ਤਾਜਾ ਖ਼ਬਰਾਂ


ਅਤੀਕ ਅਹਿਮਦ ਨੂੰ ਅੱਜ ਪ੍ਰਯਾਗਰਾਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  2 minutes ago
ਪ੍ਰਯਾਗਰਾਜ, 28 ਮਾਰਚ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ 'ਚ ਉਮੇਸ਼ ਪਾਲ ਅਗਵਾ ਮਾਮਲੇ ਦੀ ਸੁਣਵਾਈ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੇ ਵਕੀਲ ਦੀ ਰਿਹਾਇਸ਼ ਦੇ ਬਾਹਰ ਵੀ ਸੁਰੱਖਿਆ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸੰਸਦ 'ਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਰਹੇਗਾ ਜਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਸਮਕਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਲੇ ਕੱਪੜਿਆਂ ਵਿਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਸੰਸਦ ਵਿੱਚ ਗਾਂਧੀ ਦੇ ਬੁੱਤ ਅੱਗੇ ਜਾਰੀ ਰਹੇਗਾ।ਸੂਤਰਾਂ ਅਨੁਸਾਰ ਰਾਜ ਸਭਾ 'ਚ ਵਿਰੋਧੀ ਧਿਰ...
ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ
. . .  1 day ago
ਭੋਪਾਲ, 27 ਮਾਰਚ-22 ਦਸੰਬਰ ਨੂੰ ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ ਹੋ ਗਈ ਹੈ। ਇਹ ਪਾਇਆ ਗਿਆ ਕਿ ਚੀਤਾ ਸ਼ਾਸ਼ਾ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕਿਡਨੀ ਦੀ ਲਾਗ...
ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਲਾਪਤਾ
. . .  1 day ago
ਪੁਣੇ, 27 ਮਾਰਚ-ਭਾਰਤੀ ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਪੁਣੇ ਸ਼ਹਿਰ ਦੇ ਕੋਥਰੂਦ ਇਲਾਕੇ ਤੋਂ ਲਾਪਤਾ ਹਨ। ਪੁਣੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਅਲੰਕਾਰ ਥਾਣੇ 'ਚ ਪੁਲਿਸ ਸ਼ਿਕਾਇਤ...
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  1 day ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  1 day ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  1 day ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  1 day ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  1 day ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  1 day ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  1 day ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  1 day ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  1 day ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਦਿੱਲੀ / ਹਰਿਆਣਾ

ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਯੋਗੀ ਸਰਕਾਰ ਦੇ ਫੂਕੇ ਪੁਤਲੇ

ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਕੇਂਦਰ ਤੇ ਯੋਗੀ ਸਰਕਾਰ ਦੇ ਪੁਤਲੇ ਫੂਕੇ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਤੇ ਯੋਗੀ ਸਰਕਾਰ ਖ਼ਿਲਾਫ਼ ਜੋਰਦਾਰ ...

ਪੂਰੀ ਖ਼ਬਰ »

ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸੁਚੱਜੇ ਪ੍ਰਬੰਧ ਕਰਨ-ਸੋਨੂੰ ਰਾਮ

ਪਿਹੋਵਾ, 3 ਅਕਤੂਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਉਪ ਮੰਡਲ ਅਫ਼ਸਰ ਨਾਗਰਿਕ ਸੋਨੂੰ ਰਾਮ ਨੇ ਸੋਮਵਾਰ ਨੂੰ ਬੀਡੀਪੀਓ ਹਾਲ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਸਮੂਹ ਪਿੰਡਾਂ ਦੇ ਪਟਵਾਰੀਆਂ ਅਤੇ ਗ੍ਰਾਮ ਸਕੱਤਰਾਂ ਦੀ ਮੀਟਿੰਗ ਕੀਤੀ | ਮੀਟਿੰਗ ਵਿਚ ...

ਪੂਰੀ ਖ਼ਬਰ »

ਇਕ ਕਿੱਲੋ 615 ਗ੍ਰਾਮ ਚੂਰਾ ਪੋਸਤ ਸਮੇਤ ਮੁਲਜ਼ਮ ਕਾਬੂ

ਗੂਹਲਾ ਚੀਕਾ, 3 ਅਕਤੂਬਰ (ਓ.ਪੀ. ਸੈਣੀ)-ਐੱਸ.ਪੀ. ਮਕਸੂਦ ਅਹਿਮਦ ਦੇ ਹੁਕਮਾਂ 'ਤੇ ਨਸ਼ਾ ਤਸਕਰਾਂ 'ਤੇ ਕਾਰਵਾਈ ਕਰਦੇ ਹੋਏ ਐਤਵਾਰ ਨੂੰ ਐਂਟੀ ਨਾਰਕੋਟਿਕ ਸੈੱਲ ਦੇ ਐੱਸ.ਆਈ. ਬਲਰਾਜ ਸਿੰਘ ਦੀ ਟੀਮ ਨੇ ਦੁਪਹਿਰ ਸਮੇਂ ਗਸ਼ਤ ਦੌਰਾਨ ਪਿਹੋਵਾ-ਚੀਕਾ ਰੋਡ 'ਤੇ ਮੌਜੂਦ ਸੀ | ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਕਰਨਾਲ, 3 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਯੁਵਾ ਸੱਭਿਆਚਾਰਕ ਪ੍ਰੋਗਰਾਮ ਵਿਭਾਗ ਦੇ ਸਹਿਯੋਗ ਨਾਲ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਾਨਦਾਰ ਪ੍ਰਤਿਭਾ ਖੋਜ ਮੁਕਾਬਲੇ ਕਰਵਾਰੀ ਗਏ | ਜਿਸ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟ ਵਿਸ਼ਵਾਸ ਉੱਪਲ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਯਮੁਨਾਨਗਰ, 3 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੇ ਐੱਨ. ਸੀ. ਸੀ. ਕੈਡਿਟ ਵਿਸ਼ਵਾਸ ਉੱਪਲ ਨੂੰ ਭਾਰਤੀ ਥਲ ਸੈਨਿਕ ਕੈਂਪ 2022 (ਏ. ਆਈ. ਟੀ. ਐਸ. ਸੀ) ਲਈ ਚੁਣਿਆ ਗਿਆ ਹੈ | ਕੈਡਿਟ ਵਿਸ਼ਵਾਸ ਉੱਪਲ ਦਾ ਸਫ਼ਲਤਾ ਦਾ ਸਫ਼ਰ ਤੇਜਲੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ

ਯਮੁਨਾਨਗਰ, 3 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਵਲੋਂ ਫਰੈਸ਼ਰ ਪਾਰਟੀ ਕਰਵਾਈ ਗਈ | ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਗੀਤ ਗਾਇਨ, ਡਾਂਸ, ਮੋਨੋ ਐਕਟਿੰਗ ਤੇ ਹੋਰ ਸੱਭਿਆਚਾਰਕ ਮੁਕਾਬਲਿਆਂ ...

ਪੂਰੀ ਖ਼ਬਰ »

ਯੂਨੀਵਰਸਿਟੀ ਸਕੂਲ ਫਾਰ ਗ੍ਰੇਜੁਏਟ ਸਟਡੀਜ਼ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਸਮਾਗਮ

ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਫਾਰ ਗ੍ਰੇਜੁਏਟ ਸਟਡੀਜ ਦੇ ਨਵੇਂ ਵਿਦਿਆਰਥੀਆਂ ਦੇ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ | ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਜਮੇਰ ਸਿੰਘ ਮਲਿਕ ਨੇ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਨੇਕ ਨੀਤੀ 'ਤੇ ਚਲ ਕੇ ਜੀਵਨ 'ਚ ਸਫਲ ਹੋਣ ਦੇ ਗੁਰ ਦੱਸੇ | ਵੀਸੀ ਨੇ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਪਾਲਸੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਪਰੰਤ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ ਦੇ ਅੰਤ 'ਚ ਡਾ. ਟਿਮਸੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਪੈਟਰੋਲ ਪੰਪ ਦੇ ਸੇਲਜ਼ਮੈਨ ਨੂੰ ਪਿਸਤੌਲ ਦਿਖਾ ਕੇ ਨੌਜਵਾਨ ਤੋਂ 1 ਲੱਖ 25 ਹਜ਼ਾਰ ਲੁੱਟੇ

ਫ਼ਤਿਹਾਬਾਦ, 3 ਅਕਤੂਬਰ (ਹਰਬੰਸ ਸਿੰਘ ਮੰਡੇਰ)-ਬੀਤੀ ਰਾਤ ਭੱਟੂਕਲਾਂ 'ਚ ਦੋ ਬਦਮਾਸ਼ਾਂ ਨੇ ਪੈਟਰੋਲ ਪੰਪ 'ਤੇ ਸੇਲਜ਼ਮੈਨ ਨੂੰ ਪਿਸਤੌਲ ਦਿਖਾ ਕੇ 1 ਲੱਖ 25 ਹਜ਼ਾਰ ਰੁਪਏ ਲੁੱਟ ਲਏ | ਲੁਟੇਰੇ ਪੰਪ 'ਤੇ ਲੱਗੇ ਸੀ.ਸੀ.ਟੀ.ਵੀ. ਦਾ ਡੀ.ਵੀ.ਆਰ. ਵੀ ਲੈ ਗਏ | ਪੁਲਿਸ ਨੇ ਮੌਕੇ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਝਬਾਲ ਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਹਰਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਏਮਜ਼ ਹਸਪਤਾਲ 'ਚ ਜਲਦ ਹੀ ਮਰੀਜ਼ ਆਪਣੀ ਰਜਿਸਟ੍ਰੇਸ਼ਨ ਆਪ ਹੀ ਕਰਾ ਸਕਣਗੇ

ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਏਮਜ਼ ਹਸਪਤਾਲ ਦੀ ਓ. ਪੀ. ਡੀ. 'ਚ ਆਉਣ ਵਾਲੇ ਮਰੀਜ਼ਾਂ ਨੂੰ ਆਉਣ ਵਾਲੇ ਦਿਨਾਂ ਓ. ਪੀ. ਡੀ. ਪਰਚੀ ਬਣਾਉਣ ਲਈ ਕਿਸੇ 'ਤੇ ਨਿਰਭਰ ਹੋਣ ਦੀ ਜ਼ਰੂਰਤ ਨਹੀਂ ਹੋਵੇਗੀ ਸਗੋਂ ਉਹ ਖੁਦ ਹੀ ਆਪਣੀ ਰਜਿਸਟ੍ਰੇਸ਼ਨ ਕਰਾ ਸਕਣਗੇ | ਏਮਜ਼ ...

ਪੂਰੀ ਖ਼ਬਰ »

ਦਿੱਲੀ 'ਚ ਵਧ ਰਹੇ ਨੇ ਡੇਂਗੂ ਦੇ ਮਾਮਲੇ

ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਡੇਂਗੂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਹਸਪਤਾਲਾਂ 'ਚ ਵੀ ਮਰੀਜ਼ ਪੁੱਜ ਰਹੇ ਹਨ | ਜ਼ਿਆਦਾ ਕਰਕੇ ਮਰੀਜ਼ਾਂ ਨੂੰ ਪਿੱਠ ਵਿਚ ਦਰਦ, ਬੁਖਾਰ, ਸਿਰਦਰਦ ਅਤੇ ਹੋਰ ਸਮੱਸਿਆ ਪ੍ਰੇਸ਼ਾਨ ਕਰ ਰਹੀ ਹੈ | ...

ਪੂਰੀ ਖ਼ਬਰ »

ਸੈਂਟਰਲ ਵਰਜ ਵਿਚ ਪਾਣੀ ਨਾ ਦੇਣ ਕਰਕੇ ਸੁੱਕ ਗਏ ਨਿਗਮ ਦੇ ਸੈਂਕੜੇ ਦਰੱਖ਼ਤ

ਜਲੰਧਰ, 3 ਅਕਤੂਬਰ (ਸ਼ਿਵ)-ਸ਼ਹਿਰ ਵਿਚ ਸਾਫ਼ ਵਾਤਾਵਰਨ ਅਤੇ ਹਰਾ ਭਰਾ ਬਣਾਉਣ ਲਈ ਕਾਫ਼ੀ ਸਮਾਂ ਪਹਿਲਾਂ ਸ਼ਹਿਰ ਦੇ ਅਲੱਗ-ਅਲੱਗ ਥਾਵਾਂ 'ਤੇ ਸੜਕਾਂ ਦੇ ਸੈਂਟਰਲ ਵਰਜ ਵਿਚ ਲਗਾਏ ਗਏ ਸੈਂਕੜੇ ਬੂਟੇ ਸੰਭਾਲ ਨਾ ਹੋਣ ਕਰਕੇ ਸੁੱਕ ਗਏ ਹਨ ਜਿਸ ਕਰਕੇ ਨਾ ਸਿਰਫ਼ ਬੂਟਿਆਂ ਦਾ ...

ਪੂਰੀ ਖ਼ਬਰ »

ਸੰਸਥਾ ਨਿਰਮਾਤਾ ਅਤੇ ਸਮਾਜ ਸੇਵੀ ਸਰ ਗੰਗਾ ਰਾਮ 'ਤੇ ਹੋਇਆ ਲੈਕਚਰ

ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਅਤੇ ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ ਵਲੋਂ ਉੱਘੇ ਸਮਾਜ ਸੇਵੀ ਅਤੇ ਵੋਲਫਸਨ ਕਾਲਜ ਕੈਂਬਰਿਜ ਦੇ ਰਿਸਰਚ ਐਸੋਸੀਏਸ਼ਨ ਡਾ. ਅਬਦੁਲ ਮਜੀਦ ਸ਼ੇਖ 'ਤੇ ਆਨਲਾਈਨ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਪੰਜਵੇ ਤਖ਼ਤ ਵਜੋਂ ਦਿੱਲੀ ਗੁਰਦੁਆਰਾ ਐਕਟ 1971 'ਚ ਤੁਰੰਤ ਸ਼ਾਮਿਲ ਕਰਨ ਦੀ ਮੰਗ

ਨਵੀਂ ਦਿੱਲੀ, 3 ਅਕਤੂਬਰ (ਜਗਤਾਰ ਸਿੰਘ)- ਦਸ਼ਮੇਸ਼ ਸੇਵਾ ਸੁਸਾਇਟੀ ਨੇ ਪੰਜਾਬ ਦੇ ਤਲਵੰਡੀ ਸਾਬੋ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਗੁਰਦੁਆਰਾ ਐਕਟ 1971 'ਚ ਤੁਰੰਤ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ | ਇਸ ਮਸਲੇ ਸਬੰਧੀ ਪਾਰਟੀ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਂਮਾਰੀ ਤੋਂ ਬਾਅਦ ਬਾਜ਼ਾਰਾਂ ਵਿਚ ਰੌਣਕ ਆਈ ਹੈ-ਕੈਟ

ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਤੋਂ ਬਾਅਦ ਹੁਣ ਸਾਰੇ ਬਾਜ਼ਾਰਾਂ ਦੇ ਵਿਚ ਰੌਣਕ ਵਾਪਸ ਆਈ ਹੈ ਅਤੇ ਦੁਕਾਨਦਾਰਾਂ 'ਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ | ਕੰਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਨੇ ਉਮੀਦ ਕੀਤੀ ਹੈ ਕਿ ...

ਪੂਰੀ ਖ਼ਬਰ »

'ਜਾਗੋ' ਨੇ ਮਨਾਇਆ ਆਪਣਾ ਚੌਥਾ ਸਥਾਪਨਾ ਦਿਵਸ

ਨਵੀਂ ਦਿੱਲੀ, 3 ਅਕਤੂਬਰ (ਜਗਤਾਰ ਸਿੰਘ)- 'ਜਾਗੋ' ਪਾਰਟੀ ਦੇ ਚੌਥੇ ਸਥਾਪਨਾ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜਿੱਥੇ ਕਈ ਪੰਥਕ ਮੁੱਦਿਆਂ 'ਤੇ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਬਣੀਆਂ ਵਸਤੂਆਂ ਦੀ ਵਰਤੋਂ ਨਾ ਕੀਤੀ ਜਾਵੇ-ਮੀਨਾਕਸ਼ੀ ਲੇਖੀ

ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਡਬਲਿਯੂ. ਬੀ. ਟੀ. ਆਰ. ਦੀ ਡਾਇਰੈਕਟਰ, ਨੀਰੂ ਸਹਿਗਲ ਅਤੇ ਮੋਤੀ ਨਗਰ ਸੀਨੀਅਰ ਸਿਟੀਜ਼ਨ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਸ਼ਰਮਾ ਵਲੋਂ ਮੋਤੀ ਨਗਰ ਵਿਖੇ ਇਕ ਸਮਾਗਮ ਕੀਤਾ ਗਿਆ, ਜਿਸ ਦਾ ਉਦਘਾਟਨ ਕੇਂਦਰੀ ਰਾਜ ...

ਪੂਰੀ ਖ਼ਬਰ »

'ਦੀ ਯੰਗ ਮੈਨ ਰਾਮਾ ਕਿ੍ਸ਼ਨਾ ਕਲੱਬ' ਵਿਖੇ ਲਾਲਜੀਤ ਸਿੰਘ ਭੁੱਲਰ ਨੇ ਰਾਮ ਲੀਲ੍ਹਾ ਦੀ ਨਾਈਟ ਸ਼ੁਰੂ ਕਰਵਾਈ

ਪੱਟੀ, 3 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-'ਦੀ ਯੰਗ ਮੈਨ ਰਾਮਾ ਕਿ੍ਸ਼ਨਾ ਕਲੱਬ' ਵਿਖੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਕੇ ਰਾਮ ਲੀਲਾ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਕਲੱਬ ਦੇ ਕਲਾਕਾਰਾਂ ਵਲੋਂ ...

ਪੂਰੀ ਖ਼ਬਰ »

ਲੋਹੇ ਦੀਆਂ ਪਾਈਪਾਂ ਅਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਕਾਬੂ

ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਅਤੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ ਥਾਣਾ ਮੁਖੀ ਪੱਟੀ ਸਿਟੀ ਪਰਮਜੀਤ ਸਿੰਘ ਵਿਰਦੀ ਨੇ ਦੋ ਚੋਰਾਂ ਨੂੰ ਕਾਬੂ ਕੀਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਪੱਟੀ ਪੁਲਿਸ ਵਲੋਂ ਹੈਰੋਇਨ ਸਮੇਤ 2 ਕਾਬੂ

ਪੱਟੀ, 3 ਅਕਤੂਬਰ (ਖਹਿਰਾ, ਕਾਲੇਕੇ)-ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਤੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਦੀ ਅਗਵਾਈ ਹੇਠ ਪੱਟੀ ਸਿਟੀ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਮੌਕੇ ਥਾਣਾ ਮੁਖੀ ਸਿਟੀ ਪਰਮਜੀਤ ...

ਪੂਰੀ ਖ਼ਬਰ »

ਠੇਕਾ ਹਟਾਉਣ ਦੇ ਗ਼ੁੱਸੇ 'ਚ ਨੌਜਵਾਨ 'ਤੇ ਚਲਾਈ ਗੋਲੀ

ਫ਼ਤਿਹਾਬਾਦ, 3 ਅਕਤੂਬਰ (ਹਰਬੰਸ ਸਿੰਘ ਮੰਡੇਰ)-ਖਜੂਰੀ ਜਾਤੀ ਜਾ ਰਹੇ ਇੱਕ ਨੌਜਵਾਨ 'ਤੇ ਕੁਝ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰਿੰਗ ਕਰਨ ਤੇ ਬਾਅਦ ਵਿਚ ਕੁਹਾੜੀ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰਨ ਦਾ ਸਮਾਚਾਰ ਹੈ | ਜ਼ਖਮੀ ਨੌਜਵਾਨ ਨੂੰ ਇਲਾਜ ਲਈ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦਿੱਲੀ 'ਚ ਸਿਰਸਾ ਦੇ ਏਡੀਸੀ ਨੂੰ ਕੀਤਾ ਸਨਮਾਨਿਤ

ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਪਾਣੀ ਦੀ ਸਾਂਭ ਸੰਭਾਲ ਤੇ ਹਰ ਘਰ ਨਲ ਲਾਉਣ ਦੇ ਮਾਮਲੇ 'ਚ ਬਿਹਤਰੀਨ ਕੰਮ ਕਰਨ 'ਤੇ ਸਿਰਸਾ ਜ਼ਿਲ੍ਹਾ ਨੂੰ ਰਾਸ਼ਟਰੀ ਪੱਧਰ ਦਾ ਸਨਮਾਨ ਮਿਲਿਆ ਹੈ | ਜਲ ਸ਼ਕਤੀ ਮੰਤਰਾਲਾ ਵਲੋਂ ਸਿਰਸਾ ਦੇ ਏਡੀਸੀ ਸੁਸ਼ੀਲ ਕੁਮਾਰ ਨੂੰ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ ਕਾਲਾਂਵਾਲੀ 'ਚ ਨਸ਼ਾ ਵਿਰੋਧੀ ਦਿਵਸ ਮਨਾਇਆ

ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਤਾਰੂਆਣਾ ਸਥਿਤ ਸਰਕਾਰੀ ਗਰਲ ਕਾਲਜ ਕਾਲਾਂਵਾਲੀ ਦੇ ਪਿ੍ੰਸੀਪਲ ਅਮਰ ਚੰਦ ਤੇ ਪ੍ਰੋਗਰਾਮ ਅਫ਼ਸਰ ਸੁਸ਼ਮਾ ਦੇਵੀ ਦੀ ਪ੍ਰਧਾਨਗੀ ਹੇਠ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਇਕ ਐਕਸਟੈਨਸ਼ਨ ਲੈਕਚਰ ...

ਪੂਰੀ ਖ਼ਬਰ »

ਆਪਣੀ ਮਾਂ ਦਾ ਅਧੂਰਾ ਸੁਪਨਾ ਪੂਰਾ ਕਰ ਰਹੀਆਂ ਹਨ ਮਜ਼ਦੂਰ ਪਰਿਵਾਰ ਦੀਆਂ 3 ਭੈਣਾਂ

ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਕੰਗਣਪੁਰ ਰੋਡ ਸਥਿਤ ਕਲੋਨੀ ਨਿਵਾਸੀ ਮਜ਼ਦੂਰ ਸਿਉਪਾਲ ਦੀ ਸੁਪਤਨੀ ਵੀਨਾ ਨੂੰ ਬਚਪਨ 'ਚ ਖੋ-ਖੋ ਖੇਡ ਨਾਲ ਬਹੁਤ ਲਗਾਅ ਸੀ | ਪਰ ਗਰੀਬੀ ਕਾਰਨ ਉਸਦਾ ਛੋਟੀ ਜਿਹੀ ਉਮਰ ਵਿਚ ਹੀ ਵਿਆਹ ਹੋ ਗਿਆ | ਵੀਨਾ ਨੂੰ ਪੇਂਡੂ ...

ਪੂਰੀ ਖ਼ਬਰ »

ਭੂਨਾ ਕਸਬੇ 'ਚ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸੰਬੰਧੀ ਜਾਣਕਾਰੀ ਦਿੱਤੀ

ਫ਼ਤਿਹਾਬਾਦ, 3 ਅਕਤੂਬਰ (ਹਰਬੰਸ ਸਿੰਘ ਮੰਡੇਰ)- ਕਸਬਾ ਭੂਨਾ ਵਿੱਚ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ | ਸਿਹਤ ਵਿਭਾਗ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਵਲੰਟੀਅਰ ਰੋਜ਼ਾਨਾ ਘਰ-ਘਰ ਜਾ ਕੇ ਲੋਕਾਂ ਤੋਂ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀਆਂ ਬਲਾਕ ਪੱਟੀ ਦੀਆਂ ਤਿੰਨ ਰੋਜ਼ਾ ਸਾਲਾਨਾ ਖੇਡਾਂ

ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਲਹਿਰੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਅਤੇ ਬਲਾਕ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX