ਤਾਜਾ ਖ਼ਬਰਾਂ


ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  12 minutes ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  26 minutes ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  42 minutes ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  45 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  48 minutes ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  about 1 hour ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ.....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  about 1 hour ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  about 1 hour ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  about 1 hour ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਦੋਸ਼ੀ ਕਰਾਰ
. . .  about 1 hour ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖ਼ਾਨ ਸੌਲਤ ਹਨੀਫ਼ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਅਤੀਕ ਅਹਿਮਦ....
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  about 2 hours ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  about 2 hours ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 2 hours ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 2 hours ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 3 hours ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 3 hours ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 3 hours ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 3 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 3 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 4 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 4 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 4 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  about 4 hours ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਫਾਜ਼ਿਲਕਾ / ਅਬੋਹਰ

ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਬੱਸ ਸਟੈਂਡ ਫੱਕ ਰਿਹਾ ਹੈ ਧੂੜ ਮਿੱਟੀ

ਅਮਰਜੀਤ ਸ਼ਰਮਾ ਫ਼ਾਜ਼ਿਲਕਾ, 4 ਅਕਤਬਰ-ਫ਼ਾਜ਼ਿਲਕਾ ਸ਼ਹਿਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਬੱਸ ਅੱਡਾ ਧੂੜ ਫੱਕ ਰਿਹਾ ਹੈ ਤੇ ਸ਼ੁਰੂ ਹੋਣ ਲਈ ਸਰਕਾਰ ਦੀ ਮਿਹਰ ਭਰੀ ਨਜ਼ਰ ਤੱਕ ਰਿਹਾ ਹੈ | ਕਰੋੜਾਂ ਰੁਪਏ ਦੀ ਲਾਗਤ ਤੋਂ ਬਾਅਦ ਵੀ ਨਗਰ ਕੌਂਸਲ ਨੂੰ ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਨੂੰ 28 ਕਲਸਟਰ ਅਫ਼ਸਰ ਤੇ 308 ਨੋਡਲ ਅਫ਼ਸਰ ਪਰਾਲੀ ਪ੍ਰਬੰਧਨ ਦੇ ਨਵੇਂ ਤਰੀਕਿਆਂ ਤੋਂ ਕਰਵਾਉਣਗੇ ਜਾਣੂ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਪਰਾਲੀ ਸਾੜਨ ਨੂੰ ਰੋਕਣ ਲਈ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਵੇਂ ਤਰੀਕਿਆਂ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਫ਼ਾਜ਼ਿਲਕਾ 'ਚ 28 ਕਲਸਟਰ ਅਫ਼ਸਰ ਤੇ 308 ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ | ਇਹ ਜਾਣਕਾਰੀ ਇਸ ...

ਪੂਰੀ ਖ਼ਬਰ »

ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ 'ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ

ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ 'ਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ 'ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ | ਇਸ ਮੌਕੇ 'ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਭਾਣਜੇ ਦਾ ਅਬੋਹਰ ਪੱੁਜਣ 'ਤੇ ਸਵਾਗਤ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਦਾ ਅੱਜ ਅਬੋਹਰ ਪੁੱਜਣ 'ਤੇ ਵਿਧਾਇਕ ਸੰਦੀਪ ਜਾਖੜ, ਮੇਅਰ ਵਿਮਲ ਠਠਈ, ਸਾਬਕਾ ਵਿਧਾਇਕ ਅਰੁਣ ਨਾਰੰਗ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਸਮਾਜਿਕ ਮੰਚ ਦੇ ...

ਪੂਰੀ ਖ਼ਬਰ »

ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਨਿਹਾਲ ਖੇੜਾ ਵਿਖੇ ਕਿਸਾਨ ਪ੍ਰੇਮ ਚੰਦ ਕੰਬੋਜ ਦੇ ਖੇਤ 'ਚ ਮਹਿਕੋ ਮੋਨਸੈਂਟੋ ਬਾਇਉਟੈਕ ਦੇ ਅਧਿਕਾਰੀਆਂ ਵਲੋਂ ਕਿਸਾਨ ਮੀਟਿੰਗ ਕੀਤੀ ਗਈ | ਜਿਸ 'ਚ ਐਲ.ਡੀ.ਸੀ. ਕੰਪਨੀ ਦੇ ਨੈਸ਼ਨਲ ਮੈਨੇਜਰ ਗੰਗਾਧਰ ਸ਼ਰਮਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ 'ਚ 10 ਨੂੰ ਕਰਨਗੇ ਮੁਜ਼ਾਹਰਾ

ਫ਼ਾਜ਼ਿਲਕਾ, 4 ਅਕਤੂਬਰ (ਅਮਰਜੀਤ ਸ਼ਰਮਾ)- ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਹਰ ਵਾਰ ਜਾਣਬੁੱਝ ਕੇ ਅਣਗੌਲਿਆ ਕੀਤਾ ਗਿਆ | ਵੱਖ-ਵੱਖ ਮੰਤਰੀਆਂ ਤੇ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਵੀ ਉਨ੍ਹਾਂ ਦੀਆਂ ਹੱਕੀ ...

ਪੂਰੀ ਖ਼ਬਰ »

ਭੱਠੇ 'ਤੇ ਆ ਕੇ ਕੱਚੀਆਂ ਇੱਟਾਂ ਤੋੜਨ ਵਾਲੇ ਭੱਠਾ ਮਜ਼ਦੂਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 4 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਦੇ ਕੇ.ਸੀ. ਇੱਟ ਭੱਠੇ 'ਤੇ ਆ ਕੇ ਭੱਠਾ ਪੰਜਾਬ ਭੱਠਾ ਵਰਕਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਵਲੋਂ ਕੱਚੀਆਂ ਇੱਟਾਂ ਤੋੜਨ ਤੇ ਪਥੇਰ 'ਤੇ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਕੰਮ ਬੰਦ ਕਰਕੇ ਪੰਜਾਬ ਛੱਡਣ ਦੀਆਂ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ 7 ਨੂੰ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)-ਖੇਤੀਬਾੜੀ ਤੇ ਕਿਸਾਨ ਸਿਖਲਾਈ ਵਿਭਾਗ ਵਲੋਂ ਫ਼ਾਜ਼ਿਲਕਾ ਦੇ ਸ਼ਾਹ ਪੈਲੇਸ ਵਿਖੇ 7 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ 'ਚ ਕਿਸਾਨਾਂ ਨੂੰ ਹਾੜੀ ...

ਪੂਰੀ ਖ਼ਬਰ »

ਰਾਤ ਸਮੇਂ ਝੋਨੇ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ ਜਾਰੀ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟੇ੍ਰਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਕਟਾਈ ਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਪਰਾਲੀ ਦਾ ਧੂੰਆਂ ਕਰਦਾ ਹੈ ਫੇਫੜੇ ਖ਼ਰਾਬ: ਸਿਵਲ ਸਰਜਨ

ਫ਼ਾਜ਼ਿਲਕਾ, 4 ਅਕਤੂਬਰ (ਅਮਰਜੀਤ ਸ਼ਰਮਾ)-ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਤੇ ਇਸ ਨਾਲ ਦੁਰਘਟਨਾਵਾਂ ਵੀ ਬਹੁਤ ਹੁੰਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫ਼ਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਨੇ ...

ਪੂਰੀ ਖ਼ਬਰ »

ਘੁੜਿਆਣਾ ਨੂੰ ਹਲਕਾ ਇੰਚਾਰਜ ਲਗਾਉਣ ਨਾਲ ਖ਼ੁਸ਼ੀ ਦੀ ਲਹਿਰ

ਬੱਲੂਆਣਾ, 4 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਤੋਂ 3 ਵਾਰ ਵਿਧਾਇਕ ਰਹੇ ਗੁਰਤੇਜ ਸਿੰਘ ਘੁੜਿਆਣਾ ਨੂੰ ਪਾਰਟੀ ਹਾਈਕਮਾਨ ਵਲੋਂ ਮੁੜ ਤੋਂ ਹਲਕੇ ਦੀ ਵਾਗ ਡੋਰ ਸੰਭਾਲ ਦਿੱਤੀ ਹੈ | ਹਲਕਾ ਇੰਚਾਰਜ ਬਣਾਉਣ ਤੋਂ ਬਾਅਦ ਪਿਛਲੇ 2 ਦਿਨਾਂ ਤੋਂ ਉਨ੍ਹਾਂ ਦੇ ਘਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਸ਼੍ਰੀ ਗੰਗਾਨਗਰ ਜ਼ੋਨ ਦਾ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਮੰਡੀ ਰੋੜਾਂਵਾਲੀ, 4 ਅਕਤੂਬਰ (ਮਨਜੀਤ ਸਿੰਘ ਬਰਾੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਭਰਨ ਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ 'ਤੇ ਹੋਰ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ ਸਕੂਲਾਂ ਤੇ ਕਾਲਜਾਂ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਦਾ ਤਿਉਹਾਰ ਮਨਾਇਆ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਏਾਜਲਸ ਵਰਲਡ ਪਲੇਵੇਅ ਕਾਨਵੈਂਟ ਸਕੂਲ ਵਿਖੇ ਦੁਰਗਾ-ਅਸ਼ਟਮੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਰੇ ਬੱਚਿਆਂ ਨੇ ਦੁਰਗਾ ਮਾਂ ਦੇ ਚਰਨਾਂ 'ਚ ਮੱਥਾ ਟੇਕਿਆ ਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ 'ਚ ਕੀਤੀ ਅਰਦਾਸ

ਮੰਡੀ ਅਰਨੀਵਾਲਾ, 4 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਵਿਖੇ ਅਰਦਾਸ ਕਰਵਾਈ ਗਈ | ਧੰਨ ਧੰਨ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਰਾਮਲੀਲਾ ਮੌਕੇ ਸੰਦੀਪ ਜਾਖੜ ਤੇ ਅਗਰਵਾਲ ਪਹੁੰਚੇ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਪੁਰਾਣੀ ਮਾਰਕੀਟ ਕਮੇਟੀ ਦੀ ਥਾਂ 'ਤੇ ਕਰਵਾਈ ਜਾ ਰਹੀ ਰਾਮਲੀਲਾ 'ਚ ਬੀਤੀ ਰਾਤ ਕਲਾਕਾਰਾਂ ਵਲੋਂ ਅਸ਼ੋਕ ਵਾਟਿਕਾ ਤੇ ਲੰਕਾ ਦਹਿਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਨੂੰ ਦੇਖਣ ਲਈ ਦਰਸ਼ਕਾਂ 'ਚ ਉਤਸ਼ਾਹ ਸੀ ...

ਪੂਰੀ ਖ਼ਬਰ »

ਟੱਕਰ ਮਾਰਨ ਦੇ ਦੋਸ਼ 'ਚ ਕਾਰ ਚਾਲਕ ਸਮੇਤ 2 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਮੋਟਰਸਾਈਕਲ ਵਿਚ ਟੱਕਰ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਕਾਰ ਚਾਲਕ ਸਮੇਤ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਸਤੀਸ਼ ਕੁਮਾਰ ਵਾਸੀ ਬੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤਾ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਨਾਲ ਤਲਾਕ ਹੋਇਆ ਹੈ ਤੇ ਉਸ ਦੀ ਸੁਖਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਅਬੋਹਰ ਵਿਚ ਸ਼ਹੀਦ ਭਗਤ ਸਿੰਘ ਦੀ ਇਤਿਹਾਸਕ ਯਾਦਗਾਰ ਦਾ ਉਦਘਾਟਨ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-53 ਸਾਲ ਪਹਿਲਾਂ ਸਵਰਗੀ ਸ੍ਰੀ ਮਥੁਰਾ ਦਾਸ ਹਿਤੈਸ਼ੀ ਦੁਆਰਾ ਲੇਬਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਦੇ ਕੇਂਦਰ 'ਚ ਸਥਾਪਿਤ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਸਮਾਰਕ ਦਾ ਨਵੀਨੀਕਰਨ ਸ੍ਰੀ ਹਿਤੈਸ਼ੀ ਦੇ ਪੁੱਤਰ ਪੰਚਕੂਲਾ ਨਿਵਾਸੀ ਭਾਰਤ ਹਿਤੈਸ਼ੀ ਵਲੋਂ ਸ਼ਹੀਦ ਭਗਤ ਸਿੰਘ ਸਮਾਜਿਕ ਮੰਚ ਦੇ ਬੈਨਰ ਹੇਠ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਨੇ ਰਿਮੋਟ ਦਾ ਬਟਨ ਦਬਾ ਕੇ ਕੀਤਾ | ਇਸ ਮੌਕੇ ਇਨਕਲਾਬ ਜ਼ਿੰਦਾਬਾਦ ਤੇ ਸ਼ਹੀਦ ਭਗਤ ਸਿੰਘ ਅਮਰ ਰਹੇ ਦੇ ਨਾਅਰਿਆਂ ਨਾਲ ਅਸਮਾਨ ਗੂੰਜ ਉੱਠਿਆ | ਪ੍ਰੋਗਰਾਮ ਦੀ ਪ੍ਰਧਾਨਗੀ ਅਬੋਹਰ ਦੇ ਵਿਧਾਇਕ ਚੌਧਰੀ ਸੰਦੀਪ ਜਾਖੜ ਵਲੋਂ ਕੀਤੀ ਗਈ | ਜਦ ਕਿ ਪ੍ਰਸਿੱਧ ਇਤਿਹਾਸਕਾਰ ਡਾ: ਐਮ.ਐਮ. ਜੁਨੇਜਾ, ਨਗਰ ਨਿਗਮ ਦੇ ਮੇਅਰ ਵਿਮਲ ਠੱਠਈ, ਸਾਬਕਾ ਵਿਧਾਇਕ ਅਰੁਣ ਨਾਰੰਗ ਤੇ 'ਆਪ' ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਪਰੰਤ ਵਿਧਾਇਕ ਚੌਧਰੀ ਸੰਦੀਪ ਜਾਖੜ ਨੇ ਸ੍ਰੀ ਅਰੋੜਵੰਸ਼ ਧਰਮਸ਼ਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਭਾਰਤ ਹਿਤੈਸ਼ੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਿਤੈਸ਼ੀ ਪਰਿਵਾਰ ਹਮੇਸ਼ਾ ਹੀ ਸ਼ਹਿਰ ਦੀ ਬਿਹਤਰੀ ਅਤੇ ਤਰੱਕੀ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਂਦਾ ਆ ਰਿਹਾ ਹੈ | ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਦੂਜੇ ਪਾਸੇ ਨਗਰ ਨਿਗਮ ਦੇ ਮੇਅਰ ਵਿਮਲ ਠਠਈ ਨੇ ਕਿਹਾ ਕਿ ਸ੍ਰੀ ਹਿਤੈਸ਼ੀ ਨੇ ਇਸ ਚੌਕ ਨੂੰ ਨਵਾਂ ਰੂਪ ਦੇ ਕੇ ਅਬੋਹਰ ਸ਼ਹਿਰ ਦੀ ਸੁੰਦਰਤਾ 'ਚ ਵਾਧਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਚਕੂਲਾ ਵਿਚ ਰਹਿ ਕੇ ਵੀ ਸ੍ਰੀ ਹਿਤੈਸ਼ੀ ਦਾ ਅਬੋਹਰ ਨਾਲ ਪੂਰਾ ਪਿਆਰ ਹੈ ਤੇ ਇਸੇ ਕਰਕੇ ਉਹ ਸਮੇਂ-ਸਮੇਂ 'ਤੇ ਅਜਿਹੇ ਸਮਾਜ ਸੇਵਾ ਦੇ ਕੰਮਾਂ ਵਿਚ ਆਪਣਾ ਅਹਿਮ ਯੋਗਦਾਨ ਪਾਉਂਦੇ ਹਨ | ਜਿਸ 'ਤੇ ਉਨ੍ਹਾਂ ਸ੍ਰੀ ਹਿਤੈਸ਼ੀ ਦਾ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਇਕ ਸਾਲ ਪਹਿਲਾਂ ਸ੍ਰੀ ਗਊਸ਼ਾਲਾ ਵਿਚ ਸਥਾਪਿਤ ਸ੍ਰੀ ਮਥੁਰਾ ਦਾਸ ਲਾਜਵੰਤੀ ਮੈਮੋਰੀਅਲ ਗੋਪਾਲ ਮੰਦਰ ਤੇ ਸਤਿਸੰਗ ਹਾਲ ਦੇ ਨਿਰਮਾਣ ਵਿਚ ਵੀ ਸ੍ਰੀ ਭਾਰਤ ਹਿਤੈਸ਼ੀ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ | ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਪ੍ਰੋਫੈਸਰ ਜਗਮੋਹਨ ਸਿੰਘ, ਉੱਘੇ ਇਤਿਹਾਸਕਾਰ ਡਾ: ਐਮ.ਐਮ. ਜੁਨੇਜਾ, ਪੰਚਕੂਲਾ ਨਿਵਾਸੀ ਭਾਰਤ ਹਿਤੈਸ਼ੀ, ਸ਼ਹੀਦ ਭਗਤ ਸਿੰਘ ਜਾਗਿ੍ਤੀ ਮੰਚ ਪੰਚਕੂਲਾ ਦੇ ਪ੍ਰਧਾਨ ਜਗਦੀਸ਼ ਭਗਤ ਸਿੰਘ, ਜਨਰਲ ਸਕੱਤਰ ਪ੍ਰਦੀਪ ਰਾਠੌਰ, ਰਾਜ ਸਦੋਸ਼, ਸ੍ਰੀ ਮਥੁਰਾ ਦਾਸ ਲਾਜਵੰਤੀ ਫਾਊਾਡੇਸ਼ਨ ਦੇ ਸਕੱਤਰ ਪ੍ਰੇਮ ਲਾਲ ਗੁਪਤਾ, ਪ੍ਰੋਜੈਕਟ ਡਾਇਰੈਕਟਰ ਦਿਨੇਸ਼ ਸਿੰਗਲਾ, ਪ੍ਰਚਾਰ ਸਕੱਤਰ ਐੱਸ.ਪੀ. ਵਿੱਜ, ਚੇਅਰਮੈਨ ਆਰ.ਪੀ. ਮਲਹੋਤਰਾ, ਜਨਰਲ ਸਕੱਤਰ ਨਰੇਸ਼ ਗਿਲਹੋਤਰਾ, ਪ੍ਰਾਜੈਕਟ ਡਾਇਰੈਕਟਰ ਪ੍ਰਵੀਨ ਚਾਵਲਾ ਅਤੇ ਸੰਯੁਕਤ ਸਕੱਤਰ ਕੁਲਭੂਸ਼ਣ ਹਿਤੈਸ਼ੀ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਸੁਰੇਸ਼ ਸਤੀਜਾ, ਦਸਹਿਰਾ ਕਮੇਟੀ ਦੇ ਪ੍ਰਧਾਨ ਮੰਨੂੰ ਜੈਸਵਾਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰੰਜੀਵ ਰਹੇਜਾ, ਸੇਵਾ ਮੁਕਤ ਐੱਸ.ਡੀ.ਐਮ. ਸ੍ਰੀ ਬੀ.ਐਲ. ਸਿੱਕਾ, ਸਮਾਜ ਸੁਧਾਰ ਸਭਾ ਦੇ ਪ੍ਰਧਾਨ ਸ੍ਰੀ ਰਾਜੇਸ਼ ਗੁਪਤਾ, ਪ੍ਰਧਾਨ ਗੁਰਚਰਨ ਸਿੰਘ ਗਿੱਲ, ਧਨਪਤ ਸਿਆਗ, ਸੁਭਾਸ਼ ਵਿੱਜ, ਗਊਸ਼ਾਲਾ ਕਮੇਟੀ ਦੇ ਪ੍ਰਧਾਨ ਫ਼ਕੀਰ ਚੰਦ ਗੋਇਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜੂਨੀਅਰ ਸ਼ੂਟਿੰਗ ਬਾਲ ਟੂਰਨਾਮੈਂਟ 14 ਨੂੰ

ਬੱਲੂਆਣਾ, 4 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਜੂਨੀਅਰ ਸ਼ੂਟਿੰਗ ਬਾਲ ਟੂਰਨਾਮੈਂਟ ਹਲਕਾ ਬੱਲੂਆਣਾ ਦੇ ਪਿੰਡ ਚੰਨਣ ਖੇੜਾ ਦੇ ਗਰੀਨ ਵੀਊ ਪਬਲਿਕ ਸਕੂਲ ਵਿਖੇ 14 ਅਕਤੂਬਰ ਨੂੰ ਕਰਵਾਇਆ ਜਾਵੇਗਾ | ਜਿਸ ਵਿਚ ਰਾਜ ਪੱਧਰ ਦੀਆਂ ਵੱਖ-ਵੱਖ ਟੀਮਾਂ ਹਿੱਸਾ ਲੈਣਗੀਆਂ | ...

ਪੂਰੀ ਖ਼ਬਰ »

ਸ੍ਰੀ ਅਖੰਡ ਰਾਮਾਇਣ ਪਾਠ ਦੀ ਸਮਾਪਤੀ 'ਤੇ ਕੀਤੀ ਪੂਜਾ ਅਰਚਨਾ

ਅਬੋਹਰ, 4 ਅਕਤੂਬਰ (ਵਿਵੇਕ ਹੂੜੀਆ)-ਨਿਰਮਾਣ ਅਧੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਨਰਾਤਿਆਂ ਦੇ ਸਬੰਧ 'ਚ ਸ਼ੁਰੂ ਕੀਤੇ ਗਏ ਅਖੰਡ ਰਾਮਾਇਣ ਪਾਠ ਦੀ ਅੱਜ ਸਮਾਪਤੀ ਕਰ ਦਿੱਤੀ ਗਈ | ਇਸ ਮੌਕੇ ਹੋਏ ਧਾਰਮਿਕ ਸਮਾਗਮ ਵਿਚ ਮੁੱਖ ਜਜਮਾਨ ਵਿਕਰਮ ਮਿੱਤਲ ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ, ਸ਼ੀਸ਼ੀਆਂ ਤੇ ਮੋਟਰਸਾਈਕਲ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 4 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕ ਸੰਪਰਕ ਅਫ਼ਸਰ ਬਦਲੇ ਗਏ ਹਨ | ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਵਲੋਂ ਜਾਰੀ ਹੁਕਮਾਂ ਮੁਤਾਬਿਕ ਫਰੀਦਕੋਟ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐਮ.ਕਾਮ. ਭਾਗ ਦੂਜਾ ਸਮੈਸਟਰ ਚੌਥੇ ਦੇ ਨਤੀਜਿਆਂ 'ਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਐਮ.ਕਾਮ. ਭਾਗ ਦੂਜਾ ਦੇ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ...

ਪੂਰੀ ਖ਼ਬਰ »

ਹਮਲਾ ਕਰ ਕੇ ਸੱਟਾਂ ਮਾਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਸੁਰਜੀਤ ਕੁਮਾਰ ਪੁੱਤਰ ਮਨੀ ਰਾਮ ਵਾਸੀ ਲੱਖੇ ਵਾਲੀ ਢਾਬ ਨੇ ਦੱਸਿਆ ਕਿ 20 ਸਤੰਬਰ ਨੂੰ ...

ਪੂਰੀ ਖ਼ਬਰ »

ਦਾਜ ਤੇ ਗੱਡੀ ਦੀ ਮੰਗ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਦਾਜ ਤੇ ਗੱਡੀ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਤੇ ਧਮਕਾਉਣ ਦੇ ਦੋਸ਼ ਵਿਚ ਸਹੁਰੇ ਪਰਿਵਾਰ ਦੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਿਨਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪੜ੍ਹਦੇ ਜਨਰਲ ਤੇ ਬੀ.ਸੀ. ਵਰਗ ਦੇ ਬੱਚਿਆਂ ਨੂੰ ਸਹੂਲਤਾਂ ਬਰਾਬਰ ਦਿੱਤੀਆਂ ਜਾਣ- ਲਾਧੂਕਾ

ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਭਜਨ ਲਾਲ ਲਾਧੂਕਾ ਨੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਵਰਦੀ ਦੀ ਸਹੂਲਤ ਬਾਰੇ ਗੱਲ ਕਰਦਿਆਂ ਕਿਹਾ ਕਿ ਵਰਦੀ ਦੀ ਰਾਸ਼ੀ ਸਾਲ ਵਿਚ ਦੋ ਵਾਰ ਗਰਮੀ ਤੇ ਸਰਦੀ ਦੇ ਮੌਸਮ ...

ਪੂਰੀ ਖ਼ਬਰ »

7 ਨੂੰ ਜਲਾਲਾਬਾਦ ਤੋਂ ਵੱਡਾ ਕਾਫ਼ਲਾ ਸ੍ਰੀ ਅੰਮਿ੍ਤਸਰ ਲਈ ਜਾਵੇਗਾ- ਮੰਟਾ

ਜਲਾਲਾਬਾਦ, 4 ਅਕਤੂਬਰ (ਜਤਿੰਦਰ ਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਹੰਗਾਮੀ ਮੀਟਿੰਗ ਸਥਾਨਕ ਫ਼ਾਜ਼ਿਲਕਾ ਸੜਕ 'ਤੇ ਸਥਿਤ ਬਰਾੜ ਪੰਪ ਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਤੇ ...

ਪੂਰੀ ਖ਼ਬਰ »

ਐਕਮੇ ਸਕੂਲ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਜਲਾਲਾਬਾਦ, 4 ਅਕਤੂਬਰ (ਕਰਨ ਚੁਚਰਾ)-ਐਕਮੇ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਅਰੁਣਾ ਮਿੱਢਾ, ਪ੍ਰਬੰਧਕੀ ਕਮੇਟੀ ਤੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਨੈਤਿਕ ਕਦਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਲੋਕ ਅਦਾਲਤ 12 ਨੂੰ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਤਿਮਾਹੀ ਬੈਠਕ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ...

ਪੂਰੀ ਖ਼ਬਰ »

ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਬੀ.ਐੱਸ.ਐਫ. ਜਵਾਨਾਂ ਵਲੋਂ ਮੋਟਰਸਾਈਕਲ ਰੈਲੀ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਦੁਸ਼ਮਣ ਦੇ ਹਰ ਇਰਾਦੇ ਨੂੰ ਨਾਕਾਮ ਕਰਨ ਵਾਲੀ ਬੀ.ਐੱਸ.ਐਫ. ਹੁਣ ਦੇਸ਼ ਦੇ ਲੋਕਾਂ ਨੂੰ ਨਸ਼ੇ ਦੇ ਖ਼ਿਲਾਫ਼ ਜਾਗਰੂਕ ਕਰਨ ਲਈ ਸੜਕਾਂ 'ਤੇ ਉੱਤਰੀ ਹੈ | ਬੀ.ਐੱਸ.ਐਫ. ਦੇ ਜਾਂਬਾਜ਼ ਦਲ ...

ਪੂਰੀ ਖ਼ਬਰ »

ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਕੀਤਾ ਵਿਸਤਾਰ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਇਕ ਮੀਟਿੰਗ ਕੁਲਦੀਪ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸਰਪ੍ਰਸਤ ਧਰਮਿੰਦਰ ਗੁਪਤਾ, ਸਵੀਕਾਰ ਗਾਂਧੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX