ਤਾਜਾ ਖ਼ਬਰਾਂ


ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਸੰਭਾਲਿਆ ਅਹੁਦਾ
. . .  19 minutes ago
ਨਵੀਂ ਦਿੱਲੀ, 2 ਅਪ੍ਰੈਲ-ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਅਹੁਦਾ ਸੰਭਾਲ ਲਿਆ...
ਨਹੀਂ ਰਹੇ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ
. . .  49 minutes ago
ਮਾਛੀਵਾੜਾ ਸਾਹਿਬ, 2 ਅਪੑੈਲ (ਮਨੋਜ ਕੁਮਾਰ)-ਮਾਛੀਵਾੜਾ ਸਾਹਿਬ ਤੋਂ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ ਅਚਾਨਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਕੁਝ ਦਿਨ ਪਹਿਲਾ...
ਉਮੇਸ਼ ਪਾਲ ਕਤਲ ਮਾਮਲਾ: ਐਸ.ਟੀ.ਐਫ. ਨੇ ਅਤੀਕ ਅਹਿਮਦ ਦੇ ਸਾਲੇ ਨੂੰ ਕੀਤਾ ਗ੍ਰਿਫ਼ਤਾਰ
. . .  55 minutes ago
ਪ੍ਰਯਾਗਰਾਜ, 2 ਅਪ੍ਰੈਲ -ਉਮੇਸ਼ ਪਾਲ ਕਤਲ ਮਾਮਲੇ ਵਿਚ ਇਕ ਵੱਡੇ ਘਟਨਾਕ੍ਰਮ ਵਿਚ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੇਰਠ ਤੋਂ ਗੈਂਗਸਟਰ ਅਤੀਕ ਅਹਿਮਦ ਦੇ ਸਾਲੇ ਅਖਲਾਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਅਖਲਾਕ ਨੂੰ ਕਥਿਤ ਤੌਰ 'ਤੇ ਨਿਸ਼ਾਨੇਬਾਜ਼ਾਂ...
ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ-ਦਿੱਲੀ ਪੁਲਿਸ ਨੇ ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਜੋ ਏ.ਏ.ਟੀ.ਐਸ. (ਐਂਟੀ ਆਟੋ-ਥੈਫਟ ਸਕੁਐਡ) ਬਾਹਰੀ ਉੱਤਰੀ ਜ਼ਿਲ੍ਹੇ ਦੇ ਨਾਂਅ 'ਤੇ ਬੂਟਲੇਗਰਾਂ...
ਨਿਪਾਲ ਦੇ ਨਵਨਿਯੁਕਤ ਰਾਸ਼ਟਰਪਤੀ ਰਾਮਚੰਦਰ ਹਸਪਤਾਲ ਭਰਤੀ
. . .  about 1 hour ago
ਕਾਠਮੰਡੂ, 2 ਅਪ੍ਰੈਲ-ਨਿਪਾਲ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕਾਠਮੰਡੂ ਦੇ ਮਹਾਰਾਜਗੰਜ ਦੇ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿਚ ਭਰਤੀ ਕਰਵਾਇਆ...
ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ-ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ...
ਮੁੜ ਵਰਤੋਂ ਯੋਗ ਲਾਂਚ ਵਾਹਨ ਦੀ ਆਟੋਨੋਮਸ ਟੈਸਟ ਲੈਂਡਿੰਗ ਦਾ ਸਫਲਤਾਪੂਰਵਕ ਆਯੋਜਨ-ਇਸਰੋ
. . .  15 minutes ago
ਚਿਤਰਦੁਰਗਾ, 2 ਅਪ੍ਰੈਲ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਨੁਸਾਰ ਡੀ.ਆਰ.ਡੀ.ਓ. ਅਤੇ ਭਾਰਤੀ ਹਵਾਈ ਸੈਨਾ ਦੇ ਨਾਲ ਇਸਰੋ ਨੇ ਅੱਜ ਏਰੋਨੌਟਿਕਲ ਟੈਸਟ ਰੇਂਜ (ਏ.ਟੀ.ਆਰ.), ਚਿਤਰਦੁਰਗਾ, ਕਰਨਾਟਕ ਵਿਖੇ ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ...
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਇੰਦਰਜੀਤ ਸਿੰਘ ਗਰੇਵਾਲ ਨੌਮੀਨੇਸ਼ਨ ਚੋਣ ਜਿੱਤੇ
. . .  about 2 hours ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਵਾਸਤੇ ਕਰਵਾਈ ਨੌਮੀਨੇਸ਼ਨ ਚੋਣ ਇੰਦਰਜੀਤ ਸਿੰਘ ਗਰੇਵਾਲ...
ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  about 3 hours ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  about 3 hours ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  about 3 hours ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 11 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਸ੍ਰੀ ਮੁਕਤਸਰ ਸਾਹਿਬ

ਮੁੱਖ ਮੰਤਰੀ ਭਗਵੰਤ ਮਾਨ ਨੇ ਉਘੇ ਲੇਖਕ ਨਿੰਦਰ ਘੁਗਿਆਣਵੀ ਦੀ ਮਾਤਾ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਘੁਗਿਆਣਾ ਦੇ ਜੰਮਪਲ ਤੇ 57 ਕਿਤਾਬਾਂ ਦੇ ਸਿਰਜਕ, ਪੰਜਾਬ ਦੇ ਸ਼੍ਰੋਮਣੀ ਸਾਹਿਤਕਾਰ ਨਿੰਦਰ ਘੁਗਿਆਣਵੀ ਨੂੰ ਸਾਲ 2022 ਦੇ ਬਾਬਾ ਸ਼ੇਖ਼ ਫ਼ਰੀਦ ਯਾਦਗਾਰੀ ਮੇਲੇ 'ਤੇ ਜ਼ਿਲ੍ਹੇ ਦੀ 50ਵੀਂ ...

ਪੂਰੀ ਖ਼ਬਰ »

ਕਰਾਫ਼ਟ ਮੇਲੇ 'ਤੇ ਬਾਗਬਾਨੀ ਵਿਭਾਗ ਦੀ ਪ੍ਰਦਰਸ਼ਨੀ 'ਗੁਲਿਸਤਾਂ'” ਬਣੀ ਖਿੱਚ ਦਾ ਕੇਂਦਰ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ 10 ਦਿਨ ਚੱਲਣ ਵਾਲੇ ਕਰਾਫ਼ਟ ਮੇਲੇ 'ਚ ਇਲਾਕਾ ਨਿਵਾਸੀਆਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਹੋ ਰਹੀ ਹੈ | ਮੇਲੇ ਵਿਚ ਵੱਖ ਵੱਖ ਪ੍ਰਕਾਰ ਦੀਆਂ ਲਗਪਗ 250 ਦੇ ਕਰੀਬ ਸਟਾਲਾਂ ...

ਪੂਰੀ ਖ਼ਬਰ »

30ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ 'ਚ ਰੇਲ ਕੋਚ ਫ਼ੈਕਟਰੀ ਬਣੀ ਚੈਂਪੀਅਨ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-30ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਵਿਚ ਰੇਲਵੇ ਕੋਚ ਫ਼ੈਕਟਰੀ ਕਪੂਰਥਲਾ ਦੀ ਟੀਮ ਆਪਣੀ ਵਿਰੋਧੀ ਟੀਮ ਸੈਂਟਰਲ ਰੇਲਵੇ ਮੁੰਬਈ ਨੂੰ 4-0 ਦੇ ਗੋਲਾਂ ਦੇ ਫ਼ਰਕ ਨਾਲ ਹਰਾ ਕੇ ਚੈਂਪੀਅਨ ਬਣ ਗਈ | ਇਨਾਮ ...

ਪੂਰੀ ਖ਼ਬਰ »

ਨਹਿਰੂ ਬਸਤੀ ਅੱਗੇ ਖੜ੍ਹੇ ਪਾਣੀ ਦੀ ਨਿਕਾਸੀ ਕੀਤੀ ਜਾਵੇ

ਮੰਡੀ ਬਰੀਵਾਲਾ, 25 ਸਤੰਬਰ (ਪ. ਪ.)-ਰਾਮ ਕ੍ਰਿਸ਼ਨ, ਰਾਮ ਅਵਤਾਰ, ਗੁਰਪਾਲ, ਮਹਾਂਵੀਰ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਸ਼ ਕਾਰਨ ਨਹਿਰੂ ਬਸਤੀ ਬਰੀਵਾਲਾ ਅੱਗੇ ਪਾਣੀ ਜਮ੍ਹਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਾਣੀ ਖੜ੍ਹਨ ਕਾਰਨ ਲੋਕਾਂ ਦਾ ਲੰਘਣਾ ਵੀ ਔਖਾ ਹੋ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਵਲੋਂ ਬਿਜਲੀ ਸੋਧ ਬਿੱਲ 2022 ਦਾ ਵਿਰੋਧ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਵਲੋਂ ਬਿਜਲੀ ਸੋਧ ਬਿੱਲ 2022 ਦਾ ਤਿੱਖਾ ਵਿਰੋਧ ਕੀਤਾ ਗਿਆ | ਇਸ ਗੱਲ ਦਾ ਪ੍ਰਗਟਾਵਾ ਜਥੇਬੰਦੀ ਦੇ ਸੂਬਾ ਪ੍ਰਧਾਨ ਅਵਿਨਾਸ਼ ਚੰਦਰ ...

ਪੂਰੀ ਖ਼ਬਰ »

ਸਤੀਸ਼ ਕੁਮਾਰ ਗਰਗ ਦੀ ਮੌਤ 'ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਨਾਲ ਲੰਮੇ ਸਮੇਂ ਤੋਂ ਜੁੜੇ ਰਹੇ ਵਿਸ਼ੇਸ਼ ਸਹਿਯੋਗੀ ਸਥਾਨਕ ਕੱਚੇ ਥਾਂਦੇਵਾਲਾ ਰੋਡ ਸਥਿਤ 10 ਨੰਬਰ ਗਲੀ ਨਿਵਾਸੀ ਸਤੀਸ਼ ਕੁਮਾਰ ਗਰਗ (55) ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦੀ ਮੀਟਿੰਗ ਹੋਈ

ਦੋਦਾ, 25 ਸਤੰਬਰ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੀ ਪ੍ਰਧਾਨਗੀ 'ਚ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੋਦਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚ ਗਿੱਦੜਬਾਹਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗਿੱਦੜਬਾਹਾ, 25 ਸਤੰਬਰ (ਪਰਮਜੀਤ ਸਿੰਘ ਥੇੜੀ)-ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਥਾਨਕ ਮਾਲਵਾ ਸਕੂਲ ਦੇ ਖਿਡਾਰੀਆਂ ਅਤੇ ਬਾਬਾ ਗੰਗਾ ਰਾਮ ਬਾਸਕਟਬਾਲ ਕੋਚਿੰਗ ਸੈਂਟਰ ਦੇ ਖਿਡਾਰੀਆਂ ਨੇ ਵੱਖ-ਵੱਖ ਕੈਟਾਗਰੀ ਦੀਆਂ ਖੇਡਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਵਿੱਕੀ ਭਲੂਰੀਆ ਦੀ ਮੌਤ 'ਤੇ ਦੁੱਖ ਪ੍ਰਗਟ

ਬਾਜਾਖਾਨਾ, 25 ਸਤੰਬਰ (ਗਰਗ)-ਸੀਨੀਅਰ ਕਾਂਗਰਸੀ ਆਗੂ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਦਿਹਾਤੀ ਪ੍ਰਧਾਨ ਹਿਰਦੇਪਾਲ ਸਿੰਘ ਵਿੱਕੀ ਭਲੂਰੀਆ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਔਲਖ, ਯੂਥ ਪ੍ਰਧਾਨ ਲਖਵਿੰਦਰ ਸਿੰਘ, ਕਰਤਾਰ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਸਵੱਛ ਟੀਮ ਵਲੋਂ ਪਲਾਸਟਿਕ ਵਿਰੁੱਧ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ ਵਨੀਤ ਕੁਮਾਰ ਆਈ.ਏ.ਐਸ, ਏ.ਡੀ.ਸੀ.ਯੂ.ਡੀ ਮਨਦੀਪ ਕੌਰ ਦੇ ਹੁਕਮਾਂ ਅਨੁਸਾਰ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਦੀ ਅਗਵਾਈ ਹੇਠ ਪਲਾਸਟਿਕ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਮਨਾਇਆ ਪੋਸ਼ਣ ਮਾਹ

ਬਰਗਾੜੀ, 25 ਸਤੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਸਰਾਵਾਂ ਦੇ ਆਂਗਣਵਾੜੀ ਸੈਂਟਰ ਵਿਖੇੇ ਪੋਸ਼ਣ ਮਾਹ ਮਹੀਨਾ ਮਨਾਇਆ ਗਿਆ | ਸੀ.ਡੀ.ਪੀ.ਓ ਦਰਸ਼ਨ ਕੌਰ, ਸੁਪਰਵਾਈਜ਼ਰ ਕੋਮਲ ਬਾਂਸਲ ਆਦਿ ਨੇ ਔਰਤਾਂ ਨੂੰ ਪੋਸਟਿਕ ਭੋਜਨ ਬਾਰੇ ਵਿਸਥਾਰ ਨਾਲ ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗੀ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਫ਼ਰੀਦਕੋਟ, 25 ਸਤੰਬਰ (ਸਤੀਸ਼ ਬਾਗ਼ੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ ਸਰਵਿਸ ਫ਼ੈਡਰੇਸ਼ਨ, ਪੰਜਾਬ ਮੰਡੀ ਬੋਰਡ, ਸੀਵਰ ਬੋਰਡ, ਮੈਡੀਕਲ ਕਾਲਜ ਦੇ ਸਫ਼ਾਈ ਸੇਵਕ, ਕੋਰੋਨਾ ਯੋਧੇ ਅਤੇ ਹੋਰ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਆਗੂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ 'ਖੈਰੁ ਦੀਜੈ ਬੰਦਗੀ' ਸਮਾਰਿਕਾ ਲੋਕ ਅਰਪਣ

ਫ਼ਰੀਦਕੋਟ, 25 ਸਤੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨਜ ਵੈਲਫੇਅਰ ਸੁਸਾਇਟੀ (ਰਜਿ:) ਵਲੋਂ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜੋਗਿੰਦਰ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

ਸਾਦਿਕ, 25 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਬੀਤੇ ਦਿਨੀਂ ਸਵਰਗ ਸਿਧਾਰ ਗਏ ਜੋਗਿੰਦਰ ਸਿੰਘ ਸੰਧੂ (80 ਸਾਲ) ਸਾਬਕਾ ਸਰਪੰਚ ਸ਼ਿਮਰੇਵਾਲਾ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਹੋਇਆ | ਅੰਤਿਮ ਅਰਦਾਸ ਉਪਰੰਤ ਸਟੇਜ ਦਾ ਸੰਚਾਲਨ ਕਰਦਿਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 30 ਨੂੰ

ਬਾਜਾਖਾਨਾ, 25 ਸਤੰਬਰ (ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ 30 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਤੋਂ ਬਾਅਦ ਦੁਪਹਿਰ 3 ਵਜੇ ਤੱਕ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ਚੇਅਰਮੈਨ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਬਾਜ਼ੀਗਰ ਸੰਗਠਨ ਦੀ ਮੀਟਿੰਗ

ਦੋਦਾ, 25 ਸਤੰਬਰ (ਰਵੀਪਾਲ)-ਅਿਖ਼ਲ ਭਾਰਤੀ ਬਾਜੀਗਰ ਸੰਗਠਨ ਬਲਾਕ ਗਿੱਦੜਬਾਹਾ ਦੀ ਮੀਟਿੰਗ ਇੱਥੇ ਹੋਈ ਜਿਸ 'ਚ ਪੰਜਾਬ ਸਰਕਾਰ ਦੇ ਵਿਭਾਗ ਸ਼ੋਸ਼ਲ ਜਸਟਿਸ ਇੰਪਾਵਰਮੈਂਟ ਤੇ ਸਨਿਊਰਟੀ (ਰਾਖਵਾਂਕਰਨ ਸੈਲ) ਵਲੋਂ ਜਾਰੀ ਕੀਤਾ ਪੱਤਰ ਮਿਤੀ 15 ਸਤੰਬਰ 2022 ਦਾ ਵਿਰੋਧ ਕੀਤਾ ...

ਪੂਰੀ ਖ਼ਬਰ »

ਮਰੀਜ਼ਾਂ ਦੀ ਸੁਰੱਖਿਆ ਜਾਗਰੂਕਤਾ ਹਫ਼ਤਾ ਸਫ਼ਲਤਾ ਪੂਰਵਕ ਸਮਾਪਤ

ਫ਼ਰੀਦਕੋਟ, 25 ਸਤੰਬਰ (ਸਤੀਸ਼ ਬਾਗ਼ੀ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਇੰਡੀਅਨ ਫ਼ਾਰਮਾਕੋਪੀਆਂ ਕਮਿਸ਼ਨ ਗਾਜ਼ੀਆਬਾਦ ਦੇ ਸਹਿਯੋਗ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਦੀ ਅਗਵਾਈ ਹੇਠ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ਼ ਲਈ ...

ਪੂਰੀ ਖ਼ਬਰ »

ਮਨੇਸ ਪਰਿਵਾਰ ਨੂੰ ਸਦਮਾ, ਮਾਤਾ ਸਵਰਗਵਾਸ

ਲੰਬੀ, 25 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਬੀਦੋਵਾਲੀ ਵਿਖੇ ਮਰਹੂਮ ਰੇਸ਼ਮ ਸਿੰਘ ਦੀ ਧਰਮਪਤਨੀ ਅਤੇ ਸੇਵਾ-ਮੁਕਤ ਪਿ੍ੰਸੀਪਲ ਸੱਤਪਾਲ ਸਿੰਘ ਮਨੇਸ, ਸੇਵਾ ਮੁਕਤ ਐਸ.ਡੀ.ਓ ਹਰਦੀਪ ਸਿੰਘ ਮਨੇਸ ਅਤੇ ਸੇਵਾ ਮੁਕਤ ਲੈਕਚਰਾਜ ਸੁਰਿੰਦਰਪਾਲ ਸਿੰਘ ਮਨੇਸ ਦੇ ...

ਪੂਰੀ ਖ਼ਬਰ »

ਭਾਰਤ ਦਾ ਅਰਥ ਹੈ ਜੋ ਪ੍ਰਕਾਸ਼ 'ਚ ਲੀਨ ਹੋਵੇ: ਸਾਧਵੀ ਸ਼ੁਬਰਾ ਭਾਰਤੀ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਹਰਮਹਿੰਦਰਪਾਲ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੁਆਰਾ ਇੱਥੇ ਸਥਿਤ ਆਸ਼ਰਮ ਵਿਚ ਸਰਵ ਸ੍ਰੀ ਆਸ਼ੂਤੋਸ਼ ਦੀ ਸ਼ਿਸ਼ਯਾ ਸਾਧਵੀ ਸ਼ੁਬਰਾ ਭਾਰਤੀ ਨੇ ਦੱਸਿਆ ਕਿ ਭਾਰਤ ਦੀ ਧਰਤੀ ਸੰਤ ਮਹਾਂਪੁਰਸ਼ਾਂ ਦੀ ਧਰਤੀ ਰਹੀ ਹੈ | ਭਾਰਤ ਦੀ ...

ਪੂਰੀ ਖ਼ਬਰ »

ਦਾਣਾ ਮੰਡੀ ਮਜ਼ਦੂਰਾਂ ਦੇ ਵਫ਼ਦ ਨੇ ਡਾ: ਬਲਜੀਤ ਕੌਰ ਕੈਬਨਿਟ ਮੰਤਰੀ ਨਾਲ ਕੀਤੀ ਮੁਲਾਕਾਤ

ਮਲੋਟ, 25 ਸਤੰਬਰ (ਪਾਟਿਲ)-ਦਾਣਾ ਮੰਡੀਆਂ ਵਿਚ ਮਜ਼ਦੂਰਾਂ ਦੀ ਮਜ਼ਦੂਰੀ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਕੋਈ ਖਾਸ ਵਾਧਾ ਨਹੀਂ ਕੀਤਾ ਜਾਂਦਾ | ਇਸ ਸਬੰਧੀ ਡਾ: ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੂੰ ਮਜ਼ਦੂਰ ਆਗੂਆਂ ਸੁਦੇਸ਼ ਪਾਲ ਸਿੰਘ ਮਲੋਟ ਸੂਬਾ ਵਾਈਸ ...

ਪੂਰੀ ਖ਼ਬਰ »

ਮੰੂਗੀ 'ਤੇ ਐਮ.ਐਸ.ਪੀ. ਨਾ ਦੇ ਕੇ ਸਰਕਾਰ ਨੇ ਕਿਸਾਨਾਂ ਨਾਲ ਬੇਇਨਸਾਫ਼ੀ ਕੀਤੀ : ਆਗੂ

ਮੰਡੀ ਬਰੀਵਾਲਾ, 25 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਆਗੂਆਂ ਹਰਕੀਰਤ ਸਿੰਘ ਜਨਰਲ ਸਕੱਤਰ, ਬਲਦੇਵ ਸਿੰਘ ਬਲਾਕ ਪ੍ਰਧਾਨ, ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਭੇਜ ਸਿੰਘ, ਮਨਜੀਤ ਰਾਮ ਸ਼ਰਮਾ, ਪਰਗਟ ਸਿੰਘ, ਬਲਕਰਨ ਸਿੰਘ, ਅਮਨਦੀਪ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ-ਸਰਦੂਲ ਸਿੰਘ ਬਣੇ ਇਕਾਈ ਪ੍ਰਧਾਨ

ਦੋਦਾ, 25 ਸਤੰਬਰ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ 'ਚ ਭਲਾਈਆਣਾ ਵਿਖੇ ਕੀਤੀ ਗਈ ਜਿਸ 'ਚ ਪਿੰਡ ਦੀ ਇਕਾਈ ਦਾ ਗਠਨ ਵੀ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦਾ ਵਿਆਹ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਜੈ ਬਾਬਾ ਖੇਤਰਪਾਲ ਜੀ ਸੇਵਾ ਸੁਸਾਇਟੀ ਅਬੋਹਰ ਰੋਡ ਅਤੇ ਮੁਕਤੀਸਰ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ 2 ਬੇਟੀਆਂ ਦਾ ਵਿਆਹ ਧੂਮ ਧਾਮ ਨਾਲ ਕਰਵਾਇਆ ਗਿਆ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਈ.ਟੀ.ਟੀ. ਯੂਨੀਅਨ ਦਾ ਵਫ਼ਦ ਵਿਧਾਇਕ ਖੁੱਡੀਆਂ ਨੂੰ ਮਿਲਿਆ

ਮਲੋਟ, 25 ਸਤੰਬਰ (ਪਾਟਿਲ)-ਪੁਰਾਣੀ ਪੈਨਸ਼ਨ ਬਹਾਲੀ ਲਈ ਅੱਜ ਈ.ਟੀ.ਟੀ ਟੀਚਰਜ਼ ਯੂਨੀਅਨ ਦਾ ਵਫ਼ਦ ਮਾਲਵਾ ਜ਼ੋਨ ਦੇ ਪ੍ਰਧਾਨ ਰਣਜੀਤ ਸਿੰਘ ਭਲਾਈਆਣਾ ਦੀ ਅਗਵਾਈ ਵਿਚ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਮਿਲਿਆ | ਇਸ ਮੀਟਿੰਗ ਵਿਚ ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦਾ ਜਨਮ ਦਿਵਸ ਮਨਾਇਆ

ਮਲੋਟ, 25 ਸਤੰਬਰ (ਪਾਟਿਲ)-ਅੱਜ ਡੇਰਾ ਬਾਬਾ ਵਿਰਸਾ ਸਿੰਘ ਪਿੰਡ ਸਰਾਂਵਾ ਬੋਦਲਾਂ ਵਿਖੇ ਬਾਬਾ ਸ੍ਰੀ ਚੰਦ ਦਾ 528ਵਾਂ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼ ਵਿਦੇਸ਼ 'ਚੋਂ ਸੰਗਤ ਨੇ ਹਾਜ਼ਰੀ ਲਗਵਾਈ ਅਤੇ ਗੁਰਦਾਸਪੁਰ ਦੀ ਸੰਗਤ ਨੇ ਰੂਹਾਨੀ ਕੀਰਤਨ ਨਾਲ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ (169) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਹਰਮਹਿੰਦਰਪਾਲ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ (169) ਦੀ ਮੀਟਿੰਗ ਇੱਥੇ ਭਾਈ ਮਹਾਂ ਸਿੰਘ ਹਾਲ ਵਿਖੇ ਪ੍ਰਧਾਨ ਸੁਖਦੇਵ ਸਿੰਘ ਮੜਮੱਲੂ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਨੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੂੰ ਦਿੱਤਾ ਮੰਗ ਪੱਤਰ

ਮਲੋਟ, 25 ਸਤੰਬਰ (ਪਾਟਿਲ)-ਬੇਰੁਜ਼ਗਾਰ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਮੁਕਤਸਰ ਇਕਾਈ ਵਲੋਂ ਬੇਰੁਜ਼ਗਾਰ ਲਾਇਬ੍ਰੇਰੀਅਨਾਂ ਦੀਆਂ ਮੰਗਾਂ ਸਬੰਧੀ ਮੁਕਤਸਰ ਜ਼ਿਲ੍ਹੇ ਦੇ ਆਗੂ ਲਵਨਜੋਤ ਸਿੰਘ ਦੀ ਅਗਵਾਈ ਹੇਠ ਹਲਕਾ ਮਲੋਟ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ | ਉਨ੍ਹਾਂ ਬੇਰਜ਼ੁਗਾਰ ਲਾਇਬ੍ਰੇਰੀਅਨਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਲਵਨਜੋਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਲਾਇਬ੍ਰੇਰੀਆਂ ਨੂੰ ਸਰਕਾਰ ਵਲੋਂ ਉਤਸ਼ਾਹਿਤ ਕਰਨਾ ਚਾਹੀਦਾ ਹੈ | ਪਿੰਡਾਂ ਤੇ ਸਕੂਲਾਂ, ਕਾਲਜਾਂ ਵਿਚ ਵੱਧ ਤੋਂ ਵੱਧ ਲਾਇਬ੍ਰੇਰੀਆਂ ਖੋਲ੍ਹੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਲੋਕ ਵੱਧ ਤੋਂ ਵੱਧ ਕਿਤਾਬਾਂ ਨਾਲ ਜੁੜ ਸਕਣ | ਉੱਥੇ ਹੀ ਸਕੂਲਾਂ ਅਤੇ ਕਾਲਜਾਂ ਦੀਆਂ ਲਾਇਬ੍ਰੇਰੀਆਂ ਵਿਚ ਲਾਇਬ੍ਰੇਰੀਅਨ ਨਾ ਹੋਣ ਕਾਰਨ ਲੱਖਾਂ ਰੁਪਇਆਂ ਦੀ ਪੜ੍ਹਨਯੋਗ ਸਮੱਗਰੀ ਜਿੰਦਰਿਆਂ ਅੰਦਰ ਪਈ ਖ਼ਰਾਬ ਹੋ ਰਹੀ ਹੈ ਤੇ ਦੂਜੇ ਪਾਸੇ ਲਾਇਬ੍ਰੇਰੀ ਕਿੱਤੇ ਨਾਲ ਸਬੰਧਿਤ ਹਜ਼ਾਰਾਂ ਨੌਜਵਾਨ ਬੇਰੁਜ਼ਗਾਰ ਹਨ | ਸਰਕਾਰ ਤੋਂ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਬਾਕੀ ਰਾਜਾਂ ਵਾਂਗ ਪੰਜਾਬ ਲਾਇਬ੍ਰੇਰੀ ਐਕਟ ਪਾਸ ਕੀਤਾ ਜਾਵੇ | ਇਸ ਮੌਕੇ ਪਰਮਿੰਦਰ ਸਿੰਘ ਅਤੇ ਪ੍ਰਦੀਪ ਸਿੰਘ ਵੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਹਨੀ ਫ਼ੱਤਣਵਾਲਾ ਦੀ ਅਗਵਾਈ 'ਚ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਪ੍ਰਾਪਰਟੀ ਯੂਨੀਅਨ ਦੇ ਸੂਬਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਾਪਰਟੀ ਦੇ ਕੰਮ ਵਿਚ ਐਨ.ਓ.ਸੀ ਦੇ ਸਬੰਧ ਵਿਚ ਅਤੇ ਟੈਕਸ ਭਰਨ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਪ੍ਰਾਪਰਟੀ ਯੂਨੀਅਨ ਦੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ, ਸ੍ਰੀ ਮੁਕਤਸਰ ਸਾਹਿਬ, ...

ਪੂਰੀ ਖ਼ਬਰ »

ਪਿੰਡ ਲੱਖੇਵਾਲੀ ਤੇ ਭਾਗਸਰ ਦੀਆਂ ਖਸਤਾਹਾਲ ਫ਼ਿਰਨੀਆਂ ਬਣੀਆਂ ਪ੍ਰੇਸ਼ਾਨੀ ਦਾ ਸਬੱਬ

ਮੰਡੀ ਲੱਖੇਵਾਲੀ, 25 ਸਤੰਬਰ (ਮਿਲਖ ਰਾਜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਵੱਡੇ ਕਸਬਨੁਮਾ ਪਿੰਡ ਭਾਗਸਰ ਅਤੇ ਲੱਖੇਵਾਲੀ ਦੀਆਂ ਨਰਕਨੁਮਾ ਬਣ ਚੁੱਕੀਆਂ ਫ਼ਿਰਨੀਆਂ ਪਿੰਡ ਵਾਸੀਆਂ ਦੇ ਨਾਲ-ਨਾਲ ਪੂਰੇ ਇਲਾਕੇ ਵਾਸੀਆਂ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX