ਤਾਜਾ ਖ਼ਬਰਾਂ


ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  1 day ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪੰਜਾਬ / ਜਨਰਲ

ਵੱਖਰੀ ਹਰਿਆਣਾ ਕਮੇਟੀ ਬਣਾਉਣਾ ਸਿੱਖ ਕੌਮ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ-ਡਾ. ਚੀਮਾ

ਫ਼ੈਸਲੇ ਖ਼ਿਲਾਫ਼ ਸਾਰੀਆਂ ਧਿਰਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਾਮਬੰਦ ਹੋਣ

ਸਤਨਾਮ ਸਿੰਘ ਮਾਣਕ ਜਸਪਾਲ ਸਿੰਘ ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਾਲ 2014 'ਚ ਹਰਿਆਣਾ ਵਿਧਾਨ ਸਭਾ ਵਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਬਣਾਏ ਕਾਨੂੰਨ ਨੂੰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 3 ਨੂੰ ਰੇਲ ਚੱਕਾ ਜਾਮ ਦਾ ਐਲਾਨ

ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਸੂਬਾ ਹੈੱਡਕੁਆਰਟਰ ਵਿਖੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿਚ ਅਹਿਮ ਫ਼ੈਸਲੇ ਲਏ ਗਏ | ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਦਾ ਕਤਲ ਸੱੁਤੇ ਪਏ ਦਾ ਵੱਢਿਆ ਗਲ

ਬੋਹਾ, 25 ਸਤੰਬਰ (ਰਮੇਸ਼ ਤਾਂਗੜੀ)-ਲੰਘੀ ਰਾਤ ਪਿੰਡ ਸ਼ੇਰਖਾਂ ਵਾਲਾ ਵਿਖੇ ਘਰ 'ਚ ਸੁੱਤੇ ਪਏ ਕਬੱਡੀ ਖਿਡਾਰੀ ਜਗਜੀਤ ਸਿੰਘ ਜੱਗੋ (24) ਪੁੱਤਰ ਬਾਬੂ ਸਿੰਘ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ | ਉਕਤ ਨੌਜਵਾਨ ਅਜੇ ਕੁਆਰਾ ਸੀ, ਉਸ ਦੀ ਮਾਤਾ ਆਪਣੇ ਪਿੰਡੋਂ ਬਾਹਰ ਕਿਸੇ ...

ਪੂਰੀ ਖ਼ਬਰ »

ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ 'ਚੋਂ 30 ਲੱਖ ਬਰਾਮਦ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਖਾਸਤ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਤੋਂ ਉਸ ਦੇ ਸਹੁਰੇ ਘਰ ਮੁਕਤਸਰ ਦੇ ਪਿੰਡ ਸੰਮੇ ਵਾਲੀ ਵਿਖੇ ਲੁਕਾ ਕੇ ਰੱਖੇ 30 ਲੱਖ ਰੁਪਏ ਬਰਾਮਦ ਕਰ ਲਏ ਹਨ | ਇਸ ਸਬੰਧੀ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿ ਵੱਲ ਉੱਡਿਆ

ਚਾਰ ਪੈਕਟ ਹੈਰੋਇਨ ਬਰਾਮਦ

ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿ ਸਰਹੱਦ 'ਤੇ ਪਿੰਡ ਰਤਨ ਖੁਰਦ ਨੇੜੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਝੋਨੇ ਦੇ ਖੇਤ 'ਚ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ | ਅਟਾਰੀ ਸਰਹੱਦ 'ਤੇ ਤਾਇਨਾਤ ਬੀ. ਐਸ. ਐਫ. ਦੀ 144 ਬਟਾਲੀਅਨ ਦੇ ਜਵਾਨਾਂ ਨੇ ...

ਪੂਰੀ ਖ਼ਬਰ »

ਸੰਗਰੂਰ 'ਚ ਲੱਗਣ ਵਾਲੀ ਸੀਮਿੰਟ ਫ਼ੈਕਟਰੀ ਦੇ ਨਿਰਮਾਣ ਕਾਰਜਾਂ ਤੇ ਹਾਈਕੋਰਟ ਵਲੋਂ ਰੋਕ

ਸੰਗਰੂਰ, 25 ਸਤੰਬਰ (ਧੀਰਜ ਪਸੌਰੀਆ)-ਕਰੀਬ 700 ਕਰੋੜ ਦੀ ਲਾਗਤ ਨਾਲ ਸੰਗਰੂਰ ਨੇੜੇ ਲੱਗਣ ਵਾਲੀ ਇਕ ਸੀਮਿੰਟ ਫ਼ੈਕਟਰੀ ਜਿਸ ਨੂੰ ਕਰੀਬ ਇਕ ਮਹੀਨਾ ਪਹਿਲਾਂ ਹੀ ਸੀ.ਐਲ.ਯੂ. ਪ੍ਰਵਾਨਗੀ ਮਿਲੀ ਸੀ, ਦੇ ਨਿਰਮਾਣ ਕਾਰਜਾਂ 'ਤੇ ਹਾਈਕੋਰਟ ਨੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਤਿੱਬੜ/ਘੱਲੂਘਾਰਾ ਸਾਹਿਬ, 25 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ, ਮਿਨਹਾਸ)- ਪਿੰਡ ਮੁਸਤਫਾਬਾਦ ਜੱਟਾਂ ਨੇੜੇ ਅਪਰਬਾਰੀ ਦੁਆਬ ਨਹਿਰ 'ਤੇ ਇਕ ਲਾਸ਼ ਮਿਲਣ ਦੀ ਖ਼ਬਰ ਹੈ, ਜਿਸ ਦੀ ਪਛਾਣ ਤਜਿੰਦਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਹਾਏਪੁਰ ਥਾਣਾ ਕਾਹਨੰੂਵਾਨ ਵਜੋਂ ...

ਪੂਰੀ ਖ਼ਬਰ »

ਵਿਸ਼ਵ ਭਰ 'ਚ ਭਾਰਤ ਦੇ ਟੋਟਾ ਚੌਲ ਦੀ ਮੰਗ ਵਧਣ ਕਾਰਨ ਪੋਲਟਰੀ ਫਾਰਮਰ ਤੇ ਪਸ਼ੂ ਪਾਲਕ ਡਾਢੇ ਪ੍ਰੇਸ਼ਾਨ

4 ਸਾਲਾਂ 'ਚ ਟੋਟਾ ਚੌਲਾਂ ਦੇ ਨਿਰਯਾਤ 'ਚ 43 ਗੁਣਾਂ ਤੋਂ ਵੱਧ ਦਾ ਵਾਧਾ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਸੰਸਾਰ ਭਰ 'ਚ ਭਾਰਤ ਦੇ ਟੋਟਾ ਚੌਲ ਦੀ ਮੰਗ 'ਚ ਬੇਤਹਾਸ਼ਾ ਵਾਧਾ ਹੋਇਆ ਹੈ, ਜਿਸ ਕਰਕੇ ਪਸ਼ੂਆਂ ਦੇ ਚਾਰੇ ਨਾਲ ਸੰਬੰਧਤ ਖੁਰਾਕ ਦੀਆਂ ਕੀਮਤਾਂ 'ਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ | ਪਸ਼ੂ ਆਹਾਰ ਦੀਆਂ ਕੀਮਤਾਂ 'ਚ ਵਾਧਾ ਹੋਣ ਕਰਕੇ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਆਪਸੀ ਤਲਖ਼ੀਆਂ ਕਾਰਨ ਨਹੀਂ ਸ਼ੁਰੂ ਹੋ ਸਕਿਆ ਚਿੱਠੀ-ਪੱਤਰ ਦਾ ਸਿਲਸਿਲਾ

ਚਿੱਠੀਆਂ ਦੇ ਨਾਲ-ਨਾਲ ਡਾਕ ਦੇ ਖ਼ਾਲੀ ਲਿਫ਼ਾਫ਼ਿਆਂ ਦਾ ਵੀ ਹੁੰਦਾ ਰਿਹੈ ਵਟਾਂਦਰਾ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਭਾਰਤ-ਪਾਕਿਸਤਾਨ ਵਿਚਾਲੇ ਚਿੱਠੀ-ਪੱਤਰ ਰਾਹੀਂ ਖ਼ੁਸ਼ੀ, ਗ਼ਮ ਤੇ ਮੁਹੱਬਤ ਦੇ ਇਜ਼ਹਾਰ ਦੇ ਸੁਨੇਹਿਆਂ ਦਾ ਡਾਕ ਵਿਭਾਗ ਦੀ ਮਾਰਫ਼ਤ ਚੱਲ ਰਿਹਾ ਸਿਲਸਿਲਾ ਦੋਵਾਂ ਮੁਲਕਾਂ ਦੀਆਂ ਆਪਸੀ ਸਰਹੱਦੀ ਤੇ ਸਿਆਸੀ ਤਲਖ਼ੀਆਂ ਕਾਰਨ ...

ਪੂਰੀ ਖ਼ਬਰ »

ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ 'ਤੇ ਕੱਸਿਆ ਸ਼ਿਕੰਜਾ-ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵਲੋਂ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਫੂਡ ਸੇਫਟੀ ਵਿੰਗ ਵਲੋਂ ਖਾਣ-ਪੀਣ ...

ਪੂਰੀ ਖ਼ਬਰ »

ਨਕਲੀ ਦਵਾਈਆਂ ਦੀ ਫ਼ੈਕਟਰੀ ਫੜੇ ਜਾਣ ਤੋਂ ਬਾਅਦ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਕੈਮਿਸਟਾਂ ਨੂੰ ਕੀਤਾ ਚੌਕਸ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ)-ਹਿਮਾਚਲ ਪ੍ਰਦੇਸ਼ ਦੇ ਬਦੀ 'ਚ ਇਕ ਮਹੀਨੇ ਵਿਚ ਹੀ ਨਕਲੀ ਦਵਾਈਆਂ ਦੀ ਦੂਜੀ ਫ਼ੈਕਟਰੀ ਫੜੇ ਜਾਣ ਤੋਂ ਪਿੱਛੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸੂਬੇ ਭਰ ਦੇ ਕੈਮਿਸਟਾਂ ਨੂੰ ਚੌਕਸ ਕੀਤਾ ਹੈ | ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸਰਦੀਆਂ 'ਚ 67 ਲੱਖ ਤੱਕ ਪੁੱਜ ਜਾਵੇਗੀ ਬਿਜਲੀ ਦੇ ਜ਼ੀਰੋ ਬਿੱਲਾਂ ਦੀ ਗਿਣਤੀ

ਹੁਣ ਤੱਕ ਪਾਵਰਕਾਮ ਨੂੰ ਸਰਕਾਰ ਤੋਂ ਮਿਲ ਚੁੱਕੀ ਹੈ 7100 ਕਰੋੜ ਸਬਸਿਡੀ ਦੀ ਰਕਮ

ਜਲੰਧਰ, 25 ਸਤੰਬਰ (ਸ਼ਿਵ ਸ਼ਰਮਾ)- ਆਉਂਦੇ ਦਿਨਾਂ 'ਚ ਮੌਸਮ ਵਿਚ ਬਦਲਾਅ ਕਾਰਨ ਬਿਜਲੀ ਦੀ ਮੰਗ ਘਟਦੀ ਜਾ ਰਹੀ ਹੈ ਤਾਂ ਦੂਜੇ ਪਾਸੇ ਸਰਦੀਆਂ ਦੇ ਮੌਸਮ ਵਿਚ ਰਾਜ ਵਿਚ ਜ਼ੀਰੋ ਬਿਜਲੀ ਬਿੱਲ ਵਾਲੇ ਖਪਤਕਾਰਾਂ ਦੀ ਗਿਣਤੀ 'ਚ ਹੋਰ ਵਾਧਾ ਹੋਣ ਜਾ ਰਿਹਾ ਹੈ ਤੇ ਇਹ ਗਿਣਤੀ 67 ਲੱਖ ...

ਪੂਰੀ ਖ਼ਬਰ »

ਪਾਕਿ ਦੇ ਚਰਚਿਤ ਮੌਲਾਨਾ ਤਾਰਿਕ ਜ਼ਮੀਲ ਪਹੁੰਚੇ ਗੁਰਦੁਆਰਾ ਕਰਤਾਰਪੁਰ ਸਾਹਿਬ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਸਲਾਮਿਕ ਧਾਰਮਿਕ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਨਜ਼ਦੀਕੀ ਮੰਨੇ ਜਾਂਦੇ ਮੌਲਾਨਾ ਤਾਰਿਕ ਜ਼ਮੀਲ ਨੇ ਆਪਣੇ ਸਾਥੀਆਂ ਸਮੇਤ ਅੱਜ ਸਵੇਰੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪਾਕਿ ਨੇ ਹਰਿਆਣਾ ਕਮੇਟੀ ਨੂੰ ਦਿੱਤਾ ਖੁੱਲ੍ਹਾ ਸੱਦਾ

ਕਮੇਟੀ ਦੇ ਜਥੇ ਦਾ ਪਾਕਿ ਪਹੁੰਚਣ 'ਤੇ ਕਰਾਂਗੇ ਨਿੱਘਾ ਸਵਾਗਤ-ਬਿਸ਼ਨ ਸਿੰਘ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪਾਕਿ ਸਿੱਖ ਆਗੂ ਬਿਸ਼ਨ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚ. ਐਸ. ਜੀ. ਪੀ. ਸੀ.) ਦੇ ਪ੍ਰਧਾਨ ਅਤੇ ਕਮੇਟੀ ਦੇ ਹੋਰਨਾਂ ਮੈਂਬਰਾਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਵਲੋਂ ਦੋਹਰੇ ਕਤਲ ਕਾਂਡ 'ਚ 12 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ

ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਦੋ ਨੌਜਵਾਨਾਂ ਦਾ ਕਤਲ ਕਰਨ ਅਤੇ ਦੋ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਇੱਕੋ ਪਿੰਡ ਦੇ 12 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਧਿਰ ...

ਪੂਰੀ ਖ਼ਬਰ »

ਪਾਕਿ ਸਰਕਾਰ ਦੇ ਨੇਤਾਵਾਂ ਵਿਚਾਲੇ ਹੋਈ ਗੱਲਬਾਤ ਦੀ ਆਡੀਓ ਕਲਿੱਪ ਲੀਕ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਦੇ ਨੇਤਾਵਾਂ ਦੀ ਗੱਲਬਾਤ ਵਾਲੇ ਕੁੱਝ ਆਡੀਓ ਕਲਿੱਪ ਅੱਜ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਇਕ 'ਚ ਸੰਘੀ ਗ੍ਰਹਿ ਮੰਤਰੀ ਰਾਣਾ ਸਨਾਉੱਲਾ, ਰੱਖਿਆ ਮੰਤਰੀ ਖ਼ਵਾਜਾ ਆਸਿਫ਼, ਕਾਨੂੰਨ ਮੰਤਰੀ ਆਜ਼ਮ ਤਰਾਰ ਅਤੇ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਮਿਉਂਸੀਪਲ ਠੋਸ ਕੂੜੇ ਤੇ ਰਹਿੰਦ-ਖੂੰਹਦ ਦੇ ਚਿਰਸਥਾਈ ਤੇ ਸੁਚੱਜੇ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਠੋਸ ਕੂੜੇ ਤੋਂ ਵਾਤਾਵਰਣ-ਪੱਖੀ ਊਰਜਾ ਅਤੇ ਬਾਇਓ-ਫਿਊਲ ਪੈਦਾ ਕਰਨ ...

ਪੂਰੀ ਖ਼ਬਰ »

ਕੌਣ ਹੋਵੇਗਾ ਰਾਜਸਥਾਨ ਦਾ 'ਚੰਨੀ'-ਸੁਨੀਲ ਜਾਖੜ ਦਾ ਤਨਜ਼

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਅਸ਼ੋਕ ਗਹਿਲੋਤ ਵਲੋਂ ਕਾਂਗਰਸ ਮੁਖੀ ਦੇ ਅਹੁਦੇ ਦੀ ਚੋਣ ਲੜਨ ਦੀਆਂ ਅਟਕਲਾਂ ਦੌਰਾਨ ਮੰਥਨ ਕੀਤਾ ਜਾ ਰਿਹਾ ਹੈ ਕਿ ਰਾਜਸਥਾਨ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ | ਹੁਣ ਤੱਕ ਇਸ ਦੌੜ ਵਿਚ ਸਚਿਨ ਪਾਇਲਟ ਅਤੇ ਸੀ.ਪੀ.ਜੋਸ਼ੀ ਦਾ ਨਾਂਅ ਸਭ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਕਿਸ਼ਤੀ ਪਲਟਣ ਨਾਲ 24 ਹਿੰਦੂ ਸ਼ਰਧਾਲੂਆਂ ਦੀ ਮੌਤ

ਮਰਨ ਵਾਲਿਆਂ 'ਚ 8 ਬੱਚੇ ਤੇ 12 ਔਰਤਾਂ ਸ਼ਾਮਿਲ, ਦਰਜਨ ਤੋਂ ਵੱਧ ਲਾਪਤਾ

ਢਾਕਾ, 25 ਸਤੰਬਰ (ਪੀ. ਟੀ. ਆਈ.)-ਬੰਗਲਾਦੇਸ਼ ਦੇ ਸਦੀਆਂ ਪੁਰਾਣੇ ਬੋਦੇਸ਼ਵਰੀ ਮੰਦਿਰ 'ਚ ਹਿੰਦੂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਐਤਵਾਰ ਨੂੰ ਕੋਰੋਟਾ ਨਦੀ 'ਚ ਪਲਟ ਗਈ, ਜਿਸ ਕਾਰਨ 8 ਬੱਚਿਆਂ ਅਤੇ 12 ਔਰਤਾਂ ਸਮੇਤ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ, ਜਦਕਿ ...

ਪੂਰੀ ਖ਼ਬਰ »

ਅੱਤਵਾਦ ਦਾ ਕੋਈ ਵੀ ਰੂਪ ਸਵਿਕਾਰਨਯੋਗ ਨਹੀਂ-ਜੈਸ਼ੰਕਰ

ਸੰਯੁਕਤ ਰਾਸ਼ਟਰ ਦੇ ਜਨਰਲ ਇਜਲਾਸ ਨੂੰ ਸੰਬੋਧਨ ਕਰਦਿਆਂ ਪਾਕਿ ਤੇ ਚੀਨ ਤੇ ਨੂੰ ਸੁਣਾਈਆਂ ਖਰੀਆਂ-ਖਰੀਆਂ

ਸੰਯੁਕਤ ਰਾਸ਼ਟਰ, 25 ਸਤੰਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਇਜਲਾਸ ਨੂੰ ਸੰਬੋਧਨ ਕਰਦਿਆਂ ਅੱਤਵਾਦ ਦੇ ਮੁੱਦੇ 'ਤੇ ਚੀਨ ਅਤੇ ਪਾਕਿਸਤਾਨ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਅੱਤਵਾਦ ਦਾ ਕੋਈ ਵੀ ਰੂਪ ਸਵਿਕਾਰਨਯੋਗ ਨਹੀਂ ...

ਪੂਰੀ ਖ਼ਬਰ »

ਅੰਕਿਤਾ ਹੱਤਿਆ ਕਾਂਡ-ਲੋਕਾਂ ਵਲੋਂ ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਮਾਰਗ ਜਾਮ

ਦੇਹਰਾਦੂਨ, 25 ਸਤੰਬਰ (ਏਜੰਸੀ)-ਉੱਤਰਾਖੰਡ ਦੀ ਜਿਸ 19 ਸਾਲਾ ਰਿਸੈਪਸ਼ਨਿਸਟ ਲੜਕੀ ਅੰਕਿਤਾ ਭੰਡਾਰੀ ਦੀ ਕਥਿਤ ਤੌਰ 'ਤੇ ਉਸ ਦੇ ਮਾਲਕ ਵਲੋਂ ਹੱਤਿਆ ਕਰ ਦਿੱਤੀ ਗਈ ਸੀ ਦਾ ਦੇਰ ਸ਼ਾਮ ਸਸਕਾਰ ਕਰ ਦਿੱਤਾ ਗਿਆ | ਹਾਲਾਂਕਿ ਪਹਿਲਾਂ ਉਸ ਦੇ ਪਰਿਵਾਰ ਵਾਲਿਆਂ ਨੇ ਕਿਹਾ ਸੀ ਉਹ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀ ਸਮੱਸਿਆ ਲਈ ਬਾਇਓ ਡੀਕੰਪੋਜ਼ਰ ਕਿਸੇ ਉਦੇਸ਼ ਦੀ ਪੂਰਤੀ ਨਹੀਂ ਕਰਦਾ

ਖੇਤੀਬਾੜੀ ਯੂਨੀਵਰਿਸਟੀ ਨੇ ਪੰਜਾਬ ਸਰਕਾਰ ਨੂੰ ਦੱਸਿਆ ਸੀ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਦਿੱਲੀ ਅਤੇ ਪੰਜਾਬ ਸਰਕਾਰਾਂ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਪੂਸਾ ਡੀ ਕੰਪੋਜ਼ਰ ਦੀ ਵਰਤੋਂ ਲਈ ਹੱਥ ਮਿਲਾਉਣ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਖੇਤੀ ਪ੍ਰਧਾਨ ਸੂਬੇ ਦੀ ਸਰਕਾਰ ਨੂੰ ਦੱਸਿਆ ਸੀ ਕਿ ...

ਪੂਰੀ ਖ਼ਬਰ »

'ਵਰਸਿਟੀ 'ਚ ਵਾਪਰੇ ਐਮ. ਐਮ. ਐਸ. ਮਾਮਲੇ 'ਚ ਫ਼ੌਜੀ ਨੂੰ ਪੁਲਿਸ ਲਿਆਈ ਖਰੜ

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)- ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੇ ਐਮ. ਐਮ. ਐਸ. ਮਾਮਲੇ 'ਚ ਫ਼ੌਜੀ ਸੰਜੀਵ ਸਿੰਘ ਨੂੰ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਫ਼ਤਾਰ ਕਰਨ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ. ਜੇ. ਐਮ) ਬੋਮਡੀਲਾ ਦੀ ...

ਪੂਰੀ ਖ਼ਬਰ »

ਵੜਿੰਗ ਨੇ 'ਆਪ' ਸਰਕਾਰ ਨੂੰ 'ਸੰਵਿਧਾਨਕ' ਪਾਠ ਪੜ੍ਹਾਉਣ ਲਈ ਰਾਜਪਾਲ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ 'ਆਪ' ਸਰਕਾਰ ਨੂੰ ਸੰਵਿਧਾਨਕ ਹੋਸ਼ ਵਿਚ ਲਿਆਉਣ ਲਈ ਸ਼ਲਾਘਾ ਕੀਤੀ ਹੈ | ਇਥੇ ਜਾਰੀ ਬਿਆਨ ਵਿਚ ਵੜਿੰਗ ਨੇ ਕਿਹਾ ਕਿ ...

ਪੂਰੀ ਖ਼ਬਰ »

ਰੇਲਵੇ ਕਾਲੋਨੀ ਮਲੋਟ 'ਚ ਵਿਅਕਤੀ ਦਾ ਕਤਲ

ਪਤਨੀ ਸਮੇਤ 2 ਵਿਰੁੱਧ ਮਾਮਲਾ ਦਰਜ

ਮਲੋਟ, 25 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਰੇਲਵੇ ਕਾਲੋਨੀ ਮਲੋਟ ਨੇੜੇ ਸਰਕਾਰੀ ਕੁਆਰਟਰਾਂ 'ਚ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ | ਕਾਤਲਾਂ ਵਲੋਂ ਧੜ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਫਲੱਡ ਗੇਟ ਨਹੀਂ ਖੋਲ੍ਹੇ ਜਾ ਰਹੇ-ਹੁਸਨ ਲਾਲ ਕੰਬੋਜ

ਨੰਗਲ, 25 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਡੈਮ 'ਚ ਪਾਣੀ ਦਾ ਪੱਧਰ 1668.57 ਫੁੱਟ ਹੈ ਅਤੇ 32987 ਕਿਊਸਿਕ ਪਾਣੀ ਆ ਰਿਹਾ ਹੈ ਅਤੇ 20153 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀ ਕੋਈ ਯੋਜਨਾ ਨਹੀਂ ਹੈ | ਇਹ ਵਿਚਾਰ ਹੁਸਨ ਲਾਲ ਕੰਬੋਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਰਾਜਾ ਵੜਿੰਗ ਨੂੰ ਜਵਾਬ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਵਲੋਂ ਰਾਜਪਾਲ ਦੀ ਸ਼ਲਾਘਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਪੂਰੀ ਤਰ੍ਹਾਂ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਾਂਗਰਸੀ ਲੋਕਤੰਤਰ ਦੇ ਘਾਣ ਨੂੰ ਹਮੇਸ਼ਾ ਤੋਂ ਹੱਸ ਕੇ ...

ਪੂਰੀ ਖ਼ਬਰ »

ਪਾਕਿ 'ਚ ਧਮਾਕੇ ਦੌਰਾਨ ਦੋ ਸੈਨਿਕਾਂ ਦੀ ਮੌਤ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਸਤਾਨ ਜ਼ਿਲ੍ਹੇ 'ਚ ਇਕ ਧਮਾਕੇ ਦੌਰਾਨ ਸੁਰੱਖਿਆ ਬਲਾਂ ਦੇ ਦੋ ਸੈਨਿਕ ਮਾਰੇ ਗਏ | ਪਾਕਿ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ ਵਲੋਂ ਜਾਰੀ ਬਿਆਨ ਮੁਤਾਬਿਕ ਇਹ ਘਟਨਾ ਸਨਿਚਰਵਾਰ ਨੂੰ ਜ਼ਿਲ੍ਹੇ ਦੇ ਈਸ਼ਾਮ ਇਲਾਕੇ 'ਚ ਇਕ ਵਿਸਫੋਟਕ ਯੰਤਰ ਦੇ ਫਟਣ ਤੋਂ ਬਾਅਦ ਵਾਪਰੀ, ਜਿਸ 'ਚ ਦੋ ਸੈਨਿਕਾਂ ਦੀ ਮੌਤ ਹੋ ਗਈ | ਦੋਵੇਂ ਮਿ੍ਤਕ ਫ਼ੌਜੀ ਲਹਿੰਦੇ ਪੰਜਾਬ ਸੂਬੇ ਦੇ ਵਾਸੀ ਸਨ ਅਤੇ ਉਕਤ ਇਲਾਕੇ 'ਚ ਕਿਸੇ ਅੱਤਵਾਦੀ ਦੀ ਮੌਜੂਦਗੀ ਨੂੰ ਵੇਖਦਿਆਂ ਤਲਾਸ਼ੀ ਲਈ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਹਰਿਆਣਾ ਕਮੇਟੀ ਲਈ ਪਹਿਲਾਂ ਕਮਿਸ਼ਨ/ਅਥਾਰਿਟੀ ਬਣਾਈ ਜਾਵੇਗੀ-ਮੁੱਖ ਮੰਤਰੀ ਖੱਟਰ

ਸ਼ਾਹਬਾਦ ਮਾਰਕੰਡਾ, 25 ਸਤੰਬਰ (ਅਵਤਾਰ ਸਿੰਘ)-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਪ੍ਰਬੰਧਕ ਕਮੇਟੀ ਦੇ ਗਠਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਹਰਿਆਣਾ ਦੇ ਸਿੱਖ ਸਮੁਦਾਏ ਦੇ ਲੋਕਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੁਨੀਲ ਜਾਖੜ ਨੇ ਇਕੱਲੀਆਂ ਮਾਵਾਂ, ਵਿਧਵਾਵਾਂ ਲਈ ਵਿਸ਼ੇਸ਼ ਵਿੱਦਿਅਕ ਪ੍ਰੋਤਸਾਹਨ ਦੀ ਮੰਗ ਕੀਤੀ

ਅਬੋਹਰ, 25 ਸਤੰਬਰ (ਸੁਖਜੀਤ ਸਿੰਘ ਬਰਾੜ)- ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੌਮੀ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੂੰ ਦੁਰਗਾ ਅਸ਼ਟਮੀ ਮੌਕੇ 'ਤੇ ਇਕੱਲੀਆਂ ਮਾਵਾਂ ਅਤੇ ਵਿਧਵਾਵਾਂ ਲਈ ਵਿਸ਼ੇਸ਼ ਵਿੱਦਿਅਕ ਪ੍ਰੋਤਸਾਹਨ ...

ਪੂਰੀ ਖ਼ਬਰ »

ਕਾਰਪੋਰੇਟ ਪੱਖੀ ਫਿਰਕੂ-ਫਾਸਿਸਟ ਸੱਤਾ ਦੇ ਖੂੰਨੀ ਪੰਜਿਆਂ ਤੋਂ ਮੁਕਤੀ ਲਈ ਸੰਘਰਸ਼ ਵਿੱਢੋ-ਪਾਸਲਾ

ਸੁਨਾਮ ਊਧਮ ਸਿੰਘ ਵਾਲਾ/ ਜਖੇਪਲ, 25 ਸਤੰਬਰ (ਧਾਲੀਵਾਲ, ਭੁੱਲਰ, ਸਿੱਧੂ - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਸੂਬਾ ਪੱਧਰੀ ਤਿੰਨ ਰੋਜ਼ਾ ਜਥੇਬੰਦਕ ਕਾਨਫ਼ਰੰਸ ਜਖੇਪਲ ਵਿਖੇ ਸੂਬਾ ਸਕੱਤਰੇਤ ਦੇ ਮੈਂਬਰ ਭੀਮ ਸਿੰਘ ਆਲਮਪੁਰ ਦੇ ਜੋਸ਼ ਭਰਪੂਰ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ ਨਿਰਦੇਸ਼ਕ ਨੇ ਕੀਤੀ ਖ਼ੁਦਕੁਸ਼ੀ

ਸੱਸ, ਸਹੁਰਾ ਤੇ ਸਾਲੇ ਵਿਰੁੱਧ ਕੇਸ ਦਰਜ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)-ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਮਿ੍ਤਕ ਦੇ ਪਿਤਾ ਕਿ੍ਸ਼ਨ ਦਾਸ ਨੇ ਥਾਣਾ ਸਰਹਿੰਦ ਵਿਖੇ ਆਪਣੇ ਬਿਆਨ ਵਿਚ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ 'ਚ ਬੇਮੌਸਮੇ ਮੀਂਹ ਨੇ ਕੀਤਾ ਜਲ-ਥਲ

ਚੰਡੀਗੜ੍ਹ, 25 ਸਤੰਬਰ (ਪੀ. ਟੀ. ਆਈ.)-ਪੰਜਾਬ ਦੇ ਕਈ ਹਿੱਸਿਆਂ 'ਚ ਬੇਮੌਸਮੀ ਭਾਰੀ ਮੀਂਹ ਪੈਣ ਦੀਆਂ ਖਬਰਾਂ ਹਨ, ਜਿਸ ਕਾਰਨ ਝੋਨੇ ਦੀ ਫਸਲ ਸਮੇਤ ਆਲੂ ਤੇ ਸਬਜ਼ੀਆਂ ਦੀ ਕਾਸ਼ਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਭਾਰੀ ਮੀਂਹ ਕਾਰਨ ਝੋਨੇ ਦਾ ਕਈ ਥਾਈਾ ਕਾਫ਼ੀ ਨੁਕਸਾਨ ...

ਪੂਰੀ ਖ਼ਬਰ »

ਸ਼ਿਕਾਇਤ 'ਤੇ ਮੁੱਢਲੀ ਜਾਂਚ ਕਰਨ ਲਈ ਪਾਬੰਦ ਨਹੀਂ ਅਦਾਲਤ-ਸੁਪਰੀਮ ਕੋਰਟ

ਨਵੀਂ ਦਿੱਲੀ, 25 ਸਤੰਬਰ (ਏਜੰਸੀ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਦਾਲਤ ਕਿਸੇ ਸ਼ਿਕਾਇਤ 'ਤੇ ਮੁੱਢਲੀ ਜਾਂਚ ਕਰਨ ਲਈ ਪਾਬੰਦ ਨਹੀਂ ਹੈ, ਪਰ ਜੇਕਰ ਅਦਾਲਤ ਅਜਿਹਾ ਕਰਨ ਦਾ ਫ਼ੈਸਲਾ ਕਰਦੀ ਹੈ ਉਸ ਨੂੰ ਤੱਥਾਂ ਦਾ ਅੰਤਿਮ ਸੈਟ ਬਣਾਉਣਾ ਚਾਹੀਦਾ ਹੈ ਅਤੇ ਇਸ ਮਾਮਲੇ 'ਚ ਇਹ ...

ਪੂਰੀ ਖ਼ਬਰ »

ਸਰਕਾਰ ਦੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਨੇ 27 ਨੂੰ ਬੰਦ ਦਾ ਸੱਦਾ ਵਾਪਸ ਲਿਆ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਪੱਟੀ ਅਤੇ ਡਡੂਆਣਾ ਘਟਨਾ ਵਿਚ ਸ਼ਾਮਲ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਨੇ 27 ਸਤੰਬਰ ਨੂੰ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ | ਸਥਾਨਕ ਬੱਚਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX