ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਮੌਜੂਦਾ ਹਾਲਾਤ ਸੰਬੰਧੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ
. . .  9 minutes ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ.....
ਸੰਸਦ ’ਚ ਵਿਰੋਧੀ ਪਾਰਟੀ ਵਲੋਂ ਕਾਲੇ ਕੱਪੜੇ ਪਾ ਕੇ ਰੋਸ ਪ੍ਰਦਰਸ਼ਰਨ
. . .  16 minutes ago
ਨਵੀਂ ਦਿੱਲੀ, 27 ਮਾਰਚ- ਅਡਾਨੀ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਸੰਸਦ ਮੈਂਬਰਾਂ ਵਲੋਂ ਅੱਜ ਸੰਸਦ ਵਿਚ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ....
ਦੋਵਾਂ ਸਦਨਾਂ ਦੀ ਕਾਰਵਾਈ ਮੁੜ ਹੋਈ ਮੁਲਤਵੀ
. . .  44 minutes ago
ਨਵੀਂ ਦਿੱਲੀ, 27 ਮਾਰਚ- ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਦੇ ਅੰਦਰ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਅਤੇ ਲੋਕ ਸਭਾ ਅੱਜ ਸ਼ਾਮ 4 ਵਜੇ ਤੱਕ ਮੁਲਤਵੀ.....
ਰਾਹੁਲ ਗਾਂਧੀ ਨਾਲ ਜੋ ਹੋਇਆ ਉਹ ਬੇਇਨਸਾਫ਼ੀ- ਮਨੀਸ਼ ਤਿਵਾੜੀ
. . .  56 minutes ago
ਨਵੀਂ ਦਿੱਲੀ, 27 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਵਾਪਿਸ ਲੈਣ ਸੰਬੰਧੀ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੋਹੀ ਗਈ ਹੈ, ਉਹ ਪੂਰੀ ਤਰ੍ਹਾਂ ਗ਼ੈਰ-ਲੋਕਤੰਤਰੀ ਹੈ। ਉਸ ਨੂੰ ਅਦਾਲਤ ਵਿਚ ਅਪੀਲ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ.....
ਭਾਰਤ ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਥਾਣਾ ਭਿੰਡੀਸੈਦਾਂ ਅਧੀਨ ਆਉਂਦੀ ਚੌਂਕੀ ਬੁਰਜ ਵਿਖੇ ਬੀਤੀ ਰਾਤ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਬੀ.ਐਸ. ਐਫ਼. ਦੀ 183 ਬਟਾਲਿਅਨ ਵਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਸ਼ੱਕੀ ਬੈਗ ਮਿਲਿਆ ਹੈ। ਹਾਲਾਂਕਿ....
ਲੰਡਨ ਗੈਟਵਿੱਕ- ਅੰਮ੍ਰਿਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ
. . .  about 1 hour ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਤੋਂ ਲੰਡਨ ਗੈਟਵਿੱਕ ਵਿਚਾਲੇ ਏਅਰ ਇੰਡੀਆ ਵਲੋਂ ਉਡਾਣ ਸ਼ੁਰੂ ਕਰ ਦਿੱਤੀ ਗਈ ਹੈ , ਜਿਸ ਤਹਿਤ ਲੰਡਨ ਦੇ ਗੈਟਵਿੱਕ ਹਵਾਈ ਅੱਡੇ ਤੋਂ ਪਹਿਲੀ ਉਡਾਣ ਅੰਮ੍ਰਿਤਸਰ ਪਹੁੰਚ....
ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵਰਿੰਦਰ ਸਿੰਘ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 1 hour ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਨੌਜਵਾਨ ਸਮਰਥਕ ਤੇ ਨੇੜਲੇ ਸਾਥੀ ਦੱਸੇ ਜਾਂਦੇ ਵਰਿੰਦਰ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਗੋਆ ਦੀ ਉਡਾਣ.....
ਕਾਂਗਰਸ ਪਾਰਟੀ ਨੂੰ ਨਾ ਸੰਵਿਧਾਨ ’ਤੇ ਭਰੋਸਾ ਤੇ ਨਾ ਹੀ ਨਿਆਂਪਾਲਿਕਾ ’ਤੇ - ਗਜੇਂਦਰ ਸਿੰਘ ਸ਼ੇਖ਼ਾਵਤ
. . .  about 2 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੁੱਸਣ ਨੂੰ ਲੈ ਕੇ ਸਾਰੇ ਕਾਂਗਰਸੀ ਨੇਤਾ ਪੂਰੇ ਦੇਸ਼ ’ਚ ਹਾਹਾਕਾਰ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲੇ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸੀ ਨੇਤਾਵਾਂ ਨੇ ਨਿਆਂਪਾਲਿਕਾ ਅਤੇ ਜੱਜਾਂ ’ਤੇ...
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਵਲੋਂ ਅੱਜ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਵਾਲੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੁਜਰਾਤ ਸਰਕਾਰ.....
ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  about 2 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  about 2 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 2 hours ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  about 3 hours ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  about 2 hours ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 3 hours ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਤਰਨਤਾਰਨ

ਪੱਟੀ ਸ਼ਹਿਰ 'ਚ ਜਗ੍ਹਾ-ਜਗ੍ਹਾ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਇਲਾਕਾ ਵਾਸੀ ਹੋਏ ਪ੍ਰੇਸ਼ਾਨ

ਪੱਟੀ, 7 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ 'ਚ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਵਲੋਂ ਜਗ੍ਹਾ-ਜਗ੍ਹਾ ਕੀਤੇ ਹੋਏ ਨਾਜਾਇਜ਼ ਕਬਜਿਆਂ ਕਾਰਨ ਇਲਾਕਾ ਵਾਸੀ ਭਾਰੀ ਪ੍ਰੇਸ਼ਾਨ ਹਨ | ਉੱਥੇ ਹੀ ਪੱਟੀ ਸ਼ਹਿਰ ਵਿਚ ਕੁਝ ਸੜਕਾਂ ਟੁੱਟੀਆਂ ਹੋਣ ਕਾਰਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ...

ਪੂਰੀ ਖ਼ਬਰ »

ਔਰਤਾਂ ਨਾਲ ਕੁੱਟਮਾਰ ਤੇ ਅਸ਼ਲੀਲ ਹਰਕਤਾਂ ਕਰਨ 'ਤੇ 6 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਔਰਤਾਂ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਨਗਰ ਕੌਂਸਲ ਤਰਨ ਤਾਰਨ ਦੇ ਚੋਣ ਇੰਚਾਰਜ ਹਰਜੀਤ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ਮੀਟਿੰਗ ਹੋਈ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਭਾਜਪਾ ਵਲੋਂ ਸੂਬੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਿਰਕੱਢ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸੇ ਤਰ੍ਹਾਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੀਨੀਅਰ ...

ਪੂਰੀ ਖ਼ਬਰ »

ਕਤਲ ਕੇਸ 'ਚ ਲੋੜੀਂਦਾ ਭਗੌੜਾ ਪੁਲਿਸ ਵਲੋਂ ਕਾਬੂ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਥਾਣਾ ਵੈਰੋਂਵਾਲ ਦੀ ਪੁਲਿਸ ਨੇ ਕਤਲ ਕੇਸ 'ਚ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਂਵਾਲ ਦੇ ਐੱਸ.ਆਈ. ਦਲਬੀਰ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਉਰਫ਼ ਬੌਬੀ ਪੁੱਤਰ ਹਰਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ ਆਉਣ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਮਨੁੱਖ, ਪਸ਼ੂ, ਪੰਛੀਆਂ ਅਤੇ ਵਾਤਾਵਰਣ ਲਈ ਹਾਨੀਕਾਰਕ ਚਾਈਨਾ ਡੋਰ ਨੂੰ ਵੇਚਣ ਅਤੇ ਇਸ ਦੀ ਵਰਤੋਂ ਉਪਰ ਪਾਬੰਦੀ ਲਗਾਈ ਹੋਈ ਹੈ, ਪਰ ਫਿਰ ਵੀ ਇਹ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ ਹੈ ਜੋ ਕਿ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਝਬਾਲ, 7 ਦਸੰਬਰ (ਸੁਖਦੇਵ ਸਿੰਘ)-ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਸੁਰੱਖਿਆ ਅਫ਼ਸਰ ਅੰਜੂ ਸਿੰਗਲਾ, ਝਬਾਲ ਦੇ ਟ੍ਰੈਫਿਕ ਸੈੱਲ ਦੇ ਇੰਚਾਰਜ ਦਲੀਪ ਕੁਮਾਰ, ਸਿੱਖਿਆ ਅਧਿਕਾਰੀ ਜਸਵੰਤ ਸਿੰਘ, ਥਾਣੇਦਾਰ ਮੁਖਤਾਰ ਸਿੰਘ ਤੇ ...

ਪੂਰੀ ਖ਼ਬਰ »

ਹੋਲੀ ਏਾਜਲ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਹੋਲੀ ਏਾਜਲ ਸਕੂਲ ਬਾਠ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਰਿੰਦਰ ਕੌਰ ਪਤਨੀ ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪਾਵਰਕਾਮ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੌਇੰਦਵਾਲ ਸਾਹਿਬ ਦੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਔਲਖ

ਗੋਇੰਦਵਾਲ ਸਾਹਿਬ, 7 ਦਸੰਬਰ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦਾ ਸਾਲਾਨਾ ਸਮਾਗਮ ਸਕੂਲ ਦੀ ਗਰਾਊਾਡ ਵਿਚ ਅੱਜ 8 ਦਸੰਬਰ ਨੂੰ 10 ਵਜੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੰਸਥਾ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਦੇ ਅਧਿਆਪਕ ਮਮਤਾ ਪੁਰੀ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਏ ਫ਼ੈਬ ਨੈਸ਼ਨਲ ਐਵਾਰਡ ਆਫ਼ ਬੈਸਟ ਟੀਚਰ 2022 ਵਿਚ ਨੈਸ਼ਨਲ ਪਬਲਿਕ ਸਕੂਲ ਦੇ ਅਧਿਆਪਕ ਮਮਤਾ ਪੁਰੀ ਨੂੰ ਬੈਸਟ ਟੀਚਰ ਐਵਾਰਡ ਮਿਲਿਆ | ਇਹ ਪ੍ਰੋਗਰਾਮ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ...

ਪੂਰੀ ਖ਼ਬਰ »

ਟ੍ਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਝਬਾਲ, 7 ਦਸੰਬਰ (ਸਰਬਜੀਤ ਸਿੰਘ)-ਐੱਸ. ਐੱਸ. ਪੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਡਾ ਝਬਾਲ ਵਿਖੇ ਐੱਸ. ਐੱਚ. ਓ. ਪ੍ਰਭਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ | ਇਸ ਮੌਕੇ ਐੱਸ. ਐੱਚ. ਓ. ਪ੍ਰਭਜੀਤ ਸਿੰਘ ਨੇ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ ਵਿਚੋਂ ਗ਼ੈਰ ਹਾਜ਼ਰ ਰਹਿਣ 'ਤੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਹੈ, ਜਿਸ 'ਤੇ ਪੁਲਿਸ ਨੇ ਭਗੌੜੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਸ਼ਿਵਾਲਾ ਮੰਦਰ 'ਚੋਂ ਸਿਲੰਡਰ ਚੋਰੀ

ਸ਼ਾਹਬਾਜ਼ਪੁਰ, 7 ਦਸੰਬਰ (ਪਰਦੀਪ ਬੇਗੇਪੁਰ)-ਪੁਲਿਸ ਚੌਂਕੀ ਮਾਣੋਚਾਹਲ ਅਧੀਨ ਪੈਂਦੇ ਕਸਬਾ ਸ਼ਾਹਬਾਜ਼ਪੁਰ ਵਿਖੇ ਸਥਿਤ ਇਤਿਹਾਸਕ ਸ਼ਿਵ ਮੰਦਰ ਵਿਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਮੰਦਰ ਦੀਆਂ ਖਿੜਕੀਆਂ ਭੰਨ ਕੇ ਸਿਲੰਡਰ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਜੋਤਿਸ਼ ਵਿਸ਼ੇ 'ਤੇ ਸੈਮੀਨਾਰ 11 ਨੂੰ

ਤਰਨ ਤਾਰਨ, 7 ਦਸੰਬਰ (ਇਕਬਾਲ ਸਿੰਘ ਸੋਢੀ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਤਰਨ ਤਾਰਨ ਵਲੋਂ 11 ਦਸੰਬਰ ਨੂੰ 11 ਵਜੇ ਰੋਡਵੇਜ਼ ਯੂਨੀਅਨ ਦਫ਼ਤਰ ਨੇੜੇ ਬੱਸ ਸਟੈਂਡ ਤਰਨ ਤਾਰਨ ਵਿਖੇ ਜੋਤਿਸ਼ ਗ਼ੈਰ ਵਿਗਿਆਨਕ ਕਿਵੇਂ ਵਿਸੇ 'ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਕੱਲ੍ਹ

ਤਰਨ ਤਾਰਨ, 7 ਦਸੰਬਰ (ਇਕਬਾਲ ਸਿੰਘ ਸੋਢੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਬਲਾਕ ਪੱਧਰ ਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਪਲੇਸਮੈਂਟ ...

ਪੂਰੀ ਖ਼ਬਰ »

ਸ਼ਹਿਰ 'ਚ ਲੁੱਟ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ 'ਚ ਵਾਧਾ- ਰਾਮ ਸਿੰਘ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਸ਼ਹਿਰ 'ਚ ਲੁੱਟ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਲੁਟੇਰੇ ਬੇਖੌਫ਼ ਹੋ ਕੇ ਲੋਕਾਂ ਪਾਸੋਂ ਦਿਨ ਦਿਹਾੜੇ ਲੁੱਟ-ਖੋਹਾਂ ਨੂੰ ਅੰਜ਼ਾਮ ਦੇ ਰਹੇ ਹਨ ਜੋ ਕਿ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਭਿੱਖੀਵਿੰਡ ਦੀ ਮੀਟਿੰਗ ਹੋਈ

ਭਿੱਖੀਵਿੰਡ, 7 ਦਸੰਬਰ (ਬੌਬੀ)-ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿਚ ਆਉਣ 'ਤੇ ਉਸ ਵਿਚ ਸ਼ਾਮਿਲ ਹੋਣ ਦੀਆਂ ਤਿਆਰੀਆਂ ਸਬੰਧੀ ਬਲਾਕ ਕਾਂਗਰਸ ਕਾਮੇਟੀ ਭਿੱਖੀਵਿੰਡ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਸਰਪੰਚ ਸਾਂਡਪੁਰਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ 11 ਨੂੰ ਸਮੂਹਿਕ ਰੂਪ 'ਚ ਸਿੱਖਿਆ ਮੰਤਰੀ ਦੀ ਰਿਹਾਇਸ਼ 'ਤੇ ਦਿੱਤਾ ਜਾਵੇਗਾ ਰੋਸ ਪੱਤਰ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ. ਟੀ. ਐੱਫ.) ਪੰਜਾਬ ਦੀ ਸੂਬਾ ਕਮੇਟੀ ਅਤੇ ਓ. ਡੀ. ਐੱਲ. ਅਧਿਆਪਕ ਯੂਨੀਅਨ (3442, 7654) ਵਲੋਂ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਮਸਲੇ ਹੱਲ ਕਰਨ ਤੋਂ ਇਨਕਾਰੀ ਸਿੱਖਿਆ ਮੰਤਰੀ ਹਰਜੋਤ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਰਾਈਸ ਬ੍ਰਾਨ ਦਾ ਟਰੱਕ ਜ਼ਬਤ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਵਲੋਂ ਕਰ ਚੋਰਾਂ ਖ਼ਿਲਾਫ਼ ਵਿੱਢੀ ਮੁੁਹਿੰਮ ਲਗਾਤਾਰ ਜਾਰੀ ਹੈ | ਜਾਣਕਾਰੀ ਮੁਤਾਬਕ ਮੋਬਾਈਲ ਵਿੰਗ ਦੇ ਈ. ਟੀ. ਓ. ਰਮਨ ਕੁਮਾਰ ਦੀ ਟੀਮ ਨੇ ਸਹਾਇਕ ਕਮਿਸ਼ਨਰ ਸੰਦੀਪ ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ ਵਿਚ 'ਆਪ' ਦੀ ਜਿੱਤ ਦਾ ਵਰਕਰਾਂ ਨੇ ਮਨਾਇਆ ਜਸ਼ਨ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੀਆਂ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਉਕਤ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ ਵਿਚ 'ਆਪ' ਦੀ ਜਿੱਤ ਦਾ ਵਰਕਰਾਂ ਨੇ ਮਨਾਇਆ ਜਸ਼ਨ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੀਆਂ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਉਕਤ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਬੀਬੀ ਦਵਿੰਦਰ ਕੌਰ ਦਾ ਸਨਮਾਨ

ਅੰਮਿ੍ਤਸਰ, 7 ਦਸੰਬਰ (ਜੱਸ)-ਅੰਮਿ੍ਤ ਵੇਲੇ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਆਲੇ-ਦੁਆਲੇ ਵਿਖੇ ਲੰਬੇ ਅਰਸੇ ਤੋਂ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਨਿਸ਼ਕਾਮ ਸੇਵਕ ਜਥੇ ਦੀ ਮੁੱਖ ਸੇਵਾਦਾਰ ਬੀਬੀ ਦਵਿੰਦਰ ਕੌਰ ਦੀ ਅਗਵਾਈ ਹੇਠ ਜਥੇ ਦੇ ਮੈਂਬਰਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਸਥਿਤ ਗੁ: ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਸ਼ੁਕਰਾਨੇ ਵਜੋਂ ਅਖੰਡ ਪਾਠ ਕਰਵਾਇਆ ਗਿਆ ਜਿਸ ਦਾ ਅੱਜ ਸਵੇਰੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ | ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾ ਸਰਾਏ ਵਲੋਂ ਬੀਬੀ ਦਵਿੰਦਰ ਕੌਰ ਨੂੰ ਸਿਰੋਪਾਓ ਅਤੇ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸੁਪਰਡੈਂਟ ਭਾਈ ਮਲਕੀਤ ਸਿੰਘ ਬਹਿੜਵਾਲ, ਮੁੱਖ ਅਰਦਾਸੀਆ ਭਾਈ ਗੁਰਚਰਨ ਸਿੰਘ ਤੋਂ ਇਲਾਵਾ ਨਿਸ਼ਕਾਮ ਸੇਵਕ ਜਥੇ ਦੇ ਹੋਰ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਜਥੇਬੰਦੀ ਵਲੋਂ ਡੀ.ਸੀ. ਦਫ਼ਤਰ ਦੇ ਮੁੱਖ ਦਰਵਾਜ਼ੇ ਬੰਦ ਕਰ ਕੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਸੀ. ਦਫਤਰਾਂ ਦੇ ਬਾਹਰ ਅਣਮਿੱਥੇ ਸਮੇਂ ਦੇ ਸ਼ੁਰੂ ਕੀਤੇ ਮੋਰਚੇ ਦੌਰਾਨ ਅੱਜ ਜਥੇਬੰਦੀ ਵਲੋਂ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਜੇਲ੍ਹ 'ਚ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਅਕਸਰ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਲਗਾਤਾਰ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ, ਇਸੇ ਕੜੀ ਤਹਿਤ ਕੇਂਦਰੀ ਜੇਲ੍ਹ 'ਚੋਂ ਇਕ ਹਵਾਲਾਤੀ ਪਾਸੋਂ ਟੱਚ ਮੋਬਾਈਲ ਫ਼ੋਨ ਬਰਾਮਦ ਹੋਣ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਵਿਪਨ ਅਗਰਵਾਲ ਦਾ ਸਨਮਾਨ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-'ਸ਼ੌਰਿਆ' ਦਿਵਸ ਜੋ ਕਿ ਹਰ ਸਾਲ 6 ਦਸੰਬਰ ਨੂੰ ਮਨਾਇਆ ਜਾਂਦਾ ਹੈ ਅਤੇ ਤਰਨ ਤਾਰਨ ਸ਼ਹਿਰ ਵਿਚ ਸਨਾਤਨ ਧਰਮ ਸਭਾ ਦੇ ਪ੍ਰੇਮੀਆਂ ਵਲੋਂ ਸ਼ੌਰਿਆ ਦਿਵਸ ਮਨਾਇਆ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ | ਇਸ ਮੌਕੇ ਸ੍ਰੀ ਰਾਮ ਜਨਮ ...

ਪੂਰੀ ਖ਼ਬਰ »

ਸਰਬਜੀਤ ਸਿੰਘ ਧੂੰਦਾ ਦੇ ਹੱਕ ਨਿੱਤਰੇ ਪਿੰਡ ਧੂੰਦਾ ਦੇ ਲੋਕ ਤੇ ਗ੍ਰਾਮ ਪੰਚਾਇਤ

ਫਤਿਆਬਾਦ, 7 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੌਜੂਦਾ ਮੁਖੀ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿੰਡ ਧੂੰਦਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਨੇ ਬਹੁਤ ਵੱਡਾ ...

ਪੂਰੀ ਖ਼ਬਰ »

ਫੂਡ ਪ੍ਰੋਸੈਸਿੰਗ ਇਕਾਈਆਂ ਸਥਾਪਿਤ ਕਰਨ ਲਈ ਮਿਲੇਗੀ 35 ਫ਼ੀਸਦੀ ਸਬਸਿਡੀ ਦੀ ਸਹੂਲਤ-ਡੀ.ਸੀ.

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ ਇਕਾਇਆਂ ਦੀ ਵਿਧੀਵੱਧ ਯੋਜਨਾ ਤਹਿਤ ਸਰਕਾਰ ਵਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਸਥਾਪਿਤ ਕਰਨ ਲਈ 35 ਫੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਬੇਰੁਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੁਜ਼ਗਾਰ, ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ ਕੈਂਪ ਅੱਜ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੁਜ਼ਗਾਰ, ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਤਰਨ ਤਾਰਨ ...

ਪੂਰੀ ਖ਼ਬਰ »

ਸਵ. ਮਹਿੰਦਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਤਰਨ ਤਾਰਨ ਦੇ ਮੀਤ ਪ੍ਰਧਾਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ ਦੇ ਮੈਂਬਰ ਇੰਚਾਰਜ ਅਤੇ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਮਨਜੀਤ ਸਿੰਘ ਢਿੱਲੋਂ ਜਿਨ੍ਹਾਂ ਦੇ ਮਾਤਾ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਮੇਅਰ ਨਾਲ ਸਾਂਝੀ ਕੀਤੀ

ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਨੂੰ ਦਿੱਲੀ ਨਗਰ ਨਿਗਮ ਚੋਣਾਂ ਵਿਚ ਮਿਲੀ ਭਾਰੀ ਜਿੱਤ 'ਤੇ ਖੁਸ਼ੀ ਸਾਂਝੀ ਕਰਦੇ ਹੋਏ ਨਗਰ ਨਿਗਮ ਅੰਮਿ੍ਤਸਰ ਦੇ ਕੌਂਸਲਰਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ...

ਪੂਰੀ ਖ਼ਬਰ »

ਘਰੇਲੂ ਔਰਤ ਨੂੰ ਡਿਸਕ ਸਮੱਸਿਆ ਤੋਂ ਫਿਜਿਓਥਰੈਪੀ ਨਾਲ ਮਿਲੀ ਨਿਜ਼ਾਤ : ਡਾ: ਬਾਵਾ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਘਰੇਲੂ ਗ੍ਰਹਿਣੀ ਜੋ ਕਿ ਡਿਸਕ ਸਮੱਸਿਆ ਨਾਲ ਜੂਝ ਰਹੀ ਸੀ, ਲਈ ਫਿਜਿਓਥਰੈਪੀ ਦਾ ਇਲਾਜ ਕਾਰਗਾਰ ਸਾਬਤ ਹੋਇਆ ਹੈ ਅਤੇ ਵੀਲ੍ਹਚੇਅਰ 'ਤੇ ਬੈਠ ਕੇ ਆਈ ਇਹ ਔਰਤ ਫਿਜਿਓਥਰੈਪੀ ਦੇ ਕਾਰਗਾਰ ਇਲਾਜ ਕਾਰਨ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਤੋਂ ਪਿੰਡ ਨੂੰ ਜਾਂਦੀ ਸਰਵਿਸ ਲਾਈਨ ਦਾ ਰਸਤਾ ਖੋਲ੍ਹਣ ਦੀ ਮੰਗ

ਸੁਲਤਾਨਵਿੰਡ, 7 ਦਸੰਬਰ (ਗੁਰਨਾਮ ਸਿੰਘ ਬੁੱਟਰ)-ਬੇਸ਼ਕ ਗੁਰੂ ਨਗਰੀ ਦੀ ਟ੍ਰੈਫਿਕ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਵਲੋਂ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਹਾਲੇ ਵੀ ਇਲਾਕੇ ਅਜਿਹੇ ਹਨ ਜਿਥੇ ਰੋਜ਼ਾਨਾ ਘੰਟਿਆਂ ਦੇ ਹਿਸਾਬ ਨਾਲ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹੀ ਕਾਰ 'ਚ ਦੂਸਰੀ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)-ਸੜਕ ਦੇ ਚੱਲਦੇ ਨਿਰਮਾਣ ਤਹਿਤ ਕੁੱਕੜਾਂ ਵਾਲਾ ਚੌਕ ਵਿਚ ਇਕ ਖੜ੍ਹੀ ਕਾਰ ਨੂੰ ਬੇਕਾਬੂ ਹੋਈ ਦੂਜੀ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਚਾਲਕ ਤਾਂ ਬਚ ਗਏ ਪਰ ਕਾਰਾਂ ਨੁਕਸਾਨੀਆਂ ਗਈਆਂ | ਜਾਣਕਾਰੀ ਅਨੁਸਾਰ ਇਕ ਕਾਰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ ਕਾਰਨ ਵਾਲੇ 2 ਦੋਸ਼ੀ ਕਾਬੂ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਕਰਿਆਨੇ ਦਾ ਥੋਕ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰ ਦੀ ਚੋਰੀ ਦੇ ਮਾਮਲੇ 'ਚ ਪੁਲਿਸ ਵਲੋਂ 2 ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਜਿਨ੍ਹਾਂ ਪਾਸੋਂ ਪੁਲਿਸ ਨੇ 90 ਕਿੱਲੋਗ੍ਰਾਮ ਗਰਮ ਮਸਾਲਾ, 60 ਕਿੱਲੋ ਜ਼ੀਰਾ ਤੇ 5 ਪੈਕਟ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 16ਵਾਂ ਪਾਈਟੈਕਸ ਅੱਜ ਤੋਂ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮਿ੍ਤਸਰ ਵਿਚ ਸ਼ੁਰੂ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 16ਵਾਂ ਪਾਈਟੈਕਸ ਅੱਜ ਤੋਂ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮਿ੍ਤਸਰ ਵਿਚ ਸ਼ੁਰੂ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਰਿਆਂਸ਼ ਨੇ ਸੋਨ ਤਗਮਾ ਹਾਸਲ ਕੀਤਾ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਰਿਆਂਸ਼ ਭੰਡਾਰੀ ਨੇ ਫ੍ਰੀ ਸਟਾਈਲ ਕੁਸ਼ਤੀ ਵਿਚ ਸੋਨ ਤਗਮਾ ਜਿੱਤ ਕੇ ਕਾਲਜ ਅਤੇ ਸ਼ਹਿਰ ਦਾ ਨਾਂਅ ਰÏਸ਼ਨ ਕੀਤਾ ਹੈ | ਰਿਆਂਸ਼ ਨੂੰ ਇਹ ਐਵਾਰਡ ਪੰਜਾਬ ਸਕੂਲ ਖੇੜਾ ਮੁਕਾਬਲੇ ਵਿਚ ਫ੍ਰੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਰਿਆਂਸ਼ ਨੇ ਸੋਨ ਤਗਮਾ ਹਾਸਲ ਕੀਤਾ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਰਿਆਂਸ਼ ਭੰਡਾਰੀ ਨੇ ਫ੍ਰੀ ਸਟਾਈਲ ਕੁਸ਼ਤੀ ਵਿਚ ਸੋਨ ਤਗਮਾ ਜਿੱਤ ਕੇ ਕਾਲਜ ਅਤੇ ਸ਼ਹਿਰ ਦਾ ਨਾਂਅ ਰÏਸ਼ਨ ਕੀਤਾ ਹੈ | ਰਿਆਂਸ਼ ਨੂੰ ਇਹ ਐਵਾਰਡ ਪੰਜਾਬ ਸਕੂਲ ਖੇੜਾ ਮੁਕਾਬਲੇ ਵਿਚ ਫ੍ਰੀ ...

ਪੂਰੀ ਖ਼ਬਰ »

ਵਿਧਾਇਕ ਡਾ. ਸੰਧੂ ਵਲੋਂ ਬਾਬਾ ਦੀਪ ਸਿੰਘ ਕਾਲੋਨੀ ਵਿਚ ਇੰਟਰਲਾਕਿੰਗ ਟਾਈਲ ਲਾ ਕੇ ਗਲੀਆਂ ਬਣਾਉਣ ਦਾ ਉਦਘਾਟਨ

ਛੇਹਰਟਾ, 7 ਦਸੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪੱਛਮੀ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ...

ਪੂਰੀ ਖ਼ਬਰ »

ਵਿਧਾਇਕ ਡਾ. ਸੰਧੂ ਵਲੋਂ ਬਾਬਾ ਦੀਪ ਸਿੰਘ ਕਾਲੋਨੀ ਵਿਚ ਇੰਟਰਲਾਕਿੰਗ ਟਾਈਲ ਲਾ ਕੇ ਗਲੀਆਂ ਬਣਾਉਣ ਦਾ ਉਦਘਾਟਨ

ਛੇਹਰਟਾ, 7 ਦਸੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪੱਛਮੀ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਵੈਟਰ ਵੰਡੇ

ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਅੰਮਿ੍ਤਸਰ ਆਸਥਾ ਦੇ ਪ੍ਰਧਾਨ ਅਸ਼ਵਨੀ ਅਵਸਥੀ ਤੇ ਸਕੱਤਰ ਅਮਨ ਸ਼ਰਮਾ ਦੀ ਅਗਵਾਈ 'ਚ ਸੇਵਾ ਮੁਕਤ ਪਿ੍ੰਸੀਪਲ ਬਲਦੇਵ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਸੁਖਵੰਤ ਕੌਰ ਸੰਧੂ ਵਲੋਂ ਸਰਕਾਰੀ ਸਕੂਲ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX