ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਵਲੋਂ ਆਪਣੀ ਸਰਕਾਰ ਦੇ ਪ੍ਰਮੁੱਖ ਮੰਤਰੀਆਂ ਨਾਲ ਮੀਟਿੰਗ
. . .  7 minutes ago
ਨਵੀਂ ਦਿੱਲੀ, 27 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਆਪਣੀ ਸਰਕਾਰ ਦੇ ਪ੍ਰਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕਾਨੂੰਨ ਮੰਤਰੀ ਕਿਰਨ ਰਿਜਿਜੂ, ਵਣਜ ਮੰਤਰੀ ਪੀਯੂਸ਼ ਗੋਇਲ, ਸੂਚਨਾ.....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਮੌਜੂਦਾ ਹਾਲਾਤ ਸੰਬੰਧੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ
. . .  6 minutes ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ.....
ਸੰਸਦ ’ਚ ਵਿਰੋਧੀ ਪਾਰਟੀ ਵਲੋਂ ਕਾਲੇ ਕੱਪੜੇ ਪਾ ਕੇ ਰੋਸ ਪ੍ਰਦਰਸ਼ਰਨ
. . .  25 minutes ago
ਨਵੀਂ ਦਿੱਲੀ, 27 ਮਾਰਚ- ਅਡਾਨੀ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਸੰਸਦ ਮੈਂਬਰਾਂ ਵਲੋਂ ਅੱਜ ਸੰਸਦ ਵਿਚ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ....
ਦੋਵਾਂ ਸਦਨਾਂ ਦੀ ਕਾਰਵਾਈ ਮੁੜ ਹੋਈ ਮੁਲਤਵੀ
. . .  53 minutes ago
ਨਵੀਂ ਦਿੱਲੀ, 27 ਮਾਰਚ- ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਦੇ ਅੰਦਰ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਅਤੇ ਲੋਕ ਸਭਾ ਅੱਜ ਸ਼ਾਮ 4 ਵਜੇ ਤੱਕ ਮੁਲਤਵੀ.....
ਰਾਹੁਲ ਗਾਂਧੀ ਨਾਲ ਜੋ ਹੋਇਆ ਉਹ ਬੇਇਨਸਾਫ਼ੀ- ਮਨੀਸ਼ ਤਿਵਾੜੀ
. . .  about 1 hour ago
ਨਵੀਂ ਦਿੱਲੀ, 27 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਵਾਪਿਸ ਲੈਣ ਸੰਬੰਧੀ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੋਹੀ ਗਈ ਹੈ, ਉਹ ਪੂਰੀ ਤਰ੍ਹਾਂ ਗ਼ੈਰ-ਲੋਕਤੰਤਰੀ ਹੈ। ਉਸ ਨੂੰ ਅਦਾਲਤ ਵਿਚ ਅਪੀਲ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ.....
ਭਾਰਤ ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਥਾਣਾ ਭਿੰਡੀਸੈਦਾਂ ਅਧੀਨ ਆਉਂਦੀ ਚੌਂਕੀ ਬੁਰਜ ਵਿਖੇ ਬੀਤੀ ਰਾਤ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਬੀ.ਐਸ. ਐਫ਼. ਦੀ 183 ਬਟਾਲਿਅਨ ਵਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਸ਼ੱਕੀ ਬੈਗ ਮਿਲਿਆ ਹੈ। ਹਾਲਾਂਕਿ....
ਲੰਡਨ ਗੈਟਵਿੱਕ- ਅੰਮ੍ਰਿਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ
. . .  about 1 hour ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਤੋਂ ਲੰਡਨ ਗੈਟਵਿੱਕ ਵਿਚਾਲੇ ਏਅਰ ਇੰਡੀਆ ਵਲੋਂ ਉਡਾਣ ਸ਼ੁਰੂ ਕਰ ਦਿੱਤੀ ਗਈ ਹੈ , ਜਿਸ ਤਹਿਤ ਲੰਡਨ ਦੇ ਗੈਟਵਿੱਕ ਹਵਾਈ ਅੱਡੇ ਤੋਂ ਪਹਿਲੀ ਉਡਾਣ ਅੰਮ੍ਰਿਤਸਰ ਪਹੁੰਚ....
ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵਰਿੰਦਰ ਸਿੰਘ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 1 hour ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਨੌਜਵਾਨ ਸਮਰਥਕ ਤੇ ਨੇੜਲੇ ਸਾਥੀ ਦੱਸੇ ਜਾਂਦੇ ਵਰਿੰਦਰ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਗੋਆ ਦੀ ਉਡਾਣ.....
ਕਾਂਗਰਸ ਪਾਰਟੀ ਨੂੰ ਨਾ ਸੰਵਿਧਾਨ ’ਤੇ ਭਰੋਸਾ ਤੇ ਨਾ ਹੀ ਨਿਆਂਪਾਲਿਕਾ ’ਤੇ - ਗਜੇਂਦਰ ਸਿੰਘ ਸ਼ੇਖ਼ਾਵਤ
. . .  about 2 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੁੱਸਣ ਨੂੰ ਲੈ ਕੇ ਸਾਰੇ ਕਾਂਗਰਸੀ ਨੇਤਾ ਪੂਰੇ ਦੇਸ਼ ’ਚ ਹਾਹਾਕਾਰ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲੇ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸੀ ਨੇਤਾਵਾਂ ਨੇ ਨਿਆਂਪਾਲਿਕਾ ਅਤੇ ਜੱਜਾਂ ’ਤੇ...
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਵਲੋਂ ਅੱਜ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਵਾਲੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੁਜਰਾਤ ਸਰਕਾਰ.....
ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  about 2 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  about 2 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 3 hours ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  about 3 hours ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  about 2 hours ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 3 hours ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਬੇਮੌਸਮੀ ਬਰਸਾਤ ਕਾਰਨ ਕਈ ਏਕੜ ਝੋਨੇ ਤੇ ਆਲੂਆਂ ਦੀ ਫ਼ਸਲ ਹੋਈ ਖ਼ਰਾਬ

ਬੀਜਾ, 25 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਪਿਛਲੇ ਕੋਈ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਵਿਚ ਚਿੰਤਾ ਬਣੀ ਹੋਈ ਹੈ ਝੋਨੇ ਦੀ 1509 ਬਾਸਮਤੀ ਦੀ ਵਢਾਈ ਦਾ ਕੰਮ ਚੱਲ ਰਿਹਾ ਹੈ ਸੀ ਅਤੇ ਕੁੱਝ ਕਿਸਾਨਾਂ ਵਲੋਂ ਝੋਨੇ ਦੀ ਵਢਾਈ ਕਰ ਕੇ ਅਗੇਤੀ ਆਲੂਆਂ ਦੀ ...

ਪੂਰੀ ਖ਼ਬਰ »

ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ 'ਚ ਵੱਡੀ ਗਿਣਤੀ 'ਚ ਅਧਿਆਪਕ ਹੋਣਗੇ ਸ਼ਾਮਿਲ

ਖੰਨਾ, 25 ਸਤੰਬਰ (ਅਜੀਤ ਬਿਊਰੋ)- ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਲੁਧਿਆਣਾ ਵਿਖੇ ਹੋ ਰਹੀ ਕਨਵੈੱਨਸ਼ਨ ਵਿਚ ਵੱਡੀ ਗਿਣਤੀ ਵਿਚ ਕਰਮਚਾਰੀ ਸ਼ਾਮਿਲ ਹੋਣਗੇ | ਜਗਰੂਪ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਭੱਟੀਆਂ, ਸਟੇਟ ਆਗੂ ਸੁਖਦੇਵ ਸਿੰਘ ਬੈਨੀਪਾਲ, ਗੁਰਦੀਪ ...

ਪੂਰੀ ਖ਼ਬਰ »

ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਸ੍ਰੀ ਰਾਧਾ ਕ੍ਰਿਸ਼ਨ ਗਊਸ਼ਾਲਾ ਵਿਖੇ ਰਾਸ਼ਨ ਵੰਡ ਸਮਾਰੋਹ

ਅਹਿਮਦਗੜ੍ਹ, 25 ਸਤੰਬਰ (ਰਣਧੀਰ ਸਿੰਘ ਮਹੋਲੀ)- ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇ ਰਹੀ ਸਟੇਟ ਐਵਾਰਡੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਨੇ ਸ੍ਰੀ ਰਾਧਾ ਕ੍ਰਿਸ਼ਨ ਗਊਸ਼ਾਲਾ ਵਿਖੇ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ 78ਵਾਂ ਰਾਸ਼ਨ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਨੇ ਭੁੱਕੀ, ਅਫ਼ੀਮ ਸਮੇਤ 2 ਟਰੱਕ ਸਵਾਰ ਵਿਅਕਤੀ ਕੀਤੇ ਕਾਬੂ

ਖੰਨਾ, 25 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਇਕ ਟਰੱਕ ਸਵਾਰ 2 ਵਿਅਕਤੀਆਂ ਨੂੰ 30 ਕਿੱਲੋ ਭੁੱਕੀ ਤੇ 1 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਐੱਚ. ਓ. ਨਛੱਤਰ ਸਿੰਘ ਨੇ ਕਿਹਾ ਕਿ ਐੱਸ. ਆਈ. ...

ਪੂਰੀ ਖ਼ਬਰ »

ਚੇਅਰਮੈਨ ਪੂਰਬਾ ਦੇ ਬਲਾਕ ਕਾਂਗਰਸ ਸਮਰਾਲਾ ਦਾ ਪ੍ਰਧਾਨ ਬਣਨ 'ਤੇ ਕਾਂਗਰਸ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਬੀਜਾ, 25 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਮੈਂਬਰ ਪੀ.ਪੀ.ਸੀ.ਸੀ. ਦੀ ਸਿਫ਼ਾਰਸ਼ 'ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਲਾਕ ਸੰਮਤੀ ਸਮਰਾਲਾ ਦੇ ਚੇਅਰਮੈਨ ਅਜਮੇਰ ...

ਪੂਰੀ ਖ਼ਬਰ »

ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਨਾਲ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ-ਗਿਆਸਪੁਰਾ

ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀ ਮਿਹਨਤ ਨੂੰ ਉਸ ਵਕਤ ਬੂਰ ਪਿਆ, ਜਦੋਂ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਦਾ ਐਲਾਨ ਹੋਇਆ | ਇਹ ਪ੍ਰਗਟਾਵਾ ਹਲਕਾ ਪਾਇਲ ਦੇ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਗੁਰਦੁਆਰਾ ਕਟਾਣਾ ਸਾਹਿਬ ਨੂੰ ਜਾਂਦੀ ਸੜਕ ਨੇ ਧਾਰਿਆ ਛੱਪੜ ਦਾ ਰੂਪ

ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਬੇਮੌਸਮੀ ਬਾਰਿਸ਼ ਨੇ ਹਰ ਪਾਸੇ ਜਲ-ਥਲ ਕਰ ਦਿੱਤੀ ਹੈ | ਬਾਰਿਸ਼ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਕਟਾਣੀ ਕਲਾਂ ਤੋਂ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵਲੋਂ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ-ਬੈਨੀਪਾਲ

ਈਸੜੂ, 25 ਸਤੰਬਰ (ਬਲਵਿੰਦਰ ਸਿੰਘ)-ਕਰੀਬ ਤਿੰਨ ਸਾਲਾਂ ਤੋਂ ਬੀ. ਡੀ. ਪੀ. ਓ. ਦਫ਼ਤਰ ਖੰਨਾ ਵਲੋਂ ਵਸੂਲੀ ਚੁੱਲਾ ਟੈਕਸ ਦੀ ਰਕਮ ਸਰਕਾਰੀ ਖ਼ਜ਼ਾਨੇ ਵਿਚ ਨਾ ਜਮ੍ਹਾਂ ਕਰਵਾਉਣ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਪਾਸੋਂ ਇਕ ਮਹੀਨੇ ...

ਪੂਰੀ ਖ਼ਬਰ »

ਘੁਡਾਣੀ ਕਲਾਂ ਵਿਖੇ ਭਾਕਿਯੂ ਏਕਤਾ ਦੀ ਮੀਟਿੰਗ

ਰਾੜਾ ਸਾਹਿਬ, 25 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਘੁਡਾਣੀ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਸਾਮਰਾਜੀ ਵਿਰੋਧੀ ਕਾਨਫ਼ਰੰਸ ਕਰਨ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਸਰਬਜੀਤ ਸਿੰਘ ਤੇ ਬਹਾਦਰ ਸਿੰਘ ਨੇ ਕਿਹਾ ਕਿ ਪਹਿਲਾਂ ਤੋਂ ਇਕੋ ਸਾਮਰਾਜ ਸੀ ਤੇ ਹੁਣ ਅਨੇਕਾਂ ਸਾਮਰਾਜੀ ਕਾਰਪੋਰੇਟ ਘਰਾਣਿਆਂ ਨੂੰ ਭਾਰਤ 'ਚ ਪੈਰ ਪਾਇਆ ਜਾ ਰਿਹਾ ਹੈ | ਇਥੇ ਲੁੱਟ ਖਸੁੱਟ ਹੋਰ ਤੇਜ਼ ਹੋਵੇਗੀ, ਬੇਰੁਜ਼ਗਾਰੀ ਵਧੇਗੀ ਮਹਿੰਗਾਈ ਹੋਰ ਹੋਵੇਗੀ ਤੇ ਫ਼ਸਲਾਂ ਦੀ ਬਰਬਾਦੀ ਹੋਰ ਕਰਨਗੇ, ਕਾਰਪੋਰੇਟ ਆਪਣੀਆਂ ਜ਼ਮੀਨਾਂ ਤੇ ਕਬਜ਼ੇ ਕਰਵਾਉਣ ਵਾਲੀਆਂ ਨਵੀਆਂ ਨੀਤੀਆਂ ਲੈ ਕੇ ਆ ਰਹੇ ਹਨ, ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਨਹੀਂ ਹੋਏ | ਉਨ੍ਹਾਂ ਨੂੰ ਸਾਕਾਰ ਕਰਨ ਲਈ ਤੇ ਆਪਣੀ ਆਵਾਜ਼ ਨੂੰ ਬੁਲੰਦ ਕਰਨ ਲਈ 28 ਸਤੰਬਰ ਨੂੰ ਬਰਨਾਲਾ ਵਿਖੇ ਵੱਧ ਤੋਂ ਵੱਧ ਗਿਣਤੀ 'ਚ ਪੁੱਜਣ ਦੀ ਅਪੀਲ ਵੀ ਕੀਤੀ | ਇਸ ਸਮੇਂ ਸੁਖਬੀਰ ਸਿੰਘ, ਦਲਜੀਤ ਸਿੰਘ, ਨਿਰਮਲ ਸਿੰਘ, ਜਰਨੈਲ ਸਿੰਘ, ਗੁਰਚਰਨ ਸਿੰਘ, ਚਰਨ ਸਿੰਘ, ਪਰਗਟ ਸਿੰਘ, ਬਲਦੇਵ ਸਿੰਘ, ਪ੍ਰੀਤਮ ਸਿੰਘ, ਕੇਵਲ ਸਿੰਘ ਤੇ ਹੋਰ ਕਿਸਾਨ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਨਨਕਾਣਾ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਬਲਜੀਤ ਕੌਰ ਤੇ ਮਨਦੀਪ ਕੌਰ ਕਾਲਜ 'ਚੋਂ ਅੱਵਲ

ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ਕੋਟ ਗੰਗੂਰਾਏ ਦਾ ਬੀ. ਐੱਡ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚ ਕਾਲਜ ਦੀ ਵਿਦਿਆਰਥਣ ਬਲਜੀਤ ਕੌਰ ਤੇ ਮਨਦੀਪ ਕੌਰ ਨੇ 91.31 ਫੀਸਦੀ ਨੰਬਰ ਲੈ ਕੇ ਕਾਲਜ 'ਚ ਪਹਿਲਾ ...

ਪੂਰੀ ਖ਼ਬਰ »

ਚੇਅਰਮੈਨ ਪੂਰਬਾ ਦੇ ਬਲਾਕ ਕਾਂਗਰਸ ਸਮਰਾਲਾ ਦਾ ਪ੍ਰਧਾਨ ਬਣਨ 'ਤੇ ਕਾਂਗਰਸ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਬੀਜਾ, 25 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਮੈਂਬਰ ਪੀ.ਪੀ.ਸੀ.ਸੀ. ਦੀ ਸਿਫ਼ਾਰਸ਼ 'ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਲਾਕ ਸੰਮਤੀ ਸਮਰਾਲਾ ਦੇ ਚੇਅਰਮੈਨ ਅਜਮੇਰ ...

ਪੂਰੀ ਖ਼ਬਰ »

ਖੰਨਾ ਦੇ ਪ੍ਰਸਿੱਧ ਵਪਾਰੀ ਗਿਆਨ ਸਿੰਘ ਨਾਮਧਾਰੀ ਨਮਿਤ ਅੰਤਿਮ ਅਰਦਾਸ ਕੱਲ੍ਹ

ਖੰਨਾ, 25 ਸਤੰਬਰ (ਅਜੀਤ ਬਿਊਰੋ)-ਬੀਤੇ ਦਿਨੀਂ ਇਲਾਕੇ ਦੇ ਪ੍ਰਸਿੱਧ ਵਪਾਰੀ ਅਤੇ ਉੱਘੇ ਕਾਂਗਰਸੀ ਆਗੂ ਗਿਆਨ ਸਿੰਘ ਨਾਮਧਾਰੀ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ 'ਤੇ ਵੱਖ-ਵੱਖ ਧਾਰਮਿਕ, ਸਮਾਜਿਕ ਆਗੂਆਂ ਤੋਂ ਇਲਾਵਾ ਕਾਂਗਰਸੀ ਆਗੂਆਂ ਸਾਬਕਾ ਮੰਤਰੀ ਗੁਰਕੀਰਤ ...

ਪੂਰੀ ਖ਼ਬਰ »

ਸਹਾਰਨ ਮਾਜਰਾ ਸਕੂਲ ਨੇ ਬਲਾਕ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਕੀਤੀਆਂ ਪ੍ਰਾਪਤ

ਮਲੌਦ, 25 ਸਤੰਬਰ (ਸਹਾਰਨ ਮਾਜਰਾ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਡੇਹਲੋਂ-2 ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨ ਮਾਜਰਾ ਦੇ ਬੱਚਿਆਂ ਨੇ ਪੰਜਵੀਂ ਜਮਾਤ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਤੇ ਸਕੂਲ ਮੁਖੀ ਜਗਜੀਤ ਸਿੰਘ ਨੇ ਖ਼ੁਸ਼ੀ ਸਾਂਝੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਧੌਲ ਕਲਾਂ ਵਿਚ ਮੀਟਿੰਗ

ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੌਦ ਅਧੀਨ ਪੈਂਦੇ ਪਿੰਡ ਧੌਲ ਕਲਾਂ ਵਿਖੇ ਮੀਟਿੰਗ ਹੋਈ | ਮੀਟਿੰਗ 'ਚ ਵੱਖ-ਵੱਖ ਬੁਲਾਰਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕੁਲਾਹੜ, ...

ਪੂਰੀ ਖ਼ਬਰ »

ਭਾਜਪਾ ਖੰਨਾ ਮੰਡਲ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ

ਖੰਨਾ, 25 ਸਤੰਬਰ (ਅਜੀਤ ਬਿਊਰੋ)-ਸੇਵਾ ਪੰਦਰਵਾੜੇ ਦੌਰਾਨ ਭਾਜਪਾ ਖੰਨਾ ਮੰਡਲ ਵਲੋਂ ਉੱਘੇ ਰਾਸ਼ਟਰਵਾਦੀ ਤੇ ਵਿਚਾਰਕ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪੰਜਾਬ ਭਾਜਪਾ ਵਲੋਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਬਿਕਰਮਜੀਤ ...

ਪੂਰੀ ਖ਼ਬਰ »

ਹੱਡਾਰੋੜੀ ਕੋਲੋਂ ਰਾਹਗੀਰਾਂ ਨੂੰ ਲੰਘਣਾ ਹੋਇਆ ਔਖਾ

ਖੰਨਾ, 25 ਸਤੰਬਰ (ਅਜੀਤ ਬਿਊਰੋ)-ਨਜ਼ਦੀਕੀ ਪਿੰਡ ਹਰਿਓ ਕਲਾਂ ਤੋਂ ਲਲਹੇੜੀ ਦਰਮਿਆਨ ਪੈਂਦੀ ਸੜਕ 'ਤੇ ਹੱਡਾਰੋੜੀ ਕਾਰਨ ਇਸ ਸੜਕ ਤੋਂ ਰਾਹਗੀਰਾਂ ਨੂੰ ਲੰਘਣਾ ਔਖਾ ਹੋਇਆ ਪਿਆ ਹੈ | ਪਿੰਡ ਗੋਹ ਦੇ ਰਣਵੀਰ ਸਿੰਘ ਨੇ ਹੱਡਾਰੋੜੀ ਕਾਰਨ ਲੋਕਾਂ ਨੂੰ ਪੇਸ਼ ਆਉਂਦੀਆਂ ...

ਪੂਰੀ ਖ਼ਬਰ »

ਧੀ ਦਿਵਸ ਮੌਕੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਧੀ ਦਿਵਸ ਮੌਕੇ ਸਾਗਰ ਆਪਟੀਕਲਜ਼ ਤੇ ਆਈ ਕੇਅਰ ਸੈਂਟਰ ਕੁਹਾੜਾ ਵਲੋਂ ਡਾ. ਬਲਜੀਤ ਸਿੰਘ ਦੀਆਂ ਧੀਆਂ ਹਰਸੀਰਤ ਕੌਰ ਤੇ ਸਰਗਮਪ੍ਰੀਤ ਕੌਰ ਦੇ ਜਨਮ ਦਿਨ 'ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾ ਕੇ ਮਰੀਜ਼ਾ ਨੂੰ ਐਨਕਾਂ ਤੇ ...

ਪੂਰੀ ਖ਼ਬਰ »

ਮੀਂਹ ਨਾਲ ਮਕਾਨ ਦੀ ਛੱਤ ਡਿੱਗੀ

ਈਸੜੂ, 25 ਸਤੰਬਰ (ਬਲਵਿੰਦਰ ਸਿੰਘ)-ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਿੰਡ ਕਰੌਦੀਆਂ ਵਿਖੇ ਇਕ ਮਕਾਨ ਦੀ ਛੱਤ ਡਿੱਗ ਗਈ | ਮਕਾਨ ਮਾਲਕ ਹਰੀ ਸਿੰਘ ਵਾਸੀ ਪਿੰਡ ਕਰੌਦੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਢਾਈ ਵਜੇ ਮੀਂਹ ਪੈਣ ਦੌਰਾਨ ਕਮਰੇ ਦੀ ਛੱਤ ਡਿਗ ...

ਪੂਰੀ ਖ਼ਬਰ »

ਬਾਬਰਪੁਰ ਵਿਖੇ 7ਵਾਂ ਖ਼ੂਨਦਾਨ ਕੈਂਪ ਲਗਾਇਆ

ਮਲੌਦ, 25 ਸਤੰਬਰ (ਦਿਲਬਾਗ ਸਿੰਘ ਚਾਪੜਾ, ਸਹਾਰਨ ਮਾਜਰਾ)-ਸੰਤ ਬਾਬਾ ਰਾਮ ਸਿੰਘ ਦੇ ਅਸਥਾਨ ਬਾਬਰਪੁਰ ਵਿਖੇ ਸੰਤ ਅਵਤਾਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਦੁਸਹਿਰੇ ਮੇਲੇ ਸਬੰਧੀ ਧਾਰਮਿਕ ਸਮਾਗਮ ਦੌਰਾਨ ਅੱਜ ਖ਼ੂਨਦਾਨ ਕੈਂਪ ਲਗਾਇਆ ਗਿਆ | ਮਾਤਾ ਗੁਰਬਚਨ ਕੌਰ ...

ਪੂਰੀ ਖ਼ਬਰ »

ਲੋਹਗੜ੍ਹ ਵਿਖੇ ਨਿੱਜੀ ਬੈਂਕ 'ਚ ਚੋਰੀ ਦੀ ਕੋਸ਼ਿਸ਼

ਜੋਧਾਂ, 25 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਪੁਲਿਸ ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਲੋਹਗੜ੍ਹ ਚੌਕ 'ਚ ਸਥਿਤ ਨਿੱਜੀ ਬੈਂਕ ਵਿਚ ਅਣ-ਪਛਾਤੇ ਵਿਅਕਤੀਆਂ ਵਲੋਂ ਚੋਰੀ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਹੈ | ਬੈਂਕ ਮੈਨੇਜਰ ਅਮਨਦੀਪ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਗੁਰਦੁਆਰਾ ਤਖ਼ਤਸਰ ਰੁਪਾਲੋਂ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਬੀਜਾ, 25 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ੍ਰੀ ਤਖਤਸਰ ਸਾਹਿਬ ਰੁਪਾਲੋਂ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ, ਢਾਡੀ ਜਥਿਆਂ ਨੇ ਵਾਰਾਂ ਪੇਸ਼ ਕਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ...

ਪੂਰੀ ਖ਼ਬਰ »

ਕਾਂਗਰਸੀ ਆਗੂ ਠੇਕੇਦਾਰ ਜੱਸੀ ਬੀਜਾ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਬੀਜਾ, 25 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸੀਨੀਅਰ ਕਾਂਗਰਸੀ ਆਗੂ ਤੇ ਠੇਕੇਦਾਰ ਜਸਵੀਰ ਸਿੰਘ ਜੱਸੀ ਬੀਜਾ ਤੇ ਬਲਜਿੰਦਰ ਸਿੰਘ ਕਾਲਾ ਦੀ ਮਾਤਾ ਹਰਭਜਨ ਕੌਰ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ | ਅੱਜ ਉਨ੍ਹਾਂ ਦੇ ਗ੍ਰਹਿ ਬੀਜਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ...

ਪੂਰੀ ਖ਼ਬਰ »

ਪਿੰਡ ਮਹਿੰਦੀਪੁਰ ਦੇ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ

ਬੀਜਾ, 25 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਬੀਤੀ ਰਾਤ ਨੂੰ ਹੋਈ ਭਾਰੀ ਬਰਸਾਤ ਕਾਰਨ ਬੀਜਾ ਦੇ ਨਜ਼ਦੀਕੀ ਪਿੰਡ ਮਹਿੰਦੀਪੁਰ ਦੇ ਇੱਕ ਗਰੀਬ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਸੁਖਰਾਜ ਸਿੰਘ ਉਰਫ਼ ਰਾਜੂ ਦੇ ਘਰ ਦੀ ਛੱਤ ਅਚਾਨਕ ਡਿਗ ਗਈ | ਇਸ ਦੌਰਾਨ ਪਰਿਵਾਰ ...

ਪੂਰੀ ਖ਼ਬਰ »

ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਘਰ ਦੀ ਛੱਤ ਡਿੱਗੀ

ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿਚਰਵਾਰ ਨੂੰ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਈਆ | ਕੋਠੇ ਦੇ ਮਾਲਕ ਕੁਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਮਲੌਦ, 25 ਸਤੰਬਰ (ਸਹਾਰਨ ਮਾਜਰਾ)-ਪੁਲਿਸ ਥਾਣਾ ਮਲੌਦ ਨੇ ਨਸ਼ਾ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਮਲੌਦ ਇੰਸਪੈਕਟਰ ਗੁਰਦੀਪ ਸਿੰਘ ਬਰਾੜ ਨੇ ...

ਪੂਰੀ ਖ਼ਬਰ »

-ਖੇਡਾਂ ਵਤਨ ਪੰਜਾਬ ਦੀਆਂ-

ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਕਿਲ੍ਹਾ ਰਾਏਪੁਰ ਹਾਕੀ ਟੀਮ ਚੈਂਪੀਅਨ ਬਣੀ

ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਖੇਡਾਂ ਵਤਨ ਪੰਜਾਬ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ 21 ਤੋਂ 40 ਸਾਲ ਉਮਰ ਵਰਗ ਦੇ ਹੋਏ ਮੈਚਾਂ ਦੌਰਾਨ ਕਿਲ੍ਹਾ ਰਾਏਪੁਰ ਹਾਕੀ ਅਕੈਡਮੀ ਖਿਡਾਰੀਆਂ ਵਲੋਂ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਵਿਚਾਰਧਾਰਾ 'ਤੇ ਸੈਮੀਨਾਰ

ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਕਾਲਜ ਦੇ ਪੰਜਾਬੀ ਵਿਭਾਗ ਦੇ ਉੱਦਮ ਸਦਕਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | 'ਸ਼ਹੀਦ ਭਗਤ ਸਿੰਘ ਦਾ ਜੀਵਨ ਤੇ ...

ਪੂਰੀ ਖ਼ਬਰ »

ਸ਼ਹੀਦੇ ਆਜਮ ਭਗਤ ਸਿੰਘ ਦੇ ਨਾਂਅ 'ਤੇ ਕਿਉਂ ਨਹੀਂ ਚੇਅਰ ਸਥਾਪਿਤ ਹੋ ਸਕੀ-ਵਾਲੀਆ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਸਮਾਜ ਸੇਵੀ ਸੁਖਦੇਵ ਸਿੰਘ ਵਾਲੀਆ ਨੇ ਕਿਹਾ ਕਿ ਸ਼ਹੀਦੇ ਆਜਮ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਆ ਰਿਹਾ ਹੈ ਤੇ ਮੁੱਖ ਮੰਤਰੀ ਦਫਤਰ 'ਚ ਲੱਗੀ ਭਗਤ ਸਿੰਘ ਦੀ ਤਸਵੀਰ ਪੰਜਾਬ ਸਰਕਾਰ ਤੋਂ ਸਵਾਲ ਪੁੱਛ ਰਹੀ ਹੈ ਕਿ ਸ਼ਹੀਦੇ ਆਜਮ ...

ਪੂਰੀ ਖ਼ਬਰ »

ਆਪਣੇ ਆਲੇ ਦੁਆਲੇ ਨੂੰ ਹਰਾ ਭਰਾ ਰੱਖਣ ਲਈ ਬੂਟੇ ਲਗਾਉਣਾ ਜ਼ਰੂਰੀ-ਐਡ. ਦਿਕਸ਼ਾ ਅਰੋੜਾ

ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਨ ਬ ਦਿਨ ਗੰਦਲੇ ਹੋ ਰਹੇ ਵਾਤਾਵਰਨ ਨੂੰ ਹਰਾ-ਭਰਾ ਰੱਖਣ ਲਈ ਸਾਨੂੰ ਆਪਣੇ ਆਲੇ-ਦੁਆਲੇ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾਉਣ ਚਾਹੀਦੇ ਹਨ | ਇਹ ਪ੍ਰਗਟਾਵਾ ਸੰਸਥਾਂ ਟ੍ਰੀ ਲਵਰਸ ਦੇ ਮੈਂਬਰ ਐਡਵੋਕੇਟ ਦਿਕਸ਼ਾ ਅਰੋੜਾ ...

ਪੂਰੀ ਖ਼ਬਰ »

ਇੰਦਰਬੀਰ ਸਿੰਘ ਨਿੱਝਰ ਦਾ ਸਨਮਾਨ

ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਧਾਂਦਰਾ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ...

ਪੂਰੀ ਖ਼ਬਰ »

ਵਿਦਿਆਰਥਣ ਅਮਨਦੀਪ ਕੌਰ ਕਾਲਜ 'ਚੋਂ ਅੱਵਲ

ਖੰਨਾ, 25 ਸਤੰਬਰ (ਅਜੀਤ ਬਿਊਰੋ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐੱਮ.ਏ ਅੰਗਰੇਜ਼ੀ ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਏ.ਐੱਸ. ਕਾਲਜ, ਖੰਨਾ ਦੇ ਨਤੀਜੇ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਆਰ.ਐੱਸ ਝਾਂਜੀ ...

ਪੂਰੀ ਖ਼ਬਰ »

ਪਿ੍ੰਸੀਪਲ ਰਜਨੀ ਵਰਮਾ ਨੇ ਟੇਬਲ ਟੈਨਿਸ ਮੁਕਾਬਲੇ 'ਚ ਕਾਂਸੀ ਦਾ ਤਗਮਾ ਜਿੱਤਿਆ

ਖੰਨਾ, 25 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਏ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਦੇ 40-50 ਉਮਰ ਵਰਗ ਵਿਚ ਹਿੰਦੀ ਪੁੱਤਰੀ ਪਾਠਸ਼ਾਲਾ ਖੰਨਾ ਦੀ ਪਿ੍ੰਸੀਪਲ ਰਜਨੀ ਵਰਮਾ ਨੇ ਤੀਜਾ ਸਥਾਨ ਹਾਸਲ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਖੰਨਾ, 25 ਸਤੰਬਰ (ਮਨਜੀਤ ਸਿੰਘ ਧੀਮਾਨ)-ਜ਼ਮੀਨ ਦਿਵਾਉਣ ਦਾ ਝਾਂਸਾ ਦੇ ਕੇ 25 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਪੁਲਿਸ ਨੇ 3 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਅਨੰਦਪੁਰ ਸਾਹਿਬ ਲਈ ਹੋਏ ਰਵਾਨਾ

ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਹਲਕਾ ਪ੍ਰਧਾਨ ਬਲਵਿੰਦਰ ਸਿੰਘ ਸਿਹੌੜਾ ਦੀ ਅਗਵਾਈ 'ਚ ਜਥਾ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਇਆ | ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਇਹ ਜਥਾ ਭਾਈ ਅੰਮਿ੍ਤਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਟੋਭੇ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਈਸੜੂ ਵਾਸੀ ਪ੍ਰੇਸ਼ਾਨ

ਈਸੜੂ, 25 ਸਤੰਬਰ (ਬਲਵਿੰਦਰ ਸਿੰਘ)-ਪਿੰਡ ਈਸੜੂ ਵਾਸੀ ਮੀਂਹ ਵਾਲੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪ੍ਰੇਸ਼ਾਨ ਹਨ | ਵਰਨਣਯੋਗ ਹੈ ਕਿ ਇਹ ਪਿੰਡ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਜੱਦੀ ਪਿੰਡ ਹੈ | ਹੁਣ ਤੱਕ ਜਿੰਨੇ ਵੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਲਗਪਗ ...

ਪੂਰੀ ਖ਼ਬਰ »

ਢੱਕੀ ਸਾਹਿਬ 'ਚ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ

ਮਲੌਦ, 25 ਸਤੰਬਰ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ 'ਚ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਹੋਏ | ਜਿਥੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਵਲੋਂ ਰਸ-ਭਿੰਨੇ ਅਨੁਭਵੀ ਵਿਚਾਰਾਂ ਨਾਲ ਗੁਰਬਾਣੀ ਕੀਰਤਨ ਦੁਆਰਾ ਗੁਰ ਇਤਿਹਾਸ ਦੀ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਸੰਸਥਾ ਪਾਇਲ ਨੇ 15ਵਾਂ ਕੀਰਤਨ ਸਮਾਗਮ ਕਰਵਾਇਆ

ਪਾਇਲ, 25 ਸਤੰਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਗੁਰਮਤਿ ਪ੍ਰਚਾਰ ਸੰਸਥਾ (ਰਜਿ:) ਪਾਇਲ ਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 15ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਸੰਸਥਾ ਦੇ ਖ਼ਜ਼ਾਨਚੀ ਸੁਰਿੰਦਰ ਸਿੰਘ ਢਿੱਲੋਂ ਤੇ ਮੈਂਬਰ ਗੁਰਜੰਟ ਸਿੰਘ ...

ਪੂਰੀ ਖ਼ਬਰ »

ਸਵੱਛਤਾ ਐਕਸ਼ਨ ਪਲਾਨ ਤਹਿਤ 'ਪੇਂਡੂ ਉੱਦਮਤਾ' 'ਤੇ ਵਰਕਸ਼ਾਪ

ਖੰਨਾ, 25 ਸਤੰਬਰ (ਅਜੀਤ ਬਿਊਰੋ)-ਏ. ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਕਲਾਲ ਮਾਜਰਾ ਨੇ ਪ੍ਰੋ. ਰਾਜੇਸ਼ ਕੁਮਾਰ ਜ਼ਿਲ੍ਹਾ ਸਰੋਤ ਵਿਅਕਤੀ ਦੁਆਰਾ ਸਵੱਛਤਾ ਕਾਰਜ ਯੋਜਨਾ ਦੇ 'ਪੇਂਡੂ ਉਦਮਤਾ' 'ਤੇ ਇੱਕ ਵਰਕਸ਼ਾਪ ਲਗਾਈ | ਉਨ੍ਹਾਂ ਨੇ ਵੇਸਟ ਮੈਨੇਜਮੈਂਟ, ਹਰੀ ਊਰਜਾ ਅਤੇ ...

ਪੂਰੀ ਖ਼ਬਰ »

ਬਸਪਾ ਹਲਕਾ ਪਾਇਲ ਦੀ ਸਮੁੱਚੀ ਲੀਡਰਸ਼ਿਪ ਨੇ ਕੁਲਜਿੰਦਰ ਲਹਿਲ ਦੀ ਨਿਯੁਕਤੀ ਦਾ ਕੀਤਾ ਭਰਵਾਂ ਸਵਾਗਤ

ਮਲੌਦ, 25 ਸਤੰਬਰ (ਸਹਾਰਨ ਮਾਜਰਾ)- ਬਸਪਾ ਦੇ ਮਿਹਨਤੀ ਨੌਜਵਾਨ ਕੁਲਜਿੰਦਰ ਸਿੰਘ ਲਹਿਲ ਨੂੰ ਹਲਕਾ ਪਾਇਲ ਦਾ ਪ੍ਰਧਾਨ ਲਗਾਏ ਜਾਣ 'ਤੇ ਬਸਪਾ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਡਾ. ਕਰਨੈਲ ਕਾਲੀਆ, ਜ਼ਿਲ੍ਹਾ ਜਨ. ਸੈਕਟਰੀ ਸ਼ਿੰਦਰ ਸਿੰਘ ਚਾਪੜਾ, ...

ਪੂਰੀ ਖ਼ਬਰ »

ਧਮੋਟ ਖ਼ੁਰਦ ਰਾਮਸਰ 'ਚ ਧਾਰਮਿਕ ਸਮਾਗਮ ਕਰਵਾਇਆ

ਰਾੜਾ ਸਾਹਿਬ/ਪਾਇਲ, 25 ਸਤੰਬਰ (ਸਰਬਜੀਤ ਸਿੰਘ ਬੋਪਾਰਾਏ/ਰਜਿੰਦਰ ਸਿੰਘ)-ਪਿੰਡ ਧਮੋਟ ਖ਼ੁਰਦ ਵਿਖੇ ਅਸਥਾਨ ਰਾਮਸਰ ਦੇ ਬਾਨੀ ਬਾਬਾ ਰਾਘੋ ਰਾਮ ਦੀ ਯਾਦ 'ਚ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 56ਵਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਕਮੇਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX