ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੰਧਲਾ ਪਾਣੀ ਪੀਣ ਲਈ ਲੋਕ ਮਜਬੂਰ, ਵਿਭਾਗ ਨੂੰ ਸਵੱਛਤਾ ਦਿਵਸ ਮੌਕੇ ਮਿਲ ਰਿਹਾ 'ਹਰ ਘਰ ਜਲ ਐਵਾਰਡ'

ਬਲਾਚੌਰ, 3 ਅਕਤੂਬਰ (ਸ਼ਾਮ ਸੁੰਦਰ ਮੀਲੂ)-ਦੇਸ਼ ਅੰਦਰ ਸਰਕਾਰ ਵਲੋਂ 2 ਅਕਤੂਬਰ ਨੂੰ 'ਸਵੱਛ ਭਾਰਤ ਦਿਵਸ' ਵਜੋਂ ਪੂਰੇ ਜ਼ੋਰ ਸ਼ੋਰ ਨਾਲ ਮਨਾ ਕੇ ਸਵੱਛਤਾ ਦਾ ਸੁਨੇਹਾ ਹਕੀਕਤ 'ਚ ਘੱਟ ਤੇ ਦਫ਼ਤਰੀ ਫਾਈਲਾਂ ਤੇ ਫ਼ੋਟੋ ਸ਼ੂਟ ਲਈ ਜ਼ਿਆਦਾ ਦਿੱਤਾ ਜਾਂਦੈ | ਸਰਕਾਰੀ, ਪ੍ਰਸ਼ਾਸਨਿਕ ਪ੍ਰਬੰਧ ਪੁਖ਼ਤਾ ਨਾ ਹੋਣ ਕਰਕੇ ਲੋਕ ਗੰਦਗੀ ਦੇ ਸਾਏ ਹੇਠ ਜਿੱਥੇ ਜ਼ਿੰਦਗੀ ਬਤੀਤ ਕਰ ਰਹੇ ਹਨ, ਉੱਥੇ ਆਜ਼ਾਦੀ ਦੇ ਏਨੇ ਵਰ੍ਹੇ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਲੋਕਾਂ ਨੂੰ ਸਵੱਛ ਵਾਤਾਵਰਨ ਤਾਂ ਦੂਰ ਸਵੱਛ ਪੀਣ ਲਈ ਪਾਣੀ ਵੀ ਨਹੀਂ ਮਿਲ ਰਿਹਾ | ਸਰਕਾਰੀ ਫਾਈਲਾਂ 'ਚ ਉਲਝਿਆ 'ਸਵੱਛ ਭਾਰਤ' ਦੇ ਸੁਪਨੇ ਨੂੰ ਪ੍ਰਤੱਖ ਰੂਪ ਵਿਚ ਵੈਸੇ ਤਾਂ ਪੂਰੇ ਪੰਜਾਬ ਦੇ ਪਿੰਡਾਂ ਵਿਚ ਦੇਖਿਆ ਜਾ ਸਕਦੈ, ਪਰ ਸੂਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜਿਸ ਨੂੰ ਅੱਜ ਸਵੱਛ ਭਾਰਤ ਦਿਵਸ ਮੌਕੇ ਜ਼ਿਲ੍ਹੇ ਦੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਨੂੰ 'ਹਰ ਘਰ ਜਲ ਐਵਾਰਡ' ਦਿੱਤਾ ਜਾ ਰਿਹਾ ਹੈ, ਪਰ ਜ਼ਿਲ੍ਹੇ ਦੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਜਿਸ ਨੂੰ ਇਹ ਐਵਾਰਡ ਜ਼ਿਲ੍ਹੇ ਅੰਦਰ 100 ਫ਼ੀਸਦੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਦਾ ਟੀਚਾ ਪੂਰਾ ਕਰਨ ਦਾ ਦਿੱਤੇ ਜਾ ਰਹੇ ਐਵਾਰਡ ਦਾ ਸਰਕਾਰੀ ਪੈਮਾਨਾ ਕੀ ਹੋਵੇਗਾ ਇਹ ਬੁਝਾਰਤ ਹੈ | ਅਸਲੀਅਤ ਵਿਚ ਜ਼ਿਲ੍ਹੇ ਅੰਦਰ ਜਲ ਸਪਲਾਈ ਵਿਭਾਗ ਦੀ ਕਾਰਗੁਜ਼ਾਰੀ ਆਮ ਲੋਕਾਂ ਲਈ ਕੋਈ ਬਹੁਤੀ ਭਰੋਸੇਯੋਗਤਾ ਵਾਲੀ ਨਹੀਂ | ਕਿਉਂਕਿ ਅੱਜ ਵੀ ਜ਼ਿਲ੍ਹੇ ਦੇ ਲੋਕਾਂ ਲਈ ਸਰਕਾਰੀ ਰਿਕਾਰਡ ਵਿਚ ਭਲੇ ਹੀ ਸੌ ਫ਼ੀਸਦੀ ਪਾਣੀ ਮੁਹੱਈਆ ਭਾਵ ਕੁਨੈਕਸ਼ਨ ਦੇਣ ਦਾ ਟੀਚਾ ਪੂਰਾ ਕੀਤਾ ਹੋਇਆ ਹੈ, ਪਰ ਲੋਕਾਂ ਨੂੰ ਅੱਜ ਵੀ ਪੀਣ ਵਾਲਾ ਪਾਣੀ ਨਾ ਤਾਂ ਪੂਰਾ ਮਿਲ ਰਿਹਾ ਹੈ ਨਾ ਹੀ ਪਾਣੀ ਦੀ ਸ਼ੁੱਧਤਾ ਹੈ | ਜ਼ਿਲ੍ਹੇ ਦੀ ਸਬ ਡਵੀਜ਼ਨ ਬਲਾਚੌਰ ਦੇ ਪਿੰਡਾਂ ਵਿਚ ਵਿਭਾਗ ਦੀਆਂ ਜਲ ਸਪਲਾਈ ਸਕੀਮਾਂ ਤੋਂ ਦਿੱਤੇ ਜਾ ਰਹੇ ਪੀਣ ਵਾਲੇ ਪਾਣੀ ਦੀ ਥਾਂ-ਥਾਂ ਲੀਕੇਜ, ਗੰਦਗੀ ਨਾਲ ਭਰਪੂਰ ਗੰਦਾ ਪਾਣੀ ਲੋਕਾਂ ਨੂੰ ਦੇਰ ਸਵੇਰ ਪੀਣ ਨੂੰ ਮਿਲ ਰਿਹਾ ਹੈ, ਜਿਸ ਦੇ ਲਈ ਵਿਭਾਗ ਵਲੋਂ ਗੰਦੇ ਪਾਣੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਕੋਈ ਚਾਰਾਜੋਈ ਨਹੀਂ ਕੀਤੀ ਜਾ ਰਹੀ | ਸਗੋਂ ਲੋਕ ਖ਼ੁਦ ਹੀ ਜੇਬੋਂ ਖ਼ਰਚ ਕਰਕੇ ਪਹਿਲਾਂ ਵਿਭਾਗ ਨੂੰ ਪੀਣ ਵਾਲੇ ਪਾਣੀ ਦਾ ਬਿੱਲ ਅਦਾ ਕਰਦੇ ਹਨ ਤੇ ਖ਼ੁਦ ਹੀ ਲੀਕੇਜ ਹੋ ਰਹੇ ਪਾਣੀ ਨੂੰ ਬੰਦ ਕਰਵਾਉਣ ਲਈ ਹਰਜਾਨਾ ਭਰ ਰਹੇ ਹਨ | ਦੱਸਣਯੋਗ ਹੈ ਕਿ ਵਿਭਾਗ ਵਲੋਂ ਬੇਤਰਤੀਬੇ ਢੰਗ ਨਾਲ ਬਿਨਾ ਲੈਵਲ ਤੋਂ ਪਾਈਆਂ ਪਾਈਪਾਂ ਥਾਂ-ਥਾਂ ਤੋਂ ਲੀਕ ਹੋ ਰਹੀਆਂ ਹਨ ਤੇ ਲੋਕ ਦੂਸ਼ਿਤ ਪਾਣੀ ਪੀ ਕੇ ਗੰਭੀਰ ਬਿਮਾਰੀਆਂ ਦੀ ਲਪੇਟ ਵਿਚ ਆ ਰਹੇ ਹਨ | ਜਲ ਸਪਲਾਈ ਵਿਭਾਗ ਦੇ ਖਪਤਕਾਰਾਂ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਸਾਡੇ ਜ਼ਿਲ੍ਹੇ ਨੂੰ 'ਹਰ ਘਰ ਜਲ ਐਵਾਰਡ' ਨਾਲ ਨਿਵਾਜਿਆ ਜਾ ਰਿਹਾ ਕਾਸ਼ ਲੋਕਾਂ ਨੂੰ ਮਿਲ ਰਹੇ ਪੀਣ ਵਾਲੇ ਪਾਣੀ ਨੂੰ ਘੋਖ ਕੇ ਜੇਕਰ ਐਵਾਰਡ ਦਿੱਤਾ ਜਾਂਦਾ ਤਾਂ ਖ਼ੁਸ਼ੀ ਦੁੱਗਣੀ ਹੋਣੀ ਸੀ |

ਖ਼ਬਰ ਸ਼ੇਅਰ ਕਰੋ

 

ਡੀ. ਸੀ. ਰੰਧਾਵਾ ਨੇ ਨਵਾਂਸ਼ਹਿਰ ਦਾਣਾ ਮੰਡੀ 'ਚ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਵਾਂਸ਼ਹਿਰ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ 'ਆਪ' ਆਗੂ ਲਲਿਤ ਮੋਹਨ ਪਾਠਕ ਸਮੇਤ ਜ਼ਿਲ੍ਹੇ ਦੇ ਖ਼ਰੀਦ ਨਾਲ ਜੁੜੇ ਅਧਿਕਾਰੀ ਵੀ ਮੌਜੂਦ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਆਈ. ਜੀ. ਪਰਮਾਰ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਰੇਂਜ ਲੁਧਿਆਣਾ ਅਧੀਨ ਆਉਂਦੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਕਰਕੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਲੁਧਿਆਣਾ ਰੇਂਜ ਦੀ ਜੂਹ ਨੂੰ ਛੱਡ ਕੇ ਕਿਸੇ ਹੋਰ ਥਾਂ 'ਤੇ ਚਲੇ ਜਾਣ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਨਵਾਂਸ਼ਹਿਰ, 3 ਅਕਤੂਬਰ (ਹਰਵਿੰਦਰ ਸਿੰਘ)-ਲੰਗੜੋਆ ਬਾਈਪਾਸ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਰੋਸ ਪ੍ਰਦਰਸ਼ਨ

ਬਲਾਚੌਰ, 3 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਸਥਾਨਕ ਸ਼ਹਿਰ ਦੇ ਮੁੱਖ ਚੌਕ 'ਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕੇਂਦਰ ਸਰਕਾਰ ਦਾ ਪੁਤਲਾ ਫੂਕਣ ਮੌਕੇ ਸੰਯੁਕਤ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ

ਸੰਧਵਾਂ, 3 ਅਕਤੂਬਰ (ਪ੍ਰੇਮੀ ਸੰਧਵਾਂ)-ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਮੰਡੀ 'ਚ ਪਹਿਲੇ ਦਿਨ ਬਲਦੇਵ ਸਿੰਘ ਮਕਸੂਦਪੁਰ ਦੀ ਆੜਤ ਦੀ ਦੁਕਾਨ 'ਤੇ ਇਕ ਕਿਸਾਨ ਵਲੋਂ ਡੇਢ ਸੌ ਕੁਇੰਟਲ ਦੇ ਕਰੀਬ ਝੋਨਾ ਲਿਆਂਦਾ ਗਿਆ, ਪਰ ਝੋਨੇ ਦੀ ...

ਪੂਰੀ ਖ਼ਬਰ »

ਕਿਸਾਨ ਝੋਨੇ ਨੂੰ ਪਕਾ ਕੇ ਅਤੇ ਸੁਕਾ ਕੇ ਹੀ ਮੰਡੀਆਂ 'ਚ ਲਿਆਉਣ-ਕੱਟ

ਬਹਿਰਾਮ, 3 ਅਕਤੂਬਰ (ਸਰਬਜੀਤ ਸਿੰਘ ਚੱਕ ਰਾਮੂੰ)-ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੰਡੀਆਂ 'ਚ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਬਿਨਾਂ ਮਾਣ ਭੱਤੇ ਗੁਜ਼ਾਰਾ ਕਰਨ ਲਈ ਮਜਬੂਰ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਈ. ਸੀ. ਡੀ. ਐੱਸ. ਸਕੀਮ ਦੀ ਸੰਤਾਲਵੀ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਸੈਕਟਰੀ ਬਲਜੀਤ ਕੌਰ ਮੱਲਪੁਰੀ ਦੀ ਅਗਵਾਈ 'ਚ ਨਾਅਰੇਬਾਜ਼ੀ ਸੁੱਤੀਆਂ ਸਰਕਾਰਾਂ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਮੋਦੀ ਦਾ ਪੁਤਲਾ ਸਾੜਿਆ

ਸਾਹਲੋਂ, 3 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਸਕੋਹਪੁਰ ਵਿਖੇ ਨਵਾਂਸ਼ਹਿਰ ਤੋਂ ਲੁਧਿਆਣਾ ਜਾਣ ਵਾਲੇ ਮੁੱਖ ਮਾਰਗ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੈੜਚ ਦੀ ਅਗਵਾਈ ਵਿਚ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਦੋ ਘੰਟੇ ਦਾ ...

ਪੂਰੀ ਖ਼ਬਰ »

ਪਾਣੀ ਦੀ ਲੀਕੇਜ ਕਾਰਨ ਫ਼ਤਿਹਪੁਰ ਵਾਸੀ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਰੈਲਮਾਜਰਾ, 3 ਅਕਤੂਬਰ (ਸੁਭਾਸ਼ ਟੌਂਸਾ)-ਜਲ ਸਪਲਾਈ ਵਿਭਾਗ ਦੀ ਅਣਗਹਿਲੀ ਕਾਰਨ ਪਿੰਡ ਫ਼ਤਿਹਪੁਰ 'ਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਚੋਂ ਹੋ ਰਹੀ ਲੀਕੇਜ ਕਾਰਨ ਗਲੀਆਂ ਨੇ ਨਰਕ ਦਾ ਰੂਪ ਧਾਰਨ ਕਰ ਲਿਆ ਹੈ ਲੰਬਾ ਸਮਾਂ ਪਾਣੀ ਗਲੀਆਂ ਵਿਚ ਖੜ੍ਹਾ ਰਹਿਣ ਕਾਰਨ ਭੈੜੀ ...

ਪੂਰੀ ਖ਼ਬਰ »

ਮੁੱਖ ਮੰਤਰੀ ਸਾਹਿਬ 'ਗਰਬਾ' ਛੱਡੋ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਸੰਭਾਲੋ- ਅਜੇ ਮੰਗੂਪੁਰ

ਬਲਾਚੌਰ, 3 ਅਕਤੂਬਰ (ਸ਼ਾਮ ਸੁੰਦਰ ਮੀਲੂ)-'ਆਪ' ਸਰਕਾਰ ਦੇ ਕਾਰਜਕਾਲ 'ਚ ਪੰਜਾਬ ਅੰਦਰ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਦੀ ਫ਼ਿਕਰ ਛੱਡ ਕੇ ਗੁਜਰਾਤ 'ਚ ਗਰਬਾ ਪਾਉਣ 'ਚ ਮਸਤ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਯੂ. ਪੀ. ਸਰਕਾਰ ਦਾ ਪੁਤਲਾ ਸਾੜਿਆ

ਬੰਗਾ, 3 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਬੱਸ ਅੱਡਾ ਕਾਹਮਾ ਵਿਖੇ ਲਖੀਮਪੁਰ ਖੀਰੀ ਦੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰ ਤੇ ਯੂ. ਪੀ ਸਰਕਾਰ ਦੇ ਪੁਤਲੇ ਸਾੜੇ ਗਏ | ਸੰਯੁਕਤ ਕਿਸਾਨ ਮੋਰਚੇ ਵਲੋਂ ...

ਪੂਰੀ ਖ਼ਬਰ »

ਬਹਿਰਾਮ ਟੋਲ ਪਲਾਜ਼ਾ ਵਿਖੇ ਕਿਸਾਨਾਂ ਨੇ ਮੋਦੀ ਦਾ ਪੁਤਲਾ ਸਾੜਿਆ

ਬਹਿਰਾਮ, 3 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਲਖੀਮਪੁਰ ਖੀਰੀ ਕਾਂਡ 'ਚ ਮਾਰੇ ਗਏ ਕਿਸਾਨਾਂ ਦੀ ਬਰਸੀ 'ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਟੋਲ ਪਲਾਜਾ ਬਹਿਰਾਮ ਵਿਖੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਤੇ ਦੁਆਬਾ ਕਿਸਾਨ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 3 ਅਕਤੂਬਰ (ਹਰਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਅੱਗੇ ਕੁਲ ਹਿੰਦ ਕਿਸਾਨ ਸਭਾ ਅਤੇ ਦੁਆਬਾ ਕਿਸਾਨ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਬਲਵੀਰ ਸਿੰਘ ...

ਪੂਰੀ ਖ਼ਬਰ »

ਆਓ, ਅਸੀਂ ਸਾਰੇ ਮਿਲ ਕੇ ਭਰੂਣ ਹੱਤਿਆ ਦੇ ਕਲੰਕ ਨੂੰ ਜੜ੍ਹੋਂ ਖ਼ਤਮ ਕਰਨ ਦਾ ਪ੍ਰਣ ਲਈਏ- ਡਾ. ਰਾਕੇਸ਼ ਚੰਦਰ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਨਵਾਂਸ਼ਹਿਰ ਤੇ ਬਲਾਚੌਰ ਇਲਾਕਿਆਂ ਵਿਚ 6 ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ ਦੀ ਅਚਨਚੇਤ ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ 'ਤੇ ਲਗਦੇ ਕੂੜੇ ਦੇ ਢੇਰਾਂ ਤੋਂ ਰਾਹਗੀਰ ਡਾਹਢੇ ਪ੍ਰੇਸ਼ਾਨ

ਹਰਵਿੰਦਰ ਸਿੰਘ ਨਵਾਂਸ਼ਹਿਰ, 3 ਅਕਤੂਬਰ-ਨਵਾਂਸ਼ਹਿਰ ਦੇ ਮੁੱਖ ਮਾਰਗਾਂ ਤੇ ਗਲੀ ਮੁਹੱਲਿਆਂ ਵਿਚ ਸਵੇਰ ਦੇ ਸਮੇਂ ਲੱਗੇ ਹੁੰਦੇ ਕੂੜੇ ਦੇ ਢੇਰਾਂ ਨੇ ਰਾਹਗੀਰਾਂ ਦਾ ਲੰਘਣਾ ਔਖਾ ਕੀਤਾ ਹੋਇਆ ਹੈ, ਕਿਉਂਕਿ ਕੂੜੇ 'ਚੋਂ ਨਿਕਲਦੀ ਬਦਬੂ, ਮੱਛਰ, ਮੱਖੀਆਂ ਕਾਰਨ ਲੰਘਣ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਦੇ ਜੀਵਨ ਲਈ 13ਵੀਂ ਮੁਕਾਬਲਾ ਪ੍ਰੀਖਿਆ 'ਚ 981 ਵਿਦਿਆਰਥੀਆਂ ਨੇ ਲਿਆ ਭਾਗ

ਪੋਜੇਵਾਲ ਸਰਾਂ, 3 ਅਕਤੂਬਰ (ਰਮਨ ਭਾਟੀਆ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ, ਗਰਾਮ ਪੰਚਾਇਤ ਤੇ ਸਮੂਹ ਸੰਗਤਾਂ ਪਿੰਡ ਖਰੌੜ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸੈਸ਼ਨ ਜੱਜ ਬਾਜਵਾ ਵਲੋਂ ਅੰਡਰ ਟਰਾਇਲ ਰੀਵਿਊ ਕਮੇਟੀ ਤੇ ਬਾਲ ਨਿਆਂ ਬੋਰਡ ਦੀ ਮੀਟਿੰਗ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵਲੋਂ 'ਅੰਡਰ ਟਰਾਇਲ ਰੀਵਿਊ ਕਮੇਟੀ' ਤੇ ਬਾਲ ਨਿਆਂ ਬੋਰਡ ਦੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਮਿਠਾਈਆਂ 'ਤੇ ਲਾਏ ਜਾਂਦੇ ਚਾਂਦੀ ਦੇ ਵਰਕ ਦੀ ਗੁਣਵੱਤਾ ਜਾਂਚਣ ਲਈ ਵਿਸ਼ੇਸ਼ ਮੁਹਿੰਮ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਤਿਉਹਾਰਾਂ ਦੀ ਆਮਦ ਦੇ ਮੱਦੇਨਜ਼ਰ, ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਨਵਾਂਸ਼ਹਿਰ ਵਲੋਂ ਫੂਡ ਸੇਫ਼ਟੀ ਅਫ਼ਸਰ ਦਿਨੇਸ਼ਜੋਤ ਸਿੰਘ ਦੀ ਅਗਵਾਈ 'ਚ ਨਵਾਂਸ਼ਹਿਰ ਤੇ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾਈ ਮੀਟਿੰਗ 9 ਨੂੰ

ਬੰਗਾ, 3 ਅਕਤੂਬਰ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਤੇ ਸੂਬਾ ਜਨਰਲ ਸਕੱਤਰ ਲਾਲ ਸਿੰਘ ਧਨੌਲਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਜਥੇਬੰਦੀ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ 9 ਅਕਤੂਬਰ ਨੂੰ ਬਦਰੀ ...

ਪੂਰੀ ਖ਼ਬਰ »

ਕੋਰੋਨਾ ਕਾਲ ਤੋਂ ਬੰਦ ਪਏ ਨੇ ਮਜਾਰੀ ਖੇਤਰ ਦੇ ਪਿੰਡਾਂ ਦੇ ਕਈ ਸਿਹਤ ਕੇਂਦਰ

ਮਜਾਰੀ/ਸਾਹਿਬਾ, 3 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਖੇਤਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਮਹਿੰਦਪੁਰ ਤੇ ਕਰਾਵਰ ਵਿਖੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਐੱਸ. ਐੱਚ. ਸੀ. ਸੈਂਟਰ ਖੋਲੇ ਹੋਏ ਸਨ, ਜਿਨ੍ਹਾਂ ਵਿਚ ਡਾਕਟਰ ਸਮੇਤ ਹੋਰ ...

ਪੂਰੀ ਖ਼ਬਰ »

ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲਿਆਂ ਨੂੰ ਸ਼ਰਧਾਂਜਲੀਆਂ ਭੇਟ

ਭੱਦੀ, 3 ਅਕਤੂਬਰ (ਨਰੇਸ਼ ਧੌਲ)-ਬੀਤੇ ਦਿਨੀਂ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲਿਆਂ ਦੇ ਅਚਨਚੇਤ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਆਪਣੇ ਗ੍ਰਹਿ ਪਿੰਡ ਮਝੋਟ ਤਹਿਸੀਲ ਬਲਾਚੌਰ ਵਿਖੇ ਸ੍ਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX