ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਗ੍ਰਿਫਤਾਰ, 100 ਐਫ.ਆਈ.ਆਰ. ਦਰਜ
. . .  18 minutes ago
ਨਵੀਂ ਦਿੱਲੀ, 22 ਮਾਰਚ-ਦਿੱਲੀ ਪੁਲਿਸ ਨੇ 100 ਐਫ.ਆਈ.ਆਰ. ਦਰਜ ਕੀਤੀਆਂ ਹਨ ਜਦੋਂ ਕਿ ਸ਼ਹਿਰ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਲੋਕਾਂ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ
. . .  14 minutes ago
ਚੇਨਈ, 22 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ ਹੋਵੇਗਾ। ਦੋਵੇਂ ਟੀਮਾਂ 3 ਮੈਚਾਂ ਦੀ ਲੜੀ ਦਾ 1-1 ਮੈਚ ਜਿੱਤ ਕੇ ਬਰਾਬਰ ਹਨ...
ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ 'ਚ 9 ਮੌਤਾਂ, 100 ਤੋਂ ਵੱਧ ਜ਼ਖ਼ਮੀ
. . .  29 minutes ago
ਇਸਲਾਮਾਬਾਦ/ਕਾਬੁਲ, 22 ਮਾਰਚ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿਚ...
ਟਰਾਂਸਫਾਰਮਰ ਨਾਲ ਟਕਰਾਉਣ ਨਾਲ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ
. . .  34 minutes ago
ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਢਾਈ ਕੁ ਵਜੇ ਇਕ ਡੇਰੇ ਨਜ਼ਦੀਕ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਜਗਰਾਓਂ

ਪੰਜਾਬ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਪਰ ਪੇਂਡੂ ਖ਼ਰੀਦ ਕੇਦਰਾਂ 'ਤੇ ਅਜੇ ਤੱਕ ਪ੍ਰਬੰਧਾਂ ਦਾ ਨਾਮੋ-ਨਿਸ਼ਾਨ ਨਹੀਂ

ਜਗਰਾਉਂ, 1 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਭਾਵੇਂ ਅੱਜ ਤੋਂ ਰਾਜ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਪਰ ਪੇਂਡੂ ਖ਼ਰੀਦ ਕੇਂਦਰਾਂ 'ਤੇ ਅਜੇ ਤੱਕ ਪ੍ਰਬੰਧਾਂ ਦਾ ਕੋਈ ਨਾਮੋ-ਨਿਸ਼ਾਨ ਨਹੀਂ ਤੇ ਕਈ ਪੇਂਡੂ ਮੰਡੀਆਂ 'ਚ ਅਜੇ ਤੱਕ ...

ਪੂਰੀ ਖ਼ਬਰ »

-ਮਾਮਲਾ ਰੁਪਈਆਂ ਦੇ ਲੈਣ-ਦੇਣ ਦਾ-

ਇਕ ਵਿਅਕਤੀ ਨੂੰ ਕਾਰ ਸਮੇਤ ਅਗਵਾ ਕਰਨ ਦੇ ਮਾਮਲੇ 'ਚ 4 ਵਿਅਕਤੀ ਗਿ੍ਫ਼ਤਾਰ

ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਰ ਸਮੇਤ ਅਗਵਾ ਕਰਨ ਦੇ ਮਾਮਲੇ ਵਿਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.ਐੱਸ.ਆਈ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕਾ ਮਾਣੂੰਕੇ ਅੱਜ ਲੈਣਗੇ ਪ੍ਰਬੰਧਾਂ ਦਾ ਜਾਇਜ਼ਾ

ਪੇਂਡੂ ਖ਼ਰੀਦ ਕੇਂਦਰਾਂ 'ਤੇ ਪ੍ਰਬੰਧ ਨਾ ਮੁਕੰਮਲ ਹੋਣ ਦੇ ਮੁੱਦੇ 'ਤੇ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਪੇਂਡੂ ਮੰਡੀਆਂ 'ਚ ਸਫ਼ਾਈ ਨਾ ਹੋਣ ਦਾ ਮੁੱਦਾ ਉਨ੍ਹਾਂ ਦੇ ਵੀ ਧਿਆਨ 'ਚ ਆਇਆ ਤੇ ਉਨ੍ਹਾਂ ਵਲੋਂ ਅੱਜ ...

ਪੂਰੀ ਖ਼ਬਰ »

ਜੀ.ਐੱਚ.ਜੀ. ਅਕੈਡਮੀ ਵਿਖੇ ਮਹਾਤਮਾ ਗਾਂਧੀ ਜੈਅੰਤੀ ਮਨਾਈ

ਜਗਰਾਉਂ, 1 ਅਕਤੂਬਰ (ਜੋਗਿੰਦਰ ਸਿੰਘ)-ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ, ਜਿਸ ਵਿਚ 12ਵੀਂ ਜਮਾਤ ਦੀ ਵਿਦਿਆਰਥਣ ਏਕਨੂਰ ਕੌਰ ਨੇ ਭਾਸ਼ਣ ਰਾਹੀਂ ਮਹਾਤਮਾ ਗਾਂਧੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਰਾਏਕੋਟ ਵਿਖੇ ਕੀਤੀ ਮੀਟਿੰਗ

ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੀ ਸਾਂਝੀ ਮੀਟਿੰਗ ਮਾ: ਮੁਖਤਿਆਰ ਸਿੰਘ ਜਲਾਲਦੀਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹੋਈ | ਇਸ ਮੀਟਿੰਗ ਦੌਰਾਨ ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਸਵੱਛ ਸਰਵੇਖਣ ਤਹਿਤ ਸੀਵਰਮੈਨਾਂ ਦਾ ਕਪੈਸਟੀ ਬਿਲਡਿੰਗ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਜਗਰਾਉਂ, 1 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸਵੱਛ ਭਾਰਤ ਸਰਵੇਖਣ 2022-23 ਤਹਿਤ ਨਗਰ ਕੌਂਸਲ ਵਿਖੇ ਮੀਟਿੰਗ ਕੀਤੀ ਗਈ | ਇਹ ਮੀਟਿੰਗ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਕਾਰਜ ਸਾਧਕ ਅਧਿਕਾਰੀ ਮਨੋਹਰ ਸਿੰਘ ਵੀ ਸ਼ਾਮਿਲ ਹੋਏ | ...

ਪੂਰੀ ਖ਼ਬਰ »

80 ਬੋਤਲਾਂ ਘਰ ਦੀ ਕੱਢੀ ਸ਼ਰਾਬ ਸਮੇਤ ਇਕ ਕਾਬੂ

ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਹਰਜੀਤ ਸਿੰਘ (ਆਈ.ਪੀ.ਐਸ.) ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਵਿਖੇ ਤਾਇਨਾਤ ...

ਪੂਰੀ ਖ਼ਬਰ »

ਡੀ.ਐੱਸ.ਪੀ ਰਛਪਾਲ ਸਿੰਘ ਢੀਂਡਸਾ ਨੇ ਬਤੌਰ ਡੀ.ਐੱਸ.ਪੀ ਰਾਏਕੋਟ ਦਾ ਚਾਰਜ ਸੰਭਾਲਿਆ

ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਡੀ.ਐੱਸ.ਪੀ ਰਾਏਕੋਟ ਪ੍ਰਭਜੋਤ ਕੌਰ ਦਾ ਤਬਾਦਲਾ ਹੋਣ ਕਾਰਨ ਨਵੇਂ ਆਏ ਡੀ.ਐੱਸ.ਪੀ ਰਛਪਾਲ ਸਿੰਘ ਢੀਂਡਸਾ ਵਲੋਂ ਬਤੌਰ ਰਾਏਕੋਟ ਦੇ ਡੀ.ਐੱਸ.ਪੀ ਵਜੋਂ ਚਾਰਜ ਸੰਭਾਲਿਆ | ਇਸ ਮੌਕੇ ਡੀ.ਐੱਸ.ਪੀ ਰਛਪਾਲ ਸਿੰਘ ਢੀਂਡਸਾ ਨੇ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਪਮਾਲ ਦੇ ਵਿਦਿਆਰਥੀਆਂ ਨੇ ਸਵੱਛਤਾ ਰੈਲੀ ਕੱਢੀ

ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਫਾਊਾਡੇਸ਼ਨ ਦੇ ਪ੍ਰੋਗਰਾਮ ਸਵੱਛਤਾ ਵਚਨਬੱਧਤਾ ਤਹਿਤ ਵਾਤਾਵਰਨ ਦੀ ਸ਼ੁੱਧਤਾ ਲਈ ਆਪਣਾ ਯੋਗਦਾਨ ਪਾਉਂਦਿਆਂ ਸੱਤਿਆ ਭਾਰਤੀ ਸਕੂਲ ਪਮਾਲ ਦੇ ਮੁੱਖ ਅਧਿਆਪਕਾ ਕਮਲਜੀਤ ਕੌਰ ਦੀ ਅਗਵਾਈ ਹੇਠ ਅਧਿਆਪਕ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਰੋਸ ਪ੍ਰਦਰਸ਼ਨ ਕੱਲ੍ਹ

ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਦੇ ਕਾਲੇ ਦਿਨ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਜ਼ਿਲ੍ਹੇ ਭਰ ਵਿਚ ਕੇਂਦਰ ਸਰਕਾਰ ਦੀ ਅਰਥੀ ਫੂਕਣ ਦੇ ...

ਪੂਰੀ ਖ਼ਬਰ »

ਪਿੰਡ ਜੰਡ ਦੇ 3 ਵਿਅਕਤੀਆਂ ਖ਼ਿਲਾਫ਼ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਸੰਬੰਧੀ ਮੁਕੱਦਮਾ ਦਰਜ

ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਘਰ ਵਿਚ ਦਾਖ਼ਲ ਹੋ ਕੇ ਧਮਕੀਆਂ ਦੇਣ ਦੇ ਮਾਮਲੇ ਤਹਿਤ 2 ਸਕੇ ਭਰਾਵਾਂ ਸਮੇਤ ਪਿਉ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ | ਇਸ ਮੌਕੇ ਪੀੜ੍ਹਤ ਨਗਿੰਦਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਜੰਡ ਨੇ ਪੁਲਿਸ ਥਾਣਾ ਸਦਰ ਰਾਏਕੋਟ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਾਂਧੀ ਜੈਅੰਤੀ ਮਨਾਈ

ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਾਂਧੀ ਜੈਯੰਤੀ ਮਨਾਈ ਗਈ | ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਗਾਂਧੀ ਜੈਯੰਤੀ ...

ਪੂਰੀ ਖ਼ਬਰ »

ਗੁੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਵਿਖੇ 'ਵਿਸ਼ਵ ਅਹਿੰਸਾ ਦਿਵਸ' ਮਨਾਇਆ

ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁੁਰੁੁੂੁ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਪਿ੍ੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਵਿਚ ਮਹਾਤਮਾ ਗਾਂਧੀ ਦੀ ਜੈਯੰਤੀ ਮੌਕੇ 'ਵਿਸ਼ਵ ਅਹਿੰਸਾ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਪੋਸਟਰ ਮੇਕਿੰਗ, ਕਵਿਤਾ ਅਤੇ ਭਾਸ਼ਣ ਮੁਕਬਾਲੇ ਕਰਵਾਏ ਗਏ | ਜਸ਼ਨਦੀਪ ਕੌਰ, ਅਣਮੋਲਪ੍ਰੀਤ ਕੌਰ, ਸ਼ੈਲਜਾ ਕੁਮਾਰੀ ਅਤੇ ਹਰਲੀਨ ਕੌਰ ਨੇ ਮਹਾਤਮਾ ਗਾਂਧੀ ਦੇ ਵਿਸ਼ਵ ਸ਼ਾਂਤੀ ਅਤੇ ਅਧਿਕਾਰਾਂ ਨੂੰ ਪ੍ਰਗਟਾਉਣ ਦਾ ਸੰਦੇਸ਼ ਦੇਣ ਵਾਲੇ ਪੋਸਟਰ ਬਣਾਏ ਗਏ | ਇਸ ਤੋਂ ਬਿਨ੍ਹਾਂ ਕਿਰਨਪ੍ਰੀਤ ਕੌਰ, ਜਸਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਦਿਲਪ੍ਰੀਤ ਕੌਰ, ਮਨਵੀਰ ਕੌਰ, ਸ਼ੈਲਜਾ ਕੁਮਾਰੀ, ਰਮਨਦੀਪ ਕੌਰ ਅਤੇ ਗਗਨਜੋਤ ਕੌਰ ਨੇ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣਾਂ ਵਿਚ ਭਾਗ ਲਿਆ | ਮੈਨੇਜਮੈਂਟ ਮੈਂਬਰ ਅਵਤਾਰ ਸਿੰਘ ਚੀਮਾ ਨੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮਹਾਤਮਾ ਗਾਂਧੀ ਨੇ ਭਾਰਤ ਦੀ ਆਜ਼ਾਦੀ ਵਿਚ ਵੱਡੀ ਭੂਮਿਕਾ ਨਿਭਾਈ ਹੈ | ਇਸ ਮੌਕੇ ਪਿ੍ੰਸੀਪਲ ਡਾ. ਬਲਵੰਤ ਸਿੰਘ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਫਲਸਫ਼ੇ ਨੇ ਪੂਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ | ਸਟੇਜ਼ ਸਕੱਤਰ ਦੀ ਭੂਮਿਕਾ ਪ੍ਰੋ: ਪਿਅੰਕਾ ਦੁੱਗਲ ਨੇ ਨਿਭਾਈ | ਇਸ ਸਮੇਂ ਕਮੇਟੀ ਪ੍ਰਧਾਨ ਬਲਜਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਅਤ ਸਿੰਘ ਰਾਜਲ ਨੇ ਵੀ ਆਪਣੇ ਸੰਦੇਸ਼ ਵਿਚ ਵਿਦਿਆਰਥਣਾਂ ਨੂੰ 'ਵਿਸ਼ਵ ਅਹਿੰਸਾ ਦਿਵਸ' ਮਨਾਉਣ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਦਰਸ਼ਨ ਸਿੰਘ ਹੰਸਰਾ, ਸ਼ੇਰ ਸਿੰਘ ਹੰਸਰਾ, ਡਾ. ਰਵਿੰਦਰ ਕੌਰ, ਜਤਿੰਦਰਪਾਲ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ ਦੇ ਵਿਦਿਆਰਥੀਆਂ ਨੇ ਰੈਲੀ ਕੱਢ ਕੇ ਦਿੱਤਾ ਸਵੱਛਤਾ ਦਾ ਸੰਦੇਸ਼

ਰਾਏਕੋਟ, 1 ਅਕਤੂਬਰ (ਸੁਸ਼ੀਲ)-ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਨਮ ਜੈਯੰਤੀ ਮੌਕੇ ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ ਦੇ ਵਿਦਿਆਰਥੀਆਂ ਵਲੋਂ ਮੁੱਖ ਅਧਿਆਪਕਾ ਮੈਡਮ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਇਕ ਜਾਗਰੂਕਤਾ ਰੈਲੀ ਕੱਢ ਕੇ ਪਿੰਡ ਅਤੇ ਆਪਣੇ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦੇ ਤਗਮਾ ਜੇਤੂ 35 ਖਿਡਾਰੀਆਂ ਦਾ ਸਨਮਾਨ

ਹਠੂਰ, 1 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚਕਰ ਨੂੰ ਬਿਨ੍ਹਾਂ ਸਰਕਾਰੀ ਸਹਾਇਤਾ ਦੇ ਵਿਕਾਸ ਪੱਖੋਂ ਅੰਤਰ ਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਵਾਲੇ ਪ੍ਰਸਿੱਧ ਸਮਾਜ ਸੇਵੀ ਮਰਹੂਮ ਅਜਮੇਰ ਸਿੰਘ ਸਿੱਧੂ ਕੈਨੇਡਾ ਅਤੇ ਉਨ੍ਹਾਂ ਦੇ ਭਰਾ ਬਲਦੇਵ ਸਿੰਘ ਸਿੱਧੂ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ 2022' ਵਿਚ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਨੇ ਚਾਂਦੀ ਅਤੇ ਕਾਂਸੀ ਦੇ ਤਗਮੇੇ ਜਿੱਤੇ

ਚੌਂਕੀਮਾਨ, 1 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਹੇਠ ਖੰਨਾ (ਜ਼ਿਲ੍ਹਾ ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਜਲਾਲਦੀਵਾਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਰਾਏਕੋਟ, 1 ਅਕਤੂਬਰ (ਸੁਸ਼ੀਲ)-ਗਾਂਧੀ ਜੈਯੰਤੀ ਦੇ ਸਬੰਧ 'ਚ ਅੱਜ ਕਰੀਬੀ ਪਿੰਡ ਜਲਾਲਦੀਵਾਲ ਦੇ ਸੱਤਿਆ ਭਾਰਤੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ 'ਸਵੱਛ ਭਾਰਤ' ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਰੁਪਿੰਦਰ ਕੌਰ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁੱਲਾਂਪੁਰ ਬ੍ਰਾਂਚ ਰਾਹੀਂ ਸੁਖਜੀਤ ਸਿੰਘ ਨੇ ਓਪਨ ਵਰਕ ਪਰਮਿਟ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਅਤੇ ਆਈਲੈਟਸ ਦੀ ਕੋਚਿੰਗ ਸਬੰਧੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਨਾਮਵਰ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਮੁੱਲਾਂਪੁਰ ਬ੍ਰਾਂਚ ਦੇ ਇੰਮੀਗ੍ਰੇਸ਼ਨ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਜੱਟਪੁਰਾ 'ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 153ਵੀਂ ਜੈਅੰਤੀ ਮਨਾਈ

ਹਠੂਰ, 1 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਸੱਤਿਆ ਭਾਰਤੀ ਸਕੂਲ ਜੱਟਪੁਰਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 153ਵੀਂ ਜੈਯੰਤੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗਾਂਧੀ ਜੀ ਦੇ ਸੁਪਨੇ ਤੇ ਸੋਚ ਕਿ ਹਰ ਪਾਸੇ ਸਵੱਛਤਾ ਹੋਣੀ ਚਾਹੀਦੀ ਹੈ, ਦੇ ਆਧਾਰ 'ਤੇ ਸੱਤਿਆ ਭਾਰਤੀ ...

ਪੂਰੀ ਖ਼ਬਰ »

ਡੀ.ਐੱਸ.ਪੀ ਜਸਬਿੰਦਰ ਸਿੰਘ ਨੇ ਦਾਖਾ ਪੁਲਿਸ ਸਬ ਡਵੀਜ਼ਨ ਲਈ ਚਾਰਜ ਸੰਭਾਲਿਆ

ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਡੀ.ਜੀ.ਪੀ ਪੰਜਾਬ ਵਲੋਂ ਜਾਰੀ ਹੁਕਮਾਂ ਹੇਠ ਏ.ਸੀ.ਪੀ ਅਤੇ ਡੀ.ਐੱਸ.ਪੀ ਪੱਧਰ ਦੇ ਤਬਾਦਲਿਆਂ ਸਮੇਂ ਡੀ.ਐੱਸ.ਪੀ ਜਸਬਿੰਦਰ ਸਿੰਘ ਖਹਿਰਾ ਨੂੰ ਦਾਖਾ ਪੁਲਿਸ ਸਬ-ਡਵੀਜ਼ਨ ਲਈ ਡੀ.ਐੱਸ.ਪੀ ਲਗਾਏ ਜਾਣ ਬਾਅਦ ...

ਪੂਰੀ ਖ਼ਬਰ »

ਡਾਂਗੋਂ 'ਚ 7 ਰੋਜ਼ਾ ਧਾਰਮਿਕ ਸਮਾਗਮ ਸਮਾਪਤ

ਪੱਖੋਵਾਲ-ਸਰਾਭਾ, 1 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਸਿੱਖੀ ਦੇ ਪ੍ਰਚਾਰ ਤੇ ਪਸਾਰ 'ਚ ਅਹਿਮ ਯੋਗਦਾਨ ਪਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵਲੋਂ ਬਾਬਾ ਸਰਬਜੋਤ ਸਿੰਘ ਦੀ ਨਿਗਰਾਨੀ ਹੇਠ ਸੰਤ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ...

ਪੂਰੀ ਖ਼ਬਰ »

ਜੀ.ਐਚ.ਜੀ ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਵਿਖੇ 'ਇੰਟਰਾਮੂੂਟ ਕੋਰਟ ਮੁਕਾਬਲੇ' ਕਰਵਾਏ

ਚੌਂਕੀਮਾਨ, 1 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਦੀ ਸੰਸਥਾ ਜੀ.ਐਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਵਿਖੇ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਡਾਇਰੈਕਟਰ ਡਾ.ਐੱਸ.ਕੇ ਨਾਇਕ ਅਤੇ ਡਾ: ਸ਼ਵੇਤਾ ਢੰਡ ਦੀ ਯੋਗ ਅਗਵਾਈ ਹੇਠ 30 ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਵਿਚ ਆਊਟਸੋਰਸਿੰਗ ਦੀ ਭਰਤੀ ਦੇ ਵਿਰੋਧ ਵਿਚ ਯੂਨੀਅਨ ਵਿਚ ਰੋਸ ਫੈਲਿਆ

ਲੁਧਿਆਣਾ, 1 ਅਕਤੂਬਰ (ਸਲੇਮਪੁਰੀ)-ਪੰਜਾਬ ਰੋਡਵੇਜ਼/ ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿਚ ਕੱਚੇ ਮੁਲਾਜ਼ਮਾਂ ਵਲੋਂ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਉੱਘੇ ਕਾਰੋਬਾਰੀ ਹੀਰਾ ਲਾਲ ਬਾਂਸਲ ਨੂੰ 'ਸਵੱਛ ਭਾਰਤ ਮਿਸ਼ਨ' ਲਈ ਰਾਏਕੋਟ ਦਾ ਬ੍ਰਾਂਡ ਅੰਬੈਸਡਰ ਐਲਾਨਿਆ

ਰਾਏਕੋਟ, 1 ਅਕਤੂਬਰ (ਸੁਸ਼ੀਲ)-ਨਗਰ ਕੌਂਸਲ ਰਾਏਕੋਟ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਵੱਛ ਸਰਵੇਖਣ 2023 ਲਈ ਰਾਏਕੋਟ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਉਦਯੋਗਪਤੀ ਹੀਰਾ ਲਾਲ ਬਾਂਸਲ ਨੂੰ ਸਵੱਛ ਸਰਵੇਖਣ 2023 ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਦਫ਼ਤਰ ਸਿੱਧਵਾਂ ਬੇਟ ਦੇ ਵੱਖ-ਵੱਖ ਪਿੰਡਾਂ ਵਿਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਮੁਹਿੰਮ ਸ਼ੁਰੂ

ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਸਿੱਧਵਾਂ ਬੇਟ ਮੈਡਮ ਕੁਲਵਿੰਦਰ ਜੋਸ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਰਾਊਵਾਲ ਵਿਖੇ 'ਬਾਬਾ ਬੰਦਾ ਸਿੰਘ ਬਹਾਦਰ' ਕਿਸਾਨ ਮੇਲਾ ਸਮਾਪਤ

ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਰਾਊਵਾਲ ਵਿਖੇ ਦਸ਼ਮੇਸ ਪਰਿਵਾਰ ਇੰਟਰਨੈਸ਼ਨਲ ਚੈਰੀਟੇਬਲ ਸੰਸਥਾ ਵਲੋਂ ਬਾਬਾ ਗੁਰਬਚਨ ਸਿੰਘ ਦੀ ਯੋਗ ਅਗਵਾਈ ਅਤੇ ਖੇਤੀਬਾੜੀ ਵਿਭਾਗ ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾਣ ਵਾਲਾ ...

ਪੂਰੀ ਖ਼ਬਰ »

ਜੀ.ਐੱਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਚ ਕਿਡਜ਼ ਕਾਰਨੀਵਲ ਕਰਵਾਇਆ

ਚੌਂਕੀਮਾਨ, 1 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਲੋਂ ਸਕੂਲ ਦੇ ਵਿਹੜੇ ਵਿਚ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਐੱਲ.ਐੱਸ.ਐੱਸ.ਸੀ) (ਵੈਸਟ) ਦੇ ਬੈਨਰ ਹੇਠ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੇ ਬੱਚਿਆਂ ਲਈ ਬਹੁਤ ...

ਪੂਰੀ ਖ਼ਬਰ »

ਬਹਾਦਰ ਸਿੰਘ ਸਿਵੀਆ ਨੂੰ ਸਦਮਾ, ਜਸਵੰਤ ਸਿੰਘ ਭੋਲਾ ਅਮਰੀਕਾ ਦਾ ਦਿਹਾਂਤ

ਗੁਰੂਸਰ ਸੁਧਾਰ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਬੜੈਚ ਦੇ ਸਾਬਕਾ ਸਰਪੰਚ ਬਹਾਦਰ ਸਿੰਘ ਸਿਵੀਆ ਨੂੰ ਉਸ ਸਮੇਂ ਅਸਹਿ ਸਦਮਾ ਪੁੱਜਾ, ਜਦ ਉਨ੍ਹਾਂ ਦੀ ਸਕੀ ਮਾਸੀ ਦੇ ਲੜਕੇ ਅਮਰੀਕਾ ਨਿਵਾਸੀ ਜਸਵੰਤ ਸਿੰਘ ਭੋਲਾ ਸਿਵੀਆ (68) ਜੋ ਭਾਰਤ ਪੰਜਾਬ ਆਏ ਹੋਏ ਸਨ, ਦਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਵਿੰਦਰ ਸਿੰਘ ਬੜੈਚ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਬੜੈਚ ਦੇ ਸਾਬਕਾ ਸਰਪੰਚ, ਨੰਬਰਦਾਰ ਹਰਵਿੰਦਰ ਸਿੰਘ ਬੜੈਚ ਸੰਖੇਪ ਬਿਮਾਰੀ ਦੇ ਚੱਲਦਿਆਂ ਅਕਾਲ ਚਲਾਣ ਕਰ ਗਏ | ਮੰਡੀ ਮੁੱਲਾਂਪੁਰ ਵਿਖੇ ਸਰਪੰਚ ਫਾਈਨਾਂਸ ਦੇ ਮਾਲਕ ਹਰਵਿੰਦਰ ਸਿੰਘ ਬੜੈਚ ਦੇ ਅਕਾਲ ...

ਪੂਰੀ ਖ਼ਬਰ »

ਜੋਧਾਂ ਪੁਲਿਸ ਵਲੋਂ 20 ਸਾਲਾਂ ਤੋਂ ਭਗੌੜਾ ਕਾਬੂ

ਜੋਧਾਂ, 1 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਮਾਨਯੋਗ ਅਦਾਲਤ ਵਲੋਂ 20 ਸਾਲਾਂ ਤੋਂ ਭਗੌੜਾ ਕਰਾਰ ਕੀਤੇ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਦਵਿੰਦਰ ...

ਪੂਰੀ ਖ਼ਬਰ »

ਦਾਣਾ ਮੰਡੀ ਹਲਵਾਰਾ 'ਚ ਸਫ਼ਾਈ ਮੁਹਿੰਮ ਜ਼ੋਰਾਂ 'ਤੇ

ਹਲਵਾਰਾ, 1 ਅਕਤੂਬਰ (ਭਗਵਾਨ ਢਿੱਲੋਂ)-ਪੰਜਾਬ ਸਰਕਾਰ ਦੇ ਸਿਵਲ ਅਤੇ ਉਪਭੋਗਤਾ ਮੰਤਰੀ ਲਾਲ ਚੰਦ ਕਟਾਰੂਚੱਕ ਅਨੁਸਾਰ ਖ਼ਰੀਦ ਸੀਜਨ 2022-23 ਲਈ 187 ਲੱਖ ਮੀ: ਟਨ ਝੋਨਾ ਖ਼ਰੀਦਣ ਦk ਟੀਚਾ ਪ੍ਰਾਪਤ ਕਰਨ ਲਈ ਪਹਿਲੀ ਅਕਤੂਬਰ ਤੋਂ 1804 ਖ਼ਰੀਦ ਕੇਂਦਰਾਂ ਅਤੇ 349 ਆਰਜੀ ਕੇਂਦਰਾਂ ਵਿਚ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਤੁੰਗਾਹੇੜੀ ਦੇ ਵਿਦਿਆਰਥੀਆਂ ਨੇ ਸਵੱਛਤਾ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ

ਰਾਏਕੋਟ, 1 ਅਕਤੂਬਰ (ਸੁਸ਼ੀਲ)-ਨਜ਼ਦੀਕੀ ਪਿੰਡ ਤੁੰਗਾਂਹੇੜੀ ਦੇ ਸੱਤਿਆ ਭਾਰਤੀ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਮੁਖੀ ਮੈਡਮ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਵੱਛਤਾ ਅਭਿਆਨ ਤਹਿਤ ਪਿੰਡ 'ਚ ਜਾਗਰੂਕਤਾ ਰੈਲੀ ਕੱਢ ਕੇ ਸਵੱਛਤਾ ਫ਼ੈਲਾਉਣ ਦਾ ਸੰਦੇਸ਼ ਦਿੱਤਾ ਗਿਆ ...

ਪੂਰੀ ਖ਼ਬਰ »

ਘਰੇਲੂ ਕੰਮ ਲਈ ਨਿਕਲੇ ਨਾਬਾਲਗ ਲੜਕੇ ਨਾਲ ਕੁਕਰਮ

ਲੋਹਟਬੱਦੀ, 1 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਪੁਲਿਸ ਚੌਕੀ ਲੋਹਟਬੱਦੀ ਅਧੀਨ ਇਕ ਨਾਬਾਲਿਗ ਲੜਕੇ ਨਾਲ 2 ਨੌਜਵਾਨਾਂ ਵਲੋਂ ਕੁਕਰਮ ਕਰਨ ਦੀ ਘਿਨਾਉਣੀ ਹਰਕਤ ਕਰਦਿਆਂ ਦੀ ਵੀਡੀਓ ਵਾਇਰਲ ਹੋਣ ਦੇ ਦੋਸ਼ਾਂ ਅਧੀਨ ਪੁਲਿਸ ਨੇ ਕਾਰਵਾਈ ਅਮਲ 'ਚ ਲਿਆਂਦੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਹੰਬੜਾਂ ਨੇ ਸਵੱਛਤਾ ਅਭਿਆਨ ਤਹਿਤ ਕੀਤਾ ਮਾਰਚ

ਹੰਬੜਾਂ, 1 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਦੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪਿ੍ੰਸੀਪਲ ਜਸਵੰਤ ਸਿੰਘ ਸ਼ੇਖਾਂ ਦੀ ਅਗਵਾਈ ਹੇਠ ਸਾਰੇ ਪਿੰਡ ਤੇ ਬਜ਼ਾਰ ਵਿਚ ਮਾਰਚ ਕੀਤਾ ਗਿਆ, ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇਕ ਰੋਜ਼ਾ ਵਰਕਸ਼ਾਪ ਲਗਾਈ

ਰਾਏਕੋਟ, 1 ਅਕਤੂਬਰ (ਸੁਸ਼ੀਲ)-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਦੀ ਭਾਗੀਦਾਰੀ ਸਕੂਲ ਵਿਚ ਵਧਾਉਣ ਦੇ ਮੰਤਵ ਨੂੰ ਲੈ ਕੇ ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਵਿਖੇ ਸੈਂਟਰ ਇੰਚਾਰਜ ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਇਕ ...

ਪੂਰੀ ਖ਼ਬਰ »

ਸੰਤ ਬਾਬਾ ਮੁਕੰਦ ਸਿੰਘ ਦੀ 47ਵੀਂ ਬਰਸੀ ਨਮਿਤ ਸਮਾਗਮ ਸਮਾਪਤ ਹੋਏ

ਜਗਰਾਉਂ, 1 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਬਾਬਾ ਮੁਕੰਦ ਸਿੰਘ ਮੁਕੰਦਪੁਰੀ ਜਗਰਾਉਂ ਵਿਖੇ ਸੰਤ ਬਾਬਾ ਮੁਕੰਦ ਸਿੰਘ ਦੀ 47ਵੀਂ ਬਰਸੀ ਨਮਿਤ ਅਸਥਾਨ ਦੇ ਮੁਖੀ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਏ ਗਏ ਤਿੰਨ ਰੋਜ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX