ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੀ ਇਕ ਤਸਵੀਰ ਹੋਰ ਆਈ ਸਾਹਮਣੇ
. . .  about 1 hour ago
ਮਹਿਲ ਕਲਾਂ, 22 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਤਸਵੀਰ ਸਾਹਮਣੇ ਆਈ ਹੈ । ਜਿਸ 'ਚ ਉਹ ਆਪਣੇ ਸਾਥੀ ਅਤੇ ਪਲਟੀਨਾ ਮੋਟਰਸਾਇਕਲ ਸਮੇਤ ਇਕ ਰਿਕਸ਼ਾ ...
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  about 1 hour ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  about 2 hours ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  about 2 hours ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  about 2 hours ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  about 2 hours ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  about 2 hours ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  about 3 hours ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  about 3 hours ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  about 3 hours ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  about 4 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  about 4 hours ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  about 4 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  about 5 hours ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  about 5 hours ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  about 5 hours ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  about 5 hours ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  about 5 hours ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ
. . .  about 6 hours ago
ਚੰਡੀਗੜ੍ਹ, 22 ਮਾਰਚ- ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਵਿਧਾਨ ਸਭਾ ਵਿਚ...
ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ
. . .  about 6 hours ago
ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ
ਭਾਰਤ 100 ਕਰੋੜ ਮੋਬਾਈਲ ਫ਼ੋਨਾਂ ਨਾਲ ਦੁਨੀਆ ਦਾ ਸਭ ਤੋਂ ਵੱਧ ਜੁੜਿਆ ਹੋਇਆ ਲੋਕਤੰਤਰ- ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ (ਆਈ.ਟੀ.ਯੂ.) ਦੇ ਖ਼ੇਤਰ ਦਫ਼ਤਰ ਤੇ ਇਨੋਵੇਸ਼ਨ ਸੈਂਟਰ ਅਤੇ ਭਾਰਤ ਦੇ 6-ਜੀ ਟੈਸਟਬੇਡ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਡਿਜੀਟਲੀ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਅੰਮ੍ਰਿਤਸਰ / ਦਿਹਾਤੀ

ਆਰ.ਐੱਮ.ਪੀ.ਆਈ. ਆਗੂਆਂ ਨੇ ਫੂਡ ਸਪਲਾਈ ਮੰਤਰੀ ਦਾ ਪੁਤਲਾ ਫੂਕਿਆ

ਅਜਨਾਲਾ, 29 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਫਤਿਹਗੜ ਚੂੜੀਆਂ ਰੋਡ 'ਤੇ ਸੜਕੀ ਜਾਮ ਲਗਾ ਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜ਼ਿਲ੍ਹਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਜੋ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਵੀ ਹਨ, ਸੂਬਾ ਕਮੇਟੀ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ-ਉਮਰਾਜ ਸਿੰਘ ਧਰਦਿਉ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ ਅਤੇ ਇਸ ਸੰਘਰਸ਼ ਲਈ ਜੋ ਵੀ ਸਾਨੂੰ ਹੁਕਮ ਲਾਇਆ ...

ਪੂਰੀ ਖ਼ਬਰ »

ਬਾਬਾ ਭਾਈ ਸਾਲ੍ਹੋ ਜੀ ਦੇ ਜਨਮ ਦਿਹਾੜੇ ਸੰਬੰਧੀ ਵਿਸ਼ਾਲ ਧਾਰਮਿਕ ਸਮਾਗਮ

ਮਜੀਠਾ, 29 ਸਤੰਬਰ (ਮਨਿੰਦਰ ਸਿੰਘ ਸੋਖੀ)-ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਅਨਿਨ ਸੇਵਕ ਸਿੱਖੀ ਦੇ ਕੋਤਵਾਲ ਬ੍ਰਹਮ ਗਿਆਨੀ ਬਾਬਾ ਭਾਈ ਸਾਲ੍ਹੋ ਜੀ ਦਾ ਪਵਿੱਤਰ ਜਨਮ ਦਿਹਾੜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਭਾਈ ਸਾਲ੍ਹੋ ਜੀ ਦੀ ਅੰਸ ਬੰਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 3 ਨੂੰ ਅਜਨਾਲਾ 'ਚ ਮੋਦੀ ਤੇ ਯੂ. ਪੀ. ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ-ਖਤਰਾਏ

ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਪਿੰਡ ਗੁੱਝਾਪੀਰ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਦੇ ਪਿੰਡ ਨੇਪਾਲ 'ਚ 30 ਅਕਾਲੀ ਕਾਂਗਰਸੀ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ

ਅਜਨਾਲਾ/ਓਠੀਆਂ 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਨੇਪਾਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਾਬਕਾ ਸਰਪੰਚ ਸਕੱਤਰ ਸਿੰਘ ਭਲੋਟ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਦੋਹਾਂ ਪਿੰਡਾਂ ਦੇ ਵਾਸੀਆਂ ਨੇ ਸਾਬਕਾ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਖ਼ਿਲਾਫ਼ ਕੱਢੀ ਭੜਾਸ

--ਮਸਲਾ ਪਿੰਡ ਧੌਲ ਕਲਾਂ ਤੇ ਗੌੰਾਸਾਬਾਦ ਦੀ ਪੁੱਟੀ ਹੋਈ ਸੜਕ ਦਾ-- ਰਾਮ ਤੀਰਥ, 29 ਸਤੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਧੌਲ ਕਲਾਂ ਤੇ ਗੌੰਾਸਾਬਾਦ ਦੀ ਮੁੱਖ ਸੜਕ ਜੋ ਪਿਛਲੇ ਲੰਮੇਂ ਸਮੇਂ ਤੋਂ ਸੀਵਰੇਜ ਪਾਉਣ ਦੇ ਨਾਂ 'ਤੇ ਪੁੱਟੀ ਗਈ ਪਰ ਬਣਾਉਣ ਵਿਚ ਦੇਰੀ ਹੋਣ ਕਰਕੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ, 29 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਐਸ. ਐਚ. ਓ. ਮਨਤੇਜ ਸਿੰਘ ਨੇ ਦੱਸਿਆ ਕਿ ਐਸ. ਆਈ. ਕੁਲਦੀਪ ਸਿੰਘ ਤੇ ਪੁੁਲਿਸ ਪਾਰਟੀ ਗਸ਼ਤ ਦੌਰਾਨ ਪੁੁੱਲ ਸੂਆ ਚੋਗਾਵਾਂ ਲਾਗੇ ਪਹੁੰਚੀ ਤਾਂ ਇਕ ਮੋਨਾ ਵਿਅਕਤੀ ਪੈਦਲ ਆ ਰਿਹਾ ਸੀ ਜੋ ਪੁਲਿਸ ਦੀ ਗੱਡੀ ਨੂੰ ਵੇਖ ਕੇ ਪਿੱਛੇ ਮੁੜ ਕੇ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਵਲੋਂ ਉਸ ਨੂੰ ਫੜ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਫੜੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਹਰਦੇਵ ਸਿੰਘ ਪਿੰਡ ਛਿੱਡਣ ਵਜੋਂ ਹੋਈ | ਇਸ ਸੰਬੰਧੀ ਥਾਣਾ ਲੋਪੋਕੇ ਵਿਖੇ ਉੁਕਤ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

 

ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਮੰਤਰੀ ਦੇ ਦਫ਼ਤਰ ਅੱਗੇ ਪਰਾਲੀ ਸੁੱਟਣ ਤੇ ਰੋਸ ਮੁਜਾਹਰੇ ਦਾ ਐਕਸ਼ਨ ਮੁਲਤਵੀ

ਅਜਨਾਲਾ, 29 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਪ੍ਰਧਾਨਗੀ 'ਚ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਬੁਲਾਈ ਗਈ ਹੰਗਾਮੀ ਮੀਟਿੰਗ 'ਚ ਯੂਨੀਅਨ ਵਲੋਂ ਪਰਾਲੀ ਸਾੜਣ ਵਾਲੇ ਕਿਸਾਨਾਂ ਦੇ ਵਿਰੁੱਧ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਨੇ ਭਾਰਤ ਪਾਕਿ ਸਰਹੱਦ ਤੋਂ 550 ਗ੍ਰਾਮ ਹੈਰੋਇਨ ਕੀਤੀ ਬਰਾਮਦ

ਅਟਾਰੀ, 29 ਸਤੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਸਰਹੱਦ ਤੇ ਤਾਇਨਾਤ ਬੀ.ਐੱਸ.ਐੱਫ. ਦੀ ਇੱਕ ਸੌ ਚੁਤਾਲੀ ਬਟਾਲੀਅਨ ਨੇ ਬੀ. ਓ. ਪੀ. ਭਰੋਭਾਲ ਤੋਂ 550 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਬਾਰਡਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਆਯੂਰਵੈਦਿਕ ਦੀ ਮਨੁੱਖੀ ਜੀਵਨ 'ਚ ਮਹੱਤਤਾ ਵਿਸ਼ੇ 'ਤੇ ਸੈਮੀਨਾਰ

ਚਵਿੰਡਾ ਦੇਵੀ, 29 ਸਤੰਬਰ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐੱਨ. ਐੱਸ. ਐੱਸ. ਯੂਨਿਟ ਵਲੋਂ ਆਯੁਰਵੈਦਿਕ ਦੀ ਮਹੱਤਤਾ ਵਿਸ਼ੇ 'ਤੇ ਵਿਦਿਆਰਥੀਆਂ ਅਤੇ ਸਟਾਫ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਦੀ ਆਰੰਭਤਾ ਮੌਕੇ ...

ਪੂਰੀ ਖ਼ਬਰ »

ਮਾਮਲਾ ਦੁਕਾਨ ਮਾਲਕ ਵਲੋਂ ਕਿਰਾਏਦਾਰ ਦੀ ਦੁਕਾਨ ਦੀ ਕੰਧ ਪਾੜ ਕੇ ਕਬਜ਼ਾ ਕਰਨ ਦਾ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਬਕਾਲਾ ਸਾਹਿਬ ਦੇ ਡਾਕਖਾਨੇ ਵਾਲੇੇ ਬਾਜ਼ਾਰ ਵਿਚ ਇਕ ਦੁਕਾਨ ਮਾਲਕ ਵਲੋਂ ਆਪਣੇ ਕਿਰਾਏਦਾਰ ਦੀ ਦੁਕਾਨ ਦੀ ਪਿਛਲੀ ਕੰਧ ਪਾੜ ਕੇ ਅੰਦਰੋਂ ਤਾਲੇ ਲਗਾ ਕੇ ਕਥਿਤ ਤੌਰ 'ਤੇ ਕਬਜ਼ਾ ਕਰਨ ਅਤੇ ਇਸ ...

ਪੂਰੀ ਖ਼ਬਰ »

ਪਾਖਰਪੁਰਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਜੈਂਤੀਪੁਰ, 29 ਸਤੰਬਰ (ਭੁਪਿੰਦਰ ਸਿੰਘ)-ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਲੋਕ ਸੇਵਾ ਕੇਂਦਰ ਪਾਖਰਪੁਰਾ ਵਿਖੇ ਸੁਸਾਇਟੀ ਦੇ ਚੇਅਰਮੈਨ ਸੇਵਾਮੁਕਤ ਪਿ੍ੰਸੀਪਲ ...

ਪੂਰੀ ਖ਼ਬਰ »

ਮਜੀਠਾ ਲਾਗੇ ਕਾਰ ਸੜਕ ਹਾਦਸੇ ਦੌਰਾਨ ਬਜ਼ੁਰਗ ਦੀ ਮੌਤ

ਮਜੀਠਾ, 29 ਸਤੰਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਇਥੋਂ ਨਾਲ ਲਗਦੇ ਪਿੰਡ ਨੰਗਲ ਪੰਨੂੰਆਂ ਵਿਖੇ ਮਜੀਠਾ ਅੰਮਿ੍ਤਸਰ ਮੁੱਖ ਸੜਕ 'ਤੇ ਕਾਰ ਹਾਦਸੇ ਵਿਚ ਇੱਕ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਹੈ | ਨਿਸ਼ਾਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਨੰਗਲ ਪੰਨੂੰਆਂ ...

ਪੂਰੀ ਖ਼ਬਰ »

ਆਪ ਵਰਕਰਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਚੌਕ ਮਹਿਤਾ, 29 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮਹਿਤਾ ਚੌਂਕ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਸਮੂਹ ਵਰਕਰਾਂ ਨੇ ਕੇਕ ਕੱਟ ਕੇ ਖ਼ੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਕੂਲ ਨੇ ਜੰਡਿਆਲਾ ਗੁਰੂ 'ਚ ਖੇਡ ਮੇਲਾ ਕਰਵਾਇਆ

ਜੰਡਿਆਲਾ ਗੁਰੂ 29 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਬੇਰਿੰਗ ਸਕੂਲ ਜੰਡਿਆਲਾ ਗੁਰੂ ਨੇ ਸਕੂਲ ਦੇ ਮੈਦਾਨ 'ਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਇਸ ਖੇਡ ਮੇਲੇ ਉਦਘਾਟਨ ਪਿ੍ੰਸੀਪਲ ਹੈਬਰੋਨਿਕਾ ...

ਪੂਰੀ ਖ਼ਬਰ »

ਪਿੰਡ ਨਾਗ ਕਲਾਂ ਦੇ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ ਦੇ ਰਹੇ ਹਨ ਭਿਆਨਕ ਬਿਮਾਰੀਆਂ ਨੂੰ ਸੱਦਾ

ਜਗਤਾਰ ਸਿੰਘ ਸਹਿਮੀ ਮਜੀਠਾ, 29 ਸਤੰਬਰ -ਪੰਜਾਬ ਦੀ ਸਿਆਸਤ ਵਿਚ ਵੱਖਰੀ ਪਹਿਚਾਣ ਰੱਖਣ ਵਾਲੇ ਹਲਕਾ ਮਜੀਠਾ ਵਿਚ ਭਾਵੇਂ ਅਕਾਲੀ ਭਾਜਪਾ ਸਰਕਾਰ ਸਮੇਂ ਇਥੋਂ ਦੇ ਵਿਧਾਇਕ ਰਹੇ ਬਿਕਰਮ ਸਿੰਘ ਮਜੀਠੀਆ ਵਲੋਂ ਨਿੱਜੀ ਦਿਲਚਸਪੀ ਲੈ ਕੇ ਮਜੀਠਾ ਕਸਬੇ ਤੇ ਹਲਕੇ ਦੇ ਸਮੂਹ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਫਾਰ ਵੂਮੈਨ ਰਈਆ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਰਈਆ, 29 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਕਾਲਜ ਅਤੇ ਫੇਰੂਮਾਨ ਟਰੱਸਟ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਡਾ. ਅਨੂ ਕਪਿਲ ਦੀ ਅਗਵਾਈ ਹੇਠ ਕਾਲਜ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨਾਲ ਸੰਬੰਧਿਤ ਸਮਾਗਮ

ਚਵਿੰਡਾ ਦੇਵੀ, 29 ਸਤੰਬਰ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਗੀਤ, ਕਵਿਤਾ ਉਚਾਰਨ, ਭਾਸ਼ਣ, ਲੇਖ ਰਚਨਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ 'ਤੇ 2 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਗ; ਨੌਵੀਂ ਪਾਤਸ਼ਾਹੀ ਦੇ ਦੀਵਾਨ ਹਾਲ ਵਿਖੇ ਸਮੂਹ ਪਾਠੀ ਸਿੰਘਾਂ, ਗ੍ਰੰਥੀ ਸਿੰਘਾਂ ਅਤੇ ਪ੍ਰਚਾਰਕ ਸਾਹਿਬਾਨ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਨੂੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸ: ਬਲਜੀਤ ...

ਪੂਰੀ ਖ਼ਬਰ »

ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਹਿੰਦੀ ਪੰਦਰਵਾੜਾ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ

ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ, ਖੇਤਰੀ ਦਫ਼ਤਰ ਅੰਮਿ੍ਤਸਰ ਵਲੋਂ ਬੀ.ਕੇ. ਵਰਮਾ ਦੀ ਪ੍ਰਧਾਨਗੀ ਹੇਠ ਹਿੰਦੀ ਪੰਦਰਵਾੜਾ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਡਾ. ਦੀਪਤੀ ...

ਪੂਰੀ ਖ਼ਬਰ »

ਚੇਅ. ਮਿਆਦੀਆਂ ਨੇ ਕਸਬਾ ਲੋਪੋਕੇ 'ਚ ਸੁਣੀਆਂ ਮੁਸ਼ਕਿਲਾਂ

ਲੋਪੋਕੇ, 29 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਵਿਖੇ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਅਹਿਮ ਮੀਟਿੰਗ 'ਆਪ' ਆਗੂ ਮਾਸਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਚੇਅਰਮੈਨ ਪਨਗ੍ਰੇਨ ਪੰਜਾਬ ਬਲਦੇਵ ਸਿੰਘ ...

ਪੂਰੀ ਖ਼ਬਰ »

ਫ਼ਤਹਿਪੁਰ ਰਾਜਪੂਤਾਂ ਵਿਖੇ ਪਿਛਲੇ 9 ਮਹੀਨੇ ਤੋਂ ਗਲੀ ਨਾ ਬਣਨ ਕਾਰਨ ਲੋਕ ਡਾਢੇ ਪ੍ਰੇਸ਼ਾਨ

ਨਵਾਂ ਪਿੰਡ, 29 ਸਤੰਬਰ (ਜਸਪਾਲ ਸਿੰਘ)-ਪੰਜਾਬ ਵਿਚਲੀਆਂ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਤੋਂ ਨਾਰਾਜ ਲੋਕਾਂ ਵਲੋਂ ਤੀਜੇ ਬਦਲ ਵਜੋਂ ਆਪ ਦੀ ਸਰਕਾਰ ਇਸ ਵਾਸਤੇ ਬਣਾਈ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋਣਗੀਆਂ ਤੇ ਉਹ ਵਧੀਆ ਸਹੂਲਤਾਂ ਮਾਣ ਸਕਣਗੇ, ...

ਪੂਰੀ ਖ਼ਬਰ »

ਕਾਲਜ ਸਠਿਆਲਾ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਸਠਿਆਲਾ, 29 ਸਤੰਬਰ (ਸਫਰੀ)-ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਇਸ ਬਾਰੇ ਓ. ਐਸ. ਡੀ. ਤੇਜਿੰਦਰ ਕੌਰ ਸ਼ਾਹੀ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪ੍ਰੋਗਰਾਮ ਉਲੀਕਿਆ ਗਿਆ ...

ਪੂਰੀ ਖ਼ਬਰ »

ਕੋਹਾਲੀ ਵਿਖੇ ਬਲਾਕ ਚੋਗਾਵਾਂ ਦੇ 160 ਡੀਪੂ ਹੋਲਡਰਾਂ ਦਾ ਲਗਾਇਆ ਟ੍ਰੇਨਿੰਗ ਕੈਂਪ

ਰਾਮ ਤੀਰਥ, 29 ਸਤੰਬਰ (ਧਰਵਿੰਦਰ ਸਿੰਘ ਔਲਖ)-ਸਹਾਇਕ ਕਮਿਸ਼ਨਰ ਫੂਡ ਸੇਫਟੀ ਦਫ਼ਤਰ ਸਿਵਲ ਸਰਜਨ ਅੰਮਿ੍ਤਸਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਫੂਡ ਸਪਲਾਈ ਅਫਸਰ ਬਲਾਕ ਚੋਗਾਵਾਂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਖਾਧ ਪਦਾਰਥਾਂ ਦਾ ਕੰਮ ਕਰਨ ਵਾਲੇ ਬਲਾਕ ...

ਪੂਰੀ ਖ਼ਬਰ »

ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (ਲੜਕੀਆਂ) ਦਾ ਉਦਘਾਟਨ

ਹਰਸਾ ਛੀਨਾ, 29 ਸਤੰਬਰ (ਕੜਿਆਲ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡਾਂ ਵਿਚ ਮੁਢਲੇ ਪੱਧਰ ਤੋਂ ਲੜਕੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਹਿੱਤ ਅੱਜ ਸਥਾਨਕ ਬਲਾਕ ਅਧੀਨ ਪੈਂਦੇ ਕਾਮਰੇਡ ਅੱਛਰ ਸਿੰਘ ਛੀਨਾ ਯਾਦਗਾਰੀ ਖੇਡ ...

ਪੂਰੀ ਖ਼ਬਰ »

ਚੂੰਘ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਚੌਕ ਮਹਿਤਾ, 29 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸਾਹਿਬ ਸ੍ਰੀ ਗੁਰੂ ਗੋਬਿੰੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਚੂੰਘ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸੇ ਵੀ ਸਿਆਸੀ ਧਿਰ ਵਲੋਂ ਸਾਰ ਨਾ ਲਏ ਜਾਣ 'ਤੇ ਮਸੀਹੀ ਭਾਈਚਾਰੇ 'ਚ ਭਾਰੀ ਰੋਸ

ਰਈਆ, 29 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਇਲਾਕੇ ਦੇ ਮਸੀਹੀ ਭਾਈਚਾਰੇ ਵਲੋਂ ਇਕ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿਚ ਪਾਸਟਰ ਸਾਹਿਬਾਨ ਮੇਜਰ ਮੰਗਾ ਮਸੀਹ, ਅਜੀਤ ਕੁਕੂ, ਕੁਲਵਿੰਦਰ ਸਿੰਘ, ਪ੍ਰੇਮ ਮਸੀਹ, ਲਖਵਿੰਦਰ ਕੁਮਾਰ, ਬੰਟੀ ਮਸੀਹ, ਮੰਗਲ ਭੱਟੀ, ਗੁਰਮੇਜ ...

ਪੂਰੀ ਖ਼ਬਰ »

ਰਈਆ ਮੰਡਲ ਬਿਆਸ ਵਿਖੇ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜੀਆਂ

ਬਿਆਸ, 29 ਸਤੰਬਰ (ਪਰਮਜੀਤ ਸਿੰਘ ਰੱਖੜਾ)-ਜੁਆਇੰਟ ਫੋਰਮ ਪੰ. ਰਾ. ਬਿ. ਬੋ. ਪੰਜਾਬ ਦੇ ਸੱਦੇ 'ਤੇ ਰਈਆ ਮੰਡਲ ਬਿਆਸ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜੀਆਂ ਗਈਆਂ, ਜਿਸ ਵਿਚ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਜੁਆਇੰਟ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਬਿਆਸ, 29 ਸਤੰਬਰ (ਫੇਰੂਮਾਨ)-ਬਿਆਸ ਖੇਤਰ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਚੀਮਾ ਬਾਠ, ਬੂਲੇਨੰਗਲ, ਫੇਰੂਮਾਨ ਕੋਟ ਮਹਿਤਾਬ ਅਤੇ ਭਲੋਜਲਾ ਆਦਿ ਪਿੰਡਾਂ ਵਿਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸ਼ਹੀਦ ਭਗਤ ਸਿੰਘ ਦੀ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਅਟਾਰੀ 'ਚ ਲਗਾਇਆ ਕੈਂਸਰ ਕੈਂਪ

ਅਟਾਰੀ, 29 ਸਤੰਬਰ (ਗੁਰਦੀਪ ਸਿੰਘ ਅਟਾਰੀ)-ਚਮਨ ਲਾਲ ਸੇਤੀਆ ਐਕਸਪੋਰਟ ਲਿਮਟਿਡ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਅਟਾਰੀ ਦੇ ਗੁਰਦੁਆਰਾ ਸਾਹਿਬ ਨੀਲਧਾਰੀ ਵਿਖੇ ਕੈਂਸਰ ਕੈਂਪ ਲਗਾਇਆ ਗਿਆ | ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ 600 ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਬਿੱਲ 2022 ਵਿਰੁੱਧ ਜੰਡਿਆਲਾ ਗੁਰੂ 'ਚ ਕੀਤੀ ਰੋਸ ਰੈਲੀ

ਜੰਡਿਆਲਾ ਗੁਰੂ, 29 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੁਆਇੰਟ ਫੋਰਮ ਪੰਜਾਬ ਦੇ ਉਲੀਕੇ ਪ੍ਰੋਗਰਾਮਾਂ ਅਨੁਸਾਰ ਟੈਕਨੀਕਲ ਸਰਵਿਸ ਯੂਨੀਅਨ, ਮਨਿਸਟਰੀਅਲ ਸਰਵਿਸ ਯੂਨੀਅਨ ਅਤੇ ਪੈਨਸ਼ਨਰ ਯੂਨੀਅਨ ਵਲੋਂ ਪੰਜਾਬ ਪਾਵਰਕਾਮ ਦੀ ਸਬ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਸਾਥੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਰਾਜਾਸਾਂਸੀ, 29 ਸਤੰਬਰ (ਹਰਦੀਪ ਸਿੰਘ ਖੀਵਾ)-ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਕੇਂਦਰ ਸਰਕਾਰ ਦੀਆਂ ਬਿਜਲੀ ਬਿੱਲ ਰਾਹੀਂ ਨਿਜੀਕਰਨ ਦੀਆਂ ਨੀਤੀਆਂ ਦੇ ਵਿਰੋਧ ਵਿਚ ਹਰਸ਼ਾ ਛੀਨਾ ਕੁੱਕੜਾਂ ਵਾਲਾ ਉਪ ਮੰਡਲ ਵਿਖੇ ਬਿਜਲੀ ਬਿੱਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX