ਤਾਜਾ ਖ਼ਬਰਾਂ


ਕਾਂਗਰਸ ਪਾਰਟੀ ਨੂੰ ਨਾ ਸੰਵਿਧਾਨ ’ਤੇ ਭਰੋਸਾ ਤੇ ਨਾ ਹੀ ਨਿਆਂਪਾਲਿਕਾ ’ਤੇ - ਗਜੇਂਦਰ ਸਿੰਘ ਸ਼ੇਖ਼ਾਵਤ
. . .  30 minutes ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੁੱਸਣ ਨੂੰ ਲੈ ਕੇ ਸਾਰੇ ਕਾਂਗਰਸੀ ਨੇਤਾ ਪੂਰੇ ਦੇਸ਼ ’ਚ ਹਾਹਾਕਾਰ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲੇ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸੀ ਨੇਤਾਵਾਂ ਨੇ ਨਿਆਂਪਾਲਿਕਾ ਅਤੇ ਜੱਜਾਂ ’ਤੇ...
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
. . .  37 minutes ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਵਲੋਂ ਅੱਜ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਵਾਲੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੁਜਰਾਤ ਸਰਕਾਰ.....
ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  1 minute ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  about 1 hour ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 1 hour ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  about 1 hour ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  46 minutes ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 2 hours ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਹੋਰ ਖ਼ਬਰਾਂ..

ਅਜੀਤ ਮੈਗਜ਼ੀਨ

ਕਿਹੋ ਜਿਹਾ ਸੀ ਆਰੀਆ ਦੀ ਆਮਦ ਵੇਲੇ ਦਾ ਪੰਜਾਬ

ਇਤਿਹਾਸ ਜੋ ਹੁਣ ਤੱਕ ਅਸੀਂ ਪੜ੍ਹਦੇ ਆਏ ਹਾਂ ਇਹ ਰਾਜਿਆਂ-ਮਹਾਰਾਜਿਆਂ ਦੇ ਜੰਗਾਂ-ਯੁੱਧਾਂ ਅਤੇ ਧਰਮ ਕਰਮ ਦੇ ਖੇਤਰ ਵਿਚ ਹੋਈਆਂ ਹਸਤੀਆਂ ਦੇ ਲੇਖੇ-ਜੋਖੇ ਦਾ ਇਤਿਹਾਸ ਹੈ। ਆਮ ਲੋਕਾਂ ਦੀ ਸਰਗਰਮੀ ਬਾਰੇ ਇਤਿਹਾਸ ਅਕਸਰ ਖ਼ਾਮੋਸ਼ ਰਿਹਾ ਹੈ। ਚਾਰ ਸੌ ਸਾਲ ਤੋਂ ਪਹਿਲਾਂ ਦੇ ਪੰਜਾਬ ਦਾ ਜਨਜੀਵਨ ਕਿਹੋ ਜਿਹਾ ਹੋਵੇਗਾ? ਇਹ ਬੜਾ ਦਿਲਚਸਪ ਵਿਸ਼ਾ ਹੈ। ਦੁਨੀਆ ਭਰ ਦੇ ਵਿਦਵਾਨ ਹੁਣ ਮੰਨਣ ਲੱਗੇ ਹਨ ਕਿ 6 ਹਜ਼ਾਰ ਸਾਲ ਤੋਂ ਵੀ ਪਹਿਲਾਂ ਜਦੋਂ ਅਜੇ ਦੁਨੀਆ ਦੇ ਲੋਕ ਜੰਗਲੀ ਜੀਵਨ ਬਤੀਤ ਕਰ ਰਹੇ ਸਨ ਤਾਂ ਉਸ ਸਮੇਂ ਇਸ ਖਿੱਤੇ ਵਿਚ ਇਕ ਵਿਲੱਖਣ ਸੱਭਿਅਤਾ ਦਾ ਆਗਾਜ਼ ਹੋ ਚੁੱਕਾ ਸੀ। ਦੁਨੀਆ ਦੇ ਸਭ ਤੋਂ ਪੁਰਾਤਨ ਗ੍ਰੰਥ ਰਿਗਵੇਦ ਵਿਚ ਪੰਜਾਬ ਦੇ ਖਿੱਤੇ ਨੂੰ ਸਪਤਸਿੰਧੂ ਭਾਵ ਸੱਤ ਦਰਿਆਵਾਂ ਦਾ ਦੇਸ਼ ਕਿਹਾ ਗਿਆ। ਇਨ੍ਹਾਂ ਸੱਤ ਦਰਿਆਵਾਂ ਵਿਚ ਜਿਹਲਮ ਨੂੰ ਵਿਤਸਤਾ, ਚਨਾਬ ਨੂੰ ਅਸਕਿਨੀ, ਰਾਵੀ ਨੂੰ ਇਰਾਵਤੀ, ਬਿਆਸ ਨੂੰ ਵਿਪਾਸਾ, ਸਤਲੁਜ ਨੂੰ ਸਤਦਰੂ ਆਖਿਆ ਗਿਆ। ਇਸ ਤੋਂ ਬਿਨਾਂ ਸਿੰਧ ਅਤੇ ਸਰਸਵਤੀ ਨਦੀਆਂ ਸਨ। ਜਿੱਥੇ ਸਪਤਸਿੰਧੂ ਅਤੇ ਪੰਜ ਆਬ ਰਿਹਾ, ਉੱਥੇ ਉਸ ਤੋਂ ਸਦੀਆਂ ਪਹਿਲਾਂ ਇਸ ਦਾ ਨਾਂਅ ...

ਪੂਰਾ ਲੇਖ ਪੜ੍ਹੋ »

ਕਿਤੇ ਸਾਡਾ ਭਵਿੱਖ ਨਾ ਡੋਬ ਦੇਵੇ ਨਵੀਂ ਤਕਨਾਲੋਜੀ

ਤਕਨਾਲੋਜੀ ਸਾਡੀ ਜ਼ਿੰਦਗੀ ਦਾ ਇਕ ਅਜਿਹਾ ਹਿੱਸਾ ਹੈ ਜੋ ਅੱਜ ਸਾਡੇ ਜਨਮ ਤੋਂ ਮੌਤ ਤੱਕ ਨਾਲ ਚਲਦਾ ਹੈ। ਮੌਜੂਦਾ ਸਮੇਂ ਵਿਚ ਅਸੀਂ ਤਕਨਾਲੋਜੀ ਤੋਂ ਬਿਨ੍ਹਾਂ ਇਕ ਪਲ ਵੀ ਜੀਅ ਨਹੀਂ ਸਕਦੇ। ਜਿਵੇਂ ਮੋਬਾਈਲ, ਇੰਟਰਨੈੱਟ, ਕਾਰਾਂ-ਮੋਟਰਾਂ, ਬਿਜਲੀ ਅਤੇ ਹੋਰ ਸਾਰੇ ਰੋਜ਼ਮਰ੍ਹਾ ਦੇ ਜੀਵਨ ਵਿਚ ਕੰਮ ਆਉਣ ਵਾਲੇ ਯੰਤਰ ਜੋ ਕਿ ਸਮੇਂ ਦੀ ਲੋੜ ਹਨ ਪਰ ਅੱਜ ਦੀ ਨੌਜਵਾਨ ਪੀੜ੍ਹੀ ਇਸ ਦੀ ਦੁਰਵਰਤੋਂ ਕਰਦੀ ਆਮ ਦੇਖੀ ਜਾ ਸਕਦੀ ਹੈ। ਇਸ ਦੀ ਮਿਸਾਲ ਚੰਡੀਗੜ੍ਹ ਯੂਨੀਵਰਸਿਟੀ ਵਿਚ ਹੋਈ ਇਕ ਤਾਜ਼ਾ ਘਟਨਾ ਹੈ। ਇਸ ਤੋਂ ਇਲਾਵਾ ਵੀ ਰੋਜ਼ਾਨਾ ਸੈਂਕੜੇ ਤਰ੍ਹਾਂ ਦੀ ਤਕਨਾਲੋਜੀ ਦੀ ਗ਼ਲਤ ਵਰਤੋਂ ਕਰ ਕੇ ਕਈਆਂ ਦਾ ਨੁਕਸਾਨ ਕੀਤਾ ਜਾਂਦਾ ਹੈ। ਬਦਲੇ ਹੋਏ ਸਮੇਂ ਨਾਲ ਨੌਜਵਾਨਾਂ ਦੀ ਮਾਨਸਿਕ ਸਥਿਤੀ ਨੂੰ ਕਮਜ਼ੋਰ ਕਰ ਕੇ ਉਨ੍ਹਾਂ ਉੱਪਰ ਹਾਵੀ ਹੋ ਕੇ ਕੁਝ ਅਗਿਆਤ ਅਤੇ ਸਨਕੀ ਲੋਕਾਂ ਵਲੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਮਾਨਸਿਕ ਤੌਰ 'ਤੇ ਬਿਮਾਰ ਬਣਾਇਆ ਜਾਂਦਾ ਹੈ ਤੇ ਅਜਿਹੀਆਂ ਖੇਡਾਂ, ਲਾਲਚੀ ਐਪਲੀਕੇਸ਼ਨਾਂ, ਆਕਰਸ਼ਿਤ ਕਰਨ ਵਾਲੀਆਂ ਪੋਰਨ ਮਸ਼ਹੂਰੀਆਂ ਜਾਂ ਕਿਸੇ ਨਾ ਕਿਸੇ ਤਰ੍ਹਾਂ ਪੈਸੇ ਲੁੱਟਣ ਵਾਲੀਆਂ ...

ਪੂਰਾ ਲੇਖ ਪੜ੍ਹੋ »

ਪੰਜਾਬਣ ਮੁਟਿਆਰ ਦੇ ਸਿਰ ਦਾ ਸ਼ਿੰਗਾਰ

'ਫੁਲਕਾਰੀ'

ਅੱਜ ਸੰਸਾਰ ਭਰ ਵਿਚ ਪੰਜਾਬੀਆਂ ਦਾ ਖਾਣ-ਪਾਣ ਮਸ਼ਹੂਰ ਹੈ। ਉਥੇ ਹੀ ਪੰਜਾਬੀਆਂ ਦਾ ਪਹਿਰਾਵਾ ਵੀ ਬਹੁਤ ਮਸ਼ਹੂਰ ਹੈ। ਸਿਆਣਿਆਂ ਦਾ ਮੰਨਣਾ ਹੈ ਕਿ ਪੰਜਾਬੀ ਪਹਿਰਾਵਾ ਮੂਲ ਰੂਪ ਵਿਚ ਮਨੁੱਖ ਦੀ ਸਰੀਰਕ ਲੋੜ ਨੂੰ ਪੂਰਾ ਕਰਦਾ ਹੈ ਉਥੇ ਹੀ ਸਰੀਰ ਨੂੰ ਢਕਣ ਅਤੇ ਕੁਦਰਤੀ ਆਫ਼ਤਾਂ ਤੋਂ ਬਚਾਉਣ ਵਿਚ ਸਹਾਈ ਹੁੰਦਾ ਹੈ। ਪੰਜਾਬ ਅਨੇਕਾਂ ਭੂਗੋਲਿਕ ਟੁਕੜਿਆਂ ਦਾ ਖੇਤਰ ਹੈ, ਲੋਕਾਂ ਦਾ ਧੰਦਾ ਵੀ ਵੰਨ-ਸੁਵੰਨਾ ਹੈ। ਪੰਜਾਬ ਵਿਚ ਅਨੇਕਾਂ ਨਸਲਾਂ ਦੇ ਲੋਕ ਰਹਿੰਦੇ ਹਨ, ਜਿਸ ਕਰਕੇ ਉਨ੍ਹਾਂ ਦੇ ਪਹਿਰਾਵੇ ਵਿਚ ਵੰਨ-ਸੁਵੰਨਤਾ ਦਾ ਹੋਣਾ ਕੁਦਰਤੀ ਤੌਰ 'ਤੇ ਸੰਭਵ ਹੈ। ਇਸ ਵੱਖਰਤਾ ਦੇ ਬਾਵਜੂਦ ਪਹਿਰਾਵੇ ਦੇ ਕੁਝ ਅਜਿਹੇ ਅੰਸ਼ ਹਨ, ਜਿਨ੍ਹਾਂ ਦੀ ਵਰਤੋਂ ਸਾਰੇ ਪੰਜਾਬੀ ਕਰਦੇ ਹਨ। ਪੰਜਾਬੀ ਪਹਿਰਾਵਾ ਵੈਦਿਕ ਕਾਲ ਤੋਂ ਆਰੰਭ ਹੋ ਕੇ ਕਈ ਪੜਾਵਾਂ ਤੋਂ ਲੰਘ ਕੇ ਅਜੋਕੇ ਰੂਪ ਵਿਚ ਆਇਆ ਹੈ। ਉਂਝ ਪਹਿਰਾਵੇ ਦਾ ਇਤਿਹਾਸ ਕਾਫੀ ਪ੍ਰਾਚੀਨ ਅਤੇ ਦਿਲਚਸਪ ਹੈ। ਵੈਦਿਕ ਕਾਲ ਵਿਚ ਪਹਿਰਾਵਾ ਕੇਲੇ, ਕੁਸ਼ਾ ਜਾਂ ਘਾਹ ਦਾ ਹੁੰਦਾ ਸੀ। ਇਸ ਤੋਂ ਬਾਅਦ ਚਮੜਾ, ਰੇਸ਼ਮ ਅਤੇ ਉੱਨ ਦੇ ਸਾਧਾਰਨ ਕਿਸਮ ਦੇ ਕੱਪੜੇ ਵਰਤੇ ਜਾਣ ਲੱਗ ...

ਪੂਰਾ ਲੇਖ ਪੜ੍ਹੋ »

52ਵਾਂ ਦਾਦਾਸਾਹਿਬ ਫਾਲਕੇ ਪੁਰਸਕਾਰ

ਫਲਾਪ ਫ਼ਿਲਮਾਂ ਨਾਲ ਸਫ਼ਰ ਸ਼ੁਰੂ ਕਰਕੇ ਬੇਹੱਦ ਸਫ਼ਲ ਨਾਇਕਾ ਬਣੀ ਆਸ਼ਾ ਪਾਰੇਖ

ਬਾਲੀਵੁੱਡ ਦੀ ਸੇਵਾਮੁਕਤ ਅਭਿਨੇਤਰੀ ਆਸ਼ਾ ਪਾਰੇਖ ਨੂੰ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਲਈ ਚੁਣਿਆ ਗਿਆ ਹੈ। ਭਾਰਤੀ ਸਿਨੇਮਾ ਦੇ ਖੇਤਰ ਵਿਚ ਇਹ ਸਭ ਤੋਂ ਵੱਡਾ ਸਨਮਾਨ ਹੈ। 79 ਸਾਲਾ ਆਸ਼ਾ ਪਾਰੇਖ ਨੂੰ ਇਹ ਪੁਰਸਕਾਰ 30 ਸਤੰਬਰ 2022 ਨੂੰ 68ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰ ਸਮਾਰੋਹ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਭੇਟ ਕੀਤਾ ਗਿਆ। 95 ਫ਼ਿਲਮਾਂ ਵਿਚ ਆਪਣੀ ਬੇਜੋੜ ਅਭਿਨੈ ਪ੍ਰਤਿਭਾ ਤੇ ਨ੍ਰਿਤ ਕੌਸ਼ਲ ਨਾਲ ਪੰਜ ਦਹਾਕਿਆਂ ਤੱਕ ਸਿਨੇਮਾ ਪ੍ਰੇਮੀਆਂ ਨੂੰ ਆਪਣਾ ਦੀਵਾਨਾ ਬਣਾਉਣ ਵਾਲੀ ਆਸ਼ਾ ਪਾਰੇਖ ਨੂੰ ਇਹ ਸਨਮਾਨ ਸ਼ਾਇਦ ਦੇਰ ਨਾਲ ਮਿਲ ਰਿਹਾ ਹੈ ਪਰ ਇਸ ਗੱਲ ਤਾਂ ਕੋਈ ਇਨਕਾਰ ਨਹੀਂ ਕਰ ਸਕਦਾ ਕਿ ਉਹ ਪੂਰੀ ਤਰ੍ਹਾਂ ਨਾਲ ਇਸ ਸਨਮਾਨ ਦੇ ਯੋਗ ਹੈ। ਵਰਣਨਯੋਗ ਹੈ ਕਿ 1992 ਵਿਚ ਉਨ੍ਹਾਂ ਨੂੰ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ ਅਤੇ 1998 ਤੋਂ 2001 ਤੱਕ ਉਹ ਸੈਂਟਰਲ ਬੋਰਡ ਆਫ਼ ਸਰਟੀਫਿਕੇਸ਼ਨ ਦੀ ਮੁਖੀ ਰਹੀ। ਇਸ ਬੋਰਡ ਦੀ ਉਹ ਪਹਿਲੀ ਔਰਤ ਮੁਖੀ ਸੀ। ਦਾਦਾਸਾਹਿਬ ਫਾਲਕੇ ਪੁਰਸਕਾਰ ਕਮੇਟੀ ਦੀ ਇਕ ਮੈਂਬਰ ਪੂਨਮ ਢਿੱਲੋਂ ਦਾ ਕਹਿਣਾ ਹੈ ਕਿ ਜਦੋਂ ਹੁਨਰ ਦੀ ਭਰਮਾਰ ਹੋਵੇ ਤਾਂ ...

ਪੂਰਾ ਲੇਖ ਪੜ੍ਹੋ »

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ

ਪੰਜਾਬ ਦੇ ਆਜ਼ਾਦੀ ਪ੍ਰਵਾਨੇ ਅਤੇ ਭਾਰਤੀ ਡਾਕ ਟਿਕਟਾਂ

ਦੇਸ਼ ਦੀ ਆਜ਼ਾਦੀ ਲਈ ਕਈ ਤਰ੍ਹਾਂ ਦੇ ਅੰਦੋਲਨ ਚੱਲੇ। ਇਨ੍ਹਾਂ ਵਿਚੋਂ ਸਭ ਤੋਂ ਵੱਧ ਵਰਨਣਯੋਗ ਅੰਦੋਲਨ ਆਜ਼ਾਦ ਹਿੰਦ ਫ਼ੌਜ ਦੇ ਫ਼ੌਜੀਆਂ ਦੇ ਖ਼ਿਲਾਫ਼ ਚੱਲਣ ਵਾਲੇ ਮੁਕੱਦਮੇ ਲਈ ਲੋਕਾਂ ਵਿਚ ਰੋਸ ਸੀ। ਸਰਕਾਰ ਵਲੋਂ ਆਤਮ-ਸਮਰਪਣ ਕਰਨ ਵਾਲੇ ਆਜ਼ਾਦ ਹਿੰਦ ਫ਼ੌਜ ਦੇ ਫ਼ੌਜੀਆਂ ਖ਼ਿਲਾਫ਼ ਦੇਸ਼ ਵਿਦਰੋਹੀ ਦਾ ਮੁਕੱਦਮਾ ਚਲਾਇਆ ਗਿਆ। ਪਹਿਲਾ ਮੁਕੱਦਮਾ ਲਾਲ ਕਿਲ੍ਹੇ ਵਿਚ 1945 ਈ. ਨੂੰ ਆਜ਼ਾਦ ਹਿੰਦ ਫ਼ੌਜ ਦੇ ਤਿੰਨ ਅਫ਼ਸਰਾਂ ਕੈਪਟਨ ਸ਼ਾਹ ਨਵਾਜ਼ ਖਾਨ, ਕੈਪਟਨ ਪੀ.ਕੇ. ਸਹਿਗਲ ਅਤੇ ਲੈਫਟੀਨੈਂਟ ਜੀ.ਐਸ. ਢਿੱਲੋਂ ਖ਼ਿਲਾਫ਼ ਚਲਾਇਆ ਗਿਆ। ਇਸ ਦੇ ਵਿਰੁੱਧ ਲੋਕਾਂ ਨੇ ਪੁਲਿਸ ਖਿਲਾਫ਼ ਸੰਘਰਸ਼ ਕੀਤਾ ਅਤੇ ਕਈ ਲੋਕ ਮਾਰੇ ਗਏ। ਥਾਂ-ਥਾਂ 'ਤੇ ਹੜਤਾਲਾਂ ਹੋਈਆਂ। ਵਕੀਲਾਂ ਦੇ ਇਕ ਗਰੁੱਪ ਜਿਸ ਵਿਚ ਭੂਲਾ ਭਾਈ ਦੇਸਾਈ, ਤੇਜ ਬਹਾਦੁਰ ਸਪਰੂ ਅਤੇ ਜਵਾਹਰ ਲਾਲ ਨਹਿਰੂ ਸ਼ਾਮਿਲ ਸਨ, ਸਾਰਿਆਂ ਨੇ ਸਰਕਾਰ ਵਿਰੁੱਧ, ਆਜ਼ਾਦ ਹਿੰਦ ਫ਼ੌਜ ਦੇ ਜਵਾਨਾਂ ਦੇ ਕੇਸਾਂ ਦੀ ਪੈਰਵਾਈ ਕੀਤੀ। ਸ਼ਾਹ ਨਵਾਜ਼ ਖ਼ਾਨ ਦਾ ਜਨਮ 24 ਜਨਵਰੀ, 1914 ਈ. ਨੂੰ ਰਾਵਲਪਿੰਡੀ (ਪਾਕਿਸਤਾਨ) ਵਿਖੇ ਹੋਇਆ। ਆਪ ਨੂੰ 1 ਫਰਵਰੀ, 1936 ਈ. ਨੂੰ ਥਲ ਸੈਨਾ ਵਿਚ ਕਮਿਸ਼ਨ ਮਿਲਿਆ ਅਤੇ ਛੇਤੀ ...

ਪੂਰਾ ਲੇਖ ਪੜ੍ਹੋ »

ਅਮਰੀਕਾ ਦੇ ਸਫਲ ਪੰਜਾਬੀ ਕਾਰੋਬਾਰੀ

ਧਨਾਢ ਅਤੇ ਬਾਦਸ਼ਾਹ ਵਰਗੇ ਮਾਣਮੱਤੇ ਖ਼ਿਤਾਬ ਹਾਸਲ ਕਰਨ ਵਾਲਾ ਪੰਜਾਬੀਆਂ ਦਾ ਮਾਣ ਸੀ ਦੀਦਾਰ ਸਿੰਘ ਬੈਂਸ!

ਭਾਈ ਸਾਹਿਬ, ਅਮਰੀਕਾ ਦਾ ਧਨਾਢ, ਨਿਮਾਣਾ ਸਿੱਖ, ਨਿਮਰਤਾ ਦਾ ਪੁੰਜ ਅਤੇ ਆੜੂਆਂ ਦੇ ਬਾਦਸ਼ਾਹ ਦਾ ਮਾਣ ਸਤਿਕਾਰ ਹਾਸਲ ਕਰਨ ਵਾਲੇ ਸ: ਦੀਦਾਰ ਸਿੰਘ ਬੈਂਸ ਨੇ 13 ਸਤੰਬਰ, 2022 ਦੀ ਦੁਪਹਿਰ ਨੂੰ ਆਖਰੀ ਸਾਹ ਪੰਜਾਬੀਆਂ ਦਾ ਸ਼ਹਿਰ ਕਰ ਕੇ ਜਾਣੇ ਜਾਂਦੇ ਯੂਬਾ ਸਿਟੀ ਵਿਚ 'ਚ ਆਪਣੇ ਘਰ ਵਿਚ ਲਿਆ। ਮਾਹਿਲਪੁਰ ਨੂੰ ਫੁੱਟਬਾਲ ਦੀ ਨਰਸਰੀ ਕਰ ਕੇ ਜਾਣਿਆ ਜਾਂਦਾ ਹੈ, ਅੰਬੀਆਂ ਦੇ ਦੇਸ ਦੁਆਬੇ ਦੀ ਰਾਜਧਾਨੀ ਵੀ ਹੈ, ਇਹ 'ਬੈਂਸਾਂ' ਦਾ ਇਲਾਕਾ ਵੀ ਹੈ ਤੇ ਹੁਸ਼ਿਆਰਪੁਰ ਦੇ ਇਸ ਛੋਟੇ ਜਿਹੇ ਕਸਬੇ ਨੂੰ ਇਹ ਵੀ ਮਾਣ ਮਿਲਿਆ ਹੈ ਕਿ ਇਹ ਦੀਦਾਰ ਸਿੰਘ ਬੈਂਸ ਵਰਗਾ ਪੰਜਾਬ ਦਾ ਮਹਾਨ ਪੁੱਤਰ ਪੈਦਾ ਕਰਨ ਵਾਲੀ ਧਰਤੀ ਵੀ ਹੈ। ਮਾਹਿਲਪੁਰ ਦੇ ਚੜ੍ਹਦੇ ਬੰਨ੍ਹੇ ਚਾਰ ਕੁ ਕੋਹ 'ਤੇ ਪਿੰਡ ਹੈ ਨੰਗਲ ਖੁਰਦ, ਜਿਸ ਨੂੰ ਦੁਆਬੀਏ ਬਹੁਤਾ ਕਰ ਕੇ ਛੋਟਾ ਨੰਗਲ ਜਾਂ ਦੀਦਾਰ ਬੈਂਸ ਦੇ ਨੰਗਲ ਦੇ ਨਾਂਅ ਨਾਲ ਜਾਣਦੇ ਹਨ। ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਪੰਜਾਬ ਤੇ ਸਿੱਖ ਕੌਮ ਦਾ ਮਾਣ ਕਿਹਾ ਸੀ। ਬੈਂਸ ਨੇ ਕਰੋੜਾਂ ਰੁਪਏ ਪਿੰਡ ਦੇ ਵਿਕਾਸ ਲਈ ਦਿੱਤੇ। ਦੀਦਾਰ ਸਿੰਘ ਬੈਂਸ ਦਾ ਸਭ ਤੋਂ ਵੱਡਾ ਗੁਣ ਸੀ ਨਿਮਰਤਾ ਤੇ ...

ਪੂਰਾ ਲੇਖ ਪੜ੍ਹੋ »

ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ:) ਦੀ ਸਰਬ ਸੰਮਤੀ ਨਾਲ ਹੋਈ ਚੋਣ

ਸਾਹਿਤਕ ਸਰਗਰਮੀ

ਬੀਤੇ ਦਿਨੀਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ:) ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਸਭਾ ਦਾ ਜਨਰਲ ਇਜਲਾਸ ਹੋਇਆ। ਇਸ ਸਮੇਂ ਉਨ੍ਹਾਂ ਦੇ ਨਾਲ ਸਰਵਸ੍ਰੀ ਸੰਧੂ ਵਰਿਆਣਵੀ, ਭੁਪਿੰਦਰ, ਜੋਗਿੰਦਰ ਸਿੰਘ ਨਿਰਾਲਾ, ਇਕਬਾਲ ਘਾਰੂ ਅਤੇ ਹੋਰ ਮਾਣਯੋਗ ਲੇਖਕ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਸਨ। ਸਭ ਤੋਂ ਪਹਿਲਾਂ ਡਾ. ਤੇਜਵੰਤ ਮਾਨ ਨੇ ਜਨਰਲ ਇਜਲਾਸ ਵਿਚ ਭਾਗ ਲੈਣ ਆਏ ਲੇਖਕਾਂ ਅਤੇ ਬੁੱਧੀਜੀਵੀਆਂ ਨੂੰ ਸਵਾਗਤੀ ਸ਼ਬਦ ਕਹਿੰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀਆਂ ਵਿਰਾਸਤੀ ਪ੍ਰਾਪਤੀਆਂ ਤੇ ਭਵਿੱਖ ਦੀਆਂ ਚੁਣੌਤੀਆਂ ਸੰਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ 'ਸ਼ਬਦ' ਦੀ ਅਜ਼ਮਤ ਨੂੰ ਤੋੜਨ ਵਾਲਿਆਂ ਦੇ ਖ਼ਿਲਾਫ਼ ਡਟਵੇਂ ਸੰਘਰਸ਼ ਦੀ ਲੋੜ ਉੱਤੇ ਲੇਖਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਸਮੇਂ ਪ੍ਰਧਾਨਗੀ ਮੰਡਲ ਵਲੋਂ ਹੇਠ ਲਿਖੀਆਂ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ । 'ਖੇਤ ਜਾਗ ਪਏ' ਸੰਪਾਦਕ ਪਵਨ ਹਰਚੰਦਪੁਰੀ, 'ਹਰਫ਼ਾਂ ਦਾ ਚਾਨਣ' ਗ਼ਜ਼ਲ ਸੰਗ੍ਰਹਿ ਪਵਨ ਹਰਚੰਦਪੁਰੀ, 'ਭਦੌੜ ਦਾ ਰਾਜਾਸ਼ਾਹੀ, ਲੋਕਸ਼ਾਹੀ ਇਤਿਹਾਸ' ਰਚਿਤ ਰਾਮ ਸਰੂਪ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX