ਜਗਰਾਉਂ, 28 ਸਤੰਬਰ (ਜੋਗਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਅੱਜ ਇੱਥੇ ਕਮੇਟੀ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਭਗਤ ਸਿੰਘ ਵਲੋਂ ਕੀਤੀ ਕੁਰਬਾਨੀ ਹਮੇਸ਼ਾਂ ਯਾਦ ਰਹੇਗੀ ਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਸੇਧ ਲੈ ਕੇ ਆਪਣੇ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੀਆਂ ਰਹਿਣਗੀਆਂ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਪੂਰੇ ਦੇਸ਼ ਦੇ ਨੌਜਵਾਨਾਂ ਦੇ ਅਸਲ ਹੀਰੋ ਹਨ ਤੇ ਉਨ੍ਹਾਂ ਨੂੰ ਦੇਸ਼ ਤੋਂ ਇਲਾਵਾ ਵਿਦੇਸ਼ਾਂ 'ਚ ਵੀ ਇਕ ਮਹਾਨ ਯੋਧੇ ਵਜੋਂ ਯਾਦ ਕੀਤਾ ਜਾਂਦਾ ਹੈ | ਬੀਬੀ ਮਾਣੂੰਕੇ ਨੇ ਕਿਹਾ ਕਿ ਮੌਜੂਦਾ 'ਆਪ' ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸੰਸਾਰ ਸਿਰਜਣ ਦਾ ਪ੍ਰਣ ਲਿਆ ਗਿਆ ਹੈ ਤੇ ਇਹ ਸਰਕਾਰ ਲੋਕ ਪੱਖੀ ਤੇ ਰਾਜ ਪੱਖੀ ਫ਼ੈਸਲੇ ਲੈ ਕੇ ਸ਼ਹੀਦਾਂ ਨੂੰ ਸ਼ਰਧਾ ਅਰਪਿਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ 'ਚ ਸ਼ਹੀਦ ਭਗਤ ਸਿੰਘ ਦੀ ਲੱਗੀ ਤਸਵੀਰ, ਹਰ ਅਧਿਕਾਰੀ ਨੂੰ ਲੋਕ ਪੱਖੀ ਭਾਵਨਾ ਬਣਾਉਣ ਲਈ ਪ੍ਰੇਰਦੀ ਹੈ | ਇਸ ਮੌਕੇ ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ | ਇਸ ਮੌਕੇ ਬੀਬੀ ਮਾਣੂੰਕੇ ਵਲੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸ਼ਹੀਦ ਭਗਤ ਸਿੰਘ ਦੇ ਮਾਰਗ 'ਤੇ ਚੱਲਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁਕਵਾਈ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਸਿੰਘ ਰਾਣਾ, ਤਹਿਸੀਲਦਾਰ ਮਨਮੋਹਨ ਕੌਸ਼ਿਕ, ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ, ਐਡਵੋਕੇਟ ਕਰਮ ਸਿੰਘ ਸੰਧੂ, ਛਿੰਦਰਪਾਲ ਸਿੰਘ ਮੀਨੀਆ, ਲਖਵਿੰਦਰ ਸਿੰਘ ਲੱਖਾ, ਸੁਖਦੇਵ ਸਿੰਘ ਰੀਡਰ, ਕਾਨੂੰਗੋ ਗੁਰਦੇਵ ਸਿੰਘ, ਪਟਵਾਰੀ ਰਮਨੀਤ ਕੌਰ, ਡਾ. ਅਮਨਦੀਪ ਕੌਰ ਆਦਿ ਹਾਜ਼ਰ ਸਨ |
'ਆਪ' ਦੇ ਦਫ਼ਤਰ 'ਚ ਸਮਾਗਮ
ਜਗਰਾਉਂ, (ਜੋਗਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਜਗਰਾਉਂ 'ਚ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਵੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀਨੀਅਰ ਆਗੂ ਪ੍ਰੋ. ਸੁਖਵਿੰਦਰ ਸਿੰਘ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਤਸਵੀਰ ਅੱਗੇ ਫੁੱਲ ਮਲਾਵਾਂ ਭੇਟ ਕਰਦਿਆਂ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ | ਪ੍ਰੋ: ਸੁਖਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਸੁਪਨਾ ਸਮਾਜਿਕ ਬਰਾਬਰਤਾ ਤੇ ਹਰ ਦੇਸ਼ ਵਾਸੀ ਦੀ ਸਰਕਾਰੇ-ਦਰਬਾਰੇ ਹੁੰਦੀ ਲੁੱਟ ਬੰਦ ਕਰਵਾਉਣਾ ਸੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਸੁਪਨਿਆਂ 'ਤੇ ਚੱਲ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਫ਼ੈਸਲਾ ਲਿਆ | ਇਸ ਮੌਕੇ ਲੋਕ ਆਗੂ ਪ੍ਰੀਤਮ ਸਿੰਘ ਅਖਾੜਾ, ਕੁਲਵਿੰਦਰ ਸਿੰਘ ਕਾਲਾ, ਐਡਵੋਕੇਟ ਕਰਮ ਸਿੰਘ, ਕੌਂਸਲਰ ਜਗਜੀਤ ਸਿੰਘ ਵੀ ਹਾਜ਼ਰ ਸਨ |
ਪ੍ਰਾਇਮਰੀ ਸਕੂਲ ਰਾਮਗੜ੍ਹ ਭੁੱਲਰ 'ਚ
ਜਗਰਾਉਂ, (ਜੋਗਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਸਕੂਲਾਂ 'ਚ ਕਰਵਾਏ ਗਏ ਸਮਾਗਮਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਭੁੱਲਰ ਵਿਖੇ ਵੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਕੂਲੀ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਣ ਦੇ ਨਾਲ-ਨਾਲ ਸ਼ਹੀਦ ਦੇ ਜੀਵਨ 'ਤੇ ਬਣੀ ਫ਼ਿਲਮ ਵੀ ਦਿਖਾਈ ਗਈ | ਇਸ ਮੌਕੇ ਮੁੱਖ ਅਧਿਆਪਕਾ ਵੀਰਪਾਲ ਕੌਰ, ਅਧਿਆਪਕਾ ਮਨਜੀਤ ਕੌਰ, ਅਧਿਆਪਕਾ ਕਾਮਨੀ ਕੌਸਲ ਨੇ ਵੀ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈ ਕੇ ਦੇਸ਼ ਲਈ ਪਿਆਰ ਤੇ ਭਾਵਨਾ ਬਣਾਉਣ ਦਾ ਸੁਨੇਹਾ ਦਿੱਤਾ ਤੇ ਸ਼ਹੀਦ ਦੇ ਸੁਪਨਿਆਂ 'ਤੇ ਚੱਲਣ ਦੀ ਸਹੁੰ ਵੀ ਚੁਕਵਾਈ |
ਸ਼ਹੀਦ ਭਗਤ ਸਿੰਘ ਕਲੱਬ ਵਲੋਂ
ਜਗਰਾਉਂ, (ਗੁਰਦੀਪ ਸਿੰਘ ਮਲਕ)-ਸ਼ਹੀਦ ਭਗਤ ਸਿੰਘ ਦਾ 115 ਵਾਂ ਜਨਮ ਦਿਨ ਅੱਜ ਜਗਰਾਉਂ 'ਚ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਮਨਾਇਆ ਗਿਆ | ਪ੍ਰਧਾਨ ਕੌਂਸਲਰ ਰਵਿੰਦਰਪਾਲ ਰਾਜੂ ਦੀ ਅਗਵਾਈ 'ਚ ਕਲੱਬ ਦੇ ਮੈਂਬਰਾਂ ਵਲੋਂ ਰਾਣੀ ਝਾਂਸੀ ਚੌਕ 'ਚ ਇਕ ਸਮਾਗਮ ਕਰਵਾਇਆ ਗਿਆ, ਜਿਥੇ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਵਲੋਂ ਭਾਰਤ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਲੰਗਰ ਲਗਾਇਆ ਗਿਆ | ਇਸ ਸਮਾਗਮ 'ਚ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ, ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ, ਡਾ: ਨਰਿੰਦਰ ਸਿੰਘ ਬੀ.ਕੇ. ਗੈਸ ਵਾਲੇ, ਪਿ੍ੰਸੀਪਲ ਸੁਖਨੰਦਨ ਗੁਪਤਾ, ਡਾ: ਅਸ਼ਵਨੀ ਕੁਮਾਰ, ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਸਾਬਕਾ ਪ੍ਰਧਾਨ ਗੋਪਾਲ ਸ਼ਰਮਾ, ਕੌਂਸਲਰ ਅਮਨ ਕਪੂਰ ਬੌਬੀ, ਕੌਂਸਲਰ ਗੁਰਪ੍ਰੀਤ ਕੌਰ ਤੱਤਲਾ, ਕੌਂਸਲਰ ਸੰਜੂ ਕੱਕੜ, ਗਾਇਕ ਮਾਸਟਰ ਹਰਦੀਪ ਜੱਸੀ, ਵਿੱਕੀ ਟੰਡਨ, ਜਿੰਦਰ ਧਾਲੀਵਾਲ, ਕੇਵਲ ਕਿਸ਼ਨ, ਆਤਮਜੀਤ, ਸਰਪੰਚ ਗੋਰਾ ਸਿੰਘ ਕੋਠੇ ਖੰਜੂਰਾ ਆਦਿ ਵਲੋਂ ਸ਼ਮੂਲੀਅਤ ਕੀਤੀ, ਜਿੰਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਡੀ.ਏ.ਵੀ. ਕਾਲਜ ਵਿਖੇ
ਜਗਰਾਉਂ, (ਜੋਗਿੰਦਰ ਸਿੰਘ)-ਡੀ.ਏ.ਵੀ. ਕਾਲਜ ਵਿਖੇ ਜਗਰਾਉਂ ਵਿਖੇ ਪਿ੍ੰਸੀਪਲ ਡਾ: ਅਨੁਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਹਵਨ ਯੱਗ ਨਾਲ ਸਮਾਗਮ ਦੀ ਸ਼ੁਰੂਆਤ ਹੋਈ | ਇਸ ਮੌਕੇ ਸਮੂਹ ਸਟਾਫ਼, ਐੱਨ.ਸੀ.ਸੀ ਯੂਨਿਟ, ਐੱਨ.ਐੱਸ.ਐੱਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਕਲੱਬ ਦੇ ਇੰਚਾਰਜ ਡਾ: ਕੁਨਾਲ ਮਹਿਤਾ ਅਤੇ ਇੰਚਾਰਜ ਐਨ.ਸੀ.ਸੀ ਡਾ: ਹਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਨੂੰ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਭੱਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਦਿਨ ਨਸ਼ਾ ਮੁਕਤੀ ਦਿਨ ਵਜੋਂ ਸਮਰਪਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਅਨੁਜ ਕੁਮਾਰ ਸ਼ਰਮਾ, ਡਾ: ਕੁਨਾਲ ਮਹਿਤਾ ਦੀ ਮੌਜੂਦਗੀ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਪ੍ਰਣ ਲਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਦਾ ਹਰ ਸੰਭਵ ਯਤਨ ਕਰਨਗੇ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਮਦਦ ਕਰਨਗੇ |
ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ
ਜਗਰਾਉਂ, (ਜੋਗਿੰਦਰ ਸਿੰਘ)-ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਕਈ ਰੌਚਕ ਤੱਥਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਸਟਾਫ਼ ਮੈਂਬਰ ਅਤੇ ਬੱਚਿਆਂ ਦੁਆਰਾ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ਪਿ੍ੰਸੀਪਲ ਸ੍ਰੀਮਤੀ ਰਾਜਪਾਲ ਨੇ ਉਨ੍ਹਾਂ ਦੀ ਅਮਰ ਸ਼ਬਦਾਵਲੀ ਨੂੰ ਯਾਦ ਕਰਦਿਆਂ ਦੱਸਿਆ ਕਿ ਭਗਤ ਸਿੰਘ ਕਿਹਾ ਕਰਦੇ ਸਨ 'ਮੈਂ ਹਿੰਸਾ ਅਤੇ ਹਥਿਆਰਾਂ ਵਿਚ ਨਹੀਂ ਪੁਸਤਕਾਂ ਅਤੇ ਵਿਚਾਰਾਂ ਵਿਚ ਮਿਲਦਾ ਹਾਂ' 'ਮੈਂ ਪਹਿਰਾਵਿਆਂ ਤੇ ਦਿਖਾਵਿਆਂ ਵਿਚ ਨਹੀਂ ਕਿਰਦਾਰਾਂ ਵਿਚ ਮਿਲਦਾ ਹਾਂ' | ਉਨ੍ਹਾਂ ਦੱਸਿਆ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸੀ ਕਿ ਨੌਜਵਾਨ ਪੀੜ੍ਹੀ ਸਿੱਖਿਅਤ ਅਤੇ ਸਵੈ ਨਿਰਭਰ ਹੋਵੇ |
ਕਿਸਾਨ ਜਥੇਬੰਦੀ ਵਲੋਂ ਪਿੰਡ ਬੱਸੀਆਂ 'ਚ ਜ਼ਿਲ੍ਹਾ ਪੱਧਰੀ ਸਮਾਗਮ
ਰਾਏਕੋਟ, (ਸੁਸ਼ੀਲ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਕਰੀਬੀ ਪਿੰਡ ਬੱਸੀਆਂ ਦੇ ਗੁਰਦੁਆਰਾ ਸਤਰੰਜ਼ਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ 'ਚ ਇਕ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਸੁਰਿੰਦਰ ਸ਼ਰਮਾ ਦੀ ਟੀਮ ਵਲੋਂ 'ਮੈਂ ਭਗਤ ਸਿੰਘ ਫਿਰ ਆਵਾਗਾਂ' ਇਨਕਲਾਬੀ ਨਾਟਕ ਵੀ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ, ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਰਣਧੀਰ ਸਿੰਘ ਧੀਰਾ ਬੱਸੀਆਂ, ਮੱੁਖ ਬੁਲਾਰਾ ਜਥੇਦਾਰ ਹਰਬਖਸ਼ੀਸ਼ ਸਿੰਘ ਚੱਕ ਭਾਈਕਾ, ਸਕੱਤਰ ਤਾਰਾ ਸਿੰਘ ਅੱਚਰਵਾਲ, ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਸਕੱਤਰ ਤਰਸੇਮ ਸਿੰਘ ਬੱਸੂਵਾਲ, ਬਲਾਕ ਪ੍ਰਧਾਨ ਜਗਰੂਪ ਸਿੰਘ ਹਸਨਪੁਰ, ਬਲਾਕ ਪ੍ਰਧਾਨ ਹਰਜੀਤ ਸਿੰਘ ਜਨੇਤਪੁਰਾ, ਪ੍ਰਧਾਨ ਗੁਰਵਿੰਦਰ ਸਿੰਘ ਪੱਖੋਵਾਲ, ਪ੍ਰਧਾਨ ਅਮਰਜੀਤ ਸਿੰਘ ਲੀਲ੍ਹ, ਮਨਦੀਪ ਸਿੰਘ ਗੋਲਡੀ ਰਾਜਗੜ੍ਹ, ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਪ੍ਰਧਾਨ ਸਰਬਜੀਤ ਸਿੰਘ ਧੂਰਕੋਟ, ਕਾਮਰੇਡ ਹਰਜੀਤ ਸਿੰਘ ਕਲਸੀਆਂ ਆਦਿ ਹਾਜ਼ਰ ਸਨ |
ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਰਾਏਕੋਟ, (ਸੁਸ਼ੀਲ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਕਰੀਬੀ ਪਿੰਡ ਸਹਿਬਾਜ਼ਪੁਰਾ ਦੇ ਸਰਕਾਰੀ ਪ੍ਰਾਇਮਰੀ ਸੈਂਟਰ ਸਮਾਰਟ ਸਕੂਲ ਵਿਚ ਸੈਂਟਰ ਮੁੱਖ ਅਧਿਆਪਕ ਰਾਜਮਿੰਦਰਪਾਲ ਸਿੰਘ ਪਰਮਾਰ ਦੀ ਦੇਖ-ਰੇਖ ਹੇਠ ਸਕੂਲ ਵਿਦਿਆਰਥੀਆਂ ਦਰਮਿਆਨ ਪ੍ਰਸ਼ਨੋਤਰੀ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜਮਾਤ ਤੀਜੀ, ਚੌਥੀ, ਪੰਜਵੀਂ ਦੇ ਵਿਦਿਆਰਥੀਆਂ ਦੀਆਂ ਸਾਂਝੀਆਂ ਟੀਮਾਂ ਵਲੋਂ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ | ਮੁਕਾਬਲੇ ਦੌਰਾਨ ਵਿਦਿਆਰਥੀਆਂ ਕੋਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ | ਇਸ ਤੋਂ ਇਲਾਵਾ ਬੱਚਿਆਂ ਵਲੋਂ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਕਵਿਤਾਵਾਂ ਵੀ ਸੁਣਾਈਆਂ ਗਈਆਂ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਅਧਿਆਪਕ ਰਾਜਮਿੰਦਰਪਾਲ ਸਿੰਘ ਪਰਮਾਰ ਵਲੋਂ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਇਨਾਮਾਂ ਦੀ ਵੰਡ ਕੀਤੀ ਗਈ | ਇਸ ਮੌਕੇ ਸ਼ਿੰਗਾਰਾ ਸਿੰਘ, ਮੈਡਮ ਸਵਰਨ ਕੌਰ, ਹਰਪ੍ਰੀਤ ਕੌਰ, ਸੰਦੀਪ ਕੌਰ, ਮਨਦੀਪ ਕੌਰ ਆਦਿ ਅਧਿਆਪਕ ਵੀ ਹਾਜ਼ਰ ਸਨ |
ਗੁੁਰੁੁੂੁ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਵਿਖੇ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਗੁੁਰੁੁੂੁ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਪਿ੍ੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਕੋਰੀਓਗ੍ਰਾਫ਼ੀ, ਗੀਤ, ਕਵਿਤਾਵਾਂ, ਭਾਸ਼ਣ ਅਤੇ ਕਵੀਸ਼ਰੀ ਦੀਆਂ ਵਾਰਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਚੀਮਾ ਨੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਮਾਣ ਹੋਣਾ ਚਾਹੀਦਾ ਹੈ ਕਿ ਅਸੀਂ ਅਜਿਹੇ ਦੇਸ਼ ਦੇ ਵਾਸੀ ਹਾਂ ਜਿਸ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ | ਇਸ ਮੌਕੇ ਪਿ੍ੰਸੀਪਲ ਡਾ. ਬਲਵੰਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜੀਏ | ਇਸ ਮੌਕੇ ਮੈਨੇਜਮੈਂਟ ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਅਤ ਸਿੰਘ ਰਾਜਲ, ਦਰਸ਼ਨ ਸਿੰਘ ਹੰਸਰਾ, ਸ਼ੇਰ ਸਿੰਘ ਹੰਸਰਾ, ਡਾ: ਰਵਿੰਦਰ ਕੌਰ, ਅਮਨਦੀਪ ਕੌਰ ਭੁੱਲਰ, ਮਨਪ੍ਰੀਤ ਕੌਰ, ਕੁਲਦੀਪ ਕੌਰ, ਅਮਨਦੀਪ ਕੌਰ, ਪਿ੍ਅੰਕਾ, ਸੋਨਮ ਸੌਂਦ, ਹਰਪ੍ਰੀਤ ਕੌਰ, ਸਾਕਸ਼ੀ ਵਰਮਾ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |
ਭਾਈ ਦਾਨ ਸਿੰਘ ਸਕੂਲ ਮਾਣੂੰਕੇ ਵਿਖੇ
ਹਠੂਰ, (ਜਸਵਿੰਦਰ ਸਿੰਘ ਛਿੰਦਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਦੀ ਅਗਵਾਈ ਅਤੇ ਪਿ੍ੰ: ਸੁਰਿੰਦਰ ਕੌਰ ਸੋਹਲ ਦੀ ਦੇਖ-ਰੇਖ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲੀ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਇਤਿਹਾਸ ਸੰਬੰਧੀ ਭਾਸ਼ਣ, ਕਵਿਤਾ, ਗੀਤ, ਕੋਰਿਓਗ੍ਰਾਫ਼ੀ ਦੀਆਂ ਪੇਸ਼ਕਾਰੀਆਂ ਕੀਤੀਆਂ | ਇਸ ਮੌਕੇ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਹੋਰਨਾਂ ਬੱਚਿਆਂ ਵਾਂਗ ਆਪਣਾ ਬਚਪਨ, ਜੁਆਨੀ ਹੱਸਦਿਆਂ ਖੇਡਦਿਆਂ ਬਿਤਾ ਸਕਦਾ ਸੀ, ਪਰ ਉਸ ਨੂੰ ਬਚਪਨ ਤੋਂ ਹੀ ਆਪਣੇ ਘਰੋਂ ਮਿਲੀ ਦੇਸ਼ ਭਗਤੀ ਦੀ ਗੁੜਤੀ ਕਰਕੇ ਉਹ ਆਪਣੇ ਗੁਲਾਮ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਸੁਪਨੇ ਦੇਖਣ ਲੱਗਾ ਅਤੇ ਇਸ ਨੂੰ ਅੰਜ਼ਾਮ ਦਿੱਤਾ | ਅੱਜ ਜੋ ਆਜ਼ਾਦੀ ਦਾ ਨਿੱਘ ਅਸੀਂ ਮਾਣ ਰਹੇ ਹਾਂ ਉਹ ਉਸ ਦੀ ਮਹਾਨ ਕੁਰਬਾਨੀ ਦਾ ਸਦਕਾ ਹੀ ਹੈ | ਇਸ ਮੌਕੇ ਪਿ੍ੰ: ਸੁਰਿੰਦਰ ਕੌਰ ਨੇ ਵੀ ਸਮੂਹ ਬੱਚਿਆਂ ਨਾਲ ਸ਼ਹੀਦ ਭਗਤ ਸਿੰਘ ਦੇ ਜੀਵਨ ਪਹਿਲੂ ਸਬੰਧੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸੁਖਦੇਵ ਸਿੰਘ, ਚਰਨਜੀਤ ਕੌਰ ਸੰਧੂ ਅਤੇ ਸਮੂਹ ਸਟਾਫ਼ ਹਾਜ਼ਰ ਸੀ |
ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ
ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੂਟੇ ਵੰਡਕੇ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਿਆਂਦੇ ਗਏ | ਸਭ ਤੋਂ ਪਹਿਲਾਂ ਸਕੂਲ ਦੇ ਚੇਅਰਮੈਨ ਸਤੀਸ਼ ਕਾਲੜਾ, ਪ੍ਰਧਾਨ ਸ੍ਰੀ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕਿ੍ਸ਼ਨ ਭਗਵਾਨਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਮੀਤ ਪ੍ਰਧਾਨ ਸ਼ਨੀ ਅਰੋੜਾ, ਡਾਇਰੈਕਟਰ ਰਾਜੀਵ ਸੱਗੜ ਅਤੇ ਪਿ੍ੰਸੀਪਲ ਮੈਡਮ ਅਨੀਤਾ ਕੁਮਾਰੀ ਨੇ ਸ਼ਹੀਦ ਭਗਤ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਉਪਰੰਤ ਉਨ੍ਹਾਂ ਨੇ ਸਮੂਹ ਅਧਿਆਪਕਾਂ ਨਾਲ ਮਿਲਕੇ ਸਕੂਲ ਕੰਪਲੈਕਸ ਵਿਚ ਛਾਂਦਾਰ, ਫ਼ਲਦਾਰ ਅਤੇ ਫੁੱਲਦਾਰ ਬੂਟੇ ਲਗਾਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਅਨੀਤਾ ਕੁਮਾਰੀ ਅਤੇ ਸਕੂਲ ਚੇਅਰਮੈਨ ਸਤੀਸ਼ ਕਾਲੜਾ ਨੇ ਕਿਹਾ ਕਿ ਸਾਨੂੰ ਸਭ ਨੂੰ ਰਲ-ਮਿਲਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਵੀ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ |
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ 'ਚ
ਹੰਬੜਾਂ, (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸ: ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡੀ.ਡੀ.ਓ. ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਮੁੱਲਾਂਪੁਰ, ਲੈਕਚਰਾਰ ਮੈਡਮ ਸੰਗੀਤਾ ਰਾਣੀ, ਲੈਕਚਰਾਰ ਮੈਡਮ ਜਯਾ ਪ੍ਰਵੀਨ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ, ਭਾਸ਼ਣ, ਕੋਰੀਓਗ੍ਰਾਫ਼ੀਆਂ ਅਤੇ ਸਕਿੱਟਾਂ ਦੀ ਪੇਸ਼ਕਾਰੀ ਕੀਤੀ | ਲੈਕ: ਮੈਡਮ ਸੰਗੀਤਾ ਰਾਣੀ ਨੇ ਵਿਦਿਆਰਥੀ ਵਰਗ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ ਤੇ ਉਨ੍ਹਾਂ ਵਲੋਂ ਦਿਖਾਏ ਰਸਤੇ 'ਤੇ ਚੱਲਦਿਆਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਸੁਨੇਹਾ ਦਿੱਤਾ | ਇਸ ਮੌਕੇ ਮਾ. ਹਰਭਿੰਦਰ ਸਿੰਘ ਮੁੱਲਾਂਪੁਰ, ਸ਼੍ਰੀ ਨਵੀਨ, ਮਾ: ਇੰਦਰਜੀਤ ਸਿੰਘ, ਮਾ. ਰਾਜੀਵ ਕੁਮਾਰ, ਪ੍ਰੀਤਮ ਸਿੰਘ, ਵਿਕਾਸ ਸ਼ਰਮਾ, ਮਾ. ਹਰਭਿੰਦਰ ਸਿੰਘ ਮੁੱਲਾਂਪੁਰ, ਇੰਦਰਜੀਤ ਸਿੰਘ ਮੈਡਮ ਸੰਗੀਤਾ ਰਾਣੀ, ਅਮਰਜੀਤ ਕੌਰ, ਸੀਮਾ ਸ਼ਰਮਾ, ਕਲਪਨਾ ਕੌਂਸਲ, ਸੁਖਵੰਤ ਕੌਰ, ਅੰਜੂ ਠਾਕੁਰ, ਸੋਨੀਆਂ ਸਹਿਗਲ ਤੋਂ ਇਲਾਵਾ ਹੋਰ ਅਧਿਆਪਕ ਵੀ ਮੌਜੂਦ ਸਨ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮੁਕਾਬਲੇ ਕਰਵਾਏ
ਭੰੂਦੜੀ, (ਕੁਲਦੀਪ ਸਿੰਘ ਮਾਨ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਗੋਰਸੀਆਂ ਖਾਨ ਮੁਹੰਮਦ ਬਲਾਕ ਸਿੱਧਵਾਂ ਬੇਟ-2 ਵਿਚ ਹੈੱਡ ਟੀਚਰ ਸ੍ਰੀਮਤੀ ਜਸਵੀਰ ਕੌਰ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਬੱਚਿਆਂ ਦੇ ਪੇਂਟਿੰਗ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ | ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਦੀ ਸਭਾ ਵਿਚ ਬਲਾਕ ਮਾਸਟਰ ਟਰੇਨਰ ਬਲਵੀਰ ਸਿੰਘ ਬਾਸੀਆਂ ਨੇ ਬੱਚਿਆਂ ਨਾਲ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਵਿਚਾਰਧਾਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਬੱਚਿਆਂ ਨਾਲ 'ਇਨਕਲਾਬ ਜਿੰਦਾਬਾਦ ਸਾਮਰਾਜਵਾਦ ਮੁਰਦਾਬਾਦ' ਦਾ ਨਾਅਰਾ ਸਾਂਝਾ ਕਰਦਿਆਂ ਭਗਤ ਸਿੰਘ ਦੇ ਕੁਰਬਾਨੀ ਭਰੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਨੇ ਭਗਤ ਸਿੰਘ ਦੀ ਪੇਂਟਿੰਗ ਤੇ ਉਸ ਦੀ ਵਿਚਾਰਧਾਰਾ ਨਾਲ ਸਬੰਧਿਤ ਸਲੋਗਨ ਲਿਖਣ ਮੁਕਾਬਲਿਆਂ 'ਚ ਵੀ ਭਾਗ ਲਿਆ | ਇਸ ਮੌਕੇ ਅਧਿਆਪਕ ਹਰਮੀਤ ਸਿੰਘ ਤੇ ਹਰਪ੍ਰੀਤ ਕੌਰ ਵੀ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਨੌਜਵਾਨ ਪੀੜ੍ਹੀ ਦੇ ਸਦਾ ਰੋਲ ਮਾਡਲ ਰਹਿਣਗੇ-ਪਿ੍ੰ: ਬਲਦੇਵ ਸਿੰਘ
ਪੱਖੋਵਾਲ-ਸਰਾਭਾ, (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਸ਼ਹੀਦ ਕਰਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਰਾਭਾ 'ਚ ਅੱਜ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਸਮਾਗਮ ਕਰਵਾ ਕੇ ਵਿਦਿਆਰਥੀਆ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣੂੰ ਕਰਵਾਇਆ ਗਿਆ | ਇਸ ਮੌਕੇ ਪਿ੍ੰ: ਬਲਦੇਵ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਰੋਲ ਮਾਡਲ ਹੈ ਜਿਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਾਡੀ ਨੌਜਵਾਨ ਪੀੜ੍ਹੀ ਸਦਾ ਦੇਸ਼ ਕੌਮ ਲਈ ਮਰ-ਮਿਟਣ ਲਈ ਤਿਆਰ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਵਿਦਿਆਰਥੀਆਂ 'ਚ ਨਵੀਂ ਸੇਧ ਪ੍ਰਦਾਨ ਕਰੇਗਾ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਨਾਟਕ, ਸਕਿੱਟ ਆਦਿ ਪੇਸ਼ ਕੀਤੇ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਿਜਲੀ ਦਫ਼ਤਰ ਹੰਬੜਾਂ 'ਚ
ਹੰਬੜਾਂ, (ਮੇਜਰ ਹੰਬੜਾਂ)-ਬਿਜਲੀ ਦਫ਼ਤਰ ਹੰਬੜਾਂ ਵਿਖੇ ਸਰਵਿਸਜ਼ ਯੂਨੀਅਨ ਅਤੇ ਸਾਂਝੇ ਫੋਰਮ ਵਲੋਂ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ, ਜਿਸ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪ੍ਰਧਾਨ ਹਰਦੇਵ ਸਿੰਘ ਟੂਸੇ ਸਬ ਡਬੀਜ਼ਨ ਹੰਬੜਾਂ, ਮੁਲਾਜ਼ਮ ਆਗੂ ਹਰਪਾਲ ਸਿੰਘ ਚੰਗਣ, ਜੇ.ਈ. ਰਣਜੀਤ ਸਿੰਘ, ਲਾਇਨਮੈਨ ਹਰਪ੍ਰੀਤ ਸਿੰਘ ਜਾਂਗਪੁਰ ਵਲੋਂ ਸਾਥੀਆਂ ਸਮੇਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਅਰਪਿਤ ਕਰਦਿਆਂ ਉਨ੍ਹਾਂ ਦੇ ਜਨਮ ਦਿਨ ਦੀ ਸਾਥੀ ਮੁਲਾਜ਼ਮਾਂ ਨੂੰ ਵਧਾਈ ਦਿੱਤੀ | ਮੁਲਾਜ਼ਮ ਆਗੂ ਹਰਦੇਵ ਟੂਸੇ ਨੇ ਮੁਲਾਜ਼ਮ ਸਾਥੀਆਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੰਦਿਆਂ ਮੁਲਾਜ਼ਮ ਵਰਗ ਪ੍ਰਤੀ ਸਰਕਾਰਾਂ ਦੀਆਂ ਮਾਰੂ ਨੀਤੀਆਂ ਵਿਰੁੱਧ ਡੱਟਣ ਦਾ ਹੋਕਾ ਦਿੱਤਾ ਅਤੇ ਸ਼ਹੀਦ-ਏ-ਆਜ਼ਮ ਭਗਤ ਦੀ ਸੋਚ 'ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਪ੍ਰਣ ਕੀਤਾ | ਇਸ ਮੌਕੇ ਗੁਰਦੀਪ ਸਿੰਘ ਬੈਂਸ, ਅਮਰਦੀਪ ਭਾਰਤੀ, ਗੁਰਮੀਤ ਸਿੰਘ ਮੀਟਰ ਰੌਡਰ, ਪਰਮਜੀਤ ਸਿੰਘ, ਪਰਮੇਸ਼ਰ ਸਿੰਘ, ਜਗਸ਼ੀਰ ਸਿੰਘ, ਗੁਰਮਿੰਦਰ ਸਿੰਘ, ਕੁਲਵੰਤ ਸਿੰਘ ਬਰਹਮਪੁਰ, ਪਰਸ ਰਾਮ, ਬਲਵੀਰ ਸਿੰਘ ਬੀਰਾ, ਸੂਰਜ ਕੁਮਾਰ, ਦਰਸ਼ਨ ਸਿੰਘ, ਧਰਮਵੀਰ ਸਿੰਘ ਚੱਕ ਕਲਾਂ ਆਦਿ ਵੀ ਮੌਜੂਦ ਸਨ |
ਮਾਨਵ ਵਿੱਦਿਆ ਮੰਦਰ ਵਲੀਪੁਰ ਕਲਾਂ 'ਚ
ਹੰਬੜਾਂ, (ਮੇਜਰ ਹੰਬੜਾਂ)-ਮਾਨਵ ਵਿੱਦਿਆ ਮੰਦਰ ਵਲੀਪੁਰ ਕਲਾਂ 'ਚ ਡਾਇਰੈਕਟਰ ਹਰਜੀਤ ਕੌਰ ਅਤੇ ਪਿ੍ੰਸੀਪਲ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ | ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਕਵਿਤਾਵਾਂ, ਗੀਤ, ਭਾਸ਼ਣ, ਕੋਰੀਓਗ੍ਰਾਫ਼ੀਆਂ ਅਤੇ ਸਕਿੱਟਾਂ ਦੀ ਪੇਸ਼ਕਾਰੀ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੁਨੇਹਾ ਦਿੱਤਾ | ਪਿ੍ੰਸੀਪਲ ਪ੍ਰੀਤਮ ਸਿੰਘ ਨੇ ਕਿਹਾ ਕਿ ਸਾਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਦਿਖਾਏ ਰਸਤੇ 'ਤੇ ਚੱਲਦਿਆਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਸਮਾਜਿਕ ਬੁਰਾਈਆਂ ਨੂੰ ਜੜੋਂ ਖ਼ਤਮ ਕਰਨ ਲਈ ਅੱਗੇ ਆਈਏ | ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਮਨਮੋਹਣ ਸਿੰਘ, ਮੈਡਮ ਮੀਨੂ, ਮੈਡਮ ਅਮਨਦੀਪ ਕੌਰ, ਮੈਡਮ ਸੋਨੀ, ਮੈਡਮ ਰਸ਼ਮੀਤ ਕੌਰ, ਮੈਡਮ ਸਵਰਨ ਕੌਰ ਪੁੜੈਣ ਆਦਿ ਵੀ ਮੌਜੂਦ ਸਨ |
ਜੀ.ਟੀ.ਬੀ ਕਾਲਜ ਦਾਖਾ ਵਿਖੇ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਪ੍ਰੋਫੈਸਰ, ਵਿਦਿਆਰਥੀਆਂ ਵਲੋਂ ਰਲ ਕੇ ਮਨਾਇਆ ਗਿਆ | ਸਵੇਰ ਸਮੇਂ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ਕੱਢੀ ਗਈ | ਉਪਰੰਤ ਕਾਲਜ ਕੈਂਪਸ ਅੰਦਰ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਇਕ ਵਿਚਾਰ ਗੋਸ਼ਟੀ ਕਰਵਾਈ ਗਈ, ਜਿਸ ਵਿਚ ਸ਼ਹੀਦ ਭਗਤ ਸਿੰਘ ਚੇਅਰ ਆਰੀਆ ਕਾਲਜ ਲੁਧਿਆਣਾ ਦੇ ਸਾਬਕਾ ਮੁਖੀ ਪ੍ਰੋਫੈਸਰ ਪੀ.ਐਸ. ਭੋਗਲ, ਕਾਲਜ ਪਿ੍ੰਸੀਪਲ ਡਾ: ਅਵਤਾਰ ਸਿੰਘ ਉਚੇਚਾ ਪਹੁੰਚੇ | ਪ੍ਰੋ: ਭੋਗਲ ਆਪਣੇ ਭਾਸ਼ਣ ਸਮੇਂ ਸ਼ਹੀਦ ਭਗਤ ਸਿੰਘ ਨਾਲ ਜੁੜੇ ਕੱਚ-ਸੱਚ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ 'ਤੇ ਚੱਲਣ ਦੀ ਲੋੜ ਹੈ | ਪਿ੍ੰਸੀਪਲ ਡਾ: ਅਵਤਾਰ ਸਿੰਘ ਵਲੋਂ ਵੀ ਸ਼ਹੀਦ ਭਗਤ ਸਿੰਘ ਦੇ ਸੰਘਰਸ਼ੀ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ | ਕਾਲਜ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤ ਅਤੇ ਘੋੜੀਆਂ ਗਾਇਨ ਕੀਤੀਆਂ ਗਈਆਂ, ਰੰਗ ਮੰਚ ਦੇ ਵਿਦਿਆਰਥੀਆਂ ਵਲੋਂ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਇਕ ਪੰਜਾਬੀ ਨਾਟਕ ਦੀ ਪੇਸ਼ਕਾਰੀ ਕੀਤੀ ਗਈ | ਇਸ ਸਮੇਂ ਵਿਦਿਆਰਥੀਆਂ ਦੇ ਨਾਲ ਕਾਲਜ ਦੇ ਸਮੂਹ ਪ੍ਰੋਫੈਸਰ ਮੌਜੂਦ ਰਹੇ |
ਸ:ਹ:ਸ: ਅੱਬੂਵਾਲ 'ਚ
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਹਾਈ ਸਕੂਲ ਅੱਬੂਵਾਲ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਨ ਸਕੂਲੀ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹੀਦ ਭਗਤ ਸਿੰਘ ਦੀ ਤਸਵੀਰ ਉੱਪਰ ਫੁੱਲਾਂ ਦੀ ਵਰਖਾ ਕਰਕੇ ਸ਼ਹੀਦ ਨੂੰ ਨਮਨ ਕਰਦਿਆਂ ਸਕੂਲ ਇੰਚਾਰਜ ਬਲਜੀਤ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਜਾਣੂੰ ਕਰਵਾਉਂਦਿਆਂ ਸ਼ਹੀਦਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਸਕੂਲੀ ਬੱਚਿਆਂ ਨੇ ਇਸ ਮੌਕੇ ਸ਼ਹੀਦ-ਏ-ਆਜ਼ਮ ਸੰਬੰਧੀ ਕਵਿਤਾਵਾਂ ਤੇ ਸਕਿੱਟ ਪੇਸ਼ ਕੀਤੇ | ਇਸ ਮੌਕੇ ਮਾ: ਸਵਰਨ ਸਿੰਘ, ਮਾ: ਰਕੇਸ਼ ਕੁਮਾਰ, ਹਰਵਿੰਦਰ ਕੌਰ, ਮਨਿੰਦਰ ਕੌਰ, ਕੁਲਦੀਪ ਕੌਰ, ਹਰਪ੍ਰੀਤ ਕੌਰ, ਨਿਸ਼ਾ ਦੇਵੀ, ਸੁਖਵਿੰਦਰਜੀਤ ਸਿੰਘ, ਜਸਵੀਰ ਸਿੰਘ, ਮਨਜਿੰਦਰ ਸਿੰਘ, ਸਰਬਜੀਤ ਸਿੰਘ ਆਦਿ ਸਟਾਫ਼ ਮੈਂਬਰਾਂ ਸਮੇਤ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ |
ਸਰਕਾਰੀ ਹਾਈ ਸਕੂਲ ਐਤੀਆਣਾ 'ਚ
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਹਾਈ ਸਕੂਲ ਐਤੀਆਣਾ ਵਿਖੇ ਸਮੁੱਚੀ ਪ੍ਰਬੰਧਕੀ ਕਮੇਟੀ, ਵਿਦਿਆਰਥੀਆਂ ਤੇ ਗ੍ਰਾਮ ਪੰਚਾਇਤ ਵਲੋਂ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਸਕੂਲੀ ਬੱਚਿਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਬੰਧੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਮੁੱਖ ਅਧਿਆਪਕ ਹਰਪ੍ਰੀਤ ਕੌਰ, ਸਰਪੰਚ ਲਖਵੀਰ ਸਿੰਘ ਤੇ ਹੋਰਨਾਂ ਵਲੋਂ ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਅਰਪਿਤ ਕੀਤੇ ਗਏ | ਇਸ ਮੌਕੇ ਮਾ: ਹਰਜੀਤ ਸਿੰਘ, ਮਾ. ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਮਿੰਦਰ ਸਿੰਘ, ਪਰਮਜੀਤ ਸਿੰਘ, ਹਰਦੇਵ ਸਿੰਘ, ਰਮਨਦੀਪ ਸਿੰਘ, ਕਰਮਜੀਤ ਕੌਰ, ਮੁੱਖ ਅਧਿਆਪਕ ਬਲਜੀਤ ਸਿੰਘ, ਹਰਜਿੰਦਰ ਸਿੰਘ, ਦਰਸ਼ਨਾ ਰਾਣੀ, ਦੀਪਇੰਦਰ ਸਿੰਘ ਆਦਿ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਕਲਾਂ ਵਿਖੇ
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਕਲਾਂ (ਲੁਧਿ:) ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਵਿਦਿਆਰਥੀਆਂ ਨੇ ਆਪਣੇ ਭਾਸ਼ਣ ਵਿਚ ਭਗਤ ਸਿੰਘ ਦੇ ਜੀਵਨ ਬਾਰੇ ਜਾਣੂੰ ਕਰਵਾਇਆ | ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨੂੰ ਦਰਸਾਉਂਦਾ ਨਾਟਕ ਖੇਡਿਆ ਗਿਆ | ਪਰਮਜੀਤ ਸਿੰਘ ਸਾਇੰਸ ਮਾਸਟਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫਲਸਫ਼ੇ ਤੋਂ ਜਾਣੂੰ ਕਰਵਾਇਆ | ਸਤਵਿੰਦਰ ਸਿੰਘ ਮੀਡੀਆ ਇੰਚਾਰਜ ਨੇ ਦੱਸਿਆ ਕਿ ਵਿਦਿਆਰਥੀ ਸਵੇਰ ਵੇਲੇ ਤੋਂ ਹੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਉਤਸੁਕ ਸਨ | ਪਿ੍ੰਸੀਪਲ ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਦੱਸੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਲਖਵੀਰ ਕੌਰ, ਰੇਨੂੰ ਬਾਲਾ, ਗੁਰਦੀਪ ਕੌਰ, ਮਨਦੀਪ ਕੌਰ, ਅਨੂਪਜੀਤ ਕੌਰ, ਹਰਸਿਮਰਨ ਸਿੰਘ, ਹਰਮੀਤ ਕੌਰ, ਮਨਿੰਦਰਪਾਲ ਕੌਰ, ਰੂਚੀ ਗੁਪਤਾ, ਦਵਿੰਦਰ ਸਿੰਘ, ਕਮਲਜੀਤ ਸਿੰਘ, ਜਸਵਿੰਦਰ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਜੋਧਾਂ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਜੋਧਾਂ, (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115 ਵਾਂ ਜਨਮ ਦਿਨ ਜੋਧਾਂ ਰਤਨ ਬਾਜ਼ਾਰ 'ਚ ਸਥਾਪਿਤ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਸਕੂਲੀ ਬੱਚਿਆਂ, ਨੌਜਵਾਨਾਂ, ਦੁਕਾਨਦਾਰਾਂ, ਗ੍ਰਾਮ ਪੰਚਾਇਤ ਰਤਨ ਨੇ ਭੇਟ ਕਰਕੇ ਮਨਾਇਆ | ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜੁਆਇੰਟ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਜਿੱਥੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ ਉੱਥੇ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਜੋਧਾਂ ਤੇ ਠੱਕਰਵਾਲ ਦੇ ਨੰਨੇ੍ਹ ਮੁੰਨੇ੍ਹ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਵਰਗੀ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਹਾਜ਼ਰੀ ਲਗਵਾਈ | ਸਕੂਲ ਦੇ ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ, ਅਧਿਆਪਕ ਸੁਰਿੰਦਰਪ੍ਰੀਤ ਸਿੰਘ ਤੋਂ ਇਲਾਵਾ ਪਿੰਡ ਰਤਨ ਦੇ ਸਰਪੰਚ ਪਰਮਜੀਤ ਸਿੰਘ ਪਾਲ, ਜੋਧਾਂ ਬਾਜ਼ਾਰ ਦੇ ਪ੍ਰਧਾਨ ਪਰਮਜੀਤ ਪੰਮਾ ਲਲਤੋਂ, ਡਾ. ਪ੍ਰਦੀਪ ਜੋਧਾਂ ਕੈਨੇਡਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਸੁਖਵਿੰਦਰ ਸਿੰਘ ਕਾਕਾ ਟੇਲਰ, ਗੁਰਸ਼ਰਨ ਸਿੰਘ ਮਨਸੂਰਾਂ, ਮਨਪਿੰਦਰ ਰਿੰਕੂ ਮਨਸੂਰਾਂ, ਸਿਕੰਦਰ ਸਿੰਘ ਮਨਸੂਰਾਂ, ਰਾਕੇਸ਼ ਕੁਮਾਰ ਜੋਧਾਂ, ਰਾਮ ਕੁਮਾਰ ਜੋਧਾਂ, ਅਸ਼ੋਕ ਪਮਾਲੀ, ਸਤਵੰਤ ਸਿੰਘ ਮਨਸੂਰਾਂ, ਸਚਿਨ ਸਹਿਜਾਦ, ਚਰਨ ਸਿੰਘ ਢੈਪਈ, ਯਸ਼ ਸਿੰਘ ਢੈਪਈ, ਹਰਦੀਪ ਸਿੰਘ ਥਰੀਕੇ, ਮਨਦੀਪ ਸਿੰਘ ਹਾਜ਼ਰ ਸਨ | ਇਸ ਮੌਕੇ ਪ੍ਰਧਾਨ ਪਰਮਜੀਤ ਪੰਮਾ ਲਲਤੋਂ ਤੇ ਦੁਕਾਨਦਾਰਾਂ ਵਲੋਂ ਲੱਡੂ ਤੇ ਮਠਿਆਈਆਂ ਵੰਡੀਆਂ ਗਈਆਂ |
ਜਗਰਾਉਂ, 28 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੁਕੰਦ ਸਿੰਘ ਦੀ 47ਵੀਂ ਬਰਸੀ ਨਮਿਤ ਗੁਰਦੁਆਰਾ ਬਾਬਾ ਮੁਕੰਦ ਸਿੰਘ ਮੁਕੰਦਪੁਰੀ ਜਗਰਾਉਂ ਵਿਖੇ 3 ਰੋਜ਼ਾ ਸਮਾਗਮ ਸ਼ੁਰੂ ਹੋਏ | ਇਹ ਸਮਾਗਮ ਇਸ ਅਸਥਾਨ ਦੇ ਮੁਖੀ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ...
ਜਗਰਾਉਂ, 28 ਸਤੰਬਰ (ਜੋਗਿੰਦਰ ਸਿੰਘ)-ਮੰਗਣੀ ਕਰਕੇ ਅਮਰੀਕਾ ਬੁਲਾਉਣ ਦਾ ਝਾਂਸਾ ਦੇ ਕੇ 50 ਲੱਖ ਰੁਪਏ ਹੜੱਪ ਜਾਣ ਵਾਲੀ ਇਕ ਲੜਕੀ ਸਮੇਤ ਚਾਰਾਂ ਖ਼ਿਲਾਫ਼ ਪੁਲਿਸ ਨੇ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕੀਤਾ | ਪੁਲਿਸ ਪਾਸੋਂ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ...
ਗੁਰੂਸਰ-ਸੁਧਾਰ, 28 ਸਤੰਬਰ (ਜਸਵਿੰਦਰ ਸਿੰਘ ਗਰੇਵਾਲ)-ਕਸਬਾ ਗੁਰੂਸਰ-ਸੁਧਾਰ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ (ਵਾਇਆ ਅੱਬੂਵਾਲ) ਨੂੰ ਜਾਂਦੀ ਸੰਪਰਕ ਸੜਕ ਜੋ ਕਿ ਮੈਂਬਰ ਪਾਰਲੀਮੈਂਟ ਸ੍ਰੀ ਫਤਹਿਗੜ੍ਹ ਸਾਹਿਬ ਡਾ: ਅਮਰ ਸਿੰਘ ਵਲੋਂ ਉਚੇਚੇ ...
ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕੈਂਬਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਧਾਲੀਆਂ ਵਿਖੇ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਸਰਪ੍ਰਸਤ ਬਾਬਾ ਜਸਵੰਤ ਸਿੰਘ ਧਾਲੀਆਂ ਨੇ ਦੱਸਿਆ ਕਿ ਗੁਰਦੁਆਰਾ ਕੈਂਬਾ ਸਾਹਿਬ ...
ਚੌਂਕੀਮਾਨ, 28 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭੁਪਿੰਦਰ ਸਿੰਘ ਮਾਨ, ਮਾ: ਬਲਵਿੰਦਰ ਸਿੰਘ ਚੌਂਕੀਮਾਨ ਤੇ ਚੇਅਰਮੈਨ ਬਲਜਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਮੁਖੀ ...
ਰਾਏਕੋਟ, 28 ਸਤੰਬਰ (ਸੁਸ਼ੀਲ)-ਪਿੰਡ ਬੱਸੀਆਂ ਨੇੜੇ ਸਥਿਤ ਮਹਾਰਾਜਾ ਦਲੀਪ ਸਿੰਘ ਯਾਦਗਾਰ, (ਇਤਿਹਾਸਕ ਬੱਸੀਆਂ ਕੋਠੀ) ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ, ਜਿੱਥੇ ਸੈਲਾਨੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਨਾਲ ਉਨ੍ਹਾਂ ਦੇ ਅਧਿਆਪਕਾਂ ...
ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕੁੱਲਾਪੱਤੀ (ਰਾਏਕੋਟ) ਦੀ ਅਧਿਆਪਕਾ ਜਤਿੰਦਰ ਕੌਰ ਨੇ ਬਲਾਕ ਖੇਡਾਂ ਲੰਬੀ ਛਾਲ ਅਤੇ 100 ਮੀਟਰ ਦੌੜ 'ਚ ਪਹਿਲਾ ਸਥਾਨ ਪ੍ਰਾਪਤ ਕਰਦਿਆ ਜ਼ਿਲ੍ਹਾ ਪੱਧਰੀ ਖੇਡਾਂ ...
ਅਹਿਮਦਗੜ੍ਹ, 28 ਸਤੰਬਰ (ਪੁਰੀ)-ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ 'ਵਿਸ਼ਵ ਦਿਲ ਦਿਵਸ' ਨੂੰ ਸਮਰਪਿਤ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਕੀਰਤ ਸਿੰਘ ਸਿੱਧੂ ਵਲੋਂ ਦਿਲ ਦੇ ਰੋਗਾਂ ਸੰਬੰਧੀ ਜਾਗਰੂਕ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ...
ਬੀਜਾ, 28 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਾਲਾ ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਵਾਲੀ ਕੁਲਾਰ ਵਿੱਦਿਅਕ ਸੰਸਥਾਵਾਂ ਦਾ ਜਿੱਥੇ ਅੱਜ ਮੈਡੀਕਲ ਸਿੱਖਿਆ ਖੇਤਰ ਵਿਚ ਸੂਬੇ ਭਰ ਵਿਚ ਹੀ ਨਹੀਂ ਸਗੋਂ ਦੁਨੀਆਂ ਭਰ ...
ਪਾਇਲ, 28 ਸਤੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਵਿਸ਼ਵ ਹਲਕਾਅ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਸੀ. ਐਚ. ਸੀ. ਪਾਇਲ ਵਿਖੇ ਕਰਵਾਇਆ ਗਿਆ ¢ ਇਸ ਮੌਕੇ ਡਾਕਟਰ ਹਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਕੁੱਤੇ ਦੇ ਕੱਟੇ ਨੂੰ ...
ਜੋਧਾਂ, 28 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ) ਦੀ ਸ਼ਹੀਦ ਊਧਮ ਸਿੰਘ ਨਗਰ, ਬੀਬੀ ਗੁਲਾਬ ਕੌਰ ਹਾਲ ਵਿਚ ਹੋਈ ਦੂਜੀ ਸੂਬਾਈ ਕਾਨਫ਼ਰੰਸ ਨੇ ਜਿੱਥੇ ਬਾਕੀ ਮਤਿਆਂ 'ਤੇ ਸਹਿਮਤੀ ਦਿੱਤੀ, ਉੱਥੇ ਹਰਨੇਕ ਸਿੰਘ ਗੁੱਜਰਵਾਲ ...
ਮੁੱਲਾਂਪੁਰ-ਦਾਖਾ, 28 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਤਿਉਹਾਰਾਂ ਦੇ ਦਿਨਾਂ 'ਚ ਦੁਸਹਿਰਾ-ਦੀਵਾਲੀ ਦੀ ਆਮਦ ਨੂੰ ਮੁੱਖ ਰੱਖਦਿਆਂ ਮੰਡੀ ਮੁੱਲਾਂਪੁਰ ਨੇੜਲੇ ਹੋਰ ਕਸਬਿਆਂ 'ਚ ਮਠਿਆਈਆਂ, ਖਾਣ-ਪੀਣ ਦੀਆਂ ਹੋਰ ਵਸਤਾਂ ਦੀ ਤਿਆਰੀ ਦੁਕਾਨਦਾਰਾਂ ਵਲੋਂ ਜ਼ੋਰਾਂ 'ਤੇ ਹੈ, ...
ਸਿੱਧਵਾਂ ਬੇਟ, 28 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਨਿਰਮਾਣ ਸਕੀਮ ਤਹਿਤ ਪੰਚਾਇਤ ਸੰਮਤੀ ਸਿੱਧਵਾਂ ਬੇਟ ਨੂੰ ਬਲਾਕ ਸਿੱਧਵਾਂ ਬੇਟ ਦੇ 26 ਪਿੰਡਾਂ ਵਿਚ ਸਟਰੀਟ ਲਾਈਟਾਂ ਲਗਾਉਣ ਲਈ ਮਿਲੀ 65 ਲੱਖ ਦੀ ਗ੍ਰਾਂਟ ਦੀ ...
ਹਠੂਰ, 28 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ' ਅਧੀਨ ਕਰਵਾਏ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ 'ਚ 5ਜੈਬ ਬਾਕਸਿੰਗ ਅਕੈਡਮੀ ਚਕਰ ਦੇ ਮੁੱਕੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ...
ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੀ.ਬੀ.ਐੱਸ.ਈ ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਸੰਸਥਾ ਬਡਿੰਗ ਬਰੇਨਜ਼ ਇੰਟਰਨੈਸਨਲ ਸਕੂਲ ਰਾਏਕੋਟ ਦੀ ਪ੍ਰਬੰਧਕੀ ਕਮੇਟੀ ਵਲੋਂ ਨਵਰਾਤਰਿਆਂ ਦੌਰਾਨ ਲੜਕੀਆਂ ਨੂੰ ਦਾਖ਼ਲਾ ਫੀਸਾਂ 'ਚ ਵੱਡੀ ਰਿਆਇਤ ਦਿੱਤੀ ਗਈ ਹੈ | ਇਸ ...
ਸਿੱਧਵਾਂ ਬੇਟ, 28 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੇ ਬਾਹਰਵਾਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਬਾਬਾ ਸੱਬਾ ਸਿੰਘ ਦੀ ਯਾਦ 'ਚ 3 ਰੋਜ਼ਾ ਧਾਰਮਿਕ ਸਮਾਗਮ 30 ਸਤੰਬਰ ਤੋਂ 2 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਪਿੰਡ ...
ਸਿੱਧਵਾਂ ਬੇਟ, 28 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਵਿਚ ਰਸਮੀ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਆਪਸੀ ਸਾਂਝ ਤੋਂ ਇਲਾਵਾ ਪ੍ਰਸਥਿਤੀਆਂ ਅਨੁਸਾਰ ਢਾਲਣ ਅਤੇ ਉਨ੍ਹਾਂ ਨੂੰ ਇਸ ਸੰਬੰਧੀ ਭਰਪੂਰ ਜਾਣਕਾਰੀ ਦੇਣ ...
ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਹਰੀ ਸਿੰਘ ਵਿਖੇ ਸਮੁੱਚੇ ਗੰਦੇ ਪਾਣੀ ਵਾਲੇ ਛੱਪੜਾਂ ਦਾ ਨਵੀਂਨੀਕਰਨ ਕਰਕੇ ਸਾਫ਼ ਹੋਏ ਪਾਣੀ ਨੂੰ ਕਿਸਾਨ ਫ਼ਸਲਾਂ ਲਈ ਵਰਤ ਸਕਣਗੇ, ਜਿਸ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਐਂਟੀ ਕੁਰੱਪਸ਼ਨ ਵਿੰਗ ਦੇ ...
ਜਗਰਾਉਂ/ਹਠੂਰ, 28 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਦਮਦਮਾ ਸਾਹਿਬ ਪਿੰਡ ਝੋਰੜਾਂ ਵਿਖੇ ਇਸ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਵਿਚ ਸਮਾਗਮ ਹੋਇਆ | ਸਮਾਗਮ 'ਚ ਸੰਗਤਾਂ ਵਲੋਂ ...
ਰਾਏਕੋਟ, 28 ਸਤੰਬਰ (ਸੁਸ਼ੀਲ)-ਅੱਗਰਵਾਲ ਸਭਾ ਰਾਏਕੋਟ ਅਤੇ ਜੈ ਮਾਤਾ ਬਨਭੌਰੀ ਜਾਗਰਣ ਕਮੇਟੀ ਵਲੋਂ ਸੂਰਿਆਵੰਸ਼ੀ ਛਤਰਪਤੀ ਮਹਾਰਾਜ ਸ੍ਰੀ ਅਗਰਸੈਨ ਦੀ ਜੈਅੰਤੀ ਅਤੇ ਮਾਤਾ ਬਨਭੌਰੀ ਦਾ ਤੀਸਰਾ ਜਾਗਰਣ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਹਾਕਮ ਸਿੰਘ ...
ਹੰਬੜਾਂ, 28 ਸਤੰਬਰ (ਮੇਜਰ ਹੰਬੜਾਂ)-ਨਿਸ਼ਕਾਮ ਸੇਵਾ ਸਿਮਰਨ ਸੁਸਾਇਟੀ ਈਸੇਵਾਲ ਵਲੋਂ ਪਿਛਲੇ 6 ਮਹੀਨੇ ਤੋਂ ਪਿੰਡ ਸਲੇਮਪੁਰ 'ਚ ਮੁਫ਼ਤ ਚਲਾਏ ਜਾ ਰਹੇ ਸਿਲਾਈ ਕਢਾਈ ਸੈਂਟਰ ਵਿਖੇ ਇੰਚਾਰਜ ਮੈਡਮ ਜਸਪਾਲ ਕੌਰ ਦੀ ਅਗਵਾਈ ਹੇਠ ਦਰਜਨਾਂ ਲੜਕੀਆਂ ਵਲੋਂ ਸਿਲਾਈ ਕਢਾਈ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX