ਤਾਜਾ ਖ਼ਬਰਾਂ


ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  58 minutes ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 1 hour ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 2 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 4 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 5 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 5 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 5 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 6 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 6 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 7 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 8 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 8 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 9 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 9 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 9 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 10 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 10 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਕਪੂਰਥਲਾ / ਫਗਵਾੜਾ

ਮੀਂਹ ਨੇ ਸ਼ਹਿਰ ਕੀਤਾ ਜਲ-ਥਲ, ਬੁਰੀ ਤਰ੍ਹਾਂ ਡੁੱਬੇ ਸ਼ਹਿਰ ਦੇ ਅਨੇਕਾਂ ਇਲਾਕੇ

ਗਊਸ਼ਾਲਾ ਰੋਡ ਪਾਣੀ ਨਾਲ ਬੁਰੀ ਤਰ੍ਹਾਂ ਡੁੱਬਿਆ, ਨਿਗਮ ਖ਼ਿਲਾਫ਼ ਡੀ.ਸੀ. ਨੂੰ ਮਿਲਣਗੇ ਦੁਕਾਨਦਾਰ: ਗਾਂਧੀ ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)- ਸਨਿਚਰਵਾਰ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਜਲ ਥਲ ਕਰਕੇ ਰੱਖ ਦਿੱਤਾ ਹੈ ਤੇ ਤੇਜ਼ ...

ਪੂਰੀ ਖ਼ਬਰ »

ਦੂਜੇ ਦਿਨ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ, ਝੋਨੇ ਦੀ ਕਟਾਈ 10 ਦਿਨ ਰੁਕੀ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ, ਹੈਪੀ)-ਬੀਤੇ ਕੱਲ੍ਹ ਤੋਂ ਸ਼ੁਰੂ ਹੋਏ ਮੀਂਹ ਦੇ ਲਗਾਤਾਰ ਰਾਤ ਭਰ ਵੀ ਜਾਰੀ ਰਹਿਣ ਨਾਲ ਹਲਕਾ ਸੁਲਤਾਨਪੁਰ ਲੋਧੀ ਤੇ ਇਸ ਦੇ ਆਸ-ਪਾਸ ਇਲਾਕਿਆਂ ਵਿੱਚ ਝੋਨੇ ਦੇ ਖੇਤ ਨੱਕੋ ਨੱਕ ਭਰ ਗਏ ਹਨ, ਜਿਸ ਨਾਲ ਪੱਕੇ ਹੋਏ ਝੋਨੇ ਦੀ ਕਟਾਈ ...

ਪੂਰੀ ਖ਼ਬਰ »

ਸੁਭਾਨਪੁਰ-ਬੇਗੋਵਾਲ ਸੜਕ ਤੋਂ ਲੰਘਦੇ ਓਵਰਲੋਡ ਟਰੱਕ ਟਰਾਲ਼ੇ ਬਣ ਰਹੇ ਹਾਦਸਿਆਂ ਦਾ ਕਾਰਨ

ਨਡਾਲਾ, 25 ਸਤੰਬਰ (ਮਨਜਿੰਦਰ ਸਿੰਘ ਮਾਨ)-ਬੇਗੋਵਾਲ-ਨਡਾਲਾ-ਸੁਭਾਨਪੁਰ ਸੜਕ ਤੋਂ ਲੰਘਦੇ ਭਾਰੀ ਟਰੱਕ ਟਰਾਲੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਇਨ੍ਹਾਂ ਭਾਰੀ ਟਰੱਕ ਟਰਾਲਿਆਂ ਕਾਰਨ ਨਡਾਲਾ ਸੁਭਾਨਪੁਰ ਸੜਕ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ | ਇਹ ਟਰੱਕ ਟਰਾਲੇ ਮੇਨ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਢੱਡੇ ਵਿਖੇ ਕਰਵਾਈਆਂ ਤਿੰਨ ਰੋਜ਼ਾ ਕਲੱਸਟਰ ਪੱਧਰੀ ਖੇਡਾਂ

ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ)-ਸਿੱਖਿਆ ਵਿਭਾਗ ਜ਼ਿਲ੍ਹਾ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀ.ਪੀ.ਈ.ਓ. ਸੰਜੀਵ ਕੁਮਾਰ ਤੇ ਸੀ.ਐਚ.ਟੀ. ਰੋਹਿਣੀ ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰ ਦੀ ਯੋਗ ਅਗਵਾਈ ਹੇਠ ਕਲੱਸਟਰ ਸੰਗਤਪੁਰ ਬਲਾਕ ਫਗਵਾੜਾ-1 ਦੀਆਂ ...

ਪੂਰੀ ਖ਼ਬਰ »

ਡੇਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ

ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਏਕਤਾ ਗਰੁੱਪ ਨਾਲ ਸਬੰਧਿਤ ਐਸ.ਸੀ. ਸਰਪੰਚਾਂ ਵਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ

ਤਲਵੰਡੀ ਚੌਧਰੀਆਂ, 25 ਸਤੰਬਰ (ਪਰਸਨ ਲਾਲ ਭੋਲਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੇਵਾ ਸਿੰਘ ਸਰਪੰਚ ਏਕਤਾ ਗਰੁੱਪ (ਐਸ.ਸੀ.) ਦੇ ਸਰਪੰਚਾਂ ਦੀ ਵਿਸ਼ੇਸ਼ ਮੀਟਿੰਗ ਪਿੰਡ ਪੱਮਣ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਸਮੂਹ ਐਸ.ਸੀ. ...

ਪੂਰੀ ਖ਼ਬਰ »

ਪੰਡਤ ਦੀਨ ਦਿਆਲ ਉਪਾਧਿਆਏ ਦੇ ਜੀਵਨ ਤੋਂ ਅਗਵਾਈ ਲੈ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਲੋੜ-ਐਰੀ, ਖੋਜੇਵਾਲ

ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਜਨਸੰਘ ਦੇ ਸੰਸਥਾਪਕ ਪੰਡਤ ਦੀਨ ਦਿਆਲ ਉਪਾਧਿਆਏ ਦੀ 106ਵੀਂ ਜਯੰਤੀ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਪਿੰਡ ਇੱਬਣ ਦੇ ਗੁਰਦੁਆਰਾ ਵਾਲਮੀਕ ਧਰਮ ਸਭਾ ਵਿਖੇ ਸਮਾਗਮ ਕਰਵਾਇਆ, ਜਿਸ ਵਿਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਮੌਤ

ਕਪੂਰਥਲਾ, 25 ਸਤੰਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਫੱਤੂਢੀਂਗਾ 'ਚ ਪੈਂਦੇ ਪਿੰਡ ਕੋਲੀਆਂਵਾਲ ਦੇ ਇਕ 24 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾਕਟਰ ਨਵਜੀਤ ਸਿੰਘ ਨੇ ...

ਪੂਰੀ ਖ਼ਬਰ »

ਜਲ ਸਬੰਧੀ ਦੋ ਦਿਨਾਂ ਕੌਮੀ ਸੈਮੀਨਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 27 ਨੂੰ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ, ਹੈਪੀ)-ਸਵੱਛ ਜਲ ਤੇ ਜਲ ਤੱਤਾਂ ਦੇ ਅਧਿਆਤਮਕ ਧਾਰਮਿਕ ਪਹਿਲੂਆਂ ਸਬੰਧੀ ਧਾਰਮਿਕ ਪੱਖ ਤੋਂ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਲੜੀਵਾਰ ਸੈਮੀਨਾਰਾਂ ਦੇ ਤਹਿਤ 27-28 ਸਤੰਬਰ ਨੂੰ ਦੋ ਦਿਨਾਂ ਕੌਮੀ ਸੈਮੀਨਾਰ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਡੱਲਾ ਨੇ ਭਾਈ ਲਾਲੂ ਜੀ ਦੇ ਜੋੜ ਮੇਲੇ ਮੌਕੇ ਚਾਹ ਪਕੌੜਿਆਂ ਦਾ ਲੰਗਰ ਲਗਾਇਆ

ਡਡਵਿੰਡੀ, 25 ਸਤੰਬਰ (ਦਿਲਬਾਗ ਸਿੰਘ ਝੰਡ)-ਮੰਜੀਦਾਰ ਸਿੱਖ ਭਾਈ ਲਾਲੂ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਆੜ੍ਹਤੀ ਐਸੋਸੀਏਸ਼ਨ ਡੱਲਾ ਵੱਲੋਂ ਸ਼ੈਲਰ ਮਾਲਕਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਤੇ 25 ਸਤੰਬਰ ਨੂੰ ਦੋ ਰੋਜ਼ਾ ਲੰਗਰ ਲਗਾਇਆ ਗਿਆ | ਇਸ ਸਬੰਧੀ ਆੜ੍ਹਤੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਮਾਰੀ ਠੱਗੀ, ਕੇਸ ਦਰਜ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)- ਇੱਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐਸ.ਪੀ. ਮੁਖ਼ਤਿਆਰ ਰਾਏ ਨੇ ਦੱਸਿਆ ਕਿ ਏ.ਐਸ.ਆਈ. ਅਸ਼ੋਕ ਕੁਮਾਰ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਛੱਜ ਕਾਲੋਨੀ ਲਾਗਿਓਾ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 240 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਵਿਕਾਸ ਕੁਮਾਰ ਪੁੱਤਰ ਤਰਕੇਸ਼ਵਰ ਸਿੰਘ ਵਾਸੀ ਮੁਹੱਲਾ ਉਂਕਾਰ ਨਗਰ ਵਜੋਂ ਹੋਈ ਹੈ |

ਖ਼ਬਰ ਸ਼ੇਅਰ ਕਰੋ

 

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਸਬੰਧੀ ਕੇਸ ਦਰਜ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)- ਇੱਕ ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ.ਆਈ. ਆਸ਼ਾ ਰਾਣੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਮਨਜੀਤ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ਰਵੀਦਾਸ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਇਕ ਵਿਆਹੁਤਾ ਲੜਕੀ ਨੂੰ ਕਥਿਤ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਧਰਵਿੰਦਰ ਸਿੰਘ ਤੇ ਕਮਲਜੀਤ ਕੌਰ ਵਾਸੀ ਟਾਹਲੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਕਰਵਾਏ ਕੌਮੀ ਪੋਸ਼ਣ ਮਹੀਨੇ ਸੰਬੰਧੀ ਪੋਸਟਰ ਬਣਾਉਣ ਦੇ ਮੁਕਾਬਲੇ

ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵਲੋਂ ਕੌਮੀ ਪੋਸ਼ਣ ਮਾਹ ਨੂੰ ਸਮਰਪਿਤ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ, ਜਿਸ ਵਿਚ ਕਾਲਜ ਦੇ 30 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਵਿਖੇ ਮੱਸਿਆ ਦੇ ਦਿਹਾੜੇ ਮੌਕੇ ਕਰਵਾਏ ਸਮਾਗਮ

ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਮੱਸਿਆ ਦੇ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ 'ਚ ਚਾਰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਜਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਕੀਰਤਨ ਦੁਆਰਾ ...

ਪੂਰੀ ਖ਼ਬਰ »

ਸਿਲੰਡਰ ਚੋਰੀ ਕਰਨ ਦੇ ਦੋਸ਼ ਹੇਠ ਇਕ ਖ਼ਿਲਾਫ਼ ਮਾਮਲਾ ਦਰਜ

ਨਡਾਲਾ, 25 ਸਤੰਬਰ (ਮਾਨ)-ਨਡਾਲਾ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਸਿਲੰਡਰ ਚੋਰੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਏ.ਐੱਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਘੁੰਮਣਾ ਵਾਲੀ ਗਲੀ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਵਿਚ ਵਿਦਿਆਰਥੀਆਂ ਦੇ ਕਰਵਾਏ ਦੋ ਰੋਜ਼ਾ ਪ੍ਰਤਿਭਾ ਖੋਜ ਮੁਕਾਬਲੇ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ ਵਿਦਿਆਰਥੀਆਂ ਦਾ ਦੋ ਰੋਜ਼ਾ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਹਿੰਦੂ ਕੰਨਿਆ ਕਾਲਜੀਏਟ ਸਕੂਲ ਤੇ ਹਿੰਦੂ ਕੰਨਿਆ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਵਿਖੇ ਮੱਸਿਆ ਦੇ ਦਿਹਾੜੇ ਮੌਕੇ ਕਰਵਾਏ ਸਮਾਗਮ

ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਮੱਸਿਆ ਦੇ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ 'ਚ ਚਾਰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਜਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਕੀਰਤਨ ਦੁਆਰਾ ...

ਪੂਰੀ ਖ਼ਬਰ »

ਮੇਲੇ ਦੌਰਾਨ ਨੌਜਵਾਨ ਸਭਾ ਮਨਿਆਲਾ ਕੋਠੇ ਨੇ ਜਲੇਬੀਆਂ ਦਾ ਲੰਗਰ ਲਗਾਇਆ

ਡਡਵਿੰਡੀ, 25 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਨੌਜਵਾਨ ਸਭਾ ...

ਪੂਰੀ ਖ਼ਬਰ »

ਫਗਵਾੜਾ ਸ਼ਹਿਰ ਦੇ ਅਮਨਪਾਲ ਸਿੰਘ ਪੀ.ਸੀ.ਐਸ. ਬਣੇ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮਾਲ ਅਫ਼ਸਰਾਂ ਨੂੰ ਤਰੱਕੀਆਂ ਦੇ ਕੇ ਪੀ.ਸੀ.ਐਸ. ਅਧਿਕਾਰੀ ਬਣਾਇਆ ਗਿਆ ਹੈ ਜਿਸ 'ਚ ਇਹ ਮਾਣ ਇੱਥੋਂ ਦੇ ਵਾਸੀ ਅਮਨਪਾਲ ਸਿੰਘ ਵੀ ਪ੍ਰਾਪਤ ਹੋਇਆ ਹੈ | ਉਹ ਇੱਥੋਂ ਦੇ ਅਰਬਨ ਅਸਟੇਟ ਦੇ ਵਾਸੀ ਹਨ ਤੇ ...

ਪੂਰੀ ਖ਼ਬਰ »

ਕਿਸਾਨ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)- ਮੁਹੱਲਾ ਤਾਰੂ ਕਾ ਵਾੜਾ ਵਿਖੇ ਗੋਭੀ ਦੇ ਖੇਤ 'ਚ ਜਬਰੀ ਮੀਂਹ ਦਾ ਪਾਣੀ ਪਾਉਣ ਦੇ ਮਾਮਲੇ 'ਚ ਦੋ ਵਿਅਕਤੀਆਂ ਨੇ ਇੱਕ ਕਿਸਾਨ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

ਐੱਸ.ਸੀ. ਐੱਸ. ਟੀ. ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਵਲੋਂ ਆਪਣੀਆਂ ਮੰਗਾਂ ਸਬੰਧੀ ਆਰ.ਸੀ.ਐਫ. ਵਿਖੇ ਰੋਸ ਧਰਨਾ

ਹੁਸੈਨਪੁਰ, 25 ਸਤੰਬਰ (ਸੋਢੀ)-ਆਲ ਇੰਡੀਆ ਐਸ.ਸੀ/ਐਸ.ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਵਲੋਂ ਪੂਨਾ ਪੈਕਟ ਦੀ ਪੂਰਵ ਸੰਧਿਆ 'ਤੇ, ਡਾ. ਭੀਮ ਰਾਓ ਅੰਬੇਡਕਰ ਚੌਂਕ ਵਿਖੇ ਵਿਸ਼ਾਲ ਧਰਨਾ ਪ੍ਰਦਰਸ਼ਨ ਅਤੇ ਗੇਟ ਮੀਟਿੰਗ ਕੀਤੀ, ਜਿਸ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਸ਼ਿਕਾਇਤ ਨਿਵਾਰਨ ਕਮਿਸ਼ਨ ਕੋਲ ਹੁਣ 50 ਲੱਖ ਰੁਪਏ ਤੱਕ ਦਾ ਦਾਅਵਾ ਵੀ ਕੀਤਾ ਜਾ ਸਕਦਾ ਹੈ-ਲਲਿਤ ਪਾਠਕ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਖਪਤਕਾਰ ਕਮਿਸ਼ਨ ਦੀਆਂ ਸ਼ਕਤੀਆਂ ਵਿਚ ਵਾਧਾ ਹੋਣ ਨਾਲ ਹੁਣ ਜ਼ਿਲ੍ਹੇ ਵਿਚ 50 ਲੱਖ ਰੁਪਏ ਤੱਕ ਦਾ ਦਾਅਵਾ ਵੀ ਜ਼ਿਲ੍ਹਾ ਖਪਤਕਾਰ ਸ਼ਿਕਾਇਤ ਨਿਵਾਰਨ ਕਮਿਸ਼ਨ ਕੋਲ ਕੀਤਾ ਜਾ ਸਕਦਾ ਹੈ | ਇਹ ਜਾਣਕਾਰੀ ਲਲਿਤ ਪਾਠਕ ਪ੍ਰਧਾਨ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੀ ਬੇਗੋਵਾਲ ਦੀ ਨਵੀਂ ਬਣੀ ਅਨਾਜ ਮੰਡੀ

ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ 'ਚ ਅਕਾਲੀ ਸਰਕਾਰ ਵਲੋਂ 14-15 ਏਕੜ 'ਚ ਬਣਾਈ ਗਈ ਪੱਕੀ ਅਨਾਜ ਮੰਡੀ ਵਿਚ ਫ਼ਸਲ ਵੇਚਣ ਆਉਂਦੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਕੱਤਰ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਫਗਵਾੜਾ ਸ਼ਹਿਰ ਦੇ ਅਮਨਪਾਲ ਸਿੰਘ ਪੀ.ਸੀ.ਐਸ. ਬਣੇ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮਾਲ ਅਫ਼ਸਰਾਂ ਨੂੰ ਤਰੱਕੀਆਂ ਦੇ ਕੇ ਪੀ.ਸੀ.ਐਸ. ਅਧਿਕਾਰੀ ਬਣਾਇਆ ਗਿਆ ਹੈ ਜਿਸ 'ਚ ਇਹ ਮਾਣ ਇੱਥੋਂ ਦੇ ਵਾਸੀ ਅਮਨਪਾਲ ਸਿੰਘ ਵੀ ਪ੍ਰਾਪਤ ਹੋਇਆ ਹੈ | ਉਹ ਇੱਥੋਂ ਦੇ ਅਰਬਨ ਅਸਟੇਟ ਦੇ ਵਾਸੀ ਹਨ ਤੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ 'ਜ਼ੋਨਲ ਬੈਡਮਿੰਟਨ' ਚੈਂਪੀਅਨਸ਼ਿਪ ਕਰਵਾਈ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ 'ਜ਼ੋਨਲ ਬੈਡਮਿੰਟਨ' ਚੈਂਪੀਅਨਸ਼ਿਪ ਕਰਵਾਈ ਗਈ ਜਿਸ 'ਚ ਵੱਖ ਵੱਖ 8 ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ | ਇਸ ਮੌਕੇ ਕਰਵਾਏ ਮੁਕਾਬਲਿਆਂ 'ਚ ਅੰਡਰ-14 (ਲੜਕੀਆਂ) ਨੇ ਕੈਂਬਰਿਜ ਸਕੂਲ ਫਗਵਾੜਾ ...

ਪੂਰੀ ਖ਼ਬਰ »

ਭਾਜਪਾ ਮੰਡਲ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਭਾਜਪਾ ਮੰਡਲ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਤੇ ਫਗਵਾੜਾ ਭਾਜਪਾ ਮੰਡਲ ਪ੍ਰਧਾਨ ਪਰਮਜੀਤ ਸਿੰਘ ਪੰਮਾ ਚਾਚੋਕੀ ਦੀ ਅਗਵਾਈ ਹੇਠ ਹਰਗੋਬਿੰਦ ਨਗਰ ਵਿਖੇ ਸਥਿਤ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਅਕਬਰਪੁਰ 'ਚ ਜਾਗਰੂਕਤਾ ਕੈਂਪ

ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਉਸੇ ਤਹਿਤ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਬਲਵੀਰ ਚੰਦ ਦੇ ਦਿਸ਼ਾ ...

ਪੂਰੀ ਖ਼ਬਰ »

ਪਿੰਡ ਬੀੜ ਪੁਆਦ ਵਿਖੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਬਾਰੇ ਦਿੱਤੀ ਜਾਣਕਾਰੀ

ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ)-ਜ਼ਿਲ੍ਹਾ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਦੇ ਸਕੱਤਰ ਤੇ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਅਮਨਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਪਿੰਡ ਬੀੜ ਪੁਆਦ ਵਿਖੇ ਵੱਖ-ਵੱਖ ਵਿਸ਼ਿਆਂ ਬਾਰੇ ਮੁਫ਼ਤ ਕਾਨੂੰਨੀ ਸਹਾਇਤਾ ...

ਪੂਰੀ ਖ਼ਬਰ »

ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਭੁਲੱਥ, 25 ਸਤੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ) - ਗੁਰਦੁਆਰਾ ਸੁਖ ਸਾਗਰ ਸਾਹਿਬ (ਬੇਰੀਆਂ ਵਾਲਾ) ਭੁਲੱਥ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਧਰਮ ਪ੍ਰਚਾਰ ਕਮੇਟੀ ਦੇ ਉਦਮ ਸਦਕਾ ਸਾਕਾ ਗੁਰਦੁਆਰਾ ਪੰਜਾ ਸਾਹਿਬ ਦੀ ਸ਼ਤਾਬਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਪ੍ਰਤੀਯੋਗਤਾ 'ਚ ਭਾਗ ਲੈ ਕੇ ਪਿ੍ਤਪਾਲ ਸਿੰਘ ਨੇ ਜਿੱਤਿਆ ਸੋਨੇ ਦਾ ਤਮਗ਼ਾ

ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਨਡਾਲੀ ਰੋਡ 'ਤੇ ਸਥਿਤ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ 'ਪੰਜਾਬ ਖੇਡ ਵਿਭਾਗ' ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਪ੍ਰਤੀਯੋਗਤਾ 2022 ਵਿਚ ਭਾਗ ਲੈਂਦੇ ਹੋਏ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫਰੰਟ ਇਕਾਈ ਫਗਵਾੜਾ ਦੀ ਚੋਣ

ਫਗਵਾੜਾ, 25 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਡੀ.ਟੀ.ਐਫ. ਇਕਾਈ ਫਗਵਾੜਾ ਦੀ ਚੋਣ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾਂ ਪਿਛਲੀ ਕਮੇਟੀ ਨੂੰ ਭੰਗ ਕੀਤਾ ਗਿਆ | ਸਾਰੇ ਹਾਜ਼ਰ ਮੈਂਬਰਾਂ ਵਲੋਂ ਅਗਲੇ 3 ਸਾਲਾਂ ਲਈ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਘਰੇਲੂ ਝਗੜੇ ਕਾਰਨ ਔਰਤ ਦੀ ਪਤੀ ਤੇ ਪਰਿਵਾਰਕ ਮੈਂਬਰਾਂ ਵਲੋਂ ਕੁੱਟਮਾਰ

ਕਪੂਰਥਲਾ, 25 ਸਤੰਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਸਿਟੀ ਵਿਚ ਪੈਂਦੇ ਮੁਹੱਲਾ ਲਾਹੌਰੀ ਗੇਟ ਵਿਚ ਕਿਰਾਏ 'ਤੇ ਰਹਿੰਦੀ ਇਕ ਔਰਤ ਨੂੰ ਉਸਦੇ ਪਤੀ ਤੇ ਪਰਿਵਾਰਕ ਮੈਂਬਰਾਂ ਨੇ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਰਜਨੀ ਪਤਨੀ ਸੁਲਤਾਨ ...

ਪੂਰੀ ਖ਼ਬਰ »

ਸੰਮਨ ਲੈ ਕੇ ਗਏ ਪੁਲਿਸ ਮੁਲਾਜ਼ਮ 'ਤੇ ਅਣਪਛਾਤਿਆਂ ਵਲੋਂ ਹਮਲਾ, ਗੰਭੀਰ ਜ਼ਖ਼ਮੀ

ਕਪੂਰਥਲਾ, 25 ਸਤੰਬਰ (ਅਮਨਜੋਤ ਸਿੰਘ ਵਾਲੀਆ)-ਮਾਣਯੋਗ ਅਦਾਲਤ ਵਲੋਂ ਭੇਜੇ ਗਏ ਸੰਮਨ ਨੂੰ ਜਦੋਂ ਕੋਤਵਾਲੀ ਪੁਲਿਸ ਦਾ ਇਕ ਮੁਲਾਜ਼ਮ ਪਿੰਡ ਲੱਖਣ ਖੋਲੇ ਲੈ ਕੇ ਪੁੱਜਾ ਤਾਂ ਉਸ ਨੇ ਸੰਮਨ ਵਾਲੇ ਵਿਅਕਤੀ ਦਾ ਘਰ ਕੁਝ ਲੋਕਾਂ ਤੋਂ ਪੁੱਛਿਆ ਤਾਂ ਉੱਥੇ ਖੜ੍ਹੇ ਲੋਕਾਂ ਨੇ ਉਸ ...

ਪੂਰੀ ਖ਼ਬਰ »

ਦਾਣਾ ਮੰਡੀ ਡੱਲਾ 'ਚ ਖੜ੍ਹੇ ਪਾਣੀ ਕਾਰਨ ਮੇਲੇ ਆਈ ਸੰਗਤ ਹੋਈ ਪ੍ਰੇਸ਼ਾਨ

ਡਡਵਿੰਡੀ, 25 ਸਤੰਬਰ (ਦਿਲਬਾਗ ਸਿੰਘ ਝੰਡ)-ਬ੍ਰਹਮ-ਗਿਆਨੀ ਭਾਈ ਲਾਲੂ ਜੀ ਦੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਮਨਾਇਆ ਗਿਆ | ਮੇਲੇ ਮੌਕੇ ਵੱਡੀ ਗਿਣਤੀ 'ਚ ਦਰਸ਼ਨ ਕਰਨ ਆਈ ਸੰਗਤ ਨੂੰ ਦਾਣਾ ਮੰਡੀ ਡੱਲਾ ਵਿੱਚ ਮੀਂਹ ਦਾ ਪਾਣੀ ਖੜ੍ਹਾ ਹੋ ਜਾਣ ਕਾਰਨ ਭਾਰੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ ਤਹਿਤ ਦੋ 'ਤੇ ਮਾਮਲਾ ਦਰਜ, ਇਕ ਵਿਅਕਤੀ ਟਿੱਪਰ ਸਮੇਤ ਕਾਬੂ

ਢਿਲਵਾਂ, 25 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਜੇ.ਈ. ਕਮ ਇੰਸਪੈਕਟਰ ਬਿਕਰਮਜੀਤ ਸਿੰਘ ਕਪੂਰਥਲਾ ਵਲੋਂ ਥਾਣਾ ਢਿਲਵਾਂ ਵਿੱਚ ਦਰਜ ਕਰਵਾਏ ਮਾਮਲੇ ਤਹਿਤ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਤੇ ਕੇਸ ਦਰਜ ਕੀਤਾ ਹੈ | ਥਾਣਾ ਮੁਖੀ ਹਰਪਾਲ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਸੰਬੰਧੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਤਲਵੰਡੀ ਚੌਧਰੀਆਂ, 25 ਸਤੰਬਰ (ਪਰਸਨ ਲਾਲ ਭੋਲਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਦੇ ਮੈਂਬਰਾਂ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ 28 ਸਤੰਬਰ ...

ਪੂਰੀ ਖ਼ਬਰ »

ਡੱਲਾ ਵਿਖੇ ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਡਡਵਿੰਡੀ, 25 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਮਰਦਾਸ ਜੀ ਵਲੋਂ ਗੁਰਬਾਣੀ ਦੇ ਪ੍ਰਚਾਰ ਤੇ ਪਸਾਰ ਲਈ ਥਾਪੇ ਗਏ ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਸਾਲਾਨਾ ਜੋੜ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਦੋ ਰੋਜ਼ਾ ਖੇਡਾਂ 'ਚ ਰੱਸਾਕਸ਼ੀ ਦੇ ਮੁਕਾਬਲੇ 'ਚ ਸਮਾਰਟ ਸਕੂਲ ਸ਼ੇਖੂਪੁਰ ਪਹਿਲੇ ਸਥਾਨ 'ਤੇ ਰਿਹਾ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸ਼ੇਖੂਪੁਰ ਵਿਚ ਕਲੱਸਟਰ ਪੱਧਰ ਦੀਆਂ ਦੋ ਰੋਜ਼ਾ ਖੇਡਾਂ ਵਿਚ ਰੱਸਾ ਕੱਸੀ ਦੇ ਮੁਕਾਬਲੇ ਵਿਚ ਸ਼ੇਖੂਪੁਰ ਨੇ ਪਹਿਲਾ, ਸੈਦੋਵਾਲ ਨੇ ਦੂਜਾ ਤੇ ਭਗਤਪੁਰ ਨੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX