਲਮੇਲ ਕਮੇਟੀ ਰਜਿ. ਰੋਪੜ, ਸੁਨੀਤਾ ਚੈਰੀਟੇਬਲ ਹਸਪਤਾਲ ਮਢਿਆਣੀ ਰੋਡ ਬਲਾਚੌਰ, ਗੁਰੂ ਕਿ੍ਪਾ ਬਲੱਡ ਬੈਂਕ ਬਰਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਵਿਖੇ ਕਲੱਸਟਰ ਅਕਾਦਮਿਕ ਬੈਠਕ ਕਰਵਾਈ

ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਵਿਖੇ ਸਾਂਝੀ ਸਿੱਖਿਆ ਟੀਮ ਫਾਊਾਡੇਸ਼ਨ ਦੇ ਮੈਂਬਰ ਸ੍ਰੀ ਰਾਜੇਸ਼ ਦੇ ਸਹਿਯੋਗ ਸਦਕਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਸੈਂਟਰ ਬੇਲਾ ਅਧੀਨ ਆਉਂਦੇ ...

ਪੂਰੀ ਖ਼ਬਰ »

ਐਡ. ਚੱਢਾ ਨੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮਾਣਕੂਮਾਜਰਾ ਦਾ ਕੀਤਾ ਧੰਨਵਾਦੀ ਦੌਰਾ

ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮਣਕੂ ਮਾਜਰਾ ਦਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦੀ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦੇਸ਼ ਵਿਚ ਚਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਤੇ ਗਰੰਟੀਆਂ ਨੂੰ ਨਿਰੰਤਰ ਕੀਤਾ ਜਾ ਰਿਹਾ ਹੈ ਪੂਰਾ-ਹਰਜੋਤ ਸਿੰਘ ਬੈਂਸ

ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡਾਂ ਪ੍ਰਤੀ ਹਰ ਵਰਗ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਲ ਪੰਜਾਬ ਦੀ ਖੇਡ ਮੈਦਾਨਾਂ ...

ਪੂਰੀ ਖ਼ਬਰ »

ਈਸਾਈ ਆਗੂਆਂ ਵਲੋਂ ਕੱਲ੍ਹ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ ਆਧਾਰਹੀਣ-ਗਿਆਨੀ ਅੰਮਿ੍ਤਪਾਲ ਸਿੰਘ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਈਸਾਈ ਆਗੂਆਂ ਵਲੋਂ 27 ਸਤੰਬਰ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ ਆਧਾਰਹੀਣ ਹੈ, ਇਸ ਲਈ ਪੰਜਾਬ ਬੰਦ ਨਹੀਂ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਹੋਈ ਸਮਾਪਤ

ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਥੇੜਾ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈ | ਇਸ ਮੌਕੇ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ...

ਪੂਰੀ ਖ਼ਬਰ »

ਯੋਗਾ ਮੁਕਾਬਲਿਆਂ 'ਚ ਡੱਲਾ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕਰਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਅਤੇ ਸਿੱਖਿਆ ਵਿਭਾਗ (ਸ.ਸ.) ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ 'ਤੰਦਰੁਸਤ ਪੰਜਾਬ' ਬਣਾਉਣ ਲਈ ਅਹਿਮ ਯੋਗਦਾਨ ਪਾ ਰਹੀਆਂ ਹਨ | ਜਿਸ ਵਿਚ ਵੱਖ-ਵੱਖ ਸਕੂਲਾਂ ਵਲੋਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਹਵਾਈ ਅੱਡਾ ਨਾਮਕਰਨ ਦੇ ਫ਼ੈਸਲੇ ਪਲਟਣ 'ਤੇ ਕਾਂਗਰਸ ਦੇ ਸਵਾਲ

ਰੂਪਨਗਰ, 25 ਸਤੰਬਰ (ਸਟਾਫ਼ ਰਿਪੋਰਟਰ)-ਭਾਜਪਾ ਸਰਕਾਰ ਪੰਜਾਬ ਨੂੰ ਲੈ ਕੇ ਆਪਣਾ ਸਟੈਂਡ ਸਪਸ਼ਟ ਕਰੇ ਕਿਉਂਕਿ 2015 ਵਿਚ ਜਿਹੜੀ ਹਰਿਆਣੇ ਦੀ ਭਾਜਪਾ ਸਰਕਾਰ ਨੇ ਉਦੋਂ ਦੀ ਮੋਦੀ ਸਰਕਾਰ ਨੂੰ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਨਾਂਅ 'ਤੇ ...

ਪੂਰੀ ਖ਼ਬਰ »

ਲਾਈਫ਼ ਲਾਈਨ ਬਲੱਡ ਡੋਨਰ ਸੁਸਾਇਟੀ ਵਲੋਂ ਮਰਹੂਮ ਯਸ਼ ਅਗਨੀਹੋਤਰੀ ਦੀ ਯਾਦ 'ਚ ਖ਼ੂਨਦਾਨ ਕੈਂਪ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਸੰਸਥਾ ਲਾਈਫ਼ ਲਾਈਨ ਬਲੱਡ ਡੋਨਰ ਸੁਸਾਇਟੀ ਰੂਪਨਗਰ ਵਲੋਂ ਫਾਰਮਾਸਿਸਟ ਐਸੋਸੀਏਸ਼ਨ ਰੂਪਨਗਰ ਦੇ ਸਹਿਯੋਗ ਨਾਲ ਮਰਹੂਮ ਯਸ਼ ਅਗਨੀਹੋਤਰੀ (ਫਾਰਮੇਸੀ ਅਫ਼ਸਰ ਸਿਵਲ ਹਸਪਤਾਲ ਰੂਪਨਗਰ) ਦੀ ਯਾਦ 'ਚ ਸ਼ਿਵ ਮੰਦਿਰ ਪਿੰਡ ...

ਪੂਰੀ ਖ਼ਬਰ »

ਪੰਜਾਬ ਸਟੇਟ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵਲੋਂ ਮਨਾਇਆ ਗਿਆ ਵਿਸ਼ਵ ਫਾਰਮੇਸੀ ਦਿਵਸ

ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਰਜਿਸਟਰਡ ਜ਼ਿਲ੍ਹਾ ਰੂਪਨਗਰ ਵਲੋਂ ਅੱਜ ਕਸਬਾ ਬ੍ਰਹਮਪੁਰ ਵਿਖੇ ਵਿਸ਼ਵ ਫਾਰਮੇਸੀ ਦਿਵਸ ਮਨਾਇਆ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਡਾ.ਪਵਨਪ੍ਰੀਤ ਕੌਰ ਡਾਇਰੈਕਟਰ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ ਐੱਚ.ਆਈ.ਵੀ./ਏਡਜ਼ ਜਾਗਰੂਕਤਾ ਰੈਲੀ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਸਾਇੰਸਜ਼ ਵਲੋਂ ਰੈੱਡ ਰਿਬਨ ਕਲੱਬ ਦੇ ਤਹਿਤ ਨੇੜਲੇ ਪਿੰਡਾਂ ਵਿਚ ਐੱਚ.ਆਈ.ਵੀ./ਏਡਜ਼ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ

ਪੁਰਖਾਲੀ, 25 ਸਤੰਬਰ (ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ ਪਿ੍ੰਸੀਪਲ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ | ਸੰਸਥਾ ਦੇ ਜਨਰਲ ਸਕੱਤਰ ਵਲੋਂ ਕੇਕ ਕੱਟ ਕੇ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX