ਤਾਜਾ ਖ਼ਬਰਾਂ


ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  30 minutes ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  34 minutes ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  about 2 hours ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  about 2 hours ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  about 3 hours ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 4 hours ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 4 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 5 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 5 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 6 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 6 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 6 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 6 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 6 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 7 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 7 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 7 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 8 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 8 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 8 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 8 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 9 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 9 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਭੂੰਗਾ ਤੋਂ ਢੋਲਵਾਹਾ ਸੜਕ ਦੇ ਰੁਕੇ ਕੰਮ ਦੇ ਵਿਰੋਧ 'ਚ ਇਲਾਕਾ ਵਾਸੀਆਂ ਵਲੋਂ ਰੋਸ ਧਰਨਾ

ਹਰਿਆਣਾ, 7 ਦਸੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਆਮ ਆਦਮੀ ਪਾਰਟੀ ਵਲੋਂ ਹਰ ਜਗ੍ਹਾ 'ਤੇ ਭਾਰੀ ਵਿਕਾਸ ਦੀ ਗੱਲ ਕੀਤੀ ਜਾ ਰਹੀ ਹੈ ਜੋ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਲੱਗ ਰਹੀ ਹੈ | ਇਹ ਪ੍ਰਗਟਾਵਾ ਨੰਬਰਦਾਰ ਮਨਿੰਦਰ ਸਿੰਘ ਟਿੰਮੀ ਸ਼ਾਹੀ, ਰਵਿੰਦਰ ਸਿੰਘ ਕਾਹਲੋਂ, ...

ਪੂਰੀ ਖ਼ਬਰ »

ਵਿਸ਼ਵ ਮਾਨਵ ਰੂਹਾਨੀ ਕੇਂਦਰ ਵਲੋਂ ਮੁਫ਼ਤ ਮੈਡੀਕਲ ਕੈਂਪ

ਸੈਲਾ ਖ਼ੁਰਦ, 7 ਦਸੰਬਰ (ਹਰਵਿੰਦਰ ਸਿੰਘ ਬੰਗਾ)- ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾਂ ਨਗਰ ਦੇ ਮੁੱਖ ਸੰਚਾਲਕ ਸੰਤ ਬਲਜੀਤ ਸਿੰਘ ਦੀ ਅਗਵਾਈ 'ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜ਼ਰੂਰਤ ਦਾ ਸਮਾਨ ਤੇ ਸਰਕਾਰੀ ਹਸਪਤਾਲਾਂ 'ਚ ਦਵਾਈਆਂ ਤੇ ਹੋਰ ਸਮਾਨ ਮੁਹੱਈਆ ...

ਪੂਰੀ ਖ਼ਬਰ »

ਹਥਿਆਰਬੰਦ ਸੈਨਾ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਪੂਰਾ ਦੇਸ਼ - ਕੋਮਲ ਮਿੱਤਲ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਅਤੇ ਮਜ਼ਬੂਤ ਰੱਖਣ ਲਈ ਪੂਰਾ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 7 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਬੇਟ ਖੇਤਰ ਦੇ ਇਕ ਪਿੰਡ ਵਿਚ 9 ਸਾਲਾਂ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿਚ ਪ੍ਰਵਾਸੀ ਠੇਕੇਦਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ...

ਪੂਰੀ ਖ਼ਬਰ »

ਜਬਰ ਜਨਾਹ ਦੇ ਲੱਗੇ ਦੋਸ਼ਾਂ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਤਲਵਾੜਾ, 7 ਦਸੰਬਰ (ਰਾਜੀਵ ਓਸ਼ੋ)-ਥਾਣਾ ਤਲਵਾੜਾ ਅਧੀਨ ਦਾਤਾਰਪੁਰ ਖੇਤਰ ਦੇ ਇਕ ਪਿੰਡ ਦੇ ਨੌਜਵਾਨ ਨੇ ਜਬਰ ਜਨਾਹ ਦੇ ਦੋਸ਼ਾਂ ਤੋਂ ਆਹਟ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਦੇ ਅਨੁਸਾਰ ਇਸ ਬਦਨਸੀਬ ਨੌਜਵਾਨ 'ਤੇ ਪਿਛਲੇ ਦਿਨੀਂ ਇਸ ਜਬਰ ਜਨਾਹ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਐਨਰਜੀ ਡਰਿੰਕ ਬੱਚਿਆਂ ਨੂੰ ਬਣਾ ਰਹੇ ਹਨ ਕੈਫ਼ੀਨ ਦੇ ਆਦੀ, ਸਰਕਾਰਾਂ ਚੁੱਪ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਨਰਜੀ ਡਰਿੰਕਾਂ ਦੇਸ਼ 'ਚ ਤਰ੍ਹਾਂ-ਤਰ੍ਹਾਂ ਦੇ ਤਰੀਕੇ ਬਣਾ ਕੇ ਅਤੇ ਸਰਕਾਰਾਂ ਤੋਂ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਤੋਂ ਲਾਇਸੈਂਸ ਲੈ ਕੇ ਦੇਸ਼ 'ਚ ਪੈਰ ਪਸਾਰਨ ਅਤੇ ਬੱਚਿਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਆਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ ਤੇ ਚਿਲਡਰਨ ਹੋਮ ਦਾ ਦੌਰਾ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਵਲੋਂ ਅੱਜ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਗੋਲੀਆਂ ਤੇ ਹੈਰੋਇਨ ਸਮੇਤ 1 ਕਾਬੂ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਲੜਕੀ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਲੜਕੀ ਦੀ ਪਹਿਚਾਣ ਗੀਤਾ ਪੁੱਤਰੀ ਰਾਮ ਲੁਭਾਇਆ ਵਾਸੀ ਸੂਰਜ ਨਗਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸਕੂਟਰ ਸਵਾਰ ਵਿਅਕਤੀ 130 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ

ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਸਕੂਟਰ ਸਵਾਰ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਕਰਨੈਲ ਸਿੰਘ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਐੱਸ.ਐੱਸ.ਪੀ. ਹੁਸ਼ਿਆਰਪੁਰ ਵਲੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰ: ਯੋਗੇਸ਼ ਦੀ ਅਗਵਾਈ 'ਚ ਵਾਇਸ ਪਿ੍ੰਸੀਪਲ ਡਾ: ਜਸਵੀਰਾ ਮਿਨਹਾਸ ਤੇ ਰੈੱਡ ਰੀਬਨ ਕਲੱਬ ਤੇ ਐਨ.ਐਸ.ਐਸ. ਇੰਚਾਰਜ ਵਿਜੇ ਕੁਮਾਰ ਦੇ ਸਹਿਯੋਗ ਨਾਲ ਹਥਿਆਰਬੰਦ ਸੈਨਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕੈਂਥਾਂ ਦੇ ਰਿਤੇਸ਼ ਨੇ ਸ਼ਾਟ ਪੁੱਟ ਵਿਚ ਜ਼ਿਲ੍ਹਾ ਪੱਧਰ 'ਤੇ ਦੂਜਾ ਸਥਾਨ ਹਾਸਲ ਕੀਤਾ

ਦਸੂਹਾ, 7 ਦਸੰਬਰ (ਕੌਸ਼ਲ)- ਸਿੱਖਿਆ ਵਿਭਾਗ ਪੰਜਾਬ ਤੇ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਮਰਿੰਦਰ ਪਾਲ ਸਿੰਘ ਢਿੱਲੋਂ, ਸੈਂਟਰ ਹੈੱਡ ਟੀਚਰ ਰਾਜੇਸ਼ ਅਰੋੜਾ ਤੇ ਸਕੂਲ ਦੇ ...

ਪੂਰੀ ਖ਼ਬਰ »

'ਆਪ' ਦੀ ਹੋਈ ਜਿੱਤ ਦਿੱਲੀ 'ਚ ਕਰਵਾਏ ਵਧੀਆ ਕੰਮਾਂ ਦਾ ਨਤੀਜਾ-ਜਿੰਪਾ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਿੱਲੀ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਦਿੱਲੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਹੁਸ਼ਿਆਰਪੁਰ, 7 ਦਸੰਬਰ (ਨਰਿੰਦਰ ਸਿੰਘ ਬੱਡਲਾ)-ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਸਬੰਧੀ ਡਾ: ਅੰਬੇਡਕਰ ਮਿਸ਼ਨ ਅਤੇ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਜਨਰਲ ਸਕੱਤਰ ਡਾ: ਹਰਦੀਪ ਸਿੰਘ ਭਟੋਆ ਐਡਵੋਕੇਟ ਹਾਈਕੋਰਟ ਚੰਡੀਗੜ੍ਹ ਦੀ ਅਗਵਾਈ 'ਚ ਸਮਾਗਮ ...

ਪੂਰੀ ਖ਼ਬਰ »

ਡੀ.ਈ.ਓ. (ਸ) ਵਲੋਂ ਕੰਗਮਾਈ ਸਕੂਲ ਦਾ ਦੌਰਾ

ਹਰਿਆਣਾ, 7 ਦਸੰਬਰ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਭਗਵੰਤ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਕੰਗਮਾਈ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸਕੂਲ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪਿ੍ੰ: ਸ਼ੈਲੇਂਦਰ ਠਾਕੁਰ ਵੀ ਮੌਜੂਦ ਸਨ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਨੇ ਸੂਬੇ ਦੇ ਹਾਲਾਤ ਬਦ ਤੋਂ ਬਦਤਰ ਬਣਾਏ- ਰਾਮਦਾਸਪੁਰ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਸੁਖਦੇਵ ਸਿੰਘ ਢੀਂਡਸਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਾਰਟੀ ਦੇ ਵਿਸਥਾਰ ਲਈ ਵਿਦੇਸ਼ ਫੇਰੀ ਕੈਨੇਡਾ ਜਾ ਰਹੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ...

ਪੂਰੀ ਖ਼ਬਰ »

ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਇੰਡੀਅਨ ਕੌਂਸਲ ਆਫ਼ ਸੋਸ਼ਲ ਵੈੱਲਫੇਅਰ ਚੰਡੀਗੜ੍ਹ ਵਲੋਂ ਸਥਾਨਕ ਮੁਹੱਲਾ ਬਸੀ ਖਵਾਜੂ ਵਿਖੇ ਸਮਾਜ ਸੇਵਿਕਾ ਡੌਲੀ ਚੀਮਾ ਦੀ ਦੇਖ-ਰੇਖ ਹੇਠ ਚਲਾਏ ਜਾ ਰਹੇ ਟਰੇਨਿੰਗ ਸੈਂਟਰ 'ਚ 6 ਮਹੀਨੇ ਦਾ ਸਕਿਨ ਅਤੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਵਲੋਂ ਐਡਵੋਕੇਟ ਧਾਮੀ ਦਾ ਸਨਮਾਨ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਤੇ ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜ੍ਹਦੀਵਾਲਾ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਜੀ ਵਾਰ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਕਮੇਟੀ ਦੋਆਬਾ ਪੰਜਾਬ ਵਲੋਂ ਵਾਹਨ ਮਾਰਚ 11 ਨੂੰ

ਹੁਸ਼ਿਆਰਪੁਰ, 7 ਦਸੰਬਰ (ਨਰਿੰਦਰ ਸਿੰਘ ਬੱਡਲਾ)-ਆਜ਼ਾਦ ਕਿਸਾਨ ਕਮੇਟੀ ਦੋਆਬਾ ਪੰਜਾਬ ਦੀ ਮੀਟਿੰਗ ਹੋਈ | ਇਸ ਮੌਕੇ ਕਿਸਾਨੀ ਮਸਲਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ ਅਤੇ 11 ਦਸੰਬਰ ਨੂੰ ਕੱਢੇ ਜਾਣ ਵਾਲੇ ਵਹੀਕਲ ਮਾਰਚ ਦੀ ਤਿਆਰੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਆਗੂਆਂ ...

ਪੂਰੀ ਖ਼ਬਰ »

ਡੀ.ਸੀ. ਹੁਸ਼ਿਆਰਪੁਰ ਕੋਮਲ ਮਿੱਤਲ ਨੇ ਕੀਤਾ ਉੱਤਰੀ ਜ਼ੋਨ ਲਾਅਨ ਟੈਨਿਸ ਚੈਂਪੀਅਨਸ਼ਿਪ ਦਾ ਉਦਘਾਟਨ

ਟਾਂਡਾ ਉੜਮੁੜ, 7 ਦਸੰਬਰ (ਭਗਵਾਨ ਸਿੰਘ ਸੈਣੀ)- ਸੀ.ਬੀ.ਐਸ.ਈ ਵਲੋਂ ਉੱਤਰੀ ਜ਼ੋਨ-2 ਲਾਅਨ ਟੈਨਿਸ ਚੈਂਪੀਅਨਸ਼ਿੱਪ ਦੋਆਬੇ ਵਿਚ ਪਹਿਲੀ ਵਾਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸਾਹਬਾਜ਼ਪੁਰ ਟਾਂਡਾ ਵਿਖੇ ਅੱਜ ਧੂਮ-ਧਾਮ ਨਾਲ ਸ਼ੁਰੂ ਹੋ ਗਈ | ਚੇਅਰਮੈਨ ਤਰਲੋਚਨ ਸਿੰਘ ਤੇ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਤੇ ਸੱਸ ਨਾਮਜ਼ਦ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਲਜੀਤ ਕੌਰ ਵਾਸੀ ਨਸਰਾ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਫੁਗਲਾਣਾ ਵਲੋਂ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਹੁਸ਼ਿਆਰਪੁਰ, 7 ਦਸੰਬਰ (ਨਰਿੰਦਰ ਸਿੰਘ ਬੱਡਲਾ)- ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਫੁਗਲਾਣਾ ਵਲੋਂ 45ਵਾਂ ਸਾਲਾਨਾ ਫੁੱਟਬਾਲ ਤੇ 15ਵਾਂ ਵਰਲਡ ਕਬੱਡੀ ਕੱਪ ਪਿੰਡ ਫੁਗਲਾਣਾ ਦੀ ਗਰਾਉਂਡ 'ਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਹੋਈ ਇਕੱਤਰਤਾ ਮੌਕੇ ਕਲੱਬ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ

ਦਸੂਹਾ, 7 ਦਸੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵਾਸੀ ਝਿੰਗੜਾਂ ਕਲਾਂ ਨੇ ਪੁਲਿਸ ਨੂੰ ਬਿਆਨ ਰਾਹੀਂ ਦੱਸਿਆ ਕਿ ਉਹ ਬਿਮਾਰ ਹੋਣ ਕਾਰਨ ਆਪਣੇ ਘਰ ਵਿਚ ਦਵਾਈ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਖਿਡਾਰੀਆਂ ਦਾ ਪੰਜਾਬ ਯੂਨੀਵਰਸਿਟੀ ਦੀ 74ਵੀਂ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 7 ਦਸੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਕਰਵਾਈ ਸਾਲਾਨਾ ਅਥਲੈਟਿਕਸ ਮੀਟ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਪ੍ਰੋ. ਕਮਲ ਕਿਸ਼ੋਰ ਨੇ ਦੱਸਿਆ ਕਿ ਗੋਰੀ ਕਟਿਆਲ ਨੇ 1500 ਮੀਟਰ ...

ਪੂਰੀ ਖ਼ਬਰ »

ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਲੋਂ ਬਾਬਾ ਸਾਹਿਬ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਨੰਗਲ ਬਿਹਾਲਾਂ, 7 ਦਸੰਬਰ (ਵਿਨੋਦ ਮਹਾਜਨ)- ਅੱਜ ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਦੇ ਵਿਦਿਆਰਥੀਆਂ ਵਲੋਂ ਅਧਿਆਪਕਾ ਮਨਦੀਪ ਕੌਰ ਤੇ ਕੁਸਮ ਦੇਵੀ ਦੀ ਅਗਵਾਈ ਹੇਠ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ | ਇਸ ਸਬੰਧੀ ...

ਪੂਰੀ ਖ਼ਬਰ »

ਦਿੱਲੀ ਅੰਦਰ 'ਆਪ' ਦੀ ਜਿੱਤ ਦੇ ਨਾਲ ਆਮ ਲੋਕਾਂ ਦੀ ਵੀ ਜਿੱਤ ਹੋਈ - ਵਿਧਾਇਕ ਘੁੰਮਣ

ਦਸੂਹਾ, 7 ਦਸੰਬਰ (ਕੌਸ਼ਲ)-ਦਿੱਲੀ ਨਗਰ ਨਿਗਮ ਚੋਣ ਨਤੀਜੇ ਵਿਚ ਸਾਬਤ ਹੋ ਚੁੱਕਾ ਹੈ ਕਿ ਲੋਕ ਪੂਰੇ ਦੇਸ਼ ਅੰਦਰ 'ਆਪ' ਸਰਕਾਰ ਨੂੰ ਸਥਾਪਤ ਕਰਨ ਦਾ ਮਨ ਬਣਾ ਚੁੱਕੇ ਹਨ | ਇਹ ਪ੍ਰਗਟਾਵਾ ਵਿਧਾਇਕ ਹਲਕਾ ਦਸੂਹਾ ਐਡ. ਕਰਮਬੀਰ ਸਿੰਘ ਘੁੰਮਣ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬਾਹਟੀਵਾਲ ਵਿਖੇ ਆਮ ਇਜਲਾਸ ਹੋਇਆ

ਪੱਸੀ ਕੰਢੀ, 7 ਦਸੰਬਰ (ਜਗਤਾਰ ਸਿੰਘ ਰਜਪਾਲਮਾ)- ਪਿੰਡ ਬਾਹਟੀਵਾਲ ਵਿਖੇ ਸਰਪੰਚ ਜੈ ਪਾਲ ਸ਼ਰਮਾ ਅਤੇ ਪੰਚਾਇਤ ਮੈਂਬਰ ਆਸ਼ਾ ਰਾਣੀ, ਪੰਚ ਰਜਿੰਦਰ ਕੁਮਾਰ, ਪੰਚ ਨਿਤਿਨ ਭਾਰਦਵਾਜ, ਪੰਚ ਬਿਮਲਾ ਦੇਵੀ, ਨੰਬਰਦਾਰ ਦਲਜੀਤ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ ਵਿਚ 'ਆਪ' ਵਲੋਂ ਬਾਜ਼ੀ ਮਾਰਨ 'ਤੇ ਲੱਡੂ ਵੰਡੇ

ਦਸੂਹਾ, 7 ਦਸੰਬਰ (ਭੁੱਲਰ, ਕੌਸ਼ਲ)- ਅੱਜ ਆਮ ਆਦਮੀ ਪਾਰਟੀ ਦੇ ਦਫ਼ਤਰ ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਪਿਤਾ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ ਵਲੋਂ ਦਿੱਲੀ ਨਗਰ ਨਿਗਮ ਚੋਣਾਂ ਵਿਚ ਪਾਰਟੀ ਵਲੋਂ ਬਾਜ਼ੀ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਨੇ 12ਵੇਂ ਦਿਨ ਡੀ.ਸੀ. ਦਫ਼ਤਰ ਸਾਹਮਣੇ ਲਗਾਇਆ ਰੋਸ ਧਰਨਾ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਸਾਹਮਣੇ ਲਗਾਇਆ ਰੋਸ ਧਰਨਾ 12ਵੇਂ ਦਿਨ ਵੀ ਜਾਰੀ ਰੱਖਿਆ ਗਿਆ | ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਦੇ ...

ਪੂਰੀ ਖ਼ਬਰ »

ਖਿਡਾਰਨ ਇੰਦਰਜੀਤ ਕੌਰ ਦਾ ਸਨਮਾਨ

ਹੁਸ਼ਿਆਰਪੁਰ, 7 ਦਸੰਬਰ (ਨਰਿੰਦਰ ਸਿੰਘ ਬੱਡਲਾ)- ਮਾਈ ਮਾਲਾ ਐਜੂਕੇਸ਼ਨ ਟਰੱਸਟ ਪਿੱਪਲਾਂਵਾਲਾ ਹੁਸ਼ਿਆਰਪੁਰ ਵਲੋਂ 42ਵਾਂ ਸਾਲਾਨਾ ਇਨਾਮ ਵੰਡ ਸਮਾਗਮ ਟਰੱਸਟ ਪੈਟਰਨ ਅਜੀਤ ਸਿੰਘ ਧਾਮੀ, ਪ੍ਰਧਾਨ ਕੈਪਟਨ ਊਧਮ ਸਿੰਘ ਰੱਤੂ, ਮੀਤ ਪ੍ਰਧਾਨ ਕੈਪਟਨ ਮਹਿੰਦਰ ਸਿੰਘ ਧਾਮੀ ...

ਪੂਰੀ ਖ਼ਬਰ »

ਅਥਲੀਟ ਸੁਰਿੰਦਰ ਕੌਰ ਨੇ ਇਕ ਵਾਰ ਫਿਰ 2 ਸੋਨ ਤਗਮੇ ਜਿੱਤੇ

ਦਸੂਹਾ, 7 ਦਸੰਬਰ (ਕੌਸ਼ਲ)- ਦਸੂਹਾ ਦੀ ਉਡਣਪਰੀ ਤੇ ਮਾਸਟਰ ਅਥਲੀਟ ਸੁਰਿੰਦਰ ਕੌਰ ਨੇ ਇਕ ਵਾਰ ਫਿਰ ਦਸੂਹਾ ਦੇ ਨਾਂਅ ਨੂੰ ਚਾਰ ਚੰਨ ਲਾਏ ਗਏ ਹਨ | ਮਾਸਟਰ ਅਥਲੀਟ ਸੁਰਿੰਦਰ ਕੌਰ ਨੇ ਕੁੱਝ ਦਿਨ ਪਹਿਲਾਂ ਹੀ ਸੰਗਰੂਰ ਵਿਚ ਹੋਈਆਂ ਖੇਡਾਂ ਵਿਚ ਤਿੰਨ ਸੋਨ ਤਗਮੇ ਹਾਸਲ ਕਰਕੇ ...

ਪੂਰੀ ਖ਼ਬਰ »

ਮਾ. ਨਰਿੰਦਰਜੀਤ ਸਿੰਘ ਕੈਂਥਾਂ ਦਾ ਆਗੂਆਂ ਵਲੋਂ ਸਨਮਾਨ

ਦਸੂਹਾ, 7 ਦਸੰਬਰ (ਕੌਸ਼ਲ)-ਮਾਸਟਰ ਨਰਿੰਦਰਜੀਤ ਸਿੰਘ ਕੈਂਥਾਂ ਦਾ ਨੰਬਰਦਾਰ ਬਣਨ 'ਤੇ ਕਈ ਆਗੂਆਂ ਤੇ ਪਰਜਾਪਤੀ ਭਾਈਚਾਰੇ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਮਾਸਟਰ ਨਰਿੰਦਰਜੀਤ ਸਿੰਘ ਕੈਂਥਾਂ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਨੇ 12ਵੇਂ ਦਿਨ ਡੀ.ਸੀ. ਦਫ਼ਤਰ ਸਾਹਮਣੇ ਲਗਾਇਆ ਰੋਸ ਧਰਨਾ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਸਾਹਮਣੇ ਲਗਾਇਆ ਰੋਸ ਧਰਨਾ 12ਵੇਂ ਦਿਨ ਵੀ ਜਾਰੀ ਰੱਖਿਆ ਗਿਆ | ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਦੇ ...

ਪੂਰੀ ਖ਼ਬਰ »

ਦਿੱਲੀ ਐਮ.ਸੀ.ਡੀ. ਚੋਣਾਂ 'ਚ 'ਆਪ' ਦੀ ਜਿੱਤ ਲੋਕ ਸਭਾ ਚੋਣਾਂ ਲਈ ਸ਼ੁੱਭ ਸੰਕੇਤ- ਰਾਓ ਕੈਂਡੋਵਾਲ

ਮਾਹਿਲਪੁਰ, 7 ਦਸੰਬਰ (ਰਜਿੰਦਰ ਸਿੰਘ)- ਦਿੱਲੀ 'ਚ ਹੋਈਆਂ ਮਿਊਾਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਵਲੋਂ ਦਰਜ ਹੰੂਝਾ ਫੇਰ ਜਿੱਤ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ 'ਆਪ' ਦੀ ਵੱਡੀ ਜਿੱਤ ਲਈ ਸ਼ੁੱਭ ਸੰਕੇਤ ਹਨ | ਇਹ ਪ੍ਰਗਟਾਵਾ ਕਰਦਿਆਂ 'ਆਪ' ...

ਪੂਰੀ ਖ਼ਬਰ »

ਰਵੀ ਸ਼ਰਨ ਮਹਿਤਾ ਨਮਿੱਤ ਰਸਮ ਕਿਰਿਆ ਅੱਜ

ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)-ਸੀਨੀਅਰ ਭਾਜਪਾ ਆਗੂ ਨਿਮਿਸ਼ਾ ਮਹਿਤਾ ਦੇ ਪਿਤਾ ਰਵੀ ਸ਼ਰਨ ਮਹਿਤਾ, ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਉਨ੍ਹਾਂ ਨਮਿੱਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਵੇਗਾ, ਉਪਰੰਤ ਰਸਮ ਕਿਰਿਆ 8 ਦਸੰਬਰ ਨੂੰ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ 'ਆਪ' ਦੀ ਜਿੱਤ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ- ਸੰਧੂ

ਹਰਮਿੰਦਰ ਸਿੰਘ ਸੰਧੂ ਹੁਸ਼ਿਆਰਪੁਰ, 7 ਦਸੰਬਰ (ਨਰਿੰਦਰ ਸਿੰਘ ਬੱਡਲਾ)- ਦਿੱਲੀ 'ਚ ਹੋਈਆਂ ਮਿਊਾਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ 'ਚ 'ਆਪ' ਵਲੋਂ ਦਰਜ ਕੀਤੀ ਗਈ ਵੱਡੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਚੱਬੇਵਾਲ ਦੇ ਇੰਚਾਰਜ ਤੇ ਸੀਨੀਅਰ 'ਆਪ' ਆਗੂ ...

ਪੂਰੀ ਖ਼ਬਰ »

ਚੋਰੀ ਦੀ ਕਾਰ ਸਮੇਤ ਚਾਰ ਕਾਬੂ

ਟਾਂਡਾ ਉੜਮੁੜ, 7 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਤਹਿਤ ਇੱਕ ਔਰਤ ਤੇ ਤਿੰਨ ਬੱਚਿਆਂ ਨੂੰ ਚੋਰੀ ਦੀ ਕਾਰ 2 ਲੱਖ ਰੁਪਏ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਲਕੀਅਤ ਸਿੰਘ ਨੇ ...

ਪੂਰੀ ਖ਼ਬਰ »

ਡੀ.ਏ.ਵੀ. ਸੀ. ਸੈਕ. ਸਕੂਲ ਦਸੂਹਾ ਵਿਖੇ ਫਾਇਰ ਮੌਕ ਡਰਿੱਲ ਕਰਵਾਈ

ਦਸੂਹਾ, 7 ਦਸੰਬਰ (ਕੌਸ਼ਲ)- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਤੇ ਫਾਇਰ ਅਫਸਰ ਦਸੂਹਾ ਦੀ ਅਗਵਾਈ ਹੇਠ ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ ਦਸੂਹਾ ਵਿਖੇ ਫਾਇਰ ਮੌਕ ਡਿ੍ਲ ਕਰਵਾਈ | ਇਸ ਮੌਕੇ ਬੋਲਦਿਆਂ ਫਾਇਰ ਅਫਸਰ ਦੀਪਕ ਕੁਮਾਰ ਨੇ ਬੱਚਿਆਂ ਨੂੰ ਅੱਗ ਦੀਆਂ ਕਿਸਮਾਂ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲਾ ਗਿ੍ਫ਼ਤਾਰ

ਮੁਕੇਰੀਆਂ, 7 ਦਸੰਬਰ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਤੋਂ ...

ਪੂਰੀ ਖ਼ਬਰ »

ਬੰਦਨਾ ਜੋਸ਼ੀ ਨੇ ਜਿੱਤਿਆ ਨੈਸ਼ਨਲ ਬੈੱਸਟ ਅਧਿਆਪਕ ਐਵਾਰਡ

ਬੀਣੇਵਾਲ, 7 ਦਸੰਬਰ (ਚੌਧਰੀ)-ਬੀਤ ਇਲਾਕੇ ਦੇ ਪਿੰਡ ਭਵਾਨੀਪੁਰ ਦੀ ਹੋਣਹਾਰ ਅਧਿਆਪਕਾ ਬੰਦਨਾ ਜੋਸ਼ੀ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਪੰਜਾਬ ਵਲੋਂ ਰਾਸ਼ਟਰੀ ਪੱਧਰ ਤੇ ਬੈੱਸਟ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਬੰਦਨਾ ਜੋਸ਼ੀ ਨੇ ਮੁੱਢਲੀ ਸਿੱਖਿਆ ਐਨ.ਐਸ.ਐਮ. ਪਬਲਿਕ ਸਕੂਲ ਅਚਲਪੁਰ ਤੋਂ ਪ੍ਰਾਪਤ ਕੀਤੀ | ਬੀ.ਐੱਡ ਤੱਕ ਦੀ ਪੜ੍ਹਾਈ ਮਹਾਰਾਜ ਭੂਰੀਵਾਲੇ ਰਾਣਾ ਗਜਿੰਦਰਚੰਦ ਕਾਲਜ ਮਾਨਸੋਵਾਲ ਤੋਂ ਪ੍ਰਾਪਤ ਕੀਤੀ | ਇਸ ਤੋਂ ਬਾਅਦ ਪੋਸਟ ਗਰੈਜੂਏਸ਼ਨ ਤੱਕ ਦੀ ਸਿੱਖਿਆ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪਾਸ ਕੀਤੀ | ਬੰਦਨਾ ਜੋਸ਼ੀ ਇਸ ਸਮੇਂ ਜੀ.ਐਚ.ਜੀ. ਅਕਾਦਮੀ ਖੰਡੂਰ ਜ਼ਿਲ੍ਹਾ ਲੁਧਿਆਣਾ ਵਿਚ ਬਤੌਰ ਵਾਈਸ ਪਿ੍ੰਸੀਪਲ ਸੇਵਾਵਾਂ ਨਿਭਾਅ ਰਹੇ ਹਨ | ਜ਼ਿਕਰਯੋਗ ਹੈ ਕਿ ਬੰਦਨਾ ਜੋਸ਼ੀ ਨੇ ਪਹਿਲਾਂ ਵੀ ਕਾਲਜ ਪੱਧਰ ਤੇ ਯੂਥ ਫ਼ੈਸਟੀਵਲ ਵਿਚ ਕਵਿਤਾ-ਲੇਖਨ, ਕਵਿਤਾ-ਵਾਚਨ, ਲੋਕ ਸਾਜ, ਨਾਟਕ ਅਤੇ ਗੀਤ ਮੁਕਾਬਲਿਆਂ ਵਿਚ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਈ ਐਵਾਰਡ ਆਪਣੇ ਨਾਮ ਕਰਕੇ ਨਾਮਣਾ ਖੱਟਿਆ ਹੈ |

ਖ਼ਬਰ ਸ਼ੇਅਰ ਕਰੋ

 

ਦਿੱਲੀ ਚੋਣਾਂ 'ਚ 'ਆਪ' ਦੀ ਜਿੱਤ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ- ਸੰਧੂ

ਹੁਸ਼ਿਆਰਪੁਰ, 7 ਦਸੰਬਰ (ਨਰਿੰਦਰ ਸਿੰਘ ਬੱਡਲਾ)- ਦਿੱਲੀ 'ਚ ਹੋਈਆਂ ਮਿਊਾਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ 'ਚ 'ਆਪ' ਵਲੋਂ ਦਰਜ ਕੀਤੀ ਗਈ ਵੱਡੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਚੱਬੇਵਾਲ ਦੇ ਇੰਚਾਰਜ ਤੇ ਸੀਨੀਅਰ 'ਆਪ' ਆਗੂ ਹਰਮਿੰਦਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਯੁਵਰਾਜ ਗਾਚਲੀ ਵਲੋਂ ਸਾਇੰਸ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)- ਐਫ.ਏ.ਪੀ. ਉਲੰਪੀਆਡ ਵਲੋਂ ਕਰਵਾਏ ਸੂਬਾ ਪੱਧਰੀ ਮੁਕਾਬਲਿਆਂ 'ਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਦੇ 5ਵੀਂ ਕਲਾਸ ਦੇ ਵਿਦਿਆਰਥੀ ਯੁਵਰਾਜ ਗਾਚਲੀ ਨੇ ਸਾਇੰਸ ਮੁਕਾਬਲੇ 'ਚ ਸੂਬਾ ਪੱਧਰ 'ਤੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ 'ਦੂਜਾ ਓਪਨ ਸਟੇਟ ਲੈਵਲ' ਪਠਾਨਕੋਟ ਕਰਾਟੇ ਚੈਂਪੀਅਨਸ਼ਿੱਪ 'ਚ ਪਾਈ ਧਮਾਲ

ਮੁਕੇਰੀਆਂ,7 ਦਸੰਬਰ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਪਠਾਨਕੋਟ ਵਿਖੇ ਹੋਏ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਟੂਰਨਾਮੈਂਟ ਵਿਚ 13 ਸੋਨੇ ਦੇ ਤਗਮੇ ਜੇਤੂ, 25 ਚਾਂਦੀ ਦੇ ਤਗਮੇ ਅਤੇ 39 ਕਾਂਸੇ ਦੇ ਤਗਮੇ ਜਿੱਤ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ 'ਦੂਜਾ ਓਪਨ ਸਟੇਟ ਲੈਵਲ' ਪਠਾਨਕੋਟ ਕਰਾਟੇ ਚੈਂਪੀਅਨਸ਼ਿੱਪ 'ਚ ਪਾਈ ਧਮਾਲ

ਮੁਕੇਰੀਆਂ,7 ਦਸੰਬਰ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਪਠਾਨਕੋਟ ਵਿਖੇ ਹੋਏ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਟੂਰਨਾਮੈਂਟ ਵਿਚ 13 ਸੋਨੇ ਦੇ ਤਗਮੇ ਜੇਤੂ, 25 ਚਾਂਦੀ ਦੇ ਤਗਮੇ ਅਤੇ 39 ਕਾਂਸੇ ਦੇ ਤਗਮੇ ਜਿੱਤ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਡਿਸਟਿ੍ਕਟ ਗਵਰਨਰ ਵਲੋਂ ਰੋਟਰੀ ਕਲੱਬ ਗੜ੍ਹਸ਼ੰਕਰ ਦੇ ਸਮਾਜ ਸੇਵੀ ਕਾਰਜਾਂ ਦੀ ਸਮੀਖਿਆ

ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਰੋਟਰੀ ਕਲੱਬ ਦੇ ਡਿਸਟਿ੍ਕ ਗਵਰਨਰ 3070 ਡਾ. ਦੁਸ਼ਿਅੰਤ ਚੌਧਰੀ ਵਲੋਂ ਗੜ੍ਹਸ਼ੰਕਰ ਦਾ ਦੌਰਾ ਕਰਦੇ ਹੋਏ ਰੋਟਰੀ ਕਲੱਬ ਗੜ੍ਹਸ਼ੰਕਰ ਵਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ | ਕਲੱਬ ਦੇ ਪ੍ਰਧਾਨ ਰਾਜ ਕੁਮਾਰ ...

ਪੂਰੀ ਖ਼ਬਰ »

ਡਿਸਟਿ੍ਕਟ ਗਵਰਨਰ ਵਲੋਂ ਰੋਟਰੀ ਕਲੱਬ ਗੜ੍ਹਸ਼ੰਕਰ ਦੇ ਸਮਾਜ ਸੇਵੀ ਕਾਰਜਾਂ ਦੀ ਸਮੀਖਿਆ

ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਰੋਟਰੀ ਕਲੱਬ ਦੇ ਡਿਸਟਿ੍ਕ ਗਵਰਨਰ 3070 ਡਾ. ਦੁਸ਼ਿਅੰਤ ਚੌਧਰੀ ਵਲੋਂ ਗੜ੍ਹਸ਼ੰਕਰ ਦਾ ਦੌਰਾ ਕਰਦੇ ਹੋਏ ਰੋਟਰੀ ਕਲੱਬ ਗੜ੍ਹਸ਼ੰਕਰ ਵਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ | ਕਲੱਬ ਦੇ ਪ੍ਰਧਾਨ ਰਾਜ ਕੁਮਾਰ ...

ਪੂਰੀ ਖ਼ਬਰ »

ਅਕਾਲੀ ਨੇਤਾ ਰਣਬੀਰ ਸਿੰਘ ਬਿੱਲਾ ਦੀ ਅਮਰੀਕਾ 'ਚ ਹੋਈ ਬੇਵਕਤੀ ਮੌਤ 'ਤੇ ਸ਼ਾਂਤੀ ਸਭਾ ਕਰਵਾਈ

ਟਾਂਡਾ ਉੜਮੁੜ, 7 ਦਸੰਬਰ (ਦੀਪਕ ਬਹਿਲ)- ਟਾਂਡਾ ਇਲਾਕੇ ਦੇ ਸਿਰਕੱਢ ਅਕਾਲੀ ਨੇਤਾ ਰਣਬੀਰ ਸਿੰਘ ਬਿੱਲਾ ਸਾਬਕਾ ਬਲਾਕ ਸੰਮਤੀ ਮੈਂਬਰ ਟਾਂਡਾ ਦੀ ਅਮਰੀਕਾ ਦੇ ਵਿਚ ਹੋਈ ਬੇਵਕਤੀ ਮੌਤ ਕਾਰਨ ਜਿੱਥੇ ਇਲਾਕੇ ਵਿਚ ਭਾਰੀ ਦੁੱਖ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਰਣਬੀਰ ਸਿੰਘ ...

ਪੂਰੀ ਖ਼ਬਰ »

ਰਿਆਤ ਬਾਹਰਾ ਮੈਨੇਜਮੈਂਟ ਕਾਲਜ 'ਚ ਸਪੋਰਟਸ ਮੀਟ ਕਰਵਾਈ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਵਿਖੇ ਸਪੋਰਟਸ ਮੀਟ ਕਰਵਾਈ ਗਈ, ਜਿਸ 'ਚ ਐਮ.ਬੀ.ਏ., ਬੀ.ਬੀ.ਏ., ਬੀ.ਸੀ.ਏ., ਹੋਟਲ ਮੈਨੇਜਮੈਂਟ, ਬੀ.ਐਸ.ਸੀ. ਐਗਰੀਕਲਚਰ ਆਦਿ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਪਿੰਡ ਦਾਤਾ ਤੋਂ ਖੁਰਾਲਗੜ ਦੇ ਦਰਸ਼ਨਾਂ ਨੂੰ ਸੰਗਤਾਂ ਦਾ ਜਥਾ ਰਵਾਨਾ

ਦਸੂਹਾ, 7 ਦਸੰਬਰ (ਭੁੱਲਰ)- ਪਿੰਡ ਦਾਤਾ ਤੋਂ ਖੁਰਾਲਗੜ੍ਹ ਨੰੂ ਸੁਰਿੰਦਰਪਾਲ ਸਿੰਘ ਦਾਤਾ ਦੀ ਅਗਵਾਈ ਹੇਠ ਸੰਗਤਾਂ ਦਾ ਜਥਾ ਰਵਾਨਾ ਹੋਇਆ | ਇਸ ਸਬੰਧੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਅਸਥਾਨ ਦੇ ਦਰਸ਼ਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX