ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  40 minutes ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  about 2 hours ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  about 3 hours ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  about 3 hours ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  about 5 hours ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 5 hours ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 6 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 6 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 7 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 7 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 7 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 8 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 8 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 8 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 9 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 9 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 9 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 10 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 minute ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 10 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 10 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਨ ਦੇ ਮਾਮਲੇ 'ਚ ਸ਼ੱਕੀ ਗਿ੍ਫ਼ਤਾਰ

ਸੈਕਰਾਮੈਂਟੋ/ਸਾਨ ਫਰਾਂਸਿਸਕੋ, 5 ਅਕਤੂਬਰ (ਹੁਸਨ ਲੜੋਆ ਬੰਗਾ/ਐੱਸ. ਅਸ਼ੋਕ ਭੌਰਾ)-ਬੀਤੇ ਦਿਨ ਇਕ ਹਥਿਆਰਬੰਦ ਵਿਅਕਤੀ ਵਲੋਂ ਅਗਵਾ ਕੀਤੇ ਪੰਜਾਬੀ ਮੂਲ ਦੇ ਅਮਰੀਕੀ ਪਰਿਵਾਰ ਨੂੰ ਲੱਭਣ ਲਈ ਖੁਫੀਆਂ ਏਜੰਸੀਆਂ ਆਪਣੇ ਪੱਧਰ 'ਤੇ ਪੂਰੀ ਕੋਸ਼ਿਸ਼ ਕਰ ਰਹੀਆਂ ਸਨ ਪਰ ...

ਪੂਰੀ ਖ਼ਬਰ »

ਸਿੱਖਾਂ ਦੀ ਕਾਰਗੁਜ਼ਾਰੀ ਬਾਰੇ ਬਿ੍ਟਿਸ਼ ਸਿੱਖ ਰਿਪੋਰਟ ਜਾਰੀ

ਲੰਡਨ, 5 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਯੂ.ਕੇ. 'ਚ ਸਿੱਖ ਭਾਈਚਾਰੇ ਦੇ ਸੰਬੰਧੀ ਸਾਲਾਨਾ ਸਿੱਖ ਰਿਪੋਰਟ 2022 ਜਾਰੀ ਕੀਤੀ ਗਈ | ਜਿਸ 'ਚ ਮੁੱਖ ਰੂਪ 'ਚ ਕੋਵਿਡ 19 ਅਤੇ ਮਹਿੰਗਾਈ ਦਾ ਸਿੱਖਾਂ 'ਤੇ ਪ੍ਰਭਾਵ ਮੁੱਖ ਮੁੱਦਾ ਰਿਹਾ | 9ਵੀਂ ਸਾਲਾਨਾ ਬਿ੍ਟਿਸ਼ ਸਿੱਖ ਰਿਪੋਰਟ 'ਚ ਦੇਸ਼ ਭਰ 'ਚੋਂ 2000 ਤੋਂ ਵੱਧ ਸਿੱਖਾਂ ਨੇ ਹਿੱਸਾ ਲਿਆ | ਰਿਪੋਰਟ ਅਨੁਸਾਰ 38 ਫੀਸਦੀ ਸਿੱਖ ਮਹਿਲਾਵਾਂ ਅਤੇ 25 ਫੀਸਦੀ ਸਿੱਖ ਮਰਦਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਮਹਿੰਗਾਈ ਕਾਰਨ ਬਿੱਲਾਂ ਦਾ ਭੁਗਤਾਨ ਕਰਨ 'ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | 88 ਫੀਸਦੀ ਸਿੱਖਾਂ ਦੇ ਰਹਿਣ ਸਹਿਣ ਦੇ ਖਰਚੇ ਵਧੇ ਹਨ | 36 ਫੀਸਦੀ ਸਿੱਖ ਗੈਰ ਜ਼ਰੂਰੀ ਕਾਰ ਸਫ਼ਰ 'ਚ ਕਟੌਤੀ ਕਰ ਰਹੇ ਹਨ, 35 ਫੀਸਦੀ ਸਿੱਖ ਖਰੀਦੋ ਫਰੋਖਤ 'ਚੋਂ ਪੈਸਾ ਬਚਾਉਣ ਦੀ ਕੋਸ਼ਿਸ਼ 'ਚ ਹਨ | ਕੋਰੋਨਾ ਮਹਾਮਾਰੀ ਦੌਰਾਨ 59 ਫੀਸਦੀ ਸਿੱਖ ਕੋਰੋਨਾ ਤੋਂ ਪੀੜਤ ਹੋਏ, 21 ਫੀਸਦੀ ਸਿੱਖਾਂ ਦਾ ਮੰਨਣਾ ਹੈ ਕਿ ਉਹ ਲੰਮਾਂ ਸਮਾਂ ਕੋਰੋਨਾ ਤੋਂ ਪੀੜਤ ਰਹੇ | 29 ਫੀਸਦੀ ਸਿੱਖ ਘੱਟੋ-ਘੱਟ 5 ਜਾਂ ਇਸ ਤੋਂ ਵੱਧ ਲੋਕਾਂ ਨੂੰ ਜਾਣਦੇ ਸਨ, ਜਿਨ੍ਹਾਂ ਦੀ ਮੌਤ ਮਹਾਮਾਰੀ ਦੌਰਾਨ ਹੋਈ ਹੈ | 29 ਫੀਸਦੀ ਸਿੱਖਾਂ ਨੇ ਮਹਾਮਾਰੀ ਦੌਰਾਨ ਸਮਾਜਿਕ ਸੇਵਾਵਾਂ ਦਿੱਤੀਆਂ | ਬਿ੍ਟਿਸ਼ ਸਿੱਖ ਰਿਪੋਰਟ ਦੇ ਚੇਅਰਮੈਨ ਜਸਵੀਰ ਸਿੰਘ ਓ. ਬੀ. ਈ. ਅਤੇ ਜਗਦੇਵ ਸਿੰਘ ਵਿਰਦੀ ਨੇ ਕਿਹਾ ਕਿ ਸਿੱਖ ਰਿਪੋਰਟ ਅਨੁਸਾਰ ਕੋਵਿਡ ਦਾ ਸਿੱਖਾਂ 'ਤੇ ਡੂੰਘਾ ਪ੍ਰਭਾਵ ਪਿਆ ਹੈ ਜਿਸ ਬਾਰੇ ਹੋਰ ਖੋਜ ਕਰਨ ਦੀ ਲੋੜ ਹੈ |

ਖ਼ਬਰ ਸ਼ੇਅਰ ਕਰੋ

 

ਸਤਨਾਮ ਸਿੰਘ ਪਾਬਲਾ 'ਜਸਟਿਸ ਆਫ਼ ਪੀਸ' ਨਿਯੁਕਤ

ਮੈਲਬÏਰਨ, 5 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬÏਰਨ 'ਚ ਰਹਿ ਰਹੇ ਆਸਟ੍ਰੇਲੀਆ ਦੀ ਨਾਮਵਰ ਸ਼ਖ਼ਸੀਅਤ ਸਤਨਾਮ ਸਿੰਘ ਪਾਬਲਾ ਨੂੰ ਜੱਜ ਨੇ ਪਿਛਲੇ ਦਿਨੀਂ ਸਰਟੀਫਿਕੇਟ ਜਾਰੀ ਕਰਦੇ ਹੋਏ ਜਸਟਿਸ ਆਫ਼ ਪੀਸ ਵਜੋਂ ਨਿਯੁਕਤ ਕੀਤਾ¢ ਜਸਟਿਸ ਆਫ ਪੀਸ ਦਾ ਪ੍ਰਮੁੱਖ ...

ਪੂਰੀ ਖ਼ਬਰ »

ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਕ ਮੀਟਿੰਗ

ਕੈਲਗਰੀ, 5 ਅਕਤੂਬਰ (ਜਸਜੀਤ ਸਿੰਘ ਧਾਮੀ)-ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਕ ਮੀਟਿੰਗ ਕੋਸੋ ਹਾਲ 'ਚ ਹੋਈ ¢ ਇਸ ਦੀ ਪ੍ਰਧਾਨਗੀ ਸੁਰਿੰਦਰ ਢਿੱਲੋਂ, ਅਵਤਾਰ ਸਿੰਘ ਰੀਹਲ ਅਤੇ ਰਾਜਿੰਦਰ ਕÏਰ ਚੋਹਕਾ ਨੇ ਕੀਤੀ ¢ ਸ਼ੁਰੂ 'ਚ ਸਭਾ ਦੀ ਮੈਂਬਰ ਹਰਮਿੰਦਰ ਕÏਰ ਚੁੱਘ ਦੀ ਬੇ-ਵਕਤ ...

ਪੂਰੀ ਖ਼ਬਰ »

ਲੈਸਟਰ ਦੰਗਿਆਂ ਲਈ ਨਵੇਂ ਪ੍ਰਵਾਸੀ ਜ਼ਿੰਮੇਵਾਰ-ਸੁਏਲਾ

ਲੰਡਨ, 5 ਅਕਤੂਬਰ (ਏਜੰਸੀ)- ਬਿ੍ਟੇਨ ਦੀ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੇ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਤੋਂ ਬਾਅਦ ਹੋਏ ਲੈਸਟਰ ਦੰਗਿਆਂ ਲਈ ਦੇਸ਼ 'ਚ ਕੰਟਰੋਲ ਤੋਂ ਬਾਹਰ ਪ੍ਰਵਾਸ ਅਤੇ ਨਵੇਂ ਲੋਕਾਂ 'ਚ ਤਾਲਮੇਲ ਦੀ ਕਮੀ ਨੂੰ ਦੋਸ਼ੀ ਠਹਿਰਾਇਆ ...

ਪੂਰੀ ਖ਼ਬਰ »

ਰਸਾਇਣ ਵਿਗਿਆਨ ਦਾ ਨੋਬਲ ਪੁਰਸਕਾਰ 3 ਵਿਗਿਆਨੀਆਂ ਨੂੰ

ਸਟਾਕਹੋਮ/ਕੋਪਨਹੈਗਨ (ਸਵੀਡਨ), 5 ਅਕਤੂਬਰ (ਪੀ. ਟੀ. ਆਈ., ਅਮਰਜੀਤ ਸਿੰਘ ਤਲਵੰਡੀ)-ਇਸ ਸਾਲ ਦਾ ਰਸਾਇਣ ਵਿਗਿਆਨ (ਕੈਮਿਸਟਰੀ) ਦਾ ਨੋਬਲ ਪੁਰਸਕਾਰ ਕੈਰੋਲਿਨ ਆਰ. ਬਰਟੋਜ਼ੀ, ਮੋਰਟਨ ਮੇਲਡਲ ਅਤੇ ਕੇ. ਬੈਰੀ ਸ਼ਾਰਪਲਸ ਨੂੰ ਦਵਾਈਆਂ ਦੇ ਡਿਜ਼ਾਈਨ ਲਈ ਵਰਤੇ ਜਾ ਸਕਣ ਵਾਲੇ ...

ਪੂਰੀ ਖ਼ਬਰ »

ਮੰਗਲ ਗ੍ਰਹਿ 'ਤੇ ਮਿਲੇ ਪਾਣੀ ਦੀ ਹੋਂਦ ਦੇ ਨਵੇਂ ਸਬੂਤ

ਲੰਡਨ, 5 ਅਕਤੂਬਰ (ਏਜੰਸੀ)- ਵਿਗਿਆਨੀਆਂ ਦੇ ਇਕ ਅੰਤਰਰਾਸ਼ਟਰੀ ਸਮੂਹ ਨੂੰ ਦੱਖਣੀ ਧਰੁਵੀ 'ਆਈਸ ਕੈਪ' ਦੇ ਹੇਠਾਂ ਤਰਲ ਰੂਪ 'ਚ ਪਾਣੀ ਦੀ ਸੰਭਾਵੀ ਮੌਜੂਦਗੀ ਦੇ ਨਵੇਂ ਸਬੂਤ ਮਿਲੇ ਹਨ | 'ਨੇਚਰ ਐਸਟੋ੍ਰਨਾਮੀ' ਪੱਤਿ੍ਕਾ 'ਚ ਪ੍ਰਕਾਸ਼ਿਕ ਨਤੀਜੇ, ਰਡਾਰ ਦੇ ਇਲਾਵਾ ਹੋਰ ...

ਪੂਰੀ ਖ਼ਬਰ »

ਦੁਬਈ 'ਚ ਭਾਰਤੀ ਕਾਮੇ ਦੀ ਲੱਗੀ 44 ਕਰੋੜ ਦੀ ਲਾਟਰੀ

ਅਬੂ ਧਾਬੀ, 5 ਅਕਤੂਬਰ (ਏਜੰਸੀ)- ਸੰਯੁਕਤ ਅਰਬ ਅਮੀਰਾਤ 'ਚ ਕੰਮ ਕਰਨ ਵਾਲਾ ਇਕ ਭਾਰਤੀ ਕਾਮਾ ਰਾਤੋਂ ਰਾਤ ਕਰੋੜਪਤੀ ਬਣ ਗਿਆ ਹੈ | ਦੁਬਈ 'ਚ ਰਹਿਣ ਵਾਲੇ ਇਸ ਪ੍ਰਵਾਸੀ ਭਾਰਤੀ ਨੇ ਸੋਮਵਾਰ ਨੂੰ ਅਬੂ ਧਾਬੀ 'ਚ ਆਯੋਜਿਤ ਬਿਗ ਟਿਕਟ ਦੀ ਰੈਫਲ ਡ੍ਰਾ ਸੀਰੀਜ਼ 244 'ਚ 2 ਕਰੋੜ ਦਿਰਾਮ ...

ਪੂਰੀ ਖ਼ਬਰ »

ਹੈਲੋਵੀਨ ਦੇ ਤਿਉਹਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ

ਟੋਰਾਂਟੋ, 5 ਅਕਤੂਬਰ (ਹਰਜੀਤ ਸਿੰਘ ਬਾਜਵਾ)- ਪੂਰੇ ਕਨੇਡਾ ਅਮਰੀਕਾ ਅਤੇ ਸਮੁੱਚੇ ਯੂਰਪ 'ਚ ਈਸਾਈ ਭਾਈਚਾਰੇ ਦੇ ਲੋਕਾਂ ਦਾ ਇਹ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ | ਸਿਆਲ ਦੀ ਰੁੱਤ ਸ਼ੁੁਰੂ ਹੋਣ ਨਾਲ ਹੀ ਇੱਥੇ ਤਿਉਹਾਰਾਂ ਦਾ ਦÏਰ ਵੀ ਸ਼ੁਰੂ ਹੋ ਜਾਂਦਾ ਹੈ ਅਤੇ ਲੋਕ ...

ਪੂਰੀ ਖ਼ਬਰ »

ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੇ ਨਵੇਂ ਨੇਤਾ ਦੀ ਚੋਣ ਦਾ ਨਤੀਜਾ ਅੱਜ

ਕੈਲਗਰੀ, 5 ਅਕਤੂਬਰ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੇ ਨਵੇਂ ਨੇਤਾ (ਲੀਡਰ) ਦੀ ਚੋਣ ਵਾਸਤੇ ਵੋਟਾਂ ਦਾ ਕੰਮ ਮੁਕੰਮਲ ਤੌਰ 'ਤੇ ਸਮਾਪਤ ਹੋ ਚੁੱਕਾ ਹੈ | ਪਰ 6 ਅਕਤੂਬਰ ਨੂੰ ਆਉਣ ਵਾਲੇ ਨਤੀਜੇ ਤੋਂਾ ਪਹਿਲਾਂ ਸਵੇਰੇ 8 ਵਜੇ ਤੋਂਾ 12 ਵਜੇ ...

ਪੂਰੀ ਖ਼ਬਰ »

ਐਮ.ਪੀ. ਸ਼ਰਮਾ ਦੇ ਹੱਕ 'ਚ ਆਈਆਂ ਸਿੱਖ ਜਥੇਬੰਦੀਆਂ

ਲੰਡਨ, 5 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਮ.ਪੀ. ਵਰਿੰਦਰ ਸ਼ਰਮਾ ਨਾਲ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀਆਂ ਚੋਣਾਂ ਮੌਕੇ ਵਾਪਰੀ ਬਦਸਲੂਕੀ ਦੀ ਘਟਨਾ ਦੀ ਚੁਫੇਰਿਉਂ ਨਿੰਦਾ ਹੋ ਰਹੀ ਹੈ | ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਸ਼ੇਰ ਗਰੁੱਪ ਸਾਊਥਾਲ ਵਲੋਂ ਸਿੰਘ ਸਭਾ ਸਾਊਥਾਲ ਵਿਖੇ ਮੀਟਿੰਗ

* ਐਮ.ਪੀ. ਵਰਿੰਦਰ ਸ਼ਰਮਾ ਨਾਲ ਗਾਲੀ ਗਲੋਚ ਦੀ ਨਿੰਦਾ ਲੰਡਨ, 5 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ੇਰ ਗਰੁੱਪ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਚੋਣਾਂ ਤੋਂ ਬਾਅਦ ਇਕ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਰੋਡ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX