ਤਾਜਾ ਖ਼ਬਰਾਂ


ਅੱਜ ਸ਼ੁਰੂ ਹੋਵੇਗੀ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ
. . .  about 1 hour ago
ਤਿਰੂਵਨੰਤਪੁਰਮ, 30 ਮਾਰਚ - ਭਾਰਤ ਦੀ ਜੀ-20 ਪ੍ਰਧਾਨਗੀ ਹੇਠ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ 30 ਮਾਰਚ ਤੋਂ 2 ਅਪ੍ਰੈਲ ਤੱਕ ਕੇਰਲ ਦੇ ਕੁਮਰਕੋਮ ਪਿੰਡ ਵਿਚ ਹੋਣ ਵਾਲੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਭਾਰਤ ਦੇ ਜੀ-20 ਸ਼ੇਰਪਾ ਅਮਿਤਾਭ ਕਾਂਤ ਕਰਨਗੇ ਅਤੇ ਇਸ ਵਿਚ ਵਿਸ਼ਵ...
ਪੰਜਾਬ 'ਚ ਅੱਜ ਸਰਕਾਰੀ ਛੁੱਟੀ ਦੇ ਬਾਵਜੂਦ ਹੋਣਗੀਆਂ ਰਜਿਸਟਰੀਆਂ
. . .  2 minutes ago
ਚੰਡੀਗੜ੍ਹ, 30 ਮਾਰਚ-ਪੰਜਾਬ 'ਚ ਅੱਜ ਰਾਮ ਨੌਵੀਂ ਮੌਕੇ ਸਰਕਾਰੀ ਛੁੱਟੀ ਦੇ ਬਾਵਜੂਦ ਰਜਿਸਟਰੀਆਂ ਹੋਣਗੀਆਂ।ਪੰਜਾਬ ਸਰਕਾਰ ਨੇ ਸਬ ਰਜਿਸਟਰਾਰ ਦਫ਼ਤਰ ਖੋਲ੍ਹ ਕੇ ਪੰਜਾਬ ਦੇ ਸਮੂਹ ਰਜਿਸਟਰਾਰ ਨੂੰ ਅੱਜ ਰਜਿਸਟਰੀਆਂ ਕਰਨ...
ਜੰਮੂ-ਕਸ਼ਮੀਰ ਦੇ ਕਠੂਆ 'ਚ ਧਮਾਕਾ
. . .  about 1 hour ago
ਕਠੂਆ, , 30 ਮਾਰਚ -ਜੰਮੂ ਅਤੇ ਕਸ਼ਮੀਰ ਦੇ ਹੀਰਾਨਗਰ ਵਿਚ ਬੀਤੀ ਦੇਰ ਰਾਤ ਨੂੰ ਇਕ ਧਮਾਕਾ ਹੋਇਆ, ਜਿਸ ਤੋਂ ਬਾਅਦ ਖੇਤਰ ਵਿਚ ਇੱਕ ਵਿਸ਼ਾਲ ਖੋਜ ਮੁਹਿੰਮ ਚਲਾਈ ਗਈ ਹੈ। ਧਮਾਕੇ 'ਚ ਕਿਸੇ ਦੇ ਜ਼ਖ਼ਮੀ...
ਪਾਕਿਸਤਾਨ ਦੇ ਚੋਣ ਕਮਿਸ਼ਨ ਵਲੋਂ ਖੈਬਰ ਪਖਤੂਨਖਵਾ ਚੋਣਾਂ ਦਾ ਐਲਾਨ
. . .  about 1 hour ago
ਇਸਲਾਮਾਬਾਦ, 30 ਮਾਰਚ -ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਖੈਬਰ ਪਖਤੂਨਖਵਾ ਵਿਚ ਚੋਣਾਂ 8 ਅਕਤੂਬਰ ਨੂੰ ਪੰਜਾਬ ਦੀਆਂ ਚੋਣਾਂ ਵਾਂਗ ਹੀ...
ਮਿਆਂਮਾਰ ਦੀ ਫ਼ੌਜ ਵਲੋਂ 40 ਸਿਆਸੀ ਪਾਰਟੀਆਂ ਨੂੰ ਖ਼ਤਮ ਕਰਨ ਦੇ ਫ਼ੈਸਲੇ ਦੀ ਅਮਰੀਕਾ ਦੁਆਰਾ ਨਿੰਦਾ
. . .  about 1 hour ago
ਵਾਸ਼ਿੰਗਟਨ, 30 ਮਾਰਚ -ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਕਿ ਨੈਸ਼ਨਲ ਲੀਗ ਫਾਰ ਡੈਮੋਕਰੇਸੀ ਸਮੇਤ 40 ਰਾਜਨੀਤਿਕ ਪਾਰਟੀਆਂ ਨੂੰ ਖ਼ਤਮ ਕਰਨ ਦੇ ਮਿਆਂਮਾਰ ਦੀ ਫੌਜ ਦੇ ਫ਼ੈਸਲੇ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  1 day ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  1 day ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  1 day ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  1 day ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  1 day ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  1 day ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  1 day ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  1 day ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  1 day ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  1 day ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  1 day ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  1 day ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  1 day ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  1 day ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੰਧਲਾ ਪਾਣੀ ਪੀਣ ਲਈ ਲੋਕ ਮਜਬੂਰ, ਵਿਭਾਗ ਨੂੰ ਸਵੱਛਤਾ ਦਿਵਸ ਮੌਕੇ ਮਿਲ ਰਿਹਾ 'ਹਰ ਘਰ ਜਲ ਐਵਾਰਡ'

ਬਲਾਚੌਰ, 3 ਅਕਤੂਬਰ (ਸ਼ਾਮ ਸੁੰਦਰ ਮੀਲੂ)-ਦੇਸ਼ ਅੰਦਰ ਸਰਕਾਰ ਵਲੋਂ 2 ਅਕਤੂਬਰ ਨੂੰ 'ਸਵੱਛ ਭਾਰਤ ਦਿਵਸ' ਵਜੋਂ ਪੂਰੇ ਜ਼ੋਰ ਸ਼ੋਰ ਨਾਲ ਮਨਾ ਕੇ ਸਵੱਛਤਾ ਦਾ ਸੁਨੇਹਾ ਹਕੀਕਤ 'ਚ ਘੱਟ ਤੇ ਦਫ਼ਤਰੀ ਫਾਈਲਾਂ ਤੇ ਫ਼ੋਟੋ ਸ਼ੂਟ ਲਈ ਜ਼ਿਆਦਾ ਦਿੱਤਾ ਜਾਂਦੈ | ਸਰਕਾਰੀ, ...

ਪੂਰੀ ਖ਼ਬਰ »

ਡੀ. ਸੀ. ਰੰਧਾਵਾ ਨੇ ਨਵਾਂਸ਼ਹਿਰ ਦਾਣਾ ਮੰਡੀ 'ਚ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਵਾਂਸ਼ਹਿਰ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ 'ਆਪ' ਆਗੂ ਲਲਿਤ ਮੋਹਨ ਪਾਠਕ ਸਮੇਤ ਜ਼ਿਲ੍ਹੇ ਦੇ ਖ਼ਰੀਦ ਨਾਲ ਜੁੜੇ ਅਧਿਕਾਰੀ ਵੀ ਮੌਜੂਦ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਆਈ. ਜੀ. ਪਰਮਾਰ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਰੇਂਜ ਲੁਧਿਆਣਾ ਅਧੀਨ ਆਉਂਦੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਕਰਕੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਲੁਧਿਆਣਾ ਰੇਂਜ ਦੀ ਜੂਹ ਨੂੰ ਛੱਡ ਕੇ ਕਿਸੇ ਹੋਰ ਥਾਂ 'ਤੇ ਚਲੇ ਜਾਣ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਨਵਾਂਸ਼ਹਿਰ, 3 ਅਕਤੂਬਰ (ਹਰਵਿੰਦਰ ਸਿੰਘ)-ਲੰਗੜੋਆ ਬਾਈਪਾਸ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਰੋਸ ਪ੍ਰਦਰਸ਼ਨ

ਬਲਾਚੌਰ, 3 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਸਥਾਨਕ ਸ਼ਹਿਰ ਦੇ ਮੁੱਖ ਚੌਕ 'ਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕੇਂਦਰ ਸਰਕਾਰ ਦਾ ਪੁਤਲਾ ਫੂਕਣ ਮੌਕੇ ਸੰਯੁਕਤ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ

ਸੰਧਵਾਂ, 3 ਅਕਤੂਬਰ (ਪ੍ਰੇਮੀ ਸੰਧਵਾਂ)-ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਮੰਡੀ 'ਚ ਪਹਿਲੇ ਦਿਨ ਬਲਦੇਵ ਸਿੰਘ ਮਕਸੂਦਪੁਰ ਦੀ ਆੜਤ ਦੀ ਦੁਕਾਨ 'ਤੇ ਇਕ ਕਿਸਾਨ ਵਲੋਂ ਡੇਢ ਸੌ ਕੁਇੰਟਲ ਦੇ ਕਰੀਬ ਝੋਨਾ ਲਿਆਂਦਾ ਗਿਆ, ਪਰ ਝੋਨੇ ਦੀ ...

ਪੂਰੀ ਖ਼ਬਰ »

ਕਿਸਾਨ ਝੋਨੇ ਨੂੰ ਪਕਾ ਕੇ ਅਤੇ ਸੁਕਾ ਕੇ ਹੀ ਮੰਡੀਆਂ 'ਚ ਲਿਆਉਣ-ਕੱਟ

ਬਹਿਰਾਮ, 3 ਅਕਤੂਬਰ (ਸਰਬਜੀਤ ਸਿੰਘ ਚੱਕ ਰਾਮੂੰ)-ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੰਡੀਆਂ 'ਚ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਬਿਨਾਂ ਮਾਣ ਭੱਤੇ ਗੁਜ਼ਾਰਾ ਕਰਨ ਲਈ ਮਜਬੂਰ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਈ. ਸੀ. ਡੀ. ਐੱਸ. ਸਕੀਮ ਦੀ ਸੰਤਾਲਵੀ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਸੈਕਟਰੀ ਬਲਜੀਤ ਕੌਰ ਮੱਲਪੁਰੀ ਦੀ ਅਗਵਾਈ 'ਚ ਨਾਅਰੇਬਾਜ਼ੀ ਸੁੱਤੀਆਂ ਸਰਕਾਰਾਂ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਮੋਦੀ ਦਾ ਪੁਤਲਾ ਸਾੜਿਆ

ਸਾਹਲੋਂ, 3 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਸਕੋਹਪੁਰ ਵਿਖੇ ਨਵਾਂਸ਼ਹਿਰ ਤੋਂ ਲੁਧਿਆਣਾ ਜਾਣ ਵਾਲੇ ਮੁੱਖ ਮਾਰਗ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੈੜਚ ਦੀ ਅਗਵਾਈ ਵਿਚ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਦੋ ਘੰਟੇ ਦਾ ...

ਪੂਰੀ ਖ਼ਬਰ »

ਪਾਣੀ ਦੀ ਲੀਕੇਜ ਕਾਰਨ ਫ਼ਤਿਹਪੁਰ ਵਾਸੀ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਰੈਲਮਾਜਰਾ, 3 ਅਕਤੂਬਰ (ਸੁਭਾਸ਼ ਟੌਂਸਾ)-ਜਲ ਸਪਲਾਈ ਵਿਭਾਗ ਦੀ ਅਣਗਹਿਲੀ ਕਾਰਨ ਪਿੰਡ ਫ਼ਤਿਹਪੁਰ 'ਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਚੋਂ ਹੋ ਰਹੀ ਲੀਕੇਜ ਕਾਰਨ ਗਲੀਆਂ ਨੇ ਨਰਕ ਦਾ ਰੂਪ ਧਾਰਨ ਕਰ ਲਿਆ ਹੈ ਲੰਬਾ ਸਮਾਂ ਪਾਣੀ ਗਲੀਆਂ ਵਿਚ ਖੜ੍ਹਾ ਰਹਿਣ ਕਾਰਨ ਭੈੜੀ ...

ਪੂਰੀ ਖ਼ਬਰ »

ਮੁੱਖ ਮੰਤਰੀ ਸਾਹਿਬ 'ਗਰਬਾ' ਛੱਡੋ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਸੰਭਾਲੋ- ਅਜੇ ਮੰਗੂਪੁਰ

ਬਲਾਚੌਰ, 3 ਅਕਤੂਬਰ (ਸ਼ਾਮ ਸੁੰਦਰ ਮੀਲੂ)-'ਆਪ' ਸਰਕਾਰ ਦੇ ਕਾਰਜਕਾਲ 'ਚ ਪੰਜਾਬ ਅੰਦਰ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਦੀ ਫ਼ਿਕਰ ਛੱਡ ਕੇ ਗੁਜਰਾਤ 'ਚ ਗਰਬਾ ਪਾਉਣ 'ਚ ਮਸਤ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਯੂ. ਪੀ. ਸਰਕਾਰ ਦਾ ਪੁਤਲਾ ਸਾੜਿਆ

ਬੰਗਾ, 3 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਬੱਸ ਅੱਡਾ ਕਾਹਮਾ ਵਿਖੇ ਲਖੀਮਪੁਰ ਖੀਰੀ ਦੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰ ਤੇ ਯੂ. ਪੀ ਸਰਕਾਰ ਦੇ ਪੁਤਲੇ ਸਾੜੇ ਗਏ | ਸੰਯੁਕਤ ਕਿਸਾਨ ਮੋਰਚੇ ਵਲੋਂ ...

ਪੂਰੀ ਖ਼ਬਰ »

ਬਹਿਰਾਮ ਟੋਲ ਪਲਾਜ਼ਾ ਵਿਖੇ ਕਿਸਾਨਾਂ ਨੇ ਮੋਦੀ ਦਾ ਪੁਤਲਾ ਸਾੜਿਆ

ਬਹਿਰਾਮ, 3 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਲਖੀਮਪੁਰ ਖੀਰੀ ਕਾਂਡ 'ਚ ਮਾਰੇ ਗਏ ਕਿਸਾਨਾਂ ਦੀ ਬਰਸੀ 'ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਟੋਲ ਪਲਾਜਾ ਬਹਿਰਾਮ ਵਿਖੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਤੇ ਦੁਆਬਾ ਕਿਸਾਨ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 3 ਅਕਤੂਬਰ (ਹਰਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਅੱਗੇ ਕੁਲ ਹਿੰਦ ਕਿਸਾਨ ਸਭਾ ਅਤੇ ਦੁਆਬਾ ਕਿਸਾਨ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਬਲਵੀਰ ਸਿੰਘ ...

ਪੂਰੀ ਖ਼ਬਰ »

ਆਓ, ਅਸੀਂ ਸਾਰੇ ਮਿਲ ਕੇ ਭਰੂਣ ਹੱਤਿਆ ਦੇ ਕਲੰਕ ਨੂੰ ਜੜ੍ਹੋਂ ਖ਼ਤਮ ਕਰਨ ਦਾ ਪ੍ਰਣ ਲਈਏ- ਡਾ. ਰਾਕੇਸ਼ ਚੰਦਰ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਨਵਾਂਸ਼ਹਿਰ ਤੇ ਬਲਾਚੌਰ ਇਲਾਕਿਆਂ ਵਿਚ 6 ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ ਦੀ ਅਚਨਚੇਤ ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ 'ਤੇ ਲਗਦੇ ਕੂੜੇ ਦੇ ਢੇਰਾਂ ਤੋਂ ਰਾਹਗੀਰ ਡਾਹਢੇ ਪ੍ਰੇਸ਼ਾਨ

ਹਰਵਿੰਦਰ ਸਿੰਘ ਨਵਾਂਸ਼ਹਿਰ, 3 ਅਕਤੂਬਰ-ਨਵਾਂਸ਼ਹਿਰ ਦੇ ਮੁੱਖ ਮਾਰਗਾਂ ਤੇ ਗਲੀ ਮੁਹੱਲਿਆਂ ਵਿਚ ਸਵੇਰ ਦੇ ਸਮੇਂ ਲੱਗੇ ਹੁੰਦੇ ਕੂੜੇ ਦੇ ਢੇਰਾਂ ਨੇ ਰਾਹਗੀਰਾਂ ਦਾ ਲੰਘਣਾ ਔਖਾ ਕੀਤਾ ਹੋਇਆ ਹੈ, ਕਿਉਂਕਿ ਕੂੜੇ 'ਚੋਂ ਨਿਕਲਦੀ ਬਦਬੂ, ਮੱਛਰ, ਮੱਖੀਆਂ ਕਾਰਨ ਲੰਘਣ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਦੇ ਜੀਵਨ ਲਈ 13ਵੀਂ ਮੁਕਾਬਲਾ ਪ੍ਰੀਖਿਆ 'ਚ 981 ਵਿਦਿਆਰਥੀਆਂ ਨੇ ਲਿਆ ਭਾਗ

ਪੋਜੇਵਾਲ ਸਰਾਂ, 3 ਅਕਤੂਬਰ (ਰਮਨ ਭਾਟੀਆ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ, ਗਰਾਮ ਪੰਚਾਇਤ ਤੇ ਸਮੂਹ ਸੰਗਤਾਂ ਪਿੰਡ ਖਰੌੜ ਦੇ ਸਹਿਯੋਗ ਨਾਲ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਜੀਵਨ ਨਾਲ ਸਬੰਧਤ ਪਿੰਡ ਖਰੌੜ ਵਿਖੇ ਕਰਵਾਈ ਗਈ 13ਵੀਂ ਲਿਖਤੀ ਮੁਕਾਬਲਾ ਪ੍ਰੀਖਿਆ ਵਿਚ 981 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਦਾ ਨਤੀਜਾ ਲੈਕਚਰਾਰ ਜਗਮੋਹਣ ਸਿੰਘ ਨੌਰਦ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਤੋਂ ਪਹੁੰਚੇ 70 ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਤੇ ਸਿੱਖਿਆ ਵਲੰਟੀਅਰਾਂ ਵਲੋਂ ਮੌਕੇ 'ਤੇ ਤਿਆਰ ਕਰਕੇ ਐਲਾਨ ਕੀਤਾ ਗਿਆ | ਇਨਾਮ ਵੰਡਣ ਦੀ ਰਸਮ ਅਦਾ ਕਰਦਿਆਂ ਇੰਜ: ਫ਼ਕੀਰ ਚੰਦ ਜੱਸਲ ਡਿਪਟੀ ਚੀਫ਼ ਇੰਜੀਨੀਅਰ ਪਾਵਰਕਾਮ ਪਟਿਆਲਾ ਤੇ ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਭਾਰਤ ਰਤਨ ਡਾ. ਅੰਬੇਡਕਰ ਉਹ ਰੌਸ਼ਨ ਦਿਮਾਗ਼ ਸਨ, ਜਿਨ੍ਹਾਂ ਨੇ ਆਪਣੀ ਸਖ਼ਤ ਘਾਲਣਾ ਨਾਲ ਦੇਸ ਵਾਸੀਆਂ ਨੂੰ ਭਾਰਤ ਦਾ ਸੰਵਿਧਾਨ ਲਿਖ ਕੇ ਦਿੱਤਾ | ਉਨ੍ਹਾਂ ਕਿਹਾ ਕਿ ਸਾਡੇ ਬੱਚਿਆ ਨੂੰ ਵੀ ਬਾਬਾ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਜੀਵਨ ਅੰਦਰ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ | ਇਸ ਮੌਕੇ ਐਲਾਨੇ ਨਤੀਜੇ ਵਿਚ ਵਿਚ ਛੇਵੀਂ ਤੋਂ ਅੱਠਵੀਂ ਵਰਗ ਵਿਚ ਹੋਏ ਸਖ਼ਤ ਮੁਕਾਬਲੇ ਵਿਚ ਨਵੀਨ ਮਹੇ ਪੁੱਤਰ ਬਲਵੀਰ ਸਿੰਘ ਵਾਸੀ ਕਰਾਵਰ ਤੇ ਸੋਰਵ ਭੱਟੀ ਪੁੱਤਰ ਪਵਨ ਕੁਮਾਰ ਵਾਸੀ ਘਮੌਰ ਦੋਨਾਂ ਨੇ ਪਹਿਲਾ ਸਥਾਨ, ਸਪਨਾ ਪੁੱਤਰੀ ਰਮਾ ਕਾਂਤ ਪ੍ਰਸਾਦ ਵਾਸੀ ਬਲਾਚੌਰ ਨੇ ਦੂਸਰਾ ਤੇ ਸੰਜਨਾ ਪੁੱਤਰੀ ਸੰਤੋਸ਼ ਕੁਮਾਰ ਮੌਜੋਵਾਲ ਮਜਾਰਾ, ਨੇਹਾ ਪੁੱਤਰ ਅਸ਼ਵਨੀ ਕੁਮਾਰ ਵਾਸੀ ਆਲੋਵਾਲ ਤੇ ਸੁਨੇਹਾ ਪੁੱਤਰੀ ਸੋਮ ਨਾਥ ਵਾਸੀ ਮਾਲੇਵਾਲ ਤਿੰਨਾਂ ਨੇ ਬਰਾਬਰ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਨਕਦ ਇਨਾਮ ਤੇ ਸਨਮਾਨ ਚਿੰਨ੍ਹ ਪ੍ਰਾਪਤ ਕੀਤਾ | ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਵਿਚੋਂ ਸਿਮਰਨ ਪੁੱਤਰ ਨੀਰਜ ਕੁਮਾਰ ਵਾਸੀ ਪਿੰਡ ਚੰਦਿਆਣੀ ਖ਼ੁਰਦ ਨੇ ਪਹਿਲਾ, ਜਗਦੀਪ ਵਿਰਦੀ ਪੁੱਤਰ ਸੁੱਚਾ ਸਿੰਘ ਪਿੰਡ ਆਲੋਵਾਲ ਤੇ ਕਰਮਜੀਤ ਕੌਰ ਪੁੱਤਰੀ ਦਲਵਿੰਦਰ ਸਿੰਘ ਪੋਜੇਵਾਲ ਦੋਨਾਂ ਨੇ ਦੂਸਰਾ ਸਥਾਨ ਤੇ ਚੰਦਾ ਕੁਮਾਰੀ ਪੁੱਤਰੀ ਗੌਰੀ ਸ਼ੰਕਰ ਵਾਸੀ ਸਹੂੰਗੜ੍ਹਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬੀ.ਏ.ਤੋਂ ਐੱਮ. ਏ. ਪੱਧਰ ਦੇ ਮੁਕਾਬਲਿਆਂ ਵਿਚ ਪ੍ਰਤੀਕਸ਼ਾ ਪੁੱਤਰੀ ਬਲਵੀਰ ਵਾਸੀ ਬਛੌੜੀ ਨੇ 100 ਅੰਕਾਂ ਵਿਚੋਂ 96 ਅੰਕ ਪ੍ਰਾਪਤ ਕਰਕੇ ਪਹਿਲਾ, ਕੁਸਮ ਪੁੱਤਰ ਕੁਲਦੀਪ ਕੁਮਾਰ ਵਾਸੀ ਸਿਆਣਾ ਨੇ 89 ਅੰਕ ਪ੍ਰਾਪਤ ਕਰਕੇ ਦੂਸਰਾ ਤੇ ਸੰਦੀਪ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮੀਰਪੁਰ ਜੱਟਾ ਨੇ 88 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸੁਸਾਇਟੀ ਵਲੋਂ ਇਨ੍ਹਾਂ ਵਰਗਾ ਤੋਂ ਇਲਾਵਾ ਤਿੰਨਾਂ ਵਰਗਾ ਵਲੋਂ ਪਹਿਲੇ ਦਸ-ਦਸ ਸਥਾਨਾਂ ਤੇ ਆਉਣ ਵਾਲੇ 50 ਦੇ ਕਰੀਬ ਵਿਦਿਆਰਥੀਆਂ ਨੂੰ ਵੀ ਨਕਦ ਇਨਾਮ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਸਾਇਟੀ ਤੇ ਪਿੰਡ ਵਲੋਂ ਖੇਡਾਂ, ਪੜ੍ਹਾਈ ਤੇ ਐੱਨ.ਐੱਮ.ਐੱਮ.ਐੱਸ. ਪ੍ਰੀਖਿਆ ਵਿਚ ਸਫਲ ਹੋਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਦੇ ਨਾਲ ਨਾਲ ਸਟੇਟ ਅਵਾਰਡੀ ਮਾ: ਪਰਮਿੰਦਰ ਭੰਗਲ, ਸਟੇਟ ਅਵਾਰਡੀ ਮੈਡਮ ਨੀਰਜ ਕੁਮਾਰੀ, ਨਵਨਿਯੁਕਤ ਇੰਜੀਨੀਅਰ ਮਨਪ੍ਰੀਤ ਸਿੰਘ ਪੋਜੇਵਾਲ ਤੇ ਲੈਕਚਰਾਰ ਜਸਵਿੰਦਰ ਕੇੌਰ ਜਾਡਲਾ ਦਾ ਵੀ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸੁਸਾਇਟੀ ਵਲੋਂ ਸਰਕਾਰੀ ਸੈਕੰਡਰੀ ਸਕੂਲ ਮਹਿੰਦੀਪੁਰ ਦੇ ਰੋਹਿਤ ਵਾਸੀ ਥੋਪੀਆ ਨੂੰ ਆਈ.ਆਈ.ਟੀ. ਲਈ ਚੁਣੇ ਜਾਣ 'ਤੇ ਨਕਦ ਇਨਾਮ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਬੱਚਿਆਂ ਅਤੇ ਆਏ ਮਹਿਮਾਨਾਂ ਲਈ ਰਿਫਰੈਸ਼ਮੈਂਟ ਦਾ ਸਾਰਾ ਪ੍ਰਬੰਧ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ਕਮੇਟੀ ਵਲੋਂ ਕੀਤਾ ਗਿਆ ਜਦੋਂ ਕਿ ਲੰਗਰਾਂ ਦਾ ਅਤੁੱਟ ਪ੍ਰਬੰਧ ਹਰਭਜਨ ਸਿੰਘ ਸਾਬਕਾ ਸਰਪੰਚ ਤੇ ਪਿੰਡ ਖਰੌੜ ਦੀਆ ਸੰਗਤਾਂ ਵਲੋਂ ਕੀਤਾ ਗਿਆ | ਸਮਾਗਮ ਦੌਰਾਨ ਸੋਢੀ ਰਾਣਾ ਦੀ ਅਗਵਾਈ ਵਿਚ ਪ੍ਰਗਤੀ ਕਲਾ ਕੇਂਦਰ ਲਾਂਧਰਾ ਵਲੋਂ ਕੋਰੀਓਗ੍ਰਾਫੀ ਤੇ ਨਾਟਕ ਪੇਸ਼ ਕੀਤੇ ਗਏ | ਇਸ ਮੌਕੇ ਅਜੀਤ ਰਾਮ ਖੇਤਾਨ, ਨਾਜ਼ਰ ਰਾਮ ਮਾਨ, ਅਮਰ ਚੰਦ ਭਾਖੜਾ ਬਿਆਸ ਮੈਨੇਜਮੈਂਟ ਖਰੜ, ਪਿ੍ੰਸੀਪਲ ਪ੍ਰੇਮ ਕੁਮਾਰ ਸਾਹਿਬਾ, ਪ੍ਰੋਫੈਸਰ ਵਰਿੰਦਰ ਬਛੌੜੀ, ਲੈਕਚਰਾਰ ਰਜਿੰਦਰ ਕੁਮਾਰ, ਮਹਿੰਦਰ ਚੰਦ ਪੋਜੇਵਾਲ, ਰਾਜ ਕੁਮਾਰ ਮਾਲੇਵਾਲ, ਮਾ: ਬਲਵਿੰਦਰ ਸਿੰਘ, ਨਰੰਜਣਜੋਤ ਸਿੰਘ, ਲਾਲ ਸਿੰਘ ਮਾਨ, ਮਾ: ਤੇਲੂ ਰਾਮ, ਮਾ:ਸ਼ਿਵ ਕੁਮਾਰ, ਹਰਭਜਨ ਸਿੰਘ ਖਰੌੜ, ਭੁਪਿੰਦਰ ਸਿੰਘ ਸੜੋਆ, ਮੋਹਣ ਲਾਲ ਖਰੌੜ, ਰਣਜੀਤ ਸਿੰਘ ਫ਼ੌਜੀ, ਪਵਨ ਕੁਮਾਰ ਮਹਿੰਦਰਪੁਰ, ਬਾਬੂ ਸਰਬਣ ਰਾਮ, ਚਮਨ ਲਾਲ ਸੜੋਆ ਅਤੇ ਮਾ:ਚਰਨਜੀਤ ਆਲੋਵਾਲ, ਅੱਛਰ ਸਿੰਘ ਟੋਰੋਵਾਲ, ਭੁਪਿੰਦਰ ਕਰਾਵਰ, ਰਾਮ ਲਾਲ ਟੋਰੋਵਾਲ, ਐਡਵੋਕੇਟ ਸੁਨੀਲ ਥਿੰਦ, ਰਾਮ ਕਿਸ਼ਨ ਪੱਲੀਝੱਕੀ, ਨਿਰਮਲ ਸਿੰਘ ਸੁਪਰਡੈਂਟ, ਦੇਸ ਰਾਜ ਨੌਰਦ, ਮਾ: ਚਰਨਜੀਤ ਆਲੋਵਾਲ, ਪਵਨ ਕੁਮਾਰ ਮਾਲੇਵਾਲ, ਸਪਨਾ ਲੈਕਚਰਾਰ ਰਾਇਤ ਇੰਸਟੀਚਿਊਟ, ਹਰਜਿੰਦਰ ਕੁਮਾਰ, ਓਾਕਾਰ ਚੰਦ, ਬਲਵੰਦ ਰਾਏ, ਫ਼ਕੀਰ ਚੰਦ, ਨਰੇਸ਼ ਭੱਟੀ ਲੈਕਚਰਾਰ, ਅਮਨਦੀਪ ਕੌਰ ਕਰਵਾਰ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੈਸ਼ਨ ਜੱਜ ਬਾਜਵਾ ਵਲੋਂ ਅੰਡਰ ਟਰਾਇਲ ਰੀਵਿਊ ਕਮੇਟੀ ਤੇ ਬਾਲ ਨਿਆਂ ਬੋਰਡ ਦੀ ਮੀਟਿੰਗ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵਲੋਂ 'ਅੰਡਰ ਟਰਾਇਲ ਰੀਵਿਊ ਕਮੇਟੀ' ਤੇ ਬਾਲ ਨਿਆਂ ਬੋਰਡ ਦੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਮਿਠਾਈਆਂ 'ਤੇ ਲਾਏ ਜਾਂਦੇ ਚਾਂਦੀ ਦੇ ਵਰਕ ਦੀ ਗੁਣਵੱਤਾ ਜਾਂਚਣ ਲਈ ਵਿਸ਼ੇਸ਼ ਮੁਹਿੰਮ

ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਤਿਉਹਾਰਾਂ ਦੀ ਆਮਦ ਦੇ ਮੱਦੇਨਜ਼ਰ, ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਨਵਾਂਸ਼ਹਿਰ ਵਲੋਂ ਫੂਡ ਸੇਫ਼ਟੀ ਅਫ਼ਸਰ ਦਿਨੇਸ਼ਜੋਤ ਸਿੰਘ ਦੀ ਅਗਵਾਈ 'ਚ ਨਵਾਂਸ਼ਹਿਰ ਤੇ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾਈ ਮੀਟਿੰਗ 9 ਨੂੰ

ਬੰਗਾ, 3 ਅਕਤੂਬਰ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਤੇ ਸੂਬਾ ਜਨਰਲ ਸਕੱਤਰ ਲਾਲ ਸਿੰਘ ਧਨੌਲਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਜਥੇਬੰਦੀ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ 9 ਅਕਤੂਬਰ ਨੂੰ ਬਦਰੀ ...

ਪੂਰੀ ਖ਼ਬਰ »

ਕੋਰੋਨਾ ਕਾਲ ਤੋਂ ਬੰਦ ਪਏ ਨੇ ਮਜਾਰੀ ਖੇਤਰ ਦੇ ਪਿੰਡਾਂ ਦੇ ਕਈ ਸਿਹਤ ਕੇਂਦਰ

ਮਜਾਰੀ/ਸਾਹਿਬਾ, 3 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਖੇਤਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਮਹਿੰਦਪੁਰ ਤੇ ਕਰਾਵਰ ਵਿਖੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਐੱਸ. ਐੱਚ. ਸੀ. ਸੈਂਟਰ ਖੋਲੇ ਹੋਏ ਸਨ, ਜਿਨ੍ਹਾਂ ਵਿਚ ਡਾਕਟਰ ਸਮੇਤ ਹੋਰ ...

ਪੂਰੀ ਖ਼ਬਰ »

ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲਿਆਂ ਨੂੰ ਸ਼ਰਧਾਂਜਲੀਆਂ ਭੇਟ

ਭੱਦੀ, 3 ਅਕਤੂਬਰ (ਨਰੇਸ਼ ਧੌਲ)-ਬੀਤੇ ਦਿਨੀਂ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲਿਆਂ ਦੇ ਅਚਨਚੇਤ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਆਪਣੇ ਗ੍ਰਹਿ ਪਿੰਡ ਮਝੋਟ ਤਹਿਸੀਲ ਬਲਾਚੌਰ ਵਿਖੇ ਸ੍ਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX