ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਬਠਿੰਡਾ

ਬਠਿੰਡਾ ਦੇ ਸਿਵਲ ਹਸਪਤਾਲ 'ਚੋਂ ਚੋਰੀ ਹੋਇਆ ਨਵ-ਜੰਮਿਆ ਬੱਚਾ ਮਲੂਕਾ ਪਿੰਡ ਤੋਂ ਬਰਾਮਦ ਆਪਣੇ ਨਵ-ਜੰਮੇ ਬੱਚੇ ਦੀ ਮÏਤ ਹੋਣ ਕਾਰਨ ਧੀ ਨੇ ਮਾਂ ਨਾਲ ਰਲ ਕੇ ਰਚੀ ਸੀ ਸਾਜਿਸ਼, ਦੋਵੇਂ ਗਿ੍ਫ਼ਤਾਰ

ਬਠਿੰਡਾ/ਭਗਤਾ ਭਾਈਕਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ/ਸੁਖਪਾਲ ਸਿੰਘ ਸੋਨੀ)-ਬਠਿੰਡਾ ਦੇ ਸਿਵਲ ਹਸਪਤਾਲ 'ਚੋਂ ਚੋਰੀ ਹੋਵੇ ਨਵ-ਜੰਮੇ ਬੱਚੇ ਨੂੰ ਦੋ ਦਿਨਾਂ ਬਾਅਦ ਪੁਲਿਸ ਨੇ ਆਖ਼ਰ ਜਿਲ੍ਹੇ ਦੇ ਪਿੰਡ ਮਲੂਕਾ ਤੋਂ ਬੀਤੀ ਦੇਰ ਰਾਤ ਬਰਾਮਦ ਕਰ ਲਿਆ, ਜਿਸ ਦਾ ...

ਪੂਰੀ ਖ਼ਬਰ »

ਅੰਗਹੀਣ ਮੁਲਾਜ਼ਮਾਂ ਦੇ ਸਰਟੀਫਿਕੇਟ ਪੀ. ਜੀ. ਆਈ. ਤੋਂ ਤਸਦੀਕ ਕਰਾਉਣ ਦਾ ਫ਼ੈਸਲਾ ਮੁਲਾਜ਼ਮ ਵਿਰੋਧੀ-ਆਗੂ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਸੂਬੇ ਦੇ ਅੰਗਹੀਣ ਮੁਲਾਜ਼ਮਾਂ ਨੂੰ ਸਫ਼ਰੀ ਭੱਤਾ ਮੁੜ ਚਾਲੂ ਕਰਨ ਦੇ ਐਲਾਨ ਨਾਲ ਜਿੱਥੇ ਸੂਬੇ ਦੇ ਅੰਗਹੀਣ ਮੁਲਾਜ਼ਮਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ ਉੱਥੇ ਹੀ ਸਮਾਜਿਕ ਸੁਰੱਖਿਆ ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਕਰਨ ਵਾਲੇ ਨਹੀਂ, ਬਲਕਿ ਨੌਕਰੀਆਂ ਦੇਣ ਵਾਲੇ ਬਣਾਉਣਾ-ਮੀਤ ਹੇਅਰ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):- ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਾਰਤ ਦੀ 140 ਕਰੋੜ ਦੀ ਆਬਾਦੀ ਵਿਚੋਂ ਪੰਜਾਬ ਦੇ ਨੌਜਵਾਨ ਨੂੰ ਨੌਕਰੀਆਂ ਕਰਨ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਸੂਬਾ ਸਰਕਾਰ ਦਾ ਸੁਪਨਾ ਹੈ¢ ...

ਪੂਰੀ ਖ਼ਬਰ »

ਉੱਚ ਸਿੱਖਿਆ ਵਿਚ ਆਦਰਸ਼ਕ ਤਬਦੀਲੀਆਂ ਤੇ ਭਵਿੱਖ ਵਿਸ਼ੇ 'ਤੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)-ਅਕਾਲ ਯੂਨੀਵਰਸਿਟੀ ਦੇ ਐਜੂਕੇਸ਼ਨ ਵਿਭਾਗ ਵਲੋਂ 'ਉੱਚ ਸਿੱਖਿਆ ਵਿਚ ਆਦਰਸ਼ਕ ਤਬਦੀਲੀਆਂ ਅਤੇ ਭਵਿੱਖ' ਵਿਸ਼ੇ 'ਤੇ ਤਿੰਨ ਰੋਜ਼ਾ ਕਾਨਫਰੰਸ ਦੀ ਸ਼ੁਰੂਆਤ ਕੀਤੀ ਗਈ¢ ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...

ਪੂਰੀ ਖ਼ਬਰ »

ਲੁਟੇਰੇ 40 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ

ਕੋਟਫੱਤਾ, 7 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ 'ਤੇ ਸਰਪੰਚ ਗੁਰਦੀਪ ਸਿੰਘ ਕੋਟਸ਼ਮੀਰ ਦੇ ਪੈਟਰੋਲ ਪੰਪ ਨਜ਼ਦੀਕ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਅÏਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਔਰਤ ਜ਼ਖ਼ਮੀ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਭਾਈ ਘਨੱਈਆ ਚੌਕ ਨੇੜੇ ਟਰਾਲੇ ਦੀ ਟੱਕਰ ਨਾਲ ਸਕੂਟਰੀ ਸਵਾਰ ਔਰਤ ਜ਼ਖ਼ਮੀ ਹੋ ਗਈ¢ ਘਟਨਾ ਦੀ ਸੂਚਨਾ ਮਿਲਣ 'ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੁਸਾਇਟੀ ਬਠਿੰਡਾ ਦੀ ਹਾਈਵੇ ਐਬੂਲੈਂਸ ਟੀਮ ਮੌਕੇ ...

ਪੂਰੀ ਖ਼ਬਰ »

'ਭਾਰਤਮਾਲਾ ਸੜਕ' ਲਈ ਕਿਸਾਨਾਂ ਦੀ ਸਹਿਮਤੀ ਤੋਂ ਬਗੈਰ ਜ਼ਮੀਨ ਐਕਵਾਇਰ ਨਹੀਂ ਕਰਨ ਦੇਵਾਂਗੇ-ਆਗੂ

ਬਠਿੰਡਾ, 7 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਦੇਸ਼ ਭਰ ਦੇ ਸੂਬਿਆਂ ਨੂੰ ਇਕ ਵੱਡੀ ਸੜਕੀ ਮਾਲਾ 'ਚ ਪ੍ਰੋਣ ਲਈ ਸਰਕਾਰ ਵਲੋਂ 'ਭਾਰਤਮਾਲਾ ਸੜਕ ਯੋਜਨਾ' ਅਮਲ 'ਚ ਲਿਆਂਦੀ ਜਾ ਰਹੀ ਹੈ, ਜਿਸ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਝੰਡਾ ਚੁੱਕਦੇ ਹੋਏ ਐਲਾਨ ...

ਪੂਰੀ ਖ਼ਬਰ »

ਵਰਕ ਪਰਮਿਟ ਦੀ ਬਜਾਏ ਟੂਰਿਸਟ ਵੀਜ਼ੇ 'ਤੇ ਦੁਬਈ ਭੇਜ ਕੀਤੀ ਠੱਗੀ

ਬਠਿੰਡਾ, 7 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਇਕ ਟ੍ਰੈਵਲ ਏਜੰਟ ਵਲੋਂ ਸੰਗਰੂਰ ਦੇ ਇਕ ਨੌਜਵਾਨ ਨੂੰ ਵਰਕ ਪਰਮਿਟ ਦੀ ਬਜਾਏ ਟੂਰਿਸਟ ਵੀਜ਼ੇ 'ਤੇ ਦੁਬਈ ਭੇਜ ਕੇ ਪੈਸਿਆਂ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀ ਖਿਲਾਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤੋਂ ਤਿੰਨ ਲੱਖ ਖੋਹ ਕੇ ਫ਼ਰਾਰ

ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ੍ਹ ਦੇ ਮੋਟਰਸਾਈਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ¢ ਮਾਮਲੇ ਸੰਬੰਧੀ ਪੁਲਿਸ ਸਟੇਸ਼ਨ ਦਿਆਲਪੁਰਾ ਭਾਈਕਾ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ ਦੇ 750 ਨੌਜਵਾਨ ਅਗਨੀਵੀਰ-2022 ਦੀ ਭਰਤੀ ਲਈ ਚੁਣੇ

ਮਾਨਸਾ, 7 ਦਸੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬ ਪੱਧਰ 'ਤੇ ਹੋਈ ਅਗਨੀਵੀਰ 2022 ਦੀ ਫ਼ੌਜ ਭਰਤੀ 'ਚ ਮਾਨਸਾ ਜ਼ਿਲੇ੍ਹ ਦੇ ਨੌਜਵਾਨਾਂ ਨੇ ਮਾਅਰਕਾ ਮਾਰਿਆ ਹੈ | ਜ਼ਿਕਰਯੋਗ ਹੈ ਕਿ ਜ਼ਿਲੇ੍ਹ ਦੇ 750 ਨੌਜਵਾਨ ਭਰਤੀ 'ਚ ਸਫਲ ਹੋਏ ਹਨ | ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ ਵਿਚ ਇਕ ਨੂੰ ਸਾਲ ਦੀ ਸਜ਼ਾ, ਸਾਬਕਾ ਜੱਜ ਬਾਇੱਜ਼ਤ ਬਰੀ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਅਦਾਲਤ ਦੇ ਜੱਜ ਨਵਰੀਤ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਨੇ ਤਕਰੀਬਨ ਸਵਾ ਛੇ ਸਾਲ ਪਹਿਲਾਂ ਦਰਜ ਹੋਏ ਧੋਖਾਧੜੀ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ | ਜਦਕਿ ਇਸ ...

ਪੂਰੀ ਖ਼ਬਰ »

ਆਦੇਸ਼ ਇੰਸਟੀਚਿਊਟ ਆਫ ਡੈਂਟਲ ਸਾਇੰਸਜ਼ ਐਂਡ ਰਿਸਰਚ, ਬਠਿੰਡਾ ਵਿਖੇ ਸੀ. ਬੀ. ਸੀ. ਟੀ. ਮਸ਼ੀਨ ਦਾ ਉਦਘਾਟਨ

ਜਲੰਧਰ, 7 ਦਸੰਬਰ (ਅ. ਬ.)-ਕੋਨ ਬੀਮ ਕੰਪਿਊਟਡ ਟੋਮੋਗ੍ਰਾਫੀ (323T) ਦਾ ਉਦਘਾਟਨ ਮੰਗਲਵਾਰ ਆਦੇਸ਼ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ, ਬਠਿੰਡਾ ਵਿਖੇ ਓਰਲ ਮੈਡੀਸਨ ਅਤੇ ਰੇਡੀਓਲੋਜੀ ਵਿਭਾਗ ਵਿਚ ਕੀਤਾ ਗਿਆ¢ ਸਮਾਗਮ ਵਿਚ ਡਾ. ਗੁਰਪ੍ਰੀਤ ਸਿੰਘ ਗਿੱਲ (ਮੈਡੀਕਲ ...

ਪੂਰੀ ਖ਼ਬਰ »

ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਾਡੇਸ਼ਨ ਬਠਿੰਡਾ ਵਲੋਂ ਮੇਲੇ ਦਾ ਪੋਸਟਰ ਜਾਰੀ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ ਕੈਂਥ):-ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਾਡੇਸ਼ਨ ਬਠਿੰਡਾ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਪ੍ਰੋ: ਕਰਮ ਸਿੰਘ ਦੀ 100 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ 16ਵਾਂ ਵਿਰਾਸਤ ਮੇਲਾ 9, 10 ਅਤੇ 11 ਦਸੰਬਰ ਨੂੰ ਵਿਰਾਸਤੀ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਚਾਉਕੇ, 7 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ 'ਚ ਇੱਕ ਹੋਰ ਸ਼ਾਨਦਾਰ ਪ੍ਰਾਪਤੀ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੇ ...

ਪੂਰੀ ਖ਼ਬਰ »

ਵਿਧਾਇਕਾ ਵਲੋਂ ਵਰਕਰਾਂ ਨੂੰ ਲੋਕ ਸਭਾ 2024 ਲਈ ਅੱਜ ਤੋਂ ਤਿਆਰੀ ਸ਼ੁਰੂ ਕਰਨ ਦਾ ਸੱਦਾ

ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਦਿੱਲੀ ਐਮ. ਸੀ. ਡੀ. ਚੋਣਾਂ ਦੀ ਅੱਜ ਹੋਈ ਗਿਣਤੀ ਵਿਚ 'ਆਪ' ਨੂੰ ਸਪਸ਼ਟ ਬਹੁਮਤ ਹਾਸਲ ਹੋਣ 'ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਵਰਕਰਾਂ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੰਦੇ ਹੋਏ ਹਲਕਾ ਵਿਧਾਇਕਾ ਪ੍ਰੋ: ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਦੀ ਗੁਰੂਸਰ-ਮਹਿਰਾਜ ਵਿਖੇ ਮੁਗ਼ਲਾਂ ਨਾਲ ਹੋਈ ਤੀਜੀ ਜੰਗ ਦੇ ਦਿਹਾੜੇ ਨੂੰ ਮਹਿਰਾਜ (ਬਾਹੀਏ) ਦੇ ਵਾਰਿਸਾਂ ਨੇ ਵਿਸਾਰਿਆ

ਮਹਿਰਾਜ, 7 ਦਸੰਬਰ (ਸੁਖਪਾਲ ਮਹਿਰਾਜ)-ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਦੇ ਵਸਾਏ ਅਤੇ ਵਰੋਸਾਏ ਹੋਏ ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ (ਬਾਹੀਆ) ਜਿਸ ਵਿਚੋਂ ਅੱਜ 22 ਪਿੰਡ ਵਸੇ ਹੋਏ ਹਨ | ਗੁਰੂ ਸਾਹਿਬ ਵਲੋਂ ਮਹਿਰਾਜ ਵੱਡਾ ਗੁਰੂਸਰ ਵਿਖੇ ਬਿਕਰਮੀ ਸੰਮਤ 1688, ...

ਪੂਰੀ ਖ਼ਬਰ »

ਬੱਸ ਨੇ ਕਾਰ ਨੂੰ ਮਾਰੀ ਟੱਕਰ

ਕੋਟਫੱਤਾ, 7 ਦਸੰਬਰ (ਰਣਜੀਤ ਸਿੰਘ ਬੁੱਟਰ)- ਕੋਟਸ਼ਮੀਰ ਦੀ ਤਲਵੰਡੀ ਰੋਡ 'ਤੇ ਨਸੀਬਪੁਰਾ ਮੋੜ ਕੋਲ ਖੜ੍ਹੀ ਇਕ ਕਾਰ ਨੰਬਰ ਪੀ.ਬੀ 63ਬੀ 7557 ਵਿਚ ਬਠਿੰਡਾ ਤੋਂ ਤਲਵੰਡੀ ਸਾਬੋ ਜਾ ਰਹੀ ਇਕ ਪ੍ਰਾਈਵੇਟ ਬੱਸ ਨੰਬਰ ਪੀ.ਬੀ 03 ਬੀ.ਜੇ 2031 ਪਿੱਛੇ ਤੋਂ ਆ ਕੇ ਟਕਰਾ ਗਈ, ਜਿਸ ਨਾਲ ਕਾਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਮਹਿਰਾਜ ਦੇ ਨਵੇਂ ਪਿ੍ੰਸੀਪਲ ਨੇ ਸੰਭਾਲਿਆ ਅਹੁਦਾ

ਮਹਿਰਾਜ, 7 ਦਸੰਬਰ (ਸੁਖਪਾਲ ਮਹਿਰਾਜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਨਵੇਂ ਆਏ ਪਿ੍ੰਸੀਪਲ ਗੀਤਾ ਅਰੋੜਾ ਨੇ ਅਹੁਦਾ ਸੰਭਾਲਣ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਕੂਲ ਵਿਚ ਸ਼ਿਰਕਤ ਕਰ ਕੇ ਪਿ੍ੰਸੀਪਲ ਨੂੰ ਫੁੱਲਾਂ ਦਾ ਬੁੱਕੇ ਦੇ ਕੇ ...

ਪੂਰੀ ਖ਼ਬਰ »

ਫੈਪ ਵਲੋਂ ਦੂਨ ਸਕੂਲ ਕਰਾੜਵਾਲਾ ਨੂੰ ਕੀਤਾ ਸਨਮਾਨਿਤ

ਚਾਉਕੇ, 7 ਦਸੰਬਰ (ਮਨਜੀਤ ਸਿੰਘ ਘੜੈਲੀ)-ਬੀਤੇ ਦਿਨੀਂ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ ਪੰਜਾਬ (ਫੈਪ) ਵਲੋਂ ਨੈਸ਼ਨਲ ਐਵਾਰਡ ਪ੍ਰੋਗਰਾਮ ਚੰਡੀਗੜ੍ਹ ਯੂਨਿਵਰਸਿਟੀ ਵਿਖੇ ਕਰਵਾਇਆ ਗਿਆ¢ ਇਸ ਪ੍ਰੋਗਰਾਮ ਚ ਫੈੱਡਰੇਸ਼ਨ ਵਲੋਂ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਵਿਧਾਇਕ ਰਾਹੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ):-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਭਗਤਾ ਭਾਈਕਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਰਾਹੀ ਮੰਗ ਪੱਤਰ ਭੇਜਿਆ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਆਗੂਆਂ ਨੇ ਵਿਧਾਇਕ ਬਲਕਾਰ ਸਿੱਧੂ ਨੂੰ ਮੰਗ ਪੱਤਰ ਦਿੱਤਾ

ਭਾਈਰੂਪਾ, 7 ਦਸੰਬਰ (ਵਰਿੰਦਰ ਲੱਕੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਭਗਤਾ ਵਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ ਦੀਆਂ ਦੋ ਅਧਿਆਪਕਾਵਾਂ ਸਰਬੋਤਮ ਅਧਿਆਪਕ-2022 ਦੇ ਐਵਾਰਡ ਨਾਲ ਸਨਮਾਨਿਤ

ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਸਥਾਨਕ ਸਟਾਰ ਪਲੱਸ ਕਾਨਵੈਂਟ ਸਕੂਲ ਦੀ ਪੰਜਾਬੀ ਅਧਿਆਪਕਾ ਰਾਜਵੀਰ ਕੌਰ ਅਤੇ ਮੈਥ ਅਧਿਆਪਕਾ ਪੂਜਾ ਗੋਇਲ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਪੰਜਾਬ ਵਲੋਂ ਸਰਬੋਤਮ ਅਧਿਆਪਕ-2022 ਦੇ ਐਵਾਰਡ ਨਾਲ ...

ਪੂਰੀ ਖ਼ਬਰ »

ਔਰਤਾਂ ਦੇ ਹੱਕਾਂ ਤੇ ਘਰੇਲੂ ਹਿੰਸਾ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ

ਨਥਾਣਾ, 7 ਦਸੰਬਰ (ਗੁਰਦਰਸ਼ਨ ਲੁੱਧੜ)- ਬਲਾਕ ਨਥਾਣਾ ਦੇ ਪਿੰਡਾਂ ਕਲਿਆਣ ਸੁੱਖਾ, ਸੱਦਾ ਅਤੇ ਕਲਿਆਣ ਮੱਲਕਾ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਹੱਕਾਂ ਅਤੇ ਿਲੰਗ ਆਧਾਰਿਤ ਹਿੰਸਾ ਦੇ ਵਿਰੁੱਧ ਔਰਤਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

38ਵੀਂ ਵਾਰ ਖ਼ੂਨਦਾਨ ਕਰਕੇ ਔਰਤਾਂ ਲਈ ਪ੍ਰੇਰਨਾ ਸਰੋਤ ਬਣੀ ਮੈਡਮ ਵੀਨਾ ਗਰਗ

ਬਠਿੰਡਾ, 7 ਦਸੰਬਰ (ਵੀਰਪਾਲ ਸਿੰਘ)-ਥੈਲੇਸੀਮੀਆ ਪੀੜਤ ਬੱਚਿਆਂ ਲਈ ਲਗਾਏ ਖੂਨ ਦਾਨ ਕੈਂਪ 'ਚ ਸਮਾਜ ਸੇਵਕ ਭਾਜਪਾ ਦੀ ਮਹਿਲਾ ਨੇਤਾ ਡਾ. ਵੀਨਾ ਗਰਗ ਵਲੋਂ 38ਵੀਂ ਵਾਰ ਖ਼ੂਨਦਾਨ ਕੀਤਾ ਗਿਆ | ਅਰਪਣ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਖੂਨ ਦਾਨ ਕੈਂਪ ਮੌਕੇ 38ਵੀਂ ਵਾਰ ਖੂਨ ...

ਪੂਰੀ ਖ਼ਬਰ »

ਭੁੱਚੋ ਖ਼ੁਰਦ ਦਾ ਸ਼ੀਰਾਜ ਸਿੰਘ ਸਿੱਧੂ ਸ਼ੂਟਿੰਗ 'ਚ ਬਣਿਆ ਕੌਮੀ ਚੈਂਪੀਅਨ

ਭੁੱਚੋ ਮੰਡੀ, 7 ਦਸੰਬਰ (ਪਰਵਿੰਦਰ ਸਿੰਘ ਜੌੜਾ)-ਭੁੱਚੋ ਖ਼ੁਰਦ ਦੇ ਮੁੱਛ ਫੁੱਟ ਗੱਭਰੂ ਸ਼ੀਰਾਜ ਸਿੰਘ ਸਿੱਧੂ ਨੇ ਨਾ ਸਿਰਫ਼ ਜ਼ਿਲ੍ਹਾ ਬਠਿੰਡਾ, ਸਗੋਂ ਪੰਜਾਬ ਦਾ ਨਾਂਅ ਕੌਮੀ ਪੱਧਰ 'ਤੇ ਰੌਸ਼ਨ ਕੀਤਾ ਹੈ | ਛੋਟੇ ਜਿਹੇ ਪਿੰਡ ਦੇ ਇਸ ਨੌਜਵਾਨ ਨੇ 65ਵੀਂ ਕੌਮੀ ਸ਼ੂਟਿੰਗ ...

ਪੂਰੀ ਖ਼ਬਰ »

10ਵੀਂ ਗਤਕਾ ਸਟੇਟ ਚੈਂਪੀਅਨਸ਼ਿਪ ਲੜਕੀਆਂ 'ਚ ਬਠਿੰਡਾ ਨੇ ਮਾਰੀ ਬਾਜ਼ੀ

ਬਠਿੰਡਾ, 7 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਗਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ 10 ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਇਕ ਜ਼ਿਲ੍ਹਾ ਇਕ ਪ੍ਰਾਡੈਕਟ ਤਹਿਤ ਬਠਿੰਡਾ ਅੱਵਲ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ ਸਰਕਾਰ ਦੇ ਫੂਡ ਪ੍ਰਾਸੈਸਿੰਗ ਮੰਤਰਾਲੇ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਸਕੀਮ ਫ਼ਾਰ ਫਾਰਮਾਲਾਈਜੇਸ਼ਨ ਆਫ਼ ਮਾਈਕਰੋ ਇੰਟਰਪ੍ਰਾਈਜ਼ ਦਾ ਟੀਚਾ ਪੂਰਾ ਕਰਨ 'ਚ ਸਮੁੱਚੇ ਪੰਜਾਬ ਵਿਚ ਜ਼ਿਲ੍ਹਾ ਬਠਿੰਡਾ ਨੇ ...

ਪੂਰੀ ਖ਼ਬਰ »

ਯਾਦਵਿੰਦਰਾ ਸਾਇੰਸਜ਼ ਵਿਭਾਗ ਵਲੋਂ ਬੀ. ਐਸ. ਸੀ. ਵਿਭਾਗ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਸਾਇੰਸਜ਼ ਵਿਭਾਗ ਵਲੋਂ ਸੈਸ਼ਨ 2022-23 'ਚ ਬੀ. ਐਸ. ਸੀ. ਮੈਡੀਕਲ/ਨਾਨ-ਮੈਡੀਕਲ/ ਕੰਪਿਊਟਰ ਸਾਇੰਸ ਕਲਾਸਾਂ ਦੇ ਭਾਗ ਪਹਿਲਾ 'ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਜਤਿੰਦਰ. ਜੇ. ਮਿਨਹਾਸ, ਭਗਵਾਨ ਸਿੰਘ ਜੌਹਲ ਤੇ ਜਤਿੰਦਰ ਸਿੰਘ ਮੰਡ ਦਾ ਸਨਮਾਨ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਦੇ ਇਤਿਹਾਸ ਵਿਭਾਗ ਵਲੋਂ ਪ੍ਰੋ. (ਡਾ.) ਜਤਿੰਦਰ ਸਿੰਘ ਬੱਲ ਪ੍ਰੋ. ਚਾਂਸਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰੋ. (ਡਾ.) ਐਸ. ਕੇ. ਬਾਵਾ, ਵਾਈਸ ...

ਪੂਰੀ ਖ਼ਬਰ »

ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਸਾਈਬਰ ਕਰਾਇਮ ਵਿਸ਼ੇ 'ਤੇ ਮੁਕਾਬਲਾ ਕਰਵਾਇਆ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)-ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਪਿ੍ੰਸੀਪਲ ਡਾ. ਕਮਲਪ੍ਰੀਤ ਕÏਰ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਵਲੋਂ 'ਕੰਪਿਊਟਰ ਸਿਕਿਓਰੀਟੀ ਦਿਵਸ' ਨੂੰ ਸਮਰਪਿਤ ਸਾਈਬਰ ਕਰਾਇਮ ਤੇ ਕੰਪਿਊਟਰ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਵੈਬੀਨਾਰ ਕਰਵਾਇਆ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਤੇ ਇੰਟਰਨਲ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਨਵਿਆਉਣਯੋਗ ਊਰਜਾ ਦੇ ਖੋਜ ਖੇਤਰ ਸੰਬੰਧੀ ਵਿਗਿਆਨਕ ਪਹੁੰਚ' ਵਿਸ਼ੇ ਜੋ ਕਿ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਆਰਮਡ ਫੋਰਸਿਜ਼ ਫਲੈਗ ਡੇਅ ਮਨਾਇਆ

ਮਾਨਸਾ, 7 ਦਸੰਬਰ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਆਰਮਡ ਫੋਰਸਿਜ਼ ਫਲੈਗ ਡੇਅ ਮਨਾਇਆ ਗਿਆ | ਬਲਦੀਪ ਕੌਰ ਡਿਪਟੀ ਕਮਿਸ਼ਨਰ ਨੇ 3 ਲੋੜਵੰਦ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਪ੍ਰਦਾਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਤਾਇਕਵਾਂਡੋ ਐਸੋਸੀਏਸ਼ਨ ਨੇ ਕਰਵਾਏ ਸਬ-ਜੂਨੀਅਰ, ਕੈਡਿਟ, ਜੂਨੀਅਰ ਤੇ ਸੀਨੀਅਰ ਵਰਗ ਦੇ ਮੁਕਾਬਲੇ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਜ਼ਿਲ੍ਹਾ ਤਾਇਕਵਾਂਡੋ ਐਸੋਸੀਏਸ਼ਨ, ਬਠਿੰਡਾ ਵਲੋਂ ਤਾਇਕਵਾਂਡੋ ਮੁਕਾਬਲੇ ਕਰਵਾਏ ਗਏ¢ ਜਿਨ੍ਹਾਂ ਵਿਚ ਜ਼ਿਲ੍ਹੇ ਦੇ ਮੁੱਖ ਸਕੂਲਾਂ ਦੇ ਸਬ-ਜੂਨੀਅਰ, ਕੈਡਿਟ, ਜੂਨੀਅਰ ਅਤੇ ਸੀਨੀਅਰ ਵਰਗ ਦੇ ਪ੍ਰਤੀਯੋਗੀਆਂ ਨੇ ਭਾਗ ...

ਪੂਰੀ ਖ਼ਬਰ »

ਦੇਸ਼ ਲਈ ਸ਼ਹਾਦਤ ਦੇਣ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਨਿੱਜੀ ਫਰਜ਼-ਡੀ. ਸੀ.

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਸੈਨਿਕ ਭਲਾਈ ਵਿਭਾਗ ਵਲੋਂ ਆਨਰੇਰੀ ਕੈਪਟਨ ਰਿਟਾ: ਗੁਰਤੇਜ ਸਿੰਘ ਵੈਲਫ਼ੇਅਰ ...

ਪੂਰੀ ਖ਼ਬਰ »

'ਮਾਮਲਾ ਥਾਣਾ ਦਿਆਲਪੁਰਾ 'ਚੋਂ ਵੱਡੀ ਮਾਤਰਾ 'ਚ ਅਸਲ੍ਹਾ ਗੁੰਮ ਹੋਣ ਦਾ' ਥਾਣਾ ਦਿਆਲਪੁਰਾ ਦੇ ਮੁਨਸ਼ੀ ਸੰਦੀਪ ਸਿੰਘ ਦੀ ਗਿ੍ਫ਼ਤਾਰੀ 'ਤੇ 13 ਤੱਕ ਰੋਕ

ਬਠਿੰਡਾ, 7 ਦਸੰਬਰ (ਸੱਤਪਾਲ ਸਿੰਘ ਸਿਵੀਆਂ):-ਜ਼ਿਲੇ੍ਹ ਅਧੀਨ ਪੈਂਦੇ ਪੁਲਿਸ ਥਾਣਾ ਦਿਆਲਪੁਰਾ 'ਚੋਂ ਵੱਡੀ ਮਾਤਰਾ 'ਚ ਅਸਲਾ ਅਤੇ ਹੋਰ ਸਾਮਾਨ ਗੁੰਮ ਹੋਣ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਥਾਣੇ ਦੇ ਤਤਕਾਲੀ ਮੁਨਸ਼ੀ ਸੰਦੀਪ ਸਿੰਘ (ਹੈੱਡ ਕਾਂਸਟੇਬਲ) ਦੀ ਗਿ੍ਫ਼ਤਾਰੀ ...

ਪੂਰੀ ਖ਼ਬਰ »

ਪ੍ਰੋ: ਰਾਘਵੇਂਦਰ ਪ੍ਰਸਾਦ ਤਿਵਾਰੀ ਨੇਪਾਲ ਦੀ ਤਿ੍ਭੁਵਨ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ 'ਚ ਮੁੱਖ ਹੋਣਗੇ ਮਹਿਮਾਨ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਨੇਪਾਲ ਦੀ ਸਭ ਤੋਂ ਨਾਮਵਰ ਤਿ੍ਭੁਵਨ ਯੂਨੀਵਰਸਿਟੀ ਵਲੋਂ 9 ਦਸੰਬਰ, 2022 ਨੂੰ ਹੋਣ ਵਾਲੇ 48ਵੇਂ ਟੀ. ਯੂ. ਡਿਗਰੀ ਵੰਡ ...

ਪੂਰੀ ਖ਼ਬਰ »

ਪੜਤਾਲ ਨੂੰ ਲੈ ਕੇ ਖੱਜਲ-ਖੁਆਰ ਹੋ ਰਹੇ ਹਨ ਲੋਕ ਸੱਤਾ ਬਦਲਦਿਆਂ ਹੀ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਹਰ ਵਾਰ ਗੁਜ਼ਰਨਾ ਪੈਂਦਾ ਪੜਤਾਲ ਨਾਮੀ ਅਗਨੀ ਪ੍ਰੀਖਿਆ ਵਿਚੋਂ

ਬਠਿੰਡਾ, 7 ਦਸੰਬਰ (ਵੀਰਪਾਲ ਸਿੰਘ)-ਆਟਾ ਦਾਲ ਨੀਲੇ ਸਮਾਰਟ ਕਾਰਡ ਲਾਭਪਾਤਰੀਆਂ ਨੂੰ ਆਪਣੇ ਕਾਰਡਾਂ ਦੀ ਸਹੀ ਪੜਤਾਲ ਕਰਵਾਉਣ ਲਈ ਸਰਕਾਰ ਦੀ ਪੜਤਾਲ ਨਾਮੀਂ ਅਗਨੀ ਪ੍ਰੀਖਿਆ 'ਚੋਂ ਗੁਜ਼ਰਨਾ ਪੈ ਰਿਹਾ ਹੈ | ਸ਼ਹਿਰ ਦੇ ਵੱਡੀ ਗਿਣਤੀ ਸਮਾਰਟ ਨੀਲੇ ਕਾਰਡ ਲਾਭਪਾਤਰੀਆਂ ਨੇ ਅੱਜ ਸਥਾਨਕ ਨਗਰ ਨਿਗਮ ਵਿਖੇ ਸੰਬੰਧਿਤ ਦਫ਼ਤਰ ਸਾਹਮਣੇ ਆਪਣੇ ਕਾਗਜ਼ਾਂ ਦੀ ਸਹੀ ਜਾਂਚ ਕਰਵਾਉਣ ਲਈ ਲੰਬੀਆਂ-ਲੰਬੀਆਂ ਲਾਇਨਾਂ 'ਚ ਲੱਗਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਅੰਦਰ ਦੋ ਲੱਖ ਉਪਰ ਨੀਲੇ ਕਾਰਡ ਲਾਭਪਾਤਰੀ ਨੂੰ ਪਿਛਲੇ ਤਿੰਨ ਦਿਨਾਂ ਤੋਂ ਆਪਣੇ ਕੰਮਕਾਜ ਛੱਡ ਕੇ ਸਵੇਰ ਹੁੰਦਿਆਂ ਹੀ ਪੰਜ ਵਜੇ ਤੋਂ ਕਤਾਰਾਂ 'ਚ ਲੱਗ ਆਪਣੇ ਕਾਰਡ ਦੀ ਪੜ੍ਹਤਾਲ ਕਰਵਾਉਣ ਲਈ ਘੰਟਿਆਂਬੱਧੀ ਇੰਤਜ਼ਾਰ ਕਰਨਾ ਪੈ ਰਿਹਾ ਹੈ | ਪੰਜਾਬ ਸਰਕਾਰ ਅਗਨੀ ਪ੍ਰੀਖਿਆ 'ਚ ਗੁਜ਼ਰਨ ਵਾਲੇ ਵਧੇਰੀ ਉਮਰ ਤੇ ਬਜ਼ੁਰਗ ਅੰਤ ਆਪਣੇ ਬੱਚਿਆਂ ਨੂੰ ਗੋਦੀਆਂ ਵਿਚ ਚੁੱਕ ਕੇ ਆਪਣੀ ਵਾਰੀ ਦੀ ਉਡੀਕ ਲਈ ਬਹੁਤ ਖੱਜਲ ਖੁਆਰ ਹੋ ਰਹੇ ਹਨ | ਦੂਸਰੇ ਪਾਸੇ ਇਹ ਦੱਸਣਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੱਤਾ 'ਚ ਹੁੰਦਿਆਂ ਪੰਜਾਬ ਵਾਸੀਆਂ ਵਲੋਂ ਆਪਣੇ ਨੀਲੇ ਕਾਰਡ ਬਣਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਸੀ, ਜਿਸ 'ਚ ਸਰਦੇ ਪੁੱਜਦੇ ਲੋਕਾਂ ਵਲੋਂ ਵੀ ਇਸ ਮੁਫ਼ਤ ਵਾਲੀ ਸਕੀਮ ਦਾ ਲਾਭ ਪ੍ਰਾਪਤ ਕੀਤਾ ਗਿਆ | ਕੈਪਟਨ ਸਰਕਾਰ ਵਲੋਂ ਵੀ ਪੜਤਾਲ ਦੌਰਾਨ ਕਾਰਡਾਂ ਦੀ ਪੜਤਾਲ ਕਰਵਾਈ, ਇਸ 'ਚ ਸੱਤਾਧਾਰੀਆਂ ਨਾਲ ਅਸਰ ਰਸੂਖ਼ ਵਾਲਿਆਂ ਨੇ ਗ਼ਰੀਬਾਂ ਦੇ ਹੱਕਾਂ 'ਤੇ ਡਾਕਾ ਮਾਰਿਆ | ਬਹੁਤ ਲੋੜਵੰਦ ਲੋਕ ਅੱਜ ਵੀ ਇਸ ਸਕੀਮ ਤੋਂ ਵਾਂਝੇ ਹਨ | ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਪਹਿਲੀਆਂ ਸਰਕਾਰਾਂ ਮੌਕੇ ਦੇ ਜਾਰੀ ਕੀਤੇ ਗਏ ਨੀਲੇ ਕਾਰਡਾਂ ਨੂੰ ਜਿਥੇ ਆਪਣੇ ਆਪ ਨੂੰ ਸ਼ੱਕ ਦੇ ਕਟਹਿਰੇ 'ਚ ਖੜ੍ਹਾ ਕੀਤਾ ਹੈ | ਦੂਜੇ ਪਾਸੇ ਪੰਜਾਬ ਦੇ ਨੀਲੇ ਕਾਰਡ ਲਾਭਪਾਤਰੀ ਦੇ ਕਾਰਡ ਜਾਰੀ ਕਰਨ ਵਾਲੇ ਪੜਤਾਲ ਅਧਿਕਾਰੀਆਂ ਨੂੰ ਵੀ ਕਟਿਹਰੇ 'ਚ ਖੜ੍ਹਾ ਕਰ ਦਿੱਤਾ ਗਿਆ ਹੈ | ਇਸ ਸਮੱਸਿਆ ਨੂੰ ਲੈ ਕੇ ਜਦ ਨੀਲੇ ਕਾਰਡ ਲਾਭਪਾਤਰੀਆਂ ਨੂੰ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਆਪਣੇ ਕਾਰਡਾਂ ਰਾਹੀਂ ਰਾਸ਼ਨ ਪ੍ਰਾਪਤ ਕੀਤਾ ਜਾ ਰਿਹਾ ਹੈ ਪਰ ਅੱਜ ਪੰਜਾਬ ਸਰਕਾਰ ਵਲੋਂ ਸਾਡੇ ਕਾਰਡਾਂ ਦੀ ਪੜਤਾਲ ਕਰਕੇ ਸਾਨੂੰ ਬੇਵਜ੍ਹਾ ਖੱਜਲ ਖੁਆਰ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਅਸੀਂ ਸਭ ਲੋੜਵੰਦ ਲੋਕ ਆਪਣੇ ਕੰਮਕਾਰ ਦੀਆਂ ਦਿਹਾੜੀਆਂ ਛੱਡ ਕੇ ਆਪਣੀਆਂ ਆਰਥਿਕ ਨੁਕਸਾਨ ਕਰਨ ਲਈ ਮਜ਼ਬੂਰ ਹੋ ਰਹੇ ਹਾਂ | ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਦੋ ਲੱਖ ਤੋਂ ਉਪਰ ਕਾਰਡ ਧਾਰਕਾਂ ਨੂੰ ਲਾਇਨਾਂ 'ਚ ਲਗਾ ਪੜਤਾਲ ਕਰਵਾਉਣ ਦੀ ਬਜਾਏ ਸੰਬੰਧਿਤ ਵਿਭਾਗੀ ਅਧਿਕਾਰੀਆਂ ਤੇ ਹੋਰ ਸਰਕਾਰੀ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਕੇ ਲੋਕਾਂ ਦੇ ਘਰਾਂ 'ਚ ਪਹੁੰਚ ਕੇ ਪੜਤਾਲ ਕਰਵਾਏ ਜਾਣ ਦੀ ਮੰਗ ਕੀਤੀ |

ਖ਼ਬਰ ਸ਼ੇਅਰ ਕਰੋ

 

ਸੱਤਾ ਬਦਲਦਿਆਂ ਹੀ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਹਰ ਵਾਰ ਗੁਜ਼ਰਨਾ ਪੈਂਦਾ ਪੜਤਾਲ ਨਾਮੀ ਅਗਨੀ ਪ੍ਰੀਖਿਆ ਵਿਚੋਂ

ਬਠਿੰਡਾ, 7 ਦਸੰਬਰ (ਵੀਰਪਾਲ ਸਿੰਘ)-ਆਟਾ ਦਾਲ ਨੀਲੇ ਸਮਾਰਟ ਕਾਰਡ ਲਾਭਪਾਤਰੀਆਂ ਨੂੰ ਆਪਣੇ ਕਾਰਡਾਂ ਦੀ ਸਹੀ ਪੜਤਾਲ ਕਰਵਾਉਣ ਲਈ ਸਰਕਾਰ ਦੀ ਪੜਤਾਲ ਨਾਮੀਂ ਅਗਨੀ ਪ੍ਰੀਖਿਆ 'ਚੋਂ ਗੁਜ਼ਰਨਾ ਪੈ ਰਿਹਾ ਹੈ | ਸ਼ਹਿਰ ਦੇ ਵੱਡੀ ਗਿਣਤੀ ਸਮਾਰਟ ਨੀਲੇ ਕਾਰਡ ਲਾਭਪਾਤਰੀਆਂ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਮਜ਼ਦੂਰ ਵਰਗ ਨੂੰ ਅੱਖੋਂ-ਪਰੋਖੇ ਕਰਨ ਲੱਗੀ-ਖਿਆਲੀਵਾਲਾ

ਗੋਨਿਆਣਾ, 7 ਦਸੰਬਰ (ਲਛਮਣ ਦਾਸ ਗਰਗ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਖਿਆਲੀ ਵਾਲੇ ਮਜ਼ਦੂਰਾਂ ਦੀ ਮੀਟਿੰਗ ਮਜ਼ਦੂਰ ਆਗੂ ਕਰਮ ਸਿੰਘ ਖਿਆਲੀ ਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮÏਕੇ ਮਜ਼ਦੂਰ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਕਿਹਾ ਕਿ ਪੰਜਾਬ ਦੀ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ ਦੇ ਅਧਿਆਪਕਾਵਾਂ ਸਰਬੋਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ

ਰਾਮਾਂ ਮੰਡੀ, 7 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਪੰਜਾਬੀ ਅਧਿਆਪਕਾ ਰਾਜਵੀਰ ਕੌਰ ਤੇ ਮੈਥ ਅਧਿਆਪਕਾ ਪੂਜਾ ਗੋਇਲ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਪੰਜਾਬ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX